ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਆਤਮ ਨਿਰਭਰ ਹੋ ਕੇ ਚੰਗਾ ਨਾਮਣਾ ਖੱਟ ਰਹੇ ਹਨ ਖ਼ਾਨਪੁਰ ਥਿਆੜਾ ਵਾਸੀ -ਡੀ. ਸੀ .

ਨਸਰਾਲਾ, 28 ਜਨਵਰੀ (ਸਤਵੰਤ ਸਿੰਘ ਥਿਆੜਾ)-ਪੇਂਡੂ ਜਲ ਸਪਲਾਈ ਯੋਜਨਾ ਵਿਚ ਪਿੰਡ ਖ਼ਾਨਪੁਰ ਥਿਆੜਾ ਵਾਸੀਆਂ ਨੇ ਆਤਮ ਨਿਰਭਰ ਬਣ ਕੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸੂਬਾ ਪੱਧਰੀ ਮਾਣ ਸਨਮਾਨ ਹਾਸਲ ਕੀਤੇ ਹਨ ਤੇ ਜ਼ਿਲੇ੍ਹ ਵਿਚੋਂ ਸਨਮਾਨਾਂ ਦੀ ਝੜੀ ਲਗਾਉਣ ਦੇ ਨਾਲ ਇਹ ਪਿੰਡ ਦੁਆਬੇ ਦਾ ਵੀ ਮਾਣ ਬਣ ਚੁੱਕਾ ਹੈ, ਜਿਸ ਦੇ ਤਹਿਤ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਇਨ੍ਹਾਂ ਵੱਡੀਆਂ ਪ੍ਰਾਪਤੀਆਂ ਦੀ ਵਧਾਈ ਦਿੱਤੀ | ਇਸ ਮੌਕੇ ਡੀ. ਸੀ. ਨੇ ਕਿਹਾ ਕਿ ਜੇਕਰ ਹਰ ਪਿੰਡ ਦੇ ਲੋਕ ਇਸ ਪਿੰਡ ਵਾਸੀਆਂ ਵਾਂਗ ਆਤਮ ਨਿਰਭਰ ਬਣਨ, ਆਪ ਮੁਹਾਰੇ ਹੋ ਕੇ ਤੁਰਦਿਆਂ ਆਪੋ ਆਪਣੇ ਪਿੰਡ ਦੀ ਤਰੱਕੀ ਵਿਚ ਯੋਗਦਾਨ ਪਾਉਣ ਤਾਂ ਪੰਜਾਬ ਦੀ ਦਿਸ਼ਾ ਬਦਲਣ ਨੂੰ ਬਹੁਤਾ ਸਮਾਂ ਨਹੀਂ ਲੱਗੇਗਾ | ਖ਼ਾਨਪੁਰ ਥਿਆੜਾ ਦੇ ਸਰਪੰਚ ਬਲਰਾਜ ਸਿੰਘ ਨੇ ਆਪਣੇ ਪਿੰਡ ਦੀ ਵਾਟਰ ਸਪਲਾਈ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਪਿੰਡ ਦਾ ਪਾਣੀ, ਪੀਣ ਯੋਗ ਨਹੀਂ ਸੀ ਰਿਹਾ ਤੇ ਲੋਕ ਅਕਸਰ ਬਿਮਾਰ ਰਹਿਣ ਲੱਗ ਪਏ ਸੀ | ਉਸ ਵੇਲੇ ਦੀ ਸਰਕਾਰ ਦੇ ਯਤਨਾਂ ਤੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਸਾਲ 2010 ਵਿਚ ਵਾਟਰ ਸਪਲਾਈ ਦੀ ਇਹ ਸਕੀਮ ਬਣ ਕੇ ਤਿਆਰ ਹੋ ਗਈ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਕਿ ਸਾਡੇ ਪਿੰਡ ਦੇ ਲੋਕਾਂ ਦੀ ਸੁਘੜ ਸਿਆਣੀ ਸੋਚ ਤੇ ਆਪਸੀ ਭਾਈਚਾਰਕ ਸਾਂਝ ਦਾ ਹੀ ਨਤੀਜਾ ਹੈ ਕਿ ਫ਼ਰਵਰੀ 2014 ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਵਲੋਂ ਇਸ ਪਿੰਡ ਦੀ ਪੰਚਾਇਤ ਨੂੰ ਵਾਟਰ ਸਪਲਾਈ ਦੇ ਚੰਗੇ ਰੱਖ ਰਖਾਅ ਵਾਸਤੇ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਸੀ | ਇਸੇ ਤਰ੍ਹਾਂ ਹੀ ਦੁਬਾਰਾ 2021 ਵਿਚ ਇਹ ਪਿੰਡ ਦੁਆਬੇ ਦਾ ਮਾਣ ਬਣਿਆਂ ਤੇ ਇਸ ਪਿੰਡ ਦੇ ਸਰਪੰਚ ਬਲਰਾਜ ਸਿੰਘ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ | ਸਮੂਹ ਪਿੰਡ ਵਾਸੀਆਂ ਨੇ ਡੀ.ਸੀ. ਦਾ ਆਪਣੇ ਪਿੰਡ ਆਉਣ 'ਤੇ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਸਰਪੰਚ ਬਲਰਾਜ ਸਿੰਘ, ਸ਼ਿਵਦਿਆਲ ਸ਼ਰਮਾ, ਮਦਨ ਲਾਲ, ਜਸਵੀਰ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਚੰਨਪ੍ਰੀਤ ਸਿੰਘ, ਚਰਨਦਾਸ, ਸੁਖਜਿੰਦਰ ਸਿੰਘ, ਬੀਬੀਆਂ ਮਮਤਾ ਰਾਣੀ, ਤਜਿੰਦਰ ਕੌਰ ਥਿਆੜਾ, ਸੁਰਿੰਦਰ ਕੌਰ, ਸੀਮਾ ਰਾਣੀ, ਬਲਵਿੰਦਰ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਬਲਵਿੰਦਰ ਕੌਰ ਬਿੰਦਰ ਆਦਿ ਪਿੰਡ ਵਾਸੀਆਂ ਤੋਂ ਇਲਾਵਾ ਐਕਸੀਅਨ ਗੁਰਪ੍ਰੀਤ ਸਿੰਘ, ਐਸ. ਡੀ. ਓ. ਵਿਕਾਸ ਸੈਣੀ, ਹਰਵੀਰ ਸਿੰਘ ਆਦਿ ਹਾਜ਼ਰ ਸਨ |

ਕੰਪਿਊਟਰ ਅਧਿਆਪਕਾਂ ਨੇ ਜਨਤਕ ਥਾਵਾਂ 'ਤੇ ਹੋਰਡਿੰਗ ਬੋਰਡ ਲਗਾ ਕੇ ਜਿਤਾਇਆ ਰੋਸ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕ ਪੰਜਾਬ ਵਲੋਂ ਜਿੱਥੇ ਸੋਸ਼ਲ ਮੀਡੀਆ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੁਣ ਵੱਖ-ਵੱਖ ਸ਼ਹਿਰਾਂ ਦੀਆਂ ਜਨਤਕ ਥਾਵਾਂ 'ਤੇ ਮੰਗਾਂ ਸਬੰਧੀ ਵੱਡੇ ਵੱਡੇ ਹੋਰਡਿੰਗ ਬੋਰਡ ਲਗਾਏ ਜਾ ਰਹੇ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਜ਼ਖ਼ਮੀ

ਟਾਂਡਾ ਉੜਮੁੜ, 28 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਬੀਤੀ ਸ਼ਾਮ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਇੱਕ ਨੌਜਵਾਨ ਜ਼ਖਮੀ ਹੋ ਗਿਆ | ਨੌਜਵਾਨ ਦੀ ਬਾਂਹ 'ਤੇ ਡੂੰਘਾ ਕੱਟ ਲੱਗਣ ਕਾਰਨ ਉਸ ਦੀ ਬਾਂਹ 'ਤੇ 15 ਟਾਂਕੇ ਲੱਗੇ ਹਨ | ਜ਼ਖਮੀ ਹੋਏ ਨੌਜਵਾਨ ਮਨੋਜ ਪੁੱਤਰ ਸਤਪਾਲ ਸਿੰਘ ...

ਪੂਰੀ ਖ਼ਬਰ »

ਆਪਣੀਆਂ ਸਮੱਸਿਆਵਾਂ ਸੰਬੰਧੀ ਲੋਕਾਂ ਨੇ ਰਘੁਨਾਥ ਸਿੰਘ ਰਾਣਾ ਨੂੰ ਸੌਂਪਿਆ ਮੰਗ ਪੱਤਰ

ਦਸੂਹਾ, 28 ਜਨਵਰੀ (ਕੌਸ਼ਲ)- ਦਸੂਹਾ ਵਿਖੇ ਬੰਤਾ ਸਿੰਘ ਕਾਲੋਨੀ ਅਤੇ ਮੋਤੀ ਨਗਰ ਦੇ ਵਾਸੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਰਘੁਨਾਥ ਸਿੰਘ ਰਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਮੋਤੀ ਨਗਰ ਅਤੇ ਬੰਤਾ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਕੱਲ੍ਹ

ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਠੱਕਰਵਾਲ ਦੇ 22ਵੇਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 30 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਢਾਡੀ ਦਇਆ ਸਿੰਘ ਦਿਲਬਰ ਦੀ ਯਾਦ ਵਿਚ ਢਾਡੀ ਤੇ ਕੀਰਤਨ ਦਰਬਾਰ

ਦਸੂਹਾ, 28 ਜਨਵਰੀ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਅੰਬਾਲਾ ਜੱਟਾਂ ਵਿਖੇ ਪੰਥ ਦੇ ਮਹਾਨ ਵਿਦਵਾਨ ਢਾਡੀ ਗਿਆਨੀ ਦਇਆ ਸਿੰਘ ਦਿਲਬਰ ਦੀ ਯਾਦ ਵਿਚ ਮਹਾਨ ਢਾਡੀ ਤੇ ਕੀਰਤਨ ਦਰਬਾਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 28 ਜਨਵਰੀ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸੰਸਥਾ ਦੇ 8 ਸਾਲ ਪੂਰੇ ਹੋਣ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਬਾਹਗਾ ਵਿਖੇ ਸਾਲਾਨਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਸਿਆਲਾ ਵਿਖੇ ਇਲੈਕਟ੍ਰੀਕਲ ਦੀ ਦੁਕਾਨ ਚੋਂ ਭਾਰੀ ਮਾਤਰਾ 'ਚ ਸਾਮਾਨ ਚੋਰੀ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਪਿੰਡ ਬਸਿਆਲਾ ਵਿਖੇ ਲੰਘੀ ਰਾਤ ਚੋਰਾਂ ਵਲੋਂ ਇਕ ਇਲੈਕਟ੍ਰੀਕਲ ਦੀ ਦੁਕਾਨ 'ਚੋਂ ਭਾਰੀ ਮਾਤਰਾ 'ਚ ਸਮਾਨ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਬਸਿਆਲਾ ਨੇ ਦੱਸਿਆ ਕਿ ਪਿੰਡ ਵਿਚ ...

ਪੂਰੀ ਖ਼ਬਰ »

ਮਾਹਲਾ ਬਲਟੋਹੀਆਂ ਵਿਖੇ ਬੰਦ ਕੋਠੀ 'ਚ ਚੋਰੀ

ਕੋਟਫ਼ਤੂਹੀ, 28 ਜਨਵਰੀ (ਅਟਵਾਲ)-ਕੁਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਨਿਵਾਸੀ ਮਾਹਲਾ ਬਲਟੋਹੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਹ 24 ਨਵੰਬਰ 2022 ਨੂੰ ਦੁਬਈ 'ਚ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ ਗਿਆ ਸੀ ਅਤੇ ਆਪਣੇ ਘਰ ਦੀ ਚਾਬੀ ਆਪਣੇ ਰਿਸ਼ਤੇਦਾਰ ...

ਪੂਰੀ ਖ਼ਬਰ »

ਚਾਈਨਾ ਡੋਰ ਰਾਹੀਂ ਕਰੰਟ ਦੀ ਲਪੇਟ 'ਚ ਆਉਣ ਨਾਲ ਬੱਚਾ ਝੁਲਸਿਆ

-ਪਾਬੰਦੀ ਨੂੰ ਲੈ ਕੇ ਪ੍ਰਸ਼ਾਸਨ ਦੇ ਦਾਅਵੇ ਨਿਕਲੇ ਫੋਕੇ- ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਇਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਈਨਾ ਡੋਰ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਏ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਦੂਸਰੇ ਪਾਸੇ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਐੱਸ.ਆਈ. ਕੁਲਦੀਪ ਸਿੰਘ ਨੇ ਹਥਿਆਰਾਂ ਦੀ ਵਰਤੋਂ ਲਈ ਹਲਾਸ਼ੇਰੀ ਦੇਣ ਸਬੰਧੀ ਫੇਸਬੁੱਕ 'ਤੇ ਪਾਈ ਪੋਸਟ ਨੂੰ ਲੈ ਕੇ ਸੈਂਡੀ ਭੱਜਲਾ ਵਾਲਾ, ਵਾਸੀ ਪਿੰਡ ਭੱਜਲਾ ਖ਼ਿਲਾਫ਼ ਪੰਜਾਬ ਸਰਕਾਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਸ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਈ.ਰਿਕਸ਼ਾ ਸਵਾਰ ਇਕ ਵਿਅਕਤੀ ਦੀ ਮੌਤ, ਜਦਕਿ ਇਕ ਹੋਰ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਵਿੱਡਾ ਅਹਿਰਾਣਾ ਦੇ ਵਾਸੀ ਲਸ਼ਕਰ ਰਾਮ ਨੇ ਦੱਸਿਆ ਕਿ ਸ਼ੇਰਗੜ੍ਹ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਨੌਜਵਾਨ ਨਾਮਜ਼ਦ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਵਿਦਿਆਰਥਣਾਂ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮਚੁਰਾਸੀ ਦੀ ਵਾਸੀ ਸੰਤੋਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਵੇਖਿਆ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ੰ: ਯੋਗੇਸ਼ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ: ਵਿਜੇ ਕੁਮਾਰ ਅਤੇ ਮਿਸ ਗਾਇਤਰੀ ਦੇ ਸਹਿਯੋਗ ਨਾਲ ਲਗਪਗ 400 ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਅੰਤਰ ਰਾਸ਼ਟਰੀ ਵਰਕਸ਼ਾਪ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਜਗਤ ਪੰਜਾਬੀ ਸਭਾ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ 'ਅਜੋਕੇ ਸਮੇਂ ਅੰਦਰ ਵਿਦਿਆਰਥੀਆਂ ਵਿਚ ਨੈਤਿਕ ਸਿੱਖਿਆ ਦੇ ਪ੍ਰਸਾਰ ...

ਪੂਰੀ ਖ਼ਬਰ »

ਬਾਪੂ ਸੂਰਤ ਸਿੰਘ ਗਿਲਜੀਆਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਮਿਆਣੀ, 28 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਛਿੰਦਾ ਅਮਰੀਕਾ, ਸੁਰਿੰਦਰ ਸਿੰਘ ਜਰਮਨ, ਬਲਵਿੰਦਰ ਸਿੰਘ ਇੱਟਲੀ, ਮਲਕੀਤ ਸਿੰਘ ਅਮਰੀਕਾ, ਜੋਗਿੰਦਰ ਸਿੰਘ ਅਮਰੀਕਾ ਦੇ ਪਿਤਾ ਬਾਪੂ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਵਿਖੇ ਪਲੇਸਮੈਂਟ ਸੈੱਲ ਵਲੋਂ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਮੁਕੇਰੀਆਂ ਵਿਖੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਿੱਖਿਆ ਲਕਸ਼ ਐਜੂਕੇਸ਼ਨ ਕੰਸਲਟੈਂਟ ਦੇ ਡਾਇਰੈਕਟਰ ਮਨਦੀਪ ਡੋਗਰਾ ਨੇ ਮੁੱਖ ਬੁਲਾਰੇ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਲਾਲਾ ਲਾਜਪਤ ਰਾਏ ਦੀ 158ਵੀਂ ਜੈਅੰਤੀ ਮਨਾਈ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)- ਸਥਾਨਕ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਲਾਲ ਲਾਜਪਤ ਰਾਏ ਦੀ 158ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਲਾਲਾ ਦੇ ਜੀਵਨ ਅਤੇ ਆਜ਼ਾਦੀ ਪ੍ਰਾਪਤੀ ਲਈ ਉਨ੍ਹਾਂ ਦੁਆਰਾ ਕੀਤੇ ਗਏ ...

ਪੂਰੀ ਖ਼ਬਰ »

ਸੰਗ ਜੋੜੇ ਮੇਲੇ ਸੰਬੰਧੀ ਪਾਠਾਂ ਦੀ ਲੜੀ ਕੱਲ੍ਹ ਤੋਂ ਸ਼ੁਰੂ

ਮਿਆਣੀ, 28 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਵਿਖੇ ਡੇਰਾ ਬਾਬਾ ਨਾਨਕ ਵਿਖੇ ਜਾਣ ਵਾਲੇ ਸੰਗ ਜੋੜੇ ਮੇਲੇ ਦੇ ਸਬੰਧ ਵਿਚ 30 ਜਨਵਰੀ ਨੂੰ ਪਹਿਲੀ ਲੜੀ ਦੇ 10 ਸ੍ਰੀ ਅਖੰਡ ਪਾਠ ਸਾਹਿਬ ਨਾਲ ਸ਼ੁਰੂ ਹੋਵੇਗੀ | ਇਸ ਸਬੰਧੀ ਪ੍ਰਬੰਧਕਾਂ ...

ਪੂਰੀ ਖ਼ਬਰ »

ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮਿਆਣੀ, 28 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

4 ਕਿੱਲੋ 100 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ

ਕੋਟਫ਼ਤੂਹੀ, 28 ਜਨਵਰੀ (ਅਵਤਾਰ ਸਿੰਘ ਅਟਵਾਲ)-ਐੱਸ. ਆਈ. ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫ਼ਤੂਹੀ ਪੁਲਿਸ ਪਾਰਟੀ ਨਾਲ ਪਿੰਡ ਬਿੰਜੋਂ ਵਿਖੇ ਮੌਜੂਦ ਸੀ ਅਤੇ ਇਸ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਜਗਦੀਸ਼ ਸਿੰਘ ਉਰਫ਼ ਬਾਵਾ ਛੜਾ ਪੁੱਤਰ ਸਵ. ਚੰਨਣ ਸਿੰਘ ...

ਪੂਰੀ ਖ਼ਬਰ »

ਨਸ਼ੇੜੀ ਪੁੱਤ ਨੇ ਮਾਂ ਨੂੰ ਕੁਹਾੜੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)- ਮੁਕੇਰੀਆਂ ਦੇ ਪਿੰਡ ਨੌਸ਼ਹਿਰਾ ਵਿਖੇ ਇਕ ਕਲਯੁੱਗੀ ਨਸ਼ੇੜੀ ਪੱੁਤ ਵਲੋਂ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਪਾਸੋਂ ਕੀਤੀ ਪੈਸਿਆਂ ਦੀ ਮੰਗ ਪੂਰੀ ਨਾ ਹੋਣ ਕਰਕੇ ਆਪਣੀ ਹੀ ਮਾਂ ਦੇ ਗਲੇ 'ਤੇ ਕੁਹਾੜੀ ਮਾਰ ਕੇ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਗਣਤੰਤਰ ਦਿਵਸ 'ਤੇ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ...

ਪੂਰੀ ਖ਼ਬਰ »

ਪੈਨਸ਼ਨ ਸਕੀਮ ਪੀੜਤ ਮੁਲਾਜ਼ਮਾਂ ਨੇ ਵੱਖ-ਵੱਖ ਥਾਵਾਂ 'ਤੇ ਸਰਕਾਰ ਵਲੋਂ ਜਾਰੀ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਫੂਕੀਆਂ ਕਾਪੀਆਂ

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)- ਅੱਜ ਵੱਖ-ਵੱਖ ਥਾਵਾਂ 'ਤੇ ਪੁਰਾਣੀ ਪੈਨਸ਼ਨ ਬਹਾਲੀ ਪੰਜਾਬ ਦੇ ਸੱਦੇ ਉਪਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਅੱਧੇ-ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ਾ, ਵਰਕ ਪਰਮਿਟ, ਓਪਨ ਵਰਕ ਪਰਮਿਟ ਤੇ ਵਿਜ਼ਟਰ ਵੀਜ਼ੇ ਲਈ ਜਾਗਰੂਕਤਾ ਹਫ਼ਤਾ ਕੱਲ੍ਹ ਤੋਂ - ਅਰੋੜਾ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਵਲੋਂ ਵੱਖ-ਵੱਖ ਮੁਲਕਾਂ ਦੇ ਸਟੱਡੀ ਵੀਜ਼ੇ, ਵਰਕ ਪਰਮਿਟ, ...

ਪੂਰੀ ਖ਼ਬਰ »

ਠੇਕੇਦਾਰੀ ਰਾਹੀਂ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਉਠਾਈ ਆਵਾਜ਼

ਦਸੂਹਾ, 28 ਜਨਵਰੀ (ਕੌਸ਼ਲ)- ਆਊਟਸੋਰਸ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੇ ਇਕ ਮੰਗ ਪੱਤਰ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੇ ਰਾਹੀਂ ਮੱੁਖ ਮੰਤਰੀ ਪੰਜਾਬ ਨੂੰ ਭੇਜਿਆ | ਇਸ ਮੰਗ ਪੱਤਰ ਵਿਚ ਮੁਲਾਜ਼ਮਾਂ ਨੇ ਮੰਗ ਕਰਦੇ ਹੋਏ ਦੱਸਿਆ ਕਿ ਸਮੂਹ ਕਰਮਚਾਰੀ ਨਗਰ ...

ਪੂਰੀ ਖ਼ਬਰ »

ਆਮ ਆਦਮੀ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਸਰਕਾਰ ਲੋਕਾਂ ਨਾਲ ਕਰ ਰਹੀ ਹੈ ਧੋਖਾ-ਸੂਦ

ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚ ਖੋਲ੍ਹੇ ਗਏ 400 ਮੁਹੱਲਾ ਕਲੀਨਿਕ ਸੂਬਾ ਵਾਸੀਆਂ ਨਾਲ ਸਿਰਫ਼ ਧੋਖਾ ਹੈ | ਇਹ ਵਿਚਾਰ ਸਾਬਕਾ ...

ਪੂਰੀ ਖ਼ਬਰ »

ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 28 ਜਨਵਰੀ (ਹਰਪ੍ਰੀਤ ਕੌਰ)-ਹੁਸ਼ਿਆਰਪੁਰ 'ਚ ਸ਼ਨੀਵਾਰ ਨੂੰ ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ 92 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਸੀ ਜਿਨ੍ਹਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਗਣਤੰਤਰ ਦਿਵਸ ਮਨਾਇਆ

ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਡੀ. ਏ. ਵੀ. ਕਾਲਜ ਗੜ੍ਹਸ਼ੰਕਰ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਆਪਣੇ ਸੰਬੋਧਨ ਵਿਚ ਪ੍ਰਧਾਨ ...

ਪੂਰੀ ਖ਼ਬਰ »

ਪੈਨਕਾਰਡ ਅੱਪਡੇਟ ਕਰਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗੇ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਪੈਨਕਾਰਡ ਅੱਪਡੇਟ ਕਰਵਾਉਣ ਦੇ ਨਾਂਅ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਅਧਿਆਪਕ ਨਾਲ ਕਰੀਬ 5 ਲੱਖ 25 ਹਜ਼ਾਰ 999 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੇ ਨਿਯਮ ਲਾਗੂ ਕਰਨ ਲਈ ਬਣਾਈ ਕਮੇਟੀ ਡੰਗ ਟਪਾਊ ਨੀਤੀ ਦਾ ਹਿੱਸਾ-ਜੀ. ਟੀ. ਯੂ.

ਹੁਸ਼ਿਆਰਪੁਰ, 28 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ) ਦੇ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਪੁਰਾਣੀ ...

ਪੂਰੀ ਖ਼ਬਰ »

ਲੈਬਾਰਟਰੀ ਟੈੱਸਟ ਤੇ ਐਕਸ-ਰੇ ਦੀ ਮੁਫ਼ਤ ਸੇਵਾ ਦਾ ਉਦਘਾਟਨ

ਗੜ੍ਹਦੀਵਾਲਾ, 28 ਜਨਵਰੀ (ਚੱਗਰ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਵਲੋਂ ਐਨ.ਆਰ.ਆਈ. ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰ ਆਸਰਾ ਸੇਵਾ ਘਰ ਬਾਹਗਾ ਦੀ ਬਿਲਡਿੰਗ 'ਚ ਲੈਬਾਰਟਰੀ ...

ਪੂਰੀ ਖ਼ਬਰ »

ਆਧਾਰ ਕਾਰਡ ਅੱਪਡੇਟ ਨਾ ਕਰਵਾਉਣ ਵਾਲਿਆਂ ਦੇ ਕਾਰਡ ਰੱਦ ਹੋਣਗੇ-ਸੋਹਲ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਆਧਾਰ ਕਾਰਡ ਅੱਪਡੇਟ ਨਾ ਕਰਵਾਉਣ ਵਾਲਿਆਂ ਦੇ ਕਾਰਡ ਰੱਦ ਹੋਣਗੇ | ਆਧਾਰ ਕਾਰਡ ਦੀ ਮਿਆਦ 5 ਸਾਲ ਦੀ ਹੁੰਦੀ ਹੈ ਅਤੇ 5 ਸਾਲ ਤੋਂ ਬਾਅਦ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਲਾਜ਼ਮੀ ਹੁੰਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਫੂਡ ਕਰਾਫਟ ਸੰਸਥਾ ਨੇ ਧਨੋਆ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਐਮਾਂ ਮਾਂਗਟ, 28 ਜਨਵਰੀ (ਭੰਮਰਾ)- ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੋਆ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਕਿੱਤਾਮੁਖੀ ਕੋਰਸ 'ਚ ਦਾਖ਼ਲੇ ਲਈ ਇੰਟਰਵਿਊ 1 ਨੂੰ

ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਵਲੋਂ ਮਿਲਾਪ ਬਾਲ ਸੰਘ ਨੇ ਸਥਾਨਕ ਹਰਿਆਣਾ ਰੋਡ 'ਤੇ ਰਘੂਨਾਥ ਮੰਦਰ 'ਚ ਔਰਤਾਂ ਤੇ ਲੜਕੀਆਂ ਲਈ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਉਣ ਲਈ ਸੈਂਟਰ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX