ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਦਿੱਲੀ / ਹਰਿਆਣਾ

ਸਬ-ਡਵੀਜ਼ਨ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਹੋਈ ਮੁਕੰਮਲ

ਗੂਹਲਾ ਚੀਕਾ, 24 ਜਨਵਰੀ (ਓ.ਪੀ. ਸੈਣੀ) - ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲੇ ਸਬਡਵੀਜ਼ਨ ਪੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਦੌਰਾਨ ਐਸ.ਡੀ.ਐਮ ਰੋਹਿਤ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਾਨਦਾਰ ਪਰੇਡ ਦੀ ਸਲਾਮੀ ਲਈ | 26 ਜਨਵਰੀ ਦੀ ਫਾਈਨਲ ਰਿਹਰਸਲ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਪੁਲਿਸ ਦੇ ਨਾਲ-ਨਾਲ ਹੋਰ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ | ਇੰਦਰੀ ਦੇ ਵਿਧਾਇਕ ਰਾਮਕੁਮਾਰ ਕਸ਼ਯਪ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣਗੇ | ਫਾਈਨਲ ਰਿਹਰਸਲ ਵਿਚ ਹਰਿਆਣਾ ਪੁਲਿਸ, ਡੀਏਵੀ ਕਾਲਜ ਚੀਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੂਹਲਾ, ਸਰਕਾਰੀ ਮਾਡਲ ਕਲਚਰ ਸੀਨੀਅਰ ਸੈਕੰਡਰੀ ਸਕੂਲ ਚੀਕਾ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੁਕੜੀ, ਗਿਆਨ ਦੀਪ ਸੀਨੀਅਰ ਸੈਕੰਡਰੀ ਸਕੂਲ ਦੀ ਟੁਕੜੀ ਅਤੇ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਟੁਕੜੀ ਨੇ ਪਰੇਡ 'ਚ ਹਿੱਸਾ ਲਿਆ | ਇਸ ਮੌਕੇ ਐਸ.ਡੀ.ਐਮ ਰੋਹਿਤ ਨੇ ਪਰੇਡ ਦੀ ਸਲਾਮੀ ਲਈ | ਸਮੁੱਚੀ ਪਰੇਡ ਦੀ ਅਗਵਾਈ ਐੱਸ.ਆਈ ਸੁਰੇਸ਼ ਕੁਮਾਰ ਨੇ ਕੀਤੀ | ਪ੍ਰੋਗਰਾਮ ਵਿਚ ਵੱਖ-ਵੱਖ ਸਕੂਲੀ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਡੀ.ਐੱਸ.ਪੀ ਰਵਿੰਦਰ ਸਾਂਗਵਾਨ, ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਨਗਰ ਕੌਂਸਲ ਦੇ ਸਕੱਤਰ ਧਰਮਵੀਰ ਸਿੰਘ, ਬੀ.ਈ.ਓ ਸੰਜੇ ਸਰਮਾ, ਸੁਰੇਸ਼ ਕੁਮਾਰ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ |

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਦੋ ਰੋਜ਼ਾ 39ਵਾਂ ਖੇਡ ਮੇਲਾ ਕਰਵਾਇਆ

ਯਮੁਨਾਨਗਰ, 24 ਜਨਵਰੀ (ਗੁਰਦਿਆਲ ਸਿੰਘ ਨਿਮਰ) - ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਦੋ ਰੋਜ਼ਾ 39ਵਾਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਸੇਠ ਵਿਜੇ ਕੁਮਾਰ ਨੇ ਝੰਡਾ ਲਹਿਰਾ ਕੇ ਖੇਡ ਮੇਲੇ ਦਾ ਉਦਘਾਟਨ ਕੀਤਾ | ਕਾਲਜ ਪਿ੍ੰ. ਡਾ. ਰਾਹੁਲ ਖੰਨਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਪਿਤਾ ਵਲੋਂ ਪੁੱਤਰ ਦਾ ਕਤਲ

ਕਾਲਾਂਵਾਲੀ/ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਫੱਗੂ 'ਚ ਜ਼ਮੀਨ ਦੇ ਵਿਵਾਦ 'ਚ ਪਿਤਾ ਨੇ ਆਪਣੇ ਹੀ ਪੁੱਤਰ 'ਤੇ ਬਰਫ ਤੋੜਨ ਵਾਲੇ ਸੂਏ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ¢ ਪੁਲਿਸ ਨੇ ਮੁਲਜ਼ਮ ਸੁਖਮੰਦਰ ਸਿੰਘ ਅਤੇ ਉਸ ਦੀ ਪਤਨੀ ਕੰਵਲਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਝੰਡਾ ਲਹਿਰਾਇਆ

ਫਤਿਹਾਬਾਦ, 24 ਜਨਵਰੀ (ਹਰਬੰਸ ਸਿੰਘ ਮੰਡੇਰ) - ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਅੱਜ ਸਥਾਨਕ ਪੁਲੀਸ ਲਾਈਨ ਦੇ ਵਿਹੜੇ ਵਿੱਚ ਫੁੱਲ-ਡਰੈਸ ਵਿੱਚ ਕਰਵਾਈ ਗਈ | ਫਾਈਨਲ ਰਿਹਰਸਲ ਵਿੱਚ ਡਿਪਟੀ ਕਮਿਸਨਰ ਜਗਦੀਸ ਸਰਮਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ 'ਚ ਸੱਭਿਆਚਾਰਕ ਪ੍ਰੋਗਰਾਮਾਂ ਨੇ ਧੂਮ ਮਚਾਈ

ਰਤੀਆ, 24 ਜਨਵਰੀ (ਬੇਅੰਤ ਕੌਰ ਮੰਡੇਰ) - ਗਣਤੰਤਰ ਦਿਵਸ ਸਮਾਰੋਹ ਲਈ ਫੁੱਲ ਡਰੈੱਸ ਫਾਈਨਲ ਰਿਹਰਸਲ ਸਰਕਾਰੀ ਮਾਡਲ ਸੰਸਕਿ੍ਤ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਈ ਗਈ | ਇਸ ਸਮਾਰੋਹ 'ਚ ਨਾਇਬ ਤਹਿਸੀਲਦਾਰ ਰਾਕੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਝੰਡਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਸ਼ਹੀਦ ਨਿਸ਼ਾਂਤ ਸ਼ਰਮਾ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

ਯਮੁਨਾਨਗਰ, 24 ਜਨਵਰੀ (ਗੁਰਦਿਆਲ ਸਿੰਘ ਨਿਮਰ) - ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ, ਅਧਿਆਪਕਾਂ ਅਤੇ ਸਾਬਕਾ ਵਿਦਿਆਰਥੀਆਂ ਵਲੋਂ ਸ਼ਹੀਦ ਨਿਸ਼ਾਂਤ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਕਾਲਜ ਦੇ ਪਿ੍ੰ. ਡਾ. ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਕਸਰਤ ਦੇ ਨਾਲ-ਨਾਲ ਸਿਹਤ ਲਈ ਸੁਚੇਤ ਰਹਿਣਾ ਜ਼ਰੂਰੀ : ਡਾ. ਗਾਇਤਰੀ

ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ) - ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮਾਹਿਰਾਂ ਵਲੋਂ ਜਿਥੇ ਲੋਕਾਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਸੰਬੰਧੀ ਪ੍ਰੇਰਿਤ ਕੀਤਾ ਗਿਆ, ਉਥੇ ਹੀ ਆਦੇਸ਼ ਹਸਪਤਾਲ ਵਲੋਂ ...

ਪੂਰੀ ਖ਼ਬਰ »

ਸੰਸਦ ਮੈਂਬਰ ਕਟਾਰੀਆ ਵਲੋਂ ਮੀਟਿੰਗ

ਨਰਾਇਣਗੜ੍ਹ, 24 ਜਨਵਰੀ (ਪੀ. ਸਿੰਘ) - ਅੰਬਾਲਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਵਲੋਂ ਨਰਾਇਣਗੜ੍ਹ ਦੇ ਆਰਾਮ ਘਰ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕਟਾਰੀਆ ਨੇ 3 ਫਰਵਰੀ ਨੂੰ ਯਮੁਨਾਨਗਰ ਵਿਖੇ ਗੁਰੂ ਰਵਿਦਾਸ ਜੈਅੰਤੀ ਮੌਕੇ ਕਰਵਾਏ ਜਾਣ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀ ਫੁੱਲ ਡਰੈੱਸ ਆਖ਼ਰੀ ਰਿਹਰਸਲ ਮੁਕੰਮਲ

ਪਿਹੋਵਾ, 24 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ) - ਗਣਤੰਤਰ ਦਿਵਸ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਮੰਗਲਵਾਰ ਨੂੰ ਅਨਾਜ ਮੰਡੀ 'ਚ ਵਿਦਿਆਰਥੀਆਂ ਨੇ ਫੁੱਲ ਡਰੈੱਸ 'ਚ ਆਖ਼ਰੀ ਰਿਹਰਸਲ ਕੀਤੀ | ਆਖ਼ਰੀ ਰਿਹਰਸਲ ਵਿਚ ਸਭਿਆਚਾਰਕ ਪ੍ਰੋਗਰਾਮ ਅਤੇ ਮਾਰਚ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ 'ਤੇ ਕੰਮ ਕਰਦੀਆਂ ਦੋ ਲੜਕੀਆਂ ਭੇਦਭਰੇ ਹਾਲਾਤ 'ਚ ਲਾਪਤਾ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਸਿਰਸਾ ਦੇ ਘੰਟਾ ਘਰ ਸਥਿਤ ਇਕ ਕੱਪੜੇ ਦੀ ਦੁਕਾਨ 'ਤੇ ਕੰਮ ਕਰਦੀਆਂ ਖਾਜਾਖੇੜਾ ਰੋਡ ਦੀਆਂ ਦੋ ਲੜਕੀਆਂ ਭੇਦਭਰੀ ਹਾਲਾਤ 'ਚ ਲਾਪਤਾ ਹੋ ਗਈਆਂ¢ ਲੜਕੀਆਂ ਦੇ ਮਾਪਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਲੜਕੀਆਂ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਗਦੀਸ਼ ਨੇਹਰਾ ਨੂੰ ਸ਼ਰਧਾਂਜਲੀਆਂ ਭੇਟ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਹਰਿਆਣਾ ਦੇ ਸਾਬਕਾ ਸਿੱਖਿਆ ਤੇ ਸਿੰਚਾਈ ਮੰਤਰੀ ਜਗਦੀਸ਼ ਨੇਹਰਾ ਨਮਿਤ ਰਸਮ ਪੱਗੜੀ ਮÏਕੇ ਵੱਡਾ ਇਕੱਠ ਹੋਇਆ¢ ਕੁਮਾਰੀ ਸ਼ੈਲਜਾ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਸਮਾਗਮ 'ਚ ਸ਼ਿਰਕਤ ਕਰਦਿਆਂ ਸਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮÏਕੇ ਤਿਰੰਗਾ ਝੰਡਾ ਪਰੇਡ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵਲੋਂ ਤਿਆਰੀਆਂ ਮੁਕੰਮਲ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਦਾ ਪੱਕਾ ਮੋਰਚਾ ਜਿਥੇ ਮਿੰਨੀ ਸਕੱਤਰੇਤ ਦੇ ਬਾਹਰ ਜਾਰੀ ਹੈ, ਉਥੇ ਹੀ ਕਿਸਾਨਾਂ ਨੇ ਗਣਤੰਤਰ ਦਿਵਸ ਮÏਕੇ 'ਤੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਫੂਕਿਆ ਹਰਿਆਣਾ ਸਰਕਾਰ ਦਾ ਪੁਤਲਾ

ਕਾਲਾਂਵਾਲੀ/ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਰੋੜੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ...

ਪੂਰੀ ਖ਼ਬਰ »

ਫਤਿਹਾਬਾਦ ਵਿਚ ਸਰਪੰਚਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਫਤਿਹਾਬਾਦ, 24 ਜਨਵਰੀ (ਹਰਬੰਸ ਸਿੰਘ ਮੰਡੇਰ) - ਹਰਿਆਣਾ ਵਿਚ ਪੰਚਾਇਤਾਂ 'ਚ ਈ-ਟੈਂਡਰਿੰਗ ਅਤੇ ਰਾਈਟ ਟੂ ਰੀਕਾਲ ਲਈ ਅੰਦੋਲਨ ਕਰ ਰਹੇ ਸਰਪੰਚਾਂ ਨੇ ਅੱਜ ਫਤਿਹਾਬਾਦ ਵਿੱਚ ਜੋਰਦਾਰ ਪ੍ਰਦਰਸਨ ਕੀਤਾ | ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ 'ਚ ਸਰਪੰਚ ਮਿੰਨੀ ਸਕੱਤਰੇਤ ਵਿੱਚ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਕਰਨਾਲ ਨੇ ਤੋਸ਼ਾਮ ਦੇ ਵਕੀਲਾਂ ਦੇ ਸਮਰਥਨ 'ਚ ਕੰਮਕਾਜ ਰੱਖਿਆ ਠੱਪ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਕਰਨਾਲ ਵਲੋਂ ਤੋਸ਼ਾਮ ਦੇ ਵਕੀਲਾਂ ਦੇ ਸਮਰਥਨ 'ਚ ਕੰਮਕਾਜ ਠੱਪ ਰੱਖਿਆ ਗਿਆ | ਉਨ੍ਹਾਂ ਦੀ ਮੰਗ ਹੈ ਕਿ ਵਕੀਲਾਂ ਨੂੰ ਤੋਸ਼ਾਮ 'ਚ ਬੈਠਣ ਲਈ ਯੋਗ ਥਾਂ ਦਿੱਤੀ ਜਾਵੇ | ਕਰਨਾਲ ਬਾਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮÏਕੇ ਜ਼ਿਲ੍ਹਾ ਪੱਧਰੀ ਹੋਣ ਵਾਲੇ ਸਮਾਗਮ ਦੀ ਫੱੁਲ ਡਰੈੱਸ ਰਿਹਰਸਲ 'ਚ ਵਿਦਿਆਰਥੀਆਂ ਨੇ ਰੰਗ ਬੰਨਿ੍ਹਆ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ) - ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਮÏਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡ੍ਰੈਸ ਰਿਹਰਸਲ ਹੋਈ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬਣਿਆ¢ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭੁੱਚਰ ਖੁਰਦ ਨੇੜਿਓਾ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਝਬਾਲ, 24 ਜਨਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸਰਹੱਦੀ ਪਿੰਡ ਭੁੱਚਰ ਖੁਰਦ ਨੇੜਿਓਾ ਲੰਘਦੇ ਸੂਏ ਦੇ ਕਿਨਾਰਿਓਾ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਸੰਬੰਧੀ ਮਿ੍ਤਕ ਦੇ ਭਰਾ ਹੀਰਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੁੱਚਰ ਕਲਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਨਿਕਲੇ ਖੋਖਲੇ

ਸ਼ਾਹਕੋਟ, 24 ਜਨਵਰੀ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਹਾਲਾਤ ਕੁਝ ਹੋਰ ਹੀ ਹਨ | ਗੱਲ ਕਰੀਏ ਸ਼ਾਹਕੋਟ ਦੇ ਸਰਕਾਰੀ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ 'ਚ ਬਾਜਵਾ ਕਲਾਂ ਸਕੂਲ ਬਣਿਆ 'ਸਕੂਲ ਆਫ਼ ਐਮੀਨੈਂਸ'-ਕਾਕੜ ਕਲਾਂ

ਸ਼ਾਹਕੋਟ, 24 ਜਨਵਰੀ (ਦਲਜੀਤ ਸਿੰਘ ਸਚਦੇਵਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ 'ਚ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਸ਼ਾਹਕੋਟ ਹਲਕੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ ਨੂੰ 'ਸਕੂਲ ਆਫ਼ ...

ਪੂਰੀ ਖ਼ਬਰ »

ਆਗੂਆਂ ਨੇ ਮੁੱਖ ਮੰਤਰੀ ਨੂੰ ਫਿਲੌਰ ਦੀ ਵਿਸ਼ਾਲ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ ਪੱਤਰ

ਫਿਲੌਰ, 24 ਜਨਵਰੀ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਤੋਂ 'ਆਪ' ਦੇ ਸੀਨੀਅਰ ਆਗੂ ਰਜਿੰਦਰ ਸੰਧੂ ਤੇ ਮਨੀ ਧਾਲੀਵਾਲ ਨੇ ਸ੍ਰੀ ਗੁਰੂ ਰਵਿਦਾਸ ਦੇ 646 ਵੇ ਜਨਮ ਉਤਸਵ 'ਚ ਸ਼ਾਮਿਲ ਹੋਣ ਲਈ ਸ੍ਰੀ ਗੁਰੂ ਰਵਿਦਾਸ ਭਵਨ ਕਮੇਟੀ (ਰਜਿ) ਫਿਲੌਰ ਤੇ ਸ੍ਰੀ ਗੁਰੂ ਰਵਿਦਾਸ ਮੰਦਰ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਨਿਕਲੇ ਖੋਖਲੇ

ਸ਼ਾਹਕੋਟ, 24 ਜਨਵਰੀ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਹਾਲਾਤ ਕੁਝ ਹੋਰ ਹੀ ਹਨ | ਗੱਲ ਕਰੀਏ ਸ਼ਾਹਕੋਟ ਦੇ ਸਰਕਾਰੀ ...

ਪੂਰੀ ਖ਼ਬਰ »

ਲੁੱਟਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਗੁਰਾਇਆ, 24 ਜਨਵਰੀ (ਚਰਨਜੀਤ ਸਿੰਘ ਦੁਸਾਂਝ, ਬਲਵਿੰਦਰ ਸਿੰਘ-ਥਾਣਾ ਗੁਰਾਇਆ ਦੀ ਪੁਲਿਸ ਵਲੋਂ ਲੁੱਟਾਂ/ਖੋਹਾਂ/ਚੋਰੀ ਦੀਆ ਵਾਰਦਾਤਾਂ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਗਦੀਸ਼ ਰਾਜ ਪੀ. ਪੀ. ਐਸ. ਉਪ ਪੁਲਿਸ ਕਪਤਾਨ, ...

ਪੂਰੀ ਖ਼ਬਰ »

ਫਿਲੌਰ ਹਲਕੇ 'ਚ ਸ਼ਰੇ੍ਹਆਮ ਵਿਕ ਰਿਹੈ ਚਿੱਟਾ ਤੇ ਖੂਨੀ ਡੋਰ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਫਿਲੌਰ, 24 ਜਨਵਰੀ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਤੇ ਨਸ਼ਾ ਵਿਰੋਧੀ ਫ਼ਰੰਟ ਤਹਿਸੀਲ ਫਿਲੌਰ ਵਲੋਂ ਸਰਕਾਰ ਤੇ ਪੁਲਿਸ ਨੂੰ ਜਗਾਉਣ ਹਿਤ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਕਿਹਾ ਪਿਛਲੇ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ 'ਚ 'ਮੁਹੱਲਾ ਕਲੀਨਿਕ' ਖੋਲ੍ਹਣ ਵਿਰੁੱਧ ਸਿਹਤ ਮੰਤਰੀ ਪੰਜਾਬ ਨੂੰ ਪੱਤਰ ਭੇਜਿਆ

ਜੰਡਿਆਲਾ ਮੰਜਕੀ, 24 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਨੌਜਵਾਨ ਆਗੂ ਜੌਹਲ ਜੰਡਿਆਲੀਆ ਨੇ ਏ. ਡੀ. ਸੀ. ਜਲੰਧਰ ਰਾਹੀਂ ਸਿਹਤ ਮੰਤਰੀ ਪੰਜਾਬ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸਾਡੇ ਵਲੋਂ ਕੋਰੋਨਾ ਕਾਲ ਤੇ ਸਮੇਂ ਸਮੇਂ 'ਤੇ ਸਥਾਨਕ ਹਸਪਤਾਲ ਦੀ ਬਿਹਤਰੀ ਲਈ ਯਤਨ ਕੀਤੇ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਇੰਟਰ ਹਾਊਸ ਸਲੋਗਨ ਮੁਕਾਬਲਾ ਕਰਵਾਇਆ

ਨਕੋਦਰ, 24 ਜਨਵਰੀ (ਗੁਰਵਿੰਦਰ ਸਿੰਘ)-ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਵਿਖੇ ਚਾਇਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਸੰਬੰਧੀ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਸਕੂਲ ਦੇ ਚਾਰੇ ਹਾਊਸਾ ਅਜ਼ਾਦ ਹਾਊਸ, ਭਗਤ ਹਾਊਸ, ਕਰਤਾਰ ਹਾਊਸ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਪਿੰਡ ਗੜ੍ਹਾ ਦਾ ਗਠਨ

ਫਿਲੌਰ, 24 ਜਨਵਰੀ (ਵਿਪਨ ਗੈਰੀ)-ਨਜ਼ਦੀਕੀ ਪਿੰਡ ਗੜਾ ਦੇ ਵਾਸੀਆਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਤੇ ਪਿੰਡ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਕੱਢਣ ਲਈ 'ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਗੜਾ' ਦਾ ਗਠਨ ਕੀਤਾ ਗਿਆ, ਜਿਸ ਦੇ ਪ੍ਰਧਾਨ ਸੁਰਜਨ ਦਾਸ, ਉਪ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਲਈ ਈ-ਸੱਦਾ ਪੱਤਰ ਤੇ ਈ-ਟਿਕਟ ਵਾਲੇ ਲੋਕ ਮੈਟਰੋ 'ਚ ਮੁਫ਼ਤ ਸਫ਼ਰ ਕਰ ਸਕਣਗੇ

ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਨੇ 26 ਜਨਵਰੀ ਵਾਲੇ ਦਿਨ ਮੌਕੇ ਦਿੱਲੀ ਦੇ ਕਰਤੱਵਯ ਮਾਰਗ 'ਤੇ ਗਣਤੰਤਰ ਦਿਵਸ ਦੀ ਪਰੇਡ ਵੇਖਣ ਵਾਲਿਆਂ ਨੂੰ ਇਕ ਤੋਹਫ਼ਾ ਦਿੱਤਾ ਹੈ | ਗਣਤੰਤਰ ਦਿਵਸ ਸਮਾਰੋਹ ਦੇ ਈ-ਸੱਦਾ ਪੱਤਰ ਜਾਂ ਈ-ਟਿਕਟ ਲੈ ...

ਪੂਰੀ ਖ਼ਬਰ »

26 ਜਨਵਰੀ ਨੂੰ ਰੇਸਤਰਾਂ ਅਤੇ ਬਾਰ 'ਚ ਸ਼ਰਾਬ ਨਹੀਂ ਮਿਲੇਗੀ

ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ 26 ਜਨਵਰੀ ਵਾਲੇ ਦਿਨ ਰੇਸਤਰਾਂ ਤੇ ਬਾਰ 'ਚ ਸ਼ਰਾਬ ਨਹੀਂ ਪਰੋਸੀ ਜਾਵੇਗੀ | ਇਸ ਦੇ ਪ੍ਰਤੀ ਦਿੱਲੀ ਸਰਕਾਰ ਵਲੋਂ ਆਦੇਸ਼ ਵੀ ਜਾਰੀ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਮਹਾਂਸ਼ਿਵਰਾਤਰੀ, ਰਾਮਨੌਵੀ ਅਤੇ ਹੌਲੀ ...

ਪੂਰੀ ਖ਼ਬਰ »

ਵਿਧਵਾਂ ਔਰਤਾਂ ਦੀਆਂ 10 ਬੇਟੀਆਂ ਨੂੰ ਮੁਥੂਟ ਗਰੁੱਪ ਨੇ ਦਿੱਤੇ 1-1 ਲੱਖ ਰੁਪਏ

ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਮੁਥੂਟ ਗਰੁੱਪ ਕਾਰਪੋਰੇਟ ਅਲਕਨੰਦਾ ਨਵੀਂ ਦਿੱਲੀ ਵਲੋਂ ਵਿਧਵਾਂ ਔਰਤਾਂ ਦੀਆਂ 10 ਲੜਕੀਆਂ ਨੂੰ 1-1 ਲੱਖ ਰੁਪਏ ਦੇ ਕੇ ਸੁਖੀ ਵਿਆਹ ਜੀਵਨ ਬਿਤਾਉਣ ਦੀ ਮਦਦ ਕੀਤੀ ਗਈ | ਇਸ ਮੌਕੇ ਅਲੈਕਜ਼ੈਂਡਰ ਜਾਰਜ ਮੁਥੂਟ, ਸੰਯੁਕਤ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟ੍ਰੇਡਰਸ ਐਸੋਸੀਏਸ਼ਨ ਨੇ ਸੀਲਿੰਗ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਦਰ ਬਾਜ਼ਾਰ 'ਚ ਹੋਈ ਸੀਲਿੰਗ ਪ੍ਰਤੀ ਇੱਥੋਂ ਦੇ ਵਪਾਰੀਆਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਅਤੇ ਵਪਾਰੀ ਨਗਰ ਨਿਗਮ ਦੇ ਵਿਰੋਧ 'ਚ ਨਾਅਰੇਬਾਜ਼ੀ ਵੀ ਕਰ ਰਹੇ ਹਨ | ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਲਗਾਇਆ ਖੂਨਦਾਨ ਕੈਂਪ

ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁਦਿਕਸ਼ਾ ਦੀ ਅਗਵਾਈ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਨੇ ਬਰਾਂਚ ਇੰਦਰਲੋਕ, ਸੁਲਤਾਨਪੁਰੀ ਅਤੇ ਨੋਇਡਾ ਵਿਖੇ ਖੂਨਦਾਨ ਕੈਂਪ ਲਗਾਇਆ, ਜਿਨ੍ਹਾਂ ਵਿਚ 188 ਸ਼ਰਧਾਲੂਆਂ ਨੇ ਨਿਰਸਵਾਰਥ ਅਤੇ ...

ਪੂਰੀ ਖ਼ਬਰ »

ਗੜ੍ਹਾ ਵਾਸੀਆਂ ਨੇ ਕੱਢਿਆ ਰੋਸ ਮਾਰਚ, ਪੰਜਾਬ ਸਰਕਾਰ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਗੜ੍ਹਾ ਦੇ ਇਲਾਕਾ ਵਾਸੀਆਂ ਨੇ ਅੱਜ ਰੋਸ ਮਾਰਚ ਕੱਢ ਕੇ ਭਗਵੰਤ ਮਾਨ ਸਰਕਾਰ ਦਾ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤਾ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸੂਬਾ ਸਰਕਾਰ ਇਲਾਕੇ ਦੀ ਇੱਕੋ-ਇਕ ਸਰਕਾਰੀ ਸਿਹਤ ਸੰਸਥਾ 'ਅਰਬਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਜਾਣ-ਪਛਾਣ, ਦਿੱਤੀਆਂ ਹਦਾਇਤਾਂ

ਐੱਮ. ਐੱਸ. ਲੋਹੀਆ ਜਲੰਧਰ, 24 ਜਨਵਰੀ-ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਅੱਜ ਆਪਣੇ ਕੰਮ-ਕਾਜ ਦੇ ਪਹਿਲੇ ਦਿਨ ਕਮਿਸ਼ਨਰੇਟ ਪੁਲਿਸ ਦੇ ਸਾਰੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸ. ਚਾਹਲ ਨੇ ਸਾਰੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਨ ਤੋਂ ਬਾਅਦ, ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਜਮਾਤ ਦੇ ਦਾਖ਼ਲੇ ਲਈ 31 ਤੱਕ ਭਰੇ ਜਾਣਗੇ ਆਨਲਾਈਨ ਫਾਰਮ

ਮਲਸੀਆਂ, 24 ਜਨਵਰੀ (ਸੁਖਦੀਪ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਜਲੰਧਰ) 'ਚ ਛੇਵੀਂ ਜਮਾਤ ਦੇ 2023-24 ਦੇ ਦਾਖ਼ਲੇ ਲਈ 'ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ' 29 ਅਪ੍ਰੈਲ 2023 ਨੂੰ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ ਲਈ ਜਾਵੇਗੀ ...

ਪੂਰੀ ਖ਼ਬਰ »

ਜਾਇਦਾਦ ਕਰ ਵਸੂਲੀ ਲਈ ਹੁਣ ਤੱਕ ਲੱਗੀਆਂ 8000 ਯੂ. ਆਈ. ਡੀ. ਨੰਬਰ ਪਲੇਟਾਂ

ਜਲੰਧਰ, 24 ਜਨਵਰੀ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਤੇ ਸਮਾਰਟ ਸਿਟੀ ਕੰਪਨੀ ਵਲੋਂ ਸ਼ਹਿਰ 'ਚ ਲਗਾਈਆਂ ਜਾਣ ਵਾਲੀਆਂ ਯੂ. ਆਈ. ਡੀ. ਨੰਬਰ ਪਲੇਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਸੈਕਟਰ ਨੰਬਰ 1 'ਚ ਮਕਸੂਦਾਂ 'ਚ ਚੱਲ ਕੰਮ ਮੌਕੇ ਤੇ ਪਲੇਟਾਂ ਲਗਾਉਣ ਦੇ ਕੰਮ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 24 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਣਾ ਕੰਵਰਦੀਪ ਕੌਰ ਚਾਹਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਦੀਪ ਸਿੰਘ ਉਰਫ਼ ਪੰਡਿਤ ਪੁੱਤਰ ਜੀਤ ਰਾਮ ਵਾਸੀ ਧੁਲੇਤਾ, ਗੁਰਾਇਆ ਨੂੰ 1 ਸਾਲ ਦੀ ਕੈਦ ਤੇ 10 ...

ਪੂਰੀ ਖ਼ਬਰ »

ਆਈ. ਪੀ. ਐਸ. ਰਣਧੀਰ ਕੁਮਾਰ ਨੂੰ ਮਿਲੀ ਐਸ. ਪੀ. ਜਾਂਚ ਦੀ ਜ਼ਿੰਮੇਵਾਰੀ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਹੁਲੜਬਾਜ਼ਾਂ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾ ਕਿਸੇ ਦਬਾਅ ਹੇਠ ਆਏ ਕਾਰਵਾਈ ਕਰਨ ਵਾਲੇ ਤੇ ਆਪਣੀ ਡਿਊਟੀ ਨੂੰ ਬਾਖ਼ੂਬੀ ਨਿਭਾਉਣ ਵਾਲੇ ਨੌਜਵਾਨ ਆਈ. ਪੀ. ਐਸ. ਅਧਿਕਾਰੀ ਰਣਧੀਰ ਕੁਮਾਰ ...

ਪੂਰੀ ਖ਼ਬਰ »

ਆਈ. ਪੀ. ਐਸ. ਰਣਧੀਰ ਕੁਮਾਰ ਨੂੰ ਮਿਲੀ ਐਸ. ਪੀ. ਜਾਂਚ ਦੀ ਜ਼ਿੰਮੇਵਾਰੀ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਹੁਲੜਬਾਜ਼ਾਂ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾ ਕਿਸੇ ਦਬਾਅ ਹੇਠ ਆਏ ਕਾਰਵਾਈ ਕਰਨ ਵਾਲੇ ਤੇ ਆਪਣੀ ਡਿਊਟੀ ਨੂੰ ਬਾਖ਼ੂਬੀ ਨਿਭਾਉਣ ਵਾਲੇ ਨੌਜਵਾਨ ਆਈ. ਪੀ. ਐਸ. ਅਧਿਕਾਰੀ ਰਣਧੀਰ ਕੁਮਾਰ ...

ਪੂਰੀ ਖ਼ਬਰ »

ਜਲੰਧਰ ਨੂੰ ਸੇਵਾ ਕੇਂਦਰਾਂ 'ਚ ਜ਼ੀਰੋ ਪੈਂਡੈਂਸੀ ਲਈ 'ਸਕੌਚ ਆਰਡਰ ਆਫ਼ ਮੈਰਿਟ ਐਵਾਰਡ' ਮਿਲਿਆ

ਜਲੰਧਰ, 24 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ੀਰੋ ਪੈਂਡੈਂਸੀ ਪਹੁੰਚ ਰਾਹੀਂ ਸੇਵਾ ਪ੍ਰਦਾਨ ਕਰਨ 'ਚ ਸੁਧਾਰ ਕਰਨ ਲਈ ਕੀਮਤੀ 'ਸਕੌਚ ਆਰਡਰ ਆਫ਼ ਮੈਰਿਟ ਐਵਾਰਡ' ਪ੍ਰਾਪਤ ਕੀਤਾ ਹੈ | ਇਹ ਪੁਰਸਕਾਰ 20 ...

ਪੂਰੀ ਖ਼ਬਰ »

ਚੌਧਰੀ ਦੇ ਘਰ ਅਫ਼ਸੋਸ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ

ਜਲੰਧਰ, 24 ਜਨਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ 'ਤੇ ਅਫਸੋਸ ਪ੍ਰਗਟ ਕਰਨ ਲਈ ਉਚੇਚੇ ਤੌਰ 'ਤੇ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ, ਜਿਥੇ ਉਨ੍ਹਾਂ ਸੰਤੋਖ ਸਿੰਘ ਚੌਧਰੀ ਦੀ ...

ਪੂਰੀ ਖ਼ਬਰ »

'ਆਪ' ਬਣੀ 'ਅਰਵਿੰਦ ਐਡਵਰਟਾਈਜ਼ਮੈਂਟ ਪਾਰਟੀ'-ਜੈਵੀਰ ਸਿੰਘ ਸ਼ੇਰਗਿੱਲ

ਜਲੰਧਰ, 24 ਜਨਵਰੀ (ਜਸਪਾਲ ਸਿੰਘ)-ਭਾਜਪਾ ਦੇ ਨਵ ਨਿਯੁਕਤ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਵਲੋਂ ਇਸ਼ਤਿਹਾਰਾਂ ਸੰਬੰਧੀ 30 ਕਰੋੜ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰਨ ਵਾਲੇ ਆਈ. ਏ. ਐਸ. ਅਧਿਕਾਰੀ ਤੇ ਸਿਹਤ ਮਹਿਕਮੇ ...

ਪੂਰੀ ਖ਼ਬਰ »

ਡੇਰਾ ਸਿਰਸਾ ਮੁਖੀ ਨੂੰ ਬਾਰ-ਬਾਰ ਪੈਰੋਲ ਮਾਮਲੇ 'ਚ ਕਥਿਤ ਪੰਥਕ ਆਗੂ ਚੁੱਪ ਕਿਉਂ-ਪੀਤਮਪੁਰਾ

ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਦਿੱਲੀ ਪ੍ਰਦੇਸ਼) ਦੇ ਯੂਥ ਆਗੂ ਜਸਮੀਤ ਸਿੰਘ ਪੀਤਮਪੁਰਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦਿੱਤੇ ਜਾਣ 'ਤੇ ਦੇਸ਼ ਦੇ ਕਾਨੂੰਨ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਗ੍ਰਾਮੀਣ ਵਿਕਾਸ ਬੋਰਡ ਨੇ 136 ਸਕੀਮਾਂ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ)-ਰਾਜਧਾਨੀ ਦੇ ਪਿੰਡਾਂ ਵਿਚ ਵਿਕਾਸ ਯਕੀਨੀ ਬਣਾਉਣ ਲਈ, ਦਿੱਲੀ ਪੇਂਡੂ ਵਿਕਾਸ ਬੋਰਡ ਨੇ 136 ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ | ਇਸ ਤਹਿਤ ਸੜਕਾਂ, ਨਾਲੀਆਂ, ਜਲਘਰ, ਕਮਿਊਨਿਟੀ ਸੈਂਟਰ, ਪਾਰਕ, ਸ਼ਮਸ਼ਾਨਘਾਟ, ਖੇਡ ਮੈਦਾਨ ਆਦਿ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਖਤਮ ਕਰੇ-ਦਿੱਲੀ ਕਮੇਟੀ

ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਪੈਰੋਲ ਤੁਰੰਤ ਖਤਮ ਕੀਤੀ ਜਾਵੇ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX