ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)-ਗਣਤੰਤਰ ਦਿਵਸ ਦੇ ਸਬੰਧ ਵਿਚ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਸਾਗਰ ਸੇਤੀਆ ਵਧੀਕ ਡਿਪਟੀਕ ਮਿਸ਼ਨਰ ਜਨਰਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਕਮਾਂਡੈਂਟ ਡੀ. ਐੱਸ. ਪੀ. ਕਪੂਰਥਲਾ ਮਨਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟ, ਪੰਜਾਬ ਪੁਲਿਸ ਦੇ ਬੈਂਡ ਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ, ਗਿੱਧਾ, ਭੰਗੜਾ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਾਗਰ ਸੇਤੀਆ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਕੌਮੀ ਝੰਡਾ ਲਹਿਰਾਉਣਗੇ | ਸਮਾਗਮ ਦੀ ਫੁੱਲ ਡਰੈੱਸ ਰਹਿਰਸਲ ਤੋਂ ਬਾਅਦ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਗਣਤੰਤਰ ਦਿਵਸ ਦੇ ਸਬੰਧ ਵਿਚ ਹੋਣ ਵਾਲੇ ਸਮਾਗਮ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਣਤੰਤਰ ਦਿਵਸ ਦੇ ਸਮਾਗਮ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਐੱਸ. ਡੀ. ਐੱਮ. ਲਾਲ ਵਿਸ਼ਵਾਸ਼ ਬੈਂਸ, ਉਪਿੰਦਰਜੀਤ ਕੌਰ ਬਰਾੜ ਸਹਾਇਕ ਕਮਿਸ਼ਨਰ ਜਨਰਲ, ਐੱਸ. ਪੀ. ਹੈੱਡ ਕੁਆਰਟਰ ਹਰਪ੍ਰੀਤ ਸਿੰਘ ਬੈਨੀਪਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਰੈੱਡ ਕਰਾਸ ਦੇ ਸਕੱਤਰ ਆਰ. ਸੀ. ਬਿਰਹਾ ਆਦਿ ਹਾਜ਼ਰ ਸਨ |
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਇਥੋਂ ਨਜ਼ਦੀਕੀ ਪਿੰਡ ਕਮਰਾਏ ਵਿਖੇ ਬੀਤੇ ਦਿਨੀਂ ਇਕ ਐਨ.ਆਰ.ਆਈ. ਵਿਅਕਤੀ ਵਲੋਂ ਤੇਜ਼ ਧਾਰ ਹਥਿਆਰ ਨਾਲ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿਚੋਂ ਬਲਵਿੰਦਰ ਸਿੰਘ ਉਰਫ਼ ਮੰਗੀ ਜੋ ਕਿ ...
ਕਪੂਰਥਲਾ, 24 ਜਨਵਰੀ (ਅਮਨਜੋਤ ਸਿੰਘ ਵਾਲੀਆ)-ਉਂਕਾਰ ਪਬਲਿਕ ਸਕੂਲ ਨੇੜੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਦੋ ਨੌਜਵਾਨਾਂ ਨੂੰ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਜਸਪ੍ਰੀਤ ਸਿੰਘ ਪੁੱਤਰ ਹਰਜਿੰਦਰ ...
ਕਪੂਰਥਲਾ, 24 ਜਨਵਰੀ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੱਦੇ 'ਤੇ ਫਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜਥੇਬੰਦੀ ਦੇ ਸੂਬਾਈ ਸਕੱਤਰ ...
ਨਡਾਲਾ, 24 ਜਨਵਰੀ (ਮਾਨ)-ਨਡਾਲਾ-ਬੇਗੋਵਾਲ ਸੜਕ 'ਤੇ ਪਿੰਡ ਕੂਕਾ ਤਲਵੰਡੀ ਨੇੜੇ ਛੋਟਾ ਹਾਥੀ ਬੇਕਾਬੂ ਹੋ ਕੇ ਪਲਟਣ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਤਿੰਨ ਜਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਰਿਸ਼ਵ ਪੁੱਤਰ ਪਰਮਜੀਤ ਸਿੰਘ ਵਾਸੀ ...
ਕਪੂਰਥਲਾ, 24 ਜਨਵਰੀ (ਵਿ. ਪ੍ਰ.)-ਜ਼ਿਲ੍ਹੇ ਨਾਲ ਸਬੰਧਿਤ ਸੰਤ ਮਹਾਂਪੁਰਸ਼ਾਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸੰਤ ਬਾਬਾ ...
ਨਡਾਲਾ, 24 ਜਨਵਰੀ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਹੇਠ, ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਦੀ ਅਗਵਾਈ ਹੇਠ ਤੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਦੀ ...
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ)-ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਸਰਕਾਰੀ ਕਾਲਜ ਭੁਲੱਥ ਵਿਖੇ ਫ਼ੁਲ ਡਰੈੱਸ ਰਿਹਰਸਲ ਕੀਤੀ ਗਈ | ਇਸ ਰਿਹਰਸਲ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਗਣਤੰਤਰ ...
ਫਗਵਾੜਾ, 24 ਜਨਵਰੀ (ਹਰਜੋਤ ਸਿੰਘ ਚਾਨਾ)-ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਕੁੱਝ ਆਗੂਆਂ ਨੇ ਤਿੱਖਾ ਵਿਰੋਧ ਕੀਤਾ ਹੈ | ਧਾਰਮਿਕ ਆਗੂ ਬਲਵੀਰ ਸਿੰਘ ਗੰਢਵਾ ਤੇ ਗੁਰਬਖ਼ਸ਼ ਸਿੰਘ ਅਠੌਲੀ ਨੇ ਕਿਹਾ ਕਿ 54 ਦਿਨਾਂ 'ਚ ਰਾਮ ਰਹੀਮ ਦੂਸਰੀ ਵਾਰ ਜੇਲ੍ਹ ਤੋਂ ਬਾਹਰ ...
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ)-ਦੀ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਐੱਮ. ਡੀ. ਹਰਜਿੰਦਰ ਸਿੰਘ ਤੇ ਜ਼ਿਲ੍ਹਾ ਮੈਨੇਜਰ ਸਤਨਾਮ ਸਿੰਘ ਪੱਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਿਕਾਰੀ ਬੈਂਕ ਟਿੱਬਾ ਵਿਖੇ ਬਰਾਂਚ ਮੈਨੇਜਰ ਬਲਵਿੰਦਰ ਸਿੰਘ ਮੋਮੀ ਦੀ ...
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਪਿੰਡ ਜਗਪਾਲਪੁਰ ਵਿਖੇ ਪ੍ਰਵਾਸੀ ਵੀਰ ਜਸਵਿੰਦਰ ਸਿੰਘ ਕੈਨੇਡਾ ਵਲੋਂ ਪਿੰਡ ਦੀ ਸੱਥ ਨੂੰ ਬਚਾਉਣ ਵਿਚ ਯੋਗਦਾਨ ਪਾਉਂਦੇ ਹੋਏ ਕੁਰਸੀਆਂ ਵਾਲਾ ਬੈਂਚ ਦਾਨ ਕੀਤਾ ਗਿਆ | ਉਨ੍ਹਾਂ ਕਿਹਾ ਕੇ ਪਿੰਡਾ ਦੀਆਂ ...
ਸੁਲਤਾਨਪੁਰ ਲੋਧੀ, 24 ਜਨਵਰੀ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਣੂ ਅਰੋੜਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਪਰਿਕਸ਼ਾ ਪੇ ਚਰਚਾ' 27 ਜਨਵਰੀ ...
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ 'ਆਪ' ਦੇ ਸੀਨੀਅਰ ਆਗੂ ਨਰਿੰਦਰ ਸਿੰਘ ਖਿੰਡਾ, ਗੁਰਚਰਨ ਸਿੰਘ ਬਿੱਟੂ ਜੈਨਪੁਰ ਪ੍ਰਧਾਨ ਤੇ ਲਵਪ੍ਰੀਤ ਸਿੰਘ ਡਡਵਿੰਡੀ ਪੀ. ਏ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...
ਡਡਵਿੰਡੀ, 24 ਜਨਵਰੀ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਦੇ ਸਹੁਰਾ ਸੁਰਿੰਦਰ ਸਿੰਘ ਪੁੱਤਰ ਗੰਗਾ ਸਿੰਘ ਵਾਸੀ ...
ਬੇਗੋਵਾਲ, 24 ਜਨਵਰੀ (ਸੁਖਜਿੰਦਰ ਸਿੰਘ)-ਬੇਗੋਵਾਲ ਪੁਲਿਸ ਵਲੋਂ ਪਿੰਡ ਨੰਗਲ ਲੁਬਾਣਾ ਦੇ ਸਰਪੰਚ ਦੀ ਪੰਚਾਇਤੀ ਕੰਮ ਕਰਵਾਉਂਦੇ ਸਮੇਂ ਮਾਰਕੁੱਟ ਕਰਕੇ ਤੇ ਮੋਬਾਈਲ ਖੋਹ ਕੇ ਲੈ ਜਾਣ ਵਾਲੀਆਂ ਤਿੰਨ ਔਰਤਾਂ ਸਮੇਤ 7 ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...
ਫਗਵਾੜਾ, 24 ਜਨਵਰੀ (ਹਰਜੋਤ ਸਿੰਘ ਚਾਨਾ)-ਦੋਆਬਾ ਖੇਤਰ 'ਚ ਹੋਈ ਬਾਰਸ਼ ਕਾਰਨ ਕਿਸਾਨਾਂ ਦੀ ਚਿਹਰੇ ਖਿੜੇ ਨਜ਼ਰ ਆ ਰਹੇ ਹਨ, ਕਿਉਂਕਿ ਕੋਰੇ ਦੀ ਠੰਢ ਮਗਰੋਂ ਇਹ ਪਹਿਲੀ ਬਾਰਸ਼ ਹੋਈ ਹੈ ਜੋ ਕਾਫ਼ੀ ਲਾਹੇਵੰਦ ਹੈ | ਦੋਆਬਾ ਕਿਸਾਨ ਯੂਨੀਅਨ ਦੇ ਆਗੂ ਸਤਨਾਮ ਸਿੰਘ ਸਾਹਨੀ, ...
ਭੁਲੱਥ, 24 ਜਨਵਰੀ (ਮੇਹਰ ਚੰਦ ਸਿੱਧੂ)-ਕਮਰਾਏ ਦੇ ਐੱਨ. ਆਰ. ਆਈ. ਦੀ ਰੇਲ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭੁਪਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਮੁਹੱਲਾ ਕਮਰਾਏ ਜੋ ਪਿਛਲੇ 25 ਸਾਲ ਤੋਂ ਪਰਿਵਾਰ ਸਮੇਤ ਵਿਦੇਸ਼ ਇੰਗਲੈਂਡ ਵਿਚ ਰਹਿੰਦਾ ਸੀ ...
ਨਡਾਲਾ, 24 ਜਨਵਰੀ (ਮਾਨ)-ਬੀਤੇ ਦਿਨੀਂ ਮਲਕੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਿਰਜ਼ਾਪੁਰ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ...
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਮੋਟਰਸਾਈਕਲ ਵਿਚ ਕਾਰ ਮਾਰ ਕੇ ਜ਼ਖਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ ਵਿਚ ਮਾਈਕਲ ਸੋਨੀ ਪੁੱਤਰ ਅਵਿਨਾਸ਼ ਕੁਮਾਰ ਵਾਸੀ ਵਾਰਡ ਨੰਬਰ-6 ਭੁਲੱਥ ...
ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਮਜ਼ਦੂਰਾਂ ਵਲੋਂ ਪੇਂਡੂ ਮਜ਼ਦੂਰ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਦੀ ਅਗਵਾਈ ਹੇਠ ਭਗਤ ਸਿੰਘ ਪਾਰਕ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਵਲੋਂ ਮਾਰਚ ਕਰਕੇ ਥਾਣਾ ਭੁਲੱਥ ਅੱਗੇ ...
ਫਗਵਾੜਾ, 24 ਜਨਵਰੀ (ਹਰਜੋਤ ਸਿੰਘ ਚਾਨਾ)-ਜੀ. ਐੱਨ. ਏ. ਯੂਨੀਵਰਸਿਟੀ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਭਾਗ ਲਿਆ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ 'ਚ ਗਣਿਤ ਦੇ ਕਾਰਜਾਂ ਤੇ ਭੂਮਿਕਾ 'ਤੇ ਆਧਾਰਿਤ ਮਾਡਲ ...
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਨਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਗਵਾੜਾ ਦਾ ...
ਫਗਵਾੜਾ, 24 ਜਨਵਰੀ (ਹਰਜੋਤ ਸਿੰਘ ਚਾਨਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਹੁਸ਼ਿਆਰਪੁਰ ਰੋਡ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ...
ਕਾਲਾ ਸੰਘਿਆਂ, 24 ਜਨਵਰੀ (ਬਲਜੀਤ ਸਿੰਘ ਸੰਘਾ)-ਡਿਊਟੀ ਤੋਂ ਆਉਂਦੇ ਸਮੇਂ ਗੱਡੀ ਦੇ ਓਵਰ ਟੇਕ ਨੂੰ ਲੈ ਕੇ ਹੋਈ ਲੜਾਈ ਵਿਚ ਜ਼ਖਮੀ ਪੁਲਿਸ ਕਾਂਸਟੇਬਲ ਦੀ ਭਿਆਨਕ ਕੁੱਟਮਾਰ ਕਾਰਨ ਤਿੰਨ ਮਹੀਨੇ ਜੇਰੇ ਇਲਾਜ ਰਹਿਣ ਮਗਰੋਂ 22 ਜਨਵਰੀ ਨੂੰ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ...
ਸੁਲਤਾਨਪੁਰ ਲੋਧੀ, 24 ਜਨਵਰੀ (ਥਿੰਦ, ਹੈਪੀ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਕੋਲ ਉਸਾਰੇ ਜਾ ਰਹੇ ਬਠਿੰਡਾ-ਜਾਮਨਗਰ-ਟਿੱਬਾ ਐਕਸਪੈੱ੍ਰਸ ਵੇਅ ਦੇ ਨਿਰਮਾਣ ਸਮੇਂ ਕਿਸਾਨਾਂ ਲਈ ਢੁਕਵੇਂ ਲਾਂਘੇ ਨਾ ਰੱਖਣ, ਅੰਡਰਗਰਾਊਾਡ ...
ਕਾਲਾ ਸੰਘਿਆਂ, 24 ਜਨਵਰੀ (ਬਲਜੀਤ ਸਿੰਘ ਸੰਘਾ)-ਪਿੰਡ ਨਿੱਜਰਾਂ ਦੇ ਗੁਰਦੁਆਰਾ ਬਾਬਾ ਗਲੀਆਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਸਵੇਰੇ 9 ਵਜੇ ਸਜਾਇਆ ਜਾਵੇਗਾ, ਜੋ ...
ਕਪੂਰਥਲਾ, 24 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਇਸੇ ਤਹਿਤ ਸਰਕਾਰ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਵਿਖੇ 13 ...
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸਿੰਘ ਸਭਾ ਨਕੋਦਰ ਵਲੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਨਾਂਅ ਰੌਸ਼ਨ ਕਰਨ ਵਾਲੀਆਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਅੰਤਰਰਾਸ਼ਟਰੀ ਧੀ ਦਿਹਾੜੇ 'ਤੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ...
ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ, ਪਿ੍ੰਸੀਪਲ ਹਰਮੇਸ਼ ਪਾਠਕ ਦੀ ਪੋਤਰੀ, ਗਣੇਸ਼ ਪਾਠਕ ਤੇ ਕਿਰਨ ਬਾਲਾ ਦੀ ਹੋਣਹਾਰ ਪੁੱਤਰੀ ਤਨਿਸ਼ਕਾ ਸ਼ਰਮਾ ਕਰਿਅੱਪਾ ਗਰਾਉਂਡ ਦਿੱਲੀ ਵਿਖੇ ਹੋ ਰਹੇ ...
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਲਾਇਨ ਜਸਵਿੰਦਰ ਸਿੰਘ ਖਿੰਡਾ ਦੀ ਅਗਵਾਈ ਵਿਚ ਸਥਾਨਕ ਦਾਣਾ ਮੰਡੀ ਵਿਚ ਕੰਮ ਕਰਦੇ ਮਜ਼ਦੂਰ ਪੰਮਾ ਚੌਧਰੀ ਦੀਪੇਵਾਲ ਦੇ ਪੋਤਰੇ ਲੱਕੀ, ਜੋ ਬੀਤੇ ਦਿਨੀਂ ਇਕ ਸੜਕ ...
ਕਪੂਰਥਲਾ, 24 ਦਸੰਬਰ (ਵਿ. ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 13ਵੇਂ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ 25 ਜਨਵਰੀ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਸਾਰੰਗਲ ਜ਼ਿਲ੍ਹਾ ਚੋਣ ...
ਸੁਲਤਾਨਪੁਰ ਲੋਧੀ, 24 ਜਨਵਰੀ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸਿੰਘ ਸਭਾ ਨਕੋਦਰ ਵਲੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਨਾਂਅ ਰੌਸ਼ਨ ਕਰਨ ਵਾਲੀਆਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਅੰਤਰਰਾਸ਼ਟਰੀ ਧੀ ਦਿਹਾੜੇ 'ਤੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ...
ਕਪੂਰਥਲਾ, 24 ਦਸੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਸਾਬਕਾ ਪੀ. ਏ. ਸੀ. ਮੈਂਬਰ ਤੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ ਦੀ ਅਗਵਾਈ ਵਿਚ ਇਕ ਵਫ਼ਦ ਨੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੂੰ ਮਿਲ ਕੇ ਮੰਗ ਕੀਤੀ ਕਿ ਪੰਜਾਬੀ ਬਾਗ ਕਲੋਨੀ ਵਿਚ ਪਾਣੀ ਦੀ ...
ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਸ਼ਾਮਿਲ ਜਥੇਬੰਦੀਆਂ ਦੇ ਆਗੂਆ ਵਲੋੋਂ ਡਿਪਟੀ ਕਮਿਸ਼ਨਰ ਦੀ ਗ਼ੈਰਹਾਜ਼ਰੀ 'ਚ ਮੰਗ ਪੱਤਰ ਅਦਿਤਿਆ ਗੁਪਤਾ ਰਾਹੀਂ ਦਿੱਤਾ ਗਿਆ | ਵਫ਼ਦ ਦੀ ਅਗਵਾਈ ਤਰਸੇਮ ...
ਪੱਟੀ, 24 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਹਿਸੀਲ ਕੰਪਲੈਕਸ ਪੱਟੀ ਵਿਖੇ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ...
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਛੋਟੇ ਬੱਚਿਆਂ 'ਚ ਨਿਮੋਨੀਆ ਹੋਣ ਦੀ ਸੰਭਾਵਨਾ ਵੱਧ ਹੁੰਦੀ ਹੈ, ਜਿਸ ਕਰਕੇ ਇਸ ਦਾ ਸਮੇਂ ਸਿਰ ਇਲਾਜ ਜ਼ਰੂਰੀ, ਹੈ ਤਾਂ ਜੋ ਇਨਫੈਕਸ਼ਨ ਨੂੰ ਵਧਣ ਤੋਂ ਰੋਕਿਆ ਜਾ ਸਕੇ | ਇਹ ਸ਼ਬਦ ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿੰਘ ਨੇ 'ਸਾਂਸ' ...
ਝਬਾਲ, 24 ਜਨਵਰੀ (ਸੁਖਦੇਵ ਸਿੰਘ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਸ਼ਬਦ ਕੀਰਤਨ ਕੀਤਾ ਅਤੇ ਬਾਬਾ ਜੀ ਦੇ ਜੀਵਨ ਨਾਲ ...
ਭਿੱਖੀਵਿੰਡ, 24 ਜਨਵਰੀ (ਬੌਬੀ)-ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਘਰ ਦੇ ਨੇੜੇ੍ਹ ਮੁਹੱਈਆ ਕਰਵਾਉਣ ਕਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੇ ਪ੍ਰਵਾਸੀ ਭਾਰਤੀਆਂ ...
ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)-ਸਿਵਲ ਸਰਜਨ ਡਾਕਟਰ ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੈਕਟਰਬੋਰਨ ਬੀਮਾਰੀਆਂ ਸੰਬੰਧੀ ਟ੍ਰੇਨਿੰਗ ਕਮ ਸੈਂਸੇਟਾਈਜੇਸਨ ਵਰਕਸ਼ਾਪ ਸਿਵਲ ਸਰਜਨ ਦਫ਼ਤਰ ਦੇ ਐਨਕਸੀ ਹਾਲ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਦੇ ...
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਚੇਅਰਮੈਨ ਸਿੱਧੂ ਗਰੁੱਪ ਆਫ਼ ਇੰਡਸਟਰੀਜ਼ ਗੁਰਪ੍ਰੀਤ ਸਿੰਘ ਸਿੱਧੂ ਦੇ ਦਿਹਾਂਤ 'ਤੇ ਉਨ੍ਹਾਂ ਦੇ ਭਰਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨਾਲ ...
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਢਿੱਲਵਾਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਕਸਬਾ ਸੁਰਸਿੰਘ ਦੇ ਰਹਿਣ ਵਾਲੇ ਮਨਜੀਤ ਸਿੰਘ ਤੇ ਉਸ ਦੇ ਵੱਡਾ ਭਰਾ ਮਨਦੀਪ ਸਿੰਘ ਦੀ ਮੌਤ ਹੋਣ 'ਤੇ ਇਲਾਕੇ ਦੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਹੋਰ ਜਥੇਬੰਦੀਆਂ ਦੇ ...
ਸਰਹਾਲੀ ਕਲਾਂ, 24 ਜਨਵਰੀ (ਅਜੇ ਸਿੰਘ ਹੁੰਦਲ)-ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਹੇਠ ਪਿੰਡ ਪੁਰਾਣੇ ਵਰਿਆਂ ਵਿਖੇ ਵਾਲੀਬਾਲ ਦਾ ਖੇਡ ਮੇਲਾ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪਿੰਡ ਦੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਵਿਚ ਪਿੰਡ ਪੱਧਰ ...
ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)- 30 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਹਵਾ ਪਾਣੀ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ 'ਲੋਕ ਜਗਾਓ' ਮਾਰਚ 'ਚ ਵੱਡੀ ਗਿਣਤੀ ਵਿਚ ਜਮਹੂਰੀ ਕਿਸਾਨ ਸਭਾ ਸ਼ਮੂਲੀਅਤ ਕਰੇਗੀ | ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਦੀ ...
ਚੋਹਲਾ ਸਾਹਿਬ, 24 ਜਨਵਰੀ (ਬਲਵਿੰਦਰ ਸਿੰਘ)- ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਬਾਊ ਸ਼ਾਮ ਲਾਲ ਮੁੰਡਾਪਿੰਡ, ਜੋ ਕਿ ਕਾਰ ਸੇਵਾ ਸੰਪਰਦਾਇ ਸਰਹਾਲੀ ਦੇ ਸਮਰਪਿਤ ਸੰਤ ਬਾਬਾ ਤਾਰਾ ਸਿੰਘ ਦੇ ਸ਼ਰਧਾਲੂਆਂ 'ਚੋਂ ਇਕ ਸਨ, ਜਿਨ੍ਹਾਂ ਨੇ ਪੂਰੀ ਜ਼ਿੰਦਗੀ ਸੇਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX