ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  1 day ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  1 day ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  1 day ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  1 day ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  1 day ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  1 day ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  1 day ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  1 day ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  1 day ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ-ਵੱਖ ਸਕੂਲਾਂ, ਕਾਲਜਾਂ ਤੇ ਸੰਸਥਾਵਾਂ ਨੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਸੇਂਟ ਕਬੀਰ ਪਬਲਿਕ ਸਕੂਲ
ਬਟਾਲਾ, 25 ਜਨਵਰੀ (ਕਾਹਲੋਂ)- ਗਣਤੰਤਰਤਾ ਦਿਵਸ ਸਾਡੇ ਭਾਰਤ ਦੇਸ਼ ਦੇ ਸੰਵਿਧਾਨ ਦਾ ਲਾਗੂ ਹੋਣ ਦਾ ਦਿਨ ਹੈ | 26 ਜਨਵਰੀ 1950 ਨੂੰ ਭਾਰਤ ਨੂੰ ਮੁਕੰਮਲ ਤੌਰ 'ਤੇ ਪ੍ਰਭੂਸੱਤਾ ਸੰਪਨ ਦੇਸ਼ ਐਲਾਨਿਆ ਗਿਆ | ਇਸ ਦਿਨ ਦੀ ਮਹੱਤਤਾ ਨੂੰ ਮੱਦੇਨਜ਼ਰ ਰੱਖਦਿਆਂ ਹੀ ਸੇਂਟ ਕਬੀਰ ਪਬਲਿਕ ਸਕੂਲ ਵਿਚ ਗਣਤੰਤਰਤਾ ਦਿਵਸ ਬਹੁਤ ਹੀ ਅਲੱਗ ਢੰਗ ਨਾਲ ਮਨਾਇਆ ਗਿਆ | ਗਣਤੰਤਰਤਾ ਦਿਵਸ ਦੀ 74ਵੀਂ ਵਰੇਗੰਢ ਮੌਕੇ 'ਤੇ ਪ੍ਰੋਗਰਾਮ ਦੀ ਸ਼ੁਰੂਆਤ ਸਮੁੱਚੇ ਸਕੂਲ ਦੇ ਸਨਮੁੱਖ ਪਿ੍ੰਸੀਪਲ ਐੱਸ.ਬੀ. ਨਾਯਰ, ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਅਤੇ ਕੁਲਦੀਪ ਕੌਰ, ਕੋਆਰਡੀਨੇਟਰਸ ਵਿਸ਼ਾਲ ਸਿੰਘ, ਟੇਨ ਸਿੰਘ ਤੇ ਅਮਨਪ੍ਰੀਤ ਕੌਰ ਦੁਆਰਾ ਝੰਡਾ ਲਹਿਰਾਉਂਦੇ ਹੋਏ ਤੇ ਰਾਸ਼ਟਰੀ ਗਾਣ ਕਰਦਿਆਂ ਕੀਤੀ ਗਈ | ਇਸ ਮੌਕੇ 9ਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪਰੇਡ ਕਰਦੇ ਹੋਏ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | 11ਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਇਨਦੀਪ ਕੌਰ ਤੇ ਪ੍ਰਾਜਲ ਗੁਪਤਾ ਦੁਆਰਾ ਸਟੇਜੀ ਕਾਰਵਾਈ ਨੂੰ ਅੱਗੇ ਤੋਰਿਆ | ਵਿਦਿਆਰਥਣ ਬਵਲੀਨ ਕੌਰ ਤੇ ਨੰਦਨੀ ਦੁਆਰਾ ਗਣਤੰਤਰਤਾ ਦਿਵਸ ਦੀ ਮਹੱਤਤਾ ਦਰਸਾਉਂਦੇ ਹੋਏ ਵਿਚਾਰ ਪੇਸ਼ ਕੀਤੇ | 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਗਰੁੱਪ ਗੀਤ ਤੇ 5ਵੀਂ ਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਏਕਤਾ ਤੇ ਅਖੰਡਤਾ ਦੀ ਝਲਕ ਦਰਸਾਉਂਦਾ ਹੋਇਆ ਡਾਂਸ ਪੇਸ਼ ਕੀਤਾ ਗਿਆ | ਪ੍ਰੋਗਰਾਮ ਵਿਚ ਵਿਲੱਖਣ ਰੰਗ ਭਰਦਿਆਂ ਸਕੂਲ ਦੇ ਵੱਖ-ਵੱਖ ਵਿਭਾਗਾਂ ਦੁਆਰਾ ਪੂਰੇ ਭਾਰਤ ਦੀ ਅਨੋਖੀ ਝਲਕ ਪੇਸ਼ ਕੀਤੀ ਗਈ | ਇਸ ਮੌਕੇ ਸ਼ੁਰੂਆਤੀ ਰੂਪ 'ਚ ਪੰਜਾਬੀ ਵਿਭਾਗ ਦੁਆਰਾ ਨਿਹੰਗੀ ਗਤਕਾ ਤੇ ਸੱਭਿਆਚਾਰਕ ਪਹਿਰਾਵੇ ਵਿਚ ਗਿੱਧਾ ਤੇ ਭੰਗੜਾ ਪਾਉਂਦੇ ਹੋਏ ਵਿਦਿਆਰਥੀਆਂ ਦੀ ਝਾਕੀ, ਹਿੰਦੀ ਵਿਭਾਗ ਦੁਆਰਾ ਭਾਰਤੀ ਪ੍ਰਸਿੱਧ ਕਵੀਆਂ, ਰਾਸ਼ਟਰੀ ਚਿੰਨਾਂ ਤੇ ਉੱਘੇ ਸੁਤੰਤਰਤਾ ਸੈਲਾਨੀਆਂ ਦੀਆਂ ਝਲਕੀਆਂ, ਅੰਗਰੇਜ਼ੀ ਵਿਭਾਗ ਦੁਆਰਾ ਸ਼ਹੀਦ ਸਿਪਾਹੀਆਂ ਤੇ ਭਾਰਤ ਦੀਆਂ ਆਜ਼ਾਦ ਹੋਣ ਤੋਂ ਹੁਣ ਤੱਕ ਪੂਰੇ 75 ਸਾਲ ਦੀਆਂ ਝਾਕੀਆਂ, ਸਮਾਜਿਕ ਵਿਭਾਗ ਦੁਆਰਾ 1857 ਈ. ਦਾ ਵਿਦਰੋਹ, ਜਲਿ੍ਹਆਂਵਾਲਾ ਬਾਗ ਦੇ ਸਾਕੇ ਸਾਈਮਨ ਕਮਿਸ਼ਨ, ਡਾਂਡੀ ਮਾਰਚ ਤੇ ਸੰਵਿਧਾਨ ਨਿਰਮਾਣ ਦੀਆਂ ਝਾਕੀਆਂ ਗਣਿਤ ਵਿਭਾਗ ਦੁਆਰਾ ਅੰਕ ਵਿਗਿਆਨ, ਗਣਿਤ ਸ਼ਾਸ਼ਤਰ, ਵਿਗਿਆਨ ਵਿਭਾਗ ਦੁਆਰਾ ਰਾਸ਼ਟਰ ਨਿਰਮਾਣ ਆਦਿ ਨਾਲ ਸੰਬੰਧਤ ਝਾਕੀਆਂ ਦੀ ਪੇਸ਼ਕਾਰੀ ਕਰਕੇ ਪ੍ਰੋਗਰਾਮ 'ਚ ਇਕ ਨਵਾਂ ਰੰਗ ਭਰਿਆ | ਪ੍ਰੋਗਰਾਮ ਦੇ ਅੰਤ 'ਚ ਪਿ੍ੰਸੀਪਲ ਦੁਆਰਾ ਸਾਰੇ ਹੀ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੁੱਚੇ ਸਕੂਲੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਭਾਈ ਗੁਰਦਾਸ ਅਕੈਡਮੀ
ਬਟਾਲਾ, (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਗਣਤੰਤਰ ਦਿਵਸ ਨਵੀਂ ਸੋਚ ਨਾਲ ਮਨਾਇਆ ਗਿਆ | ਭਾਰਤ ਦੇਸ਼ ਦੇ ਆਜ਼ਾਦੀ ਹੋਣ ਤੋਂ ਬਾਅਦ 74ਵਾਂ ਗਣਤੰਤਰ ਦਿਵਸ ਜਿਸ ਵਿਚ ਸੰਵਿਧਾਨ ਦੀ ਬਣਤਰ ਅਤੇ ਲਾਗੂ ਕਰਨ 'ਤੇ ਅੱਜ ਦਾ ਇਹ ਵਿਸ਼ੇਸ਼ ਦਿਨ ਭਾਰਤ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਸਭ ਤੋੋਂ ਪਹਿਲਾਂ ਡਾਇਰੈਕਟਰ ਸ: ਗੁਰਨਾਮ ਸਿੰਘ ਜਫਰਵਾਲ ਅਤੇ ਮੈਡਮ ਹਰਪ੍ਰੀਤ ਕੌਰ ਚਾਹਲ ਨੇ ਰਾਸ਼ਟਰੀ ਝੰਡੇ ਨੂੰ ਧਵਜ ਆਰੋਹਨ ਕੀਤਾ | ਉਪਰੰਤ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਨਾਂ ਵਿਚ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ 'ਦਿਲ ਹੈ ਹਿੰਦੂਸਤਾਨੀ' ਦੇ ਗੀਤ 'ਤੇ ਕੋਰੀਓਗ੍ਰਾਫ਼ੀ ਕੀਤੀ | ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਕਵਿਤਾ, ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੰਦੇ ਮਾਤਰਮ ਗੀਤ, ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਜੂਨੀਅਰ ਭੰਗੜਾ ਅਤੇ 'ਮੇਰਾ ਦੇਸ਼ ਹਿੰਦੁਸਤਾਨ' ਗੀਤ ਪੇਸ਼ ਕੀਤਾ | ਇਸ ਪ੍ਰੋਗਰਾਮ ਦਾ ਸੰਚਾਲਨ ਮੈਡਮ ਅਮਨਦੀਪ ਕੌਰ ਤੇ ਸੁਖਬੀਰ ਕੌਰ, ਸੰਦੀਪ ਕੌਰ ਨੇ ਕੀਤਾ | ਇਸ ਮੌਕੇ ਕੁਲਵਿੰਦਰਜੀਤ ਕੌਰ, ਮਲਕੀਤ ਸਿੰਘ,ਰਾਜਵਿੰਦਰ ਕੌਰ, ਤਜਿੰਦਰ ਕੌਰ, ਚਰਨਜੀਤ ਕੌਰ, ਪ੍ਰਦੀਪ ਕੌਰ, ਜਗਨਦੀਪ ਕੌਰ, ਪਰਮਜੀਤ ਕੌਰ, ਰਮਨਪ੍ਰੀਤ ਕੌਰ, ਸੁਰਜੀਤ ਕੌਰ, ਗੀਤਿਕਾ, ਆਰਤੀ ਮੈਡਮ ਹਾਜ਼ਰ ਸਨ |
ਪੰਡਤ ਮੋਹਨ ਲਾਲ ਐੱਸ.ਡੀ. ਕਾਲਜ
ਫ਼ਤਹਿਗੜ੍ਹ ਚੂੜੀਆਂ, (ਐਮ.ਐਸ. ਫੁੱਲ)- ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਪੋਲੀਟੀਕਲ ਸਾਇੰਸ ਤੇ ਯੂਥ ਕਲੱਬ ਵਲੋਂ ਰਾਸ਼ਟਰੀ ਵੋਟਰ ਦਿਵਸ ਤੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦਿਨ ਪਹਿਲਾਂ ਕਾਲਜ 'ਚ ਸਹੁੰ ਚੁੱਕ ਸਮਾਗਮ ਹੋਇਆ, ਜਿਸ 'ਚ ਕਾਲਜ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਸਹੁੰ ਚੁੱਕ ਕੇ ਪ੍ਰਣ ਕੀਤਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਪੂਰੀ ਸੁਚੇਤਤਾ ਨਾਲ ਕਰਨਗੇ | ਸਹੁੰ ਚੁੱਕ ਸਮਾਗਮ ਤੋਂ ਉਪਰੰਤ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ. ਪਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਦੱਸੀ ਤੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਭਾਰਤੀ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰੱਤਵਾਂ ਦੇ ਪਾਲਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਪ੍ਰੋ. ਨੀਤੂ, ਡਾ. ਰਸ਼ਮੀ ਤੇ ਪ੍ਰੋ. ਦੀਪਿੰਦਰ ਕੌਰ, ਪ੍ਰੋ. ਗੁਰਪਿੰਦਰ ਕੌਰ ਵੀ ਮੌਜ਼ੂਦ ਸਨ |
ਐਕਸੈਲਸੀਅਰ ਸਕੂਲ ਬਿਜਲੀਵਾਲ
ਕਿਲ੍ਹਾ ਲਾਲ ਸਿੰਘ, (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ 'ਚ ਗਣਤੰਤਰ ਦਿਵਸ ਪਿ੍ੰਸੀਪਲ ਤੇਜਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਤੇ ਬੱਚਿਆਂ ਤਿਰੰਗੇ ਕੱਪੜੇ ਪਾ ਕੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਦੇਸ਼ ਭਗਤੀ ਦੇ ਗੀਤ ਕਵਿਤਾਵਾਂ, ਕੋਰੀਓਗ੍ਰਾਫ਼ੀ ਪੇਸ਼ ਕੀਤੀ | ਪਿ੍ੰਸੀਪਲ ਤੇਜਿੰਦਰ ਕੌਰ ਵਲੋਂ ਗਣਤੰਤਰ ਦਿਵਸ 'ਤੇ ਚਾਨਣਾ ਪਾਇਆ ਗਿਆ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਸਾਨੂੰ ਸਾਰਿਆਂ ਨੂੰ ਰਾਸ਼ਟਰੀ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਉਣੇ ਚਾਹੀਦੇ ਹਨ | ਭਾਰਤ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਰਿਆਂ ਨੂੰ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਮੈਡਮ ਰਮਨਦੀਪ ਕੌਰ, ਰੇਖਾ ਰਾਣੀ, ਨਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ | ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ
ਪੰਜਗਰਾਈਆਂ, (ਬਲਵਿੰਦਰ ਸਿੰਘ)-ਰਾਇਲ ਇੰਸਟੀਚਿਊੁਟ ਆਫ਼ ਨਰਸਿੰਗ ਕਾਲਜ ਜੈਤੋਸਰਜਾ ਬਟਾਲਾ ਵਿਖੇ ਗਣਤੰਤਰ ਦਿਵਸ ਮਨਾਇਆ | ਕਾਲਜ ਮੁਖੀ ਮੈਡਮ ਸੁਖਵੰਤ ਕੌਰ ਰੰਧਾਵਾ, ਇਕਬਾਲ ਸਿੰਘ, ਮੈਨੇਜਿੰਗ ਸਲਾਕਹਾਰ ਗੁਰਮੀਤ ਸਿੰਘ ਸੋਹਲ ਨੇ ਦੱਸਿਆ ਕਿ ਐਡਮਨਿਸਟਰੇਟਰ ਰਾਜਨਨਵਦੀਪ ਸਿੰਘ, ਪਿ੍ੰਸੀਪਲ ਜਰਮਨਜੀਤ ਕੌਰ ਚੀਮਾ, ਉਪ ਪਿ੍੍ਰੰਸੀਪਲ ਮਮਤਾ ਗਿੱਲ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਅਤੇ ਵੋਟਰ ਦਿਵਸ ਮਨਾਇਆ | ਇਸ ਮੌਕੇ ਸ: ਗੁਰਮੀਤ ਸਿੰਘ ਸੋਹਲ ਨੇ ਦੱਸਿਆ ਕਿ ਜਿੱਥੇ ਅੱਜ ਅਸੀਂ ਦੇਸ਼ ਪੱਧਰੀ ਗਣਤੰਤਰ ਦਿਵਸ ਮਨਾ ਰਹੇ ਹਾਂ, ਉਥੇ ਅਸੀਂ ਦੇਸ਼ ਦੇ ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਭਾਈ ਰਾਮ ਸਿੰਘ ਕੂਕਾ ਅਤੇ ਹੋਰ ਅਣਗਿਣਤ ਨਾਇਕਾਂ ਦੀਆਂ ਸ਼ਹਾਦਤਾਂ ਨੂੰ ਵੀ ਸਿਜਦਾ ਕਰਦੇ ਹਾਂ | ਇਸ ਮੌਕੇ ਸਮੁੱਚਾ ਕਾਲਜ ਸਟਾਫ਼ ਵੀ ਹਾਜ਼ਰ ਸੀ |
ਗੁੱਡਵਿਲ ਇੰਟਰਨੈਸਨਲ ਸਕੂਲ ਢਡਿਆਲਾ ਨੱਤ
ਬਟਾਲਾ, (ਕਾਹਲੋਂ)- ਗੁੱਡਵਿਲ ਇੰਟਰਨੈਸਨਲ ਸਕੂਲ ਢਡਿਆਲਾ ਨੱਤ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸ: ਗੁਰਦਿਆਲ ਸਿੰਘ ਸਕੂਲ ਚੇਅਰਮੈਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਸਕੂਲ ਬੈਂਡ ਦੀ ਪ੍ਰਭਾਵਸ਼ਾਲੀ ਪ੍ਰੇਡ ਦੁਆਰਾ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਵਿਦਿਆਰਥਣ ਸਮਰੀਤ ਕੌਰ ਅੱਠਵੀ ਵਲੋਂ ਗਣਤੰਤਰ ਦਿਵਸ ਬਾਰੇ ਭਾਸ਼ਣ ਦਿੱਤਾ ਗਿਆ | ਇਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ | ਨੌਵੀਂ ਜਮਾਤ ਦਾ ਗੋਪਾਲ ਸਿੰਘ ਕੁਵਿਜ਼ ਸਟਾਰ ਐਲਾਨਿਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਗੁਰਦਿਆਲ ਸਿੰਘ ਨੇ ਦੱਸਿਆ ਕਿ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ | ਇਸ ਮੌਕੇ ਡਾਇ: ਪਿ੍ੰਸੀਪਲ ਜਸਬਿੰਦਰ ਕੌਰ ਵਲੋਂ ਗਣਤੰਤਰ ਦਿਵਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣਾ ਕੰਮ ਨੇਕ ਨੀਅਤ ਨਾਲ ਕਰਨ ਦੀ ਸਲਾਹ ਦਿੱਤੀ ਗਈ | ਇਸ ਪ੍ਰੋਗਰਾਮ ਦਾ ਸੰਚਾਲਨ ਸੀਨੀਅਰ ਅਧਿਆਪਕ ਕਵਲਪ੍ਰੀਤ ਕੌਰ ਵਲੋਂ ਕੀਤਾ ਗਿਆ | ਪ੍ਰੋਗਰਾਮ ਦੇ ਅਖੀਰ 'ਚ ਪ੍ਰਬੰਧਕਾਂ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਰਾਸ਼ਟਰ ਗਾਇਨ ਕੀਤਾ ਗਿਆ |
ਸੇਂਟ ਸੋਲਜਰ ਸਕੂਲ ਬਟਾਲਾ
ਬਟਾਲਾ, (ਹਰਦੇਵ ਸਿੰਘ ਸੰਧੂ)- ਸਥਾਨਕ ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਵਿਖੇ ਗਣਤੰਤਰ ਦਿਵਸ ਤੇ ਬਸੰਤ ਦਿਹਾੜਾ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੈਡਮ ਕਮਲਜੀਤ ਕੌਰ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਸਲਾਮੀ ਵੀ ਦਿੱਤੀ | ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਉਪਰੰਤ ਰੰਗਾਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਪਿ੍ੰਸੀਪਲ ਮੀਨੂੰ ਸ਼ਰਮਾ ਨੇ ਦੇਸ਼ ਸੰਵਿਧਾਨ 'ਤੇ ਚਾਨਣਾ ਪਾਉਂਦਿਆਂ ਬਸੰਤ ਰੁੱਤ ਸਬੰਧੀ ਵੀ ਵਿਸਥਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਮੈਨੇਜਰ ਸਤਨਾਮ ਸਿੰਘ ਪੱਦਮ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਪਰਮਪ੍ਰੀਤ ਸਿੰਘ, ਸਤਪਾਲ ਚੰਡੋਕ, ਅਮਰਜੀਤ ਕੌਰ, ਕਮਲਜੀਤ ਕੌਰ, ਕੰਵਲਜੀਤ ਕੌਰ ਆਦਿ ਹਾਜ਼ਰ ਸਨ |
ਵਾਹੁ ਵਾਹੁ ਸਟੈਪਿੰਗ ਸਟੋਨਜ ਅਕੈਡਮੀ ਧਰਮਕੋਟ
ਊਧਨਵਾਲ, (ਪਰਗਟ ਸਿੰਘ)-ਵਾਹੁ-ਵਾਹੁ ਸਟੈਪਿੰਗ ਸਟੋਨਜ ਅਕੈਡਮੀ ਧਰਮਕੋਟ ਨੇੜੇ ਊਧਨਵਾਲ ਵਿਖੇ ਗਣਤੰਤਰ ਦਿਵਸ ਨੂੰ ਮਨਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਵੱਖ-ਵੱਖ ਪ੍ਰਕਾਰ ਦੀਆਂ ਆਈਟਮਾਂ ਪੇਸ਼ ਕੀਤੀਆਂ | ਇਸ ਮੌਕੇ ਅਕੈਡਮੀ ਦੇ ਮੁਖੀ ਲਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਸੰਵਿਧਾਨ ਦੇ ਸੰਬੰਧ 'ਚ ਚਾਨਣਾ ਪਾਇਆ | ਉਨ੍ਹਾਂ ਬੱਚਿਆਂ ਨੂੰ ਚੰਗੀ ਪੜ੍ਹਾਈ ਕਰਕੇ ਸੰਵਿਧਾਨ ਦੇ ਅਨੁਸਾਰ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਮੁਖੀ ਲਖਵਿੰਦਰ ਸਿੰਘ, ਬਲਰਾਜ ਕੌਰ, ਬਲਜੀਤ ਕੌਰ, ਰੂਹਮੀਤ ਕੌਰ, ਬਲਵਿੰਦਰ ਕੌਰ, ਸਰਵਜੀਤ ਕੌਰ, ਦਰਸ਼ਨ ਕੌਰ, ਮਨਪ੍ਰੀਤ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ |

ਚੋਰੀ ਦੇ ਸਾਮਾਨ ਸਮੇਤ ਦੋ ਚੋਰਾਂ ਗਿ੍ਫ਼ਤਾਰ

ਪੁਰਾਣਾ ਸ਼ਾਲਾ, 25 ਜਨਵਰੀ (ਅਸ਼ੋਕ ਸ਼ਰਮਾ)- ਸ਼ਾਲਾ ਪੁਲਿਸ ਨੇ ਇਲਾਕੇ ਅੰਦਰ ਚੋਰੀ ਕਰਨ ਵਾਲੇ ਚੋਰਾਂ ਨੰੂ ਚੋਰੀ ਦੇ ਸਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ...

ਪੂਰੀ ਖ਼ਬਰ »

ਦੋ ਹਜ਼ਾਰ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵਲੋਂ ਕਾਬੂ

ਪਠਾਨਕੋਟ, 25 ਜਨਵਰੀ (ਆਸ਼ੀਸ਼ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਜੇ.ਈ. ਨੰੂ ਵਿਜੀਲੈਂਸ ਬਿਉਰੋ ਪਠਾਨਕੋਟ ਦੀ ਟੀਮ ਨੇ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਮੀਡੀਆ ਨੂੰ ਦਿੱਤੇ ਪ੍ਰੈਸ ਨੋਟ 'ਚ ...

ਪੂਰੀ ਖ਼ਬਰ »

ਪਿੰਡ ਭਰੋ ਹਾਰਨੀ ਦੇ ਗੁਰਪ੍ਰਤਾਪ ਸਿੰਘ ਦੀ ਕੈਨੇਡਾ 'ਚ ਮੌਤ

ਘੱਲੂਘਾਰਾ ਸਾਹਿਬ, 25 ਜਨਵਰੀ (ਮਿਨਹਾਸ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਕਾਰਨ ਪਿੰਡ ਵਿਚ ਸ਼ੋਕ ਲਹਿਰ ਦੌੜ ਗਈ | ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰੀਕ ਸਿੰਘ ਦਾ ਸਪੁੱਤਰ ਗੁਰਪ੍ਰਤਾਪ ਸਿੰਘ ਪਿਛਲੇ 5 ਸਾਲ ਤੋਂ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੇ ਬਾਵਜੂਦ ਦੁਕਾਨਦਾਰਾਂ ਨੇ ਅਪਣਾਇਆ ਅੜੀਅਲ ਵਤੀਰਾ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸਥਾਨਕ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੰੂ ਹੱਲ ਕਰਨ ਅਤੇ ਸ਼ਹਿਰ ਵਾਸੀਆਂ ਦੀ ਮੰਗ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨੰੂ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਉਹ 10 ਜਨਵਰੀ ਤੋਂ ਪਹਿਲਾਂ ਪਹਿਲਾਂ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਿਕਾਸ ਕਾਰਜਾਂ ਦੀ ਜਾਂਚ ਕਰਨ ਪਹੁੰਚੀ ਨਗਰ ਕੌਂਸਲ ਦਫ਼ਤਰ

ਦੀਨਾਨਗਰ, 25 ਜਨਵਰੀ (ਸੰਧੂ/ਸੋਢੀ/ਸ਼ਰਮਾ)- ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਦੀਨਾਨਗਰ ਦੇ ਸ਼ਹਿਰੀ ਖੇਤਰ ਵਿਚ ਹੋਏ ਵਿਕਾਸ ਦੇ ਕੰਮਾਂ ਸਬੰਧੀ ਜਾਂਚ ਕਰਨ ਲਈ ਨਗਰ ਕੌਂਸਲ ਦੀਨਾਨਗਰ ਵਿਖੇ ਚੰਡੀਗੜ੍ਹ ਤੋਂ ਵਿਜੀਲੈਂਸ ਵਿਭਾਗ ਦੀ ਵਿਸ਼ੇਸ਼ ਟੀਮ ਪਹੁੰਚੀ ਹੋਈ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਗਣਤੰਤਰ ਦਿਵਸ ਮਨਾਇਆ

ਬਟਾਲਾ, 25 ਜਨਵਰੀ (ਕਾਹਲੋਂ)- ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ | ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ | ਇਸ ਤੋਂ ...

ਪੂਰੀ ਖ਼ਬਰ »

ਫਾਈਨਾਂਸ ਦੇ ਦਫਤਰ 'ਚ ਲੱਖਾਂ ਦੀ ਚੋਰੀ

ਬਟਾਲਾ, 25 ਜਨਵਰੀ (ਹਰਦੇਵ ਸਿੰਘ ਸੰਧੂ)- ਸਥਾਨਕ ਜਲੰਧਰ ਰੋਡ 'ਤੇ ਸਥਿਤ ਸਟੈਂਡਰਡ ਫਾਇਨਾਂਸ ਕੰਪਨੀ ਦੇ ਦਫਤਰ 'ਚੋਂ ਬੀਤੀ ਰਾਤ ਲੱਖਾਂ ਦੀ ਚੋਰੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਈਨਾਂਸ ਦੀਆਂ ਮੁਲਾਜ਼ਮ ਨਰਮਦਾ ਤੇ ਰਾਜਪ੍ਰੀਤ ਨੇ ਦੱਸਿਆ ਕਿ ਉਹ ਜਦੋਂ ਸਵੇਰੇ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ਦਾ ਫ਼ੈਸਲਾ ਸਰਾਸਰ ਗਲਤ-ਰਮਨ ਸੰਧੂ

ਬਟਾਲਾ, 25 ਜਨਵਰੀ (ਕਾਹਲੋਂ)- ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਡੇਰਾ ਮੁਖੀ ਨੂੰ ਦੁਬਾਰਾ 40 ਦਿਨ ਦੇ ਪੈਰੋਲ ਦੇਣ ਦੇ ਫੈਸਲੇ 'ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਜੇਕਰ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਵਿਚ ਜੇਲ੍ਹ ਵਿਚ ਬੰਦ ਡੇਰਾ ...

ਪੂਰੀ ਖ਼ਬਰ »

ਫ਼ੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ

ਕੋਟਲੀ ਸੂਰਤ ਮੱਲ੍ਹੀ, 25 ਜਨਵਰੀ (ਕੁਲਦੀਪ ਸਿੰਘ ਨਾਗਰਾ)- ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਭਾਰਤੀ ਫ਼ੌਜ 'ਚ ਸੇਵਾ ਨਿਭਾਅ ਰਹੇ ਨੌਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਮਿ੍ਤਕ ਫ਼ੌਜੀ ਜਵਾਨ ਦੇ ਪਿਤਾ ਤਰਲੋਕ ਸਿੰਘ ਨੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਸੋਢੀ ਇੰਮੀਗ੍ਰੇਸ਼ਨ ਨੇ ਵੱਡੀ ਗਿਣਤੀ 'ਚ ਲੋਕਾਂ ਦੇ ਸੁਪਨਿਆਂ ਨੂੰ ਕੀਤਾ ਸਾਕਾਰ-ਜਰਮਨ ਸੋਢੀ, ਬੌਬੀ ਸੋਢੀ

ਛੇਹਰਟਾ, 25 ਜਨਵਰੀ (ਪੱਤਰ ਪ੍ਰੇਰਕ)-ਸੋਢੀ ਇੰਮੀਗ੍ਰੇਸ਼ਨ ਕੰਸਲਟੈਂਟ ਦੇ ਮੈਨੇਜਿੰਗ ਡਾਇਰੈਕਟਰ ਜਰਮਨ ਸੋਢੀ, ਬੌਬੀ ਸੋਢੀ ਤੇ ਅਮਨ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੋਢੀ ਇੰਮੀਗ੍ਰੇਸ਼ਨ ਬਿਨੈਕਾਰਾਂ ਨੂੰ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਤੇ ਸਹੂਲਤਾਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਗਣਤੰਤਰ ਦਿਵਸ ਮਨਾਇਆ

ਬਟਾਲਾ, 25 ਜਨਵਰੀ (ਕਾਹਲੋਂ)- ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਗਣਤੰਤਰ ਦਿਵਸ ਦਾ ਤਿਉਹਾਰ ਬੜੇ ਹੀ ਸਰਲ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਤ ਭਾਸ਼ਨ, ਡਾਂਸ, ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਮੀਟਿੰਗ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਯੂਨਿਟ ਦੀ ਮੀਟਿੰਗ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਬ ਡਵੀਜ਼ਨ ਵਿਖੇ ਹੋਈ ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੈਕਟਰ ਦਾ ...

ਪੂਰੀ ਖ਼ਬਰ »

ਲੋਪਾ 'ਚ ਸੰਤ ਬਾਬਾ ਹਜ਼ਾਰਾ ਸਿੰਘ ਦੇ ਵਿਆਹ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਕਲਾਨੌਰ, 25 ਜਨਵਰੀ (ਪੁਰੇਵਾਲ)- ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਵਿਆਹ ਸਬੰਧੀ ਨੇੜਲੇ ਪਿੰਡ ਲੋਪਾ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਗੁਰਮਤਿ ਸਮਾਗਮ ਕੀਤਾ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਨੰੂ ਲੈ ਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਕੀਤੀ ਗਈ, ਜਦਕਿ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ...

ਪੂਰੀ ਖ਼ਬਰ »

ਸਿਵਲ ਡਿਫੈਂਸ ਵਲੋਂ ਜਾਗਰੂਕ ਕੈਂਪ ਲਗਾਇਆ

ਬਟਾਲਾ, 25 ਜਨਵਰੀ ( ਕਾਹਲੋਂ)-ਗਣਤੰਤਰ ਦਿਹਾੜੇ ਮੌਕੇ ਸਥਾਨਕ ਫਾਇਰ ਬਿ੍ਗੇਡ ਅਤੇ ਸਿਵਲ ਡਿਫੈਂਸ, ਵਾਰਡਨ ਸਰਵਿਸ, ਪੋਸਟ ਨੰ 8, ਵਲੋਂ ਜਾਗਰੂਕ ਕੈਂਪ 'ਅੱਗ ਤੋਂ ਬਚਾਅ ਤੇ ਮੋਕ ਡਰਿਲ' ਆਲ ਇੰਡੀਆ ਵੂਮੈਨ ਕਾਨਫਰੈਂਸ ਵਿਖੇ ਲਗਾਇਆ ਗਿਆ | ਇਸ ਮੌਕੇ ਫਾਇਰ ਅਫ਼ਸਰ ਨੀਰਜ ਸ਼ਰਮਾ ...

ਪੂਰੀ ਖ਼ਬਰ »

ਮਜ਼ਬੂਤ ਲੋਕਤੰਤਰ ਲਈ ਵੋਟ ਦਾ ਸਹੀ ਇਸਤੇਮਾਲ ਜ਼ਰੂਰੀ-ਜ਼ਿਲ੍ਹਾ ਚੋਣ ਅਫ਼ਸਰ

ਦੀਨਾਨਗਰ, 25 ਜਨਵਰੀ (ਸੋਢੀ/ਸੰਧੂ/ਸ਼ਰਮਾ)- ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਖੇ 13ਵੇਂ ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਸਟਾਲਵਾਰਟ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਬਟਾਲਾ, 25 ਜਨਵਰੀ (ਕਾਹਲੋਂ)- ਅੱਜ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾ: ਸਹਾਇਕ ਜ਼ਿਲ੍ਹਾ ਅਫ਼ਸਰ) ਸ਼ਾਮਲ ਹੋਏ | ਇਸ ਸਮਾਗਮ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਦੀਨਾਨਗਰ, 25 ਜਨਵਰੀ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰਨ ਦੀ ਖ਼ਬਰ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਮੇਜਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁਸਲਿਮ ਜਮਾਤ ਅਹਿਮਦੀਆ ਵਲੋਂ ਭਾਰਤ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ

ਕਾਦੀਆਂ, 25 ਜਨਵਰੀ (ਯਾਦਵਿੰਦਰ ਸਿੰਘ)- ਅੱਜ ਉਹ ਇਤਿਹਾਸਕ ਦਿਨ ਹੈ, ਜੋ ਹਿੰਦੁਸਤਾਨ ਦੀ ਤਰੱਕੀ ਵਿਚ ਇਕ ਅਹਿਮ ਸੰਗੇ ਮੀਲ ਦੀ ਹੈਸੀਅਤ ਰੱਖਦਾ ਹੈ | ਅੱਜ ਤੋਂ 74 ਸਾਲ ਪਹਿਲਾਂ ਹਿੰਦੁਸਤਾਨ ਦੀ ਆਜ਼ਾਦੀ ਦੇ ਢਾਈ ਸਾਲ ਬਾਅਦ 1950 'ਚ ਹਿੰਦੋਸਤਾਨ 'ਚ ਜਮਹੂਰੀ ਨਿਜ਼ਾਮ ਹਕੂਮਤ ਦੇ ...

ਪੂਰੀ ਖ਼ਬਰ »

ਸ਼ੋਭਾ ਯਾਤਰਾ 'ਚ ਸ਼ਿਰਕਤ ਕਰਨ ਪਹੁੰਚੇ ਬੀਬੀ ਜਤਿੰਦਰ ਕੌਰ ਰੰਧਾਵਾ ਦਾ ਪ੍ਰਬੰਧਕਾਂ ਵਲੋਂ ਸਨਮਾਨ

ਕਲਾਨੌਰ, 25 ਜਨਵਰੀ (ਪੁਰੇਵਾਲ)- ਸਥਾਨਕ ਕਸਬੇ 'ਚ ਤਪੋਭੂਮੀ ਸਥਾਨ ਜਿੱਥੇ ਬਾਵਾ ਲਾਲ ਦਿਆਲ ਵਲੋਂ ਕਰੀਬ 84 ਸਾਲ ਤਪ ਕੀਤਾ ਸੀ ਤੇ ਇਥੋਂ ਹੀ ਸ੍ਰੀ ਬਾਵਾ ਲਾਲ ਜੀ ਧਿਆਨਪੁਰ ਧਾਮ ਗਏ ਸਨ | ਤਪੋ ਭੂਮੀ ਤੋਂ ਸ੍ਰੀ ਬਾਵਾ ਲਾਲ ਦਿਆਲ ਦੇ 668ਵੇਂ ਜਨਮ ਦਿਵਸ 'ਤੇ ਮਹੰਤ ਗੋਪਾਲ ਦਾਸ ਦੇ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਕਾਦੀਆਂ, 25 ਜਨਵਰੀ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਉਂਦੇ ਹੋਏ ਕਾਲਜ ਅੰਦਰ ਇਕ ਜਾਗਰੂਕਤਾ ਸੈਮੀਨਾਰ ਕਾਲਜ ਹਾਲ ਅੰਦਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵਲੋਂ ...

ਪੂਰੀ ਖ਼ਬਰ »

ਬਟਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਬਟਾਲਾ, 25 ਜਨਵਰੀ (ਕਾਹਲੋਂ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਰਾਸ਼ਟਰੀ ਵੋਟਰ ਦਿਵਸ ਸਮਾਗਮ ਵਿਚ ਐੱਸ.ਡੀ.ਐਮ. ਦਫ਼ਤਰ ਤੇ ਤਹਿਸੀਲ ਦਫ਼ਤਰ ਬਟਾਲਾ ...

ਪੂਰੀ ਖ਼ਬਰ »

ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਦੀ ਬਰਸੀ ਸਮਾਗਮ ਸੰਬੰਧੀ ਪੋਸਟਰ ਜਾਰੀ

ਬਟਾਲਾ, 25 ਜਨਵਰੀ (ਕਾਹਲੋਂ)- ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੇ 42ਵੇਂ ਬਰਸੀ ਸਮਾਗਮ ਦਾ ਪੋਸਟਰ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਵਲੋਂ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਖੁਰਦ (ਬਟਾਲਾ) ਡੇਰਾ ਬਾਬਾ ਨਾਨਕ ਰੋਡ ਵਿਖੇ ...

ਪੂਰੀ ਖ਼ਬਰ »

ਸਟੈਪਿੰਗ ਸਟੋਨਜ਼ ਪਲੇਅ ਸਕੂਲ 'ਚ ਦਾਖਲੇ ਸ਼ੁਰੂ-ਪਿੰ੍ਰ. ਗਰਿਮਾ ਮਲਿਕ

ਧਾਰੀਵਾਲ, 25 ਜਨਵਰੀ (ਜੇਮਸ ਨਾਹਰ)- ਸਟੈਪਿੰਗ ਸਟੋਨਜ਼ ਪਲੇਅ ਸਕੂਲ 'ਚ ਵਿਦਿਆਰਥੀਆਂ ਲਈ ਦਾਖਲੇ ਸ਼ੁਰੂ ਹਨ, ਸੁੰਦਰ ਇਮਾਰਤ ਨਾਲ ਤਿਆਰ ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਭਰਪੂਰ, ਹਰ ਪੱਖ ਤੋਂ ਵਿੱਦਿਆਰਥੀਆਂ ਲਈ ਬਣੇ ਇਸ ਸਕੂਲ 'ਚ ਵਧੀਆ ਸਿੱਖਿਆ ਦੇ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਜੌੜਾ ਛੱਤਰਾਂ, 25 ਜਨਵਰੀ (ਪਰਮਜੀਤ ਸਿੰਘ ਘੁੰਮਣ)-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਅੱਜ ਕੋਟ ਮੋਹਨ ਲਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੀ.ਐੱਲ.ਓ ਅਜੇ ਕੁਮਾਰ ਦੀ ਅਗਵਾਈ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਐੱਲ.ਓ ਅਜੇ ਕੁਮਾਰ ਨੇ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਮਨਾਈ

ਬਟਾਲਾ, 25 ਜਨਵਰੀ (ਕਾਹਲੋਂ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਵਿਸ਼ੇਸ਼ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਅਤੇ ਦੇਸ਼ ਭਗਤੀ ਦੇ ਗੀਤ ...

ਪੂਰੀ ਖ਼ਬਰ »

ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੰੂ ਤੀਜੀ ਵਾਰ ਮਿਲਿਆ ਸਟੇਟ ਐਵਾਰਡ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਮੁੱਖ ਚੋਣ ਅਫ਼ਸਰ ਆਈ.ਏ.ਐਸ ਵਿਪੁਲ ਉਜਵਲ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ 13ਵੇਂ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ 'ਤੇ ਜ਼ਿਲ੍ਹਾ ਗੁਰਦਾਸਪੁਰ ਦੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਦੀ ਝੋਲੀ ਤੀਜੀ ...

ਪੂਰੀ ਖ਼ਬਰ »

ਕੇਰਲਾ ਇੰਟਰਨੈਸ਼ਨਲ ਸਕੂਲ 'ਚ 'ਫੈਂਸੀ ਡਰੈੱਸ' ਮੁਕਾਬਲੇ ਤੇ ਸੱਭਿਆਚਾਰਕ ਸਮਾਗਮ

ਕਲਾਨੌਰ, 25 ਜਨਵਰੀ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਆਈ.ਸੀ.ਐਸ.ਈ. ਕੇਰਲਾ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਡੋਮੀਨਿਕ ਮੈਥਿਊ ਦੀਆਂ ਹਦਾਇਤਾਂ 'ਤੇ ਸਕੂਲੀ ਬੱਚਿਆਂ ਦਰਮਿਆਨ ਫੈਂਸੀ ਡਰੈੱਸ ਮੁਕਾਬਲੇ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰ. ਮੈਥਿਊ ਨੇ ...

ਪੂਰੀ ਖ਼ਬਰ »

ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਦੀ ਇਕ ਹੋਰ ਵਿਦਿਆਰਥਣ ਨੇ ਸ਼ਾਨਦਾਰ ਸਕੋਰ ਕੀਤੇ ਹਾਸਲ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਟਾਈਟੇਨੀਅਮ ਸਕੂਲ ਆਫ ਇੰਗਲਿਸ਼ ਤੋਂ ਆਈਲੈਟਸ ਅਤੇ ਪੀ.ਟੀ.ਈ. ਦੀ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ, ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ਵਿਦਿਆਰਥੀਆਂ ਉਪਰ ਸਖ਼ਤ ਮਿਹਨਤ ਕਰਦੇ ਹਨ | ਜਿਸ ਦੇ ...

ਪੂਰੀ ਖ਼ਬਰ »

ਗੋਲਡਨ ਸਕੂਲ ਦੇ ਵਿਦਿਆਰਥੀ ਰਾਕੇਸ਼ ਕੌਸ਼ਲ ਬਣੇ ਡੀ.ਆਈ.ਜੀ. ਪੰਜਾਬ-ਡਾ. ਮੋਹਿਤ ਮਹਾਜਨ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਰਾਕੇਸ਼ ਕੌਸ਼ਲ ਨੰੂ ਡੀ. ਆਈ. ਜੀ ਪੰਜਾਬ ਵਜੋਂ ਪਦਉੱਨਤ ਹੋਣ 'ਤੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਦੂਜੇ ਪਾਸੇ ਗੁਰਦਾਸਪੁਰ ...

ਪੂਰੀ ਖ਼ਬਰ »

ਰਾਜਨੀਤੀ ਵਿਭਾਗ ਤੇ ਰੈੱਡ ਰੀਬਨ ਕਲੱਬ ਨੇ ਵੋਟਰ ਦਿਵਸ ਮਨਾਇਆ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਗੁਰਿੰਦਰ ਸਿੰਘ ਕਲਸੀ ਦੀ ਰਹਿਨੁਮਾਈ ਹੇਠ ਰਾਜਨੀਤੀ ਵਿਭਾਗ ਤੇ ਰੈੱਡ ਰਿਬਨ ਕਲੱਬ ਵਲੋਂ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਨਿਰਪੱਖ ਹੋ ਕੇ ਵੋਟ ਪਾਉਣ ...

ਪੂਰੀ ਖ਼ਬਰ »

ਨੌਜਵਾਨ ਪੰਜਾਬ ਦੇ ਅਹਿਮ ਮੁੱਦਿਆਂ ਪ੍ਰਤੀ ਹੋਣ ਗੰਭੀਰ-ਵਰਿੰਦਰ ਸਿੰਘ ਕਾਹਲੋਂ

ਗੁਰਦਾਸਪੁਰ, 25 ਜਨਵਰੀ (ਆਰਿਫ਼)- ਪੰਜਾਬ ਦੇ ਨੌਜਵਾਨਾਂ ਨੰੂ ਪੰਜਾਬ ਦੇ ਅਹਿਮ ਮੁੱਦਿਆਂ ਨੰੂ ਲੈ ਕੇ ਗੰਭੀਰ ਹੋਣ ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਕਰਦੇ ਹੋਏ ਐਨ.ਆਰ.ਆਈ ਪੰਜਾਬੀ ਵਰਿੰਦਰ ਸਿੰਘ ਕਾਹਲੋਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਲਾਲ ਸਿੰਘ ਕੁੁੱਲੀ ਵਾਲੇ ਤੇ ਸੁਆਮੀ ਸੰਤ ਬਾਬਾ ਸੋਭਾ ਨੰਦ ਦੀ ਬਰਸੀ ਮਨਾਈ

ਭੈਣੀ ਮੀਆਂ ਖਾਂ, 25 ਜਨਵਰੀ (ਜਸਬੀਰ ਸਿੰਘ ਬਾਜਵਾ)- ਗੁਰਦੁਆਰਾ ਚਰਨ ਕਮਲ ਸਾਹਿਬ ਕਸਬਾ ਭੈਣੀ ਮੀਆ ਖਾ ਵਿਖੇ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਅਤੇ ਸੁਆਮੀ ਸੋਭਾ ਨੰਦ ਦਰਿਆ ਵਾਲਿਆਂ ਦੀ ਸਾਲਾਨਾ ਬਰਸੀ ਸ਼ਰਧਾ ਮਨਾਈ ਗਈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ...

ਪੂਰੀ ਖ਼ਬਰ »

ਐਡਵੋਕੇਟ ਸੇਖਵਾਂ ਦਾ ਚੇਅਰਮੈਨ ਬਣਨ 'ਤੇ ਵਰਕਰਾਂ ਵਲੋਂ ਸਨਮਾਨ

ਧਾਰੀਵਾਲ, 25 ਜਨਵਰੀ (ਜੇਮਸ ਨਾਹਰ)- ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ...

ਪੂਰੀ ਖ਼ਬਰ »

ਲੋਕ ਅਕਾਲੀ ਦਲ ਦੀ ਸਰਕਾਰ ਯਾਦ ਕਰਨ ਲੱਗੇ-ਝੰਗੀ

ਡੇਰਾ ਬਾਬਾ ਨਾਨਕ, 25 ਜਨਵਰੀ (ਵਿਜੇ ਸ਼ਰਮਾ)- 2024 ਦੀਆਂ ਲੋਕ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ...

ਪੂਰੀ ਖ਼ਬਰ »

ਅਪਡੇਟ ਨਾ ਕਰਵਾਉਣ ਵਾਲਿਆਂ ਦੇ ਆਧਾਰ ਕਾਰਡ ਹੋਣਗੇ ਰੱਦ-ਜ਼ਿਲ੍ਹਾ ਕੋਆਰਡੀਨੇਟਰ

ਪੁਰਾਣਾ ਸ਼ਾਲਾ, 25 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)- ਆਧਾਰ ਕਾਰਡ ਨੂੰ ਆਪਣੇ ਲੋੜੀਂਦੇ ਸਾਰੇ ਡਾਕੂਮੈਂਟਾਂ ਨਾਲ ਜੋੜਨ ਲਈ ਸ਼ਹਿਰਾਂ ਅੰਦਰ ਲੰਬੀਆਂ ਕਤਾਰਾਂ 'ਚ ਲੋਕਾਂ ਨੂੰ ਘੰਟਿਆਂ ਬੱਦੀ ਖੜੇ ਹੋਕੇ ਖੱਜਲ ਖ਼ੁਆਰ ਨਾ ਹੋਣਾ ਪਵੇ | ਇਸ ਲਈ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਵਿਧਾਇਕ ਦੇ ਭਰਾ ਨੇ ਪਿੰਡ ਮੁਰਾਦਪੁਰ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਨੀਂਹ ਪੱਥਰ ਰੱਖਿਆ

ਊਧਨਵਾਲ, 25 ਜਨਵਰੀ (ਪਰਗਟ ਸਿੰਘ)- ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਭਰਾਤਾ ਅਮਰੀਕ ਸਿੰਘ ਗੋਲਡੀ ਨੇ ਪਿੰਡ ਮੁਰਾਦਪੁਰ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਅਮਰੀਕ ਸਿੰਘ ਗੋਲਡੀ ਨੇ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX