ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  47 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 1 hour ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 2 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 3 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 3 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 4 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 4 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 5 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 6 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 6 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 7 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 7 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 8 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਖੰਨਾ / ਸਮਰਾਲਾ

ਵੱਖ-ਵੱਖ ਥਾਵਾਂ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ,ਮਨਜੀਤ ਸਿੰਘ ਧੀਮਾਨ)-26 ਜਨਵਰੀ ਨੰੂ ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੇ ਸਾਰੇ ਸਬ ਡਵੀਜ਼ਨਾਂ ਖੰਨਾ, ਸਮਰਾਲਾ, ਪਾਇਲ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਆਦਿ ਵਿਚ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਬ ਡਵੀਜ਼ਨਾਂ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮਜ਼ ਨੇ ਨਿਭਾਈ | ਖੰਨਾ ਵਿਚ ਐੱਸ.ਡੀ.ਐੱਮ ਮਨਜੀਤ ਕੌਰ, ਸਮਰਾਲਾ ਵਿਚ ਐੱਸ.ਡੀ.ਐੱਮ ਕੁਲਦੀਪ ਬਾਵਾ ਅਤੇ ਪਾਇਲ ਵਿਚ ਐੱਸ.ਡੀ.ਐੱਮ ਜਸਲੀਨ ਕੌਰ ਭੁੱਲਰ ਨੇ ਨਿਭਾਈ | ਇਸ ਤੋਂ ਇਲਾਵਾ ਵੱਖ ਵੱਖ ਨਗਰ ਕੌਂਸਲਾਂ ਵਿਚ ਕਈ ਸਕੂਲਾਂ ਵਿਚ ਅਤੇ ਕਈ ਹੋਰ ਅਦਾਰਿਆਂ ਵਿਚ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਕਈ ਥਾਵਾਂ ਤੇ ਮਾਰਚ ਪਾਸਟ ਪਰੇਡ ਦੀ ਸਲਾਮੀ ਵੀ ਲਈ ਗਈ |
ਅਨਾਜ ਮੰਡੀ ਖੰਨਾ ਵਿਖੇ ਐੱਸ.ਡੀ.ਐੱਮ ਮਨਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ
ਅਨਾਜ ਮੰਡੀ ਖੰਨਾ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐੱਮ ਮਨਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ | ਸਮਾਗਮ ਦੌਰਾਨ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਐੱਸ.ਡੀ.ਐੱਮ ਮਨਜੀਤ ਕੌਰ ਨੇ ਕੌਮ ਦੇ ਨਾਂ ਇਕ ਸੰਦੇਸ਼ ਪੜ੍ਹ ਕੇ ਸੁਣਾਇਆ | ਇਸ ਮੌਕੇ ਆਜ਼ਾਦੀ ਘੁਲਾਟੀਏ ਫਰੀਡਮ ਫਾਈਟਰ ਦੇ ਪਰਿਵਾਰਕ ਮੈਂਬਰਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ/ ਵਿਦਿਆਰਥਣਾਂ ਨੇ ਦੇਸ਼ ਭਗਤੀ, ਪੰਜਾਬ ਸਭਿਆਚਾਰ, ਗਿੱਧਾ, ਭੰਗੜਾ ਅਤੇ ਸਕਿੱਟਾਂ ਆਦਿ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਐੱਸ.ਡੀ.ਐੱਮ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਡੀ.ਐੱਸ.ਪੀ (ਖੰਨਾ) ਵਿਲੀਅਮ ਜੇਜੀ, ਤਹਿਸੀਲਦਾਰ ਨਵਦੀਪ ਸਿੰਘ ਭੋਗਲ, ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ, ਡੀ.ਐੱਸ.ਪੀ ਹਰਜਿੰਦਰ ਸਿੰਘ, ਐੱਸ.ਐੱਮ.ਓ. ਡਾ. ਮਨਿੰਦਰ ਸਿੰਘ ਭਸੀਨ, ਬੀ.ਡੀ.ਪੀ.ਓ. ਰਾਮਪਾਲ ਸਿੰਘ, ਡੀ.ਐੱਸ.ਪੀ ਟਰੈਫ਼ਿਕ ਕਰਨੈਲ ਸਿੰਘ, ਆੜ੍ਹਤੀ ਹਰਬੰਸ ਸਿੰਘ ਰੋਸ਼ਾ, ਜਗਤਾਰ ਸਿੰਘ ਰਤਨਹੇੜੀ, ਲਛਮਣ ਸਿੰਘ ਗਰੇਵਾਲ, ਮਾਰਕੀਟ ਕਮੇਟੀ ਸਕੱਤਰ ਸੁਰਜੀਤ ਸਿੰਘ ਚੀਮਾ, ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਸਿੰਘ, ਥਾਣਾ ਸਿਟੀ-1 ਖੰਨਾ ਦੇ ਐੱਸ.ਐੱਚ.ਓ ਇੰਸਪੈਕਟਰ ਸਨਦੀਪ ਕੁਮਾਰ, ਕੁਲਵੰਤ ਸਿੰਘ ਮਹਿਮੀ, ਪਿ੍ੰਸੀਪਲ ਸੰਜੇ ਸ਼ਾਰਦਾ, ਪਿ੍ੰਸੀਪਲ ਨਵਤੇਜ ਸ਼ਰਮਾ, ਫੂਡ ਸਪਲਾਈ ਇੰਸਪੈਕਟਰ ਪਰਮਿੰਦਰ ਸਿੰਘ, ਸਟੇਜ ਸਕੱਤਰ ਗੁਰਮੀਤ ਸਿੰਘ ਬਾਵਾ, ਸਟੈਨੋ ਜਸਵੀਰ ਸਿੰਘ, ਸਕੱਤਰ ਰੈੱਡ ਕਰਾਸ ਖੁਸ਼ਪਾਲ ਚੰਦ, ਏ.ਐੱਸ.ਆਈ ਗੁਰਮੀਤ ਸਿੰਘ, ਏ.ਐੱਸ.ਆਈ ਰਾਜਿੰਦਰ ਸਿੰਘ, ਏ.ਐੱਸ.ਆਈ ਸ਼ਮਸ਼ੇਰ ਸਿੰਘ, ਏ.ਐੱਸ.ਆਈ. ਪ੍ਰਮੋਦ ਕੁਮਾਰ, ਏ.ਐੱਸ.ਆਈ ਜਗਤਾਰ ਸਿੰਘ ਆਦਿ ਹਾਜ਼ਰ ਸਨ |
ਪਾਇਲ ਵਿਖੇ ਐੱਸ.ਡੀ.ਐੱਮ ਜਸਲੀਨ ਕੌਰ ਭੁੱਲਰ ਨੇ ਝੰਡਾ ਲਹਿਰਾਇਆ
ਪਾਇਲ, (ਨਿਜ਼ਾਮਪੁਰ/ਰਜਿੰਦਰ ਸਿੰਘ)-ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਵਿਚ ਮੁੱਖ ਮਹਿਮਾਨ ਐੱਸ.ਡੀ.ਐੱਮ. ਪਾਇਲ ਜਸਲੀਨ ਕੌਰ ਭੁੱਲਰ ਵਲੋਂ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ¢ ਇਸ ਸਮੇਂ ਪੰਜਾਬ ਪੁਲਿਸ ਦੇ ਜਵਾਨਾਂ, ਵੱਖ-ਵੱਖ ਸਕੂਲਾਂ, ਕਾਲਜਾਂ ਦੇ ਐਨ.ਸੀ.ਸੀ. ਕੈਡਟਾਂ ਵਲੋਂ ਮਾਰਚ ਪਾਸਟ ਕਰਨ ਸਮੇਂ ਸਲਾਮੀ ਦਿੱਤੀ ਗਈ¢ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਲੋਕ ਗੀਤ, ਕੋਰਿਓਗ੍ਰਾਫੀ, ਸਕਿੱਟਾਂ, ਗਿੱਧਾ ਭੰਗੜਾ ਪੇਸ਼ ਕੀਤਾ ਗਿਆ¢ ਇਸ ਮੌਕੇ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਇਸ ਮੌਕੇ ਜੱਜ ਏਕਤਾ ਸਹੋਤਾ, ਚੀਨੂ ਸ਼ਰਮਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਡੀ.ਐੱਸ.ਪੀ. ਹਰਸਿਮਰਤ ਸਿੰਘ ਛੇਤਰਾ, ਏ.ਪੀ. ਜੱਲ੍ਹਾ, ਬੂਟਾ ਸਿੰਘ ਰਾਣੋਂ, ਏ.ਐੱਫ.ਐੱਸ.ੳ. ਨਰਿੰਦਰ ਸਿੰਘ ਕੌੜੀ, ਐੱਸ.ਐੱਮ.ਓ. ਪਾਇਲ ਡਾ. ਜੈਦੀਪ ਸਿੰਘ ਚਾਹਲ ਵੀ ਹਾਜ਼ਰ ਸਨ¢
ਨਗਰ ਕੌਂਸਲ ਵਿਚ ਪ੍ਰਧਾਨ ਲੱਧੜ ਨੇ ਲਹਿਰਾਇਆ ਕੌਮੀ ਝੰਡਾ
ਨਗਰ ਕੌਂਸਲ ਖੰਨਾ ਦੇ ਦਫ਼ਤਰ ਵਿਖੇ 74ਵਾਂ ਗਣਤੰਤਰ ਦਿਵਸ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕੌਮੀ ਝੰਡਾ ਲਹਿਰਾਇਆ | ਜਦੋਂ ਕਿ ਪੁਲਿਸ ਵਲੋਂ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸੰਵਿਧਾਨ ਹੀ ਹੈ, ਜਿਸ ਕਾਰਨ ਮੇਰੇ ਵਰਗੇ ਵਿਅਕਤੀਆਂ ਨੂੰ ਨਗਰ ਕੌਂਸਲ ਪ੍ਰਧਾਨ ਅਤੇ ਮੁੱਖ ਮਹਿਮਾਨ ਬਣਨ ਦਾ ਮੌਕਾ ਮਿਲ ਰਿਹਾ ਹੈ | ਲੱਧੜ ਨੇ ਕਿਹਾ ਕਿ ਸੰਵਿਧਾਨ ਅਤੇ ਕੌਮੀ ਝੰਡੇ ਦਾ ਸਨਮਾਨ ਕਰਨਾ ਮੇਰੇ ਲਈ ਸਭ ਤੋਂ ਵੱਡੀ ਗੱਲ ਹੈ | ਉਨ੍ਹਾਂ ਕਿਹਾ ਕਿ ਅਸੀਂ ਡਾ. ਬੀ.ਆਰ ਅੰਬੇਦਕਰ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਬਰਾਬਰਤਾ ਦਾ ਸੰਵਿਧਾਨ ਦਿੱਤਾ ਅਤੇ ਕਮਜ਼ੋਰ ਅਤੇ ਦੱਬੇ ਕੁਚਲੇ ਲੋਕ ਵੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਇਸ ਮੌਕੇ ਕੌਂਸਲਰ ਗੁਰਮੀਤ ਨਾਗਪਾਲ, ਈ. ਓ. ਨਗਰ ਕੌਂਸਲ ਗੁਰਪਾਲ ਸਿੰਘ, ਕੌਂਸਲਰ ਹਰਦੀਪ ਸਿੰਘ ਨੀਨੂੰ, ਪਿ੍ਆ ਧੀਮਾਨ, ਜਸਵੀਰ ਕੌਰ ਨਾਫ਼ਰੀ, ਚੰਦਨ ਨੇਗੀ, ਸਾਬਕਾ ਕੌਂਸਲਰ ਵੇਦ ਪ੍ਰਕਾਸ਼, ਕੌਂਸਲਰ ਸੁਖਦੇਵ ਸਿੰਘ ਮਿੱਡਾ, ਕੌਂਸਲਰ ਸੁਖਮਨਜੀਤ ਸਿੰਘ, ਰਣਵੀਰ ਸਿੰਘ ਕਾਕਾ, ਕੌਂਸਲਰ ਸੰਦੀਪ ਘਈ, ਕੌਂਸਲਰ ਰਵਿੰਦਰ ਸਿੰਘ ਬੱਬੂ, ਨਿਰਮਲ ਸਿੰਘ ਦੂਲੋ, ਹੁਸਨਪ੍ਰੀਤ ਕੌਰ ਲੱਧੜ ਸਮੇਤ ਕਾਂਗਰਸੀ ਆਗੂ ਵਰਕਰ ਆਦਿ ਹਾਜ਼ਰ ਸਨ |
ਐੱਸ.ਡੀ.ਐੱਮ ਮਨਜੀਤ ਕੌਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ
26 ਜਨਵਰੀ ਗਣਤੰਤਰ ਦਿਵਸ ਤੇ ਖੰਨਾ ਦੀ ਅਨਾਜ ਮੰਡੀ ਵਿਖੇ ਸਰਕਾਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੰੂ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਮੁਖ ਮਹਿਮਾਨ ਖੰਨਾ ਦੇ ਐੱਸ.ਡੀ.ਐੱਮ ਮਨਜੀਤ ਕੌਰ ਨੇ ਫਰੀਡਮ ਫਾਈਟਰ ਪਰਿਵਾਰਕ ਸੰਗਠਨ ਦੇ ਪ੍ਰਧਾਨ ਹਰਜੀਤ ਸਿੰਘ ਵਿਕੀ ਭਾਟੀਆ ਨੂੰ ਸਨਮਾਨਿਤ ਕੀਤਾ | ਇਸ ਮੌਕੇ ਤਹਿਸੀਲਦਾਰ ਨਵਦੀਪ ਸਿੰਘ ਭੋਗਲ, ਡੀ.ਐੱਸ.ਪੀ. ਖੰਨਾ ਵਿਲੀਅਮ ਜੇਜੀ, ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ. ਅਤੇ ਬੀ.ਡੀ.ਪੀ.ਓ. ਰਾਮ ਪਾਲ ਹਾਜ਼ਰ ਸਨ |
ਏ.ਐੱਸ. ਕਾਲਜ, ਖੰਨਾ ਵਿਖੇ ਗਣਤੰਤਰਤਾ ਦਿਵਸ ਮਨਾਇਆ
ਅੱਜ ਏ.ਐੱਸ. ਕਾਲਜ, ਖੰਨਾ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ¢ ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ¢ ਕਾਲਜ ਦੇ ਐਨ.ਸੀ.ਸੀ. ਕੈਡਟਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ¢ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੇ ਗਣਤੰਤਰਤਾ ਦਿਵਸ ਦੇ ਮਹੱਤਵ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ¢ ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਅਧਿਆਪਕ ਪ੍ਰੋ. ਯੁਗਲ ਅਤੇ ਬੀ.ਕਾਮ. ਦੇ ਵਿਦਿਆਰਥੀ ਮਾਧਵ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ¢ ਇਸ ਸਮਾਰੋਹ ਵਿਚ ਕਾਲਜ ਦੇ ਸਮੂਹ ਸਟਾਫ਼ (ਟੀਚਿੰਗ ਅਤੇ ਨਾਨ-ਟੀਚਿੰਗ) ਨੇ ਭਾਗ ਲਿਆ¢ ਮੰਚ-ਸੰਚਾਲਨ ਦੀ ਕਾਰਵਾਈ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਮੁਖੀ ਡਾ. ਕੇ. ਕੇ. ਸ਼ਰਮਾ ਨੇ ਬਾਖ਼ੂਬੀ ਨਿਭਾਈ¢
ਸਕੂਲ 'ਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਮਨਾਈ
-ਡੀ.ਏ.ਵੀ ਪਬਲਿਕ ਸਕੂਲ ਖੰਨਾ 'ਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਮੌਕੇ ਤੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਅਤੇ ਵਿੱਦਿਆ ਦੀ ਦੇਵੀ ਸਰਸਵਤੀ ਨੂੰ ਫੁੱਲ ਭੇਂਟ ਕਰਨ ਨਾਲ ਕੀਤੀ ਗਈ | ਯੂ.ਕੇ.ਜੀ ਕਲਾਸ ਦੇ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਕੀਤੀ ਗਈ | ਉਪਰੰਤ ਅਧਿਆਪਕਾ ਆਬਾ ਮਲਹੋਤਰਾ ਵਲੋਂ ਬਸੰਤ ਪੰਚਮੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਕ੍ਰਿਤਿਕਾ ਨੇ ਕਵਿਤਾ ਪੇਸ਼ ਕੀਤੀ | ਅਧਿਆਪਕਾ ਸ਼ਿਲਪਾ ਵਲੋਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ ਅਤੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦਾ ਨਾਚ ਪੇਸ਼ ਕੀਤਾ ਗਿਆ | ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਕੁਇਜ਼ ਵਿਚ ਉਤਸ਼ਾਹ ਨਾਲ ਭਾਗ ਲਿਆ | ਸੁਖਮਨ (ਪੰਜਵੀਂ), ਤਾਨਿਆ (ਤੀਜੀ), ਗੁਰਨੀਰ ਕੌਰ (ਤੀਜੀ), ਜਪਨੀਤ (ਚੌਥੀ) ਅਤੇ ਹਰਕੀਰਤ (ਚੌਥੀ) ਨੇ ਮੁਕਾਬਲਾ ਜਿੱਤਿਆ | ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਅਨੁਜਾ ਭਾਰਦਵਾਜ ਨੇ ਨਿਭਾਈ |
ਸੇਂਟ ਮਦਰ ਟੈਰੇਸਾ ਸਕੂਲ 'ਚ ਸਮਾਗਮ
ਖੰਨਾ, (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਾਰਾ ਸਕੂਲ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਰੰਗ ਵਿਚ ਰੰਗਿਆ ਪ੍ਰਤੀਤ ਹੋ ਰਿਹਾ ਸੀ | ਇਸ ਕਾਰਜ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਅੰਜੂ ਭਾਟੀਆ ਅਤੇ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਗੈੱਸਟ ਆਫ਼ ਆਨਰ ਵਿਨੋਦ ਕੁਮਾਰ ਸ਼ਾਹੀ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਰਟ ਐਂਡ ਕਰਾਫ਼ਟ ਵਿਚ ਤਿਰੰਗੇ ਦੇ ਰੰਗਾਂ ਨਾਲ ਸੰਬੰਧਿਤ ਲੋਟਸ ਫਲਾਵਰ, ਮੌਰ, ਪੋਸਟਰ ਮੇਕਿੰਗ, ਝੰਡੇ ਤਿਰੰਗੇ ਆਦਿ ਗਤੀਵਿਧੀਆਂ ਵਿਚ ਹਿੱਸਾ ਲਿਆ ਗਿਆ | ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਜਿਸ ਵਿਚ ਉਨ੍ਹਾਂ ਨੇ ਭਾਸ਼ਣ, ਕਵਿਤਾਵਾਂ ਅਤੇ ਨਾਚ ਪ੍ਰਸਤੁਤ ਕਰ ਕੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਅੰਜੂ ਭਾਟੀਆ ਅਤੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਆਪਣੇ ਕਰ ਕਮਲਾਂ ਨਾਲ ਤਿਰੰਗਾ ਲਹਿਰਾਇਆ | ਸਾਰਿਆਂ ਨੇ ਰਾਸ਼ਟਰੀ ਗਾਨ ਗਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ | ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਵੀ ਕੀਤਾ ਗਿਆ ਅਤੇ ਵਿੱਦਿਆ ਦੀ ਦੇਵੀ ਸਰਸਵਤੀ ਮਾਂ ਦੀ ਪ੍ਰਤਿਮਾ ਦੇ ਮੁੱਖ ਪੂਜਾ ਅਰਚਨਾ ਵੀ ਕੀਤੀ ਗਈ | ਪਿ੍ੰਸੀਪਲ ਅੰਜੂ ਭਾਟੀਆ ਨੇ ਆਪਣੇ ਭਾਸ਼ਣ ਵਿਚ ਆਜ਼ਾਦੀ ਦੀ ਦੇਸ਼ ਭਗਤਾਂ ਨੂੰ ਯਾਦ ਕੀਤਾ | ਇਸ ਮੌਕੇ ਪਤੰਗਬਾਜ਼ੀ ਕਰਦੇ ਹੋਏ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਉੱਤੇ ਜੋਰ ਦਿੱਤਾ ਗਿਆ | ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਸਾਰਿਆਂ ਨੂੰ ਇਨ੍ਹਾਂ ਪਵਿੱਤਰ ਤਿਉਹਾਰਾਂ ਦੀ ਸ਼ੱੁਭ ਕਾਮਨਾਵਾਂ ਦਿੱਤੀਆਂ |
ਵਾਰਡ ਨੰਬਰ 4 ਦੀ ਮਸਜਿਦ 'ਚ ਸਮਾਗਮ
ਖੰਨਾ ਦੇ ਵਾਰਡ ਨੰਬਰ 4 ਦੀ ਮਸਜਿਦ ਵਿਖੇ 26 ਜਨਵਰੀ ਗਣਤੰਤਰ ਦਿਵਸ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਆਲ ਇੰਡੀਆ ਮਿਲੀ ਕੌਂਸਲ ਦੇ ਪ੍ਰਧਾਨ ਕਾਰੀ ਸ਼ਕੀਲ ਅਹਿਮਦ ਨੇ ਕੀਤੀ | ਇਸ ਮੌਕੇ ਮੁਸਲਿਮ ਵਿਕਾਸ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਬਾਬਾ ਪ੍ਰੀਤਮ ਸਿੰਘ, ਅਬਦੁਲ ਲਤੀਫ਼, ਅਰੁਣ ਕੁਮਾਰ ਗੁਪਤਾ, ਸ਼ਿਵ ਕੁਮਾਰ ਸ਼ਰਮਾ, ਅਬਦੁਲ ਹਸਨ, ਇਸਮਾਈਲ ਖ਼ਾਨ, ਫ਼ਿਰੋਜ਼ ਆਲਮ, ਸੁਰਾਜਦੀਨ, ਮੁਹੰਮਦ ਤਾਲਿਬ, ਮੁਹੰਮਦ ਨਸੀਮ, ਮੁਹੰਮਦ ਤਸਲੀਮ, ਮੁਹੰਮਦ ਸ਼ਾਕਿਰ, ਖ਼ਾਨ ਸਾਬ, ਮੁਜੀਬਰ ਰਹਿਮਾਨ, ਮੁਹੰਮਦ ਸ਼ਕੀਲ, ਇਜ਼ਹਾਰ ਆਲਮ ਆਦਿ ਹਾਜ਼ਰ ਸਨ |
ਭਾਰਤੀ ਜੀਵਨ ਬੀਮਾ ਨਿਗਮ ਵਲੋਂ ਸਮਾਗਮ
ਭਾਰਤੀ ਜੀਵਨ ਬੀਮਾ ਨਿਗਮ ਵਲੋਂ 74ਵਾਂ ਗਣਤੰਤਰ ਦਿਹਾੜਾ ਇੰਪਰੂਵਮੈਂਟ ਟਰੱਸਟ ਬਿਲਡਿੰਗ ਵਿਚ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਇਨਕਮ ਟੈਕਸ ਅਤੇ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਵੀ ਸ਼ਾਮਲ ਹੋਏ¢ ਐੱਲ.ਆਈ.ਸੀ. ਦੇ ਬਰਾਂਚ ਮੈਨੇਜਰ ਮਲਕੀਤ ਸਿੰਘ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ, ਜਿਸ ਨੰੂ ਪੰਜਾਬ ਪੁਲਿਸ ਦੀ ਟੁਕੜੀ ਨੇ ਏ.ਐੱਸ.ਆਈ. ਹਰਦਮ ਸਿੰਘ ਦੀ ਅਗਵਾਈ ਹੇਠ ਸਲਾਮੀ ਦਿੱਤੀ¢ ਮੈਨੇਜਰ ਮਲਕੀਤ ਸਿੰਘ ਨੇ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ¢ ਇਸ ਮੌਕੇ ਸਹਾਇਕ ਪ੍ਰਬੰਧਕ ਹਰਜੀਤ ਸਿੰਘ, ਐੱਚ.ਜੀ.ਏ. ਮਨਜੀਤ ਸਿੰਘ, ਐੱਚ.ਜੀ.ਏ. ਸ਼ੇਰ ਸਿੰਘ, ਐੱਚ.ਜੀ.ਏ. ਨਿਤਿਨ ਸੋਫਤ, ਕਪਿਲ ਰਾਜ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਆਈ.ਟੀ.ਓ. ਓਮ ਪ੍ਰਕਾਸ਼, ਆਈ.ਟੀ.ਓ. ਅਸ਼ੋਕ ਕੁਮਾਰ, ਆਈ.ਟੀ.ਓ. ਰਮਨਦੀਪ ਕੌਰ, ਐਡਮਿਨ ਰਾਮ ਮਨੋਹਰ, ਕਲਰਕ ਵਿਮਲ ਕੁਮਾਰ ਜੈਨ, ਗੁਰਸ਼ਰਨ ਬਵੇਜਾ, ਵਿਪਨ ਵਰਮਾ, ਰਾਮ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ, ਮਨਪ੍ਰੀਤ ਸਿੰਘ ਸਮੇਤ ਤਿੰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ¢ (ਬਾਕੀ ਸਫ਼ਾ 7 'ਤੇ)
ਸਫ਼ਾ 6 ਦੀ ਬਾਕੀ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸਤਿਆ ਭਾਰਤੀ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ¢ ਜਿਸ ਵਿਚ ਪਿੰਡ ਦੇ ਸਰਪੰਚ ਹਰਪਾਲ ਸਿੰਘ ਚਹਿਲ, ਸਾਬਕਾ ਸਰਪੰਚ ਦਰਸ਼ਨ ਸਿੰਘ, ਕਲੱਸਟਰ ਕੋਆਰਡੀਨੇਟਰ ਦਲਜੀਤ ਸਿੰਘ ਉਚੇਚੇ ਤੌਰ 'ਤੇ ਹਾਜ਼ਰ ਹੋਏ¢ ਸਰਪੰਚ ਹਰਪਾਲ ਸਿੰਘ ਚਹਿਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ¢ ਇਸ ਤੋਂ ਇਲਾਵਾ ਰਾਸ਼ਟਰੀ ਬਾਲੜੀ ਦਿਵਸ ਲਈ ਸਹੰੁ ਚੁੱਕੀ ਗਈ¢ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ¢ ਇਸ ਮੌਕੇ 'ਤੇ ਮੁੱਖ ਅਧਿਆਪਕ ਸਤਵੀਰ ਕੌਰ ਸੇਖੋਂ, ਪ੍ਰਨੀਤ ਕੌਰ, ਨੈਨਸੀ, ਜਸਵੀਰ ਕੌਰ, ਮਨਿੰਦਰਜੀਤ ਕੌਰ ਅਤੇ ਗੁਰਸ਼ਰਨਜੀਤ ਕੌਰ ਸਮੂਹ ਸਟਾਫ਼ ਹਾਜ਼ਰ ਸੀ¢
ਨਗਰ ਪੰਚਾਇਤ ਮਲੌਦ ਨੇ ਸਵੱਛਤਾ ਸੰਦੇਸ਼ ਨਾਲ ਮਨਾਇਆ ਗਣਤੰਤਰ ਦਿਵਸ
ਮਲੌਦ, (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਵਿਖੇ ਦੇਸ਼ ਦਾ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਵੱਲੋਂ ਅਦਾ ਕੀਤੀ ਗਈ | ਮਲੌਦ ਪੁਲਿਸ ਦੇ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮਲੌਦ ਪੁਲਿਸ ਦੇ ਜਵਾਨਾਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲੀ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ | ਇਸ ਮੌਕੇ ਨਗਰ ਪੰਚਾਇਤ ਵੱਲੋਂ ਸਵੱਛਤਾ ਦਾ ਸੰਦੇਸ਼ ਦਿੰਦੇ ਹੋਏ ਇੱਕ ਜਾਗਰੂਕਤਾ ਪ੍ਰਦਰਸ਼ਨੀ ਵੀ ਲਗਾਈ ਗਈ | ਜਿਸ ਵਿੱਚ ਪਲਾਸਟਿਕ ਲਿਫ਼ਾਫ਼ੇ ਦੀ ਬਜਾਏ ਕੱਪੜੇ ਦੇ ਥੈਲੇ ਵਰਤਣ, ਸਿੰਗਲ ਯੂਜ ਵਸਤਾਂ ਦੀ ਬਜਾਏ ਬਰਤਨਾਂ ਨੂੰ ਵਰਤਣ, ਗਿੱਲਾ ਅਤੇ ਸੁੱਕਾ ਕੂੜਾ ਅਲੱਗ ਕਰਨ ਅਤੇ ਕੂੜੇ ਤੋਂ ਖਾਦ ਬਣਾਉਣ ਆਦਿ ਬਾਰੇ ਜਾਗਰੂਕ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ, ਪ੍ਰਧਾਨ ਰਾਮ ਆਸਰਾ ਸਿੰਘ, ਪ੍ਰਧਾਨ ਰਛਪਾਲ ਸਿੰਘ ਪਾਲਾ, ਜੂਨੀਅਰ ਸਹਾਇਕ ਗੁਰਜੀਤ ਸਿੰਘ ਰੋੜੀਆਂ, ਕਲਰਕ ਰਾਕੇਸ਼ ਕੁਮਾਰ, ਸਵੱਛ ਭਾਰਤ ਦੇ ਬਰਾਂਡ ਅੰਬੈਸਡਰ ਸਾਬਕਾ ਫ਼ੌਜੀ ਬਲਵੰਤ ਸਿੰਘ, ਕੁਲਦੀਪ ਸਿੰਘ ਸੋਮਲ, ਗੁਰਦੀਪ ਸਿੰਘ ਕਾਲਾ, ਗੁਰਜੰਟ ਸਿੰਘ ਬਿੱਲੂ, ਜਰਨੈਲ ਸਿੰਘ ਜੈਲੂ, ਰਛਪਾਲ ਸਿੰਘ ਪੋਲਾ, ਬਹਾਦਰ ਸਿੰਘ ਖੇੜੀ, ਹਰਪ੍ਰੀਤ ਸਿੰਘ ਰੋੜੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਕਸ ਸਰਵਿਸਮੈਨ ਹਾਜ਼ਰ ਸਨ |
ਨਗਰ ਕੌਂਸਲ ਮਾਛੀਵਾੜਾ ਵਿਖੇ ਗਣਤੰਤਰ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਨਗਰ ਕੌਂਸਲ ਮਾਛੀਵਾੜਾ ਵਿਖੇ ਦੇਸ਼ ਦਾ 74ਵਾਂ ਗਣਤੰਤਰਤਾ ਦਿਵਸ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਦੀ ਅਗਵਾਈ ਹੇਠ ਦਫ਼ਤਰ ਵਿਖੇ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਅਦਾ ਕੀਤੀ, ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗਾਇਨ ਦੇ ਨਾਲ ਪੁਲਿਸ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ | ਗਣਤੰਤਰਤਾ ਦਿਵਸ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਤੱਖਰਾਂ ਦੀ ਅਧਿਆਪਕਾ ਅਕਾਸ਼ਦੀਪ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਇਸ ਦਿਵਸ ਦੇ ਮਹੱਤਵ ਅਤੇ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਐਡਵੋਕੇਟ ਕਪਿਲ ਆਨੰਦ, ਪਰਮਜੀਤ ਪੰਮੀ (ਸਾਰੇ ਸਾਬਕਾ ਕੌਂਸਲਰ), ਲੇਖਾਕਾਰ ਸੰਜੀਵ ਗਰੋਵਰ, ਰਘਬੀਰ ਸਿੰਘ ਭਰਤ, ਵਿਜੈ ਕੁਮਾਰ, ਸੁਖਦੇਵ ਸਿੰਘ ਬਿੱਟੂ, ਸੁਰਜੀਤ ਸਿੰਘ, ਰਾਜ ਕੁਮਾਰ, ਚੇਤਨ ਕੁਮਾਰ, ਪਰਮਜੀਤ ਨੀਲੋਂ, ਮਹਿੰਦਰ ਸਿੰਘ ਤੋਂ ਇਲਾਵਾ ਨਗਰ ਕੌਂਸਲ ਸਟਾਫ਼ ਮੌਜੂਦ ਸੀ |
ਗਣਤੰਤਰ ਦਿਵਸ ਮੌਕੇ ਸੁਪੀਰੀਅਰ ਵਰਲਡ ਸਕੂਲ ਦਾ ਵਿਦਿਆਰਥੀ ਸਨਮਾਨਿਤ
ਸੁਪੀਰੀਅਰ ਵਰਲਡ ਸਕੂਲ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਪੱਧਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਖੇਡ ਮੁਕਾਬਲਿਆਂ ਦੌਰਾਨ ਸੁਪੀਰੀਅਰ ਵਰਲਡ ਸਕੂਲ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ 100 ਮੀਟਰ ਦੌੜ ਵਿਚ ਹਿੱਸਾ ਲੈਂਦਿਆਂ ਤੀਸਰਾ ਸਥਾਨ ਪ੍ਰਾਪਤ ਕੀਤਾ ਸੀ | ਗਣਤੰਤਰ ਦਿਵਸ ਮੌਕੇ ਤਹਿਸੀਲ ਪੱਧਰੀ ਕਰਵਾਏ ਸਮਾਗਮ ਦੌਰਾਨ ਐੱਸ. ਡੀ. ਐਮ. ਸਮਰਾਲਾ ਕੁਲਦੀਪ ਬਾਵਾ ਵਲੋਂ ਗੁਰਫਤਿਹ ਸਿੰਘ ਨੂੰ ਸਨਮਾਨਿਤ ਕਰਦਿਆਂ ਹੌਸਲਾ ਅਫਜ਼ਾਈ ਕੀਤੀ ਗਈ | ਸਕੂਲ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਨੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪੇ੍ਰਰਿਆ | ਇਸ ਮੌਕੇ ਸਪੋਰਟਸ ਅਧਿਆਪਕ ਤਲਵਿੰਦਰ ਸਿੰਘ ਵੀ ਮੌਜੂਦ ਸਨ |
ਗਾਰਡਨ ਵੈਲੀ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮਾਛੀਵਾੜਾ ਵਿਖੇ 'ਗਣਤੰਤਰ ਦਿਵਸ' ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਸਕੂਲ ਮੁੱਖ ਅਧਿਆਪਕ ਡਾ. ਹਰਪ੍ਰੀਤ ਕੌਰ ਤਨੇਜਾ ਅਤੇ ਗੁਰਭਗਤ ਸਿੰਘ ਨਾਮਧਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਾਸ਼ਣ ਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ ਗਏ ਅਤੇ ਆਜ਼ਾਦੀ ਦੀ ਲੜਾਈ ਵਿਚ ਸ਼ਹੀਦ ਹੋਏ ਦੇਸ਼-ਭਗਤਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਚੰਗੇ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਹਾਜ਼ਰ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਰਾਸ਼ਟਰੀ ਗਾਣ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਬਚਿੱਤਰ ਸਿੰਘ ਨਾਮਧਾਰੀ, ਹਰਦੇਵ ਸਿੰਘ ਨਾਮਧਾਰੀ, ਬਲਦੇਵ ਸਿੰਘ ਨਾਮਧਾਰੀ ਨੇ ਵੀ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ |
ਗਣਤੰਤਰ ਦਿਵਸ ਮਨਾਇਆ
ਅਹਿਮਦਗੜ੍ਹ, (ਸੋਢੀ)-ਅਹਿਮਦਗੜ੍ਹ ਵਿਖੇ ਸਬਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਗਾਂਧੀ ਸਕੂਲ ਦੇ ਮੈਦਾਨ ਵਿਚ ਮਨਾਇਆ ਗਿਆ | ਇਸ ਮੌਕੇ ਸਬ-ਡਵੀਜ਼ਨ ਅਹਿਮਦਗੜ੍ਹ ਦੇ ਐੱਸ. ਡੀ. ਐਮ. ਹਰਬੰਸ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ¢ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ ਅਤੇ ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਐੱਸ. ਡੀ. ਐਮ. ਹਰਬੰਸ ਸਿੰਘ ਨੇ ਇਲਾਕਾ ਨਿਵਾਸੀਆਂ ਅਤੇ ਦੇਸ਼ ਦੀ ਰਾਖੀ ਲਈ ਸਰਹੱਦਾਂ ਤੇ ਤਾਇਨਾਤ ਜਵਾਨ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਤਹਿਸੀਲਦਾਰ ਹਰਫੂਲ ਸਿੰਘ ਗਿੱਲ, ਨਾਇਬ ਤਹਿਸੀਲਦਾਰ ਰਾਮ ਲਾਲ, ਕਾਰਜ ਸਾਧਕ ਅਫ਼ਸਰ ਗੁਰਚਰਨ ਸਿੰਘ, ਨਗਰ ਕੌਂਸਲ ਪ੍ਰਧਾਨ ਵਿਕੀ ਟੰਡਨ ਤੋਂ ਇਲਾਕਾ ਆਪ ਦੇ ਸ਼ਹਿਰੀ ਪ੍ਰਧਾਨ ਵਿਕੀ ਸ਼ਰਮਾ, ਕੌਂਸਲਰ ਅਨੰਦੀ ਦੇਵੀ, ਬਲਾਕ ਪ੍ਰਧਾਨ ਸ਼ਮਸ਼ਾਦ ਅਲੀ, ਸੋਨੀ ਬਾਬਾ, ਰਿੰਕੂ ਗਰਗ, ਮਧੂ ਢੰਡ, ਵੰਸ਼ ਤਾਂਗੜੀ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ |

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਮਿੰਦਰ ਸ਼ਾਹਿਦ ਸਨਮਾਨਿਤ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਬਹੁ ਭਾਸ਼ਾਈ ਲੇਖਕ ਅਤੇ ਪ੍ਰਸਿੱਧ ਸਾਇੰਸ ਮਾਸਟਰ ਧਰਮਿੰਦਰ ਸ਼ਾਹਿਦ ਖੰਨਾ ਨੂੰ ਸਾਹਿੱਤਿਕ ਖ਼ਿੱਤੇ ਵਿਚ ਪਾਏ ਯੋਗਦਾਨ ਲਈ 26 ਜਨਵਰੀ ਤੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ 'ਚ 29 ਨੂੰ ਰੇਲਾਂ ਰੋਕਾਂਗੇ-ਨਾਗਰਾ

ਸਮਰਾਲਾ, 27 ਜਨਵਰੀ (ਗੋਪਾਲ ਸੋਫਤ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 29 ਨੂੰ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ, ਜਿਸ ਸਬੰਧੀ ਪੂਰੇ ਪੰਜਾਬ ਅੰਦਰ ਡਿਊਟੀਆਂ ਲਗਾ ਦਿੱਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆ ਵਲੋਂ ਐੱਸ. ਡੀ. ਐਮ. ਦਫ਼ਤਰ ਸਮਰਾਲਾ ਅੱਗੇ ਆਵਾਰਾ ਪਸ਼ੂ ਲਿਆਂਦੇ

ਸਮਰਾਲਾ, 27 ਜਨਵਰੀ (ਕੁਲਵਿੰਦਰ ਸਿੰਘ, ਗੋਪਾਲ ਸੋਫ਼ਤ)-ਸਮੁੱਚੇ ਪੰਜਾਬ ਅੰਦਰ ਆਵਾਰਾ ਪਸ਼ੂਆਂ ਦੀ ਸਮੱਸਿਆ ਕਿਸਾਨਾਂ ਲਈ ਜੀਅ ਦਾ ਜੰਜਾਲ ਬਣੀ ਹੋਈ ਹੈ | ਇਸ ਸਮੱਸਿਆ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹਣ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 27 ਜਨਵਰੀ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਲਲਹੇੜੀ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਮਹਾਨ ਸਿੰਘ ਵਾਸੀ ਪਿੰਡ ਭਾਮੀਆਂ, ਥਾਣਾ ਖੇੜੀ ਨੌਧ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਜਲਦ ਚਾਲੂ ਹੋਵੇਗਾ ਟਰੀਟਮੈਂਟ ਪਲਾਂਟ

ਸਮਰਾਲਾ, 27 ਜਨਵਰੀ (ਕੁਲਵਿੰਦਰ ਸਿੰਘ)-ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਢਿੱਲੋਂ ਨੇ ਆਪਣੇ 'ਤੇ ਵਿਰੋਧੀ ਧਿਰਾਂ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਟ ਦਾ ਕੰਮ ਲਗਭਗ ਮੁਕੰਮਲ ਹੈ, ਕੇਵਲ ਥੋੜ੍ਹੀ ਜਿਹੀ ਫਿਟਿੰਗ ਹੋਣੀ ਰਹਿੰਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਟੇਡੀਅਮ ਜਰਖੜ ਵਿਖੇ ਪੇਂਡੂ ਉਲੰਪਿਕਸ ਖੇਡਾਂ ਧੂਮ-ਧੜੱਕੇ ਨਾਲ ਆਰੰਭ

ਡੇਹਲੋਂ, 27 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ 35ਵੀਆਂ ਕੋਕਾ ਕੋਲਾ, ਏਵਨ ਸਾਈਕਲ ਜਰਖੜ ਖੇਡਾਂ ਧੂਮ-ਧਾਮ ਨਾਲ ਸ਼ੁਰੂ ਹੋਈਆਂ, ਜਿਸ ਦੀ ਆਰੰਭਤਾ ਸਮੇਂ ਵੱਖ-ਵੱਖ ਸਕੂਲਾਂ ਦੇ ਕਰੀਬ 1000 ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਡੀ.ਜੇ. ਲਗਾਉਣ ਦੇ ਦੋਸ਼ 'ਚ 6 ਵਿਅਕਤੀ ਕਾਬੂ

ਖੰਨਾ, 27 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਬਿਨਾਂ ਮਨਜ਼ੂਰੀ ਕੋਠਿਆਂ ਦੀਆਂ ਛੱਤਾਂ 'ਤੇ ਡੀ.ਜੇ ਲਗਾ ਕੇ ਸ਼ੋਰ ਸ਼ਰਾਬਾ ਕਰਨ ਦੇ ਦੋਸ਼ 'ਚ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੱਤਰਕਾਰ ਰੋੜੀਆਂ ਖ਼ਿਲਾਫ਼ ਪਰਚਾ ਦਰਜ

ਮਲੌਦ, 27 ਜਨਵਰੀ (ਦਿਲਬਾਗ ਸਿੰਘ ਚਾਪੜਾ)- ਥਾਣਾ ਮਲੌਦ ਵਿੱਚ ਪੱਤਰਕਾਰ ਬਸੰਤ ਸਿੰਘ ਰੋੜੀਆਂ ਉੱਪਰ ਬੂਟਾ ਸਿੰਘ ਵਾਸੀ ਰਾਣੋ ਦੇ ਬਿਆਨਾਂ ਉੱਪਰ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਸੰਬੰਧੀ ਧਾਰਾ 294 ਅਤੇ 295-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫ਼ੈਡਰੇਸ਼ਨ ਨੇ ਵਿਧਾਇਕ ਗਿਆਸਪੁਰਾ ਨੂੰ ਮੰਗ ਪੱਤਰ ਸੌਂਪਿਆ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਹਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਦੱਸਿਆ ਕਿ ਅਵਤਾਰ ਸਿੰਘ ਕੈਂਥ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਮੁਲਾਜ਼ਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਰਾਜ ਅੰਦਰ ਪੰਜਾਬ ਪੁਲਿਸ ਹੋਈ ਬੇਵੱਸ-ਗਿੱਲ ਬੇਰਕਲਾਂ

ਮਲੌਦ, 27 ਜਨਵਰੀ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਰਾਜ ਅੰਦਰ ਆਏ ਦਿਨ ਪੰਜਾਬ ਪੁਲਿਸ ਦੇ ਕਾਬਲ ਅਫ਼ਸਰਾਂ ਨੂੰ ਬਦਲਿਆ ਜਾ ਰਿਹਾ ਹੈ, ਕਿਉਂਕਿ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ

ਦੋਰਾਹਾ, 27 ਜਨਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਘਾਤਕ ਨਤੀਜਿਆਂ ਬਾਰੇ ਚੇਤੰਨ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡੀਨ ਐਕਸਟੈਨਸ਼ਨ ਐਕਟੀਵਿਟੀਜ਼ ਡਾ. ...

ਪੂਰੀ ਖ਼ਬਰ »

ਚਾਈਨਾ ਡੋਰ ਨੇ ਬਜ਼ੁਰਗ ਤੇ ਦੋ ਵਿਦੇਸ਼ੀ ਵਿਦਿਆਰਥੀਆਂ ਸਮੇਤ ਚਾਰ ਕੀਤੇ ਜ਼ਖ਼ਮੀ

ਸਮਰਾਲਾ, 27 ਜਨਵਰੀ (ਗੋਪਾਲ ਸੋਫਤ)-ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਥਾਨਕ ਪੁਲਿਸ ਦੀਆਂ ਕੋਸ਼ਿਸ਼ਾਂ ਅਤੇ ਇਸ ਪਾਬੰਦੀਸ਼ੁਦਾ ਘਾਤਕ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਨੂੰ ਨੱਪਣ ਲਈ ਡਰੋਨ ਉਡਾਉਣ ਸਮੇਤ ਪੂਰੀ ਸਖ਼ਤੀ ਦੇ ਬਾਵਜੂਦ ਬਸੰਤ ਪੰਜਵੀਂ ਵਾਲੇ ਦਿਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਜਨਤਕ ਥਾਵਾਂ 'ਤੇ ਲਾਏ ਗਏ ਰੋਸ ਵਜੋਂ ਮੰਗਾਂ ਦੇ ਹੋਰਡਿੰਗ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸੰਘਰਸ਼ ਤੇਜ ਕਰ ਦਿੱਤਾ ਹੈ ਅਤੇ ਨਵੇਕਲੇ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਅਧੀਨ ਕੰਪਿਊਟਰ ਅਧਿਆਪਕਾਂ ਦੀ ਸਾਂਝੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ 15 ਤੋਂ ਵੱਧ ਲੋਕ ਜ਼ਖ਼ਮੀ

ਖੰਨਾ, 27 ਜਨਵਰੀ (ਮਨਜੀਤ ਸਿੰਘ ਧੀਮਾਨ)-ਬਸੰਤ ਪੰਚਮੀ ਦੇ ਦਿਨ ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ 15 ਤੋਂ ਵੱਧ ਲੋਕ ਜ਼ਖਮੀ ਹੋ ਗਏ¢ ਜਦ ਕਿ ਪਤੰਗ ਉਡਾਉਂਦੇ ਹੋਏ ਇਕ 11 ਸਾਲਾ ਬੱਚਾ ਛੱਤ ਤੋਂ ਹੇਠਾਂ ਡਿਗ ਕੇ ਜ਼ਖਮੀ ਹੋ ਗਿਆ¢ ਲੋਕਾਂ ਦੇ ਕੰਨ, ਨੱਕ ਅਤੇ ਗਲੇ 'ਤੇ ਗੰਭੀਰ ਸੱਟਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX