ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕੈਬਨਿਟ ਮੰਤਰੀ ਧਾਲੀਵਾਲ ਵਲੋਂ 4.50 ਕਰੋੜ ਰੁਪਏ ਦੀ ਲਾਗਤ ਨਾਲ ਅਜਨਾਲਾ 'ਚ ਨਵੇਂ ਬਣਾਏ ਤਹਿਸੀਲ ਕੰਪਲੈਕਸ ਦਾ ਉਦਘਾਟਨ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਪ੍ਰਸ਼ਾਸਿਨਕ ਸਹੂਲਤਾਂ ਦੇਣ ਦੇ ਮਕਸਦ ਨਾਲ ਅਜਨਾਲਾ ਅੰਮਿ੍ਤਸਰ ਰੋਡ ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਤਹਿਸੀਲ ਕੰਪਲੈਕਸ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ | ਇਸ ਉਪਰੰਤ ਉਨ੍ਹਾਂ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਤੇ ਮੌਕੇ 'ਤੇ ਮੌਜੂਦ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਦੀ ਚਾਰਦੀਵਾਰੀ ਦੀ ਕੰਧ ਦੇ ਕਾਰਜ ਨੂੰ ਵੀ ਜਲਦ ਨੇਪਰੇ ਚਾੜਿਆ ਜਾਵੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਈ ਸਾਲ ਪਹਿਲਾਂ ਇਸ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਪਰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਕੰਪਲੈਕਸ ਤਿਆਰ ਨਹੀਂ ਹੋ ਸਕਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੇ ਲੋੜੀਂਦੇ ਫੰਡ ਜਾਰੀ ਕਰਵਾਏ ਸਨ ਜਿਸ ਤੋਂ ਬਾਅਦ ਇਹ ਤਹਿਸੀਲ ਕੰਪਲੈਕਸ ਪੂਰੀ ਤਰ੍ਹਾਂ ਤਿਆਰ ਕਰਕੇ ਅਜਨਾਲਾ ਵਾਸੀਆਂ ਦੇ ਹਵਾਲੇ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਰੀਬ 4.50 ਕਰੋੜ ਰੁਪਏ ਨਾਲ ਬਣੀ ਨਵੀਂ ਇਮਾਰਤ ਜਿਸ ਵਿਚ ਐਸ. ਡੀ. ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਦਫਤਰ ਸ਼ਾਮਿਲ ਹਨ ਦੇ ਬਣਨ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਲੋਕਾਂ ਦੀ ਸਹੂਲਤਾਂ ਲਈ ਇਸ ਇਮਾਰਤ ਨੂੰ ਦੋ ਮੰਜਿਲਾ ਕਰਕੇ ਨਵਾਂ ਪਟਵਾਰਖਾਨਾ ਵੀ ਜਲਦੀ ਹੀ ਇਸੇ ਸਥਾਨ ਉੱਤੇ ਬਣਾਇਆ ਜਾਵੇਗਾ | ਇਸ ਮੌਕੇ ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ ਰਾਜਾ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਓ. ਐਸ. ਡੀ. ਚਰਨਜੀਤ ਸਿੰਘ ਸਿੱਧੂ, ਐਸ. ਡੀ. ਐਮ. ਰਾਜੇਸ਼ ਕੁਮਾਰ ਸ਼ਰਮਾ, ਤਹਿਸੀਲਦਾਰ ਅਜਨਾਲਾ ਰੌਬਨਜੀਤ ਕੌਰ ਗਿੱਲ, ਬੀ.ਡੀ.ਪੀ.ਓ. ਸੁਖਜੀਤ ਸਿੰਘ ਬਾਜਵਾ, ਐਕਸੀਅਨ ਦਿਆਲ ਸ਼ਰਮਾ, ਐਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ, ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਵਸੀਕਾ ਨਵੀਸ ਯੂਨੀਅਨ ਪ੍ਰਧਾਨ ਬਲਜਿੰਦਰ ਸਿੰਘ ਮਾਹਲ, ਹਰਬੀਰ ਸਿੰਘ ਬੱਬਲੂ ਸਿੰਧੀ, ਸ਼ਹਿਰੀ ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ, ਸ਼ਿਵਦੀਪ ਸਿੰਘ ਚਾਹਲ, ਪ੍ਰਧਾਨ ਸਤਬੀਰ ਸਿੰਘ ਸੰਧੂ, ਹਰਪ੍ਰੀਤ ਸਿੰਘ ਹੈਪੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਮੰਨੂੰ ਮੱਲੀ ਬੋਹੜਵਾਲਾ, ਗੁਰਨਾਮ ਸਿੰਘ ਕਮੀਰਪੁਰਾ, ਅਜੈਬ ਸਿੰਘ ਭੁੱਲਰ, ਅਮਰਦੀਪ ਸਿੰਘ ਰਿੰਕੂ, ਪਵਿੱਤਰ ਸਿੰਘ ਫੈਂਸੀ, ਰਛਪਾਲ ਸਿੰਘ ਅਤੇ ਹਰਜਿੰਦਰ ਸਿੰਘ ਭਲਾ ਪਿੰਡ ਆਦਿ ਹਾਜ਼ਰ ਸਨ |

ਪੇਂਡੂ ਲੋਕਾਂ ਲਈ ਬੱਚਿਆਂ ਨੂੰ ਮਿਆਰੀ ਸਿਖਿਆ ਦਿਵਾਉਣਾ ਇਕ ਵੱਡਾ ਸਵਾਲ ਬਣਿਆ

ਮੱਤੇਵਾਲ, 28 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਦਿਆ ਮਨੁੱਖ ਦਾ ਤੀਸਰਾ ਨੇਤਰ ਹੈ ਤੇ ਮੁੱਢਲੀ ਤੇ ਮਿਆਰੀ ਸਿਖਿਆ ਪ੍ਰਾਪਤ ਕਰਨਾ ਹਰੇਕ ਨਾਗਰਿਕ ਦਾ ਮੌਲਿਕ ਅਧਿਕਾਰ ਵੀ ਹੈ | ਸਾਡੇ ਪੰਜਾਬ ਦੀ 70 ਫੀਸਦੀ ਅਬਾਦੀ ਪਿੰਡਾਂ ਵਿਚ ਰਹਿੰਦੀ ਹੈ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਨੇ ਮਹਾਨ ਸ਼ਹਾਦਤ ਦੇ ਕੇ ਸਿੱਖ ਕੌਮ ਦਾ ਇਤਿਹਾਸ ਸੁਨਹਿਰੀ ਪੰਨਿਆਂ 'ਤੇ ਰੁਸ਼ਨਾਇਆ-ਜਥੇ: ਬਾਬਾ ਬੋਹੜ ਸਿੰਘ ਮਹਿਤਾ

ਸਠਿਆਲਾ, 28 ਜਨਵਰੀ (ਸਫਰੀ)-ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਆਪਣੀ ਮਹਾਨ ਸ਼ਹਾਦਤ ਦੇ ਕੇ ਸਿੱਖ ਕੌਮ ਨੂੰ ਆਪਣੀ ਅਣਖ -ਗ਼ੈਰਤ ਵਾਲੀ ਜ਼ਿੰਦਗੀ ਜਿਊਣ ਲਈ ਕੇਵਲ ਅਗਵਾਈ ਹੀ ਨਹੀਂ ਦਿੱਤੀ, ਬਲਕਿ ਸਿੱਖ ਕੌਮ ਦੇ ਇਤਿਹਾਸ ਦੇ ਸੁਨਹਿਰੀ ...

ਪੂਰੀ ਖ਼ਬਰ »

ਗਲੋਬਲ ਗਰੁੱਪ ਆਫ ਇੰਸਟੀਚਿਊਟ 'ਚ ਨਵੇਂ ਸੈਸ਼ਨ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤੀ

ਜੇਠੂਵਾਲ, 28 ਜਨਵਰੀ (ਮਿਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਗਰੁੱਪ ਆਫ ਇੰਸਟੀਚਿਊਟ ਸੋਹੀਆ ਖੁਰਦ (ਅੰਮਿ੍ਤਸਰ ਵਿਖੇ) ਨਵੇਂ ਸੈਸ਼ਨ ਦੀ ਆਰਭੰਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਕਾਲਜ ਦਾ ਸਮੂਹ ...

ਪੂਰੀ ਖ਼ਬਰ »

'ਆਪ' ਸਰਕਾਰ ਜਨਹਿੱਤ ਨੀਤੀਆਂ ਦਾ ਫਾਇਦਾ ਧਰਾਤਲ ਪੱਧਰ 'ਤੇ ਪਹੁੰਚਾਉਣ ਲਈ ਯਤਨਸ਼ੀਲ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐੱਨ.ਆਰ. ਆਈ ਮਾਮਲਿਆਂ ਦੇ ਕੈਬਨਿਟ ਤੇ ਹਲਕਾ ਵਿਧਾਇਕ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ਼ਹਿਰ ਦੇ ਜੀ.ਆਰ. ਡੀ. ਕਾਨਵੈਂਟ ...

ਪੂਰੀ ਖ਼ਬਰ »

ਸਵਰਨਕਾਰ ਯੂਨੀਅਨ ਮਜੀਠਾ ਦਾ ਹੋਇਆ ਚੋਣ ਇਜਲਾਸ, ਪ੍ਰਿਤਪਾਲ ਸਿੰਘ ਨੂੰ ਚੁਣਿਆ ਸਰਬਸੰਮਤੀ ਨਾਲ ਪ੍ਰਧਾਨ

ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਸਵਰਨਕਾਰ ਯੂਨੀਅਨ ਮਜੀਠਾ ਦੀ ਇੱਕ ਵਿਸ਼ੇਸ਼ ਇਕੱਤਰਤਾ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸਵਰਨਕਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮ੍ਹਾ ਸ਼ਾਹ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕਾਲਾ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਜਨਤਕ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਪ੍ਰਸ਼ਾਸਨ ਵਲੋਂ ਜਥੇਬੰਦੀਆਂ ਦੇ ਕਾਰਕੁੰਨਾਂ ਤੇ ਹਮਦਰਦਾਂ ਵਿਰੁੱਧ ਦਰਜ ਕੀਤੇੇ ਝੂਠੇ ਕੇਸ ਰੱਦ ਕਰਵਾਉਣ ਤੇ ਬਿਜਲੀ ਤੇ ਹੋਰ ਮੰਗਾਂ ਮਨਵਾਉਣ ਸੰਬੰਧੀ ਵਿਚਾਰ ਵਿਟਾਂਦਰਾ ਕਰਨ ਲਈ ਜਨਤਕ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਧਰਦਿਓ ਗ੍ਰਾਮ ਪੰਚਾਇਤ ਨੇ ਆਪਣੇ ਮਾਡਲ ਪ੍ਰਾਜੈਕਟ ਦਾ ਕੀਤਾ ਪ੍ਰਦਰਸ਼ਨ

ਚੌਕ ਮਹਿਤਾ, 28 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਗ੍ਰਾਮ ਪੰਚਾਇਤ ਧਰਦਿਓ ਵਲੋਂ ਸਾਂਝਾ ਜਲ ਤਲਾਬ ਪ੍ਰਾਜੈਕਟ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਝੰਡੇ ਲਹਿਰਾ ਕੇ ਅੱਜ ਜਲ ਤਲਾਬ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਮਗਨਰੇਗਾ ਦੇ ਜਿਲ੍ਹਾ ਇੰਚਾਰਜ ਹਰਸਿਮਰਜੀਤ ਕੌਰ ਤੇ ...

ਪੂਰੀ ਖ਼ਬਰ »

ਪੰਜਾਬ ਪੱਧਰੀ ਸੋਨ ਤਗਮਾ ਜੇਤੂ ਅਥਲੀਟ ਖੁਸ਼ਪ੍ਰੀਤ ਕੌਰ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 28 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਸ਼ੇਰੋਂ ਢਾਏਵਾਲੀ ਦੇੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ, ਜਿਸ ਨੇ ਕਿ 5 ਤੋਂ 9 ਦਸੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈਆਂ ...

ਪੂਰੀ ਖ਼ਬਰ »

ਮੈਡਮ ਸੁਹਿੰਦਰ ਕੌਰ ਨੂੰ ਪਿੰਡ ਕੋਟ ਖਹਿਰਾ ਨਿਵਾਸੀਆਂ ਨੇ ਕੀਤਾ ਸਨਮਾਨਿਤ

ਤਰਸਿੱਕਾ, 28 ਜਨਵਰੀ (ਅਤਰ ਸਿੰਘ ਤਰਸਿੱਕਾ)-ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਤੇ ਵਿਧਾਇਕ ਹਲਕਾ ਜੰਡਿਆਲਾ ਗੁਰੂ ਦੀ ਧਰਮਪਤਨੀ ਸੁਹਿੰਦਰ ਕੌਰ ਨੇ ਐਲੀਮੈਂਟਰੀ ਸਰਕਾਰੀ ਸਕੂਲ ਕੋਟ ਖਹਿਰਾ ਦਾ ਅਚਨਚੇਤੀ ਨਿਰੀਖਣ ਕੀਤਾ ਤੇ ਸਕੂਲ ਦੇ ਸਟਾਫ ਮੈਂਬਰਾਂ ਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਗੁਰੂ ਨਾਨਕ ਖ਼ਾਲਸਾ ਸ਼ਹੀਦੀ ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)-ਸਾਕਾ ਸ੍ਰੀ ਨਨਕਾਣਾ ਸਾਹਿਬ ਸ਼ਹੀਦ ਸਿੰਘਾਂ ਦੀ ਯਾਦ 'ਚ ਸਥਾਪਤ ਗੁਰੂ ਨਾਨਕ ਖਾਲਸਾ ਸ਼ਹੀਦੀ ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਗੁਜਰਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ...

ਪੂਰੀ ਖ਼ਬਰ »

ਭੋਮਾ ਵਿਖੇ ਮੀਟ ਦਾ ਕਾਰਖਾਨਾ ਲੱਗਣ ਦੇ ਵਿਰੋਧ ਵਿਚ ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤਾ ਮਤਾ ਪਾਸ

ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲੱਗਦੇ ਪਿੰਡ ਭੋਮਾ ਲਾਗੋਂ ਲੰਘਦੀ ਨਹਿਰ ਦੇ ਲਾਗੇ ਬਾਗ ਵਾਲੀ ਜ਼ਮੀਨ ਵਿਚ ਕਥਿਤ ਤੌਰ 'ਤੇ ਲੱਗਣ ਵਾਲੇ ਮੀਟ ਦੇ ਕਾਰਖਾਨੇ ਦਾ ਪਤਾ ਲੱਗਣ ਤੇ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲਾਗਲੇ ਪਿੰਡਾਂ ਦੇ ਵਸਨੀਕਾਂ ਵਿਚ ਭਾਰੀ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਲੋਂ ਸਿਡਾਨਾ ਜੂਨੀਅਰ ਸਕੂਲ ਦੀ ਆਰੰਭਤਾ

ਰਾਮ ਤੀਰਥ, 28 ਜਨਵਰੀ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਲੋਂ ਅੰਮਿ੍ਤਸਰ ਦੇ ਰਾਣੀ ਕਾ ਬਾਗ ਵਿਖੇ ਸਿਡਾਨਾ ਜੂਨੀਅਰ ਸਕੂਲ ਆਰੰਭ ਕਰਨ ਦਾ ਐਲਾਨ ਕਰਦਿਆਂ ਸਕੂਲ ਦੇ ਮੈਨੇਜਰ ਡਾ. ਜੀਵਨ ਜੋਤੀ ਸਿਡਾਨਾ ਨੇ ਦੱਸਿਆ ਕਿ ਸਿਹਤ ਅਤੇ ਸਿੱਖਿਆ ...

ਪੂਰੀ ਖ਼ਬਰ »

ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ 10 ਮਹੀਨਿਆਂ 'ਚ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ -ਗਿੱਲ, ਮੰਦਰਾਂਵਾਲਾ

ਗੱਗੋਮਾਹਲ 28 ਜਨਵਰੀ (ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ 10 ਮਹੀਨਿਆਂ 'ਚ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਹਨ ਜਿਵੇਂ ਕਿ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ...

ਪੂਰੀ ਖ਼ਬਰ »

ਬਸੰਤ-ਪੰਚਮੀ ਮੌਕੇ ਖੋਜਕੀਪੁਰ ਦਾ ਤਿੰਨ ਰੋਜ਼ਾ ਖੇਡ ਮੇਲਾ ਸੰਪੰਨ

ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜ਼ਦੀਕੀ ਪਿੰਡ ਖੋਜਕੀਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸ਼ਹੀਦ ਬਾਬਾ ਦੀਵਾਨ ਸਿੰਘ ਦੇ ਸਥਾਨਾਂ 'ਤੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਲੜੀਵਾਰ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਐੱਸ.ਡੀ.ਐੱਮ ਅਜਨਾਲਾ ਰਾਜੇਸ਼ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਮੌਕੇ ਕਾਲਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਮਨਾਇਆ ਵੋਟਰ ਦਿਵਸ

ਜੰਡਿਆਲਾ ਗੁਰੂ, 28 ਜਨਵਰੀ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੋਟਰ ਦਿਵਸ ਮਨਾਇਆ, ਜਿਸ ਵਿਚ ਬਲਬੀਰ ਸਿੰਘ ਜ਼ਿਲ੍ਹਾ ਅਧਿਕਾਰੀ ਨੇ ਵਿਦਿਆਰਥਣਾਂ ਨੂੰ ਵੋਟਾਂ ਦੇ ਅਧਿਕਾਰ ...

ਪੂਰੀ ਖ਼ਬਰ »

ਮਜੀਠੀਆ, ਗੁਨੀਵ ਕੌਰ ਮਜੀਠੀਆ, ਗਿੱਲ ਸਮੇਤ ਹੋਰ ਆਗੂਆਂ ਨੇ ਮਾਤਾ ਪ੍ਰਕਾਸ਼ ਕੌਰ ਰੂਪੋਵਾਲੀ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਜੇਠੂਵਾਲ, 28 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਸ਼ਰਨਬੀਰ ਸਿੰਘ ਰੂਪੋਵਾਲੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਾਬਕਾ ਸਰਪੰਚ ਤੇ ਸਾਬਕਾ ਸੰਮਤੀ ਮੈਂਬਰ ਬੀਬੀ ਪ੍ਰਕਾਸ਼ ਕੌਰ ਪਿੰਡ ਰੂਪੋਵਾਲੀ ਖੁਰਦ ...

ਪੂਰੀ ਖ਼ਬਰ »

ਪਿੰਡ ਭੁੱਲਰ ਦੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦੀ ਆਰੰਭਤਾ ਟੱਪ ਲਾ ਕੇ ਕੀਤੀ

ਚੋਗਾਵਾਂ, 28 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੁੱਲਰ ਵਿਖੇ ਗੁਰਦੁਆਰਾ ਧਰਮਸ਼ਾਲਾ ਬਾਹਰਲੀ ਛਾਉਣੀ ਦਲ ਬਾਬਾ ਬਿਧੀ ਚੰਦ ਸਾਹਿਬ ਦੀ ਦੀਵਾਨ ਹਾਲ ਦੀ ਨਵੀਂ ਇਮਾਰਤ ਬਣਾਉਣ ਦੀ ਆਰੰਭਤਾ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਸਾਹਿਬ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਸਰਪੰਚ ਨੇ ਸੀਵਰੇਜ ਸਮੱਸਿਆ ਦਾ ਕਰਵਾਇਆ ਹੱਲ

ਬਿਆਸ, 28 ਜਨਵਰੀ (ਪਰਮਜੀਤ ਸਿੰਘ ਰੱਖੜਾ)-ਗ੍ਰਾਮ ਪੰਚਾਇਤ ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਵਲੋਂ ਅਜੀਤ ਨਗਰ ਦੀ ਭੁੱਲਰ ਕਾਲੋਨੀ ਵਿਖੇ ਸੀਵਰੇਜ਼ ਦਾ ਕੰਮ ਕਰਵਾ ਕੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਅਤੇ ਗਲੀ ਦੀ ਮੁਰੰਮਤ ਕਰਵਾਏ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਵਲੋਂ ਬਾਲੜ੍ਹੀ ਦਿਵਸ ਮਨਾਇਆ

ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਪਿੰਡ ਗੁੱਝਾਪੀਰ ਦੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਮੁੱਖ ਅਧਿਆਪਕਾ ਨਿਮਰਤ ਕੌਰ ਦੀ ਅਗਵਾਈ 'ਚ ਬਾਲੜ੍ਹੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ...

ਪੂਰੀ ਖ਼ਬਰ »

ਮਜੀਠਾ ਵਿਖੇ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ

ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੀ ਬਾਵਾ ਲਾਲ ਦਿਆਲ ਜੀ ਦਾ 668ਵਾਂ ਜਨਮ ਦਿਹਾੜਾ ਬਾਵਾ ਲਾਲ ਦੁਆਰ ਮਜੀਠਾ ਦੇ ਮੈਨੇਜਮੈਂਟ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ | ਮੰਦਰ ਬਾਵਾ ਲਾਲ ਜੀ ਮਜੀਠਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਜੀਠਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸਰਦੀ ਦਾ ਮੌਸਮ ਦੇਖਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਲਈ ਗਰਮ ਵਰਦੀਆਂ ਜਾਰੀ ਕੀਤੀਆਂ ਹਨ | ਸਰਕਾਰੀ ਐਲੀਮੈਂਟਰੀ ਸਕੂਲ ਮਜੀਠਾ-2 ਵਿਖੇ ਵੀ ਸਕੂਲ ਦੇ ਇਨ੍ਹਾਂ ...

ਪੂਰੀ ਖ਼ਬਰ »

ਸਠਿਆਲਾ 'ਚ ਬਲਾਕ ਪੱਧਰ 'ਤੇ ਕਵਿਤਾ ਤੇ ਸੁੰਦਰ ਲਿਖਾਈ ਦੇ ਮੁਕਾਬਲੇ ਵਿਚੋਂ 5-5 ਬੱਚੇ ਜ਼ਿਲ੍ਹਾ ਪੱਧਰ ਲਈ ਚੁਣੇ

ਸਠਿਆਲਾ, 28 ਜਨਵਰੀ( ਸਫਰੀ)-ਇੰਸ: ਸ਼ਹੀਦ ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ ਦੇ ਨਿਰਦੇਸ਼ਾ ਅਤੇ ਨੋਡਲ ਅਫਸਰ ਨਵਤੇਜ ਕੌਰ ਭੰਗੂ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਬਸੰਤ ਪੰਚਮੀ ਮਨਾਈ

ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਪਿ੍ੰ: ਮਨਿੰਦਰ ਕੌਰ ਦੀ ਸੁਯੋਗ ਉਸਾਰੂ ਅਗਵਾਈ ਹੇਠ ਬੜੇ ਚਾਵਾਂ-ਮਲਾਰਾਂ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਓਠੀਆਂ ਵਿਖੇ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ

ਓਠੀਆਂ, 28 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜ਼ਮਾਨਤ ਦੇਣ ਦੇ ਫ਼ੈਸਲੇ ਦੇ ਵਿਰੁੱਧ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਓਠੀਆਂ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ

ਰਾਮ ਤੀਰਥ, 28 ਜਨਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ, ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਦੇ ਪਿ੍ੰਸੀਪਲ ਆਰਤੀ ਸੂਦ ਦੀ ਯੋਗ ...

ਪੂਰੀ ਖ਼ਬਰ »

ਆਦਰਸ਼ ਮਾਡਲ ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)-ਆਦਰਸ਼ ਮਾਡਲ ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਤੇ ਨਵੇਂ ਵਿਦਿਅਕ ਸੈਸ਼ਨ ਦੀ ਆਮਦ 'ਤੇ ਸਾਲਾਨਾ ਸ਼ੁਕਰਾਨਾ ਦਿਵਸ ਬੜੀ ਸ਼ਰਧਾ ਸਹਿਤ ਮਨਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਟਾਰੀ, 28 ਜਨਵਰੀ (ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ | ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਕਸਬਾ ਗੱਗੋਮਾਹਲ 'ਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ

ਗੱਗੋਮਾਹਲ, 28 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਵਿਖੇ ਪ੍ਰਧਾਨ ਸੁਖਵੰਤ ਸਿੰਘ ਦੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX