ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਨੌਜਵਾਨ ਵੋਟ ਦੀ ਯੋਗ ਵਰਤੋਂ ਕਰ ਕੇ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਉਣ-ਵਿਸ਼ੇਸ਼ ਸਾਰੰਗਲ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)- ਨੌਜਵਾਨਾਂ ਨੂੰ ਆਪਣੀ ਵੋਟ ਦੀ ਯੋਗ ਵਰਤੋਂ ਕਰਕੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਸਾਰੰਗਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ 13ਵੇਂ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡਾਂ ਦੀ ਵੰਡ, ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਚੋਣ ਰਜਿਸਟਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਨੂੰ ਸਨਮਾਨਿਤ ਕਰਨ ਉਪਰੰਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਨਵੇਂ ਬਣੇ ਵੋਟਰਾਂ ਨੂੰ ਕਿਹਾ ਕਿ ਇਹ ਕੇਵਲ ਵੋਟਰ ਕਾਰਡ ਨਹੀਂ ਸਗੋਂ ਦੇਸ਼ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ ਜਿਸਦੀ ਸਹੀ ਵਰਤੋਂ ਨਾਲ ਅਸੀਂ ਦੇਸ਼ ਦਾ ਚੰਗਾ ਭਵਿੱਖ ਸਿਰਜ ਸਕਦੇ ਹਾਂ | ਜ਼ਿਲ੍ਹਾ ਚੋਣ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਸੁਚੱਜੀ ਵਰਤੋਂ ਸਬੰਧੀ ਸਹੰੁ ਚੁਕਵਾਈ | ਉਨ੍ਹਾਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਸੁਲਤਾਨਪੁਰ ਲੋਧੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐੱਸ.ਡੀ.ਐਮ. ਚੰਦਰ ਜੋਤੀ ਤੇ ਆਧਾਰ ਕਾਰਡ ਨੂੰ ਵੋਟਰ ਕਾਰਡਾਂ ਨਾਲ ਿਲੰਕ ਕਰਨ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਲਈ ਕਪੂਰਥਲਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐੱਸ.ਡੀ.ਐੱਮ. ਲਾਲ ਵਿਸ਼ਵਾਸ ਬੈਂਸ, ਬੂਥ ਲੈਵਲ ਅਫ਼ਸਰ ਬਲਬੀਰ ਕੌਰ ਤੇ ਮੋਨਿਕਾ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ, ਵੋਟਰ ਸੂਚੀਆਂ ਦੀ ਸੁਧਾਈ ਤੇ ਸਵੀਪ ਗਤੀਵਿਧੀਆਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ | ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ 'ਮੈਂ ਭਾਰਤ ਹੂੰ' ਗੀਤ ਵੀ ਜਾਰੀ ਕਰਨ ਦੀ ਰਸਮ ਅਦਾ ਕੀਤੀ | ਉਨ੍ਹਾਂ ਬੱਚਿਆਂ ਵਲੋਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੇ ਪੋਸਟਰਾਂ ਤੇ ਰੰਗੋਲੀ ਨੂੰ ਦੇਖਿਆ ਤੇ ਕਲਾਤਮਿਕ ਤਰੀਕੇ ਨਾਲ ਵੋਟਰ ਜਾਗਰੂਕਤਾ ਬਾਰੇ ਸੁਨੇਹਾ ਦੇਣ ਲਈ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ | ਇਸ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਤੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਵੋਟ ਬਣਾਉਣ ਤੇ ਵੋਟ ਦੀ ਬਿਨਾਂ ਕਿਸੇ ਲਾਲਚ ਤੇ ਡਰ ਤੋਂ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ | ਸਮਾਗਮ ਵਿਚ ਸਾਗਰ ਸੇਤੀਆ ਵਧੀਕ ਡਿਪਟੀ ਕਮਿਸ਼ਨਰ ਜਨਰਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਪਿ੍ੰਸੀਪਲ ਨਵਚੇਤਨ ਸਿੰਘ ਚੋਣ ਤਹਿਸੀਲਦਾਰ ਮਨਜੀਤ ਕੌਰ, ਜ਼ਿਲ੍ਹਾ ਚੋਣ ਆਈਕਨ ਮੰਗਲ ਸਿੰਘ ਭੰਡਾਲ, ਪੂਜਾ ਸ਼ਰਮਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਤੇ ਅਧਿਆਪਕ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਕਿਸਾਨਾਂ ਦੇ ਵਿਰੋਧ ਕਾਰਨ ਦੂਜੇ ਦਿਨ ਵੀ ਐਕਸਪ੍ਰੈੱਸ ਵੇਅ ਦੇ ਨਿਰਮਾਣ ਕਾਰਜ ਠੱਪ ਰਹੇ

ਸੁਲਤਾਨਪੁਰ ਲੋਧੀ, 25 ਜਨਵਰੀ (ਥਿੰਦ, ਹੈਪੀ)- ਭਾਰਤ ਮਾਲਾ ਪ੍ਰੋਜੈਕਟ ਤਹਿਤ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦੀ ਜ਼ਮੀਨ ਐਕਵਾਇਰ ਕਰਕੇ ਉਸਾਰੇ ਜਾ ਰਹੇ ਬਠਿੰਡਾ ਜਾਮਨਗਰ ਟਿੱਬਾ ਐਕਸਪੈੱ੍ਰਸ ਵੇਅ ਦੇ ਨਿਰਮਾਣ ਕਾਰਜ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਜਲੰਧਰ ਵਲੋਂ ਆਰ.ਐਨ. ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਫ਼ੋਟੋ ਪ੍ਰਦਰਸ਼ਨੀ ਦਾ ਆਗ਼ਾਜ਼

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਸ੍ਰੀ ਆਰ.ਐਨ. ਸਿੰਘ ਦੀ ਬਰਸੀ ਦੇ ਮੌਕੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਤੇ ਵਿਰਸਾ ਵਿਹਾਰ ਵਲੋਂ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫ਼ਜਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ...

ਪੂਰੀ ਖ਼ਬਰ »

ਨਾਰੀ ਨਿਕੇਤਨ ਟਰੱਸਟ ਵਲੋਂ ਚਲਾਏ ਜਾਂਦੇ ਏ. ਐਨ. ਗੁਜਰਾਲ ਸਕੂਲ ਦੀਆਂ 'ਬਾਲੜੀਆਂ' ਸਪੀਕਰ ਵਲੋਂ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਨਾਰੀ ਨਿਕੇਤਨ ਟਰੱਸਟ ਜਲੰਧਰ ਵਲੋਂ ਚਲਾਏ ਜਾਂਦੇ ਏ.ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੀਆਂ 'ਬਾਲੜੀਆਂ' ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਕਿਸਾਨ ਨਦੀਨ ਨਾਸ਼ਕ ਦਵਾਈ ਦੀ ਵਰਤੋਂ ਸਿਫ਼ਾਰਸ਼ਾਂ ਅਨੁਸਾਰ ਹੀ ਕਰਨ- ਬਲਕਾਰ ਸਿੰਘ

ਢਿਲਵਾਂ, 25 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਢਿਲਵਾਂ ਦੇ ਖੇਤੀਬਾੜੀ ਅਫ਼ਸਰ ਡਾ: ਬਲਕਾਰ ਸਿੰਘ ਵਲੋਂ ਬਲਾਕ ਢਿਲਵਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਣਕ ਦੀ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਚ ਝਾਕੀ ਨਾ ਸ਼ਾਮਿਲ ਕਰਨਾ ਕੇਂਦਰ ਦਾ ਪੰਜਾਬ ਨਾਲ ਇਕ ਹੋਰ ਵਿਤਕਰਾ- ਭਿੰਡਰ

ਡਡਵਿੰਡੀ, 25 ਜਨਵਰੀ (ਦਿਲਬਾਗ ਸਿੰਘ ਝੰਡ)- ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ 'ਚ ਪੰਜਾਬ ਦੀ ਝਾਕੀ ਨਾ ਸ਼ਾਮਿਲ ਕਰਕੇ ਕੇਂਦਰ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਬੋਲੈਰੋ ਗੱਡੀ ਦੀ ਟੱਕਰ 'ਚ ਦੋ ਨੌਜਵਾਨ ਜ਼ਖ਼ਮੀ

ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਕੋਲੀਆਂਵਾਲ ਨੇੜੇ ਇਕ ਮੋਟਰਸਾਈਕਲ ਅਤੇ ਬਲੈਰੋ ਗੱਡੀ ਦੀ ਟੱਕਰ 'ਚ ਦੋ ਨੌਜਵਾਨਾਂ ਜ਼ਖ਼ਮੀ ਹੋ ਗਏ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਹੰਮਦ ਨਜਰੂਦੀਨ ਪੁੱਤਰ ਮੁਹੰਮਦ ਨਿਆਮੂਦੀਨ ਵਾਸੀ ਮੁਸ਼ਕਵੇਦ ਆਪਣੇ ...

ਪੂਰੀ ਖ਼ਬਰ »

ਸਰਾਫ਼ਾ ਬਾਜ਼ਾਰ 'ਚੋਂ ਮੋਟਰਸਾਈਕਲ ਚੋਰੀ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਸਰਾਫ਼ਾ ਬਾਜ਼ਾਰ 'ਚੋਂ ਤਿੰਨ ਚੋਰ ਇੱਕ ਵਿਅਕਤੀ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ | ਰਸ਼ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਘਰ ਦੇ ਬਾਹਰ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਗਿਆ ਸੀ ਤੇ ...

ਪੂਰੀ ਖ਼ਬਰ »

ਨੰਬਰਦਾਰ 31 ਜਨਵਰੀ ਤੱਕ ਦਫ਼ਤਰ ਕਾਨੂੰਗੋ 'ਚ ਆਪਣੀ ਹਾਜ਼ਰੀ ਲਗਾਉਣੀ ਯਕੀਨੀ ਬਣਾਉਣ- ਬਾਜਵਾ

ਕਪੂਰਥਲਾ, 25 ਜਨਵਰੀ (ਵਿ.ਪ੍ਰ.)- ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਬਾਜਵਾ ਨੇ ਤਹਿਸੀਲ ਕਪੂਰਥਲਾ ਤੇ ਢਿਲਵਾਂ ਸਬ ਡਵੀਜ਼ਨ ਦੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ 31 ਜਨਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਇੰਸਪੈਕਟਰ ਗੌਰਵ ਧੀਰ ਨੇ ਬਤੌਰ ਐੱਸ.ਐੱਚ.ਓ. ਥਾਣਾ ਭੁਲੱਥ ਦਾ ਅਹੁਦਾ ਸੰਭਾਲਿਆ

ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਇੰਸਪੈਕਟਰ ਗੌਰਵ ਧੀਰ ਨੇ ਥਾਣਾ ਭੁਲੱਥ ਵਿਖੇ ਬਤੌਰ ਐੱਸ.ਐੱਚ.ਓ. ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਇਸ ਤੋਂ ਪਹਿਲਾਂ ਥਾਣਾ ਸਦਰ ਕਪੂਰਥਲਾ ਤੇ ਸਿਟੀ ਕਪੂਰਥਲਾ ਵਿਖੇ ਆਪਣੀਆਂ ...

ਪੂਰੀ ਖ਼ਬਰ »

23ਵਾਂ ਗੋਲਡ ਕਬੱਡੀ ਕੱਪ 27 ਤੋਂ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਅਵਾਣ ਭੀਖੇ ਸ਼ਾਹ ਅਤੇ ਕਾਲੂਵਾਲ ਵਲੋਂ ਤਿੰਨ ਰੋਜ਼ਾ 23ਵਾਂ ਗੋਲਡ ਕਬੱਡੀ ਕੱਪ ਪ੍ਰਵਾਸੀ ਭਾਰਤੀ ਤੇ ਮਾਂ ਖੇਡ ਕਬੱਡੀ ਦੇ ਪ੍ਰਮੋਟਰ ਬੱਬਾ ਸਿੰਘ ਗਿੱਲ ਜਰਮਨੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲਿਟਲ ਏਾਜਲ ਕੋ-ਐਡ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਲਿਟਲ ਏਾਜਲ ਕੋ-ਐਡ ਸਕੂਲ ਕਪੂਰਥਲਾ ਵਿਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਦੀ ਅਗਵਾਈ ਵਿਚ ਰਾਸ਼ਟਰੀ ਪੱਧਰ ਦੀਆਂ ਖੇਡਾਂ ਲਈਆਂ ਚੁਣੀਆਂ ...

ਪੂਰੀ ਖ਼ਬਰ »

ਸੰਗਤਪੁਰ ਸਕੂਲ ਦੇ ਨਵੀਨੀਕਰਨ ਲਈ ਭੇਜੀ 1.15 ਲੱਖ ਦੀ ਸਹਾਇਤਾ

ਖਲਵਾੜਾ, 25 ਜਨਵਰੀ (ਮਨਦੀਪ ਸਿੰਘ ਸੰਧੂ)- ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਦੇ ਰਾਜ-ਕਾਲ 'ਚ ਬਿਜਲੀ ਦੇ ਲੰਬੇ ਕੱਟ ਹੈਰਾਨੀਜਨਕ ਗੱਲ- ਤੱਖਰ

ਭੁਲੱਥ, 25 ਜਨਵਰੀ (ਮੇਹਰ ਚੰਦ ਸਿੱਧੂ)- ਇੱਥੇ ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ-ਕਾਲ 'ਚ ਬਿਜਲੀ ਦੇ ਲੰਬੇ ਕੱਟ ਬੜੀ ਹੈਰਾਨੀਜਨਕ ਵਾਲੀ ਗੱਲ ਹੈ | ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੁਆਬਾ ਦੇ ਕਨਵੀਨਰ ਹਰਵਿੰਦਰ ਅੱਲੂਵਾਲ, ਤਜਿੰਦਰ ਸਿੰਘ, ਜੈਮਲ ਸਿੰਘ, ਬਲਵਿੰਦਰ ਭੰਡਾਲ, ਪਵਨ ਜੋਸ਼ੀ ਦੀ ਅਗਵਾਈ ਵਿਚ ਅੱਜ ਮੁਲਾਜ਼ਮਾਂ ਨੇ ਵੱਖ-ਵੱਖ ਥਾਵਾਂ 'ਤੇ ਮੋਦੀ ਸਰਕਾਰ ਦੇ ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਬਸੰਤ-ਪੰਚਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)- ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ 'ਚ ਬਸੰਤ-ਪੰਚਮੀ ਦੇ ਤਿਉਹਾਰ ਸਬੰਧੀ ਸਕੂਲ ਕੈਂਪਸ ਵਿਚ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)- ਬੰਦੀ ਸਿੰਘ ਦੀ ਰਿਹਾਈ ਦੀ ਪੁਰਜ਼ੋਰ ਹਮਾਇਤ ਕਰਦਿਆਂ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਦੀ ਮਾਰਕੁੱਟ

ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)- ਮੱਛਰ ਕਲੋਨੀ ਨੇੜੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ 10-12 ਨੌਜਵਾਨਾਂ ਨੇ ਮਾਰਕੁਟ ਕਰਕੇ ਜਖ਼ਮੀ ਕਰ ਦਿੱਤਾ ਜਿਨ੍ਹਾਂ ਨੂੰ ਰਾਹਗੀਰਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾਦੇ ਐਮਰਜੈਂਸੀ ਵਾਰਡ ...

ਪੂਰੀ ਖ਼ਬਰ »

ਮਾਤਾ ਅੰਮਿ੍ਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਕਪੂਰਥਲਾ, 25 ਜਨਵਰੀ (ਵਿ.ਪ੍ਰ.)- ਉੱਘੇ ਰਾਈਸ ਮਿੱਲਰਜ਼ ਹਰਿੰਦਰ ਸਿੰਘ ਨੀਟਾ ਤੇ ਉੱਘੇ ਕਾਰੋਬਾਰੀ ਠੇਕੇਦਾਰ ਉੱਜਲ ਸਿੰਘ ਦੀ ਮਾਤਾ ਅੰਮਿ੍ਤ ਕੌਰ ਜਿਨ੍ਹਾਂ ਦਾ ਬੀਤੀ 18 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਕੀਰਤਨ ਤੇ ਅੰਤਿਮ ਅਰਦਾਸ 26 ਜਨਵਰੀ ਨੂੰ 12.30 ਤੋਂ 2.00 ਵਜੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਬੱਲ ਆਰ.ਸੀ.ਐਫ. ਨੇ 13 ਮੁਕੱਦਮੇ ਦਰਜ ਕਰ ਕੇ 28 ਅਪਰਾਧੀ ਗਿ੍ਫ਼ਤਾਰ ਕੀਤੇ

ਕਪੂਰਥਲਾ, 25 ਜਨਵਰੀ (ਵਿ.ਪ੍ਰ.)- ਰੇਲ ਕੋਚ ਫ਼ੈਕਟਰੀ ਕਪੂਰਥਲਾ 'ਚ ਤਾਇਨਾਤ ਰੇਲਵੇ ਸੁਰੱਖਿਆ ਬੱਲ (ਆਰ.ਪੀ.ਐਫ.) ਨੇ 13 ਵੱਖ-ਵੱਖ ਮੁਕੱਦਮੇ ਦਰਜ ਕਰਕੇ 28 ਅਪਰਾਧੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਆਰ.ਸੀ.ਐਫ. ਦੇ ਇਕ ਬੁਲਾਰੇ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬੱਲ ਨੇ ਇਨ੍ਹਾਂ ...

ਪੂਰੀ ਖ਼ਬਰ »

ਭੁਲੱਥ 'ਚ ਐੱਸ.ਡੀ.ਐਮ. ਸੰਜੀਵ ਸ਼ਰਮਾ ਕੌਮੀ ਝੰਡਾ ਲਹਿਰਾਉਣਗੇ

ਭੁਲੱਥ, 25 ਜਨਵਰੀ (ਮੇਹਰ ਚੰਦ ਸਿੱਧੂ)- ਅੱਜ ਗਣਤੰਤਰਤਾ ਦਿਵਸ 'ਤੇ ਭੁਲੱਥ 'ਚ ਐੱਸ.ਡੀ.ਐੱਮ. ਸੰਜੀਵ ਸ਼ਰਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਵੇਰੇ ਸਰਕਾਰੀ ਕਾਲਜ ਭੁਲੱਥ ਦੇ ਗਰਾਊਾਡ 'ਚ ਅਦਾ ਕਰਨਗੇ | ਐੱਸ.ਡੀ.ਐੱਮ. ਸੰਜੀਵ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਸੰਬੰਧੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- 26 ਜਨਵਰੀ ਦੇ ਮੱਦੇਨਜ਼ਰ ਅੱਜ ਫਗਵਾੜਾ ਪੁਲਿਸ ਵਲੋਂ ਵੱਖ ਵੱਖ ਬਾਜ਼ਾਰਾਂ 'ਚੋਂ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡੀ.ਐਸ.ਪੀ. ਜਸਪ੍ਰੀਤ ਸਿੰਘ ਤੇ ਐਸ.ਐਚ.ਓ. ਅਮਨਦੀਪ ਨਾਹਰ ਨੇ ਕੀਤੀ | ਇਹ ਮਾਰਚ ਵੱਖ ਵੱਖ ਬਾਜ਼ਾਰਾਂ 'ਚ ...

ਪੂਰੀ ਖ਼ਬਰ »

30 ਜਨਵਰੀ ਤੋਂ 13 ਫਰਵਰੀ ਤੱਕ ਮਨਾਇਆ ਜਾਏਗਾ ਕੁਸ਼ਟ ਰੋਗ ਪੰਦ੍ਹਰਵਾੜਾ

ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)- ਕੁਸ਼ਟ ਰੋਗ ਸਬੰਧੀ ਜਾਗਰੂਕਤਾ ਕਰਨ ਲਈ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ 30 ਜਨਵਰੀ ਤੋਂ 13 ਫਰਵਰੀ ਤੱਕ ਕੁਸ਼ਟ ਰੋਗ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ ...

ਪੂਰੀ ਖ਼ਬਰ »

ਪੀਰ ਬਾਬਾ ਦਮੂੰਹਾ ਸ਼ਾਹ ਦਾ ਸਾਲਾਨਾ ਮੇਲਾ 28 ਤੇ 29 ਨੂੰ

ਨਡਾਲਾ, 25 ਜਨਵਰੀ (ਮਾਨ)- ਪੀਰ ਬਾਬਾ ਦਮੂੰਹਾ ਸ਼ਾਹ ਯੂਥ ਕਲੱਬ ਤਲਵੰਡੀ ਪੁਰਦਲ ਵਲੋਂ 24ਵਾਂ ਸਾਲਾਨਾ ਮੇਲਾ 28 ਤੇ 29 ਜਨਵਰੀ ਨੂੰ ਬਾਬਾ ਦਮੂੰਹਾ ਸ਼ਾਹ ਦੀ ਜਗ੍ਹਾ ਵੇਈਾ ਦੇ ਕੰਢੇ ਤਲਵੰਡੀ ਪੁਰਦਲ ਮਾਨਾ ਤਲਵੰਡੀ ਰੋਡ 'ਤੇ ਧੂਮਧਾਮ ਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)-ਬਸੰਤ ਪੰਚਮੀ ਦਾ ਤਿਉਹਾਰ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਾਲਾ ਸੰਘਿਆਂ ਦਾ ਸਾਲਾਨਾ ਛਿੰਝ ਮੇਲਾ 13 ਤੇ 14 ਫਰਵਰੀ ਨੂੰ - ਬੱਸਣ

ਕਾਲਾ ਸੰਘਿਆਂ, 25 ਜਨਵਰੀ (ਬਲਜੀਤ ਸਿੰਘ ਸੰਘਾ)- ਬਹੁਤ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਕਾਲਾ ਸੰਘਿਆਂ ਦਾ ਸਾਲਾਨਾ ਛਿੰਝ ਮੇਲਾ 13 ਤੇ 14 ਫਰਵਰੀ ਨੂੰ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਸੁਝਾਵਾਂ ਤੇ ਵਿਚਾਰ ਵਟਾਂਦਰੇ ਲਈ ਵੱਡੀ ਗਿਣਤੀ ਪਿੰਡ ਵਾਸੀ ਇਕੱਤਰ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਅਨਾਥ ਆਸ਼ਰਮ 'ਚ ਐਂਬੂਲੈਂਸ ਸੇਵਾ ਸ਼ੁਰੂ

ਬੇਗੋਵਾਲ, 25 ਜਨਵਰੀ (ਸੁਖਜਿੰਦਰ ਸਿੰਘ)- ਕਸਬਾ ਬੇਗੋਵਾਲ 'ਚ ਪ੍ਰਵਾਸੀ ਭਾਰਤੀ ਕਸ਼ਮੀਰ ਸਿੰਘ ਸਾਹੀ ਵਲੋਂ ਮਨੁੱਖਤਾ ਦੀ ਸੇਵਾ ਲਈ ਬਾਬਾ ਮੋਤੀ ਰਾਮ ਅਨਾਥ ਆਸ਼ਰਮ ਚਲਾਇਆ ਜਾ ਰਿਹਾ ਹੈ ਜਿਸ ਵਿਚ ਅੱਜ ਹੋਰ ਵਾਧਾ ਕਰਦੇ ਹੋਏ ਆਸ਼ਰਮ ਵਲੋਂ ਲੋਕਾਂ ਦੀ ਸਹੂਲਤ ਨੂੰ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਬਸੰਤ ਪੰਚਮੀ ਦਾ ਤਿਉਹਾਰ ਸਕੂਲ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਰੰਗ-ਬਰੰਗੀ ਪਤੰਗਾਂ ਉਡਾ ਕੇ ਨਵੀਂ ਰੁੱਤ ਦਾ ਸਵਾਗਤ ਕੀਤਾ | ...

ਪੂਰੀ ਖ਼ਬਰ »

ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਜਿਸ ਵਿਚ ਕਿਡਜ਼ ਪੈਰਡਾਈਜ਼ ਦੇ ਨਰਸਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਂਕਾਰ ਨਗਰ ...

ਪੂਰੀ ਖ਼ਬਰ »

ਜੀ.ਐਨ.ਏ. ਯੂਨੀਵਰਸਿਟੀ ਵਿਖੇ ਸੈਰ ਸਪਾਟਾ ਦਿਵਸ ਮਨਾਇਆ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਜੀ.ਐਨ.ਏ. ਯੂਨੀਵਰਸਿਟੀ ਵਿਖੇ ਸੈਰ ਸਪਾਟਾ ਦਿਵਸ ਤੇ ਹਿਮਾਚਲ ਰਾਜ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਾਈਸ ਚਾਂਸਲਰ ਡਾ: ਵੀ.ਕੇ. ਰਤਨ ਦੁਆਰਾ ਕੀਤੀ ਗਈ | ਇਸ ਮੌਕੇ ਡਾ: ਮੋਨਿਕਾ ਹੰਸਪਾਲ ਡੀਨ ਅਕਾਦਮਿਕ ਨੇ ਸਮਾਗਮ ਦੀ ਥੀਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਣੂ ਅਰੋੜਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਕਰਵਾਇਆ ਕੌਮੀ ਵੋਟਰ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਲਾਲ ਵਿਸ਼ਵਾਸ ਬੈਂਸ ਐੱਸ.ਡੀ.ਐੱਮ. ਕਪੂਰਥਲਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਿਲਾ ਦੀ ਗ਼ਲਤ ਆਈ.ਡੀ. ਬਣਾਉਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਇਕ ਮਹਿਲਾ ਦੀ ਗਲਤ ਆਈ.ਡੀ. ਬਣਾ ਕੇ ਉਸ 'ਤੇ ਫ਼ੋਨ ਨੰਬਰ ਪਾਉਣ ਤੇ ਧਮਕੀਆਂ ਦੇਣ ਦੇ ਸਬੰਧ 'ਚ ਸਤਨਾਮਪੁਰਾ ਪੁਲੀਸ ਨੇ ਦੋ ਮਹਿਲਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਤਨਾਮਪੁਰਾ ਜਤਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਦੀਵਾਨ ਕੱਲ੍ਹ

ਕਾਲਾ ਸੰਘਿਆਂ, 25 ਜਨਵਰੀ (ਸੰਘਾ)- ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ 27 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਭਗਵਾਨ ਵਾਲਮੀਕ ਆਲਮਗੀਰ ਕਾਲਾ ਸੰਘਿਆਂ ਵਿਖੇ ਸਜਾਏ ਜਾਣਗੇ ਜਿਸ ਦੌਰਾਨ ਪ੍ਰਸਿੱਧ ਢਾਡੀ ਭਾਈ ਸਤਨਾਮ ਸਿੰਘ ਸਰੀਂਹ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ 29 ਨੂੰ ਸੰਗਰੂਰ 'ਚ ਰੈਲੀ ਕਰੇਗੀ- ਉੱਗੀ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪੁਲਿਸ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਫਗਵਾੜਾ ਵਿਖੇ ਏ.ਡੀ.ਸੀ. ਲਹਿਰਾਉਣਗੇ ਕੌਮੀ ਝੰਡਾ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਮੌਕੇ ਝੰਡਾ ਲਹਿਰਾਉਣ ਦੀ ਰਸਮ ਏ.ਡੀ.ਸੀ. ਸਵੇਰੇ 10 ਵਜੇ ਕਰਨਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਇਹ ਜਾਣਕਾਰੀ ਐੱਸ.ਡੀ.ਐੱਮ ਅਮਰਦੀਪ ਸਿੰਘ ...

ਪੂਰੀ ਖ਼ਬਰ »

ਖਾਤਿਆਂ ਦੀ ਐੱਸ.ਐੱਮ.ਐੱਸ. ਰਾਹੀਂ ਜਾਣਕਾਰੀ ਦੇਣ ਦੀ ਕੀਤੀ ਸ਼ੁਰੂਆਤ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸਹਿਕਾਰਤਾ ਵਿਭਾਗ ਪੰਜਾਬ ਵਲੋਂ ਪਹਿਲਕਦਮੀ ਕਰਦਿਆਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਧੀਨ ਆਉਂਦੀ ਫਗਵਾੜਾ ਹਲਕੇ ਦੀ ਸਿਰਮੌਰ ਸੁਸਾਇਟੀ ਦੀ ਪਲਾਹੀ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਪਲਾਹੀ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਵਿਅਕਤੀ ਦੀ ਮÏਤ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)-ਅੱਜ ਰਾਤ ਚੱਕਹਕੀਮ ਲਾਗੇ ਇੱਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਉਸ ਦੀ ਮÏਤ ਹੋ ਗਈ¢ ਸਦਰ ਪੁਲਿਸ ਦੇ ਜਾਂਚ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਚੱਕ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ 29 ਨੂੰ

ਨਡਾਲਾ, 25 ਜਨਵਰੀ (ਮਾਨ)- ਗੁਰੂ ਹਰਿਗੋਬਿੰਦ (ਸਿੰਘਰਾਲਾ) ਪਬਲਿਕ ਸਕੂਲ ਨਡਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ 29 ਜਨਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸਕੂਲ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਉੱਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਲਬੀਰ ...

ਪੂਰੀ ਖ਼ਬਰ »

ਵਰਿੰਦਰ ਪਾਰਕ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਵਰਿੰਦਰ ਪਾਰਕ ਲਾਗਿਓਾ ਕੂੜੇ ਦੇ ਡੰਪ ਨਜ਼ਦੀਕ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਮਿਲਣ ਕਾਰਨ ਸੰਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੀ ਸੂਚਨਾ ਮਿਲਣ ਉਪਰੰਤ ਸਿੱਖ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਗਏ | ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)- ਰੇਲ ਗੱਡੀ ਫ਼ਿਰੋਜ਼ਪੁਰ ਤੋਂ ਜਲੰਧਰ ਜਾ ਰਹੀ ਸੀ ਕਿ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੇੜੇ ਫ਼ਿਰੋਜ਼ਪੁਰ ਤੋਂ ਜਲੰਧਰ ਜਾ ਰਹੀ ਗੱਡੀ ਨੰਬਰ 06965 ਡੀ.ਐਮ.ਯੂ. ਦੀ ਲਪੇਟ ਵਿਚ ਆਉਣ ਨਾਲ ਇੱਕ ਅਣਪਛਾਤੀ ਬਜ਼ੁਰਗ ਔਰਤ ...

ਪੂਰੀ ਖ਼ਬਰ »

ਯੰਗ ਪੈਟਲਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਸੰਬੰਧੀ ਕੀਤਾ ਸੁਚੇਤ

ਭੁਲੱਥ, 25 ਜਨਵਰੀ (ਮਨਜੀਤ ਸਿੰਘ ਰਤਨ)- ਯੰਗ ਪੈਟਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਸਬੰਧੀ ਸੁਚੇਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਦੀ ਹਾਜ਼ਰੀ ਵਿਚ ਸਕੂਲ ਅਧਿਆਪਕ ਮਨਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ 'ਚ ਗਣਤੰਤਰ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਗਣਤੰਤਰ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਸਬੰਧੀ ਕਵਿਤਾ ਗਾਇਨ ਤੋਂ ...

ਪੂਰੀ ਖ਼ਬਰ »

'ਰਾਸ਼ਟਰੀ ਵੋਟਰ ਦਿਵਸ' ਸੰਬੰਧੀ ਸਮਾਗਮ ਕਰਵਾਇਆ

ਭੁਲੱਥ, 25 ਜਨਵਰੀ (ਮੇਹਰ ਚੰਦ ਸਿੱਧੂ)- ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਵਿਖੇ 'ਰਾਸ਼ਟਰੀ ਵੋਟਰ ਦਿਵਸ' ਮਨਾਇਆ ਗਿਆ | ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਸ ਸੰਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਹਾਲ ਵਿਖੇ ਵੋਟਰ ਦਿਵਸ ਸੰਬੰਧੀ ਸਮਾਗਮ

ਫਗਵਾੜਾ, 25 ਜਨਵਰੀ (ਹਰਜੋਤ ਸਿੰਘ ਚਾਨਾ)- ਰਾਸ਼ਟਰੀ ਵੋਟਰ ਦਿਵਸ ਮੌਕੇ ਨਗਰ ਨਿਗਮ ਹਾਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਿਗਮ ਅਧਿਕਾਰੀਆਂ ਨੇ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਰਾਸ਼ਟਰੀ ਵੋਟਰ ਦਿਵਸ ਮੌਕੇ ਅਪੀਲ ਕਰਦੇ ਹੋਏ ਕਿਹਾ ਕਿ ਸਮੂਹ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਫੂਕੇ ਜਾਣਗੇ ਆਸ਼ੀਸ਼ ਮਿਸ਼ਰਾ ਦੇ ਪੁਤਲੇ

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਬਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜ਼ਮਾਨਤ ਦੇਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ ¢ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਲੜਾਈ-ਝਗੜੇ ਅਤੇ ਛੇੜਖ਼ਾਨੀ ਦੇ ਮਾਮਲੇ 'ਚ 7 ਦੋਸ਼ੀਆਂ ਨੂੰ ਕੈਦ

ਜਲੰਧਰ, 25 ਜਨਵਰੀ (ਚੰਦੀਪ ਭੱਲਾ)-ਏ.ਸੀ.ਜੇ.ਐਮ. ਪਰਿੰਦਰ ਸਿੰਘ ਦੀ ਅਦਾਲਤ ਨੇ ਲੜਾਈ-ਝਗੜਾ ਅਤੇ ਛੇੜਖ਼ਾਨੀ ਦੇ ਕਰਾਸ ਕੇਸ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਇਕ ਪੱਖ ਦੇ 7 ਵਿਅਕਤੀਆਂ ਮਨਦੀਪ ਸਿੰਘ ਉਰਫ਼ ਮਨੀ, ਸਰਵਨ ਲਾਲ, ਰਾਕੇਸ਼ ਕੁਮਾਰ, ਅਮਰਜੀਤ ਸਿੰਘ, ਚਰਨਦਾਸ, ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਨਿਸ਼ਾਨੇਬਾਜ਼ ਗੁਰਪ੍ਰੀਤ ਸਿੰਘ ਨੇ ਨੈਸ਼ਨਲ 'ਚੋਂ ਤਿੰਨ ਤਗਮੇ ਜਿੱਤੇ

ਜਲੰਧਰ, 25 ਜਨਵਰੀ (ਡਾ. ਜਤਿੰਦਰ ਸਾਬੀ)-ਐਲ.ਪੀ.ਯੂ. ਦੇ ਖਿਡਾਰੀਆਂ ਨੇ ਦੇਸ਼ ਵਿਦੇਸ਼ 'ਚ ਖੇਡ ਖੇਤਰ 'ਚ ਚੰਗਾ ਨਾਮਣਾ ਖੱਟਿਆ ਦੇ ਭੁਪਾਲ ਵਿਖੇ ਕਰਵਾਈ ਗਈ 65ਵੀਂ ਰਾਸ਼ਟਰੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚ ਐਮ.ਬੀ.ਏ. ਦੇ ਵਿਦਿਆਰਥੀ ਅਰਜਨਾ ਐਵਾਰਡੀ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਦੋ ਦਿਨ ਬਾਅਦ ਹੀ 'ਆਪ' 'ਚ ਗਏ ਭਾਜਪਾ ਅਹੁਦੇਦਾਰਾਂ ਨੇ ਛੱਡੀ ਪਾਰਟੀ

ਭਾਜਪਾ 'ਚ ਵਾਪਸ ਆਏ ਅਹੁਦੇਦਾਰਾਂ ਦਾ ਮੰੂਹ ਮਿੱਠਾ ਕਰਵਾ ਕੇ ਸਵਾਗਤ ਕਰਨ ਵੇਲੇ ਕ੍ਰਿਸ਼ਨ ਦੇਵ ਭੰਡਾਰੀ | ਤਸਵੀਰ: ਮੁਨੀਸ਼ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਬੈਠਕ

ਬੈਠਕ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨਾਲ ਹੋਰ | ਅਜੀਤ ਤਸਵੀਰ ...

ਪੂਰੀ ਖ਼ਬਰ »

ਕੰਮ ਨਾ ਹੋਣ ਕਰਕੇ ਆਰ. ਟੀ. ਓ. ਦਫ਼ਤਰ 'ਚ ਪ੍ਰੇਸ਼ਾਨ ਰਹੇ ਲੋਕ

ਆਰ. ਟੀ. ਓ. ਦਫ਼ਤਰ 'ਚ ਕੰਮ ਕਰਵਾਉਣ ਲਈ ਆਏ ਲੋਕਾਂ ਦੀ ਭੀੜ | ਤਸਵੀਰ: ਮੁਨੀਸ਼ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਸਹਾਰੇ ਜ਼ਮਾਨਤਾਂ ਦੇਣ ਵਾਲੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 25 ਜਨਵਰੀ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਦੋ ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਅਦਾਲਤ 'ਚ ਮੁਲਜ਼ਮਾਂ ਦੀਆਂ ਜ਼ਮਾਨਤਾਂ ਦਿੰਦੇ ਸਨ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX