ਤਾਜਾ ਖ਼ਬਰਾਂ


ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  11 minutes ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  57 minutes ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 1 hour ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 1 hour ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 1 hour ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 3 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 3 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 4 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 4 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 4 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 5 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਪੰਜਾਬ / ਜਨਰਲ

ਪੁਰਾਣੀ ਬੋਤਲ 'ਚ ਨਵੀਂ ਸ਼ਰਾਬ ਵਾਂਗ ਹਨ ਆਮ ਆਦਮੀ ਕਲੀਨਿਕ

ਰੇਸ਼ਮ ਸਿੰਘ
ਅੰਮਿ੍ਤਸਰ, 24 ਜਨਵਰੀ-ਰਾਜ ਭਰ 'ਚ 400 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਕਲੀਨਿਕਾਂ ਲਈ ਨਵੀਂ ਇਮਾਰਤ, ਨਵੇਂ ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਇਥੋਂ ਤੱਕ ਕਿ ਡਾਟਾ ਐਂਟਰੀ ਅਪਰੇਟਰ ਤੱਕ ਵੀ ਨਹੀਂ ਭਰਤੀ ਕੀਤੇ ਗਏ | ਇਸ ਲਈ ਦਿਹਾਤੀ ਖੇਤਰਾਂ ਦੀਆਂ ਪੇਂਡੂ ਡਿਸਪੈਂਸਰੀਆਂ ਤੇ ਸ਼ਹਿਰਾਂ 'ਚ ਪੁਰਾਣੇ ਸਿਹਤ ਕੇਂਦਰਾਂ ਨੂੰ ਬੰਦ ਕਰਕੇ ਨਵੇਂ ਆਮ ਆਦਮੀਂ ਕਲੀਨਿਕ ਖੋਲੇ੍ਹ ਜਾ ਰਹੇ ਹਨ | 27 ਜਨਵਰੀ ਨੂੰ ਰਾਜ ਭਰ 'ਚ ਖੋਲ੍ਹੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅੰਮਿਤਸਰ ਤੋਂ ਕੀਤੀ ਜਾ ਰਹੀ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਥੇ ਪੁੱਜ ਰਹੇ ਹਨ ਜੋ ਕਿ ਇਥੋਂ ਹੀ ਰਾਜ ਭਰ ਲਈ ਇਕੋ ਦਿਨ 'ਚ 400 ਕੇਂਦਰਾਂ ਦੀ ਸ਼ੁਰੂਆਤ ਕਰ ਰਹੇ ਹਨ | ਦੂਜੇ ਪਾਸੇ ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਜਿਸ ਤਰੀਕੇ ਨਾਲ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਐਲਾਨ ਤੇ ਇਸ ਦਾ ਪ੍ਰਚਾਰ ਕੀਤਾ ਗਿਆ ਸੀ, ਨਵੇਂ ਖੁੱਲ੍ਹ ਰਹੇ ਕਲੀਨਿਕ ਉਨ੍ਹਾਂ ਐਲਾਨਾਂ ਦੀ ਅਸਲੀਅਤ ਤੋਂ ਕੋਹਾਂ ਦੂਰ ਹਨ | ਸਰਕਾਰ ਵਲੋਂ ਕੀਤੇ ਵਾਅਦਿਆਂ ਮੁਤਾਬਕ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੁੂਲਤਾਂ 'ਚ ਨਿਵੇਕਲੀ ਸ਼ੁਰੂਆਤ ਕਰਦਿਆਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ ਪਰ ਹੁਣ ਪੁਰਾਣੇੇ ਤੇ ਠੇਕੇ 'ਤੇ ਭਰਤੀ ਕੀਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਹੀ ਇਨ੍ਹਾਂ ਕੇਂਦਰਾਂ ਨੂੰ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜੋ ਕਿ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ | ਇਸ ਲਈ ਬੀਤੇ ਦਿਨ ਪੇਂਡੂ ਫਾਰਮਾਸਿਸਟ ਐਸੋਸੀਏਸ਼ਨ ਵਲੋਂ ਇਨ੍ਹਾਂ ਕੇਂਦਰਾਂ 'ਚ ਕੰਮ ਕਰਨ ਦਾ ਬਾਈਕਾਟ ਕੀਤਾ ਸੀ ਉਥੇ ਅੱਜ ਪੰਜਾਬ ਰਾਜ ਫਾਰਮਾਸਿਸਟ ਐਸਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ ਸ਼ਰਮਾ ਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ ਨੇ ਵੀ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਕਈ ਸਾਲਾਂ ਤੋਂ ਨਿਗੂਣੇ ਜਿਹੇ ਮਿਹਨਤਾਨੇ 'ਤੇ ਕੰਮ ਕਰ ਰਹੇ ਪੇਂਡੂ ਫਾਰਮੇਸੀ ਅਫਸਰਾਂ ਦੀਆਂ ਸੇਵਾਵਾਂ ਵੀ ਇਨ੍ਹਾਂ ਸੈਂਟਰਾਂ ਵਿਚ ਇਸਤੇਮਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਦ ਕਿ ਉਨ੍ਹਾਂ ਨਾਲ ਤਨਖ਼ਾਹ ਤੇ ਸੇਵਾਵਾਂ ਨਿਯਮਿਤ ਕਰਨ ਦੇ ਕੀਤੇ ਵਾਅਦੇ ਵੀ ਲਗਪਗ ਭੁਲਾ ਦਿੱਤੇ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਨਵੇਂ ਕਲੀਨਿਕਾਂ ਦੇ ਪ੍ਰਚਾਰ 'ਤੇ ਕਰੋੜਾਂ ਰੁਪਏ ਖ਼ਰਚਣ ਦੀ ਬਜਾਏ ਨਵੀਂ ਭਰਤੀ ਕਰਕੇ ਨੌਜਵਾਨ ਪੀੜ੍ਹੀ ਨੂੰ ਕੰਮ ਦਿੱਤਾ ਜਾਵੇ ਤੇ ਪਹਿਲਾਂ ਤੋਂ ਚੱਲ ਰਹੀਆਂ ਸਿਹਤ ਸੰਸਥਾਵਾਂ ਨੂੰ ਬਰਬਾਦ ਨਾ ਕੀਤਾ ਜਾਵੇ |

ਐਸ.ਐਫ.ਜੇ. ਆਗੂ ਗੁਰਪਤਵੰਤ ਪੰਨੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ

ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਗਣਤੰਤਰ ਦਿਵਸ ਮÏਕੇ ਬਠਿੰਡਾ 'ਚ ਕੌਮੀ ਝੰਡਾ ਲਹਿਰਾਉਣ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਬੈਠੇ 'ਸਿੱਖਜ਼ ਫ਼ਾਰ ਜਸਟਿਸ' ਦੇ ਆਗੂ ਗੁਰਪਤਵੰਤ ਪੰਨੂ ਵਲੋਂ ਸਿਆਸੀ ਮੌਤ ਦੀ ਧਮਕੀ ਦਿੱਤੀ ਗਈ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ 12 ਲੱਖ ਲੋਕਾਂ ਦੇ ਦਸਤਖਤਾਂ ਵਾਲੇ ਫਾਰਮ ਰਾਜਪਾਲ ਨੂੰ ਸੌਂਪੇ ਜਾਣਗੇ-ਐਡਵੋਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ 12 ਲੱਖ ਲੋਕਾਂ ਦੇ ਦਸਤਖ਼ਤ ਕੀਤੇ ਫਾਰਮ ਰਾਸ਼ਟਰਪਤੀ ਦੇ ਨਾਂਅ ਰਾਜਪਾਲ ਪੰਜਾਬ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ 'ਚ ਬੰਬ ਮਿਲਣ ਦੀ ਸੂਚਨਾ ਨਾਲ ਤਰਥਲੀ ਮਚੀ

ਚੰਡੀਗੜ੍ਹ, 24 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿਚ ਬੰਬ ਦੀ ਸੂਚਨਾ ਮਿਲਣ ਨਾਲ ਤਰਥਲੀ ਮਚ ਗਈ | ਪੁਲਿਸ ਨੂੰ ਇਕ ਪੱਤਰ ਮਿਲਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਜੁਡੀਸ਼ੀਅਲ ਕੰਪਲੈਕਸ ਵਿਚ ਬੰਬ ਰੱਖਿਆ ਗਿਆ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਨੇ ਬਿਜਲੀ ਬੰਦ ਹੋਣ ਲਈ ਦੇਸ਼ ਤੋਂ ਮੰਗੀ ਮੁਆਫ਼ੀ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੂੰ ਲੰਘੇ ਦਿਨ ਸੋਮਵਾਰ ਵੋਲਟੇਜ ਦੇ ਉਤਰਾਅ-ਚੜ੍ਹਾਅ ਕਾਰਨ ਬਿਜਲੀ ਦੇ ਲੱਗੇ ਵੱਡੇ ਕੱਟ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਆਮ ਜਨ-ਜੀਵਨ 'ਚ ਵਿਘਨ ਪਿਆ | ਰਾਜਧਾਨੀ ਇਸਲਾਮਾਬਾਦ ਅਤੇ ਵਿੱਤੀ ਹੱਬ ਕਰਾਚੀ ਸਮੇਤ ਪਾਕਿ ...

ਪੂਰੀ ਖ਼ਬਰ »

ਆਉਣ ਵਾਲੇ ਦਿਨਾਂ 'ਚ ਗੜੇ ਪੈਣ ਦੀ ਸੰਭਾਵਨਾ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)-ਪੰਜਾਬ ਅੰਦਰ ਆਉਣ ਵਾਲੇ ਦਿਨਾਂ ਵਿਚ ਗਰਜ-ਚਮਕ ਨਾਲ ਛਿੱਟੇ ਪੈਣ ਤੋਂ ਇਲਾਵਾ ਕਈ ਇਲਾਕਿਆਂ ਵਿਚ ਗੜੇ ਪੈਣ ਦੀ ਸੰਭਾਵਨਾ ਹੈ, ਜਿਸ ਕਰਕੇ 26 ਜਨਵਰੀ ਤੱਕ ਠੰਢ ਦਾ ਪ੍ਰਕੋਪ ਬਣਿਆ ਰਹੇਗਾ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦੀ ਹੱਤਿਆ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਕੁਝ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਪ੍ਰਭਜੋਤ ਕੌਰ ਪਤਨੀ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਆਉਂਦੇ ਦਿਨਾਂ 'ਚ ਸੂਬੇ ਦੀ ਸਿਆਸਤ ਗਰਮਾਉਣ ਦੇ ਆਸਾਰ

ਰਾਜਪਾਲ ਕਰਨਗੇ ਕਈ ਜ਼ਿਲਿ੍ਹਆਂ ਦੇ ਸਰਪੰਚਾਂ ਨਾਲ ਮੁਲਾਕਾਤ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 24 ਜਨਵਰੀ-ਆਉਂਦੇ ਦਿਨਾਂ 'ਚ ਸੂਬੇ ਦੀ ਸਿਆਸਤ ਗਰਮਾਉਣ ਦੇ ਆਸਾਰ ਹਨ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਆਉਂਦੇ ਦਿਨਾਂ 'ਚ ਕਈ ਸਰਹੱਦੀ ਜ਼ਿਲਿ੍ਹਆਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ...

ਪੂਰੀ ਖ਼ਬਰ »

ਹਰਿਆਣਾ 'ਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ 'ਚ ਬਣੀ ਨਵੀਂ 41 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਿਆਣਾ 'ਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਸਰਕਾਰ ਵਲੋਂ ਗਠਿਤ ਕੀਤੀ 38 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਪੈਦਾ ਹੋਏ ਵਿਰੋਧ 'ਚੋਂ ਅੱਜ ...

ਪੂਰੀ ਖ਼ਬਰ »

ਪਲਾਟ ਦੀ ਅਲਾਟਮੈਂਟ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਨਸ਼ਟ ਕਰਨ ਦੇ ਦੋਸ਼ ਹੇਠ ਪੁੱਡਾ ਦਾ ਈ.ਓ. ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਬਾਂਸਲ ਕਾਰਜਕਾਰੀ ਅਫ਼ਸਰ (ਤਾਲਮੇਲ) ਪੁੱਡਾ ਮੁਹਾਲੀ ਨੂੰ ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ. ਪੀ. ਸੀ. ਦੀ ਧਾਰਾ-409, 420, 120-ਬੀ ਅਧੀਨ ਪੁਲਿਸ ਥਾਣਾ ਫਲਾਇੰਗ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਕੋਲੋਂ 4 ਕਿਲੋ 400 ਗ੍ਰਾਮ ਹੈਰੋਇਨ ਬਰਾਮਦ-2 ਖ਼ਿਲਾਫ਼ ਮੁਕੱਦਮਾ ਦਰਜ, 1 ਗਿ੍ਫ਼ਤਾਰ

ਮਲੋਟ, 24 ਜਨਵਰੀ (ਪਾਟਿਲ, ਅਜਮੇਰ ਸਿੰਘ ਬਰਾੜ)- ਬਲਕਾਰ ਸਿੰਘ ਸੰਧੂ ਡੀ.ਐਸ.ਪੀ. ਮਲੋਟ ਦੀ ਹਾਜ਼ਰੀ 'ਚ ਥਾਣਾ ਲੰਬੀ ਦੀ ਪੁਲਿਸ ਵਲੋਂ 4 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਾਣਕਾਰੀ ਅਨੁਸਾਰ ਲੰਬੀ ਪੁਲਿਸ ਵਲੋਂ ਡਿਫ਼ੈਂਸ ਰੋਡ ਪਿੰਡ ਬਲੋਚਕੇਰਾ ਨਜ਼ਦੀਕ ਨਾਕਾ ...

ਪੂਰੀ ਖ਼ਬਰ »

ਉੱਤਰ ਰੇਲਵੇ ਵਲੋਂ 48 ਪੈਸੰਜਰ ਰੇਲਗੱਡੀਆਂ ਰੱਦ ਕਰਨ ਦਾ ਫ਼ੈਸਲਾ

12 ਗੱਡੀਆਂ ਫ਼ਿਰੋਜ਼ਪੁਰ ਡਵੀਜ਼ਨ ਨਾਲ ਸੰਬੰਧਿਤ

ਅੰਮਿ੍ਤਸਰ, 24 ਜਨਵਰੀ (ਗਗਨਦੀਪ ਸ਼ਰਮਾ)-ਉੱਤਰ ਰੇਲਵੇ ਵਲੋਂ ਸਵੇਰੇ-ਸ਼ਾਮ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ 25 ਜਨਵਰੀ (ਬੁੱਧਵਾਰ) ਤੋਂ 24 ਫਰਵਰੀ 2023 ਤੱਕ ਪੂਰਾ ਇਕ ਮਹੀਨਾ 48 ਪੈਸੇਂਜਰ ਰੇਲਗੱਡੀਆਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਨ੍ਹਾਂ ਵਿਚੋਂ 12 ਗੱਡੀਆਂ ...

ਪੂਰੀ ਖ਼ਬਰ »

ਕੇਂਦਰ ਨੇ ਸਾਈਕਲਾਂ 'ਤੇ ਰਿਫ਼ਲੈਕਟਰ ਲਗਾਉਣ ਦੇ ਮਾਮਲੇ 'ਚ ਸਾਈਕਲ ਉਦਯੋਗ ਨੂੰ 30 ਜੂਨ ਤੱਕ ਦਿੱਤੀ ਰਾਹਤ

ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਜੋ 1 ਜਨਵਰੀ ਤੋਂ ਸਾਈਕਲਾਂ 'ਤੇ ਰਿਫ਼ਲੈਕਟਰ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ, ਉਸ 'ਤੇ ਹਾਲ ਦੀ ਘੜੀ 30 ਜੂਨ ਤੱਕ ਰੋਕ ਲਗਾ ਦਿੱਤੀ ਗਈ ਹੈ | ਇਹ ਰਾਹਤ ਕੇਂਦਰੀ ਉਦਯੋਗ ਤੇ ਵਣਜ ਮੰਤਰੀ ਪਿਊਸ਼ ...

ਪੂਰੀ ਖ਼ਬਰ »

ਸਿੱਖ ਉੱਚ ਮਿਆਰੀ ਸਿੱਖਿਆ ਵਾਲੇ ਕਾਨਵੈਂਟ ਸਿੱਖ ਸਕੂਲ ਖੋਲ੍ਹਣ ਲਈ ਅੱਗੇ ਆਉਣ-ਭੋਮਾ

ਅੰਮਿ੍ਤਸਰ, 24 ਜਨਵਰੀ (ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਜਾਗਰੂਕਤਾ ਲਹਿਰ ਪੰਜਾਬ ਦੇ ਚੇਅਰਮੈਨ ਤੇ ਫੈਡਰੇਸ਼ਨ ਆਗੂ ਪ੍ਰਧਾਨ ਮਨਜੀਤ ਸਿੰਘ ਭੋਮਾ ਨੇ ਵਿਦੇਸ਼ਾਂ 'ਚ ਵੱਸਦੇ ਪ੍ਰਵਾਸੀ ਸਿੱਖਾਂ ਤੇ ਪੰਜਾਬ ਦੇ ਅਮੀਰ ਸਿੱਖ ਭਰਾਵਾਂ ਅਤੇ ...

ਪੂਰੀ ਖ਼ਬਰ »

ਦਾਊਦ ਦੀ ਡੀ-ਕੰਪਨੀ ਨਸ਼ਿਆਂ ਦੀ ਤਸਕਰੀ ਦੇ ਨਾਲ-ਨਾਲ ਭਾਰਤ ਤੋਂ ਚੋਰੀ ਕੀਤੇ ਮੋਬਾਈਲ ਭੇਜ ਰਹੀ ਪਾਕਿ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੀ ਡੀ-ਕੰਪਨੀ ਜੋ ਪਹਿਲਾਂ ਅਗਵਾ, ਜਬਰੀ ਵਸੂਲੀ, ਜ਼ਮੀਨ ਹੜੱਪਣ, ਨਸ਼ਿਆਂ, ਨਕਲੀ ਕਰੰਸੀ ਅਤੇ ਹਥਿਆਰਾਂ ਦੀ ਤਸਕਰੀ, ਦਹਿਸ਼ਤਗਰਦ ਘਟਨਾਵਾਂ ਆਦਿ ਲਈ ਜਾਣੀ ਜਾਂਦੀ ਸੀ, ਹੁਣ ਉਕਤ ਦੇ ਨਾਲ-ਨਾਲ ...

ਪੂਰੀ ਖ਼ਬਰ »

ਭਾਰਤੀ ਖ਼ੁਰਾਕ ਨਿਗਮ ਵਲੋਂ ਭਿ੍ਸ਼ਟ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਪੇਸ਼ਬੰਦੀਆਂ

ਸੀ.ਬੀ.ਆਈ. ਵਲੋਂ ਭਿ੍ਸ਼ਟਾਚਾਰ 'ਚ ਨਾਮਜ਼ਦ ਕੀਤੇ ਸ਼ੱਕੀ ਮੁਲਾਜ਼ਮਾਂ ਦੀਆਂ ਭਾਰਤੀ ਖ਼ੁਰਾਕ ਨਿਗਮ ਵਲੋਂ ਦੂਰ-ਦੁਰਾਡੇ ਬਦਲੀਆਂ

ਰਾਮਪੁਰਾ ਫੂਲ, 24 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਭਾਰਤੀ ਖ਼ੁਰਾਕ ਨਿਗਮ ਵਲੋਂ ਦੇਸ਼ ਅੰਦਰ ਮਿਆਰੀ ਚੌਲ ਸਟਾਕ ਕਰਨ ਵਾਲੇ ਮਿੱਲਰਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਦਾ ਭਰੋਸਾ ਦੇਣ ਦੇ ਨਾਲ ਨਾਲ ਵਿਭਾਗ ਅੰਦਰ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਸਖ਼ਤ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕੀ ਸਫ਼ੀਰ

ਲਾਂਘੇ ਦੀ ਸ਼ੁਰੂਆਤ ਲਈ ਭਾਰਤ ਅਤੇ ਪਾਕਿ ਸਰਕਾਰ ਦੀ ਕੀਤੀ ਸ਼ਲਾਘਾ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅਮਰੀਕੀ ਸਫ਼ੀਰ ਡੋਨਲ ਬਲੂਮ ਨੇ ਆਪਣੇ ਸਫ਼ਾਰਤਖ਼ਾਨੇ ਦੇ ਵਫ਼ਦ ਦੇ ਨਾਲ ਅੱਜ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ ਅਤੇ ਉੱਥੇ ਦਰਸ਼ਨਾਂ ਹਿਤ ਪਹੁੰਚੇ ਭਾਰਤੀ ਸਿੱਖ ...

ਪੂਰੀ ਖ਼ਬਰ »

ਹੁਣ ਪੰਜਾਬ 'ਚ ਲੋਕ ਕਮਲ ਖਿੜਾਉਣਗੇ-ਸ਼ੇਖ਼ਾਵਤ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਕੇਂਦਰੀ ਮੰਤਰੀ ਪਹੁੰਚੇ ਬਠਿੰਡਾ

ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਇਸ ਵਾਰ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਨਾਲੋਂ ਜ਼ਿਆਦਾ ਸੀਟਾਂ ਜਿੱਤ ਕੇ ਕੇਂਦਰ 'ਚ ਮੁੜ ਤੋਂ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੌਰੀਸ਼ਸ ਦੀ ਭਾਰਤ 'ਚ ਰਾਜਦੂਤ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਨਵੀਂ ਦਿੱਲੀ ਵਿਚ ਮੌਰੀਸ਼ਸ ਦੀ ਰਾਜਦੂਤ ਮੇਰੀ ਕਲੇਅਰ ਜੇ. ਮੌਂਟੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਮੱਥਾ ਟੇਕ ਕੇ ਕੁਝ ਪਲ ਕੀਰਤਨ ਵੀ ਸਰਵਨ ਕੀਤਾ | ਉਹ ਬਾਅਦ ਵਿਚ ਲੰਗਰ ਸ੍ਰੀ ...

ਪੂਰੀ ਖ਼ਬਰ »

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਤੇ ਬਸਪਾ ਦੇ ਸੀਨੀਅਰ ਆਗੂਆਂ ਦਰਮਿਆਨ ਵਿਚਾਰ ਵਟਾਂਦਰਾ

• ਬਸਪਾ ਚੋਣ ਲੜਨ ਦੀ ਇਛੁਕ • ਅਕਾਲੀ ਦਲ ਦੇ ਪੰਥਕ ਸਲਾਹਕਾਰ ਅਤੇ ਟਰੇਡ ਤੇ ਇੰਡਸਟਰੀ ਸਲਾਹਕਾਰ ਬੋਰਡ ਦੀ ਵੀ ਹੋਈ ਮੀਟਿੰਗ

ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 24 ਜਨਵਰੀ-ਜਲੰਧਰ ਪਾਰਲੀਮਾਨੀ ਸੀਟ ਦੀ ਹੋਣ ਵਾਲੀ ਜ਼ਿਮਨੀ ਚੋਣ ਨੂੰ ਮੁੱਖ ਰੱਖ ਕੇ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂਆਂ ਵਲੋਂ ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ, ਜਿਸ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਵਲੋਂ ਸਰਕਾਰੀ ਭਰੋਸਿਆਂ ਬਾਰੇ ਕਮੇਟੀ ਦੀ ਚੇਅਰਮੈਨੀ ਤੋਂ ਅਸਤੀਫ਼ਾ

ਮਾਮਲਾ ਸਰਕਾਰ ਵਲੋਂ ਬਰਗਾੜੀ ਮੋਰਚੇ ਨੂੰ ਦਿੱਤੇ ਭਰੋਸੇ 'ਤੇ ਅਮਲ ਨਾ ਹੋਣ ਦਾ

ਚੰਡੀਗੜ੍ਹ, 24 ਜਨਵਰੀ (ਹਰਕਵਲਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਰਕਾਰੀ ਭਰੋਸਿਆਂ 'ਤੇ ਅਮਲ ਸੰਬੰਧੀ ਮਹੱਤਵਪੂਰਨ ਕਮੇਟੀ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਧਾਰਮਿਕ ਵਿਚਾਰਾਂ ਵਾਲੀ ਸ਼ਖਸੀਅਤ ਜਥੇ: ਜੀਵਨ ਸਿੰਘ\

ਆਦਮਪੁਰ- ਜਥੇਦਾਰ ਜੀਵਨ ਸਿੰਘ ਦਾ ਜਨਮ 4 ਨਵੰਬਰ 1943 ਨੂੰ ਜੋਗਾ ਸਿੰਘ ਦੇ ਘਰ ਪਿੰਡ ਕਾਲਰਾ, ਜ਼ਿਲ੍ਹਾ ਜਲੰਧਰ ਵਿਖੇ ਹੋਇਆ¢ ਬੀ. ਏ. (ਗਿਆਨੀ) ਦੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ 1961 ਵਿਚ ਹਵਾਈ ਫੌਜ 'ਚ ਅੰਬਾਲਾ 'ਚ ਭਰਤੀ ਹੋਏ ਤੇ 10 ਸਾਲ ਬਾਅਦ ਨੌਕਰੀ ਛੱਡਣ ਤੋਂ ਬਾਅਦ ...

ਪੂਰੀ ਖ਼ਬਰ »

ਛੋਟੇ ਹਾਥੀ ਦੇ ਚਾਲਕ ਵਲੋਂ ਟੱਕਰ ਮਾਰੇ ਜਾਣ ਕਾਰਨ ਟ੍ਰੈਫ਼ਿਕ ਪੁਲਿਸ ਦੇ ਏ.ਐਸ.ਆਈ. ਦੀ ਮੌਤ

ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਸਥਾਨਕ ਡੀ.ਸੀ. ਚੌਕ 'ਚ ਡਿਊਟੀ 'ਤੇ ਤੈਨਾਤ ਟਰੈਫ਼ਿਕ ਪੁਲਿਸ ਦੇ ਏ.ਐਸ.ਆਈ. ਮਲਕੀਤ ਸਿੰਘ ਨੂੰ ਇਕ ਛੋਟੇ ਹਾਥੀ ਵਲੋਂ ਟੱਕਰ ਮਾਰੇ ਜਾਣ ਕਾਰਨ ਉਸ ਦੀ ਮੌਤ ਹੋ ਗਈ | ਦੱਸਿਆ ਜਾਂਦਾ ਹੈ ਕਿ ਮਲਕੀਤ ਸਿੰਘ ਨੇ ਛੋਟੇ ...

ਪੂਰੀ ਖ਼ਬਰ »

ਕੇਨਰਾ ਬੈਂਕ ਦੇ ਮੁਨਾਫ਼ੇ 'ਚ 92 ਫ਼ੀਸਦੀ ਦਾ ਉਛਾਲ

ਜਲੰਧਰ, 24 ਜਨਵਰੀ (ਅ. ਬ.)-ਵਿਆਜ ਤੋਂ ਆਮਦਨ ਵਧਣ ਤੇ ਬੁਰੇ ਫਸੇ ਕਰਜ਼ੇ ਯਾਨੀ ਐਨ.ਪੀ.ਏ. 'ਚ ਕਮੀ ਨਾਲ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਕੇਨਰਾ ਬੈਂਕ ਦਾ ਮੁਨਾਫ਼ਾ 92 ਫ਼ੀਸਦੀ ਵੱਧ ਕੇ 2,882 ਕਰੋੜ ਹੋ ਗਿਆ ਹੈ | ਬੈਂਕ ਦੀ ਕੁੱਲ ਆਮਦਨ 26,218 ਕਰੋੜ ਰੁਪਏ, ਜਦੋਂਕਿ ਵਿਆਜ ਆਮਦਨ ...

ਪੂਰੀ ਖ਼ਬਰ »

ਪਹਿਲਾਂ ਜਲਿ੍ਹਆਂਵਾਲਾ ਬਾਗ਼ 'ਚ 26 ਜਨਵਰੀ ਨੂੰ ਗਣਤੰਤਰ ਨਹੀਂ ਬਲਕਿ ਮਨਾਇਆ ਜਾਂਦਾ ਰਿਹਾ ਸੁਤੰਤਰਤਾ ਦਿਵਸ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਹਿਲਾਂ ਪਹਿਲ ਸਥਾਨਕ ਜਲਿ੍ਹਆਂਵਾਲਾ ਬਾਗ਼ 'ਚ ਹਰ ਵਰ੍ਹੇ 26 ਜਨਵਰੀ ਨੂੰ ਗਣਤੰਤਰ ਦਿਵਸ ਨਹੀਂ ਬਲਕਿ ਸੁਤੰਤਰਤਾ ਦਿਵਸ ਮਨਾਇਆ ਜਾਂਦਾ ਰਿਹਾ ਸੀ | ਇਸ ਮੌਕੇ ਬਕਾਇਦਾ ਸਮਾਰਕ ਅੰਦਰ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਵੀ ਦਿੱਤੀ ...

ਪੂਰੀ ਖ਼ਬਰ »

ਜਾਅਲੀ ਤਜ਼ਰਬਾ ਸਰਟੀਫ਼ਿਕੇਟ ਬਣਾ ਕੇ ਸਹਾਇਕ ਲਾਈਨਮੈਨ ਦੀ ਨੌਕਰੀ ਹਾਸਲ ਕਰਨ ਵਾਲੇ 24 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਰਾਜ ਬਿਜਲੀ ਬੋਰਡ 'ਚ ਜਾਅਲੀ ਤਜ਼ਰਬਾ ਸਰਟੀਫ਼ਿਕੇਟ ਬਣਾ ਕੇ ਸਹਾਇਕ ਲਾਇਨਮੈਨ ਦੀ ਨੌਕਰੀ ਹਾਸਲ ਕਰਨ ਦੇ ਦੋਸ਼ ਹੇਠ ਸਟੇਟ ਕ੍ਰਾਇਮ ਸੈੱਲ ਮੁਹਾਲੀ ਵਲੋਂ ਬਲਵਿੰਦਰ ਸਿੰਘ, ਬਹਾਦਰ ਸਿੰਘ, ਕਮਲਦੀਪ ਸਿੰਘ, ...

ਪੂਰੀ ਖ਼ਬਰ »

ਪੰਜਾਬ ਤਕਨੀਕੀ ਸਿੱਖਿਆ ਬੋਰਡ ਦੀ ਅਣਗਹਿਲੀ ਕਾਰਨ 200 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ 'ਚ-ਵਿਦੇਸ਼ੀ ਵਿਦਿਆਰਥੀ

ਚੰਡੀਗੜ੍ਹ, 24 ਜਨਵਰੀ (ਅਜਾਇਬ ਸਿੰਘ ਔਜਲਾ)- ਵੱਖ-ਵੱਖ ਦੇਸ਼ਾਂ ਤੋਂ ਪੰਜਾਬ ਪੜ੍ਹਨ ਆਏ ਵਿਦੇਸ਼ੀ ਵਿਦਿਆਰਥੀਆਂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਆਪਣੀ ਪੜ੍ਹਾਈ ਅਤੇ ਪ੍ਰੀਖਿਆ ਨੂੰ ਲੈ ਕੇ ਦੁੱਖ-ਦਰਦ ਫਰੋਲੇ | ਇਸ ਮੌਕੇ ਅਫ਼ਰੀਕਾ ਦੇਸ਼ਾਂ ਦੇ ਨਾਲ-ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX