ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  25 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 1 hour ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 1 hour ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 2 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 3 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 3 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 3 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 4 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 4 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 5 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 6 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 7 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਡਾ. ਅੰਬੇਡਕਰ ਵਲੋਂ ਲਿਖੇ ਸੰਵਿਧਾਨ ਨੇ ਹਰੇਕ ਦੇਸ਼ ਵਾਸੀ ਨੂੰ ਬਰਾਬਰਤਾ ਦੇ ਹੱਕ ਦਿੱਤੇ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ ਵਲੋਂ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟਾਂ ਦੀਆਂ ਟੁਕੜੀਆਂ ਪਾਸੋਂ ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ | ਇਸ ਮੌਕੇ ਬੋਲਦਿਆਂ ਪ੍ਰਨੀਤ ਸ਼ੇਰਗਿੱਲ ਨੇ ਕਿਹਾ ਕਿ 26 ਜਨਵਰੀ ਦਾ ਦਿਹਾੜਾ ਹਰੇਕ ਦੇਸ਼ ਵਾਸੀ ਲਈ ਗੌਰਵ ਦਾ ਪ੍ਰਤੀਕ ਹੈ, ਕਿਉਂਕਿ ਅੱਜ ਦੇ ਹੀ ਦਿਨ 1950 ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਵਲੋਂ ਲਿਖਿਆ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਵਿਚ ਹਰੇਕ ਭਾਰਤੀ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਸਨ | ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ ਅਤੇ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ ਸਾਡਾ ਸੰਵਿਧਾਨ ਦੁਨੀਆਂ ਭਰ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ, ਉੱਥੇ ਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਅÏਰਤਾਂ ਨੂੰ ਸਿਲਾਈ ਮਸ਼ੀਨਾਂ, ਦਿਵਿਆਂਗਜ਼ਨਾਂ ਨੂੰ ਟਰਾਈ ਸਾਈਕਲ ਤੇ ਵੀਲ੍ਹ ਚੇਅਰਾਂ ਵੀ ਵੰਡੀਆਂ ਗਈਆਂ | ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ | ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਐਸ.ਪੀ. (ਐਚ) ਗੁਰਬੰਸ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, 'ਆਪ' ਆਗੂ ਗੁਰਵਿੰਦਰ ਸਿੰਘ ਢਿੱਲੋਂ, ਗੁਰਸਤਿੰਦਰ ਸਿੰਘ ਜੱਲ੍ਹਾ, ਜਗਜੀਤ ਸਿੰਘ ਰਿਉਣਾ, ਗੱਜਣ ਸਿੰਘ ਜਲਵੇੜਾ, ਅਮਰਿੰਦਰ ਮੰਡੋਫਲ, ਸਨੀ ਚੋਪੜਾ, ਅਸੀਸ ਅੱਤਰੀ, ਪਵੇਲ ਹਾਂਡਾ, ਮੋਹਿਤ ਸੂਦ, ਬਲਵੀਰ ਚੀਮਾ, ਗੁਰਮੇਲ ਪੰਡਰਾਲੀ, ਬਲਜਿੰਦਰ ਗੋਲਾ, ਚਮਨ ਕੁਰੈਸ਼ੀ, ਦੀਪਕ ਬਾਤਿਸ਼, ਬਹਾਦਰ ਖ਼ਾਂ, ਮਾਨਵ ਟਿਵਾਣਾ, ਗੁਰਬਚਨ ਕੌਰ, ਸੁਖਵਿੰਦਰ ਕੌਰ, ਹਰਮਿੰਦਰ ਸੂਦ ਬਿੱਟੂ, ਗੀਤਾ ਰਾਣੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਬਸੀ ਪਠਾਣਾਂ ਵਿਖੇ
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਲਾਕ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅਨਾਜ ਮੰਡੀ ਬਸੀ ਪਠਾਣਾਂ ਵਿਖੇ ਕਰਵਾਇਆ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਹਿਸੀਲ ਦਾ ਅਵਤਾਰ ਸਿੰਘ ਜੰਮੂ, ਅਵਤਾਰ ਸਿੰਘ ਮਾਰਕੀਟ ਕਮੇਟੀ ਸਕੱਤਰ, ਕੌਂਸਲਰ ਰਜਨੀ ਬਾਲਾ, ਨੂਰਾਨੀ, ਰਾਜਪੁਰੀ ਆਦਿ ਹਾਜ਼ਰ ਸਨ |
ਦਾਣਾ ਮੰਡੀ ਖਮਾਣੋਂ ਵਿਖੇ
ਖਮਾਣੋਂ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਗਣਤੰਤਰ ਦਿਵਸ ਦਿਹਾੜਾ ਮਨਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ ਅਤੇ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਪੁਲਿਸ ਟੁਕੜੀ ਤੋਂ ਸਲਾਮੀ ਲੈਣ ਉਪਰੰਤ ਰਾਸ਼ਟਰੀ ਝੰਡਾ ਲਹਿਰਾਇਆ | ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਗਮ 'ਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਿਸ਼ੇਸ਼ ਤੋਰ ਤੇ ਪਹੁੰਚੇ | ਇਸ ਮੌਕੇ ਸਰਕਾਰੀ ਸਕੂਲ ਅਮਰਾਲਾ, ਖੇੜੀ ਨੌਧ ਸਿੰਘ, ਭੜੀ, ਸ਼ਿਵਾਲਿਕ ਪਬਲਿਕ ਸਕੂਲ, ਸੰਘੋਲ, ਅਮਰਾਲਾ, ਮਾਰਟ ਸਕੂਲ ਮਨੈਲਾ, ਮਨੈਲੀ, ਸਰਵਹਿੱਤਕਾਰੀ ਵਿਦਿਆ ਮੰਦਿਰ, ਸਰਕਾਰੀ ਸਕੂਲ ਜਟਾਣਾ ਉਚਾ/ਨੀਵਾਂ, ਸੈਂਟ ਜੋਸਫ ਸਕੂਲ ਤੇ ਸਰਕਾਰੀ ਸਕੂਲ ਖਮਾਣੋਂ ਤੋਂ ਇਲਾਵਾ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ, ਕੋਰੀਓਗ੍ਰਾਫੀ, ਕਵਿਤਾਵਾਂ, ਭੰਗੜਾ, ਗਿੱਧਾ ਤੇ ਰਾਸ਼ਟਰੀ ਗੀਤ ਗਾ ਕੇ ਆਜ਼ਾਦੀ ਦੇ ਪਰਵਾਨਿਆ ਨੂੰ ਯਾਦ ਕੀਤਾ | ਵਿਧਾਇਕ ਵਲੋਂ ਵਿਧਵਾਵਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ | ਇਸ ਮੌਕੇ ਬੀ.ਡੀ.ਪੀ.ਓ. ਪਰਮਵੀਰ ਕੌਰ, ਥਾਣਾ ਮੁਖੀ ਬਲਵੀਰ ਸਿੰਘ, ਕਾਰਜ ਸਾਧਿਕ ਅਫ਼ਸਰ ਰਜਨੀਸ਼ ਸੂਦ, ਲੈਂਡ ਮਾਰਗੇਜ਼ ਬੈਂਕ ਚੇਅਰਮੈਨ ਗੁਰਦੇਵ ਸਿੰਘ, ਪ੍ਰਧਾਨ ਅਮਰਜੀਤ ਸੋਹਲ, ਪਿ੍ੰਸੀਪਲ ਕਵਿਤਾ ਮਿੱਤਲ, ਪਿ੍ੰਸੀਪਲ ਗੁਰਪ੍ਰੀਤ ਕੌਰ, ਮਾਸਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਚਾਹਲ ਪ੍ਰਧਾਨ ਅਧਿਆਪਕ ਯੂਨੀਅਨ, ਗੁਰਦੇਵ ਸਿੰਘ ਮਨੈਲਾ ਪ੍ਰਧਾਨ ਨੰਬਰਦਾਰ ਯੂਨੀਅਨ, ਕਾਨੰੂਗੋ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਕਵਿਕਰ ਸਿੰਘ ਬਰਵਾਲੀ, ਗੁਰਦੀਪ ਸਿੰਘ ਖਮਾਣੋਂ, ਸੁਖਵਿੰਦਰ ਸਿੰਘ ਕਾਕਾ, ਗੁਰਿੰਦਰ ਸਿੰਘ ਸੋਨੀ, ਹਰਦੀਪ ਸਿੰਘ ਝੰਡਾ (ਸਾਰੇ ਕੌਂਸਲਰ), ਬੇਦੀ ਖਮਾਣੋਂ, ਪ੍ਰਧਾਨ ਰਾਜ ਕੁਮਾਰ ਰਾਜੂ, ਚੌਕੀ ਇੰਚਾਰਜ ਸੰਘੋਲ ਕੁਲਵਿੰਦਰ ਸਿੰਘ ਧਰਮਪਾਲ, ਹਰਿੰਦਰ ਸਿੰਘ, ਤਰਨਜੀਤ ਸਿੰਘ, ਮਨਦੀਪ ਸਿੰਘ ਧਨੌਲਾ, ਡਾ: ਨਰਿੰਦਰ ਕੁਮਾਰ ਬਡਲਾ ਆਦਿ ਹਾਜ਼ਰ ਸਨ |
ਅਨਾਜ ਮੰਡੀ ਅਮਲੋਹ ਵਿਖੇ
ਅਮਲੋਹ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅਨਾਜ ਮੰਡੀ ਅਮਲੋਹ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਵਲੋਂ ਅਦਾ ਕੀਤੀ ਅਤੇ ਵੱਖ-ਵੱਖ ਸਕੂਲਾਂ ਦੀਆਂ ਐਨ.ਸੀ.ਸੀ., ਪੰਜਾਬ ਪੁਲਿਸ ਦੀਆਂ ਟੁਕੜੀਆਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫ਼ੀਆਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਚੰਗੀ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ | ਇਸ ਮੌਕੇ ਆਜ਼ਾਦੀ ਘੁਲਾਟੀਏ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਅੰਗਹੀਣਾਂ ਨੂੰ ਟਰਾਈਸਾਈਕਲ ਵੰਡੇ ਗਏ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡੀ.ਐਸ.ਪੀ. ਜੰਗਜੀਤ ਸਿੰਘ, ਤਹਿਸੀਲਦਾਰ ਅੰਕਿਤਾ ਅਗਰਵਾਲ, ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਆਹੂਜਾ, ਥਾਣਾ ਮੁਖੀ ਸਾਹਿਬ ਸਿੰਘ ਵਿਰਕ, ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਪ੍ਰਧਾਨ ਦਰਸ਼ਨ ਸਿੰਘ ਚੀਮਾ, ਸ਼ਹਿਰੀ ਪ੍ਰਧਾਨ ਸਿਕੰਦਰ ਸਿੰਘ ਗੋਗੀ, ਈ.ਓ. ਬਲਜਿੰਦਰ ਸਿੰਘ, ਗੁਰਮੀਤ ਸਿੰਘ ਰਾਮਗੜ੍ਹ, ਬੀਬੀ ਸੁਖਵਿੰਦਰ ਕੌਰ, ਪ੍ਰਧਾਨ ਦਰਸ਼ਨ ਸਿੰਘ ਭੱਦਲਥੂਹਾ, ਤਰਨਦੀਪ ਬਦੇਸ਼ਾਂ, ਰਾਮ ਬਾਵਾ, ਮਨਿੰਦਰ ਭੱਟੋ, ਜਸਵੀਰ ਸਿੰਘ ਫ਼ੌਜੀ, ਰਾਮ ਸ਼ਰਨ ਸੌਂਟੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ |
ਜੀ.ਪੀ.ਐਸ. 'ਚ
ਮੰਡੀ ਗੋਬਿੰਦਗੜ੍ਹ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮੌਕੇ ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਝੰਡੇ ਦੀ ਰਸਮ ਤੋਂ ਬਾਅਦ ਰਾਸ਼ਟਰੀ ਗੀਤ ਦੀ ਪੇਸ਼ਕਾਰੀ ਕੀਤੀ ਗਈ | ਅਧਿਆਪਕਾ ਗੀਤਾ ਗੋਗਨਾ ਨੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਇਤਿਹਾਸ ਬਾਰੇ ਭਾਸ਼ਣ ਦਿੱਤਾ | ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਤੋਂ ਬਾਅਦ ਸਰਸਵਤੀ ਵੰਦਨਾ, ਦੇਸ਼ ਭਗਤੀ ਵਾਲੇ ਗੀਤ, ਸਮੂਹ ਨਾਚ ਅਤੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਹੋਈ | ਇਸ ਤੋਂ ਬਾਅਦ ਸਟਾਫ਼ ਨੇ ਪਤੰਗਬਾਜ਼ੀ ਕੀਤੀ |
ਨਗਰ ਕੌਂਸਲ ਗੋਬਿੰਦਗੜ੍ਹ ਵਿਖੇ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ, ਮੁਕੇਸ਼ ਘਈ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਕੌਂਸਲ ਦੇ ਵਿਹੜੇ ਵਿਚ 74ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ 'ਇਕ ਉਡਾਣ' ਸਮਾਜ ਸੇਵੀ ਸੰਸਥਾ ਦੇ ਬੱਚਿਆਂ ਨੇ ਸੱਭਿਆਚਾਰਕ ਪੋ੍ਰਗਰਾਮ ਦੌਰਾਨ ਦੇਸ਼ ਭਗਤੀ ਗੀਤ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ | ਇਸ ਦੇ ਨਾਲ ਹੀ ਪਰਾਚੀ ਮਿੱਤਲ ਅਤੇ ਅਦਿੱਤਯ ਮਿੱਤਲ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਮਾਹÏਲ ਨੂੰ ਦੇਸ਼ ਭਗਤੀ ਦੇ ਰੰਗ 'ਚ ਰੰਗ ਦਿੱਤਾ | ਸਮਾਗਮ ਦੌਰਾਨ ਕੌਂਸਲ ਦੇ ਕਾਰਜਸਾਧਕ ਅਫ਼ਸਰ ਕੁਲਬੀਰ ਸਿੰਘ ਬਰਾੜ ਨੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ 'ਚ 'ਆਪ' ਆਗੂ ਕਿ੍ਸ਼ਨ ਕੁਮਾਰ ਬੌਬੀ ਵਰਮਾ, ਕੌਂਸਲਰ ਰਾਧਿਕਾ ਵਰਮਾ, ਟੀਨਾ ਸ਼ਰਮਾ, ਸੋਮਨਾਥ ਸਿੰਘ, ਪੁਨੀਤ ਗੋਇਲ, ਰਾਜੀਵ ਵਰਮਾ, ਬਲਦੇਵ ਸ਼ਰਮਾ, ਰੋਹਿਤ ਸ਼ਰਮਾ ਸ਼ੈਂਕੀ, ਨਾਜ਼ਰ ਸਿੰਘ, ਜਗਮੋਹਨ ਬਿੱਟੂ, ਰਣਜੀਤ ਸਿੰਘ ਅੰਬੇਮਾਜਰਾ, ਗੁਰਪ੍ਰੀਤ ਸਿੰਘ ਜਿੰਮੀ, ਮਾ. ਬੀਰਦਵਿੰਦਰ ਸਿੰਘ, ਰਿਚੀ ਸਿੰਘ, ਸੰਦੀਪ ਸਿੰਘ ਚੀਮਾ, ਅਸ਼ੋਕ ਕਪਲਿਸ਼, ਨੀਤੂ ਸਿੰਘੀ, ਸੀਮਾ ਕੌਸ਼ਲ ਤੋਂ ਇਲਾਵਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਸ਼ਾਮਿਲ ਸਨ |
ਪੀ.ਆਈ.ਐਮ.ਟੀ. 'ਚ
ਮੰਡੀ ਗੋਬਿੰਦਗੜ੍ਹ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਕਲਚਰਲ ਅਤੇ ਐਨ.ਐਸ.ਐਸ. ਕੋਆਰਡੀਨੇਟਰ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਕਾਲਜ ਡਾਇਰੈਕਟਰ ਡਾ: ਮਨੀਸ਼ਾ ਗੁਪਤਾ ਸਨ | ਇਸ ਮੌਕੇ ਦੀਪ ਜਗਾ ਕੇ, ਰਾਸ਼ਟਰੀ ਝੰਡਾ ਲਹਿਰਾ ਕੇ ਅਤੇ ਰਾਸ਼ਟਰੀ ਗੀਤ ਗਾ ਕੇ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ | ਇਸ ਮੌਕੇ ਪਤੰਗ ਉਡਾਉਣ ਅਤੇ 100 ਮੀਟਰ ਦੌੜ ਮੁਕਾਬਲੇ ਵੀ ਕਰਵਾਏ ਗਏ |
ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਵਲੋਂ ਸਮਾਗਮ
ਮੰਡੀ ਗੋਬਿੰਦਗੜ੍ਹ (ਬਲਜਿੰਦਰ ਸਿੰਘ)-ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਗਣਤੰਤਰ ਦਿਵਸ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਸਵ. ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਵਲੋਂ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਦਾਖਲ ਮਰੀਜ਼ਾਂ ਨੂੰ ਫ਼ਲ ਫਰੂਟ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰਨੀ ਮੈਂਬਰ ਡਾ. ਮਨਮੋਹਨ ਕੌਸ਼ਲ, ਜੋਗਿੰਦਰ ਸਿੰਘ ਮੈਣੀ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ, ਬਲਾਕ ਮਹਿਲਾ ਪ੍ਰਧਾਨ ਨੀਤੂ ਸਿੰਘੀ, ਅੰਨੂ ਰਾਣੀ, ਕੌਂਸਲਰ ਅਰਵਿੰਦ ਸਿੰਗਲਾ ਬੌਬੀ, ਸੋਮਨਾਥ ਸਿੰਘ, ਰਣਜੀਤ ਸਿੰਘ ਅੰਬੇਮਾਜਰਾ, ਲਾਲ ਸਿੰਘ ਲਾਲੀ, ਜਗਨਨਾਥ ਪੱਪੂ, ਅਮਰਿੰਦਰ ਮਾਕਨ, ਨਈਮ ਖਾਨ, ਦਿਨੇਸ਼ ਸਿੰਘੀ, ਨੀਰਜ ਜਲੂਰੀਆ, ਰਾਜੂ ਸਾਹੀ, ਵਿਨੇ ਸ਼ਰਮਾ, ਰਾਜੇਸ਼ ਭਾਟੀਆ, ਸੁਖਵਿੰਦਰ ਸਿੰਘ ਸਰਪੰਚ ਕੁੰਭੜਾ, ਨਰਿੰਦਰ ਸਿੰਘ, ਕੇਹਰ ਸਿੰਘ, ਭੀਮ ਸਿੰਘ ਬਡਗੁੱਜ਼ਰਾਂ, ਜੀਤਾ ਰਾਮ ਲਾਡਪੁਰ, ਜੰਗਸ਼ੇਰ ਬਹਾਦਰ ਸਿੰਘ, ਰਾਮ ਪ੍ਰਕਾਸ਼ ਚੋਪੜਾ, ਅਰਵਿੰਦ ਚੋਪੜਾ, ਕਾਰਤਿਕ ਚੋਪੜਾ, ਅਲੀ ਬਾਦਸ਼ਾਹ, ਮੰਗਾ ਸਿੰਘ, ਜਗਦੀਸ਼ ਲਾਲ, ਹਰਜਿੰਦਰ ਸਿੰਘ, ਹਾਕਮ ਸਿੰਘ ਭੰਗੂ, ਰਾਕੇਸ਼ ਸ਼ਰਮਾ, ਮਨਿੰਦਰ ਸਿੰਘ, ਬਹਾਦਰ ਰਾਮ, ਮਨਦੀਪ ਸਿੰਘ ਮੰਨਾ ਵੀ ਹਾਜ਼ਰ ਸਨ |
ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ
ਫ਼ਤਹਿਗੜ੍ਹ ਸਾਹਿਬ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ 74ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਪ੍ਰਧਾਨ ਅਸ਼ੋਕ ਸੂਦ ਵਲੋਂ ਅਦਾ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਵਲੋਂ ਸਕੂਲੀ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ ਸਿੰਘ, ਗੁਲਸ਼ਨ ਰਾਏ ਬੌਬੀ, ਗੁਰਪ੍ਰੀਤ ਸਿੰਘ ਲਾਲੀ, ਅਰਵਿੰਦਰ ਸਿੰਘ ਬਿੱਟੂ, ਵਿਸਾਖੀ ਰਾਮ, ਜਸਪਾਲ ਸਿੰਘ ਲਹੌਰੀਆ ਸਾਰੇ ਕੌਂਸਲਰ, ਅਸ਼ੀਸ ਅੱਤਰੀ, ਚਮਨ ਕੁਰੈਸ਼ੀ, ਅਮਰਿੰਦਰ ਮੰਡੋਫ਼ਲ ਤੋਂ ਇਲਾਵਾ ਨਗਰ ਕੌਂਸਲ ਦੇ ਸਾਰੇ ਮੁਲਾਜ਼ਮ ਹਾਜ਼ਰ ਸਨ |
ਸ੍ਰੀ ਸੀਤਲਾ ਮਾਤਾ ਵੈੱਲਫੇਅਰ ਟਰੱਸਟ ਨੇ ਮਨਾਇਆ ਗਣਤੰਤਰਤਾ ਦਿਵਸ
ਅਮਲੋਹ (ਕੇਵਲ ਸਿੰਘ, ਅੰਮਿ੍ਤ ਸਿੰਘ ਸ਼ੇਰਗਿੱਲ)-ਸ੍ਰੀ ਸੀਤਲਾ ਮਾਤਾ ਮੰਦਰ ਹਾਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ, ਜਿਸ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮੰਦਿਰ ਕਮੇਟੀ ਦੇ ਪ੍ਰਧਾਨ ਰਜਨੀਸ਼ ਗਰਗ ਨੇ ਅਦਾ ਕੀਤੀ ਅਤੇ ਅਮਲੋਹ ਪਬਲਿਕ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ | ਫਲਾਇੰਗ ਵਰਡ ਦੀ ਡਾਇਰੈਕਟਰ ਅੰਜਲੀ ਅਬਰੋਲ ਅਤੇ ਬੱਚਿਆਂ ਵਲੋਂ ਦੇਸ਼ ਭਗਤੀ ਦਾ ਗੀਤ ਅਤੇ ਬੌਬੀ ਧੀਮਾਨ ਨੇ ਗੀਤ ਪੇਸ਼ ਕੀਤਾ | ਮੁੱਖ ਮਹਿਮਾਨ ਗੰਗਾ ਪੁਰੀ ਅਤੇ ਮੰਦਿਰ ਕਮੇਟੀ ਦੇ ਚੇਅਰਮੈਨ ਸੁਸ਼ੀਲ ਬਾਂਸਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਮੁੱਖ ਮਹਿਮਾਨ ਗੰਗਾ ਪੁਰੀ ਦਾ ਸਨਮਾਨ ਕੀਤਾ | ਅਮਲੋਹ ਪਬਲਿਕ ਸਕੂਲ ਦੇ ਪਿ੍ੰਸੀਪਲ ਮੀਨਾ ਗੋਇਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਲੁਟਾਵਾ, ਵਿਸ਼ਾਲ ਖੁੱਲਰ, ਵਿਨੈ ਪੁਰੀ, ਜਤਿਨ ਪੁਰੀ, ਗੁਲਸ਼ਨ ਤੱਗੜ, ਦੀਪਕ ਮੜਕਣ, ਅਮਿੱਤ ਬਾਂਸਲ, ਰਾਜੀਵ ਧਾਮੀ, ਸੰਦੀਪ ਖੁੱਲਰ, ਅਮਰ ਢੰਡ, ਭੂਸ਼ਣ ਗੋਇਲ, ਯੋਗੇਸ਼ ਬਾਂਸਲ ਆਦਿ ਮੌਜੂਦ ਸਨ |
ਐਸ.ਐਨ.ਏ.ਐਸ. ਆਰੀਆ ਤੇ ਮਾਡਲ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਐਸ.ਐਨ.ਏ.ਐਸ. ਆਰੀਆ ਤੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੋਪਾਲ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਪਰੰਤ ਉਨ੍ਹਾਂ ਨੂੰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਆਰੀਆ ਸਕੂਲ ਦੇ ਪਿ੍ੰਸੀਪਲ ਭਾਰਤ ਭੂਸ਼ਣ ਅਤੇ ਮਾਡਲ ਸਕੂਲ ਦੀ ਪਿ੍ੰਸੀਪਲ ਡਾ. ਪੂਨਮ ਅਰੋੜਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਸਮਾਗਮ ਦੇ ਅੰਤ ਵਿਚ ਸਕੱਤਰ ਐਡਵੋਕੇਟ ਰਜਨੀਸ਼ ਬੱਸੀ ਅਤੇ ਡਾ. ਮਨਮੋਹਨ ਕੌਸ਼ਲ ਨੇ ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ ਸਮੇਤ ਸਕੂਲ ਬੱਚਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਰਾਜੀਵ ਬਾਂਸਲ, ਰਜਨੀਸ਼ ਬੱਸੀ, ਡਾ. ਮਨਮੋਹਨ ਕੌਸ਼ਲ, ਗੌਰਵ ਗੋਇਲ, ਅਜੇ ਅਗਰਵਾਲ ਤੋਂ ਇਲਾਵਾ ਸਕੂਲੀ ਸਟਾਫ਼ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ |
ਸਨਸਿਟੀ ਕਾਲੋਨੀ 'ਚ ਮਹਿਲਾ ਮੰਡਲ ਵਲੋਂ ਸਮਾਗਮ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸਨਸਿਟੀ ਮਹਿਲਾ ਮੰਡਲ ਮੰਡੀ ਗੋਬਿੰਦਗੜ੍ਹ ਵਲੋਂ ਕਾਲੋਨੀ ਵਿਚ ਗਣਤੰਤਰ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਰਾਣੀ ਪਨੇਸਰ, ਰੂਹੀ ਕੌਸ਼ਲ ਅਤੇ ਸ਼ਾਮਾ ਮਲਹੋਤਰਾ ਵਲੋਂ ਸਾਂਝੇ ਰੂਪ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਰਿਸ਼ੀਕਾ ਗਰਗ, ਮੋਨਿਕਾ ਮਿੱਤਲ, ਰਾਣੀ ਪਨੇਸਰ, ਰੂਹੀ ਕੌਸ਼ਲ, ਸ਼ਾਮਾ ਮਲਹੋਤਰਾ, ਗੀਤਾਂਜਲੀ ਕੌਸ਼ਲ, ਵੰਦਨਾ ਮਟੀਆਰ, ਨੇਹਾ, ਸੰਤੋਸ਼ ਗੁਪਤਾ, ਲਵਲੀ ਲੋਟੇ, ਪ੍ਰੋਮਿਲਾ ਗੁਪਤਾ, ਮਹਿਲਾਵਾਂ ਵੀ ਸ਼ਾਮਿਲ ਸਨ |

ਆਪਣੀ ਹੀ ਸਰਕਾਰ 'ਚ ਕੌਂਸਲਰ ਨੇ ਕੀਤਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਬਾਈਕਾਟ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ 74ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਪਾਰਟੀ ਦੇ ਕੌਂਸਲਰ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਬਣਦਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਧਾਇਕ ਗੈਰੀ ਬੜਿੰਗ ਨੂੰ ਸੌਂਪਿਆ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 27 ਜਨਵਰੀ (ਬਲਜਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਇਕਾਈ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ਼ਮਸ਼ੇਰ ਮਲਿਕ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਵਲੋਂ ਅੰਧ-ਵਿਸ਼ਵਾਸਾਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਵਿਧਾਇਕ ਰਾਏ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਮਨਪ੍ਰੀਤ ਸਿੰਘ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਦੇ 'ਚ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਮਾਤਾ ਸਰਸਵਤੀ ਪੂਜਾ ਸੰਬੰਧੀ ਕਰਵਾਇਆ ਸਮਾਗਮ

ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ-4 ਵਿਖੇ ਭਾਜਪਾ ਆਗੂ ਰਮੇਸ਼ ਕੁਮਾਰ ਗੁਪਤਾ ਦੀ ਅਗਵਾਈ ਹੇਠ ਮਾਤਾ ਸਰਸਵਤੀ ਪੂਜਾ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਆਗੂ ਡਾ. ਨਰੇਸ਼ ਚੌਹਾਨ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਰਾਮ ਹਸਪਤਾਲ ਖਮਾਣੋਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਹਸਪਤਾਲ ਨੂੰ ਜ਼ਿਲ੍ਹੇ ਭਰ 'ਚੋਂ ਮਿਲਿਆ ਪਹਿਲਾ ਸਥਾਨ ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਰਾਮ ਹਸਪਤਾਲ ਖਮਾਣੋਂ ਦੇ ਸੰਚਾਲਕ ਡਾ. ਰਣਜੀਤ ਸਿੰਘ ਖਟਰਾਓ ਨੂੰ ਗਣਤੰਤਰ ਦਿਵਸ ਮੌਕੇ ਡਾ. ਵਿਜੇ ਕੁਮਾਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਵਲੋਂ ਵਿਸ਼ੇਸ਼ ਤੌਰ 'ਤੇ ਰਾਮ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਕਾਫ਼ਲਾ ਕੌਮੀ ਇਨਸਾਫ਼ ਮੋਰਚੇ ਲਈ ਰਵਾਨਾ

ਚੁੰਨ੍ਹੀ, 27 ਜਨਵਰੀ (ਬਲਜਿੰਦਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਧਾਰਮਿਕ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਮੋਹਾਲੀ ਵਿਖੇ ਲਗਾਏ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ 'ਚ ਅੱਜ ਚੁੰਨ੍ਹੀ ਕਲਾਂ ਦੇ ਗੁਰਦੁਆਰਾ ਸਾਹਿਬ 'ਚੋਂ ਕਾਰਾਂ, ...

ਪੂਰੀ ਖ਼ਬਰ »

ਪੇਂਡੂ ਡਿਸਪੈਂਸਰੀ ਦੇ ਸਟਾਫ਼ ਨੂੰ ਮੁਹੱਲਾ ਕਲੀਨਿਕ 'ਚ ਤਬਦੀਲ ਕਰਨ 'ਤੇ ਖੰਟ ਵਾਸੀਆਂ ਨੇ ਰੋਸ ਪ੍ਰਗਟਾਇਆ

ਸੰਘੋਲ, 27 ਜਨਵਰੀ (ਗੁਰਨਾਮ ਸਿੰਘ ਚੀਨਾ)-ਪਿੰਡ ਖੰਟ ਵਾਸੀਆਂ ਵਲੋੋਂ ਪਿੰਡ ਵਿਖੇ ਚੱਲ ਰਹੀ ਪੇਂਡੂ ਡਿਸਪੈਂਸਰੀ ਦੇ ਸਟਾਫ਼ ਨੂੰ ਕਿਸੇ ਮੁਹੱਲਾ ਕਲੀਨਿਕ 'ਚ ਤਬਦੀਲ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਇਕੱਠੇ ਹੋਏ ਪਿੰਡ ਵਾਸੀਆਂ ਸਮੇਤ ਬਲਾਕ ਸੰਮਤੀ ...

ਪੂਰੀ ਖ਼ਬਰ »

ਸਰਪੰਚ ਮਾਜਰੀ ਦੀ ਅਗਵਾਈ 'ਚ ਇਨਸਾਫ਼ ਮੋਰਚੇ ਲਈ ਜਥਾ ਰਵਾਨਾ

ਖਮਾਣੋਂ, 27 ਜਨਵਰੀ (ਮਨਮੋਹਣ ਸਿੰਘ ਕਲੇਰ)-ਇਲਾਕੇ ਦੇ ਸਮਾਜ ਸੇਵਕ ਅਤੇ ਸਰਪੰਚ ਯੂਨੀਅਨ ਖਮਾਣੋਂ ਦੇ ਸਰਪ੍ਰਸਤ ਦਵਿੰਦਰ ਸਿੰਘ ਸਰਪੰਚ ਪਿੰਡ ਮਾਜਰੀ ਦੀ ਅਗਵਾਈ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ 'ਚ ਮੋਰਚੇ ਸ਼ਮੂਲੀਅਤ ਕਰਨ ਲਈ ਪਿਛਲੇ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਸਜਾਇਆ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ, 27 ਜਨਵਰੀ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ 341ਵੇਂ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਭਾਟ ਸਿੱਖ ਬਰਾਦਰੀ ਵਲੋਂ ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ 'ਚੋਂ ਪੂਰੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਅਲੌਕਿਕ ਨਗਰ ...

ਪੂਰੀ ਖ਼ਬਰ »

8 ਨੂੰ ਮੰਤਰੀ ਧਾਲੀਵਾਲ ਤੇ 15 ਫਰਵਰੀ ਨੂੰ ਖ਼ਜ਼ਾਨਾ ਮੰਤਰੀ ਚੀਮਾ ਦੀ ਰਿਹਾਇਸ਼ ਅੱਗੇ ਪਰਿਵਾਰ ਤੇ ਬੱਚਿਆਂ ਸਮੇਤ ਦੇਵਾਂਗੇ ਸੂਬਾ ਪੱਧਰੀ ਧਰਨੇ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਪਿਛਲੇ ਸਾਲਾਂਬੱਧੀ ਅਰਸੇ ਤੋਂ ਬਤੌਰ ਇਨਲਿਸਟਮੈਂਟ ਤੇ ਆਊਟ ਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਵਿਭਾਗ 'ਚ ਸ਼ਾਮਿਲ ਕਰ ਕੇ ਪੱਕਾ ਰੁਜ਼ਗਾਰ ਦਿਵਾਉਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਥਾਣਾ ਖਮਾਣੋਂ ਮੁਖੀ ਬਲਵੀਰ ਸਿੰਘ ਵਧੀਆ ਪੁਲਿਸ ਸੇਵਾਵਾਂ ਬਦਲੇ ਹੋਏ ਸਨਮਾਨਿਤ

ਖਮਾਣੋਂ, 27 ਜਨਵਰੀ (ਮਨਮੋਹਣ ਸਿੰਘ ਕਲੇਰ)-ਥਾਣਾ ਖਮਾਣੋਂ ਵਿਖੇ ਬਤੌਰ ਮੁਖੀ ਵਜੋਂ ਥਾਣੇਦਾਰ ਬਲਵੀਰ ਸਿੰਘ ਵਲੋਂ ਪੁਲਿਸ ਅਤੇ ਸਮਾਜਿਕ ਤੌਰ 'ਤੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਜ਼ਿਲ੍ਹਾ ਪੱਧਰ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਏ ਗਏ ਗਣਤੰਤਰ ਦਿਵਸ ਮੌਕੇ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਵਿਅਕਤੀ ਜ਼ਖ਼ਮੀ

ਅਮਲੋਹ, 27 ਜਨਵਰੀ (ਕੇਵਲ ਸਿੰਘ)-ਚਾਈਨਾ ਡੋਰ ਜਿਹੜੀ ਕਿ ਇਨਸਾਨਾਂ ਦੀ ਖ਼ਤਰਨਾਕ ਹੈ, ਜਿਸ ਦੇ ਘਾਤਕ ਨਤੀਜੇ ਵੀ ਨਿੱਤ ਦਿਨ ਸਾਹਮਣੇ ਆਉਂਦੇ ਹਨ, ਉੱਥੇ ਹੀ ਅਮਲੋਹ ਵਿਖੇ ਇਕ ਵਿਅਕਤੀ ਚਾਈਨਾ ਡੋਰ ਨਾਲ ਜ਼ਖ਼ਮੀ ਹੋਇਆ ਹੈ | ਜਿਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਜੀ.ਪੀ. ਨੇ 'ਭਾਮੀਆ ਵਾਲਾ ਪਰਿਵਾਰ' ਨਾਲ ਕੀਤਾ ਦੁੱਖ ਪ੍ਰਗਟ

ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਫ਼ਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਸਾਬਕਾ ਵਿਧਾਇਕ ਬਸੀ ਪਠਾਣਾਂ ਸ਼ਹਿਰ ਦੇ 'ਭਾਮੀਆਂ ਵਾਲਾ ਪਰਿਵਾਰ' ਨਾਲ ਦੁੱਖ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਐਨ.ਐੱਸ.ਐੱਸ ਯੂਨਿਟ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਮਾਤਾ ਗੁਜਰੀ ਕਾਲਜ ਦੇ ਐਨ.ਐੱਸ.ਐੱਸ.ਯੂਨਿਟ ਦੇ ਵਿਦਿਆਰਥੀਆਂ ਦਾ ਪੁਰਾਤਤਵ ਮਿਊਜ਼ੀਅਮ ਨਾਲੰਦਾ, ਨਾਲੰਦਾ ਯੂਨੀਵਰਸਿਟੀ, ਬਿਹਾਰ ਮਿਊਜ਼ੀਅਮ, ਬੋਧ ਗਯਾ, ਨੈਸ਼ਨਲ ...

ਪੂਰੀ ਖ਼ਬਰ »

ਸੰਤ ਨਾਮਦੇਵ ਮੰਦਰ ਦਾ ਸਾਲਾਨਾ ਉਤਸਵ ਮਨਾਇਆ

ਬਸੀ ਪਠਾਣਾਂ, 27 ਜਨਵਰੀ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਸੰਤ ਨਾਮਦੇਵ ਮੰਦਰ ਸਭਾ ਬਸੀ ਪਠਾਣਾਂ ਵਲੋਂ ਬਸੰਤ ਪੰਚਮੀ ਮੌਕੇ ਕਰਵਾਇਆ ਜਾ ਰਿਹਾ 98 ਵਾਂ ਸਾਲਾਨਾ ਉਤਸਵ ਅੱਜ ਪ੍ਰਧਾਨ ਕਿ੍ਸ਼ਨ ਚੰਦ ਦੀ ਅਗਵਾਈ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੱਤਰ ਕੁਲਦੀਪ ਮੋਹਣ ਨੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਜਾਰੀ

ਬਸੀ ਪਠਾਣਾਂ, 27 ਜਨਵਰੀ (ਰਵਿੰਦਰ ਮੌਦਗਿਲ)-ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਅੱਜ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਦੇ ਮਾਮਲੇ 'ਚ ਮੁਕੱਦਮੇ ਦਰਜ

ਮੰਡੀ ਗੋਬਿੰਦਗੜ੍ਹ, 27 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਚਾਈਨਾ ਡੋਰ ਦਾ ਇਸਤੇਮਾਲ ਕਰ ਕੇ ਪਤੰਗ ਚੜ੍ਹਾਉਣ ਦੇ ਮਾਮਲੇ 'ਚ ਵਿਅਕਤੀਆਂ ਖਿਲਾਫ਼ ਮੁਕੱਦਮੇ ਦਰਜ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਆਕਾਸ਼ ਦਤ ...

ਪੂਰੀ ਖ਼ਬਰ »

ਇੰਟਰ ਡਿਪਾਰਟਮੈਂਟ ਕਿ੍ਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਇੰਟਰ ਡਿਪਾਰਟਮੈਂਟ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 11 ਵਿਭਾਗਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਅਵਾਰਾ ਪਸ਼ੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਛੱਡੇ

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਸਰਕਾਰੀ ਪੱਧਰ 'ਤੇ ਪੁਖ਼ਤਾ ਇੰਤਜ਼ਾਮ ਨਾ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX