ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਵੇਗਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ | ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਕੰਵਰਦੀਪ ਕੌਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਵੇਰੇ 10 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਦੇਸ਼ ਭਗਤੀ ਨੂੰ ਸਮਰਪਿਤ ਪੇਸ਼ਕਾਰੀਆਂ ਤੋਂ ਇਲਾਵਾ ਪੰਜਾਬ ਦਾ ਮਾਰਸ਼ਲ ਆਰਟ ਗਤਕਾ, ਭੰਗੜਾ, ਗਿੱਧਾ ਆਦਿ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ ਸ਼ੋਅ ਆਦਿ ਕਰਵਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਅਤੇ ਹੋਰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ਼ਾਮ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਉਪਰੰਤ ਰੌਸ਼ਨੀ ਤੇ ਆਵਾਜ਼ ਪ੍ਰੋਗਰਾਮ 'ਚ ਸ਼ਮੂਲੀਅਤ ਕਰਨਗੇ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਭਾਰਤ-ਪਾਕਿ ਸਰਹੱਦ 'ਤੇ ਰੀਟਰੀਟ ਸੈਰਮਨੀ ਵਿਚ ਭਾਗ ਲੈਣਗੇ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਜ਼ਿਲ੍ਹਾ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਐੱਸ.ਡੀ.ਐਮ. ਅਰਵਿੰਦ ਪ੍ਰਕਾਸ਼ ਵਰਮਾ, ਐੱਸ.ਪੀ. ਜੀ.ਐੱਸ. ਚੀਮਾ, ਅਭਿਸ਼ੇਕ ਸ਼ਰਮਾ ਪੀ.ਸੀ.ਐੱਸ. ਤੋਂ ਇਲਾਵਾ ਸਿੱਖਿਆ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਗੁਆਚੇ ਮੋਬਾਈਲ ਫ਼ੋਨ ਟਰੇਸ ਕਰਕੇ ਅਸਲ ਮਾਲਕਾਂ ਹਵਾਲੇ ਕਰਨ ਲਈ ਅੱਜ ਰੱਖੇ ਸਮਾਗਮ ਵਿਚ ਮੋਬਾਈਲ ਫ਼ੋਨ ਹਾਸਲ ਕਰਨ ਪਹੁੰਚੇ ਅਸਲ ਮਾਲਕਾਂ ਨੇ ਪੁਲਿਸ ਦੀ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਸੂਬਾ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ.) ਵਜੋਂ ਤਾਇਨਾਤ ਕੀਤੇ ਗਏ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਰਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ...
ਤਲਵੰਡੀ ਭਾਈ, 24 ਜਨਵਰੀ (ਕੁਲਜਿੰਦਰ ਸਿੰਘ ਗਿੱਲ) - ਬੰਦੀ ਸਿੱਖਾਂ ਦੀ ਰਿਹਾਈ ਦਾ ਮਸਲਾ ਸਮੁੱਚੀ ਕੌਮ ਮਸਲਾ ਹੈ ਅਤੇ ਅਸਲ ਲੜਾਈ ਸਰਕਾਰਾਂ ਨਾਲ ਹੈ | ਇਸ ਲਈ ਸਮੁੱਚੀ ਕੌਮ ਨੂੰ ਇਕਜੁੱਟ ਕੇ ਸੰਘਰਸ਼ ਕਰਨਾ ਚਾਹੀਦਾ ਹੈ ਨਾ ਕਿ ਇਕ ਦੂਜੇ ਨੂੰ ਨੀਵਾਂ ਵਿਖਾਉਣ ਦੀਆਂ ...
ਫ਼ਿਰੋਜ਼ਪੁਰ, 24 ਜਨਵਰੀ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਜ਼ੀਰੇ ਦੇ ਇਲਾਕੇ ਅੰਦਰ ਵੱਡੀ ਪੱਧਰ 'ਤੇ ਜ਼ਮੀਨੀ ਪਾਣੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਕਰਨ ਵਾਲੀ ਮਾਲਬਰੋਜ਼ ਸ਼ਰਾਬ ਫੈਕਟਰੀ ਅੱਗੇ 6 ਮਹੀਨਿਆਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ...
ਝੋਕ ਹਰੀ ਹਰ, 24 ਜਨਵਰੀ (ਜਸਵਿੰਦਰ ਸਿੰਘ ਸੰਧੂ) - ਬੇਸ਼ੱਕ ਆਪ ਸਰਕਾਰ ਪਾਰਦਰਸ਼ੀ ਤੇ ਕਾਨੂੰਨ ਕਾਇਦੇ ਕਾਇਮ ਰੱਖਣ ਦੇ ਦਾਅਵੇ ਕਰੇ, ਪਰ ਲੁੱਟ-ਖੋਹ, ਚੋਰੀ ਦੀਆਂ ਰਾਹੇ-ਬਗਾਹੇ ਵਾਪਰਦੀਆਂ ਘਟਨਾਵਾਂ ਨੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ | ਨਸ਼ੱਈ ਤੇ ਲੁਟੇਰਿਆਂ ...
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ | ਇਸ ਮੌਕੇ ਗੁਰਚਰਨ ਸਿੰਘ ...
ਮਮਦੋਟ, 24 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਆਮ ਲੋਕਾਂ ਅਤੇ ਪੰਛੀਆਂ ਦੀ ਜਾਨ ਦਾ ਖੌਅ ਬਣੀ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁੱਖ ਮੁਨਸ਼ੀ ਤਿਲਕ ਰਾਜ ਨੇ ਦੱਸਿਆ ਕਿ ...
• ਸਿਟੀ ਪੁਲਿਸ ਨੇ ਡਰੋਨ ਰਾਹੀਂ ਕੀਤਾ ਅਭਿਆਸ
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਵਿਚ ਬਸੰਤ ਪੰਚਮੀ ਮੌਕੇ ਹੁੰਦੀ ਪਤੰਗਬਾਜ਼ੀ ਦੌਰਾਨ ਪਾਬੰਦੀਸ਼ੁਦਾ ਚੀਨੀ ਡੋਰ ਦੀ ਹੁੰਦੀ ਖੁੱਲ੍ਹ ਕੇ ਵਰਤੋਂ ਪ੍ਰਤੀ ਇਸ ਵਾਰ ਫ਼ਿਰੋਜ਼ਪੁਰ ਪੁਲਿਸ ਸਖ਼ਤ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਫ਼ੀਲਡ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਵਣ ਵਿਭਾਗ ਦੇ ਵੱਖ-ਵੱਖ ਮੰਡਲਾਂ ਦੇ ...
• ਕਿਹਾ: ਸਰਕਾਰ ਫੈਕਟਰੀ ਨੂੰ ਨਿਲਾਮ ਕਰ ਬੇਰੁਜ਼ਗਾਰ ਹੋ ਰਹੇ ਮੁਲਾਜ਼ਮਾਂ ਸਮੇਤ ਪੀੜਤ ਪਰਿਵਾਰਾਂ ਨੂੰ ਦੇਵੇ ਮੁਆਵਜ਼ਾ
ਖੋਸਾ ਦਲ ਸਿੰਘ, 24 ਜਨਵਰੀ (ਮਨਪ੍ਰੀਤ ਸਿੰਘ ਸੰਧੂ) - ਮੁੱਖ ਮੰਤਰੀ ਭਗਵੰਤ ਮਾਨ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਸੰਬੰਧੀ ਕੀਤੇ ਐਲਾਨ ...
ਫ਼ਿਰੋਜ਼ਪੁਰ, 24 ਜਨਵਰੀ (ਰਾਕੇਸ਼ ਚਾਵਲਾ) - ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਦੇ ਸਬੰਧ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਦਾ ਬਾਈਕਾਟ ਕਰਨ ਸੰਬੰਧੀ ਸਹੁੰ ਚੁਕਾਈ ਗਈ | ਪਿ੍ੰਸੀਪਲ ਸੋਮੇਸ਼ ਚੰਦਰ ਮਿਸ਼ਰਾ ...
• ਜ਼ਿਲ੍ਹਾ ਪੱਧਰੀ ਮੀਟਿੰਗ 'ਚ ਵਿਚਾਰ ਚਰਚਾ ਤੇ ਅਹੁਦੇਦਾਰਾਂ ਦੀਆਂ ਹੋਈਆਂ ਨਿਯੁਕਤੀਆਂ ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ) - ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਰੋਲਰ ਸਕੇਟਿੰਗ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਉਲੀਕੀਆਂ ਜਾ ...
ਫ਼ਿਰੋਜ਼ਸ਼ਾਹ, 24 ਜਨਵਰੀ (ਸਰਬਜੀਤ ਸਿੰਘ ਧਾਲੀਵਾਲ) - ਅਧਿਆਪਕ ਆਗੂ ਮਾਸਟਰ ਰਜਿੰਦਰ ਸਿੰਘ ਰਾਜਾ ਸਟੇਟ ਐਵਾਰਡੀ ਦੀ ਮਾਤਾ ਬਲਜੀਤ ਕੌਰ ਪਤਨੀ ਸਵ: ਅਜਮੇਰ ਸਿੰਘ ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ...
ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ) - ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਸ੍ਰੀ ਸਹਿਜ ਪਾਠ ਸੇਵਾ ...
ਮਮਦੋਟ, 24 ਜਨਵਰੀ (ਸੁਖਦੇਵ ਸਿੰਘ ਸੰਗਮ) - ਦੋ ਦਿਨ ਪਹਿਲਾਂ ਕਿਸੇ ਮਸਲੇ ਨੂੰ ਲੈ ਕੇ ਥਾਣਾ ਮਮਦੋਟ ਗਏ ਕਿਸਾਨ ਆਗੂਆਂ ਨਾਲ ਥਾਣੇਦਾਰ ਵਲੋਂ ਭੱਦਾ ਵਿਹਾਰ ਕਰਨ ਦੇ ਰੋਸ ਵਜੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਥਾਣੇ ਮੂਹਰੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਦੀ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਸੂਬੇ ਅੰਦਰ ਫ਼ਸਲੀ ਵਿਭਿੰਨਤਾ ਲਿਆਉਣ ਲਈ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਦੀ ਅਗਵਾਈ ਵਿਚ ਬਾਗਬਾਨੀ ਵਿਭਾਗ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਅੰਦਰ ਮਿਰਚ ਦੀ ਕਾਸ਼ਤ ਨੂੰ ਹੋਰ ...
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਦੇਸ਼ ਵਿਚ ਗੱਤਕਾ ਸਿਖਲਾਈ ਤੇ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਪਿਛਲੇ ਸਮੇਂ ਦੌਰਾਨ ਆਮ ਲੋਕਾਂ ਦੇ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਲਈ ਚਲਾਏ ਅਭਿਆਨ ਤਹਿਤ ਮਿਲੇ 216 ਮੋਬਾਈਲ ਫ਼ੋਨ ਅੱਜ ਪੁਲਿਸ ਲਾਈਨ ਵਿਖੇ ...
ਮਮਦੋਟ, 24 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕਰੀ ਕਲਾਂ ਵਿਖੇ ਸਕੂਲ ਵੈਨ ਅਤੇ ਮੋਟਰਸਾਈਕਲ ਵਿਚ ਵਾਪਰੇ ਹਾਦਸੇ ਵਿਚ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਹਰਮੇਸ਼ ਸਿੰਘ ਵਾਸੀ ਚੱਕ ...
ਜ਼ੀਰਾ, 24 ਜਨਵਰੀ (ਪ੍ਰਤਾਪ ਸਿੰਘ ਹੀਰਾ) - ਥਾਣਾ ਸਿਟੀ ਜ਼ੀਰਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਅੱਠ ਚਾਈਨਾ ਡੋਰ ਦੇ ਗੱਟੂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਸ.ਐਚ.ਓ. ਦੀਪਕਾ ਕੰਬੋਜ ਨੇ ਦੱਸਿਆ ਕਿ ਐਸ.ਐਸ.ਪੀ. ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ) - ਬੇਟੀਆਂ ਨੂੰ ਬੋਝ ਨਾ ਸਮਝਿਆ ਜਾਵੇ, ਸਗੋਂ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਰਜਿੰਦਰ ਪਾਲ ਨੇ ਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ ਜ਼ਿਲ੍ਹਾ ਵਾਸੀਆਂ ਦੇ ਨਾਮ ...
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ) - ਗੁਰੂਹਰਸਹਾਏ ਪ੍ਰਸਾਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਧੂਮਧਾਮ ਨਾਲ ਗੁਰੂਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ | ਇਸ ਗਣਤੰਤਰ ਦਿਵਸ ਸਮਾਗਮ ਮੌਕੇ ਗੁਰੂਹਰਸਹਾਏ ਦੇ ...
ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ) - ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਨਵਦੀਪ ਸਿੰਘ ਅਹੂਜਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਪਰਵਿੰਦਰ ਸਿੰਘ ਸੈਕਟਰੀ, ਵਾਈਸ ਪ੍ਰਧਾਨ ਤਰੁਣ ਮੌਂਗਾ ਸਮੇਤ ਸਮੂਹ ਵਕੀਲ ...
ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ) - ਜੇ.ਕੇ.ਐਸ. ਪਬਲਿਕ ਸਕੂਲ 'ਚ ਨਵੰਬਰ ਮਹੀਨੇ ਵਿਚ 'ਓਰੇਂਜ ਗਲੋਬਲ ਓਲੰਪੀਆਡ' (ਓ.ਜੀ.ਓ.) ਦੀ ਤਰਫ਼ੋਂ ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ 'ਚ ਤੀਜੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਪ੍ਰੀਖਿਆ 'ਚ ਬੱਚਿਆਂ ...
ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ) - ਜ਼ੀਰਾ ਸ਼ਰਾਬ ਫ਼ੈਕਟਰੀ ਮੋਰਚੇ ਵਿਚ 26 ਜਨਵਰੀ ਨੂੰ ਸ਼ਮੂਲੀਅਤ ਕਰਨ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ 'ਚ ਜ਼ੋਨ ਗੁਰੂਹਰਸਹਾਏ ਦੇ ਪਿੰਡਾਂ ਵਿਚ ਮੀਟਿੰਗਾਂ ...
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ) - ਗੁਰੂਹਰਸਹਾਏ ਦੇ ਸਾਦਿਕ ਰੋਡ ਸਥਿਤ ਜੀਜਸ ਐਂਡ ਮੈਰੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਦਵਿੰਦਰ ਗਿਰਧਰ ਨੂੰ ਉੱਤਰੀ ਅਮਰੀਕਾ ਦੀਆਂ ਪ੍ਰਸਿੱਧ ਯੂਨੀਵਰਸਿਟੀਆਂ ਵਿਚੋਂ ਇਕ ਥਿਓਫ਼ਨੀ ਯੂਨੀਵਰਸਿਟੀ ਵਲੋਂ ਅੰਗਰੇਜ਼ੀ ...
ਜ਼ੀਰਾ, 24 ਜਨਵਰੀ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਵਿਖੇ ਸਰਕਾਰੀ ਪੱਧਰ 'ਤੇ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੌਰਾਨ ਗਗਨਦੀਪ ਸਿੰਘ ਐਸ. ਡੀ. ਐਮ ਜ਼ੀਰਾ ਤਿਰੰਗਾ ਲਹਿਰਾਉਣਗੇ | ਇਸ ਸੰਬੰਧੀ ਗੱਲਬਾਤ ਕਰਦਿਆਂ ਜੁਗਰਾਜ ਸਿੰਘ ਸੁਪਰਡੈਂਟ ਐੱਸ.ਡੀ.ਐਮ ਦਫ਼ਤਰ ...
ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਸਮੂਹ ਕੱਚੇ, ਆਊਟ ਸੋਰਸ, ਠੇਕਾ ਆਧਾਰਿਤ ਮੁਲਾਜ਼ਮਾਂ, ਸਕੀਮ ਵਰਕਰਾਂ ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ...
ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ) - ਨਿੱਤ ਦਿਹਾੜੇ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਅਤੇ ਜੇਲ੍ਹ ਅੰਦਰ ਕੈਦੀਆਂ ਦੀਆਂ ਆਪਸੀ ਝੜਪਾਂ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਮੋਬਾਈਲ ਫੋਨਾਂ ਤੇ ...
ਮਮਦੋਟ, 24 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਮਦੋਟ ਵਿਖੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵਲੋਂ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਟਰੇਨਿੰਗ ਕੈਂਪ ਲਗਾਇਆ ਗਿਆ, ਜਿਸ 'ਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX