ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਖੰਨਾ / ਸਮਰਾਲਾ

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਤੋਂ ਨਾਰਾਜ਼ ਐਨ. ਪੀ. ਐੱਸ. ਮੁਲਾਜ਼ਮ ਵਲੋਂ ਸੰਘਰਸ਼ ਦਾ ਸੱਦਾ

ਡੇਹਲੋਂ/ਸਾਹਨੇਵਾਲ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ/ਅਮਰਜੀਤ ਸਿੰਘ ਮੰਗਲੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਤੋਂ ਬਾਅਦ ਕੀਤੇ ਅਧੂਰੇ ਨੋਟੀਫ਼ਿਕੇਸ਼ਨ ਨੂੰ ਆੜੇ ਹੱਥੀਂ ਲਿਆ ਗਿਆ ਤੇ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ¢ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫ਼ੈਸਲੇ ਤੋਂ ਬਾਅਦ ਇਸ ਸਬੰਧੀ ਜੋ ਨੋਟੀਫ਼ਿਕੇਸ਼ਨ ਕੀਤਾ ਗਿਆ, ਉਹ ਮਹਿਜ਼ ਚੋਣ ਸਟੰਟ ਹੋ ਨਿਬੜਿਆ ਹੈ, ਜਦਕਿ ਇਸ ਫ਼ੈਸਲੇ ਨੂੰ ਢਾਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਕਿਸੇ ਕਰਮਚਾਰੀ ਦੀ ਐਨ. ਪੀ. ਐੱਸ. ਅਧੀਨ ਕਟੌਤੀ ਬੰਦ ਹੋਈ ਤੇ ਨਾ ਹੀ ਕਿਸੇ ਵੀ ਕਰਮਚਾਰੀ ਦਾ ਜੀ. ਪੀ. ਐਫ. ਨੰਬਰ ਅਲਾਟ ਹੋਇਆ ਹੈ | ਅਜਿਹੇ 'ਚ ਪੰਜਾਬ ਭਰ ਦਾ ਮੁਲਾਜ਼ਮ ਵਰਗ ਠੱਗਿਆ-ਠੱਗਿਆ ਮਹਿਸੂਸ ਕਰ ਰਿਹਾ ਹੈ¢ ਆਗੂਆਂ ਨੇ ਸ਼ੰਕਾ ਵੀ ਜ਼ਾਹਿਰ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਪੰਜਾਬ ਸਰਕਾਰ ਨੇ ਹਿਮਾਚਲ ਤੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਹੀ ਸਿਆਸੀ ਲਾਹਾ ਲੈਣ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਹੋਵੇ | ਆਗੂਆਂ ਨੇ ਦੱਸਿਆਂ ਕਿ 8 ਫਰਵਰੀ ਨੂੰ ਜ਼ਿਲ੍ਹਾ ਪੱਧਰ ਤੇ ਇਸ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ, ਜਦਕਿ ਜੇ ਫਿਰ ਵੀ ਸਰਕਾਰ ਵਲੋਂ ਕੋਈ ਠੋਸ ਉਪਰਾਲੇ ਨਾ ਕੀਤੇ ਗਏ ਤਾਂ ਮਜਬੂਰਨ ਪੰਜਾਬ ਭਰ ਦੇ ਐਨ. ਪੀ. ਐੱਸ. ਮੁਲਾਜ਼ਮ ਸੂਬਾ ਪੱਧਰੀ ਵੱਡੀ ਰੈਲੀ ਕਰਨਗੇ¢ ਇਸ ਤੋਂ ਇਲਾਵਾ ਸਤਨਾਮ ਸਿੰਘ ਦੌਲਤਪੁਰਾ ਅਤੇ ਨਰਿੰਦਰ ਸਿੰਘ ਧੂਰਕੋਟ ਨੇ ਪਿਛਲੀ ਸਰਕਾਰ ਦੁਆਰਾ ਬੰਦ ਕੀਤੇ ਪੇਂਡੂ ਭੱਤੇ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ | ਮੀਟਿੰਗ ਦੌਰਾਨ ਚਰਨਜੀਤ ਸਿੰਘ ਸੰਗਤਪੁਰਾ, ਜਗਜੀਤ ਸਿੰਘ ਝਾਂਡੇ, ਬਲਵਿੰਦਰ ਸਿੰਘ ਦੋਰਾਹਾ, ਮਨਜਿੰਦਰ ਸਿੰਘ ਮਾਂਗਟ 1, ਸੁਭਾਸ਼ ਕੁਮਾਰ ਰਾਏਕੋਟ, ਰਵਿੰਦਰ ਸਿੰਘ ਕਿਲਾਰਾਏਪੁਰ, ਮਲਕੀਤ ਸਿੰਘ ਮਾਛੀਵਾੜਾ, ਜਸਵਿੰਦਰ ਸਿੰਘ ਸਾਹਨੇਵਾਲ, ਬੇਅੰਤ ਸਿੰਘ ਅਯਾਲੀ, ਸੰਦੀਪ ਕੁਮਾਰ ਡੇਹਲੋਂ 2, ਬਾਲ ਕਿਸ਼ਨ ਸਿੱਧਵਾਂ ਬੇਟ, ਪਾਲ ਸਿੰਘ ਬੈਨੀਪਾਲ, ਅਨਿਲ ਕੁਮਾਰ, ਤਰਨਜੀਤ ਸਿੰਘ, ਜਸਵੀਰ ਸਿੱਧੂ, ਹਰਜਿੰਦਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ |

1 ਕਿੱਲੋ 700 ਗਰਾਮ ਅਫ਼ੀਮ ਸਮੇਤ ਕਾਰ ਚਾਲਕ ਕਾਬੂ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ 1 ਕਿੱਲੋ 700 ਗਰਾਮ ਅਫ਼ੀਮ ਸਮੇਤ ਕਾਰ ਚਾਲਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਸਨਦੀਪ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ ਸੁਰਾਜਦੀਨ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਮੌਕੇ ਪੁਲਿਸ ਸਲਾਮੀ ਟੁਕੜੀ ਨਾ ਭੇਜ ਕੇ 'ਆਪ' ਨੇ ਦਿੱਤਾ ਪਾਰਟੀਬਾਜ਼ੀ ਦਾ ਸਬੂਤ-ਮਹਿਤਾ/ਇਕੋਲਾਹਾ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਲਾਕ ਕਾਂਗਰਸ ਕਮੇਟੀ ਖੰਨਾ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਤੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ ਵਲੋਂ ਸਾਂਝੀ ਪੈੱ੍ਰਸ ਕਾਨਫ਼ਰੰਸ 'ਚ ਪ੍ਰਸ਼ਾਸਨ ਦੀ ਸਖ਼ਤ ...

ਪੂਰੀ ਖ਼ਬਰ »

ਸਮੈਕ ਸਮੇਤ 2 ਕਾਰ ਸਵਾਰ ਕਾਬੂ-ਮਾਮਲਾ ਦਰਜ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 25 ਗਰਾਮ ਸਮੈਕ ਸਮੇਤ 2 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਛੋਟੀ ਪੁਲੀ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਮਾਗਮ ਮੌਕੇ ਐੱਸ.ਡੀ.ਐੱਮ ਮਨਜੀਤ ਕੌਰ ਨੇ ਐੱਸ.ਐੱਮ.ਓ ਡਾ. ਭਸੀਨ ਨੂੰ ਕੀਤਾ ਸਨਮਾਨਿਤ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਵਿਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਖੰਨਾ ਦੇ ਸਿਵਲ ਹਸਪਤਾਲ ਦੀ ਕਾਰਗੁਜ਼ਾਰੀ ਸੁਧਾਰਨ ਲਈ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਐੱਸ.ਡੀ.ਐੱਮ ਮਨਜੀਤ ਕੌਰ ਵਲੋਂ ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਨੂੰ ...

ਪੂਰੀ ਖ਼ਬਰ »

ਹਲਕੇ 'ਚ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਾਂਗੇ-ਢਿੱਲੋਂ

ਮਾਛੀਵਾੜਾ ਸਾਹਿਬ, 28 ਜਨਵਰੀ (ਸੁਖਵੰਤ ਸਿੰਘ ਗਿੱਲ)-ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਲੰਬੀ ਖ਼ਾਮੋਸ਼ੀ ਤੋਂ ਬਾਅਦ ਮੁੜ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕਰਦਿਆਂ ਹੋਇਆ ਮਾਛੀਵਾੜਾ ਸ਼ਹਿਰ ਦੇ ਅਕਾਲੀ ਆਗੂਆਂ ਨਾਲ ...

ਪੂਰੀ ਖ਼ਬਰ »

ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖ਼ਮੀ, ਕੀਤਾ ਰੈਫ਼ਰ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਲਲਹੇੜੀ ਰੋਡ ਪੁਲ ਦੇ ਥੱਲੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਜ਼ਖਮੀ ਨੌਜਵਾਨ ਦੀ ਪਹਿਚਾਣ ਰਾਜਵੀਰ ਸਿੰਘ ਵਾਸੀ ਨਿਊ ਮਾਡਲ ਟਾਊਨ ...

ਪੂਰੀ ਖ਼ਬਰ »

2 ਕੁਇੰਟਲ 43 ਕਿੱਲੋ ਭੁੱਕੀ ਸਮੇਤ ਦੋ ਟਰੱਕ ਚਾਲਕ ਕਾਬੂ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਦੀ ਪੁਲਿਸ ਨੇ 2 ਕੁਇੰਟਲ 43 ਕਿੱਲੋ ਭੁੱਕੀ ਸਮੇਤ 2 ਟਰੱਕ ਚਾਲਕਾਂ ਨੂੰ ਕਾਬੂ ਕੀਤਾ ਹੈ¢ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਪਿੰਡ ਰਾਣਵਾਂ ਅਤੇ ਬੰਤ ਸਿੰਘ ਵਾਸੀ ਲੱਖੋਵਾਲ ਕਲਾਂ ਵਜੋਂ ਹੋਈ ਹੈ¢ ਐੱਸ.ਐੱਚ.ਓ ...

ਪੂਰੀ ਖ਼ਬਰ »

35ਵੀਆਂ ਪੇਂਡੂ ਉਲੰਪਿਕਸ ਜਰਖੜ ਖੇਡਾਂ

ਕਬੱਡੀ, ਹਾਕੀ, ਵਾਲੀਬਾਲ ਤੇ ਕੁਸ਼ਤੀਆਂ ਦੇ ਫਸਵੇਂ ਮੁਕਾਬਲੇ ਹੋਏ

ਡੇਹਲੋਂ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ 35ਵੀਆਂ ਕੋਕਾ ਕੋਲਾ, ਏਵਨ ਸਾਈਕਲ ਜਰਖੜ ਖੇਡਾਂ ਦੇ ਦੂਜੇ ਦਿਨ ਕਬੱਡੀ, ਹਾਕੀ, ਵਾਲੀਬਾਲ ਤੇ ਕੁਸ਼ਤੀਆਂ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ, ਜਦਕਿ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)- ਕਾਰ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਥਾਣਾ ਸਿਟੀ-1 ਖੰਨਾ ਦੇ ਏ.ਐੱਸ.ਆਈ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਿਮਰਨ ਸਿੰਘ ਵਾਸੀ ...

ਪੂਰੀ ਖ਼ਬਰ »

ਢਾਈ ਲੱਖ ਰੁਪਏ ਨਕਦੀ, ਡੇਢ ਤੋਲਾ ਸੋਨਾ ਤੇ ਡੇਢ ਕਿੱਲੋ ਚਾਂਦੀ ਚੋਰੀ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਹਰਗਨ ਪੁੱਤਰ ਜੀਵਾ ਵਾਸੀ ਵਾਲੀਆ ਕਲੋਨੀ ਵਾਰਡ ਨੰ: 5 ਖੰਨਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੇ ਬੇਟੇ ਆਕਾਸ਼ ਦਾ ਵਿਆਹ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਵਿਖੇ ਗਣਤੰਤਰ ਦਿਵਸ ਮਨਾਇਆ

ਅਹਿਮਦਗੜ੍ਹ, 28 ਜਨਵਰੀ (ਪੁਰੀ)-ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਨੇ 'ਦੇਹਿ ਸ਼ਿਵਾ ਬਰ ਮੋਹਿ ਇਹੈ' ਤੋਂ ਕੀਤੀ | ਕਾਲਜ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਇਯਾਲੀ ਮੂੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੱਲਮਾਜਰਾ ਪੁੱਜੇ

ਸਮਰਾਲਾ, 28 ਜਨਵਰੀ (ਗੋਪਾਲ ਸੋਫਤ)-ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਤੇ ਮਾਲਵਾ ਕਾਲਜ ਦੇ ਉਪ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ ਦੇ ਮਾਤਾ ਮਲਵਿੰਦਰ ਕੌਰ ਸਾਬਕਾ ਸਰਪੰਚ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੋਰਾਹਾ ਦੀ ਐਨ.ਐੱਸ.ਐੱਸ. ਯੂਨਿਟ ਨੇ ਗਣਤੰਤਰ ਦਿਵਸ ਮੌਕੇ ਪਰੇਡ ਦੀ ਕੀਤੀ ਅਗਵਾਈ

ਪਾਇਲ, 28 ਜਨਵਰੀ (ਰਜਿੰਦਰ ਸਿੰਘ)-ਸਬ-ਡਵੀਜ਼ਨ ਪਾਇਲ ਵਿਖੇ ਤਹਿਸੀਲ ਪੱਧਰੀ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ¢ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਗਣਤੰਤਰ ਦਿਵਸ ਉਸ ਮਿਤੀ ਨੂੰ ਦਰਸਾਉਂਦਾ ਹੈ ਜਿਸ ਦਿਨ 1950 ਨੂੰ ਸੰਵਿਧਾਨ ਲਾਗੂ ਹੋਇਆ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਸ਼ਹੀਦਾਂ ਨੂੰ ਕੀਤਾ ਯਾਦ

ਪਾਇਲ, 28 ਜਨਵਰੀ (ਰਜਿੰਦਰ ਸਿੰਘ)-ਨੇੜਲੇ ਪਿੰਡ ਮਕਸੂਦੜਾ ਵਿਖੇ ਵੱਖ-ਵੱਖ ਦੀ ਲੜਾਈਆਂ ਵਿਚ ਸ਼ਹੀਦ ਹੋਣ ਵਾਲੇ ਫ਼ੌਜੀ ਵੀਰਾਂ ਨੂੰ ਯਾਦ ਕਰਦਿਆਂ ਸੂਬੇਦਾਰ ਉਜਾਗਰ ਸਿੰਘ ਦੀ ਅਗਵਾਈ 'ਚ 74ਵਾਂ ਗਣਤੰਤਰ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਝੰਡੇ ਦੀ ਰਸਮ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਨਾਂਅ ਰੱਖ ਕੇ ਪਾਰਟੀ ਦਾ ਪ੍ਰਚਾਰ ਕਰਨ ਦੀ ਗੈਰ ਸੰਵਿਧਾਨਿਕ ਕੋਸ਼ਿਸ-ਐਂਗਰਿਸ਼

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਕਲੀਨਿਕ ਵਾਰਡ ਨੰਬਰ 2 ਮਾਡਲ ਟਾਊਨ ਸਮਰਾਲਾ ਰੋਡ ਖੰਨਾ ਦੀ ਸਰਕਾਰੀ ਡਿਸਪੈਂਸਰੀ ਨੂੰ ਹੀ ਆਮ ਆਦਮੀ ਕਲੀਨਿਕ 'ਚ ਤਬਦੀਲ ਕਰ ਦਿੱਤਾ ਗਿਆ ਹੈ¢ ਇਹ ਡਿਸਪੈਂਸਰੀ ਪਿਛਲੇ 30 ਸਾਲਾਂ ਤੋਂ ਮਾਡਲ ਟਾਊਨ ਵਿਚ ਚੱਲ ਰਹੀ ਸੀ¢ ਫਿਰ ...

ਪੂਰੀ ਖ਼ਬਰ »

ਇੰਜੀਨੀਅਰ ਬੋਪਾਰਾਏ ਵਲੋਂ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਇਆ

ਪਾਇਲ, 28 ਜਨਵਰੀ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਗੋਬਿੰਦਪੁਰਾ ਵਿਖੇ ਸੱਤਿਆ ਭਾਰਤੀ ਸਕੂਲ 'ਚ ਗਣਤੰਤਰ ਦਿਵਸ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਵਲੋਂ ਝੰਡਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੂੰ ਹੀ ਪੰਜਾਬ ਸਰਕਾਰ ਦੀ ਇਨਵੈਸਟਮੈਂਟ ਨੀਤੀ 'ਤੇ ਭਰੋਸਾ ਨਹੀਂ-ਚੰਨੀ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਕੈਬਨਿਟ ਰੈਂਕ ਪ੍ਰਾਪਤ ਇਕ ਇੰਡਸਟਰੀਅਲਿਸਟ ਵਲੋਂ ਯੂ.ਪੀ ਸਰਕਾਰ ਨਾਲ ਤਕਰੀਬਨ 800 ਕਰੋੜ ਰੁਪਏ ਦੀ ਇਨਵੈਸਟਮੈਂਟ ਕਰਨ ਦੇ ...

ਪੂਰੀ ਖ਼ਬਰ »

ਜੈਨ ਸਕੂਲ 'ਚ ਫੇਅਰਵੈੱਲ ਪਾਰਟੀ ਕਰਵਾਈ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸਕੂਲ ਖੰਨਾ ਵਿਚ ਫੇਅਰਵੈੱਲ ਪਾਰਟੀ ਕੀਤੀ ਗਈ | ਜਿਸ 'ਚ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀਨੀਅਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਆਦਰ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਲਈ ...

ਪੂਰੀ ਖ਼ਬਰ »

ਗੁਰਮੇਲ ਸਿੰਘ ਢੰਡਾ ਰੁਪਾਲੋਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਬੀਜਾ, 28 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕੈਨੇਡਾ ਨਿਵਾਸੀ ਗੁਰਮੇਲ ਸਿੰਘ ਢੰਡਾ ਸੇਵਾ ਮੁਕਤ ਜੇ.ਈ. ਪੰਜਾਬ ਰਾਜ ਬਿਜਲੀ ਬੋਰਡ ਤੇ ਏਅਰ ਫੋਰਸ ਦੇ ਸੇਵਾ ਮੁਕਤ ਮੁਲਾਜ਼ਮ 25 ਅਗਸਤ 2022 ਨੂੰ ਕੈਨੇਡਾ ਦੀ ਧਰਤੀ 'ਤੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਗੁਰੂ ਚਰਨਾਂ ਵਿਚ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਸ਼ੁੱਭ ਅਵਸਰ 'ਤੇ ਸਨੀ ਦੁਆ ਨੇ ਮਾਤਾ ਸਰਸਵਤੀ ਦੀ ਕੀਤੀ ਪੂਜਾ

ਸਮਰਾਲਾ, 28 ਜਨਵਰੀ (ਕੁਲਵਿੰਦਰ ਸਿੰਘ) -ਮਾਂ ਸਰਸਵਤੀ ਪੂਜਾ ਕਮੇਟੀ ਸਮਰਾਲਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਨਾਲ ਬਸੰਤ ਪੰਚਮੀ ਦੇ ਸ਼ੁੱਭ ਅਵਸਰ 'ਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਦੇ ਤੌਰ 'ਤੇ ਨਗਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਮਰਾਲਾ ਵਿਖੇ ਕੈਂਪ

ਸਮਰਾਲਾ, 28 ਜਨਵਰੀ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)- ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਛਾਤੀ ਦੇ ਕੈਂਸਰ ਸਬੰਧੀ ਜਾਂਚ ਲਈ ਦੋ ਰੋਜ਼ਾ ਕੈਂਪ ਲਗਾਇਆ ...

ਪੂਰੀ ਖ਼ਬਰ »

ਬਸੰਤ ਪੰਚਮੀ ਮੌਕੇ ਲੰਗਰ ਲਗਾਇਆ

ਅਹਿਮਦਗੜ੍ਹ, 28 ਜਨਵਰੀ (ਪੁਰੀ)-ਸਥਾਨਕ ਸ਼ਨੀ ਦੇਵ ਮੰਦਰ ਵਿਖੇ ਬਸੰਤ ਪੰਚਮੀ ਮੌਕੇ ਭੰਡਾਰਾ ਲਗਾਇਆ ਗਿਆ | ਕੌਂਸਲਰ ਜਸਵਿੰਦਰ ਸੋਢੀ ਦੀ ਅਗਵਾਈ ਹੇਠ ਸੇਵਾਦਾਰ ਸੋਨੂੰ ਹਾਂਸ, ਦੀਪਕ ਗੋਇਲ, ਨਰੇਸ਼ ਸ਼ਰਮਾ, ਹੋਨੀ ਰੂਬਲ ਸ਼ਰਮਾ, ਰਾਜੀਵ ਕੁਮਾਰ ਗਾਂਧੀ, ਰਾਕੇਸ਼ ਵਰਮਾ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ 'ਚ ਪੀ.ਟੀ.ਈ. ਲੈਬ ਦਾ ਉਦਘਾਟਨ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਆਈਲੈੱਟਸ ਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਪੁਨੀਤ ਇੰਗਲਿਸ਼ ਡਾਟ ਕਾਮ ਵਲੋਂ ਪੀ.ਟੀ.ਈ. ਕਲਾਸਾਂ ਦੀ ਸ਼ੁਰੂਆਤ ਕੀਤੀ ਗਈ¢ ਪੀ.ਟੀ.ਈ. ਲੈਬ ਦਾ ਉਦਘਾਟਨ ਮੈਡੀਸਨ ਦੇ ਖੇਤਰ 'ਚ ਮਾਹਿਰ ਮਸ਼ਹੂਰ ਤੇ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਸਰਬਸੰਮਤੀ ਨਾਲ ਚੋਣ

ਸਾਹਨੇਵਾਲ, 28 ਜਨਵਰੀ (ਅਮਰਜੀਤ ਸਿੰਘ ਮੰਗਲੀ)-ਅੱਜ ਸਾਹਨੇਵਾਲ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਚੋਣ ਸਬੰਧੀ ਹੋਈ | ਜਿਸ ਵਿਚ ਮੈਡੀਕਲ ਪੈ੍ਰਕਟੀਸ਼ਨਰਜ਼ ਪੰਜਾਬ ਦੇ ਜਸਵਿੰਦਰ ਸਿੰਘ ਕਾਲਖ ਜਨਰਲ ਸਕੱਤਰ ਅਤੇ ਡਾ. ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਸ਼ਾਹਪੁਰ ਸਕੂਲ ਦੇ ਵਿਦਿਆਰਥੀਆਂ ਨੂੰ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਲਈ ਕੀਤਾ ਪ੍ਰੇਰਿਤ

ਪਾਇਲ, 28 ਜਨਵਰੀ (ਨਿਜ਼ਾਮਪੁਰ/ ਰਜਿੰਦਰ ਸਿੰਘ)-ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਪੁਰ ਵਿਖੇ ਸਕੂਲ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਗਿਆਸਪੁਰਾ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸਪੀਕਰ ਵੱਜੇ ਤੇ ਚਾਈਨਾ ਡੋਰ ਧੜੱਲੇ ਨਾਲ ਵਰਤੀ ਗਈ-ਨਸਰਾਲੀ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਬਸੰਤ ਪੰਚਮੀ ਦੇ ਤਿਉਹਾਰ ਮੌਕੇ ਇਸ ਸਾਲ ਵੀ ਖੰਨਾ ਸ਼ਹਿਰ ਵਿਚ ਸ਼ਰੇਆਮ ਉੱਚੀ ਆਵਾਜ਼ ਵਿਚ ਡੀ.ਜੇ ਅਤੇ ਸਪੀਕਰ ਕੋਠਿਆਂ 'ਤੇ ਰੱਖ ਕੇ ਚਲਾਏ ਗਏ ਤੇ ਚਾਈਨਾ ਡੋਰ ਦੀ ਧੜੱਲੇ ਨਾਲ ਵਰਤੋਂ ਕੀਤੀ ਗਈ¢ ਇਹ ਇਲਜ਼ਾਮ ਪੰਜਾਬ ਆਵਾਜ਼ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਭੁਪਿੰਦਰ ਕੌਰ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)-ਬੀਬੀ ਭੁਪਿੰਦਰ ਕੌਰ ਗਿੱਲ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਦੋਰਾਹਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ...

ਪੂਰੀ ਖ਼ਬਰ »

ਭਾਕਿਯੂ(ਲੱਖੋਵਾਲ) ਵੱਲੋਂ ਰਾਮ ਰਹੀਮ ਤੇ ਅਸ਼ੀਸ਼ ਮਿਸ਼ਰਾ ਦੀ ਪੈਰੋਲ ਦੀ ਨਿੰਦਾ

ਸਮਰਾਲਾ, 28 ਜਨਵਰੀ (ਗੋਪਾਲ ਸੋਫਤ)-ਜੇਕਰ ਸਿਰਸੇ ਵਾਲੇ ਬਲਾਤਕਾਰੀ ਨੂੰ ਵਾਰ ਵਾਰ ਪੈਰੋਲ ਅਤੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ? ਕੇਂਦਰ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕਰਦਾ ...

ਪੂਰੀ ਖ਼ਬਰ »

ਕੈਂਸਰ ਕੇਅਰ ਟੀਮ ਤੇ ਡੀ.ਐੱਮ.ਸੀ. ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਬ ਸੇਵਾ ਸੁਸਾਇਟੀ ਵਲੋਂ ਵਰਲਡ ਕੈਂਸਰ ਕੇਅਰ ਟੀਮ ਤੇ ਡੀ.ਐੱਮ.ਸੀ. ਲੁਧਿਆਣਾ ਦੇ ਸਹਿਯੋਗ ਨਾਲ ਕੈਂਸਰ ਦਾ ਮੁਫ਼ਤ ਜਾਂਚ ਮੈਡੀਕਲ ਕੈਂਪ ਲਗਾਇਆ ਗਿਆ¢ ਕੈਂਪ ਵਿਚ 'ਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਮਰੀਜ਼ ਪਹੁੰਚੇ ਕਰੀਬ 250 ...

ਪੂਰੀ ਖ਼ਬਰ »

ਸੰਤ ਬਾਬਾ ਸਵਰੂਪਾਨੰਦ ਦੀ ਬਰਸੀ ਮਨਾਈ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਅਮਰਜੋਤ ਸੰਤ ਬਾਬਾ ਸਵਰੂਪਾਨੰਦ ਦੀ 41ਵੀਂ ਬਰਸੀ ਕਲਾਲ ਮਾਜਰਾ ਵਿਖੇ ਧੂਮਧਾਮ ਨਾਲ ਮਨਾਈ ਗਈ¢ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ 1008 ਸਵਾਮੀ ਰਾਮ ਮੁਨੀ ਸੰਤ ਮੰਡਲ ਆਸ਼ਰਮ ਭੀਮਗੌੜਾ ਹਰਿਦੁਆਰ ਨੇ ਗਣਤੰਤਰ ਦਿਵਸ ਦੀ ਵਧਾਈ ਨਾਲ ...

ਪੂਰੀ ਖ਼ਬਰ »

ਅਨਾਜ ਮੰਡੀ ਦਾ ਜੰਜਰ ਹੋਏ ਸੀਵਰੇਜ ਦਾ ਨਵੀਨੀਕਰਨ ਫਿਰ ਲਟਕਿਆ, ਫ਼ਿਲਹਾਲ ਕਿਸੇ ਠੇਕੇਦਾਰ ਨੇ ਹਾਮੀ ਨਹੀਂ ਭਰੀ

ਮਾਛੀਵਾੜਾ ਸਾਹਿਬ, 28 ਜਨਵਰੀ (ਮਨੋਜ ਕੁਮਾਰ)-ਪਿਛਲੇ ਸੀਜ਼ਨ ਦੀਆਂ ਬਰਸਾਤਾਂ ਵਿੱਚ ਲਗਭਗ ਪੂਰੀ ਤਰ੍ਹਾਂ ਦਰਿਆ ਦੀ ਸ਼ਕਲ ਬਣੀ ਮਾਛੀਵਾੜਾ ਦੀ ਅਨਾਜ ਮੰਡੀ ਦੇ ਸੀਵਰੇਜ ਸਿਸਟਮ ਦੇ ਨਵੀਨੀਕਰਨ ਲਈ ਅਜੇ ਸ਼ਾਇਦ ਕੁੱਝ ਹੋਰ ਲੰਬਾ ਇੰਤਜ਼ਾਰ ਕੀਤਾ ਜਾ ਸਕਦਾ ਹੈ | ਕਿਉਂ ਕਿ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਐੱਸ.ਡੀ.ਐੱਮ. ਵਲੋਂ ਦੋਰਾਹਾ ਪਬਲਿਕ ਸਕੂਲ ਦੇ ਬੱਚੇ ਸਨਮਾਨਿਤ

ਪਾਇਲ, 28 ਜਨਵਰੀ (ਨਿਜ਼ਾਮਪੁਰ) - ਪਾਇਲ ਵਿਖੇ 26 ਜਨਵਰੀ ਗਣਤੰਤਰ ਦਿਵਸ ਮਨਾਇਆ ਗਿਆ¢ ਜਿਸ ਵਿਚ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਸਮਾਗਮ ਵਿਚ ਦੋਰਾਹਾ ਸਕੂਲ ਦੇ ਗੁਣਦੀਪ ਕੌਰ ਤੇ ਜਤਿੰਦਰ ਕੌਰ ਮਾਂਗਟ ਦੀ ਅਗਵਾਈ ਹੇਠ ਦੋਰਾਹਾ ਪਬਲਿਕ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਾਹਨੇਵਾਲ ਵਿਖੇ ਸਮਾਗਮ

ਸਾਹਨੇਵਾਲ, 28 ਜਨਵਰੀ (ਹਨੀ ਚਾਠਲੀ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਲੜਕੇ ਵਿਖੇ ਸਕੂਲ ਆਫ਼ ਐਮੀਨੈਸ ਦੇ ਸਬੰਧ 'ਚ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਮਨਦੀਪ ਕੌਰ ...

ਪੂਰੀ ਖ਼ਬਰ »

ਏ. ਐੱਸ. ਮਾ. ਸੀ. ਸੈ. ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਵਿੱਦਿਅਕ ਸੰਸਥਾ ਦੇ ਏ. ਐੱਸ. ਮਾ. ਸੀ. ਸੈ. ਸਕੂਲ ਖੰਨਾ ਵਿਚ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਕੂਲ ਦੁਆਰਾ ਨਿਰਧਾਰਿਤ ਕਿਰਿਆਵਾਂ 'ਚ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਸ਼ਟਰ ਤੋੜ ਕੇ ਗੈਰਾਜ 'ਚ ਖੜ੍ਹੀ ਗੱਡੀ ਦੀ ਕੀਤੀ ਭੰਨਤੋੜ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਕ੍ਰਿਸ਼ਨਾ ਨਗਰ ਵਿਖੇ ਬੀਤੀ ਰਾਤ ਗੈਰਾਜ ਦੇ ਅੰਦਰ ਖੜੀ ਗੱਡੀ ਦੀ ਅਣਪਛਾਤੇ ਵਿਅਕਤੀਆਂ ਵਲੋਂ ਭੰਨ ਤੋੜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੱਡੀ ਦੇ ਮਾਲਕ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਰਾੜਾ ਸਾਹਿਬ, 28 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ 74ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਟੇਜ ਦਾ ਸੰਚਾਲਨ ਅਮਨਜੋਤ ਕੌਰ ਅਤੇ ਹਰਪ੍ਰੀਤ ਕੌਰ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅÏਰਤਾਂ ਨੇ ਅਨੋਖੇ ਢੰਗ ਨਾਲ ਬਸੰਤ ਪੰਚਮੀ ਮਨਾਈ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਨਾ ਉਡਾਉਣ ਦੀ ਕੀਤੀ ਅਪੀਲ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)=ਦੋਰਾਹਾ ਵਿੱਚ ਅÏਰਤਾਂ ਨੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਅਨੋਖੇ ਢੰਗ ਨਾਲ ਮਨਾਇਆ | ਇਸ ਮੌਕੇ ਅÏਰਤਾਂ ਨੇ ਪਤੰਗਾਂ ਨਾਲ ਸਮਾਗਮ ਵਾਲੀ ਜਗ੍ਹਾ ਨੂੰ ਪੂਰੀ ਤਰ੍ਹਾਂ ਸਜਾਇਆ | ਇਸ ਮੌਕੇ ਪ੍ਰਬੰਧਕ ਮਲਿਕਾ ਚੰਡੋਕ, ਨੀਨੂੰ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆ ਦਾ ਦੂਜਾ ਜਥਾ ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਲਈ ਰਵਾਨਾ

ਸਮਰਾਲਾ, 28 ਜਨਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਮੋਰਚਾ ਚੰਡੀਗੜ੍ਹ ਵਿਖੇ ਚੱਲ ਰਿਹਾ, ਨੂੰ ਬਲ ਦੇਣ ਲਈ ਆਪਣਾ ਦੂਸਰਾ ਜਥਾ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਗੜੀ ਤਰਖਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਡੀ.ਜੇ. ਲਗਾਉਣ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਬਸੰਤ ਪੰਚਮੀ ਮੌਕੇ ਬਿਨਾਂ ਮਨਜ਼ੂਰੀ ਲਏ ਬਗ਼ੈਰ ਘਰ ਵਿਚ ਡੀ.ਜੇ. ਲਗਾਉਣ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਕਾਬੂ ਕਰ ਕੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 188, 268, 6 ਅਧੀਨ ਥਾਣਾ ਸਿਟੀ-1 ਖੰਨਾ ਵਿਖੇ ...

ਪੂਰੀ ਖ਼ਬਰ »

ਛਾਤੀ ਦੇ ਕੈਂਸਰ ਲਈ ਥਰਮਲ ਸਕ੍ਰੀਨਿੰਗ ਕੈਂਪ ਸ਼ੁਰੂ

ਸਮਰਾਲਾ, 28 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰ ਡਾਕਟਰ ਤਾਰਕਜੋਤ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਲਈ ਇਕ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰ ਤਾਰਕਜੋਤ ਸਿੰਘ ਵੱਲੋਂ ਲੋਕਾਂ ਨੂੰ ਅਪੀਲ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਪਾਇਲ ਦੇ ਬੂਥ ਨੰਬਰ 50, 51, 52, 53 ਪਿੰਡ ਕੱਦੋਂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆਂ ਗਿਆ | ਵੋਟਰਾਂ ਨੂੰ ਵੋਟਰ ਕਾਰਡ ਬੂਥ ਲੈਵਲ ਅਫ਼ਸਰਾਂ ਵੱਲੋਂ ਵੱਡੇ ਗਏ | ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵਿਮੈਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)- ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ ਖੰਨਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਹ ਦਿਵਸ ਕਾਲਜ ਪਿੰ੍ਰਸੀਪਲ ਡਾ. ਮੀਨੂੰ ਸ਼ਰਮਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX