ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  about 1 hour ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  about 1 hour ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  about 1 hour ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  about 3 hours ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  about 3 hours ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  about 4 hours ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  about 5 hours ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  about 5 hours ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  about 6 hours ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  about 6 hours ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  about 6 hours ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  about 6 hours ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  about 7 hours ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  about 7 hours ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  about 7 hours ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  about 7 hours ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 8 hours ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  about 9 hours ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  about 9 hours ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 10 hours ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 10 hours ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 10 hours ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 10 hours ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਤਰਨਤਾਰਨ

ਵੈਟਰਨਰੀ ਏ.ਆਈ. ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਪੱਟੀ ਵਿਖੇ ਰੋਸ ਪ੍ਰਦਰਸ਼ਨ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਵੈਨਟਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਦਾਣਾ ਮੰਡੀ ਪੱਟੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਾਜ਼ਰ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਤੇ ਪਸ਼ੂ ਪਾਲਣ ਮੰਤਰੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚੋਂ ਵੱਡੀ ਗਿਣਤੀ ਵਿਚ ਵੈਟਰਨਰੀ ਏ.ਆਈ. ਵਰਕਰ ਹਾਜ਼ਰ ਹੋਏ | ਇਸ ਮੌਕੇ ਪੱਟੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੈਲੀ ਕਰਦਿਆਂ ਮਾਰਚ ਦੀ ਤਿਆਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਮਿਲਣ 'ਤੇ ਪਸ਼ੂ ਪਾਲਣ ਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਤੁਰੰਤ ਯੂਨੀਅਨ ਆਗੂਆਂ ਨੂੰ ਆਪਣੇ ਦਫ਼ਤਰ ਵਿਚ ਬੁਲਾਇਆ ਗਿਆ ਜਿਸ 'ਤੇ ਯੂਨੀਅਨ ਦੇ ਵਫਦ ਨੇ ਲਾਲਜੀਤ ਸਿੰਘ ਭੁੱਲਰ ਦੇ ਦਫ਼ਤਰ ਪੱਟੀ ਵਿਖੇ ਮੀਟਿੰਗ ਕੀਤੀ | ਮੀਟਿੰਗ ਦੌਰਾਨ ਮੰਤਰੀ ਭੁੱਲਰ ਨੇ ਵਿਸ਼ਵਾਸ ਦੁਆਇਆ ਕਿ ਤੁਹਾਡੇ ਮਸਲੇ ਕੈਬਨਿਟ ਦੇ ਧਿਆਨ ਵਿਚ ਲਿਆ ਕਿ ਜਲਦ ਪੂਰੇ ਕਰ ਦਿੱਤੇ ਜਾਣਗੇ ਜਿਸ 'ਤੇ ਇਹ ਰੋਸ ਮਾਰਚ ਮੁਲਤਵੀ ਕਰ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਨਾਲਾ ਨੇ ਕਿਹਾ ਕਿ ਵੈਟਰਨਰੀ ਏ.ਆਈ. ਵਰਕਰ ਪਸ਼ੂ ਪਾਲਣ ਵਿਭਾਗ ਵਿਚ ਬੀਤੇ 14 ਸਾਲਾ ਤੋਂ ਬਿਨ੍ਹਾਂ ਤਨਖਾਹ ਦੇ ਕੰਮ ਕਰ ਰਹੇ ਹਨ ਅਤੇ ਵਿਭਾਗ ਵਿਚ ਵੈਕਸੀਨੇਸ਼ਨ ਅਤੇ ਹੋਰ ਕਈ ਤਰ੍ਹਾਂ ਦੇ ਕੰਮ ਵਿਚ ਮਹਿਕਮੇ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਹਨ ਪਰ ਸਰਕਾਰ ਵਲੋਂ ਕੋਈ ਵੀ ਮਿਹਨਤ ਦੇ ਬਦਲੇ ਤਨਖਾਹ ਤੇ ਨਾ ਹੀ ਕੋਈ ਮਾਣ ਭੱਤਾ ਦਿੱਤਾ ਜਾ ਰਿਹਾ ਹੈ | ਵੈਕਸੀਨੇਸ਼ਨ ਵਿਭਾਗ ਦੀ ਵੱਡੀ ਸਕੀਮ ਹੈ ਜਦਾੋ ਇਹ ਕੰਮ ਵਿਭਾਗੀ ਸਟਾਫ਼ ਕਰਦਾ ਹੈ ਤਾਂ ਪਸ਼ੂ ਸੰਸਥਾਵਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ | ਸਾਨੂੰ ਤਜਬਰੇ ਦੇ ਆਧਾਰ ਨਾਲ ਵੈਕਸੀਨੇਸ਼ਨ ਦਾ ਕੰਮ ਪੱਕੇ ਤੌਰ 'ਤੇ ਦਿੱਤਾ ਜਾਵੇ ਅਤੇ ਇਸ ਬਦਲੇ ਮਹਿਕਮੇ 'ਚ ਬਣਦਾ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇ ਤਾਂ ਜੋ ਅਸੀ ਆਪਣੀਆਂ ਸੇਵਾਵਾਂ ਪਸ਼ੂ ਪਾਲਕਾਂ ਨੂੰ ਹੋਰ ਵਧੀਆਂ ਤਰੀਕੇ ਨਾਲ ਦੇ ਸਕੀਏ, ਜਿਸ ਨਾਲ ਵਿਭਾਗੀ ਅਧਿਕਾਰੀਆਂ, ਕਰਮਚਾਰੀਆਂ 'ਤੇ ਵਾਧੂ ਕੰਮ ਦਾ ਬੋਝ ਘਟੇਗਾ | ਪਸ਼ੂ ਪਾਲਕਾਂ ਨੂੰ ਨਿਰਵਿਘਨ ਸੇਵਾਵਾਂ ਮਿਲਣਗੀਆ | ਯੂਨੀਅਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਨਾਲਾ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਦਿਆਨ ਨਾ ਦਿੱਤਾ ਗਿਆ ਤਾਂ ਫਿਰ ਪੱਟੀ ਸ਼ਹਿਰ ਵੱਲ ਦੁਬਾਰਾ ਕੂਚ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਲਗਪਗ 4 ਮਹੀਨੇ ਤੋਂ ਮੁਹਾਲੀ ਵਿਖੇ ਸਰਕਾਰ ਵਿਰੁੱਧ ਧਰਨਾ ਦਿੱਤਾ ਜਾ ਰਿਹਾ ਹੈ, ਉਹ ਜਾਰੀ ਰਹੇਗਾ | ਇਸ ਮੌਕੇ ਮਨਿੰਦਰਪਾਲ ਸਿੰਘ, ਕਰਮਚੰਦ ਸ਼ਰਮਾ, ਸਤਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਮਜੀਤ ਸਿੰਘ, ਮੱਖਣ ਸਿੰਘ, ਗੁਰਜੰਟ ਸਿੰਘ, ਜਗਮੀਰ ਸਿੰਘ ਮੀਤ ਪ੍ਰਧਾਨ, ਸ਼ਿਦਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਏ.ਆਈ. ਵਰਕਰ ਹਾਜ਼ਰ ਸਨ |

ਪਿੰਡ ਪੰਡੋਰੀ ਰਣ ਸਿੰਘ ਵਿਖੇ ਅਵਤਾਰ ਸਿੰਘ ਮੈਮੋਰੀਅਲ ਹਸਪਤਾਲ ਨੂੰ ਆਮ ਆਦਮੀ ਕਲੀਨਿਕ 'ਚ ਤਬਦੀਲ ਕਰਨ 'ਤੇ ਲੋਕਾਂ 'ਚ ਰੋਸ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਰਕਾਰ ਵਲੋਂ ਪਿੰਡ ਵਿਚ ਚੱਲ ਰਹੇ ਅਵਤਾਰ ਸਿੰਘ ਮੈਮੋਰੀਅਲ ਸਰਕਾਰੀ ਹਸਪਤਾਲ ਦੀ ਜਗ੍ਹਾ ਅੰਦਰ ਆਮ ਆਦਮੀ ਕਲੀਨਿਕ ਖੋਲ੍ਹਣ 'ਤੇ ਪਿੰਡ ਦੇ ਸਰਪੰਚ ਤੇ ਹੋਰ ਮੁਹਤਬਰ ...

ਪੂਰੀ ਖ਼ਬਰ »

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਵਲੋਂ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਜਸਬੀਰ ਸਿੰਘ ਗਿੱਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਸਰਕਾਰ ਵਲੋਂ ਮਿਲਣ ਵਾਲੀਆਂ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਸਤਵਿੰਦਰ ਭਗਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਪੱਟੀ ਤੇ ਡਾ. ਪੰਕਜ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਪੱਟੀ 'ਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 1 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਅੱਜ- ਪੰਨੂੰ, ਪੰਧੇਰ

ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਾਰਤ ਸਟੇਟ ਵਲੋਂ ਘੱਟ ਗਿਣਤੀਆਂ, ਕਿਸਾਨਾਂ-ਮਜ਼ਦੂਰਾਂ ਉੱਤੇ ਕਾਰਪੋਰੇਟ ਜਗਤ ਦੇ ਹੱਕ 'ਚ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਦਫ਼ਤਰ ਅੱਗੇ ਲੱਗਾ ਧਰਨਾ 168ਵੇਂ ਦਿਨ 'ਚ ਦਾਖਲ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਝੰਡੇ ਹੇਠ ਐੱਸ.ਡੀ.ਐੱਮ. ਦਫ਼ਤਰ ਅੱਗੇ ਲੱਗਾ ਧਰਨਾ 168 ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਦਿਨ ਦੀ ਹਾਜ਼ਰੀ ਹਰੀਕੇ ਜ਼ੋਨ ਵਲੋੋਂ ਲਗਾਈ ਗਈ | ਇਸ ਮੌਕੇ ਸਵਰਨ ...

ਪੂਰੀ ਖ਼ਬਰ »

ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਹੜਤਾਲ ਲਗਾਤਾਰ ਜਾਰੀ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਜ਼ਿਲ੍ਹਾ ਕਰਮਚਾਰੀ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਪੁੰਜ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੁਰਸਿੰਘ ਸਭਾ ਵਿਰੁੱਧ ਨਿਰੀਖਕ ਗੁਰਿੰਦਰ ਸਿੰਘ ਵਲੋਂ ਝੂਠਾ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਘੁੱਲਾ ਬਲ੍ਹੇਰ

ਖਾਲੜਾ, 28 ਜਨਵਰੀ (ਜੱਜਪਾਲ ਸਿੰਘ ਜੱਜ)- ਮਗਰਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲ੍ਹੇਰ ਨੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਿਟੀ ਤਰਨ ਤਾਰਨ ...

ਪੂਰੀ ਖ਼ਬਰ »

ਮਹਿਤਾ ਕਾਲੂ ਜੀ ਦੇ ਨਾਂਅ 'ਤੇ ਬਣੇ ਸਿਹਤ ਕੇਂਦਰ ਨੂੰ ਆਮ ਆਦਮੀ ਕਲੀਨਿਕ 'ਚ ਤਬਦੀਲ ਕਰਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ : ਪ੍ਰਧਾਨ ਟੋਨੀ ਬ੍ਰਹਮਪੁਰਾ

ਫਤਿਆਬਾਦ, 28 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਕਮੇਟੀ ਮੈਂਬਰ ਬਾਬਾ ਪਿਆਰਾ ਸਿੰਘ ਲੁਹਾਰ, ਮੈਨੇਜਰ ਨਿਰਮਲ ...

ਪੂਰੀ ਖ਼ਬਰ »

ਸਰਹਾਲੀ ਦੇ ਖੇਡ ਮੇਲੇ ਦੇ ਦੂਸਰੇ ਦਿਨ ਉਲੰਪੀਅਨ ਹਾਕੀ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਸਰਹਾਲੀ ਕਲਾਂ, 28 ਜਨਵਰੀ (ਅਜੇ ਸਿੰਘ ਹੁੰਦਲ)- ਸਰਹਾਲੀ ਕਲਾਂ ਦੇ ਖੇਡ ਮੇਲੇ ਦੇ ਦੂਸਰੇ ਦਿਨ ਅੱਜ ਦਰਸ਼ਕਾਂ ਨੂੰ ਨਾਮੀ ਖਿਡਾਰੀਆਂ ਦੀ ਖੇਡ ਦਾ ਆਨੰਦ ਮਾਨਣ ਦਾ ਮੌਕਾ ਮਿਲਿਆ | ਬਾਬਾ ਗੁਰਦਿੱਤ ਕਾਮਾਗਾਟੂਮਾਰੂ ਕਲੱਬ ਸਰਹਾਲੀ ਵਲੋਂ ਕਰਵਾਏ ਜਾ ਰਹੇ ਆਲ ਓਪਨ ਹਾਕੀ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਉਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਪਰਮਜੀਤ ਸਿੰਘ ਗਿੱਲ ਜਿਨ੍ਹਾਂ ਦੇ ਮਾਤਾ ਸਵਰਨ ਕੌਰ ਬੀਤੇ ਦਿਨ ਸਵਰਗਵਾਸ ਹੋ ਗਏ ਸਨ, ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਮ ਸਿੰਘ ਹਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਅਸੋਸੀਏਸ਼ਨ ਵਲੋਂ 30 ਨੂੰ ਵੱਡਾ ਜਥਾ ਲੈ ਕੇ ਮੁਹਾਲੀ ਵਿਖੇ ਪਹੁੰਚਾਂਗੇ: ਦਿਉਲ

ਫਤਿਆਬਾਦ, 28 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਗਏ ਫੈਸਲੇ ਮੁਤਾਬਿਕ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਮੋਰਚੇ 'ਚ ਸ਼ਮੂਲੀਅਤ ਕਰਨ ਕਰਨ ਲਈ ਕਿਸਾਨ ਜਥੇਬੰਦੀ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਸਾਂਝ ਕੇਂਦਰ ਪੱਟੀ ਤੇ ਹਰੀਕੇ ਨੇ ਸਰਕਾਰੀ ਸਕੂਲ ਬੋਪਾਰਾਏ ਦੇ ਵਿਦਿਆਥੀਆਂ ਨੂੰ ਸਟੇਸ਼ਨਰੀ ਵੰਡੀ

ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫਰੇਜ ਡਵੀਜ਼ਨ ਪੰਜਾਬ, ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਅਤੇ ਉਪ ਕਪਤਾਨ ਪੁਲਿਸ ਸਥਾਨਕ ਕਮ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਪੱਟੀ, 28 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਲਿਟਲ ਮਿਲੇਨਿਯਮ ਸਕੂਲ ਕੈਰੋਂ ਵਿਖੇ ਬਸੰਤ ਪੰਚਮੀ ਦਾ ਤਿਓਹਾਰ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੀਫ ਲਰਨਿੰਗ ਅਫ਼ਸਰ ਹਰਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਪ੍ਰਧਾਨ ਲੋਕਲ ਕਮੇਟੀ ਹਰਜੀਤ ਸਿੰਘ, ਮੀਤ ਪ੍ਰਧਾਨ ਗੁਰਿੰਦਰ ਸਿੰਘ ਅਤੇ ਸਕੂਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਝਬਾਲ, 28 ਜਨਵਰੀ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ | ਮੈਡਮ ਸੋਨੀਆ ਟੰਡਨ ਨੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਤਿਓਹਾਰਾਂ ਬਾਰੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਲਕੀਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਵਿਖੇ ਕਰਵਾਇਆ ਗਿਆ, ਜਿਥੇ ਲੱਖਾਂ ਦੀ ਤਦਾਦ ਵਿਚ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਨਤਮਸਤਕ ਹੋਈਆਂ | ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਗਰੁੱਪ ਦਾ ਵਫ਼ਦ ਚੀਫ਼ ਇੰਜੀਨੀਅਰ ਪਾਵਰਕਾਮ ਬਾਰਡਰ ਜ਼ੋਨ ਨੂੰ ਮਿਲਿਆ

ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)- ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਦਾ ਇਕ ਵਫ਼ਦ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੀਫ਼ ਇੰਜੀਨੀਅਰ ਪਾਵਰਕਾਮ ਬਾਰਡਰ ਜ਼ੋਨ ਬਾਲ ਕ੍ਰਿਸ਼ਨ ਨੂੰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਮੰਗਲ ਸਿੰਘ ਠਰੂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡਾਂ 'ਚ ਰੋਸ ਮਾਰਚ

ਹਰੀਕੇ ਪੱਤਣ, 28 ਜਨਵਰੀ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਹਰੀਕੇ ਤੇ ਜਰਨੈਲ ਸਿੰਘ ਕਿੜੀਆਂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਘਰਿਆਲਾ ਦੀ ਦਾਣਾ ਮੰਡੀ 'ਚ ਬਣੇ ਕਮਰਿਆਂ 'ਚ ਸ਼ਰੇਆਮ ਨਸ਼ਾ ਕਰਦੇ ਹਨ ਨੌਜਵਾਨ

ਅਮਰਕੋਟ, 28 ਜਨਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅਤੇ ਥਾਣਾ ਸਦਰ ਪਟੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਘਰਿਆਲਾ ਤੋਂ ਕੁਝ ਹੀ ਮੀਟਰ ਦੀ ਦੂਰੀ 'ਤੇ ਬਣੀ ਦਾਣਾ ਮੰਡੀ ਦੇ ਆੜ੍ਹਤੀਆਂ ਵਲੋਂ ਪਾਏ ਗਏ ਕਮਰਿਆਂ ਵਿਚ ਸ਼ਰੇਆਮ ਨੌਜਵਾਨ ਨਸ਼ੇ ਵਾਲੇ ਟੀਕੇ ਲਗਾਉਂਦੇ ਹਨ ਪਰ ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਸਿੰਘ ਸਨਮਾਨਿਤ

ਸੁਰ ਸਿੰਘ, 28 ਜਨਵਰੀ (ਧਰਮਜੀਤ ਸਿੰਘ)- 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ 11ਵੇਂ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਬੀਤੇ ਦਿਨੀਂ ਮਨਾਏ ਗਏ ਬਰਸੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਲਈ ਪੁੱਜੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ...

ਪੂਰੀ ਖ਼ਬਰ »

ਨਹੀਂ ਰਹੇ ਹੇਠ ਜਸਵੰਤ ਸਿੰਘ ਕਲਕੱਤਾ

ਸਰਹਾਲੀ ਕਲਾਂ, 28 ਜਨਵਰੀ (ਅਜੇ ਸਿੰਘ ਹੁੰਦਲ)- ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਕਥਾ ਵਾਚਕ ਤੇ ਉਘੇ ਸਮਾਜ ਸੇਵਕ ਸੇਠ ਜਸਵੰਤ ਸਿੰਘ (77) ਕਲਕੱਤੇ ਵਾਲੇ ਆਪਣੀ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਪਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ | ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ...

ਪੂਰੀ ਖ਼ਬਰ »

30 ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਲੌਹਕਾ ਸ਼ਰਾਬ ਫੈਕਟਰੀ ਵਿਰੁੱਧ ਝੰਡਾ ਮਾਰਚ

ਤਰਨ ਤਾਰਨ, 28 ਜਨਵਰੀ (ਪਰਮਜੀਤ ਜੋਸ਼ੀ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਲੌਹਕਾ ਸ਼ਰਾਬ ਫੈਕਟਰੀ ਬਾਰੇ ਆ ਰਹੀਆਂ ਸ਼ਿਕਾਇਤਾਂ ਦੇ ਸਿੱਟੇ ਵਜੋਂ ਮੋਰਚੇ 'ਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਇਹ ਫ਼ੈਸਲਾ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕਰਕੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾ ਰਹੀ 'ਆਪ' ਸਰਕਾਰ: ਸੋਹਲ

ਝਬਾਲ, 28 ਜਨਵਰੀ (ਸੁਖਦੇਵ ਸਿੰਘ)- ਸਰਹੱਦੀ ਤੇ ਪੇਂਡੂ ਖੇਤਰ ਵਿਚ ਚੱਲ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਮੁਹੱਲਾ ਕਲੀਨਿਕ ਦਾ ਸਟਿੱਕਰ ਲਗਾਉਣ ਦੀ ਨਿੰਦਾ ਕਰਦਿਆਂ ਸੀ.ਪੀ.ਆਈ. ਦੇ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX