ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  1 day ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  1 day ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  1 day ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  1 day ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  1 day ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  1 day ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  1 day ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  1 day ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  1 day ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  1 day ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  1 day ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  1 day ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  1 day ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  1 day ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ 'ਚ ਚੋਰੀ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)- ਬੀਤੀ ਰਾਤ ਪਿੰਡ ਮੌੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ 'ਚ ਚੋਰਾਂ ਨੇ ਬੀਤੀ ਰਾਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਵੱਡੀ ਮਾਤਰਾ 'ਚ ਸਕੂਲ ਦਾ ਸਾਮਾਨ ਚੋਰੀ ਕਰ ਲਿਆ | ਪਿੰਡ ਦੇ ਸਰਕਾਰੀ ਮਿਡਲ ਸਕੂਲ 'ਚੋਂ ਚੋਰ ਕੈਮਰਾ, ਡੀ.ਵੀ.ਆਰ., ਬੈਂਟਰੀਆਂ, ਸਿਲੰਡਰ, ਇਕ ਬਲੈਕ ਐਂਡ ਵਾਈਟ ਪਿ੍ੰਟਰ, ਐੱਲ.ਈ.ਡੀ, ਪ੍ਰੀ-ਪ੍ਰਾਇਮਰੀ ਖਿਡੌਣੇ, ਸਟੇਸ਼ਨਰੀ, ਮਿਡ-ਡੇ-ਮੀਲ ਦਾ ਮਹੀਨੇ ਦਾ ਰਾਸ਼ਨ, ਲੈਬ 'ਚੋਂ ਸਾਊਾਡ ਬਾਰ ਅਤੇ ਸਕੂਲ ਦੇ ਰਿਕਾਰਡ 'ਚੋਂ ਕੁਝ ਰਿਕਾਰਡ ਵੀ ਚੋਰੀ ਕਰ ਕੇ ਲੈ ਗਏ | ਚੋਰੀ ਦੀ ਘਟਨਾ ਦਾ ਪਤਾ ਸਕੂਲ ਸਟਾਫ਼ ਨੂੰ ਸਕੂਲ ਆਉਣ 'ਤੇ ਲੱਗਾ | ਉਨ੍ਹਾਂ ਦੇਖਿਆ ਕਿ ਦੋਵਾਂ ਸਕੂਲਾਂ ਦੇ ਜਿੰਦਰੇ ਟੁੱਟੇ ਹੋਏ ਸਨ ਤੇ ਸਾਮਾਨ ਖਿੱਲਰਿਆ ਹੋਇਆ ਸੀ | ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਜੀਵਨ ਸਿੰਘ ਨੇ ਦੱਸਿਆ ਕਿ ਚੋਰ ਐਨੇ ਸ਼ਾਤਰ ਸਨ ਕਿ ਉਹ ਡੀ.ਵੀ.ਆਰ. ਵੀ ਨਾਲ ਲੈ ਗਏ | ਉਨ੍ਹਾਂ ਦੱਸਿਆ ਕਿ ਸਕੂਲ ਵਿਚੋਂ ਕੀਮਤ ਸਾਮਾਨ ਚੋਰੀ ਹੋ ਗਿਆ | ਉਧਰ ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਤਕਰੀਬਨ ਸਾਰੇ ਕਮਰਿਆਂ ਦੇ ਜਿੰਦਰੇ ਟੁੱਟੇ ਹੋਏ ਸਨ | ਕੈਮਰਾ, ਡੀ.ਵੀ.ਆਰ., ਇੰਨਵੈਟਰ ਬੈਟਰਾ, ਇਕ ਸਿਲੰਡਰ, ਇਕ ਬਲੈਕ ਐਂਡ ਵਾਈਟ ਪਿ੍ੰਟਰ, ਇਕ ਐੱਲ.ਈ.ਡੀ., ਪ੍ਰੀ ਪ੍ਰਾਇਮਰੀ ਖਿਡੌਣੇ, ਸਟੇਸ਼ਨਰੀ, ਮਿਡ-ਡੇ-ਮੀਲ ਦਾ ਮਹੀਨੇ ਦਾ ਰਾਸ਼ਨ, ਲੈਬ 'ਚੋਂ ਸਾਊਾਡ ਬਾਰ ਅਤੇ ਸਕੂਲ ਦੇ ਰਿਕਾਰਡ 'ਚੋਂ ਕੁਝ ਰਿਕਾਰਡ ਵੀ ਚੋਰੀ ਕਰ ਕੇ ਲੈ ਗਏ | ਉਨ੍ਹਾਂ ਦੱਸਿਆ ਕਿ ਦੋਵਾਂ ਸਕੂਲਾਂ 'ਚੋਂ ਕਰੀਬ 60 ਹਜ਼ਾਰ ਤੋਂ ਵੱਧ ਦਾ ਸਾਮਾਨ ਚੋਰੀ ਹੋ ਗਿਆ | ਗੱਲਬਾਤ ਕਰਦਿਆਂ ਮਾਸਟਰ ਗੁਰਉਪਕਾਰ ਸਿੰਘ ਬਰਾੜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਖ਼ਤੀ ਨਾਲ ਕਾਰਵਾਈ ਕਰਦਿਆਂ ਚੋਰਾਂ ਨੂੰ ਫੜਿਆ ਜਾਵੇ, ਤਾਂ ਜੋ ਕਿਸੇ ਹੋਰ ਸਕੂਲ 'ਚ ਅਜਿਹੀ ਵਾਰਦਾਤ ਨਾ ਹੋਵੇ | ਇਸ ਚੋਰੀ ਦੀ ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |

ਪੇਂਡੂ ਡਿਸਪੈਂਸਰੀਆਂ ਬੰਦ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ

ਗਿੱਦੜਬਾਹਾ, 24 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਬਦਲਾਅ ਦੀ ਸਰਕਾਰ ਲਿਆਉਣ ਦੇ ਵਾਅਦਿਆਂ ਨੂੰ ਪੂਰਾ ਕਰਦਿਆਂ ਪੰਜਾਬ ਭਰ 'ਚ ਮੁਹੱਲਾ ਕਲੀਨਿਕ ਖੋਲੇ੍ਹ ਜਾਣ ਦੀ ਕੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਰੀਬ 42 ਪੇਂਡੂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਸਕੂਟਰੀ ਸਵਾਰ ਦੋ ਵਿਅਕਤੀਆਂ ਦੀ ਮੌਤ

ਮਲੋਟ, 24 ਜਨਵਰੀ (ਪਾਟਿਲ)-ਅੱਜ ਸਵੇਰੇ ਮਲੋਟ ਲਾਗਲੇ ਪਿੰਡ ਰੱਥੜੀਆਂ ਦੇ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੁਆਰਾ ਸਕੂਟਰੀ ਨੂੰ ਫੇਟ ਵੱਜਣ ਨਾਲ ਹੋਏ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਮਲੋਟ ਦੇ ਡਾ: ਵਿਕਾਸ ਬਾਂਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੜ ਕੀਤਾ ਅਦਾਲਤ 'ਚ ਪੇਸ਼

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਦੋ ਦਿਨਾਂ ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਅੱਜ ਪੁਲਿਸ ਵਲੋਂ ਮੁੜ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਿਮੁਕਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿਚ 18 ਦਸੰਬਰ 2020 ਨੂੰ ਜਾਰੀ ਹੋਏ ਸੋਧ ਪੱਤਰ ਅਨੁਸਾਰ ਮਿਲ ਰਹੇ ਦੋ ਪ੍ਰਤੀਸ਼ਤ ਰਾਖਵੇਂਕਰਨ ਦੇ ਆਧਾਰ 'ਤੇ ਸਿੱਖਿਆ ਵਿਭਾਗ ਵਿਚ ਈ.ਟੀ.ਟੀ. 6635 ਅਧਿਆਪਕਾਂ ਦੀ ਭਰਤੀ, ...

ਪੂਰੀ ਖ਼ਬਰ »

ਪਿੰਡ ਲੱਖੇਵਾਲੀ ਦੇ ਵਿਕਾਸ ਕਾਰਜਾਂ ਲਈ ਮਿਲੀ 18 ਲੱਖ ਦੀ ਗ੍ਰਾਂਟ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਵਿਸ਼ੇਸ਼ ਯਤਨਾਂ 'ਤੇ ਪਿੰਡ ਲੱਖੇਵਾਲੀ ਦੇ ਆਧੁਨੀਕੀਕਰਨ ਲਈ ਪੰਜਾਬ ਸਰਕਾਰ ਵਲੋਂ 18 ਲੱਖ 29 ਹਜ਼ਾਰ ਦੀ ਗ੍ਰਾਂਟ ਦਿੱਤੀ ਗਈ ਹੈ | ਇਹ ਗ੍ਰਾਂਟ 50 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸਕੂਲਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ

ਲੰਬੀ, 24 ਜਨਵਰੀ (ਮੇਵਾ ਸਿੰਘ)-ਸਿਹਤ ਵਿਭਾਗ ਲੰਬੀ ਦੀ ਟੀਮ ਵਲੋਂ ਡਾ: ਪਵਨ ਮਿੱਤਲ ਐੱਸ.ਐੱਮ.ਓ. ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ 'ਚ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ | ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਮਲੋਟ, 24 ਜਨਵਰੀ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਡਾ: ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਇਸ ਵਾਰ ਬਸੰਤ ਮੌਕੇ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪੂਜਾ ਰਾਣੀ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ 66 ਕੇ.ਵੀ. ਸਬ ਸਟੇਸ਼ਨ ਦਾਨੇਵਾਲਾ ਦਾ ਕੀਤਾ ਉਦਘਾਟਨ

ਮਲੋਟ, 24 ਜਨਵਰੀ (ਪਾਟਿਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਸੁਨਿਸਚਿਤ ਕਰਨ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ 66 ਕੇ.ਵੀ. ਸਬ-ਸਟੇਸ਼ਨ ਦਾਨੇਵਾਲਾ ਦਾ ਉਦਘਾਟਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ | ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਖ਼ਤ ਕਦਮ ਚੁੱਕੇ ਜਾਣ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਖ਼ਤ ਕਦਮ ਚੁੱਕੇ ਜਾਣ | ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਦੇ ...

ਪੂਰੀ ਖ਼ਬਰ »

ਗ਼ੈਰਕਾਨੂੰਨੀ ਢੰਗ ਨਾਲ ਚੱਲ ਰਹੀਆਂ ਦੁਕਾਨਾਂ ਬੰਦ ਕਰਨ ਦੀ ਮੰਗ

ਰੁਪਾਣਾ, 24 ਜਨਵਰੀ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉੱਪਰ ਸਥਿਤ ਪਿੰਡ ਰੁਪਾਣਾ 'ਚ ਕਈ ਗ਼ੈਰਕਾਨੂੰਨੀ ਢੰਗ ਨਾਲ ਦੁਕਾਨਾਂ ਅਹਾਤਿਆਂ ਦੇ ਰੂਪ 'ਚ ਚੱਲ ਰਹੀਆਂ ਹਨ, ਜਿਨ੍ਹਾਂ 'ਚ ਲੋਕ ਰਾਤ ਸਮੇਂ ਆਪਣੇ ਸਾਧਨਾਂ ਰਾਹੀਂ ਆਨੰਦ ਮਾਨਣ ਲਈ ਆਉਂਦੇ ਹਨ ਅਤੇ ...

ਪੂਰੀ ਖ਼ਬਰ »

ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਪੰਥਕ ਸਲਾਹਕਾਰ ਬੋਰਡ ਦਾ ਮੈਂਬਰ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਰੋੜਾਂਵਾਲੀ ਅਤੇ ਬਲਾਕ ਪ੍ਰਧਾਨ ਤਰਸੇਮ ਸਿੰਘ ਤਮਕੋਟ ਨੇ ਗੱਲਬਾਤ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਮਲੋਟ ਕੰਪਿਊਟਰ ਆਪ੍ਰੇਟਰ ਯੂਨੀਅਨ ਦਾ ਗਠਨ

ਮਲੋਟ, 24 ਜਨਵਰੀ (ਪਾਟਿਲ)-ਸ਼ਹਿਰ ਦੇ ਸਮੂਹ ਕੰਪਿਊਟਰ ਆਪ੍ਰੇਟਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਕੰਪਿਊਟਰ ਯੂਨੀਅਨ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਸਰਬਸੰਮਤੀ ਨਾਲ ਗੁਰਚਰਨ ਸਿੰਘ ਔਲਖ ਨੂੰ ਪ੍ਰਧਾਨ, ਪਰਮਿੰਦਰ ਸੇਠੀ ਨੂੰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਦੀ ਆਮਦ 'ਤੇ ਠੇਕਾ ਵੈਟਰਨਰੀ ਦਰਜਾ ਚਾਰ ਐਕਸ਼ਨ ਕਮੇਟੀ ਕਰੇਗੀ ਰੈਲੀ

ਲੰਬੀ, 24 ਜਨਵਰੀ (ਮੇਵਾ ਸਿੰਘ)-ਠੇਕਾ ਵੈਟਰਨਰੀ ਦਰਜਾ ਚਾਰ ਐਕਸ਼ਨ ਕਮੇਟੀ ਪੰਜਾਬ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬਠਿੰਡਾ ਵਿਖੇ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਐਕਸ਼ਨ ਕਮੇਟੀ ਰੋਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਇਕ ਮੁਹੱਲੇ ਦੀ ਇਕ ਨਾਬਾਲਗ ਲੜਕੀ ਨੂੰ ਸਥਾਨਕ ਬਲਬੀਰ ਬਸਤੀ ਦਾ ਵਸਨੀਕ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਤੇ ਪੈਨਸ਼ਨਰਜ਼ ਨੇ ਨੇਤਾ ਜੀ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨਜ਼ ਵੈਲਫ਼ੇਅਰ ਐਸੋਸੀਏਸ਼ਨ ਅਤੇ ਸਿਵਲ ਪੈਨਸ਼ਨਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਪੈਨਸ਼ਨਰ ਭਵਨ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ, ਪ੍ਰਧਾਨ ਪਿ੍ੰਸੀਪਲ ਸੇਵਾ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਦੋਦਾ, 24 ਜਨਵਰੀ (ਰਵੀਪਾਲ)- ਹਲਕੇ ਦੇ ਪਿੰਡਾਂ 'ਚ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੀੜਤ ਪਰਿਵਾਰ ਦੇ ਗ੍ਰਹਿ ਪਹੁੰਚ ਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਿ੍ਤਕ ਦੇ ਪਰਿਵਾਰਾਂ ਨਾਲ ਦੁੱਖ ...

ਪੂਰੀ ਖ਼ਬਰ »

ਬਰਗਾੜੀ ਵਿਖੇ ਕੇਸਰੀ ਮਾਰਚ 'ਚ ਸ੍ਰੀ ਮੁਕਤਸਰ ਸਾਹਿਬ ਤੋਂ ਜਥੇ ਜਾਣਗੇ : ਵੜਿੰਗ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 26 ਜਨਵਰੀ ਨੂੰ ਮਾਝਾ, ਦੁਆਬਾ ਅਤੇ ਮਾਲਵਾ ਵਿਚ ਕੇਸਰੀ ਮਾਰਚ ਕੱਢੇ ਜਾਣਗੇ¢ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਨੇ ਦੱਸਿਆ ਕਿ ਮਾਲਵੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਸਰਕਾਰੀ ਮਿਡਲ ਸਕੂਲ ਪਿੰਡ ਬਧਾਈ ਵਿਖੇ ਸਵੇਰ ਦੀ ਸਭਾ ਦੌਰਾਨ ਜਾਗਰੂਕਤਾ ਅਭਿਆਨ ਤਹਿਤ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ ਵਲੋਂ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾ ਵਰਤਣ ਸੰਬੰਧੀ ਲਿਆ ਪ੍ਰਣ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਦੇ ਸਬੰਧ ਵਿਚ ਵਿਸ਼ੇਸ਼ ਜਾਗਰੂਕਤਾ ਸਭਾ ਕਰਵਾਈ ਗਈ | ਜਿਸ ਵਿਚ ਬੱਚਿਆਂ ਨੂੰ ਚਾਈਨਾ ਡੋਰ ਦੇ ਹੋਰ ਰਹੇ ਦੁਸ਼ਪ੍ਰਭਾਵਾਂ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲਿਆਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ ਫ਼ਰੀਦਕੋਟ ਵਿਖੇ ਧਾਰਮਿਕ ਪ੍ਰੋਗਰਾਮ ਦੌਰਾਨ ਦਸਤਾਰ ਸਜਾਉਣ ਦੇ ਮੁਕਾਬਲਿਆਂ 'ਚ ਹਿੱਸਾ ਲਿਆ | ਇਸ ਸਮਾਗਮ ਵਿਚ 50 ਦੇ ਕਰੀਬ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਅਮਰ ਮੂਰਤੀ ਸਕੂਲ ਦੇ ਬੱਚਿਆਂ ਨੇ ਚਾਈਨਾ ਡੋਰ ਨਾ ਵਰਤਣ ਦਾ ਲਿਆ ਪ੍ਰਣ

ਜੈਤੋ, 24 ਜਨਵਰੀ (ਗਾਬੜੀਆ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਦੇ ਬੱਚਿਆਂ ਨੇ ਸਵੇਰ ਦੀ ਸਭਾ ਵਿਚ ਚਾਈਨਾ ਡੋਰ ਨਾ ਵਰਤਣ ਲਈ ਪ੍ਰਣ ਲਿਆ | ਸਕੂਲ ਪ੍ਰਧਾਨ ਜਤਿੰਦਰ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਤਿਓਹਾਰ ਦੇ ...

ਪੂਰੀ ਖ਼ਬਰ »

ਨੈਸ਼ਨਲ ਜੰਬੂਰੀ ਰਾਜਸਥਾਨ 'ਚ ਸਰਕਾਰੀ ਮਿਡਲ ਸਕੂਲ ਪੱਕਾ ਦੇ ਤਿੰਨ ਵਿਦਿਆਰਥੀਆਂ ਨੇ ਲਿਆ ਭਾਗ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਚੱਲ ਰਹੇ ਸਕਾਊਟ ਅਤੇ ਗਾਈਡ ਯੂਨਿਟ ਦੇ ਵਿਦਿਆਰਥੀਆਂ ਨੇ ਰਾਜਸਥਾਨ, ਜ਼ਿਲ੍ਹਾ ਪਾਲੀ ਦੇ ਰੋਹਤ ਵਿਖੇ ਨੈਸ਼ਨਲ ਜੰਬੂਰੀ 'ਚ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਅੰਦਰ ਸ਼ਾਨਦਾਰ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਵਿਖੇ ਆਰ. ਓ. ਸਿਸਟਮ ਲਗਾਇਆ

ਬਰਗਾੜੀ, 24 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸਥਾਨਕ ਮੁੱਢਲਾ ਸਿਹਤ ਕੇਂਦਰ 'ਚ ਪੀਣ ਵਾਲੇ ਸਾਫ਼ ਪਾਣੀ ਦੀ ਲੋੜ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਆਰ.ਓ. ਸਿਸਟਮ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਡੀ. ਟੀ. ਐਫ਼. ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ ਸੌਂਪਿਆ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਮੁਕਤਸਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ ਜਾਵੇਗਾ

ਫ਼ਰੀਦਕੋਟ, 24 ਜਨਵਰੀ (ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਸਥਾਨਕ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਇੱਥੇ ਕੁਲਵੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੀ ਪ੍ਰਧਾਨਗੀ ਹੇਠ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਵਿਚ ਬੋਲਦਿਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀ ਤਿਆਰੀ ਸੰਬੰਧੀ ਅਧਿਕਾਰੀਆਂ ਵਲੋਂ ਜਾਇਜ਼ਾ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਐਸ.ਬੀ.ਐਸ. ਕਾਲਜ ਵਿਖੇ ਸਮਸ਼ੇਰ ਸਿੰਘ ਗਿੱਲ ਡੀ.ਐਸ.ਪੀ. ਕੋਟਕਪੂਰਾ ਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਪੰਜਗਰਾੲੀਂ ਕਲਾਂ, 24 ਜਨਵਰੀ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਹੈੱਡ ਕਾਂਸਟੇਬਲ ਕਰਤਾਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਰੋਕਥਾਮ ਲਈ ਕੱਢੀ ਜਾਗਰੂਕਤਾ ਰੈਲੀ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ ਚਾਈਨਾ ਡੋਰ ਦੇ ਮੁਕੰਮਲ ਰੋਕਥਾਮ ਅਤੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ ਕੋਟਕਪੂਰਾ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਧਾਇਕ ਜੈਤੋ ਨੂੰ ਦਿੱਤਾ ਮੰਗ ਪੱਤਰ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਮੇਟੀ ਕੋਟਕਪੂਰਾ ਵਲੋਂ ਦਰਸ਼ਨ ਕੁਮਾਰ ਬਾਵਾ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਸਟੇਟ ਕਮੇਟੀ ਦੇ ਸੰਘਰਸ਼ ਪ੍ਰੋਗਰਾਮ ਤਹਿਤ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਹਲਕਾ ਜੈਤੋ ਦੇ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਵਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX