ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮਾਘ ਸੰਮਤ 554

ਦਿੱਲੀ / ਹਰਿਆਣਾ

ਭਾਰਤੀ ਕਿਸਾਨ ਯੂਨੀਅਨ ਸਰ ਛੋਟੂਰਾਮ ਨਾਲ ਜੁੜੇ ਕਿਸਾਨ ਪਹੁੰਚੇ ਜੀਂਦ

ਕਰਨਾਲ, 28 ਜਨਵਰੀ (ਗੁਰਮੀਤ ਸਿੰਘ ਸੱਗੂ)-ਜੀਂਦ 'ਚ ਹੋਈ ਕਿਸਾਨ ਮਹਾਂਪੰਚਾਇਤ 'ਚ ਭਾਰਤੀ ਕਿਸਾਨ ਯੂਨੀਅਨ ਸਰ ਛੋਟੂਰਾਮ ਨਾਲ ਜੁੜੇ ਕਿਸਾਨ ਆਪਣੀ ਆਵਾਜ਼ ਬੁਲੰਦ ਕਰਨ ਲਈ ਜ਼ਿਲ੍ਹਾ ਪ੍ਰਧਾਨ ਛਤਰਪਾਲ ਸਿੰਧੜ ਦੀ ਅਗਵਾਈ ਹੇਠ ਕਰਨਾਲ ਤੋਂ ਜੀਂਦ ਪਹੁੰਚੇ | ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਕਿਯੂ ਸਰ ਛੋਟੂਰਾਮ ਦੇ ਸੂਬਾਈ ਬੁਲਾਰੇ ਬਹਾਦਰ ਮੇਹਲਾ ਬਲੜੀ ਅਤੇ ਕੋਰ ਕਮੇਟੀ ਮੈਂਬਰ ਜਗਦੀਪ ਔਲਖ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤ 'ਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਜਲਦ ਨਾ ਬਣਾਇਆ ਗਿਆ ਤਾਂ ਮੁੜ ਤੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਬਹਾਦਰ ਮੇਹਲਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ 26 ਜਨਵਰੀ 2021 ਨੂੰ ਰਾਜਧਾਨੀ ਦਿੱਲੀ 'ਚ ਟਰੈਕਟਰ ਮਾਰਚ ਕੱਢਿਆ ਗਿਆ ਸੀ ਅਤੇ ਇਸ ਦੌਰਾਨ ਭਾਜਪਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਗਈ ਸੀ | ਇਸ ਦੇ ਵਿਰੋਧ 'ਚ ਇਸ ਵਾਰ 26 ਜਨਵਰੀ ਨੂੰ ਜੀਂਦ 'ਚ ਮਹਾਂਪੰਚਾਇਤ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਜੀਂਦ ਮਹਾਂਪੰਚਾਇਤ 'ਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਰਾਸ਼ਟਰੀ ਬੈਠਕ 9 ਫਰਵਰੀ ਨੂੰ ਕੁਰੂਕਸ਼ੇਤਰ ਵਿਖੇ ਹੋਵੇਗੀ | ਇਸ ਮੀਟਿੰਗ 'ਚ ਮਾਰਚ ਮਹੀਨੇ 'ਚ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਮਝੌਤੇ ਦੌਰਾਨ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਸਰਕਾਰ ਨੇ ਇਸ ਦਿਸ਼ਾ 'ਚ ਕੋਈ ਕਦਮ ਨਹੀਂ ਚੁੱਕਿਆ | ਉਨ੍ਹਾਂ ਕਿਹਾ ਕਿ ਇਹ ਸਰਕਾਰ ਧੋਖੇਬਾਜ਼ ਹੈ, ਪਰ ਕਿਸਾਨ ਜਥੇਬੰਦੀਆਂ ਹੁਣ ਪਿੱਛੇ ਹਟਣ ਵਾਲੀਆਂ ਨਹੀਂ ਅਤੇ ਪੂਰੇ ਦੇਸ਼ ਦਾ ਕਿਸਾਨ ਇਕ ਹੈ | ਉਨ੍ਹਾਂ ਕਿਹਾ ਕਿ ਐਮ. ਐਸ. ਪੀ. ਸਾਡੀ ਮੁੱਖ ਮੰਗ ਹੈ, ਜਿਸ ਨੂੰ ਜਲਦ ਤੋਂ ਜਲਦ ਪੂਰਾ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਚਰਨਜੀਤ ਥਾਬਲ, ਸਤਪਾਲ ਚਾਹਲ, ਜਸਵੰਤ ਭੁਸਲੀ, ਸਮੇ ਸੰਧੂ ਗਗਸੀਨਾ ਅਤੇ ਨਾਜ਼ਿਮ ਖਾਨ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਗੁਰੂ ਨਾਨਕ ਖਾਲਸਾ ਕਾਲਜ ਵਿਖੇ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਯਮੁਨਾਨਗਰ, 28 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸਮੂਹ ਵਿਭਾਗਾਂ ਅਤੇ ਯੂਨਿਟਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪ੍ਰਾਪਰਟੀਆਂ ਦੇ ਵੇਰਵਿਆਂ ਵਿਚਲੀਆਂ ਗ਼ਲਤੀਆਂ ਨੂੰ ਦਰੁਸਤ ਕਰਵਾਉਣ ਲਈ ਵਿਸ਼ੇਸ਼ ਕੈਂਪ

ਯਮੁਨਾਨਗਰ, 28 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਯਮੁਨਾਨਗਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪਿਛਲੇ ਸਰਵੇ 'ਚ ਪ੍ਰਾਪਰਟੀਆਂ ਦੇ ਵੇਰਵਿਆਂ 'ਚ ਆਈਆਂ ਤਰੁਟੀਆਂ ਨੂੰ ਦਰੁਸਤ ਕਰਵਾ ਕੇ ਨਾਗਰਿਕਾਂ ਨੂੰ ਐਨ. ਓ. ਸੀ. ਦਿੱਤੇ ਜਾਣਗੇ | ਇਸ ਸੰਬੰਧੀ ...

ਪੂਰੀ ਖ਼ਬਰ »

ਮਿਸ਼ਰਾ ਦੀ ਜ਼ਮਾਨਤ ਦੇ ਵਿਰੋਧ 'ਚ 31 ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਭਾਕਿਯੂ 'ਖੇਤੀ ਬਚਾਓ ਵਲੋਂ ਪੁਤਲਾ ਫੂਕ ਮੁਜ਼ਾਹਰਾ

ਰਤੀਆ, 28 ਜਨਵਰੀ (ਬੇਅੰਤ ਕੌਰ ਮੰਡੇਰ)- ਲਖੀਮਪੁਰ ਖੇੜੀ ਕਤਲੇਆਮ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਵਿਰੋਧ 'ਚ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇਸ਼ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇਗਾ ...

ਪੂਰੀ ਖ਼ਬਰ »

ਨਵਜੰਮੇ ਬੱਚੇ ਨੂੰ ਬਚਾਉਣ ਤੇ ਜਿੰਦਾ ਰੱਖਣ ਲਈ ਬਾਲ ਸੁਰੱਖਿਆ ਯੂਨਿਟ ਨੇ ਪੰਘੂੜਾ ਸ਼ੁਰੂ ਕੀਤਾ

ਫ਼ਤਿਹਾਬਾਦ, 28 ਜਨਵਰੀ (ਹਰਬੰਸ ਸਿੰਘ ਮੰਡੇਰ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਅਣਚਾਹੇ ਨਵਜੰਮੇ ਬੱਚੇ ਨੂੰ ਬਚਾਉਣ ਅਤੇ ਉਸ ਨੂੰ ਜਿੰਦਾ ਰੱਖਣ ਲਈ ਇੱਕ ਅਹਿਮ ਉਪਰਾਲਾ ਸ਼ੁਰੂ ਕੀਤਾ ਹੈ | ਬੱਚੇ ਦੇ ...

ਪੂਰੀ ਖ਼ਬਰ »

ਦੂਜਿਆਂ ਦੀ ਨਿਰਸਵਾਰਥ ਮਦਦ ਕਰਨਾ ਹੀ ਐਨ. ਐਸ. ਐਸ. ਦਾ ਮੁੱਖ ਉਦੇਸ਼ - ਡਾ. ਮੀਨੂੰ ਜੈਨ

ਯਮੁਨਾਨਗਰ, 28 ਜਨਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਐਨ. ਐਸ. ਐਸ. ਯੂਨਿਟ-1 ਅਤੇ 2 ਵਲੋਂ ਸਿਹਤ, ਸਫਾਈ ਅਤੇ ਤੰਦਰੁਸਤੀ ਬਾਰੇ ਸੱਤ ਰੋਜ਼ਾ ਵਿਸ਼ੇਸ਼ ਐਨ. ਐਸ. ਐਸ. ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਕਾਲਜ ਪਿ੍ੰ. ਡਾ: ਮੀਨੂੰ ਜੈਨ, ਐਨ. ਐਸ. ਐਸ. ...

ਪੂਰੀ ਖ਼ਬਰ »

ਗਾਂਜਾ ਫੂਲ ਪੱਤੀ ਉਪਲਬਧ ਕਰਵਾਉਣ ਵਾਲਾ ਕਾਬੂ

ਗੂਹਲਾ ਚੀਕਾ/ਕੈਥਲ, 28 ਜਨਵਰੀ (ਓ.ਪੀ. ਸੈਣੀ)-ਨਸ਼ਾ ਤਸਕਰਾਂ ਦੀ ਜੜ੍ਹ ਤੱਕ ਪਹੁੰਚਣ ਲਈ ਐਸ.ਪੀ. ਮਕਸੂਦ ਅਹਿਮਦ ਵਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ 805 ਗਰਾਮ ਗਾਂਜੇ ਦੀ ਫੂਲ ਪਤੀ ਉਪਲੱਬਧ ਕਰਵਾਉਣ ਦੇ ਮਾਮਲੇ ਵਿਚ ਚੌਕੀ ਦੇ ਏ.ਐਸ.ਆਈ. ਨੇ ਦੋਸ਼ੀ ਅਰੁਣ ਵਾਸੀ ਬਸਤੀ ...

ਪੂਰੀ ਖ਼ਬਰ »

ਫਰਜ਼ੀ ਐਨ.ਡੀ.ਸੀ. ਜਾਰੀ ਕਰਨ 'ਤੇ ਈ.ਓ, ਜੇ.ਈ. ਅਤੇ ਦੋ ਔਰਤਾਂ ਸਮੇਤ ਪੰਜ 'ਤੇ ਮੁਕੱਦਮਾ ਦਰਜ

ਡੱਬਵਾਲੀ, 28 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਅਦਾਲਤੀ ਹੁਕਮਾਂ 'ਤੇ ਜਾਅਲੀ ਐਨ.ਡੀ.ਸੀ. ਜਾਰੀ ਕਰਨ ਦੇ ਦੋਸ਼ਾਂ ਤਹਿਤ ਨਗਰ ਪ੍ਰੀਸ਼ਦ ਡੱਬਵਾਲੀ ਦੇ ਈ.ਓ ਸੁਰਿੰਦਰ ਕੁਮਾਰ, ਜੂਨੀਅਰ ਇੰਜੀਨੀਅਰ ਸੁਸ਼ੀਲ ਕੁਮਾਰ, ਟੈਕਸ ਕਲਰਕ ਗੁਰਦੇਵ, ਦੋ ਔਰਤਾਂ ਬਬੀਤਾ ...

ਪੂਰੀ ਖ਼ਬਰ »

ਪਠਾਨ ਦੀ ਸਫਲਤਾ ਤੋਂ ਬੰਗਲਾ ਫਿਲਮਕਾਰ ਦੁਖੀ

ਕੋਲਕਾਤਾ, 28 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਯਸ਼ਰਾਜ ਫਿਲਮ ਦੀ ਪਠਾਨ 'ਚ ਚਾਰ ਸਾਲ ਬਾਦ ਦਰਸ਼ਕਾਂ 'ਚ ਪੁੱਜੇ ਹਿੰਦੀ ਫਿਲਮਾਂ ਦੇ ਬਾਦਸ਼ਾਹ ਸ਼ਾਹਰੁੱਖ ਖਾਨ ਨੇ ਧਮਾਲ ਮਚਾ ਦਿੱਤੀ ਹੈ | ਫਿਲਮ ਨੇ ਪਹਿਲੇ ਦਿਨ ਦੁਨੀਆ ਭਰ ਚ 106 ਕਰੋੜ ਅਤੇ ਦੇਸ਼ ਚ 57 ਕਰੋੜ ਦੀ ਕਮਾਈ ਕਰਕੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ, ਦੋ ਸਹਾਇਕ ਸਬ-ਇੰਸਪੈਕਟਰ ਅਤੇ ਚੱਕਬੰਦੀ ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 28 ਜਨਵਰੀ (ਅਵਤਾਰ ਸਿੰਘ)-ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪੁਲਿਸ ਵਿਭਾਗ ਦੇ ਇਕ ਸਬ-ਇੰਸਪੈਕਟਰ, ਦੋ ਸਹਾਇਕ ਸਬ-ਇੰਸਪੈਕਟਰਾਂ ਅਤੇ ਚੱਕਬੰਦੀ ਦਫਤਰ ਦੇ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧ ਵਿਚ ...

ਪੂਰੀ ਖ਼ਬਰ »

ਨਰਸਰੀ ਦੇ ਦਾਖ਼ਲੇ ਪ੍ਰਤੀ ਦੂਜੀ ਸੂਚੀ 6 ਫਰਵਰੀ ਨੂੰ ਹੋਵੇਗੀ ਜਾਰੀ

ਨਵੀਂ ਦਿੱਲੀ, 28 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਨਿੱਜੀ ਸਕੂਲਾਂ ਵਿਚ ਨਰਸਰੀ ਦੇ ਦਾਖ਼ਲੇ ਪ੍ਰਤੀ ਪਹਿਲੀ ਸੂਚੀ ਜਾਰੀ ਹੋ ਚੁੱਕੀ ਹੈ ਪਰ ਕਈ ਬੱਚਿਆਂ ਦੇ ਨਾਂਅ ਉਸ ਵਿਚ ਨਹੀਂ ਆ ਸਕੇ | ਅਜੇ ਕੁਝ ਸਕੂਲਾਂ ਵਿਚ ਕੁਝ ਸੀਟਾਂ ਖਾਲੀ ਪਈਆਂ ਹਨ | ਹੁਣ ਇਨ੍ਹਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਸਕੂਟਰ ਸਵਾਰਾਂ ਨੂੰ ਮਾਰੀ ਟੱਕਰ-ਇਕ ਦੀ ਮੌਤ

ਨਵੀਂ ਦਿੱਲੀ, 28 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੇਸ਼ਵਪੁਰਮ ਦੇ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰੀ, ਜਿਸ 'ਤੇ ਸਕੂਟਰ 'ਤੇ ਸਵਾਰ ਦੋ ਵਿਅਕਤੀਆਂ 'ਚੋਂ ਇਕ ਵਿਅਕਤੀ ਦੀ ਹਸਪਤਾਲ ਜਾ ਕੇ ਮੌਤ ਹੋ ਗਈ | ਪੁਲਿਸ ਨੇ ਇਸ ਮਾਮਲੇ ...

ਪੂਰੀ ਖ਼ਬਰ »

ਅਚਾਰੀਆ ਭਿਖਸ਼ੂ ਹਸਪਤਾਲ 'ਚ ਨਵੀਂ ਮਸ਼ੀਨ ਦਾ ਵਿਧਾਇਕ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 28 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਅਚਾਰੀਆ ਸ੍ਰੀ ਭਿਖਸ਼ੂ ਹਸਪਤਾਲ ਦੇ ਨਿਊ ਬੋਰਨ ਬਲਾਕ 'ਚ ਰੈਡੀਐਂਟ ਵਾਰਮਰ ਮਸ਼ੀਨ ਦਾ ਉਦਘਾਟਨ ਮੋਤੀ ਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਕੀਤਾ | ਉਨ੍ਹਾਂ ਨੇ ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਆਟੋ-ਟੈਕਸੀ ਵਾਲੇ ਮਨਮਰਜ਼ੀ ਦਾ ਵਸੂਲ ਰਹੇ ਨੇ ਕਿਰਾਇਆ • ਵਧੇ ਕਿਰਾਏ ਅਨੁਸਾਰ ਮੀਟਰ ਜਲਦੀ ਹੋਣਗੇ ਸੈੱਟ

ਨਵੀਂ ਦਿੱਲੀ, 28 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਟੋ ਅਤੇ ਕਾਲੀ ਪੀਲੀ ਟੈਕਸੀ ਦੇ ਕਿਰਾਏ ਵਿਚ ਤਾਂ ਵਾਧਾ ਕਰ ਦਿੱਤਾ ਗਿਆ ਸੀ ਪਰ ਇਨ੍ਹਾਂ ਦੇ ਮੀਟਰ ਅਜੇ ਤੱਕ ਨਹੀਂ ਚੱਲ ਸਕੇ | ਕਿਰਾਏ ਦੇ ਵਾਧੇ ਅਨੁਸਾਰ ਮੀਟਰਾਂ ਦੀ ਰੀਡਿੰਗ ਦੇ ਸਿਸਟਮ ਵਿਚ ਵੀ ਬਦਲਾਓ ...

ਪੂਰੀ ਖ਼ਬਰ »

ਲਾੜੇ ਦੇ ਗਲ 'ਚੋਂ ਝਪਟਮਾਰ ਨੇ 500 ਦੇ ਨੋਟਾਂ ਦਾ ਹਾਰ ਝਪਟਿਆ

ਨਵੀਂ ਦਿੱਲੀ, 28 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਾਇਆਪੁਰੀ ਦੇ ਇਲਾਕੇ ਵਿਚ ਇਕ ਲਾੜੇ ਦੇ ਗਲੇ ਵਿਚ ਪਾਈ 500 ਦੇ ਨੋਟਾਂ ਦੇ ਹਾਰ ਨੂੰ ਇਕ 14 ਸਾਲਾ ਝਪਟਮਾਰ ਝਪਟਾ ਮਾਰ ਕੇ ਫ਼ਰਾਰ ਹੋ ਗਿਆ ਅਤੇ ਉਸ ਦੇ ਪਿੱਛੇ ਕੁਝ ਬਰਾਤੀ ਭੱਜੇ ਵੀ ਪਰ ਝਪਟਮਾਰ ਉਨ੍ਹਾਂ ਦੇ ਹੱਥ ...

ਪੂਰੀ ਖ਼ਬਰ »

ਪਿੰਡ ਬੱਲਾਂ ਦੀ ਸਰਕਾਰੀ ਡਿਸਪੈਂਸਰੀ ਬੰਦ ਕੀਤੇ ਜਾਣ 'ਤੇ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ 28 ਜਨਵਰੀ (ਹੁਸਨ ਲਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਜਿਸ ਦੀ ਤਾਜਾ ਮਿਸਾਲ ਪਿੰਡ ਬੱਲਾ ਦੀ ਮੁਢਲੀਆਂ ਸਿਹਤ ਸੇਵਾਵਾਂ ਦੇਣ ਵਾਲੀ ...

ਪੂਰੀ ਖ਼ਬਰ »

ਪ੍ਰਵਾਸੀ ਨÏਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਜਲੰਧਰ ਛਾਉਣੀ, 28 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਚÏਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ 'ਚ ਇਕ ਕਿਰਾਏ ਦੇ ਕਮਰੇ 'ਚ ਰਹਿਣ ਵਾਲੇ ਨÏਜਵਾਨ ਵਲੋਂ ਕਮਰੇ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਇੰਡੀਅਨ ਆਇਲ ਪੰਜਾਬ ਸਟੇਟ ਤੇ ਅੰਤਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 28 ਜਨਵਰੀ (ਡਾ. ਜਤਿੰਦਰ ਸਾਬੀ)-ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ (ਡੀ. ਬੀ. ਏ.) ਵਲੋਂ ਰਾਏਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ 'ਚ ਕਰਵਾਈ ਜਾ ਰਹੀ ਇੰਡੀਅਨ ਆਇਲ ਪੰਜਾਬ ਸਟੇਟ ਤੇ ਇੰਟਰ ਡਿਸਟਿ੍ਕਟ ਬੈਡਮਿੰਟਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦੇ ਗੜ੍ਹਾ ਵਿਖੇ ਨਹੀਂ ਖੋਲਿ੍ਹਆ 'ਮੁਹੱਲਾ ਕਲੀਨਿਕ'

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-500 'ਮੁਹੱਲਾ ਕਲੀਨਿਕ' ਸ਼ੁਰੂ ਕੀਤੇ ਜਾਣ ਦੇ ਆਪਣੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਤੇ ਐਲਾਨ ਦੀ ਗਿਣਤੀ ਨੂੰ ਪੂਰਾ ਕਰਕੇ ਦਿਖਾਉਣ ਦੀ ਦੌੜ 'ਚ ਪਹਿਲਾਂ ਤੋਂ ਚੱਲ ਰਹੇ ਸਿਹਤ ਕੇਂਦਰਾਂ ਦਾ ਨਾਂਅ ਬਦਲ ਕੇ ਮੁਹੱਲਾ ਕਲੀਨਿਕ ਰੱਖਣ ਦਾ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਣ ਲੱਗੇ ਦੋ ਕਾਬੂ

ਜਮਸ਼ੇਰ ਖਾਸ, 28 ਜਨਵਰੀ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਇੰਸਪੈਕਟਰ ਸੁਖਵੀਰ ਸਿੰਘ ਵਲੋਂ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਦੋ ਸਨੈਚਰ ਅੱਧੇ ਘੰਟੇ ਵਿਚ ਗਿ੍ਫਤਾਰ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਭਰੂਣ ਨੋਚ ਰਹੇ ਸੀ ਕੁੱਤੇ, ਪੁਲਿਸ ਨੇ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ 'ਚ ਕਿਸੇ ਵਲੋਂ ਸੁੱਟਿਆ ਗਿਆ ਬੱਚੇ ਦੇ ਭਰੂਣ ਬੀਤੇ ਦਿਨ ਮੂੰਹ 'ਚ ਲੈ ਕੇ ਘੁੰਮਦੇ ਕੁੱਤੇ ਵੱਲ ਦੇਖ ਇਲਾਕੇ 'ਚ ਦਹਿਸ਼ਤ ਫੈਲ ਗਈ | ਇਲਾਕਾ ਵਾਸੀਆਂ ਨੇ ਕੁੱਤੇ ਨੂੰ ਭਜਾ ਕੇ ਭਰੂਣ ਬਚਾਇਆ ਤੇ ਤੁਰੰਤ ਇਸ ਮਾਮਲੇ ...

ਪੂਰੀ ਖ਼ਬਰ »

ਡੀ. ਬੀ. ਏ. ਸਕੱਤਰ ਰਿਤਿਨ ਖੰਨਾ ਨੂੰ ਰਾਜਪਾਲ ਨੇ ਕੀਤਾ ਸਨਮਾਨਿਤ

ਜਲੰਧਰ, 28 ਜਨਵਰੀ (ਡਾ. ਜਤਿੰਦਰ ਸਾਬੀ)-ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਆਯੋਜਿਤ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ 'ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੈਡਮਿੰਟਨ ਖੇਡ ਵਿਚ ਕੀਤੇ ਕੰਮਾਂ ਲਈ ਡੀ. ਬੀ. ਏ. ਸਕੱਤਰ ਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮÏਕੇ ਰਾਜਪਾਲ ਵਲੋਂ ਡਾ. ਗੁਰਬੀਰ ਸਿੰਘ ਗਿੱਲ ਦਾ ਸਨਮਾਨ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-74ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਿਲ ਦੇ ਰੋਗਾਂ ਦੇ ਮਾਹਰ ਡਾ. ਗੁਰਬੀਰ ਸਿੰਘ ਗਿੱਲੀ ਦਾ ਸਨਮਾਨ ਕੀਤਾ | ਇਹ ...

ਪੂਰੀ ਖ਼ਬਰ »

ਰਾਜਪਾਲ ਨੂੰ ਮੰਗ-ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਦੇ ਵਾਸੀਆਂ ਤੇ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ

ਜਲੰਧਰ, 28 ਜਨਵਰੀ (ਸ਼ਿਵ)-ਗਣਤੰਤਰ ਦਿਵਸ ਮੌਕੇ ਲਤੀਫ਼ਪੁਰਾ ਤੋਂ ਉਜਾੜੇ ਗਏ ਲੋਕਾਂ ਤੇ ਪੁਲਿਸ ਵਿਚਕਾਰ ਉਸ ਵੇਲੇ ਜੰਮ ਕੇ ਧੱਕਾਮੁੱਕੀ ਹੋਈ ਜਦੋਂ ਆਪਣੇ ਤੈਅ ਪ੍ਰੋਗਰਾਮ ਤਹਿਤ ਲਤੀਫਪੁਰਾ ਦੇ ਲੋਕ ਇਕੱਠੇ ਹੋ ਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਪੁੱਜੇ ਰਾਜਪਾਲ ...

ਪੂਰੀ ਖ਼ਬਰ »

ਆਟੋ 'ਚ ਬੈਠੀ ਔਰਤ ਦੇ ਪਰਸ 'ਚੋਂ 20 ਹਜ਼ਾਰ ਰੁਪਏ ਕੀਤੇ ਚੋਰੀ

ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ)-ਬੂਟਾ ਪਿੰਡ ਨੇੜੇ ਆਪਣੇ ਪਤੀ ਨਾਲ ਆਟੋ 'ਚ ਜਾ ਰਹੀ ਇਕ ਔਰਤ ਦੇ ਪਰਸ 'ਚੋਂ ਆਟੋ 'ਚ ਬੈਠੀ ਇਕ ਹੋਰ ਔਰਤ ਨੇ 20 ਹਜ਼ਾਰ ਰੁਪਏ ਕੱਢ ਲਏ | ਪੀੜਤਾ ਦੇ ਪਤੀ ਰਾਮ ਲੁਭਾਇਆ ਵਾਸੀ ਟਾਵਰ ਇਨਕਲੇਵ, ਨਕੋਦਰ ਰੋਡ, ਜਲੰਧਰ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਨੈਸ਼ਨਲ ਐਕਸਪ੍ਰੈੱਸ ਹਾਈਵੇ ਦੇ ਮੁਲਾਜ਼ਮਾਂ ਦਾ ਘਿਰਾਓ

ਖਡੂਰ ਸਾਹਿਬ, 28 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਦੀਨੇਵਾਲ 'ਚ ਦਿੱਲੀ-ਅੰਮਿ੍ਤਸਰ-ਕੱਟੜਾ ਨੈਸ਼ਨਲ ਐਕਸਪ੍ਰੈਸ ਹਾਈਵੇ ਦੇ ਮੁਲਾਜ਼ਮ ਨਿਸ਼ਾਨਦੇਹੀ ਕਰਨ ਆਏ | ਜਦੋਂ ਇਸ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਬਾਹਰ ਪੱਕਾ ਮੋਰਚਾ ਜਾਰੀ

ਸਿਰਸਾ, 28 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਾਲ 2020 'ਚ ਨੁਕਸਾਨੀਆਂ ਸਾਊਣੀ ਦੀਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਮਿੰਨੀ ਸਕੱਤਰੇਤ ਦੇ ਬਾਹਰ ਦਿੱਲੀ ਦੀ ਤਰਜ 'ਤੇ ਲਾਇਆ ਪੱਕਾ ਮੋਰਚਾ ਜਾਰੀ ਹੈ¢ ...

ਪੂਰੀ ਖ਼ਬਰ »

ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ 'ਚ ਬੰਦ 2 ਹਵਾਲਾਤੀਆਂ ਪਾਸੋਂ ਜੇਲ੍ਹ ਕਰਮਚਾਰੀਆਂ ਨੇ ਤਲਾਸ਼ੀ ਦੌਰਾਨ ਇਕ ਮੋਬਾਈਲ ਫੋਨ ਤੇ 2 ਅਡੱਪਟਰ, 2 ਡਾਟਾ ਕੇਬਲ, 2 ਚਾਰਜਰ ਬਰਾਮਦ ਕੀਤੇ ਹਨ | ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਵਲੋਂ ਮਹਿੰਦੀਪੁਰ ਬੇਸ ਦਾ ਵਿਸ਼ੇਸ਼ ਦੌਰਾ

ਖੇਮਕਰਨ/ ਅਮਰਕੋਟ, 28 ਜਨਵਰੀ (ਬਿੱਲਾ, ਭੱਟੀ)- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮਹਿੰਦੀਪੁਰ ਬੇਸ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਿੱਖੀਵਿੰਡ, 28 ਜਨਵਰੀ (ਸੁਰਜੀਤ ਬੌਬੀ)- ਸਿੱਖ ਕੌਮ ਦੇ ਮਹਾਨ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਭਿੱਖੀਵਿੰਡ ਤੋਂ ਜੈਕਾਰਿਆਂ ਦੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਬ ਜੇਲ੍ਹ ਪੱਟੀ ਵਿਖੇ ਬੰਦ ਕੈਦੀਆਂ ਨੂੰ ਮਿਠਾਈ ਵੰਡੀ

ਪੱਟੀ, 28 ਜਨਵਰੀ (ਖਹਿਰਾ, ਕਾਲੇਕੇ)- ਗਣਤੰਤਰ ਦਿਵਸ ਮੌਕੇ ਡੀ.ਐੱਸ.ਪੀ. ਪੱਟੀ ਸਬ ਜੇਲ੍ਹ ਜਤਿੰਦਰ ਪਾਲ ਸਿੰਘ ਨੂੰ ਐੱਸ.ਡੀ.ਐੱਮ. ਪੱਟੀ ਅਮਨਪ੍ਰੀਤ ਸਿੰਘ ਵਲੋਂ ਵਧੀਆ ਸੇਵਾਵਾਂ ਦੇਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਪਰੰਤ ਸਬ ਜੇਲ੍ਹ ਪੱਟੀ ਵਿਖ਼ੇ ਬੰਦ ...

ਪੂਰੀ ਖ਼ਬਰ »

ਭਾਜਪਾ ਤੋਂ ਕਾਂਗਰਸ 'ਚ ਸ਼ਾਮਿਲ ਹੋਏ ਸਤੀਸ਼ ਰਾਣਾ ਨੇ ਭਾਜਪਾ ਦੀ ਕਰਨਾਲ ਇਕਾਈ ਤੇ ਘਰੌਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ 'ਤੇ ਸਾਧਿਆ ਨਿਸ਼ਾਨਾ

ਕਰਨਾਲ, 28 ਜਨਵਰੀ (ਗੁਰਮੀਤ ਸਿੰਘ ਸੱਗੂ)-ਭਾਜਪਾ ਤੋਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਭਾਜਪਾ ਦੇ ਕਿਸਾਨ ਮੋਰਚੇ ਦੇ ਸੂਬਾਈ ਮੀਤ ਪ੍ਰਧਾਨ ਸਤੀਸ਼ ਰਾਣਾ ਨੇ ਅੱਜ ਪਤਰਕਾਰਾਂ ਦੇ ਰੂਬਰੂ ਹੁੰਦਿਆਂ ਭਾਜਪਾ ਦੀ ਜ਼ਿਲ੍ਹਾ ਕਰਨਾਲ ਇਕਾਈ ਅਤੇ ਘਰੌਂਡਾ ਦੇ ਵਿਧਾਇਕ ...

ਪੂਰੀ ਖ਼ਬਰ »

ਕੋਰੇ ਤੇ ਪਾਲੇ ਨਾਲ ਸਰੋ੍ਹਾ ਦੀ ਫ਼ਸਲ ਨੂੰ ਭਾਰੀ ਨੁਕਸਾਨ

ਕਿਸਾਨਾਂ ਨੇ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤੇ ਜਾਣ ਦੀ ਕੀਤੀ ਮੰਗ ਸਿਰਸਾ, 28 ਜਨਵਰੀ (ਭੁਪਿੰਦਰ ਪੰਨੀਵਾਲੀਆ)- ਬੀਤੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਪੈ ਰਹੇ ਕੋਹਰੇ ਤੇ ਪਾਲੇ ਕਾਰਨ ਸਰੋ੍ਹਾ ਤੇ ਆਲੂਆਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ¢ ...

ਪੂਰੀ ਖ਼ਬਰ »

ਪਿੰਡ ਓਟੂ ਨੇੜਿਓਾ ਨਹਿਰ 'ਚ ਪਿਆ ਪਾੜ, ਫਸਲਾਂ 'ਚ ਭਰਿਆ ਪਾਣੀ

ਸਿਰਸਾ, 28 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਓਟੂ ਨੇੜੇ ਨਹਿਰ 'ਚ ਪਾੜ ਪੈਣ ਨਾਲ ਕਈ ਕਿੱਲੇ ਖੜ੍ਹੀ ਕਣਕ ਤੇ ਹੋਰ ਫ਼ਸਲ ਵਿਚ ਪਾਣੀ ਭਰ ਗਿਆ ¢ ਨਹਿਰ ਟੁੱਟਣ ਦੀ ਸੂਚਨਾ ਮਿਲਣ 'ਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਮÏਕੇ 'ਤੇ ਪਹੁੰਚੇ ਅਤੇ ਕਿਸਾਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX