ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  4 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  42 minutes ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 1 hour ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 1 hour ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 2 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 2 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 3 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 3 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 4 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 5 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 6 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 6 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਰੂਪਨਗਰ

ਰੂਪਨਗਰ ਜ਼ਿਲ੍ਹੇ 'ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਰੂਪਨਗਰ, 27 ਜਨਵਰੀ (ਸਤਨਾਮ ਸਿੰਘ ਸੱਤੀ)-74ਵੇਂ ਗਣਤੰਤਰ ਦਿਵਸ ਮੌਕੇ ਡਵੀਜ਼ਨਲ ਕਮਿਸ਼ਨਰ ਰੂਪਨਗਰ ਸੁਮੇਰ ਸਿੰਘ ਗੁਰਜ਼ਰ ਨੇ ਨਹਿਰੂ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ | ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਵਿਵੇਕ ਐਸ ਸੋਨੀ ਵੀ ਉਨ੍ਹਾਂ ਦੇ ਨਾਲ ਸਨ | ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ 74ਵੇਂ ਗਣਤੰਤਰ ਦਿਵਸ ਮੌਕੇ ਡਵੀਜ਼ਨਲ ਕਮਿਸ਼ਨਰ ਰੂਪਨਗਰ ਸੁਮੇਰ ਸਿੰਘ ਗੁਰਜ਼ਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫ਼ੌਜਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜ੍ਹਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ | ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ | ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਵੱਡਾ ਸੁਧਾਰ ਕਰਦਿਆਂ ਪੰਜਾਬ ਦੇ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਅਧੀਨ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ | ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਨੂੰ ਤਵੱਜੋ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਕੂਲਾਂ ਵਿਚ ਲਾਇਬ੍ਰੇਰੀ ਅਤੇ ਖੇਡਾਂ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ ਅਤੇ ਗ੍ਰਾਂਟਾਂ ਵੀ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਡੀ.ਐਸ.ਪੀ. ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ | ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ | ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ਼ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਐਸਪੀ (ਹੈੱਡਕੁਆਟਰ) ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਮਨਵਿੰਦਰ ਸਿੰਘ, ਐਸਡੀਐਮ ਰੂਪਨਗਰ ਹਰਬੰਸ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸੁਮੇਰ ਸਿੰਘ ਗੁਰਜ਼ਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, 75 ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਪਰੇਡ ਦੀ ਅਗਵਾਈ ਕਰਨ ਵਾਲੇ ਡੀ.ਐਸ.ਪੀ. ਸਿਮਰਨਜੀਤ ਸਿੰਘ ਤੇ ਮਾਰਚ ਪਾਸਟ ਕਰਨ ਵਾਲੇ ਦਸਤੇ ਦੇ ਕਮਾਂਡਰਾਂ ਨੂੰ ਵੀ ਯਾਦਗਾਰੀ ਚਿੰਨ੍ਹ (ਮੋਮੈਂਟੋ) ਦੇ ਕੇ ਸਨਮਾਨਿਤ ਕੀਤਾ | ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਿਤ ਕਰਨ ਵਾਲੀਆਂ ਸਖਸ਼ੀਅਤਾਂ ਦੀ ਸੂਚੀ ਵਿਚ ਪੀ.ਸੀ.ਐਸ (ਅੰਡਰ ਟਰੇਨਿੰਗ) ਹਰਜੋਤ ਕੌਰ, ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸੁਪਰਡੈਂਟ ਸ੍ਰੀਮਤੀ ਸੰਤੋਸ਼ ਕੁਮਾਰੀ, ਸੀਨੀਅਰ ਸਹਾਇਕ ਰਾਜਨ ਗੁਪਤਾ, ਕਲਰਕ ਪ੍ਰਭਜੋਤ ਸਿੰਘ, ਕਲਰਕ ਸ੍ਰੀਮਤੀ ਕਮਲਪ੍ਰੀਤ ਕੌਰ, ਕਲਰਕ ਸ੍ਰੀਮਤੀ ਅਮਰਜੀਤ ਕੌਰ ਅਤੇ ਸੇਵਾਦਾਰ ਤਰਸੇਮ ਸਿੰਘ ਅਤੇ ਜਸਵੀਰ ਸਿੰਘ ਸ਼ਾਮਿਲ ਸਨ | ਇਸੇ ਤਰ੍ਹਾਂ ਕਮਿਸ਼ਨਰ ਦਫ਼ਤਰ ਤੋਂ ਸੁਪਰਡੈਂਟ ਰਵਿੰਦਰ ਸਿੰਘ, ਸੁਪਰਡੈਂਟ ਗੁਰਸ਼ਰਨ ਸਿੰਘ, ਸੁਪਰਡੈਂਟ ਹਰਪ੍ਰੀਤ ਸਿੰਘ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਹਰਮਿੰਦਰ ਸਿੰਘ ਸ਼ਾਮਿਲ ਸਨ | ਇਸੇ ਤਰ੍ਹਾਂ ਪੁਲੀਸ ਵਿਭਾਗ ਤੋਂ ਵੀ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਐਸ.ਐਮ.ਓ ਡਾ. ਤਰਸੇਮ ਸਿੰਘ ਤੇ ਉਨ੍ਹਾਂ ਦੀ ਪੂਰੀ ਟੀਮ ਜਿਸ ਵਿੱਚ ਬਹੁਤ ਸਾਰੇ ਡਾਕਟਰ ਤੇ ਸਟਾਫ਼ ਨਰਸਾਂ ਵੀ ਸ਼ਾਮਿਲ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਹੋਰ ਵੀ ਕਈ ਸਖਸ਼ੀਅਤਾਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੀਤਾ ਗਿਆ |
ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ 74ਵੇਂ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਵਿਖੇ ਕੌਮੀ ਝੰਡਾ ਲਹਿਰਾਇਆ
ਨਗਰ ਕੌਂਸਲ ਦਫ਼ਤਰ ਰੋਪੜ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕੌਮੀ ਝੰਡਾ ਲਹਿਰਾਇਆ ਅਤੇ ਝੰਡੇ ਨੂੰ ਸਲਾਮੀ ਦਿੱਤੀ | ਇਸ ਦੌਰਾਨ ਰਾਸ਼ਟਰੀ ਗੀਤ ਵੀ ਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਆਪਣੇ ਅਧਿਕਾਰਾਂ, ਫਰਜ਼ਾਂ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਨਗਰ ਕੌਂਸਲ ਦੇ ਈਓ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਪੂਨਮ ਕੱਕੜ, ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਮੋਹਿਤ ਸ਼ਰਮਾ, ਕੌਂਸਲਰ ਚਰਨਜੀਤ ਸਿੰਘ ਚੰਨੀ, ਕੌਂਸਲਰ ਸਰਬਜੀਤ ਸਿੰਘ ਸੈਣੀ, ਕੌਂਸਲਰ ਗੁਰਮੀਤ ਰਿੰਕੂ, ਕੌਂਸਲਰ ਨੀਰੂ ਗੁਪਤਾ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਜਸਪਿੰਦਰ ਕੌਰ, ਕੌਂਸਲਰ ਰੇਖਾ ਰਾਣੀ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਨੀਲਮ, ਮਦਨ ਗੁਪਤਾ, ਅਮਰਜੀਤ ਸਿੰਘ ਬਿੱਲਾ, ਬਲਵਿੰਦਰ ਸਿੰਘ ਲਾਡੀ,ਪਰਮਿੰਦਰ ਪਿੰਕਾ, ਭਰਤ ਵਾਲੀਆ, ਰਾਜੇਸ਼ ਵਰਮਾ ਬੇਲੇ ਵਾਲੇ, ਸ਼ਿਵ ਦਿਆਲ ਚੌਹਾਨ,ਅੰਕੁਸ਼ ਗੁਪਤਾ, ਅਸ਼ੋਕ ਦਾਰਾ ਆਦਿ ਹਾਜ਼ਰ ਸਨ |
ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਵਿਖ਼ੇ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਰੂਪਨਗਰ, (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਪੰਜਾਬ ਵਿਖ਼ੇ 74ਵਾਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ ਦੇ ਪ੍ਰੈਸੀਡੈਂਟ ਐਨ.ਐੱਸ. ਰਿਆਤ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਯੂਨੀਵਰਸਿਟੀ ਦੀ ਸੁਰੱਖਿਆ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਰਾਸ਼ਟਰੀ ਗਾਨ ਗਾਇਆ ਗਿਆ | ਐਨ.ਐੱਸ. ਰਿਆਤ ਨੇ ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਪਣੇ ਕੌਮੀ ਝੰਡੇ ਨੂੰ ਪਿਆਰ ਅਤੇ ਸਤਿਕਾਰ ਦੇਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ.ਐੱਸ. ਸਤਿਆਲ ਨੇ ਸਾਰਿਆ ਨੂੰ ਗਣਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਡੇ ਕੌਮੀ ਝੰਡੇ ਦੇ ਰੰਗ ਸਾਨੂੰ ਭਾਈਚਾਰਕ ਏਕਤਾ ਰੱਖਣਾ ਸਿਖਾਉਂਦੇ ਹਨ, ਜੋ ਸਾਨੂੰ ਵੀਰਤਾ, ਤਿਆਗ, ਸ਼ਾਂਤੀ, ਅਤੇ ਖੁਸ਼ਹਾਲੀ ਦੀ ਪ੍ਰੇਰਨਾ ਦਿੰਦੇ ਹਨ, ਇਸ ਮੌਕੇ ਉਨ੍ਹਾਂ ਤਿਰੰਗੇ ਝੰਡੇ ਦੇ ਰੰਗਾਂ ਦੇ ਇਤਿਹਾਸ ਵਾਰੇ ਮੌਜੂਦ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵੇਰਵਾ ਦਿੰਦਿਆਂ ਜਾਣਕਾਰੀ ਦਿੱਤੀ | ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਝੰਡੇ ਦਾ ਮਾਣ ਸਤਿਕਾਰ ਕਾਇਮ ਰੱਖਣ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਿਠਾਈਆਂ ਵੰਡੀਆ ਗਈਆਂ | ਇਸ ਮੌਕੇ ਡਾ. ਆਸ਼ੂਤੋਸ਼ ਸ਼ਰਮਾ, ਡਾ. ਮੋਨਿਕਾ ਸ਼ਰਮਾ, ਇੰਜ. ਮਨਦੀਪ ਸਿੰਘ, ਡਾ. ਨਵਨੀਤ, ਡਾ. ਮੋਹਿੰਦਰ ਸਿੰਘ ,ਪ੍ਰੋ. ਨਰਿੰਦਰ ਭੂੰਬਲਾ ਪੀ.ਆਰ.ਓ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ |
ਜੀਨੀਅਸ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਮਨਾਈ
ਰੂਪਨਗਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦੇ ਮੁੱਖ ਮਹਿਮਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ, ਮੈਡਮ ਸ੍ਰੀਮਤੀ ਗੁਣਵੰਤ ਕੌਰ ਸਨ | ਉਨ੍ਹਾਂ ਨੇ ਸਕੂਲ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਜਮਾਤ +1 ਦੀ ਹਰਸਿਮਰ ਕੌਰ ਨੇ ਇਸ ਮੌਕੇ ਸਬੰਧੀ ਭਾਸ਼ਣ ਦਿੱਤਾ ਅਤੇ +1 ਜਮਾਤ ਦੀ ਰਾਜਵਿੰਦਰ ਨੇ ਕਵਿਤਾ ਪੇਸ਼ ਕੀਤੀ | ਇਸ ਮੌਕੇ 'ਤੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਗਤੀਵਿਧੀਆਂ ਕੀਤੀਆਂ | ਸਕੂਲ ਦੇ ਡਾਇਰੈਕਟਰ ਮੈਡਮ ਗੁਰਪ੍ਰੀਤ ਮਾਥੁਰ ਨੇ ਗਣਤੰਤਰ ਦਿਵਸ, ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਦੇ ਜਨਮ ਦਿਨ ਦੀ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਨੇਕ ਕਰਮ ਕਰਨ ਅਤੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ | ਸਕੂਲ ਨੂੰ ਤਿਰੰਗੇ ਝੰਡਿਆਂ, ਤਿਰੰਗੇ ਗ਼ੁਬਾਰਿਆਂ ਅਤੇ ਪਤੰਗਾਂ ਨਾਲ ਸਜਾਇਆ ਗਿਆ | ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ, ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਠਿਆਈ ਵੰਡੀ ਗਈ | ਸਕੂਲ ਪਿ੍ੰਸੀਪਲ ਪੂਨਮ ਡੋਗਰਾ ਅਤੇ ਉਪ ਪਿ੍ੰਸੀਪਲ ਭੁਪਿੰਦਰ ਕੌਰ ਨੇ ਵੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਸ.ਸ.ਸ.ਸ. (ਲ) ਨੂਰਪੁਰ ਬੇਦੀ ਵਿਖੇ ਗਣਤੰਤਰ ਦਿਵਸ ਮਨਾਇਆ
ਨੂਰਪੁਰ ਬੇਦੀ (ਵਿੰਦਰ ਪਾਲ ਝਾਂਡੀਆ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ (ਲ) ਨੂਰਪੁਰ ਬੇਦੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦਿਹਾੜੇ 'ਤੇ ਸਕੂਲ ਇੰਚਾਰਜ ਲੈਕਚਰਾਰ ਜਸਵਿੰਦਰ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ ਪ੍ਰਤੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੀ.ਪੀ.ਈ. ਰਣਜੀਤ ਸਿੰਘ ਭੱਠਲ, ਲੈਕਚਰਾਰ ਅਨਿਲ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਮਿਲਣ ਤੋਂ ਬਾਅਦ ਡਾਕਟਰ ਭੀਮ ਰਾਓ ਅੰਬੇਡਕਰ ਦੀ ਅਗਵਾਈ ਹੇਠ ਸੰਵਿਧਾਨਕ ਦਸਤਾਵੇਜ਼ ਦੇ ਮਸੌਦੇ ਨੂੰ ਤਿਆਰ ਕਰਨ ਲਈ ਕਮੇਟੀ ਬਣਾਈ ਗਈ ਜਿਸ ਵਿਚ ਛੇ ਹੋਰ ਮੈਂਬਰ ਸ਼ਾਮਲ ਸਨ ਵਲੋਂ ਭਾਰਤ ਦੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸ਼ਾਦ ਨੂੰ 25 ਜਨਵਰੀ 1949 ਨੂੰ ਭਾਰਤੀ ਸੰਵਿਧਾਨ ਦਾ ਖਰੜਾ ਸੌਂਪਿਆ ਗਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਲਾਗੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਸੰਸਾਰ ਦਾ ਸਭ ਤੋਂ ਵਿਸ਼ਾਲ ਲਿਖਤੀ ਸੰਵਿਧਾਨ ਹੈ ਇਸ ਵਿਚ 465 ਅਨੁਛੇਦ ਅਤੇ 12 ਸੂਚੀਆਂ ਸ਼ਾਮਲ ਹਨ | ਇਸ ਵਿਸ਼ਾਲ ਦਸਤਾਵੇਜ਼ ਨੂੰ ਤਿਆਰ ਕਰਨ ਲਈ 2 ਸਾਲ, 11 ਮਹੀਨੇ ਤੇ 18 ਦਿਨ ਦਾ ਸਮਾਂ ਲੱਗਾ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਲੈਕਚਰਾਰ ਮੇਘਨਾ, ਮੈਡਮ ਨੀਰਜ ਬਾਲਾ, ਗੁਰਪਾਲ ਕੌਰ, ਜਸਵੰਤ ਕੌਰ ਅਤੇ ਸੀਮਾ ਰਾਣੀ ਆਦਿ ਹਾਜ਼ਰ ਸਨ |
ਗਣਤੰਤਰ ਦਿਵਸ ਮੌਕੇ ਨੰਗਲ ਵਿਚ ਅਨਮਜੋਤ ਕੌਰ ਨੇ ਕੌਮੀ ਝੰਡਾ ਲਹਿਰਾਇਆ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-74ਵੇਂ ਗਣਤੰਤਰ ਦਿਹਾੜੇ ਮੌਕੇ ਨੰਗਲ ਵਿਚ ਗਣਤੰਤਰ ਦਿਵਸ ਸਮਾਰੋਹ ਮੌਕੇ ਅਮਨਜੋਤ ਕੌਰ ਪੀ.ਸੀ.ਐੱਸ ਮੁੱਖ ਮੰਤਰੀ ਫ਼ੀਲਡ ਅਫ਼ਸਰ ਰੂਪਨਗਰ ਨੇ ਸਥਾਨਕ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿਚ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਅਨਮਜੋਤ ਕੌਰ ਨੇ ਦੇਸ਼ ਵਾਸੀਆਂ ਦੇ ਨਾਮ ਆਪਣੇ ਸੰਬੋਧਨ ਵਿਚ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ | ਇਸ ਲਈ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਤਿਆਰ ਹੋ ਕੇ ਲਾਗੂ ਹੋਇਆ ਸੀ | ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਦਿਨ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਇਹ ਦਿਵਸ ਹੋਰ ਵੀ ਵੱਡੇ ਮਾਣ ਵਾਲਾ ਹੈ | ਆਜ਼ਾਦੀ ਸੰਗਰਾਮ ਵਿਚ ਪੰਜਾਬੀ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਹੋਰ ਅਜਿਹੇ ਸੈਂਕੜੇ ਯੋਧੇ ਹਨ ਜਿਨ੍ਹਾਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ | ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇੱਕ ਮਹਾਨ ਕਾਰਜ ਸੀ | ਇਸ ਕਾਰਜ ਨੂੰ ਸਿਰੇ ਚੜ੍ਹਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਨੇ ਦਿੱਤਾ | ਇਸ ਮੌਕੇ ਜੱਜ ਸ਼ਵੇਤਾ ਠਾਕੁਰ, ਗੁਰਜੀਤ ਕੌਰ ਢਿੱਲੋਂ, ਡੀ.ਐੱਸ.ਪੀ ਸਤੀਸ਼ ਕੁਮਾਰ, ਤਹਿਸੀਲਦਾਰ ਨੀਰਜ ਕੁਮਾਰ ਸ਼ਰਮਾ, ਐੱਸ.ਐੱਚ.ਓ ਦਾਨਿਸ਼ਵੀਰ ਸਿੰਘ, 'ਆਪ' ਆਗੂ ਡਾ. ਸੰਜੀਵ ਗੌਤਮ, ਪਿ੍ੰ. ਕਿਰਨ ਸ਼ਰਮਾ, ਵਿਜੇ ਬੰਗਲਾ, ਪਰਵਿੰਦਰ ਕੌਰ, ਗੁਰਦੀਪ ਕੁਮਾਰ, ਲਲਿਤ ਮੋਹਨ, ਡੀ.ਐਨ ਪ੍ਰਸਾਦ, ਬਲਜੀਤ ਕੌਰ, ਗੁਰਮੀਤ ਕੌਰ, ਮੋਨਿਕਾ, ਨਵਜੋਤ, ਮੀਨਾ ਸ਼ਰਮਾ, ਰਜੇਸ਼, ਨਵਦੀਪ, ਸਮਰਿਤੀ, ਤੰਨੂੰ, ਹਿਮਾਨੀ, ਜਗਮੋਹਨ ਸਿੰਘ ਆਦਿ ਹਾਜ਼ਰ ਸਨ |
ਮਧੂਬਨ ਵਾਟਿਕਾ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਨੂਰਪੁਰ ਬੇਦੀ (ਵਿੰਦਰ ਪਾਲ ਝਾਂਡੀਆ)-ਸਿੱਖਿਆ ਦੇ ਖੇਤਰ 'ਚ ਇਲਾਕੇ ਦੀ ਨਾਮਵਰ, ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਗਣਤੰਤਰਤਾ ਦਿਵਸ ਮਨਾਉਣ ਲਈ ਦੇਸ਼ ਭਗਤੀ ਨਾਲ ਲਬਰੇਜ਼ ਸਮਾਰੋਹ ਕਰਵਾਇਆ ਗਿਆ | ਇਹ ਉਕਤ ਪ੍ਰੋਗਰਾਮ ਸਕੂਲ ਦੇ ਵਿਸ਼ਾਲ ਆਡੀਟੋਰੀਅਮ 'ਚ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਅਮਿਤ ਚੱਢਾ, ਸਕੂਲ ਮੈਨੇਜਮੈਂਟ ਡਾਇਰੈਕਟਰ ਕੇਸ਼ਵ ਕੁਮਾਰ, ਸਕੂਲ ਪਿ੍ੰਸੀਪਲ ਜੌਬੀ ਟੀ ਅਬ੍ਰਾਹਿਮ ਆਦਿ ਵਲੋਂ ਸਾਂਝੇ ਤੌਰ 'ਤੇ ਜੋਤੀ ਜਗਾ ਕੇ ਕੀਤੀ ਗਈ | ਇਸ ਮੌਕੇ ਤਿਰੰਗੀ ਪੁਸ਼ਾਕਾਂ 'ਚ ਸੱਜੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਹੱਥਾਂ 'ਚ ਕੌਮੀ ਝੰਡੇ ਫੜ ਕੇ ਪ੍ਰੋਗਰਾਮ 'ਚ ਸ਼ਮੂਲੀਅਤ ਕੀਤੀ | ਆਪਣੇ ਸੰਬੋਧਨ 'ਚ ਸਕੂਲ ਚੇਅਰਮੈਨ ਅਮਿਤ ਚੱਢਾ ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਦੀਪਿਕਾ ਪੁਰੀ, ਮੈਡਮ, ਅਨੁ ਕੌਂਸਲ, ਅਵਿਨਾਸ਼ ਕੁਮਾਰ, ਪਰਵੀਨ, ਲੈਨਿਨ ਐਮ, ਅਕਾਂਸ਼ਾ, ਅਵਤਾਰ ਸਿੰਘ, ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਸਬ-ਡਵੀਜ਼ਨ ਪੱਧਰ ਦਾ 74ਵਾਂ ਗਣਤੰਤਰ ਦਿਵਸ
Lਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਐੱਸ.ਡੀ.ਐਮ. ਵਲੋਂ ਅਦਾ ਕੀਤੀ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਸਥਾਨਕ ਅਨਾਜ ਵਿਚ ਸਬ ਡਵੀਜ਼ਨ ਪੱਧਰ 'ਤੇ ਦੇਸ਼ ਦਾ 74ਵਾਂ ਗਣਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸ:ਅਮਰੀਕ ਸਿੰਘ ਸਿੱਧੂ ਐੱਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਅਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ | ਇਸ ਮੌਕੇ ਉਨ੍ਹਾਂ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਕੌਮੀ ਪਰਵਾਨਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਨਾਲ ਹੀ ਸਾਡੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੁੰਦਾ ਹੈ | ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਵਧੀਆ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਸ੍ਰੀ ਚਮਕੌਰ ਸਾਹਿਬ ਦੇ ਤਹਿਸੀਲਦਾਰ ਸ੍ਰੀ ਚੇਤਨ ਬਾਂਗੜ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਡੀ. ਐੱਸ. ਪੀ. ਜਰਨੈਲ ਸਿੰਘ, ਐੱਸ. ਐਮ. ਓ. ਡਾ. ਗੋਬਿੰਦ ਟੰਡਨ, ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਬੀ.ਡੀ.ਪੀ.ਓ. ਹਰਕੀਤ ਸਿੰਘ ਆਦਿ ਸਮੇਤ ਚੁਣਵੇਂ ਪਤਵੰਤੇ ਹੀ ਮੌਜੂਦ ਸਨ |
ਜ਼ਿਲ੍ਹਾ ਭਾਜਪਾ ਪ੍ਰਧਾਨ ਲਾਲਪੁਰਾ ਨੇ ਗਣਤੰਤਰ ਦਿਵਸ ਮੌਕੇ ਨੰਗਲ 'ਚ ਲਹਿਰਾਇਆ ਰਾਸ਼ਟਰੀ ਝੰਡਾ
ਨੰਗਲ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਮੰਡਲ ਨੰਗਲ ਵਲੋਂ ਮੰਡਲ ਭਾਜਪਾ ਪ੍ਰਧਾਨ ਰਾਜੇਸ਼ ਚੌਧਰੀ ਦੀ ਅਗਵਾਈ ਹੇਠ ਅੱਡਾ ਮਾਰਕੀਟ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਹਲਕਾ ਜਨ ਪ੍ਰਤੀਨਿਧ ਡਾਕਟਰ ਪਰਮਿੰਦਰ ਸ਼ਰਮਾ, ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਡਾਕਟਰ ਜੀਵਨ ਕੁਮਾਰ, ਸਤਬੀਰ ਸਿੰਘ ਰਾਣਾ, ਠੇਕੇਦਾਰ ਹਰਮਨਜੀਤ ਸਿੰਘ ਪਿ੍ੰਸ, ਚੰਦਰ ਕੁਮਾਰ ਬਜਾਜ, ਮੁਕੇਸ਼ ਨੱਢਾ, ਤਿਲਕ ਰਾਜ ਲੱਕੀ, ਸੁਸ਼ੀਲ ਚੋਪੜਾ, ਰਣਜੀਤ ਲੱਕੀ, ਦਿਨੇਸ਼ ਜੋਸ਼ੀ, ਮਹੇਸ਼ ਕਾਲੀਆ, ਅਮਿੱਤ ਬਰਾਰੀ, ਬਲਰਾਮ ਪ੍ਰਾਸ਼ਰ, ਵਿਕਰਾਂਤ ਪਰਮਾਰ, ਲਾਲਾ ਮੋਤੀ ਰਾਮ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ |
ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਨੰਗਲ ਦਫ਼ਤਰ ਵਿਖੇ ਮਨਾਇਆ ਗਣਤੰਤਰ ਦਿਵਸ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਬੀ.ਬੀ.ਐਮ.ਬੀ ਦੀਯੂਨੀਅਨ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਸਥਾਨਕ ਜਥੇਬੰਦੀ ਦੇ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਲਾਦੀ ਨੇ ਝੰਡਾ ਲਹਿਰਾਇਆ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਲਾਦੀ, ਵਿਨੋਦ ਰਾਣਾ, ਪਰਮਜੀਤ ਰਾਣਾ,ਮਨੋਜ ਵਰਮਾ, ਰਣਵੀਰ ਸਿੰਘ, ਅਸ਼ੋਕ ਅੰਗਰੀਸ਼, ਯਸ਼ਪਾਲ ਰਣੌਤ, ਕਮਲ ਸੇਨ, ਚੰਦਰਮੋਹਨ, ਸ਼ਿਵਕੁਮਾਰ, ਰਣਵੀਰ ਰਾਣਾ, ਸ਼ਿਆਮ ਲਾਲ ਸਿੱਧੂ, ਹਰੀ ਪ੍ਰਸਾਦ, ਕਸ਼ਮੀਰ ਸਿੰਘ, ਦਿਨੇਸ਼ ਚਮੋਲੀ, ਸਤੀਸ਼ ਕੁਮਾਰ, ਖੁਸ਼ਹਾਲ ਸਿੰਘ, ਓਮ ਪ੍ਰਕਾਸ਼, ਰਾਮ ਪਾਲ, ਬਲਬੀਰ, ਤਰਸੇਮ ਲਾਲ ਆਦਿ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸੈਣੀ, ਵਿਜੇ ਕੌਸ਼ਲ, ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਬੇਲਾ ਕਾਲਜ ਵਿਖੇ 74ਵਾਂ ਗਣਤੰਤਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ
ਬੇਲਾ ਤੋਂ ਮਨਜੀਤ ਸਿੰਘ ਸੈਣੀ ਅਨੁਸਾਰ-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 74ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ, ਜੋਸ਼ ਅਤੇ ਸਤਿਕਾਰ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਿਸਕੀ, ਮੇਨੈਜਰ ਪ੍ਰਬੰਧਕ ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਅਤੇ ਪਿ੍ੰਸੀਪਲ ਡਾਇਰੈਕਟਰ ਫਾਰਮੇਸੀ ਡਾ. ਸ਼ੈਲੇਸ਼ ਸ਼ਰਮਾ ਨੇ ਮੁੱਖ ਮਹਿਮਾਨ ਨੂੰ 'ਜੀ ਆਇਆਂ' ਆਖਿਆ | ਐਨ.ਸੀ.ਸੀ., ਸਕਾਊਟ ਅਤੇ ਗਾਈਡ ਦੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ | ਕਾਲਜ ਵਿਚ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰਪੂਰ ਹੋ ਗਿਆ | ਸੁਖਵਿੰਦਰ ਸਿੰਘ ਵਿਸਕੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਰਾਸ਼ਟਰੀ ਗੀਤ ਜਨ-ਗਨ-ਮਨ ਦਾ ਗਾਇਨ ਕੀਤਾ ਗਿਆ ਅਤੇ ''ਭਾਰਤ ਮਾਤਾ ਦੀ ਜੈ'' ਦੇ ਜੈਕਾਰਿਆਂ ਨਾਲ ਪੂਰਾ ਕਾਲਜ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ | ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਇੱਕ ਰਾਸ਼ਟਰੀ ਤਿਉਹਾਰ ਹੈ ਜੋ ਕਿਸੇ ਵਿਸ਼ੇਸ਼ ਜਾਤੀ, ਸੰਪਰਦਾ, ਧਰਮ, ਨਸਲ, ਕਬੀਲਾ, ਜ਼ਿਲ੍ਹਾ ਜਾਂ ਰਾਜ ਨਾਲ ਜੁੜਿਆ ਨਹੀਂ ਹੈ | ਬੇਸ਼ੱਕ ਸਾਡੇ ਦੇਸ਼ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਬਹੁਤ ਤਰੱਕੀ ਕੀਤੀ, ਛੋਟੀ ਸੂਈ ਤੋਂ ਲੈ ਕੇ ਪੁਲਾੜਾਂ ਤੱਕ ਗਏ ਪਰ ਅਜੇ ਵੀ ਬਹੁਤ ਕੁੱਝ ਕਰਨਾ ਬਾਕੀ ਹੈ | ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਆਉਣ ਵਾਲੀ ਪੀੜ੍ਹੀ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਯਾਦ ਚਿੰਨ੍ਹ ਸਾਂਝੇ ਕੀਤੇ | ਅੰਤ ਵਿਚ ਲੱਡੂ ਵੰਡ ਕੇ ਸਭ ਨੂੰ ਵਧਾਈ ਦਿੱਤੀ ਗਈ | ਸਟੇਜ ਸਕੱਤਰ ਦੀ ਭੂਮਿਕਾ ਡਾ. ਮਮਤਾ ਅਰੋੜਾ ਨੇ ਨਿਭਾਈ | ਸਹਾਇਕ ਪ੍ਰੋ. ਅਮਰਜੀਤ ਸਿੰਘ ਅਤੇ ਨਾਨ-ਟੀਚਿੰਗ ਸਟਾਫ਼ ਦਾ ਪ੍ਰੋਗਰਾਮ ਦਾ ਵਧੀਆ ਪ੍ਰਬੰਧ ਕਰਨ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ. ਸੰਦੀਪ ਕੁਮਾਰ, ਡਾ. ਸਤਨਾਮ ਸਿੰਘ, ਡਾ. ਅਜੇ ਖੁਸ਼ਵਾਹਾ, ਸਹਾਇਕ ਪ੍ਰੋ. ਸੁਨੀਤਾ ਰਾਣੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਤਿੰਨੋਂ ਸੰਸਥਾਵਾਂ ਦਾ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ |
ਸਮਾਰਟ ਸਕੂਲ ਧਮਾਣਾ ਵਿਚ ਗਣਤੰਤਰਤਾ ਦਿਵਸ ਮਨਾਇਆ
ਨੂਰਪੁਰ ਬੇਦੀ ਤੋਂ ਵਿੰਦਰਪਾਲ ਝਾਂਡੀਆਂ ਅਨੁਸਾਰ-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਵਿਖੇ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਸਰਦਾਰ ਜਗਤਾਰ ਸਿੰਘ ਕੰਦੋਲਾ ਦੀ ਰਹਿਨੁਮਾਈ ਹੇਠ ਹੋਈ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਅਤੇ ਸਕੂਲ ਮੈਨੇਜਮੈਂਟ ਕਮੇਟੀ ਧਮਾਣਾ ਦੇ ਚੇਅਰਮੈਨ ਮਾਸਟਰ ਮੋਹਨ ਸਿੰਘ ਨੇ ਤਿਰੰਗਾ ਲਹਿਰਾ ਕੇ ਕੀਤੀ | ਬੱਚਿਆਂ ਦੁਆਰਾ ਰਾਸ਼ਟਰੀ ਗਾਨ ਗਾਇਆ ਗਿਆ | ਇਸ ਉਪਰੰਤ ਮਾਰਚ ਪਾਸ ਕੱਢਿਆ ਗਿਆ | ਸਭ ਤੋਂ ਅੱਗੇ ਐਨ.ਸੀ.ਸੀ. ਕੈਡਿਟ ਦੀ ਟੁਕੜੀ ਇੰਚਾਰਜ ਐਨ.ਐਨ.ਸੀ. ਅਫ਼ਸਰ ਹਰਪ੍ਰੀਤ ਸਿੰਘ ਸਕਾਊਟ ਐਂਡ ਗਾਇਡ ਦੀ ਟੁਕੜੀ ਇੰਚਾਰਜ ਡੀ.ਪੀ.ਈ. ਗੁਰਮੀਤ ਸਿੰਘ ਅਤੇ ਬੈਂਡ ਟੀਮ ਦੀ ਟੁਕੜੀ ਇੰਚਾਰਜ ਨਵਨੀਤ ਕੁਮਾਰ ਦੁਆਰਾ ਗਰਾਊਾਡ ਵਿਚ ਦਿਲਕਸ਼ ਪਰੇਡ ਕੀਤੀ ਗਈ | ਜੋ ਕੇ ਸਥਾਨਕ ਲੋਕਾਂ ਦੇ ਖਿੱਚ ਦਾ ਕੇਂਦਰ ਰਹੀ | ਪਿ੍ੰਸੀਪਲ ਜਗਤਾਰ ਸਿੰਘ ਕੰਦੋਲਾ ਵਲੋਂ ਸੰਬੋਧਨ ਕਰਦੇ ਹੋਏ 74ਵੇਂ ਗਣਤੰਤਰ ਦਿਵਸ ਦੀ ਸਭ ਨੂੰ ਮੁਬਾਰਕਬਾਦ ਦਿੱਤੀ | ਸਾਇੰਸ ਅਧਿਆਪਕ ਪਰਵਿੰਦਰ ਕੁਮਾਰ ਵੱਲੋਂ ਬੱਚਿਆਂ ਦੇ ਮੁਕਾਬਲਿਆਂ ਵਿਚ ਵਿਸ਼ੇਸ਼ ਭੂਮਿਕਾ ਨਿਭਾਈ ਗਈ | ਇਸ ਮੌਕੇ ਸਕੂਲ ਸਟਾਫ਼ ਉਂਕਾਰ ਸਿੰਘ ਅਰਪਣ ਕੁਮਾਰ ਬਲਜੀਤ ਸਿੰਘ ਹਰਜਿੰਦਰ ਲਾਲ ਰਤਨ ਮੈਡਮ ਮਨਜੀਤ ਕੌਰ ਦਲਵਿੰਦਰ ਕੌਰ ਅਮਨਦੀਪ ਕੌਰ ਅਮਨ ਆਦਿ ਹਾਜ਼ਰ ਸਨ |
ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਲਈ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦਾ ਡਵੀਜ਼ਨਲ ਕਮਿਸ਼ਨਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ
ਕਾਹਨਪੁਰ ਖੂਹੀ ਤੋਂ ਗੁਰਬੀਰ ਸਿੰਘ ਵਾਲੀਆ ਅਨੁਸਾਰ-ਪੰਜਾਬ ਸਰਕਾਰ ਦੁਆਰਾ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਅਤੇ ਬੀਤੇ ਸਾਲ ਵਿਚ ਬੈੱਸਟ ਸਕੂਲ ਵਜੋਂ ਚੁਣੇ ਜਾਣ ਤੇ ਦੱਸ ਲੱਖ ਦੀ ਇਨਾਮੀ ਰਾਸ਼ੀ ਪ੍ਰਾਪਤ ਕਰਨ ਤੇ ਰੂਪਨਗਰ ਦੇ ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਆਈ ਏ ਐੱਸ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ.ਏ.ਐੱਸ. ਅਤੇ ਐੱਸ.ਐੱਸ.ਪੀ, ਆਈ. ਪੀ. ਐੱਸ. ਵਿਵੇਕ ਐੱਸ ਸੋਨੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦਾ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਏ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਸਨਮਾਨ ਕੀਤਾ ਗਿਆ | ਪਿ੍ੰਸੀਪਲ ਜੋਸ਼ੀ ਨੇ ਇਸ ਸਨਮਾਨ ਲਈ ਪੰਜਾਬ ਸਰਕਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਪ੍ਰੇਮ ਕੁਮਾਰ ਮਿੱਤਲ ਅਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਇਸ ਸਨਮਾਨ ਨੂੰ ਆਪਣੇ ਸਕੂਲ ਦੀ ਸਮੁੱਚੀ ਟੀਮ ਅਤੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ | ਪਿ੍ੰਸੀਪਲ ਅਨਿਲ ਜੋਸ਼ੀ ਨੂੰ ਇਹ ਸਨਮਾਨ ਮਿਲਣ ਤੇ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐੱਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਭੱਠਲ, ਲੈਕਚਰਾਰ ਬਲਜਿੰਦਰ ਰੀਹਲ, ਲੈਕਚਰਾਰ ਅਨਿਲ ਕੁਮਾਰ, ਲੈਕਚਰਾਰ ਦਰਸ਼ਨ ਸਿੰਘ ਅਤੇ ਰਕੇਸ਼ ਕੁਮਾਰ ਕਲਵਾਂ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਅਗਵਾਈ ਹੇਠ ਜਿੱਥੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾ ਰਹੇ ਹਨ ਉੱਥੇ ਖੇਡਾਂ ਵਿਚ ਵੀ ਮੋਹਰੀ ਹਨ |

12 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਬੇਲਾ, 27 ਜਨਵਰੀ (ਮਨਜੀਤ ਸਿੰਘ ਸੈਣੀ)-ਪੁਲਿਸ ਚੌਂਕੀ ਡੱਲਾ ਦੀ ਪੁਲਿਸ ਵਲੋਂ ਨੇੜਲੇ ਪਿੰਡ ਮਹਿਤੋਤ ਤੋਂ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕਿਸੇ ...

ਪੂਰੀ ਖ਼ਬਰ »

ਪਤੀ-ਪਤਨੀ ਨੇ ਲਗਾਏ ਕੌਂਸਲਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼, ਕੌਸਲਰ ਵਲੋਂ ਦੋਸ਼ਾਂ ਦਾ ਖੰਡਨ

ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ (ਪੱਤਰ ਪ੍ਰੇਰਕ)-ਸਥਾਨਕ ਮੁਹੱਲਾ ਭੋਰਾ ਸਾਹਿਬ ਦੇ ਰਹਿਣ ਵਾਲੇ ਦਵਿੰਦਰ ਸਿੰਘ ਤੇ ਉਸਦੀ ਪਤਨੀ ਅਮਰਜੀਤ ਕੌਰ ਨੇ ਦੋ ਛੋਟੇ ਬੱਚਿਆਂ ਦੀ ਹਾਜਰੀ ਵਿੱਚ ਵਾਰਡ ਨੂੰ 13 ਦੇ ਕੌਸ਼ਲਰ ਗੁਰਿੰਦਰ ਸਿੰਘ ਵਾਲੀਆ ਤੇ ਪ੍ਰੇਸ਼ਾਨ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਮਾਮਲਾ ਵਹੀਕਲ ਸਕਰੈਪ ਪਾਲਸੀ ਪੰਜਾਬ ਦਾ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਰੂਪਨਗਰ ਵਲੋਂ ਡੀ.ਸੀ. ਦਫ਼ਤਰ ਰੂਪਨਗਰ ਦਾ ਘਿਰਾਓ 30 ਨੂੰ

ਨੂਰਪੁਰ ਬੇਦੀ, 27 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਵਹੀਕਲ ਸਕਰੈਪ ਪਾਲਿਸੀ ਪੰਜਾਬ ਦੀ ਕੈਬਨਿਟ ਨੇ ਪਾਸ ਕਰ ਦਿੱਤੀ ਹੈ ਜਿਸ ਵਿਚ ਗੱਡੀਆਂ ਬਣਾਉਣ ਵਾਲੀਆਂ ਮੈਨੂਫੈਕਚਰਿੰਗ ਕੰਪਨੀਆਂ ਸੁਸਾਇਟੀ ਆਫ਼ ਇੰਡੀਅਨ ਮੋਬਾਈਲ ਮੈਨੂਫੈਕਚਰਜ਼ ...

ਪੂਰੀ ਖ਼ਬਰ »

5 ਕਿੱਲੋ 500 ਗ੍ਰਾਮ ਭੁੱਕੀ ਸਮੇਤ 2 ਮੋਟਰਸਾਈਕਲ ਸਵਾਰ ਕਾਬੂ

ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ਼ਹਿਰੀ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਅੱਜ ਉਦੋਂ ਸਫਲ ਹੋ ਨਿੱਬੜੀ ਜਦੋਂ ਪੁਲਿਸ ਵਲੋਂ ਇਕ ਨਾਕੇ ਦੌਰਾਨ ਦੋ ਮੋਟਰ ਸਾਈਕਲ ਸਵਾਰਾਂ ਤੋਂ 5 ਕਿੱਲੋ 500 ਗ੍ਰਾਮ ਭੁੱਕੀ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਵਿਚ ਲਹਿਰਾਇਆ ਤਿਰੰਗਾ ਝੰਡਾ

ਰੂਪਨਗਰ, 27 ਜਨਵਰੀ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਿਖੇ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੈਟਰਨ ਅਮਰਜੀਤ ਸਿੰਘ ਸੈਣੀ ਨੇ ਮਿੱਥੇ ਸਮੇਂ ਅਨੁਸਾਰ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸਕੂਲ ਦੇ ਡਿਵੈਲਪਮੈਂਟ ਮੈਨੇਜਰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਪਾਬੰਦੀ ਅਤੇ ਪੁਲਿਸ ਦੀਆਂ ਟੀਮਾਂ ਤੋਂ ਵੀ ਨਹੀਂ ਡਰੇ ਪਤੰਗਬਾਜ਼

ਰੂਪਨਗਰ, 27 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਪਾਬੰਦੀ ਅਤੇ ਪੁਲੀਸ ਦੀਆਂ ਟੀਮਾਂ ਤੇ ਡਰੋਨ ਕੈਮਰੇ ਦੀ ਨਿਗਰਾਨੀ ਦੇ ਬਾਵਜੂਦ ਪਤੰਗਬਾਜ਼ਾਂ ਨੇ ਖੁੱਲ ਕੇ ਡਰੈਗਨ ਡੋਰ (ਚਾਈਨਾ ਡੋਰ) ਦੀ ਵਰਤੋਂ ਕੀਤੀ | ਪਤੰਗਾਂ ਦੇ ਕੱਟਣ ਨਾਲ ਚਾਈਨਾ ਡੋਰ ਗਲੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਤੋਂ ਅੰਬੂਜਾ ਸੀਮਿੰਟ ਫ਼ੈਕਟਰੀ 'ਚ ਨੌਕਰੀ ਦੀ ਇੰਟਰਵਿਊ ਦੇਣ ਆਏ ਨੌਜਵਾਨਾਂ ਦੇ ਕਾਫ਼ਲੇ ਨੂੰ ਧਰਨਾਕਾਰੀਆਂ ਨੇ ਰੋਕਿਆ

ਘਨੌਲੀ, 27 ਜਨਵਰੀ (ਜਸਵੀਰ ਸਿੰਘ ਸੈਣੀ)-ਦਬੁਰਜੀ ਟੀ ਪੁਆਇੰਟ 'ਤੇ ਪ੍ਰਦੂਸ਼ਣ ਖ਼ਿਲਾਫ਼ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਕਈ ਚਿਰਾਂ ਤੋਂ ਪੱਕਾ ਰੋਸਮਈ ਧਰਨਾ ਜਾਰੀ ਹੈ | ਇਸ ਮੌਕੇ ਪਰਮਜੀਤ ਸਿੰਘ ਅਤੇ ਹੋਰਨਾਂ ਧਰਨਾਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਭਾਈ ਨੰਦ ਲਾਲ ਖ਼ਾਲਸਾ ਸਕੂਲ ਮੋਰਿੰਡਾ ਵਿਖੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਮੋਰਿੰਡਾ, 27 ਜਨਵਰੀ (ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਯੋਗਤਾ ਰਾਵਲ ਅਤੇ ਸੁਖਪਾਲ ਸਿੰਘ ਵਲੋਂ ਨਿਭਾਈ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਤਿਰੰਗੇ ਰੰਗ ਵਿਚ ਰੌਸ਼ਨਾਏ ਗੁਰੂ ਨਗਰੀ ਦੇ ਸਵਾਗਤੀ ਗੇਟ ਬਣੇ ਸੈਲਾਨੀਆਂ/ਰਾਹਗੀਰਾਂ ਦੀ ਖਿੱਚ ਦਾ ਕੇਂਦਰ

ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਆਉਣ ਜਾਣ ਵਾਲੇ ਸ਼ਰਧਾਲੂਆਂ ਸੈਲਾਨੀਆਂ ਅਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਆਉਣ ਜਾਣ ਵਾਲੇ ਰਾਹਗੀਰਾਂ ਦੀ ਖਿੱਚ ਦਾ ਕੇਂਦਰ ਰਹੇ ਸਵਾਗਤੀ ਗੇਟ ਬੀਤੀ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਖ਼ੁਦ ਚਾਈਨਾ ਡੋਰ ਨਾ ਵਰਤਣ ਦੀ ਚੁੱਕੀ ਸਹੁੰ

ਨੂਰਪੁਰ ਬੇਦੀ, 27 ਜਨਵਰੀ (ਵਿੰਦਰ ਪਾਲ ਝਾਂਡੀਆ)-ਸਿੱਖਿਆ ਦੇ ਖੇਤਰ 'ਚ ਇਲਾਕੇ ਨਾਮਵਰ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ੁਦ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਤੇ ਹੋਰਨਾਂ ਨੂੰ ਇਸ ਦੀ ਵਰਤੋਂ ਨਾ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਭਾਰੀ ਸ਼ਰਧਾ ਨਾਲ ਸਮਾਪਤ ਹੋਏ ਦਸਮੇਸ਼ ਵਿਆਹ ਪੁਰਬ ਸਮਾਗਮ

ਗੁਰੂ ਕਾ ਲਾਹੌਰ, 27 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਕਾ ਲਾਹੌਰ ਵਿਖੇ ਮਨਾਏ ਗਏ ਦੋ ਰੋਜ਼ਾ ਵਿਆਹ ਪੁਰਬ ਸਮਾਗਮ ਸੰਗਤਾਂ ਦੇ ਭਾਰੀ ਉਤਸ਼ਾਹ ਤੇ ਸ਼ਰਧਾ ਦੇ ਨਾਲ ਸਮਾਪਤ ਹੋ ਗਏ | ਇਸ ਮੌਕੇੇ ਗੁ: ਸਾਹਿਬ ਸ੍ਰੀ ਗੁਰੂ ਕਾ ਲਾਹੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX