ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਫਰੀਦਕੋਟ

ਚਾਵਲਾਂ ਦੇ ਗੱਟੇ ਚੋਰੀ ਕਰਨ ਦੇ ਦੋਸ਼ ਤਹਿਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਸਥਾਨਕ ਅਰਾਈਆਂਵਾਲਾ ਰੋਡ 'ਤੇ ਸਥਿਤ ਇਕ ਸ਼ੈਲਰ 'ਚੋਂ ਸਰਕਾਰੀ ਚਾਵਲਾਂ ਦੇ ਗੱਟੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਸ਼ੈਲਰ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੁਲਿਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਚਾਵਲਾਂ ਦਾ ਚੋਰੀ ਕੀਤਾ ਹੋਇਆ ਇਕ ਗੱਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੇ ਇਕ ਹੋਰ ਸਾਥੀ ਦਾ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਦਲਵਿੰਦਰ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਸ਼ੈਲਰ 'ਚੋਂ 19-20 ਗੱਟੇ ਚਾਵਲਾਂ ਦੇ ਚੋਰੀ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹੁਣ ਵੀ ਸਰਕਾਰ ਨੂੰ ਡਲਿਵਰੀ ਲਈ ਰੱਖੇ ਚਾਵਲਾਂ ਦੇ ਗੱਟਿਆਂ 'ਚੋਂ ਧੀਰਜ ਸਿੰਘ ਉਰਫ਼ ਬਬਲੂ ਅਤੇ ਕੁਲਵੰਤ ਸਿੰਘ ਵਾਸੀ ਭੋਲੂਵਾਲਾ ਰੋਡ ਫ਼ਰੀਦਕੋਟ ਮੋਟਰਸਾਈਕਲ 'ਤੇ ਦੋ ਗੱਟੇ ਚਾਵਲਾਂ ਦੇ ਚੋਰੀ ਕਰਕੇ ਲੈ ਗਏ | ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਕਿਹਾ ਕਿ ਸ਼ੈਲਰ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਧੀਰਜ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਕੇ ਉਸ ਪਾਸੋਂ ਚੋਰੀ ਕੀਤਾ ਚਾਵਲਾਂ ਦਾ ਇਕ ਗੱਟਾਂ ਬਰਾਮਦ ਕਰ ਲਿਆ ਗਿਆ ਹੈ ਅਤੇ ਚੋਰੀ ਦੀ ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਹੈ ਜਦਕਿ ਦੂਜੇ ਕਥਿਤ ਦੋਸ਼ੀ ਸੰਨੀ ਉਰਫ ਭੈਰੋਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਡੀ.ਜੇ. ਲਗਾ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ਾਂ 'ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇੱਥੋਂ ਦੇ 5 ਵਸਨੀਕਾਂ ਖ਼ਿਲਾਫ਼ ਬਸੰਤ ਦੇ ਤਿਉਹਾਰ 'ਤੇ ਉੱਚੀ ਆਵਾਜ਼ ਵਿਚ ਡੀ.ਜੇ. ਲਗਾ ਕੇ ਹੁੱਲੜਬਾਜ਼ੀ ਕਰਨ ਅਤੇ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਇੱਥੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਬੱਚਿਆਂ ਨੇ 'ਪ੍ਰੀਖਿਆ 'ਤੇ ਚਰਚਾ' ਦੇ ਛੇਵੇਂ ਸੈਮੀਨਾਰ 'ਚ ਹਿੱਸਾ ਲਿਆ

ਪੰਜਗਰਾਈਾ ਕਲਾਂ, 28 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੇ ਪ੍ਰੀਖਿਆ 'ਤੇ ਚਰਚਾ ਦੇ ਛੇਵੇਂ ਸੈਮੀਨਾਰ ਵਿਚ ਹਿੱਸਾ ਲਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰੀਖਿਆ 'ਤੇ ਚਰਚਾ ਦੇ ਸਾਹਵੇਂ ਸੈਮੀਨਾਰ ਦੀ ਸ਼ੁਰੂਆਤ ਆਪਣੇ ...

ਪੂਰੀ ਖ਼ਬਰ »

ਕਮਾਂਡਰ ਪਰਮਜੀਤ ਕੌਰ ਦੀ ਰਾਸ਼ਟਰਪਤੀ ਮੈਡਲ ਲਈ ਚੋਣ

ਕੋਟਕਪੂਰਾ, 28 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਹੋਮ ਗਾਰਡਜ ਕੰਪਨੀ ਕਮਾਂਡਰ ਪਰਮਜੀਤ ਕੌਰ ਬਰਾੜ ਦੀ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਮੈਡਲ ਲਈ ਚੋਣ ਕੀਤੀ ਗਈ | ਜ਼ਿਲ੍ਹਾ ਕਮਾਂਡਰ ਰਜਿੰਦਰ ਕਿ੍ਸ਼ਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਰਾੜ ਬਤੌਰ ਕੰਪਨੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਬਰਗਾੜੀ, 28 ਜਨਵਰੀ (ਲਖਵਿੰਦਰ ਸ਼ਰਮਾ)-ਮਲਟੀਪਰਪਜ਼ ਹੈਲਥ ਵਰਕਰ ਫੀਮੇਲ 2211 ਕੱਚੇ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਬਰਗਾੜੀ ਦੀ ਅਗਵਾਈ ਹੇਠ ਵਿਧਾਇਕ ਅਮੋਲਕ ਸਿੰਘ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ | ਵਰਕਰਾਂ ਨੇ ਮੰਗ ਪੱਤਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਲੰਬੀ, 28 ਜਨਵਰੀ (ਮੇਵਾ ਸਿੰਘ)-ਲੰਬੀ ਵਿਖੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਵਰਕਰਾਂ ਇਸ ਮਹਿੰਗਾਈ ਦੇ ਯੁੱਗ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਰਹੀਆਂ ...

ਪੂਰੀ ਖ਼ਬਰ »

ਸਾਨੂੰ ਸਵੈ-ਮੁਲਾਂਕਣ ਕਰਕੇ ਖੁਦ ਨੂੰ ਸੁਧਾਰਨ ਲਈ ਯਤਨਸ਼ੀਲ ਹੋਣਾ ਚਾਹੀਦਾ: ਡਾ. ਗੁਰਪ੍ਰੀਤ ਸਿੰਘ

ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਭਾਈ ਭਨ੍ਹੱਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਪ੍ਰੋਗਰਾਮ ਅਫ਼ਸਰ ਵੀਰਪਾਲ ਕੌਰ ਸੇਖੋਂ ਦੀ ਦੇਖ ਰੇਖ ਹੇਠ ਚੱਲ ਰਹੇ ਸੱਤ ਰੋਜ਼ਾ ਕੈਂਪ ਦੌਰਾਨ ਵਲੰਟੀਅਰਾਂ ਦੇ ...

ਪੂਰੀ ਖ਼ਬਰ »

ਗਰਾਮ ਸਭਾ ਦੇ ਇਜਲਾਸ 'ਚ ਪਹੁੰਚੇ ਸੀਨੀਅਰ ਅਧਿਕਾਰੀ

ਕੋਟਕਪੂਰਾ, 28 ਜਨਵਰੀ (ਮੋਹਰ ਸਿੰਘ ਗਿੱਲ)-ਆਮ ਇਜਲਾਸ ਸਭਾ ਵਲੋਂ ਪਿੰਡ ਬੀੜ ਸਿੱਖਾਂ ਵਾਲਾ ਦੀ ਧਰਮਸ਼ਾਲਾ 'ਚ ਇਕ ਜਨਤਕ ਮੀਟਿੰਗ ਕੀਤੀ ਗਈ, 'ਚ ਪਿੰਡ ਦੀਆਂ ਔਰਤਾਂ ਅਤੇ ਮਰਦਾਂ ਨੇ ਹਿੱਸਾ ਲਿਆ | ਮੀਟਿੰਗ 'ਚ ਜਸਵੀਰ ਸਿੰਘ ਐਸ.ਡੀ.ਓ., ਨਰਿੰਦਰ ਸਿੰਘ ਜੇ.ਈ., ਗੁਰਸ਼ੇਰ ਸਿੰਘ ...

ਪੂਰੀ ਖ਼ਬਰ »

ਪੰਜਗਰਾਈਾ-ਦੇਵੀ ਵਾਲਾ ਸੰਪਰਕ ਸੜਕ ਨੂੰ 18 ਫੁੱਟੀ ਬਣਾਉਣ ਲਈ ਮਤਾ ਪਾਇਆ

ਪੰਜਗਰਾਈ ਕਲਾਂ, 28 ਜਨਵਰੀ (ਬਰਾੜ)-ਗ੍ਰਾਮ ਪੰਚਾਇਤ ਪੰਜਗਰਾਈਾ ਕਲਾਂ ਦੀ ਸਰਪੰਚ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਗ੍ਰਾਮ ਸਭਾ ਦਾ ਇਜਲਾਸ ਬਾਵਰੀਆ ਧਰਮਸ਼ਾਲਾ ਵਿਚ ਹੋਇਆ ਜਿਸ ਵਿਚ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਪੰਜਾਬ ਮੰਡੀਕਰਨ ...

ਪੂਰੀ ਖ਼ਬਰ »

ਪੰਜਾਬ ਦੀ ਝਾਕੀ ਨੂੰ ਸ਼ਾਮਿਲ ਨਾ ਕਰਨ ਕਰਕੇ ਪੰਜਾਬੀਆਂ 'ਚ ਰੋਸ: ਧੌਂਸੀ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਪੋਕਸਮੈਨ ਡਬਲਜੀਤ ਧੌਂਸੀ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵਲੋਂ ਪੰਜਾਬ ਦੀ ਝਾਕੀ ਨੂੰ ਅੱਖੋਂ-ਪਰੋਖੇ ਕਰਕੇ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿਰੋਧੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਲਾਪ੍ਰਵਾਹੀ ਨਾਲ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਕਾਰ ਚਾਲਕ ਵਿਰੁੱਧ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਅਰਥੀ ਫ਼ੂਕ ਮੁਜ਼ਾਹਰੇ ਕਰਨ ਦੀ ਚਿਤਾਵਨੀ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਪੰਜਾਬ ਦੇ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਸੂਬਾ ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਮੱਲਣ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਕਾਰ ਸਵਾਰ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸੇਠੀ ਚੌਂਕ ਵਿਖੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਦੋਵਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਬਾਜਾਖਾਨਾ, 28 ਜਨਵਰੀ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਡੋਡ ਮੇਨ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਪੁੱਤਰੀ ਜਸਵੀਰ ਸਿੰਘ, ਜਸਪ੍ਰੀਤ ਕੌਰ ਪੁੱਤਰੀ ਮੰਦਰ ਸਿੰਘ, ਏਕਮਜੋਤ ਕੌਰ ਪੁੱਤਰੀ ਗੋਰਾ ਸਿੰਘ, ਮੁਸਕਾਨਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਅਤੇ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੀਆਂ ਰੂੜੀਆਂ ਕਾਰਨ ਲੋਕ ਪ੍ਰੇਸ਼ਾਨ

ਬਾਜਾਖਾਨਾ, 28 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਫ਼ਤਿਹਗੜ੍ਹ ਤੋਂ ਜੈਤੋ ਨੂੰ ਜਾਣ ਵਾਲੀ ਸੜਕ ਕਿਨਾਰੇ ਨਾਜਾਇਜ਼ ਕਬਜ਼ੇ ਕਰਕੇ ਲਾਈਆਂ ਰੂੜੀਆਂ ਰਾਹਗੀਰਾਂ ਦਾ ਸਵਾਗਤ ਕਰਦੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗਰੂ ਹਰਗੋਬਿੰਦ ਪਬਲਿਕ ਸਕੂਲ ਦੇ ਮੈਨੇਜਰ ...

ਪੂਰੀ ਖ਼ਬਰ »

ਰੋਟਰੀ ਕਲੱਬ ਵੱਲੋਂ ਮਰੀਜ਼ਾਂ ਨੂੰ ਰਾਸ਼ਨ ਤੇ ਗਰਮ ਕੱਪੜੇ ਵੰਡੇ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਟੀ.ਬੀ. ਵਾਰਡ ਦੇ ਮਰੀਜ਼ਾਂ ਨੂੰ ਰਾਸ਼ਨ ਅਤੇ ਗਰਮ ਕੱਪੜੇ ਤਕਸੀਮ ਕੀਤੇ ਗਏ | ਕਲੱਬ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਰੋਟਰੀ ਕਲੱਬ ਦੇ ਸੀਨੀਅਰ ਮੈਂਬਰ ਰਾਜੇਸ਼ ਰਿਹਾਨ ਵਲੋਂ ...

ਪੂਰੀ ਖ਼ਬਰ »

ਮਨਜੀਤ ਸਿੰਘ ਬਰਾੜ ਨੂੰ ਸਦਮਾ-ਪਿਤਾ ਦਾ ਦਿਹਾਂਤ

ਜੈਤੋ, 28 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਨੰਬਰਦਾਰ ਮਨਜੀਤ ਸਿੰਘ ਬਰਾੜ ਵਾਸੀ ਜੈਤੋ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗੁਰਮੇਲ ਸਿੰਘ ਨੰਬਰਦਾਰ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਬੱਚਿਆਂ ਲਈ ਵਰਦੀਆਂ ਵੰਡੀਆਂ

ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਝਾੜੀਵਾਲਾ (ਫ਼ਰੀਦਕੋਟ) ਵਿਖੇ ਪਿੰਡ ਦੇ ਪ੍ਰਵਾਸੀ ਭਾਰਤੀ ਭਰਾਵਾਂ ਗੁਰਸੇਵਕ ਸਿੰਘ ਪੁੱਤਰ ਕਸ਼ਮੀਰ ਸਿੰਘ (ਆਸਟੇ੍ਰਲੀਆ), ਕੁਲਵਿੰਦਰ ਸਿੰਘ ਪੁੱਤਰ ਨਾਇਬ ਸਿੰਘ (ਮਨੀਲਾ), ਸੁਖਮੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਰੇਲਾਂ ਦਾ ਚੱਕਾ ਜਾਮ ਅੱਜ

ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 29 ਜਨਵਰੀ ਨੂੰ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਵਲੋਂ 12 ਤੋਂ 3 ਵਜੇ ਤੱਕ ਮੋਗਾ ਰੇਲਵੇ ਟਰੈਕ ਜਾਮ ਕਰ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਆਏ ਦਿਨ ਚੋਰੀ ਦੀਆਂ ਘਟਨਾਵਾਂ ਹੋਣ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ

ਕੋਟਕਪੂਰਾ, 28 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਫੇਰੂਮਾਨ ਚੌਂਕ ਨੇੜੇ ਅਗਵਾੜ ਨਹਿਰਾ, ਮੁਹੱਲਾ ਹਰਨਾਮਪੁਰਾ ਅਤੇ ਲਾਟੂ ਐਮ.ਸੀ ਵਾਲੀ ਗਲੀ ਦੇ ਵਸਨੀਕ ਪਿਛਲੇ 10 ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚ ਹਨ, ਓਥੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰੁਪਾਣਾ, 28 ਜਨਵਰੀ (ਜਗਜੀਤ ਸਿੰਘ)-ਕੈਂਟਰ (ਛੋਟਾ ਹਾਥੀ) ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁੱਚਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਾਮਨਗਰ ਸਾਊਾਕੇ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਜਥੇਬੰਦੀ ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

ਅਜੀਤਵਾਲ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀਆਂ ਪਿਛਲੇ ਦੋ ਮਹੀਨਿਆਂ ਤੋਂ ਬਜਟ ਨਾ ਹੋਣ ਕਰਕੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਵਾਉਣ ਦੇ ਲਈ ...

ਪੂਰੀ ਖ਼ਬਰ »

ਫ਼ਰਜ਼ੀ ਐਨ.ਡੀ.ਸੀ. ਜਾਰੀ ਕਰਨ 'ਤੇ ਈ.ਓ, ਜੇ.ਈ ਅਤੇ ਦੋ ਔਰਤਾਂ ਸਮੇਤ ਪੰਜ 'ਤੇ ਮੁਕੱਦਮਾ

ਡੱਬਵਾਲੀ, 28 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਅਦਾਲਤੀ ਹੁਕਮਾਂ 'ਤੇ ਜਾਅਲੀ ਐਨ.ਡੀ.ਸੀ. ਜਾਰੀ ਕਰਨ ਦੇ ਦੋਸ਼ਾਂ ਤਹਿਤ ਨਗਰ ਪ੍ਰੀਸ਼ਦ ਡੱਬਵਾਲੀ ਦੇ ਈ.ਓ ਸੁਰਿੰਦਰ ਕੁਮਾਰ, ਜੂਨੀਅਰ ਇੰਜੀਨੀਅਰ ਸੁਸ਼ੀਲ ਕੁਮਾਰ, ਟੈਕਸ ਕਲਰਕ ਗੁਰਦੇਵ, ਦੋ ਔਰਤਾਂ ਬਬੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੀ ਪੰਥ ਦੀ ਪ੍ਰਤੀਨਿਧ ਪਾਰਟੀ : ਰਜਿੰਦਰ ਰਾਜਾ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੀ ਪੰਥ ਦੀ ਪ੍ਰਤੀਨਿਧਤਾ ਕਰਨ ਵਾਲੀ ਇਕੋ ਇਕ ਪਾਰਟੀ ਹੈ ਜੋ ਪੂਰਨ ਰੂਪ ਵਿਚ ਸਿੱਖ ਮੱਸਲਿਆਂ ਨੂੰ ਹੱਲ ਕਰਵਾਉਣ ਲਈ ਵਚਨਬੱਧ ਹੈ | ਇਹ ਵਿਚਾਰ ਅੱਜ ਇੱਥੇ ਪਿੰਡ ਸ਼ਿਵਪੁਰ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਪਰਪਤਿ ਪ੍ਰਭਾਤ ਫ਼ੇਰੀ

ਮਲੋਟ, 28 ਜਨਵਰੀ (ਪਾਟਿਲ)-ਸਤਿਗੁਰੂ ਰਵਿਦਾਸ ਦੇ 646ਵੇਂ ਜਨਮ ਦਿਨ ਨੂੰ ਸਮਰਪਤਿ ਪ੍ਰਭਾਤ ਫ਼ੇਰੀਆਂ ਜਾਰੀ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਲਾਲ ਚੰਦ ਅਤੇ ਸੈਕਟਰੀ ਵਿਕਰਮ ਮਲੋਦੀਆ ਨੇ ਦੱਸਿਆ ਗੁਰੂ ਰਵਿਦਾਸ ਮੰਦਰ ਵਾਰਡ ਨੰਬਰ 18 ਭਾਰਤ ਨਗਰ ਵਲੋਂ ਮੰਦਰ ਦੇ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਗਣਤੰਤਰ ਦਿਵਸ 'ਤੇ ਭੀਖ਼ ਤੇ ਬਾਲ ਮਜ਼ਦੂਰੀ ਵਿਰੋਧੀ ਝਾਕੀ ਕੱਢੀ

ਫ਼ਰੀਦਕੋਟ, 28 ਜਨਵਰੀ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਜਾਂਦੀ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਨੇ ਹਰ ਸਾਲ ਦੀ ਤਰ੍ਹਾਂ ਗਣਤੰਤਰ ਦਿਵਸ ਮੌਕੇ ਝਾਕੀ ਤਿਆਰ ਕੀਤੀ ਗਈ | ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਤੇ ਹੋਰ ਜਥੇਬੰਦੀਆਂ ਨੇ ਗਣਤੰਤਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ 74ਵਾਂ ਗਣਤੰਤਰ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਐਮ. ਆਰ.ਓਸਵਿਨ ਸਕੂਲ 'ਚ ਮਨਾਈ ਬਸੰਤ ਪੰਚਮੀ

ਮਲੋਟ, 28 ਜਨਵਰੀ (ਪਾਟਿਲ)-ਹਨੂੰਮਾਨ ਮੰਦਿਰ ਰੋਡ ਸਥਿਤ ਐਮ.ਆਰ.ਓਸਵਿਨ ਹਾਈ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਵਿਵੇਕ ਸਿਆਗ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਮਾਤਾ ਨੂੰ ਫੁੱਲ ਅਰਪਿਤ ਕਰਕੇ ...

ਪੂਰੀ ਖ਼ਬਰ »

ਵਿਜ਼ਡਮ ਵਰਲਡ ਸਕੂਲ ਦਾ ਇਨਾਮ ਵੰਡ ਸਮਾਰੋਹ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਚੇਅਰਮੈਨ ਜਸਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਇਨਾਮ ਵੰਡ ਸਮਾਰੋਹ ਦÏਰਾਨ ਸੈਸ਼ਨ 2022-23 ਦੇ ਅਥਲੈਟਿਕਸ ਮੀਟ ਦੇ ਜੇਤੂਆਂ ਨੂੰ ...

ਪੂਰੀ ਖ਼ਬਰ »

ਮਨਰੇਗਾ ਮੇਟ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਮਨਰੇਗਾ ਮੇਟ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ, ਜਿਸ ਵਿਚ ਮਨਰੇਗਾ ਮੇਟ ਕਾਫ਼ੀ ਗਿਣਤੀ 'ਚ ਸ਼ਾਮਿਲ ਸਨ | ਮੀਟਿੰਗ ਦੌਰਾਨ ਮੇਟਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਮਜ਼ਦੂਰ ਮੰਗਾਂ ਦੀ ਪ੍ਰਾਪਤੀ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 9 ਫ਼ਰਵਰੀ ਨੂੰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਹਲਕੇ ਮਲੋਟ ਵਿਖੇ ਦਾਣਾ ਮੰਡੀ ਰੈਲੀ ਕਰਨ ਤੋਂ ਬਾਅਦ ਉਨ੍ਹਾਂ ਦੇ ਘਰ ਵੱਲ ਮਾਰਚ ...

ਪੂਰੀ ਖ਼ਬਰ »

'ਧਿਆਨ ਅਤੇ ਵਿਲੱਖਣ ਯੋਗ' ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਹਰਮਹਿੰਦਰ ਪਾਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਗੋਨਿਆਣਾ ਆਸ਼ਰਮ ਵਿਖੇ ਬਸੰਤ ਰੁੱਤ ਦੇ ਆਗਮਨ 'ਤੇ ਦੋ ਰੋਜ਼ਾ 'ਧਿਆਨ ਅਤੇ ਵਿਲੱਖਣ ਯੋਗ ਕੈਂਪ' ਲਾਇਆ ਗਿਆ | ਪਹਿਲੇ ਦਿਨ ਸਵਾਮੀ ਵਿਗਿਆਨਾਨੰਦ ਨੇ ਦੱਸਿਆ ਕਿ 21ਵੀਂ ਸਦੀ ...

ਪੂਰੀ ਖ਼ਬਰ »

-ਮਾਮਲਾ ਹੈਰੋਇਨ ਬਰਾਮਦਗੀ ਦਾ- ਗੈਂਗਸਟਰ ਬੱਗਾ ਖ਼ਾਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਡੱਬਵਾਲੀ, 28 ਜਨਵਰੀ (ਸ਼ਾਂਤ)-ਲੰਬੀ ਪੁਲਿਸ ਨੇ 4 ਕਿੱਲੋ 400 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਮਲੇਰਕੋਟਲਾ ਦੇ ਗੈਂਗਸਟਰ ਬੱਗਾ ਖ਼ਾਨ ਨੂੰ ਫ਼ਰੀਦਕੋਟ ਜੇਲ੍ਹ ਤੋਂ ਪ੍ਰਾਡਕਸ਼ਨ ਵਾਰੰਟ 'ਤੇ ਲਿਆਂਦਾ ਹੈ | ਅਦਾਲਤ ਨੇ ਉਸ ਤੋਂ ਪੁੱਛਗਿੱਛ ਲਈ ਦੋ ਦਿਨਾਂ ਪੁਲਿਸ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਲੰਬੀ, 28 ਜਨਵਰੀ (ਮੇਵਾ ਸਿੰਘ)-ਦਸਮੇਸ਼ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਾਦਲ ਦੇ ਕਲਪਨਾ ਚਾਵਲਾ ਹਾਊਸ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਵਨੀਤਾ ਵਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੇ ਆਗੂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫ਼ੇਰਨ: ਔਲਖ

ਬਾਜਾਖਾਨਾ, 28 ਜਨਵਰੀ (ਜੀਵਨ ਗਰਗ)- ਸੁਖਦੇਵ ਸਿੰਘ ਢੀਂਡਸਾ ਵਰਗੇ ਵੱਡੇ ਆਗੂਆਂ ਦੀ ਆਲੋਚਨਾ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਆਪਣੀ ਪੀੜ੍ਹੀ ਹੇਠ ਸੋਟਾ ਫ਼ੇਰਨ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਆਪ ਕਿੰਨੇ ਕੁ ਸਾਫ਼-ਸੁਥਰੇ ਅਤੇ ...

ਪੂਰੀ ਖ਼ਬਰ »

ਬਰਾੜ ਅੱਖਾਂ ਦੇ ਹਸਪਤਾਲ 'ਚ ਨਵਾਂ ਲੈਂਜ਼ ਪਾਉਣ ਦਾ ਤਜਰਬਾ

ਕੋਟਕਪੂਰਾ, 28 ਜਨਵਰੀ (ਮੋਹਰ ਸਿੰਘ ਗਿੱਲ)-ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ ਅਤੇ ਬਠਿੰਡਾ ਦੇੇ ਮੁੱਖ ਸੰਚਾਲਕ ਡਾ: ਪੀ.ਐੱਸ. ਬਰਾੜ ਨੇ ਦੱਸਿਆ ਹੈ ਕਿ ਅਤਿ-ਆਧੁਨਿਕ ਤਕਨੀਕ ਵਾਲਾ ਨਵੀਂ ਜਨਰੇਸ਼ਨ ਦਾ ਜੌਹਨਸਨ ਐਂਡ ਜੌਹਨਸਨ ਕੰਪਨੀ ਵਲੋਂ ਤਿਆਰ ਕੀਤਾ ਗਿਆ ਆਈਹੈਨਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX