ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 7 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 7 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 9 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 9 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 10 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 11 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 11 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਲੁਧਿਆਣਾ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਪੁ ਤਪੁ ਚੌਪਹਿਰਾ ਸਮਾਗਮ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਜਪੁ ਤਪੁ ਚੁਪਹਿਰਾ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕੀਤੀ | ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ, ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਜਾਪ ਕੀਤੇ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਚੁਪਹਿਰਾ ਸਮਾਗਮ 'ਚ ਸ਼ਾਮਿਲ ਬੀਬੀਆਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਦੀ ਸਜਾਵਟ ਗੇਂਦੇ ਦੇ ਫੁੱਲਾਂ ਨਾਲ ਕਲੱਕਤਾ ਤੋਂ ਆਏ ਕਾਰੀਗਰਾਂ ਵਲੋਂ ਕੀਤੀ ਗਈ ਤੇ ਦੀਪਮਾਲਾ ਵੀ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਦਸਤਖਤੀ ਮੁਹਿੰਮ ਦਾ ਕੈਂਪ ਵੀ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਰਿੰਦਰਪਾਲ ਸਿੰਘ ਬਿੰਦਰਾ, ਹਰਭਜਨ ਸਿੰਘ ਡੰਗ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਕੰਵਲਜੀਤ ਸਿੰਘ ਬਿੰਦਰਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਡਾ. ਜਸਵਿੰਦਰਪਾਲ ਸਿੰਘ, ਰਣਬੀਰ ਸਿੰਘ, ਸ੍ਰੀ ਚੇਤਨ ਖੰਨਾ, ਤਰਨਜੀਤ ਸਿੰਘ ਨਿਮਾਣਾ, ਹਰੀਸ਼ ਰਾਏ ਢਾਂਡਾ, ਜਸਵਿੰਦਰ ਸਿੰਘ ਲਵਲੀ ਆਦਿ ਹਾਜ਼ਰ ਸਨ |

4 ਸਾਲ ਦੀ ਮਾਸੂਮ ਬਾਲੜੀ ਨੂੰ ਅਗਵਾ ਕਰਨ ਉਪਰੰਤ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ 4 ਸਾਲ ਦੀ ਮਾਸੂਮ ਬਾਲੜੀ ਨੂੰ ਅਗਵਾ ਕਰਨ ਉਪਰੰਤ ਉਸ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ. ਮੈਡਮ ਰੁਪਿੰਦਰ ...

ਪੂਰੀ ਖ਼ਬਰ »

ਬਹੁ ਕਰੋੜੀ ਟੈਂਡਰ ਘੁਟਾਲੇ 'ਚ ਨਾਮਜ਼ਦ ਆਸ਼ੂ ਦੇ ਨਿੱਜੀ ਸਹਾਇਕ ਪੰਕਜ ਮੀਨੂੰ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ ਪੰਕਜ ਮੀਨੂੰ ਮਲਹੋਤਰਾ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਮਾਣਯੋਗ ਜੱਜ ਅਜੀਤ ਅੱਤਰੀ ਵਲੋਂ ਅੱਜ ਰੱਦ ਕਰ ਦਿੱਤੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਤੇ ਚੋਰ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਤੇ ਚੋਰ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸੋਮੀਆ ਮਿਸ਼ਰਾ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ-ਢਿੱਲੋਂ ਮਦਾਰਪੁਰਾ

ਭੂੰਦੜੀ, 25 ਜਨਵਰੀ (ਕੁਲਦੀਪ ਸਿੰਘ ਮਾਨ) - 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ ਜਾ ਰਿਹਾ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਮਦਾਰਪੁਰਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਅਰੋੜਾ ਵਲੋਂ ਗਣਤੰਤਰ ਦਿਵਸ 'ਤੇ ਮਜ਼ਬੂਤ, ਇਕਜੁੱਟ ਤੇ ਖੁਸ਼ਹਾਲ ਰਾਸ਼ਟਰ ਬਣਾਉਣ ਦਾ ਸੱਦਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-74ਵੇਂ ਗਣਤੰਤਰ ਦਿਵਸ 'ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਹੈ ਕਿ ਗਣਤੰਤਰ ਦਿਵਸ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ ਕਿਉਂਕਿ 1950 ਵਿਚ ਇਸ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਵਲੋਂ ਮੰਗਾਂ ਮਨਵਾਉਣ ਲਈ ਭਾਰਤੀ ਸਟੇਟ ਬੈਂਕ ਦੇ ਸਾਹਮਣੇ ਪ੍ਰਦਰਸ਼ਨ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ.) ਦੇ ਸੱਦੇ 'ਤੇ ਯੂ.ਐਫ਼.ਬੀ.ਯੂ. ਲੁਧਿਆਣਾ ਵਲੋਂ ਭਾਰਤੀ ਸਟੇਟ ਬੈਂਕ ਫੁਹਾਰਾ ਚੌਂਕ ਲੁਧਿਆਣਾ ਵਿਖੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਵਿਰੋਧ ਪ੍ਰਦਰਸ਼ਨ ਨੂੰ ਕਨਵੀਨਰ ...

ਪੂਰੀ ਖ਼ਬਰ »

ਕਾਰੋਬਾਰੀ ਦਾ ਧੋਖੇ ਨਾਲ ਗਰਭਵਤੀ ਔਰਤ ਨਾਲ ਵਿਆਹ ਕਰਾਉਣ ਦੇ ਮਾਮਲੇ 'ਚ ਹਿੰਦੂ ਧਾਰਮਿਕ ਆਗੂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਜਾਂਚ ਸ਼ੁਰੂ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰੀ ਦਾ ਧੋਖੇ ਨਾਲ ਗਰਭਵਤੀ ਔਰਤ ਨਾਲ ਵਿਆਹ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਧਾਰਮਿਕ ਆਗੂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਪੀੜਤ ਕਾਰੋਬਾਰੀ ਅਸ਼ੀਸ਼ ਭਾਟੀਆ ਨੇ ਅੱਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਿੰਨੀ ਸਕੱਤਰੇਤ ਵਿਚਲਾ ਬਹੁਮੰਜ਼ਿਲਾ ਪਾਰਕਿੰਗ ਦਾ ਠੇਕਾ ਰੱਦ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਮਿੰਨੀ ਸਕੱਤਰੇਤ ਲੁਧਿਆਣਾ ਵਿਚਲਾ ਬਹੁਮੰਜ਼ਿਲਕਾ ਪਾਰਕਿੰਗ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ ਸ਼ਿਕਾਇਤਾਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਨ ਪਾਰਕ ਵਿਚ ਚੋਰ ਦਿਨ-ਦਿਹਾੜੇ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਅਮਨ ਪਾਰਕ ਦੇ ਰਹਿਣ ...

ਪੂਰੀ ਖ਼ਬਰ »

ਫਿਕੋ ਵਲੋਂ 35 ਜਥੇਬੰਦੀਆਂ ਨਾਲ ਮਿਲਕੇ 74ਵਾਂ ਗਣਤੰਤਰ ਦਿਵਸ ਮਨਾਉਣ ਦਾ ਫ਼ੈਸਲਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਚੇਅਰਮੈਨ ਫਿਕੋ ਕੇ.ਕੇ. ਸੇਠ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 35 ਜਥੇਬੰਦੀਆਂ ਨਾਲ ਮਿਲ ਕੇ 74ਵਾਂ ਗਣਤੰਤਰ ਦਿਵਸ ਮਨਾਉਣ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਜਗਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਿ੍ਯੰਕਾ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ...

ਪੂਰੀ ਖ਼ਬਰ »

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ,ਕਿਸਾਨਾਂ ਦੇ ਜ਼ਖਮਾਂ ਉੱਪਰ ਲੂਣ ਭੁੱਕਣ ਸਮਾਨ-ਇਨਕਲਾਬੀ ਕੇਂਦਰ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਇਨਕਲਾਬੀ ਕੇਂਦਰ, ਪੰਜਾਬ ਨੇ ਸੁਪਰੀਮ ਕੋਰਟ ਵਲੋਂ ਲਖੀਮਪੁਰ ਖੀਰੀ ਕਤਲੇਆਮ 'ਚ ਦੋਸ਼ੀ ਅਸ਼ੀਸ਼ ਮਿਸ਼ਰਾ (ਮੋਨੂੰ) ਨੂੰ ਜ਼ਮਾਨਤ ਦੇਣ ਉੱਪਰ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਤੇ ...

ਪੂਰੀ ਖ਼ਬਰ »

ਪੰਜਾਬ ਗੁਰੂਆਂ ਪੀਰਾਂ ਪੈਗ਼ੰਬਰਾਂ ਦੀ ਧਰਤੀ ਹੈ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਪੰਜਾਬ ਗੁਰੂਆਂ ਪੀਰਾਂ ਪੈਗੰਬਰਾਂ ਦੀ ਧਰਤੀ ਹੈ, ਇਸ ਪਵਿੱਤਰ ਅਸਥਾਨ 'ਤੇ ਹਰ ਵਰਗ ਦੇ ਲੋਕ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਤਨ, ਮਨ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਹਨ | ਮਾਂ ਬਗਲਾਮੁਖੀ ਧਾਮ ਵਿਖੇ 207 ਘੰਟੇ ਦਾ ਅਖੰਡ ਮਹਾਯੱਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਵੱਖ-ਵੱਖ ਖੇਤਰ 'ਚ ਨਾਮਣਾ ਖੱਟਣ ਵਾਲੀਆਂ 16 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮਨਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਪੁੱਜ ਕੇ ਜਿੱਥੇ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਮਰ ਸ਼ਹੀਦ ...

ਪੂਰੀ ਖ਼ਬਰ »

ਅਮਰੀਕੀ ਡਾ. ਹੇਰੀਅਲ ਨੇ ਦਿਮਾਗੀ ਰੋਗਾਂ ਉਪਰ ਦਿੱਤਾ ਕੁੰਜੀਵਤ ਭਾਸ਼ਨ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਥਾਮਸ ਜੇਫਰਸਨ ਯੂਨੀਵਰਸਿਟੀ, ਫਿਲਾਡੇਲਫੀਆ, ਪੀ.ਏ., ਯੂ.ਐਸ.ਏ. ਦੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਨਬੀਲ ਹੇਰੀਅਲ ਨੇ ਕਿ੍ਸਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਵਿਚ ''ਸਟ੍ਰੋਕ, ਨਿਊਰੋ-ਦਖਲ-ਅੰਦਾਜ਼ੀ ਅਤੇ ਰੋਬੋਟਿਕਸ ਦੇ ਪ੍ਰਬੰਧਨ ਵਿਚ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਬਸੰਤ ਰੁੱਤ ਬਾਰੇ ਫ਼ਿਲਮ ਤੇ ਕੌਫ਼ੀ ਟੇਬਲ ਕਿਤਾਬ ਪੁਲਿਸ ਕਮਿਸ਼ਨਰ ਵਲੋਂ ਲੋਕ ਅਰਪਣ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਮਾਗਮ ਵਿਚ ਬਸੰਤ ਰੁੱਤ ਬਾਰੇ ਇਕ ਫਿਲਮ ਤੇ ਪੀ. ਏ. ਯੂ. ਵਲੋਂ ਬਣਾਈ ਕÏਫੀ ਟੇਬਲ ਕਿਤਾਬ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਲੋਕ ਅਰਪਣ ਕੀਤੀ ਗਈ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਅੱਜ ਕਾਲਜ ਕੈਂਪਸ ਵਿਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਰਛਪਾਲ ਸਿੰਘ ਸਲੇਮਪੁਰ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 25 ਜਨਵਰੀ (ਮੇਜਰ ਹੰਬੜਾਂ)-ਪਿੰਡ ਸਲੇਮਪੁਰ ਦੇ ਸਾਬਕਾ ਸਰਪੰਚ ਮੇਵਾ ਸਿੰਘ ਸਲੇਮਪੁਰ ਅਤੇ ਸ਼ਿਵਕਰਨ ਸਿੰਘ ਸਲੇਮਪੁਰ ਦੇ ਸਤਿਕਾਰਯੋਗ ਪਿਤਾ ਰਛਪਾਲ ਸਿੰਘ ਨਮਿਤ ਪਿੰਡ ਸਲੇਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਭ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX