ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੇ 74ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ 2023 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ | ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁੱਖੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਪਲਵੀ ਚੌਧਰੀ ਅਤੇ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਉਪਰੰਤ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ | ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕÏਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ | ਇਸ ਮÏਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ | ਰਿਹਰਸਲ ਮÏਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗੱਤਕਾ, ਮਲਵਈ ਗਿੱਧਾ, ਗਿੱਧਾ ਅਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ |
ਮਾਨਸਾ, 24 ਜਨਵਰੀ (ਧਾਲੀਵਾਲ)- ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਬਲਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਬਲਾਕ ਝੁਨੀਰ ਅਤੇ ਸਰਦੂਲਗੜ੍ਹ 'ਚ ਬੰਦ ਪਏ 4 ਬੱਸਾਂ ਦੇ ਰੂਟਾਂ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਐੱਸ. ਡੀ. ਐਮ. ਸਰਦੂਲਗੜ੍ਹ ਦਫ਼ਤਰ ਅੱਗੇ ਧਰਨਾ ਦੇਣ ਦਾ ...
ਲਹਿਰਾ ਮੁਹੱਬਤ, 24 ਜਨਵਰੀ (ਸੁਖਪਾਲ ਸਿੰਘ ਸੁੱਖੀ):- ਪਿੰਡ ਲਹਿਰਾ ਖਾਨਾ ਵਾਸੀਆਂ ਨੇ ਸਿਹਤ ਸਹੂਲਤਾਂ ਲਈ 35 ਸਾਲਾਂ ਤੋਂ ਬਣੀ ਪਿੰਡ ਦੀ ਡਿਸਪੈਂਸਰੀ ਨੂੰ ਬੰਦ ਕਰਕੇ ਸਾਰਾ ਸਟਾਫ਼ ਆਮ ਆਦਮੀ ਕਲੀਨਿਕ ਲਹਿਰਾ ਮੁਹੱਬਤ ਵਿਚ ਤਬਦੀਲ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ...
ਬੁਢਲਾਡਾ, 24 ਜਨਵਰੀ (ਨਿ.ਪ.ਪ.)- ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਬਠਿੰਡਾ ਵਲੋਂ 27 ਜਨਵਰੀ ਨੂੰ ਸਵੇਰੇ 10 ਵਜੇ ਮਨੂ ਵਾਟਿਕਾ ਸਕੂਲ ਬੁਢਲਾਡਾ ਵਿਖੇ ਈ.ਪੀ.ਐਫ. ਸਬੰਧੀ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਨਿਵੇਸ਼ਕਾਂ/ਮੈਂਬਰਾਂ ਨੂੰ ਈ.ਪੀ.ਐਫ. ...
ਮਾਨਸਾ, 24 ਜਨਵਰੀ (ਸ.ਰਿ.)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਦੱਸਿਆ ਕਿ 25 ਤੇ 26 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਬੰਧੀ ਜਾਰੀ ਕੀਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਗਣਤੰਤਰ ਦਿਵਸ (26 ਜਨਵਰੀ) ਮੌਕੇ ਬਠਿੰਡਾ 'ਚ ਕੌਮੀ ਤਿਰੰਗਾ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 'ਸਾਂਝੇ ਮਜ਼ਦੂਰ ਮੋਰਚੇ' ਵਲੋਂ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦੀ ਦਿੱਤੀ ਗਈ ...
ਚਾਉਕੇ/ਰਾਮਪੁਰਾ ਫੂਲ, 24 ਜਨਵਰੀ (ਮਨਜੀਤ ਸਿੰਘ ਘੜੈਲੀ, ਨਰਪਿੰਦਰ ਸਿੰਘ ਧਾਲੀਵਾਲ) ਕੇਂਦਰੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅੱਜ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੇ ਗ੍ਰਹਿ ਪਿੰਡ ਰਾਮਪੁਰਾ ਵਿਖੇ ਪਹੁੰਚੇ | ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਨੂੰ ਜਾਂਦੀ ਸੜਕ 'ਤੇ ਨਹਿਰੀ ਵਿਭਾਗ ਵਲੋਂ ਕਬਜ਼ੇ ਦੇ ਮਾਮਲੇ 'ਚ ਪਿੰਡ ਫਫੜੇ ਭਾਈਕੇ ਤੇ ਕਿਸ਼ਨਗੜ੍ਹ ਫਰਵਾਹੀ ਦੇ ਕਿਸਾਨਾਂ ਨੇ ਉੱਡਤ ਰਜਬਾਹੇ 'ਤੇ 22ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਸੰਬੋਧਨ ...
ਸਰਦੂਲਗੜ੍ਹ, 24 ਜਨਵਰੀ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚੋਂ ਜਸਪਾਲ ਸਿੰਗਲਾ ਪੁੱਤਰ ਸੁਰਿੰਦਰ ਕੁਮਾਰ ਰੋੜੀ ਵਾਲੇ ਦੇ ਘਰੋਂ ਚੋਰ ਲੱਖਾਂ ਰੁਪਏ ਦਾ ਸੋਨਾ, ਚਾਂਦੀ ਅਤੇ ਨਕਦੀ ਲੈ ਗਏ | ਇਸ ਸਬੰਧੀ ਸੱਤਪਾਲ ਸਿੰਗਲਾ ਨੇ ਦੱਸਿਆ ਕਿ ਤਕਰੀਬਨ 3 ਵਜੇ ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਸਮੂਹ ਕੱਚੇ, ਆਊਟ ਸੋਰਸ, ਠੇਕਾ ਮੁਲਾਜ਼ਮਾਂ, ਸਕੀਮ ਵਰਕਰਾਂ ਤੋਂ ਇਲਾਵਾ ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)- ਪੁਲਿਸ ਉਪ ਕਪਤਾਨ ਬੂਟਾ ਸਿੰਘ ਗਿੱਲ ਤਲਵੰਡੀ ਸਾਬੋ ਅਤੇ ਰਾਮਾਂ ਥਾਣਾ ਪ੍ਰਮੁੱਖ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਏ.ਐਸ.ਆਈ ...
ਰਾਮਪੁਰਾ ਫੂਲ, 24 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਸਿੱਖਸ ਫ਼ਾਰ ਜਸਟਿਸ ਦੇ ਕਾਰਕੰੁਨਾਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਵਕਤ ਪਾ ਦਿੱਤਾ ਹੈ | ਏ.ਡੀ.ਜੀ.ਪੀ ਇੰਟੈਲੀਜੈਂਸ ਪੰਜਾਬ ਵੱਲੋਂ ਬਠਿੰਡਾ ਪ੍ਰਸ਼ਾਸਨ ਨੂੰ ਲਿਖੇ ਪੱਤਰ ਨੰ 1411-91 ਮਿਤੀ 24 ਜਨਵਰੀ ਰਾਹੀਂ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)-ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਏ.ਐੱਸ.ਆਈ ਗੁਰਮੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕਣਕਵਾਲ ਪਿੰਡ ਨੇੜਿਉਂ ਦੇਸੂ ...
ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਮਹਾਨ ਸ਼ਹੀਦ ਅਤੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਰਹੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਹਰ ਸਾਲ ਦੀ ਤਰ੍ਹਾਂ ਸਥਾਨਕ ਇਤਿਹਾਸਿਕ ਨਗਰ ਦੀ ਬੱਸ ਅੱਡਾ ...
ਸੰਗਤ ਮੰਡੀ, 24 ਜਨਵਰੀ (ਪ.ਪ)-ਅੱਤਵਾਦ ਦਾ ਮੁਕਾਬਲਾ ਕਰਨ ਵਾਲੀ ਪੰਜਾਬ ਦੀ ਬਹਾਦਰ ਪੁਲਿਸ ਵੀ ਅੱਜ ਸੁਰੱਖਿਅਤ ਨਹੀਂ ਰਹੀ | ਇਹ ਗੱਲ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਸੰਗਤ ਮੰਡੀ ਵਿਖੇ ਬੀਜੇਪੀ ਵੱਲੋਂ ਲੋਕ ਸਭਾ ਚੋਣਾਂ ਤਹਿਤ ਕਰਵਾਈ ਜਨ ਸਭਾ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਵਲੋਂ ਪਿੰਡ ਨਿਉਰ ਤੋਂ 100 ਲੀਟਰ ਲਾਹਣ ਸਮੇਤ ਇਕ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਸਟੇਸ਼ਨ ਦੇ ਮੁੱਖੀ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਨ.ਐਸ.ਕਿਊ.ਐਫ. ਸਕਿੱਲ ਮਾਡਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਕਰਵਾਏ ਗਏ | ਮੁਕਾਬਲੇ 'ਚ ਬਰੇਟਾ, ਝੁਨੀਰ, ਬੁਢਲਾਡਾ, ਸਰਦੂਲਗੜ੍ਹ, ਮਾਨਸਾ 'ਚੋਂ ਚੁਣੀਆਂ 20 ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ 'ਚ ਤਾਇਨਾਤ ਇਕ ਮੁਲਾਜ਼ਮ ਕੋਲੋਂ ਉਸ ਦਾ ਸਰਕਾਰੀ ਪਿਸਤੌਲ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿਸਤੌਲ ਖੋਹਣ ਵਾਲਿਆਂ 'ਚ ਤਿੰਨ ਵਿਅਕਤੀਆਂ ਸਮੇਤ ਦੋ ਔਰਤਾਂ ਦੱਸੀਆਂ ਜਾ ਰਹੀਆਂ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)- ਬੀਤੇ ਦਿਨੀਂ ਨੇੜਲੇ ਪਿੰਡ ਮਲਕਾਣਾ ਵਿਖੇ ਰੰਜਸ਼ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਅਸਲੇ ਨਾਲ ਫਾਇਰ ਵੀ ਕਰਨ ਦੇ ਦੋਸ਼ਾਂ ਹੇਠ ਪਿੰਡ ਦੇ 6 ਵਿਅਕਤੀਆਂ ਵਿਰੁੱਧ ਰਾਮਾਂ ਥਾਣੇ ਵਿਚ ਵੱਖ-ਵੱਖ ...
ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ)- ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 26 ਜਨਵਰੀ ਨੂੰ ਬਠਿੰਡਾ ਵਿਖੇ ਝੰਡਾ ਲਹਿਰਾਉਣ ਆ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 'ਮੁੱਖ ਮੰਤਰੀ ਹਾਜ਼ਰ ਹੋ' ਦੇ ਬੈਨਰ ਹੇਠ ਕਾਲੇ ਝੰਡਿਆਂ ਨਾਲ ਜ਼ਬਰਦਸਤ ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤਹਿਤ ਅੱਜ ਫਰੰਟ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਯਾਦ-ਪੱਤਰ ...
ਰਾਮਪੁਰਾ ਫੂਲ, 24 ਜਨਵਰੀ (ਹੇਮੰਤ ਕੁਮਾਰ ਸ਼ਰਮਾ)-ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਨੇ ਪੁਨਰਜੋਤੀ ਅੱਖਾਂ ਦੇ ਹਸਪਤਾਲ ਵਿਖੇ 70ਵਾਂ ਅੱਖਾਂ ਦਾ ਜਾਂਚ ਕੈਂਪ ਲਗਾਇਆ ¢ ਇਸ ਕੈਂਪ ਵਿਚ 102 ਮਰੀਜ਼ਾਂ ਦੀਆਂ ਅੱਖਾਂ ਦੀ ਮਾਹਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ, ਜਿੰਨ੍ਹਾਂ ...
ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 25 ਜਨਵਰੀ ਨੂੰ ਗੁਰੂ ਕੀ ਨਗਰੀ ਦਮਦਮਾ ਸਾਹਿਬ ਪੁੱਜ ਰਹੇ ਹਨ ਜਿੱਥੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਦੇ ਨਾਲ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ...
ਰਾਮਪੁਰਾ ਫੂਲ, 24 ਜਨਵਰੀ (ਹੇਮੰਤ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਤੰਦਰੁਸਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਡਾਇਰੈਕਟਰ ਸਿਹਤ ਸੇਵਾਵਾਂ ਚੰਡੀਗੜ੍ਹ ਦੀ ਟੀਮ ਵਲੋਂ ਆਮ ਆਦਮੀ ਕਲੀਨਿਕ ਫੂਲ ਟਾਊਨ ਦਾ ਦੌਰਾ ਕੀਤਾ ਗਿਆ | ...
ਰਾਮਪੁਰਾ ਫੂਲ, 24 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਸ਼ਹਿਰ ਦੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਹੱਲ ਕਰਵਾਇਆ ਗਿਆ ¢ ਇਸ ਮੌਕੇ ਪਾਵਰਕਾਮ ਦੀ ...
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਦੇ ਗੇਟ 'ਤੇ ਸਫ਼ਾਈ ਸੇਵਕਾਂ ਨੇ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਧਰਨਾ ਲਗਾਕੇ ਨਗਰ ਕੌਂਸਲ ਰਾਮਾਂ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਦਰਸ਼ਨ ...
ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ) ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਪਿੰਡ ਦੇ ਛੋਟੇ ਵੱਡੇ ਦੁਕਾਨਦਾਰਾਂ ਦੇ ਸਾਂਝੇ ਹਿੱਤਾਂ ਦੀ ਰਖਵਾਲੀ ਅਤੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਪਿੰਡ ਦੇ ...
ਬਠਿੰਡਾ, 24 ਜਨਵਰੀ (ਅਵਤਾਰ ਸਿੰਘ ਕੈਂਥ)- ਗਣਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਣ ਲਈ ਸਬੰਧਿਤ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵਲੋ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਮੰਗ ...
ਬਰੇਟਾ, 24 ਜਨਵਰੀ (ਜੀਵਨ ਸ਼ਰਮਾ)- ਪਿੰਡ ਧਰਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਛਕ ਕੇ ਗੁਰੁ ਲੜ ਲੱਗੇ 20 ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ | ਕਿਸਾਨ ਆਗੂ ਵਸਾਵਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਗੁਰੂ ਲੜ ਲੱਗਣ ਨਾਲ ਪਿੰਡ ਦੇ ਹੋਰ ...
ਨਥਾਣਾ, 24 ਜਨਵਰੀ (ਗੁਰਦਰਸ਼ਨ ਲੁੱਧੜ)-ਪੰਜਾਬੀ ਸਾਹਿਤ, ਸੱਭਿਆਚਾਰਕ ਗਤੀਵਿਧੀਆਂ, ਪੰਜਾਬੀ ਲੋਕਧਾਰਾ ਅਤੇ ਕਲਾਕਾਰੀ ਵਿਚ ਵਿਸ਼ੇਸ਼ ਰੁਚੀ ਰੱਖਣ ਵਾਲੇ ਸੇਵਾਮੁਕਤ ਅਧਿਆਪਕ ਗੁਰਨਾਮ ਸਿੰਘ ਸਿੱਧੂ ਦਾ ਦਿੱਲੀ ਵਿਖੇ ਕੌਮੀ ਪੱਧਰ 'ਤੇ ਸਨਮਾਨ ਹਾਸਿਲ ਕਰਕੇ ਪਿੰਡ ...
ਰਾਮਪੁਰਾ ਫੂਲ, 24 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਅਗਰਵਾਲ ਸਭਾ ਪੰਜਾਬ ਵਲੋਂ ਨੌਜਵਾਨ ਉੱਤਮ ਗੋਇਲ ਨੂੰ ਅਗਰਵਾਲ ਸਭਾ ਯੂਥ ਵਿੰਗ ਪੰਜਾਬ ਦਾ ਸਕੱਤਰ ਨਿਯੱੁਕਤ ਕੀਤਾ ਗਿਆ ਹੈ | ਅਗਰਵਾਲ ਸਭਾ ਪੰਜਾਬ ਦੇ ਪ੍ਰਭਾਰੀ ਸੁਰੇਸ਼ ਗੁਪਤਾ ਨੇ ਉੱਤਮ ਗੋਇਨ ਨੂੰ ਨਿਯੁੱਕਤੀ ...
ਬਠਿੰਡਾ,24 ਜਨਵਰੀ (ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਵਰਕਰਾਂ ਵਲੋਂ 26 ਜਨਵਰੀ 2023 ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ...
ਬਠਿੰਡਾ, 24 ਜਨਵਰੀ (ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ 26 ਜਨਵਰੀ ਨੂੰ ਬਸੰਤ ਪੰਚਮੀ ਦੇ ਮੌਕੇ 'ਤੇ ਚਾਇਨਾ ਡੋਰ ਦੇ ਕਾਰਨ ਦੁਰਘਟਨਾਵਾਂ ਹੋਣ ਦੇ ਮੁੱਦੇਨਜ਼ਰ ਸਹਾਰਾ ਜਨ ਸੇਵਾ ਦੀ ਲਾਇਫ਼ ...
ਬਠਿੰਡਾ, 24 ਜਨਵਰੀ (ਪੱਤਰ ਪ੍ਰੇਰਕ)- ਨਿਰਵੈਰ ਚੈਰੀਟੇਬਲ ਫਾਊਾਡੇਸ਼ਨ, ਜੀਦਾ ਵਲੋਂ ਸਰਦ ਰੁੱਤ ਦੇ ਚਲਦਿਆਂ ਪਿੰਡ ਨਰੂਆਣਾ, ਭੋਡੀਪੁਰਾ ਅਤੇ ਭਗਤੂਆਣਾ ਵਿਖੇ ਲੋੜਵੰਦ ਔਰਤਾਂ ਦੀ ਸਹਾਇਤਾ ਲਈ ਗਰਮ ਸ਼ਾਲ ਵੰਡੇ ਗਏ | ਇਸ ਸਮੇਂ ਸੰਸਥਾ ਦੀ ਪ੍ਰਧਾਨ ਡਾ: ਜੀਵਨਜੋਤ ਨੇ ਕਿਹਾ ...
ਬਠਿੰਡਾ, 24 ਜਨਵਰੀ (ਪ.ਪ)-ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ 'ਚ ਆਧੁਨਿਕ ਸਹੂਲਤਾਂ ਨਾਲ ਲੈਸ ਬਣੇ ਡਾਇਲੈਸਿਸ ਸੈਂਟਰ 'ਚ ਕੁੱਝ ਸਮਾਂ ਪਹਿਲਾ ਕੀਤੇ ਉਦਘਾਟਨ ਤੋਂ ਬਾਅਦ 9 ਮਸ਼ੀਨਾਂ ਵਿਚੋਂ ਇੱਕ ਮਸ਼ੀਨ ਖ਼ਰਾਬ ਹੋ ਚੁੱਕੀ ਹੈ ਤੇ ਡਾਇਲੈਸਿਸ ਮਰੀਜ਼ਾਂ ਨੂੰ ...
ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ)- ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤੀਆਂ ਕਾਰਨ ਬੁਢਲਾਡਾ ਬਲਾਕ ਦੇ ਕਿਸਾਨ ਆਪਣੇ ਖੇਤੀ ਰਕਬੇ ਦੀ ਸਿੰਚਾਈ ਲਈ ਇਕ ਬੇਹੱਦ ਲਾਭਕਾਰੀ ...
ਮਾਨਸਾ, 24 ਜਨਵਰੀ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਿਖੇ ਹੋਈ | ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ...
ਬੁਢਲਾਡਾ, 24 ਜਨਵਰੀ (ਸੁਨੀਲ ਮਨਚੰਦਾ)- ਸਾਲ 2011 'ਚ ਨੇੜਲੇ ਪਿੰਡ ਗੋਬਿੰਦਪੁਰਾ ਵਿਖੇ ਪਿਊਨਾ ਪਾਵਰ ਲਿਮਟਿਡ ਵਲੋਂ ਇੱਥੇ ਥਰਮਲ ਲਗਾਉਣ ਲਈ ਐਕੁਆਇਰ ਕੀਤੀ ਜ਼ਮੀਨ 'ਤੇ ਕੰਪਨੀ ਨੇ ਨਾ ਤਾਂ ਪਾਵਰ ਪਲਾਂਟ ਲਗਾਇਆ ਗਿਆ ਅਤੇ ਨਾ ਹੀ ਗੋਬਿੰਦਪੁਰਾ ਦੇ ਕਿਸਾਨਾਂ ਤੇ ...
ਬਰੇਟਾ, 24 ਜਨਵਰੀ (ਪਾਲ ਸਿੰਘ ਮੰਡੇਰ)- ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਦੇ ਜ਼ਿਲ੍ਹੇ ਜੀਂਦ ਦੀ ਅਨਾਜ ਮੰਡੀ ਵਿਚ 26 ਜਨਵਰੀ ਨੂੰ ਕਿਸਾਨ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ...
ਬਰੇਟਾ, 24 ਜਨਵਰੀ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਪਰ ਸੂਬੇ ਵਿਚ ਪਹਿਲਾਂ ਤੋਂ ਹੀ ਚੱਲ ਰਹੇ ਆਮ ਆਦਮੀ ਕਲੀਨਿਕਾਂ ਤੇ ਪੁਰਾਣੇ ਪੀ.ਐਚ.ਸੀ. ਸੈਂਟਰਾਂ ਵਿਚ ਕੋਈ ...
ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ)- ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤੀਆਂ ਕਾਰਨ ਬੁਢਲਾਡਾ ਬਲਾਕ ਦੇ ਕਿਸਾਨ ਆਪਣੇ ਖੇਤੀ ਰਕਬੇ ਦੀ ਸਿੰਚਾਈ ਲਈ ਇਕ ਬੇਹੱਦ ਲਾਭਕਾਰੀ ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ 26 ਜਨਵਰੀ ਦੇ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦੇ ਬਾਈਕਾਟ ਸੱਦਾ ਦਿੱਤਾ ਹੈ¢ ਅੱਜ ਇੱਥੇ ਗੁਰਦੀਪ ਸਿੰਘ ਬਠਿੰਡਾ ਚੇਅਰਮੈਨ ਯੂਨਾਈਟਿਡ ਅਕਾਲੀ ਦਲ ਨੇ ਪ੍ਰੈੱਸ ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ 26 ਜਨਵਰੀ ਦੇ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦੇ ਬਾਈਕਾਟ ਸੱਦਾ ਦਿੱਤਾ ਹੈ¢ ਅੱਜ ਇੱਥੇ ਗੁਰਦੀਪ ਸਿੰਘ ਬਠਿੰਡਾ ਚੇਅਰਮੈਨ ਯੂਨਾਈਟਿਡ ਅਕਾਲੀ ਦਲ ਨੇ ਪ੍ਰੈੱਸ ...
ਬਠਿੰਡਾ, 24 ਜਨਵਰੀ (ਸ.ਰ)- ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਯੋਜਨਾਵਾਂ ਸਬੰਧੀ ਅਧਿਕਾਰੀਆਂ ...
ਮਾਨਸਾ, 24 ਜਨਵਰੀ (ਰਵੀ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ 172ਵੇਂ ਦਿਨ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ...
ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਜਨਵਰੀ- ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਲਈ ਚੋਣ 30 ਜਨਵਰੀ ਨੂੰ ਰੱਖੀ ਗਈ ਹੈ | ਦੱਸਣਾ ਬਣਦਾ ਹੈ ਕਿ ਪ੍ਰਧਾਨ ਜਸਵੀਰ ਕੌਰ ਖ਼ਿਲਾਫ਼ ਪਿਛਲੇ ਵਰੇ੍ਹ ਬੇਭਰੋਸਗੀ ਦਾ ਮਤਾ ਪਾਸ ਹੋ ਗਿਆ ਸੀ ...
ਸਰਦੂਲਗੜ੍ਹ, 24 ਜਨਵਰੀ (ਜੀ.ਐਮ.ਅਰੋੜਾ)- ਰੋੜਕੀ ਰੋਡ 'ਤੇ ਸਾਰਾ ਦਿਨ ਟਰੈਫ਼ਿਕ ਜਾਮ ਰਹਿਣ ਕਾਰਨ ਲੋਕ ਖੱਜਲ-ਖੁਆਰ ਹੁੰਦੇ ਹਨ | ਇਸ ਸਬੰਧੀ ਲੋਕ ਅਨੇਕਾਂ ਵਾਰ ਰੋੜਕੀ ਰੋਡ 'ਤੇ ਹਸਪਤਾਲ ਰੋਡ ਨੂੰ ਵਨ-ਵੇ ਕਰ ਕੇ ਟਰੈਫ਼ਿਕ ਜਾਮ ਤੋਂ ਰਾਹਤ ਦੀ ਮੰਗ ਕਰਦੇ ਆ ਰਹੇ ਹਨ ਪਰ ...
ਬੁਢਲਾਡਾ, 24 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਅੰਦਰ ਨਗਰ ਕੌਂਸਲ ਵਲੋਂ ਆਰਜ਼ੀ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸ਼ਹਿਰ ਦੀ ਪੀ.ਐਨ.ਬੀ. ਸੜਕ 'ਤੇ ਪੀਲਾ ਪੰਜਾ ਚਲਾਇਆ ਗਿਆ | ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਸਮੇਤ ਅਧਿਕਾਰੀਆਂ ਵਲੋਂ ਸ਼ਹਿਰ ਵਾਸੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX