ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 6 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 7 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 8 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 9 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 10 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 11 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 11 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਪੰਜਾਬ / ਜਨਰਲ

ਮੁੱਖ ਮੰਤਰੀ ਨਿਵਾਸ ਬਾਹਰ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਕਰਮਚਾਰੀਆਂ ਦੀ ਪੁਲਿਸ ਨਾਲ ਖਿੱਚ-ਧੂਹ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਗਰੂਰ ਪਟਿਆਲਾ ਮੁੱਖ ਮਾਰਗ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਅੱਜ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਦਿੱਤੇ ਜ਼ਬਰਦਸਤ ਧਰਨੇ ਦੌਰਾਨ ਧਰਨਾਕਾਰੀਆਂ ਦੀ ਪੁਲਿਸ ਨਾਲ ਹੋਈ ਤਿੱਖੀ ਝੜੱਪ ਅਤੇ ਖਿੱਚ-ਧੂਹ ਦੌਰਾਨ ਦੋ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ | ਇਨ੍ਹਾਂ ਵਿਚੋਂ ਫਾਰਮੇਸੀ ਅਫਸਰ ਰੁਪਿੰਦਰ ਸਿੰਘ ਰਾਜਾ ਨਿਵਾਸੀ ਮੋਗਾ ਜੋ ਪਹਿਲਾਂ ਹੀ ਪਿੱਠ ਦਰਦ ਕਾਰਨ ਪੀੜਤ ਸਨ, ਪੁਲਿਸ ਨਾਲ ਹੋਈ ਖਿੱਚਧੂਹ ਦੌਰਾਨ ਹੇਠਾਂ ਡਿੱਗ ਪਏ ਅਤੇ ਜ਼ਖਮੀ ਹੋ ਗਏ ਜਿਸ ਕਾਰਨ ਉਨ੍ਹਾਂ ਨੂੰ ਐਂਬੂਲੈਂਸ ਵਿਚ ਸਿਵਲ ਹਸਪਤਾਲ ਸੰਗਰੂਰ ਲਿਜਾਣਾ ਪਿਆ | ਜਦਕਿ ਦਰਜਾ ਚਾਰ ਕਰਮਚਾਰੀ ਮਨਪ੍ਰੀਤ ਕੌਰ ਮੌੜਾ ਜੋ ਖਿੱਚਧੂਹ ਦੌਰਾਨ ਬੈਰੀਕੇਡ ਕੋਲ ਜਾ ਪੁੱਜੀ ਸੀ, ਵੀ ਧੱਕਾ ਵੱਜਣ ਕਾਰਨ ਜ਼ਮੀਨ ਉੱਤੇ ਡਿੱਗ ਪਈ, ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਬੜੀ ਮੁਸ਼ੱਕਤ ਨਾਲ ਦੂਰ ਕੀਤਾ | ਪੰਜਾਬ ਭਰ ਤੋਂ ਆਏ ਫਾਰਮਾਸਿਸਟਾਂ ਅਤੇ ਦਰਜਾ ਚਾਰ ਕਰਮਚਾਰੀ ਅੱਜ ਤਕਰੀਬਨ ਇਕ ਵਜੇ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਬਾਹਰ ਕੜਕਦੀ ਠੰਢ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ ਅਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਐਸੋਸੀਏਸ਼ਨ ਦੇ ਚੇਅਰਮੈਨ ਜੋਤ ਰਾਮ ਮਦਨੀਪੁਰ, ਪ੍ਰਧਾਨ ਕਰਮਜੀਤ ਸਿੰਘ ਚੌਹਾਨ, ਜਨਰਲ ਸਕੱਤਰ ਸਵਰਤ ਸ਼ਰਮਾ ਪਟਿਆਲਾ, ਗੁਰਵਿੰਦਰ ਸਿੰਘ ਨੀਰ, ਸੰਦੀਪ ਪਾਲ ਮੀਤ ਪ੍ਰਧਾਨ, ਬੀਬੀ ਨਵਜੋਤ ਕੌਰ ਕਰ ਰਹੇ ਸਨ | ਐਸੋਸੀਏਸ਼ਨ ਆਗੂ ਸੰਦੀਪ ਪਾਲ ਨੇ ਦੱਸਿਆ ਕਿ ਉਹ 2006 ਤੋਂ ਠੇਕੇ ਉੱਤੇ ਨਾਮਾਤਰ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਜੋ ਵਾਅਦਾ ਕੀਤਾ ਸੀ ਉਸ ਤੋਂ ਉਹ ਅੱਜ ਭੱਜ ਰਹੇ ਹਨ | ਪ੍ਰਦਰਸ਼ਨਕਾਰੀਆਂ ਨੂੰ ਐਸ.ਪੀ.ਡੀ. ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. (ਆਰ) ਅਜੈਪਾਲ ਸਿੰਘ, ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਸ਼ਾਂਤ ਕਰਵਾਉਣ ਦਾ ਯਤਨ ਕੀਤਾ ਅਤੇ ਕਾਫੀ ਮਸ਼ੱਕਤ ਉਪਰੰਤ ਪ੍ਰਸ਼ਾਸਨ ਨੇ ਮੁਜ਼ਾਹਰਾਕਾਰੀਆਂ ਨੂੰ 15 ਫਰਵਰੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਰਾਜ਼ੀ ਕਰਦਿਆਂ ਧਰਨਾ ਚੁਕਵਾ ਦਿੱਤਾ | ਇਸ ਮੌਕੇ ਸਤਪਾਲ ਚੀਮਾ, ਹਨੂ ਤਿਵਾੜੀ, ਵਰਿੰਦਰ ਮੁਹਾਲੀ, ਵਿਕਰਮਜੀਤ ਸਿੰਘ, ਆਦਿ ਆਗੂ ਵੀ ਮੌਜੂਦ ਸਨ |

ਕੇਂਦਰੀ ਮੰਤਰੀ ਸ਼ੇਖਾਵਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)- ਬੀਤੇ ਦਿਨ ਤੋਂ ਜ਼ਿਲ੍ਹੇ ਦੇ ਦੌਰੇ 'ਤੇ ਚੱਲ ਰਹੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ¢ ਤਖ਼ਤ ਸਾਹਿਬ ਪੁੱਜਣ ਮੌਕੇ ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਸਮਾਗਮਾਂ ਦੌਰਾਨ ਵਿਧਾਇਕਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਸੰਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਦੀ 'ਆਪ' ਸਰਕਾਰ 'ਚ ਪਾਰਟੀ ਦੇ ਆਪਣੇ ਵਿਧਾਇਕਾਂ ਨੂੰ ਸਰਕਾਰੀ ਸਮਾਗਮਾਂ ਦੌਰਾਨ ਬਣਦਾ ਮਾਣ-ਸਤਿਕਾਰ ਨਾ ਮਿਲਣ ਦੇ ਚਲਦੇ ਪਿਛਲੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਕਲਰਕਾਂ ਦੀ ਭਰਤੀ ਲਈ ਜਾਰੀ ਪੰਜਾਬੀ ਦੇ ਸਿਲੇਬਸ 'ਚ ਗ਼ਲਤੀਆਂ ਦੀ ਭਰਮਾਰ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਦਫ਼ਤਰਾਂ ਵਿਚ ਕਲਰਕਾਂ ਦੀ ਭਰਤੀ ਲਈ ਪੰਜਾਬੀ ਦੀ ਪ੍ਰੀਖਿਆ ਲੈਣ ਲਈ ਆਪਣੀ ਸਾਈਟ 'ਤੇ ਪਾਏ ਪੰਜਾਬੀ ਦੇ ਸਿਲੇਬਸ 'ਚ ਗ਼ਲਤੀਆਂ ਦੀ ਭਰਮਾਰ ਹੈ | ਬੋਰਡ ਵਲੋਂ 24 ਜਨਵਰੀ ਨੂੰ ਜਾਰੀ ਕੀਤੇ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਦਿਨਾਂ 'ਚ ਅਧਿਆਪਕਾਂ ਨੂੰ ਫ਼ਜ਼ੂਲ ਦੇ ਕੰਮਾਂ 'ਚ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ

ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ) - ਪੰਜਾਬ ਵਿਚ ਨਵੀਂ ਬਣੀ ਸਰਕਾਰ ਦੇ ਸਿਹਤ ਅਤੇ ਸਿੱਖਿਆ ਵਿਚ ਸੁਧਾਰ ਮੁੱਖ ਏਜੰਡੇ ਉੱਪਰ ਸਨ ¢ ਰਾਜ ਕਰਦੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿਹਤ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਮਿਲਣ ...

ਪੂਰੀ ਖ਼ਬਰ »

ਸਿਰਫ ਦੋ ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ-ਪੈਰਾਗੋਨ ਗਰੁੱਪ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਪੈਰਾਗੋਨ ਗਰੁੱਪ ਸਟੱਡੀ ਵੀਜ਼ੇ ਦੇ ਨਾਲ-ਨਾਲ ਹੁਣ ਆਸਟ੍ਰੇਲੀਆ ਡਿਪੈਡੈਂਟ ਵੀਜ਼ੇ 'ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ ਜੋ ਵਿਦਿਆਰਥੀ ਆਸਟ੍ਰੇਲੀਆ ਦਾ ਡਿਪੈਡੈਂਟ ਵੀਜ਼ਾ ਲਗਵਾਉਣ ਦੀ ਸੋਚ ਰਹੇ ਹਨ ਜਾਂ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਗੁਰਕੰਵਲ ਸਿੰਘ ਫਰਵਾਹਾ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ...

ਪੂਰੀ ਖ਼ਬਰ »

ਸਰਕਾਰ ਵਲੋਂ 4 ਆਈ. ਏ. ਐਸ. ਤੇ 25 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਜਨਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਅੱਜ 4 ਆਈ.ਏ.ਐਸ. ਅਤੇ 25 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ | ਜਾਰੀ ਹੁਕਮ ਮੁਤਾਬਿਕ ਬਦਲੇ ਆਈ.ਏ.ਐਸ ਅਧਿਕਾਰੀਆਂ ਵਿਚ ਅਡੱਪਾ ਕਾਰਥਿਕ ਨੂੰ ਵਿਸ਼ੇਸ਼ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਅਤੇ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਪੰਜਾਬ 'ਚ ਸੰਯੁਕਤ ਰਾਸ਼ਟਰ ਅਧੀਨ ਰੈਫਰੰਡਮ ਕਰਵਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਭਾਰਤੀ ਸੰਵਿਧਾਨ ਵਿਚ ਸੋਧ ਕਰਕੇ ਪੰਜਾਬ ਦੇ ਲੋਕਾਂ ਨੂੰ ਸਵੈ- ਨਿਰਣੇ ਦਾ ਹੱਕ ਦੇਣ ਅਤੇ ਸੰਯੁਕਤ ਰਾਸ਼ਟਰ ਦੀ ਦੇਖ ਰੇਖ ਅਧੀਨ ਰੈਫਰੰਡਮ ਕਰਾਉਣ ਦੀ ਮੰਗ ਨੂੰ ਲੈ ਕੇ ਅੱਜ ਖ਼ਾਲਸਾਈ ਝੰਡੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਸਿਰਸਾ ਮੁਖੀ ਦੀ ਪੈਰੋਲ ਵਧਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਚ ਵਾਧਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਹਰਿਆਣਾ ਸਰਕਾਰ ਵਲੋਂ ਜਬਰ ਜਨਾਹ ਦੇ ਦੋਸ਼ੀ ਠਹਿਰਾਏ ਮੁਜ਼ਰਿਮ ਨੂੰ ਸੂਬਾ ਪੱਧਰੀ ਸਮਾਗਮ ...

ਪੂਰੀ ਖ਼ਬਰ »

ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ ਕਰਜ਼ਿਆਂ ਦੀ ਪੰਡ

ਜਲੰਧਰ, 25 ਜਨਵਰੀ (ਸ਼ਿਵ ਸ਼ਰਮਾ)- ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ਮਹਿੰਗੀ ਬਿਜਲੀ ਦੀ ਖ਼ਰੀਦ ਕਰਨ ਅਤੇ ਹੋਰ ਲਗਾਤਾਰ ਵਧ ਰਹੇ ਖਰਚਿਆਂ ਕਰਕੇ ਪਾਵਰਕਾਮ ਉੱਪਰ ਕਰਜ਼ਿਆਂ ਦੀ ਪੰਡ ਲਗਾਤਾਰ ਵਧ ਰਹੀ ਹੈ ਤੇ ਜੇਕਰ ਸਰਕਾਰ ਵੱਲ ਬਕਾਇਆ ਖੜੀ 11260 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਸਿੱਧੂ ਦੀ ਰਿਹਾਈ ਬਾਰੇ ਭੰਬਲਭੂਸਾ ਬਰਕਰਾਰ, ਪਰ ਸਮਰਥਕ ਸਵਾਗਤ ਲਈ ਤਿਆਰ

ਟਵਿੱਟਰ ਹੈਾਡਲ ਤੋਂ ਰੂਟ ਮੈਪ ਵੀ ਕਰ ਦਿੱਤਾ ਜਾਰੀ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗਣਤੰਤਰ ਦਿਵਸ ਮੌਕੇ ਕੇਂਦਰੀ ਜੇਲ੍ਹ ਪਟਿਆਲਾ 'ਚੋਂ ਰਿਹਾਈ ਨੂੰ ਲੈ ਕਿ ਪੰਜਾਬ ਭਰ 'ਚ ਚਰਚਾ ਜ਼ੋਰਾਂ 'ਤੇ ਹੈ | ਪਰ ਹਾਲੇ ਤੱਕ ਕਿਸੇ ਵੀ ਸਰਕਾਰ ਦੇ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਪਿਤਾ ਦਾ ਵਿਆਹ ਪੁਰਬ ਸਮਾਗਮ

ਗੁਰੂ ਕਾ ਲਾਹੌਰ, 25 ਜਨਵਰੀ (ਸ਼ਿਵ ਕੁਮਾਰ ਕਾਲੀਆ)-ਅੱਜ ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਮਾਤਾ ਜੀਤੋ ਜੀ ਦਾ ਵਿਆਹ ਪੁਰਬ ਸਮਾਗਮ ਮਨਾਇਆ ਗਿਆ | ਇਸ ਮੌਕੇ 'ਤੇ ਸਜਾਏ ਜਾਂਦੇ ਵਿਆਹ ਰੂਪੀ ਨਗਰ ਕੀਰਤਨ ਜੋ ਕਿ ਗੁ: ਭੋਰਾ ਸਾਹਿਬ ਸ੍ਰੀ ...

ਪੂਰੀ ਖ਼ਬਰ »

'ਕੌਮੀ ਬਾਲੜੀ ਦਿਵਸ' ਮੌਕੇ 'ਬੇਟੀ ਬਚਾਓ ਤੇ ਬੇਟੀ ਪੜ੍ਹਾਓ' ਦੇ ਨਾਲ 'ਬੇਟੇ ਨੂੰ ਸਮਝਾਓ' ਦੇ ਸੰਦੇਸ਼ ਨੂੰ ਅਪਨਾਉਣ ਦਾ ਦਿੱਤਾ ਸੱਦਾ

ਜਲੰਧਰ, 25 ਜਨਵਰੀ (ਜਸਪਾਲ ਸਿੰਘ)- ਸਮਾਜ ਅੰਦਰ ਔਰਤਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਮਿਲ ਸਕਿਆ ਤੇ ਉਨ੍ਹਾਂ ਨੂੰ ਆਪਣੇ ਹੱਕਾਂ ਤੇ ਹਿੱਤਾਂ ਲਈ ਅੱਜ ਵੀ ਜੂਝਣਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਅਜੀਤ' ਪ੍ਰਕਾਸ਼ਨ ਸਮੂਹ ਤੋਂ ਸ੍ਰੀਮਤੀ ਗੁਰਜੋਤ ਕੌਰ ...

ਪੂਰੀ ਖ਼ਬਰ »

ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ, ਸਨਅਤਕਾਰ ਦੂਜੇ ਸੂਬਿਆਂ ਦਾ ਕਰ ਰਹੇ ਨੇ ਰੁਖ਼-ਸ਼ੇਖਾਵਤ

ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ | ਵਪਾਰੀਆਂ ਤੋਂ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ | ਗੈਂਗਸਟਰਵਾਦ ਅਤੇ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਅਜਿਹੇ ਹਾਲਾਤ ਕਰਕੇ ਹੁਣ ਪੰਜਾਬ ਦੇ ਸਨਅਤਕਾਰ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਸੰਬੰਧੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਦੀ ਫਰਵਰੀ/ਮਾਰਚ/ਅਪ੍ਰੈਲ 2023 ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ 12ਵੀਂ ...

ਪੂਰੀ ਖ਼ਬਰ »

ਭਲਕੇ ਭੋਗ 'ਤੇ ਵਿਸ਼ੇਸ਼

ਚੌਧਰੀ ਸੰਤੋਖ ਸਿੰਘ ਮੈਂਬਰ ਲੋਕ ਸਭਾ

ਗੁਰਾਇਆ-ਚੌਧਰੀ ਸੰਤੋਖ ਸਿੰਘ ਦਾ ਜਨਮ 18 ਜੂਨ, 1946 ਨੂੰ ਪਿਤਾ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਸੰਪੂਰਨ ਕੌਰ ਦੇ ਘਰ ਪਿੰਡ ਧਾਲੀਵਾਲ, (ਜਲੰਧਰ) ਵਿਖੇ ਹੋਇਆ | ਮਾਸਟਰ ਗੁਰਬੰਤਾ ਸਿੰਘ ਅਧਿਆਪਕ ਤੇ ਕਾਂਗਰਸ ਪਾਰਟੀ ਦੇ ਉੱਘੇ ਆਗੂ ਸਨ ਅਤੇ ਅਣਵੰਡੇ ਪੰਜਾਬ ਵਿਚ ਹੀ ...

ਪੂਰੀ ਖ਼ਬਰ »

ਐਗਰੋਕੈਮੀਕਲਜ਼ ਉਦਯੋਗ ਨੰੂ ਪੀ.ਐਲ.ਆਈ. ਸਕੀਮ ਹੇਠ ਲਿਆਉਣ ਦੇ ਸੁਝਾਅ ਨੂੰ ਮੰਨਿਆ ਜਾਏ-ਰਾਜੂ ਸ਼ਰੌਫ

ਪਟਿਆਲਾ, 25 ਜਨਵਰੀ (ਭਗਵਾਨ ਦਾਸ)-ਭਾਰਤ 'ਚ ਪੌਦ ਸੁਰੱਖਿਆ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਯੂ.ਪੀ.ਐਲ. ਦੇ ਚੇਅਰਮੇਨ ਪਦਮ ਭੂਸ਼ਨ ਰਾਜੂ ਸ਼ਰੋਫ ਨੇ ਕਿਸਾਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਜੋ ਕਰਾਪ ਕੇਅਰ ਫੈਡਰੇਸ਼ਨ ਆਫ ਇੰਡੀਆ (ਸੀ. ਸੀ. ਐਫ. ਆਈ.) ...

ਪੂਰੀ ਖ਼ਬਰ »

ਸੁਨੀਲ ਜਾਖੜ ਨੇ ਡੇਰਾ ਸਿਰਸਾ ਮੁਖੀ ਦੀ ਪੈਰੋਲ 'ਤੇ ਖੜ੍ਹੇ ਕੀਤੇ ਸਵਾਲ-ਆਪਣੀ ਪਾਰਟੀ ਨੂੰ ਕੀਤਾ ਸੁਚੇਤ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੰਗੀਨ ਅਪਰਾਧਿਕ ਦੋਸ਼ਾਂ ਤਹਿਤ ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਨੂੰ ਲੈ ਕੇ ਜਿੱਥੇ ਭਾਜਪਾ ਦੀਆਂ ਸਿਆਸੀ ਵਿਰੋਧੀ ਪਾਰਟੀਆਂ ਵਲੋਂ ...

ਪੂਰੀ ਖ਼ਬਰ »

ਖੱਟਰ ਦੱਸਣ ਕਿ ਜੋ ਭਾਜਪਾ ਦੇ ਕਹੇ ਅਨੁਸਾਰ ਚੱਲੇ ਸਿਰਫ਼ ਉਨ੍ਹਾਂ ਨੂੰ ਬਣਦੇ 'ਹੱਕ' ਦਿੱਤੇ ਜਾਣਗੇ?-ਅਕਾਲੀ ਦਲ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ਼ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਨ੍ਹਾਂ ਨੂੰ ਹੀ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਭਲਕੇ ਸ਼ੁਰੂ

ਸੰਗਰੂਰ, ਧਰਮਗੜ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਪਦਮ ਸ੍ਰੀ ਵਿੱਦਿਆ ਮਾਰਤੰਡ ਅਤੇ ਸ਼੍ਰੋਮਣੀ ਪੰਥ ਰਤਨ ਸੱਚਖੰਡ ਵਾਸੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ...

ਪੂਰੀ ਖ਼ਬਰ »

ਪਾਕਿ 'ਚ ਹੋ ਰਹੇ ਅੰਤਰਰਾਸ਼ਟਰੀ ਬੇਸਬਾਲ ਕੱਪ 'ਚ ਨਹੀਂ ਜਾ ਸਕੀ ਭਾਰਤੀ ਟੀਮ

ਅਟਾਰੀ, 25 ਜਨਵਰੀ (ਗੁਰਦੀਪ ਸਿੰਘ ਅਟਾਰੀ)-ਗੁਆਂਢੀ ਦੇਸ਼ ਪਾਕਿਸਤਾਨ ਵਿਖੇ ਹੋ ਰਹੇ ਕੌਮਾਂਤਰੀ ਬੇਸਬਾਲ ਕੱਪ 2023 ਵਿਚ ਹਿਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਕੋਲ ਐਨ.ਓ.ਸੀ. ਨਾ ਹੋਣ ਕਾਰਨ ਪਾਕਿਸਤਾਨ ਜਾਣ ਨਹੀਂ ਦਿੱਤਾ ਗਿਆ | ਡੈਲੀਗੇਸ਼ਨ ਵਿਚ 24 ਖਿਡਾਰੀ ਸਨ ਜੋ ਸਵੇਰ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਨੂੰ ਜਬਰ ਜਨਾਹ ਮਾਮਲੇ 'ਚ ਮਿਲੀ ਜ਼ਮਾਨਤ

ਚੰਡੀਗੜ੍ਹ, 25 ਜਨਵਰੀ (ਤਰੁਣ ਭਜਨੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਨਾਲ ਦੋ ਦੀ ਮੌਤ-ਤੀਜੇ ਦੀ ਹਾਲਤ ਗੰਭੀਰ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)-ਮੰਡ ਖੇਤਰ ਦੇ ਪਿੰਡ ਬਾਊਪੁਰ ਕਦੀਮ ਵਿਖੇ 2 ਵਿਅਕਤੀਆਂ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦੀ ਖ਼ਬਰ ਹੈ, ਜਦਕਿ ਤੀਸਰੇ ਦੀ ਹਾਲਤ ਗੰਭੀਰ ਹੈ | ਇਸ ਸਬੰਧੀ ਕਬੀਰਪੁਰ ਥਾਣਾ ਦੇ ਮੁਖੀ ਐਸ.ਆਈ. ਲਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਦੀ ਝਾਕੀ ਦੇ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ ਮੁੱਖ ਮੰਤਰੀ-ਸੁਭਾਸ਼ ਸ਼ਰਮਾ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਝਾਕੀ ਦੇ ਰੱਦ ਹੋਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਝੂਠ ਬੋਲਣਾ ਮੁੱਖ ਮੰਤਰੀ ਦਾ ਸੁਭਾਅ ਬਣ ਗਿਆ ਹੈ | ਪਹਿਲਾਂ ਵੀ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਕਾਲਜ ਦਾ ਕੰਮ ਰੁਕਵਾਉਣ ਲਈ ਸਾਡੇ ਪਰਿਵਾਰ 'ਤੇ ਲਗਾਏ ਦੋਸ਼ ਬੇਬੁਨਿਆਦ-ਢੀਂਡਸਾ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸੰਤ ਅਤਰ ਸਿੰਘ ਗੁਰੂਸਾਗਰ ਮਸਤੂਆਣਾ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ...

ਪੂਰੀ ਖ਼ਬਰ »

ਸੂਬੇ 'ਚ 17 ਡੀ.ਜੀ.ਪੀ.-ਕੇਂਦਰ ਦੇ ਨਿਯਮਾਂ ਅਨੁਸਾਰ ਪੰਜਾਬ 'ਚ ਡੀ.ਜੀ.ਪੀ. ਦੀਆਂ ਸਿਰਫ 2 ਅਸਾਮੀਆਂ ਮਨਜ਼ੂਰ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਆਈ.ਪੀ.ਐਸ. ਕਾਡਰ ਦੇ ਸੱਤ ਅਧਿਕਾਰੀਆਂ ਨੂੰ ਤਰੱਕੀ ਦੇਣ ਨਾਲ ਸੂਬੇ ਦੀ ਪੁਲਿਸ ਵਿਚ ਡਾਇਰੈਕਟਰ ਜਨਰਲ (ਡੀ.ਜੀ.ਪੀਜ਼) ਦੀ ਗਿਣਤੀ 17 ਹੋ ਗਈ ਹੈ | ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ 14 ਦਿਨਾਂ 'ਚ ਕਰਨ ਲਈ ਸਰਕਾਰ ਦੇ ਦਾਅਵੇ ਝੂਠੇ ਸਾਬਿਤ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ) -ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ 'ਚ ਮੁੱਖ ਮੰਤਰੀ, ਖੇਤੀਬਾੜੀ ਮੰਤਰੀ ਨੇ ਹਿੱਕ ਠੋਕ ਕੇ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX