ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਦੀ ਅਗਵਾਈ 'ਚ ਖੇਡ ਕਲੱਬਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾਣਗੀਆਂ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ 'ਚ ਸਵਰਾਜ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ 21ਵੇਂ ਫੁੱਟਬਾਲ ਟੂਰਨਾਮੈਂਟ ਦੇ ਅਖੀਰਲੇ ਦਿਨ ਵੱਖ-ਵੱਖ ਪੱਧਰ ਦੇ ਹੋਏ ਮੁਕਾਬਲਿਆਂ ਉਪਰੰਤ ਫਾਈਨਲ ਮੁਕਾਬਲਾ ਮੇਜ਼ਬਾਨ ਸਵਰਾਜ ਸਪੋਰਟਸ ਕਲੱਬ ਅਜਨਾਲਾ ਅਤੇ ਸਪੋਰਟਸ ਕਲੱਬ ਘਣੀਏ ਵਿਚਾਲੇ ਹੋਇਆ ਜਿਸ ਵਿਚ ਘਣੀਏ ਦੀ ਟੀਮ ਨੇ ਜਿੱਤ ਹਾਸਿਲ ਕਰਦਿਆਂ ਜੇਤੂ ਕੱਪ ਤੇ ਕਬਜ਼ਾ ਕੀਤਾ | ਉਪਰੰਤ ਕਰਵਾਏ ਸਨਮਾਨ ਸਮਾਰੋਨ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਵਿਸ਼ੇਸ਼ ਮਹਿਮਾਨ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦੇ ਓ. ਐਸ. ਡੀ. ਮਨਪ੍ਰੀਤ ਸਿੰਘ, ਮੰਤਰੀ ਧਾਲੀਵਾਲ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ ਰਾਜਾ ਅਤੇ ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ ਵਲੋਂ ਸਾਂਝੇ ਤੌਰ 'ਤੇ ਜੇਤੂ ਟੀਮ ਤੋਂ ਇਲਾਵਾ ਉੱਪ ਜੇਤੂ ਟੀਮ ਤੇ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਇਨਾਮੀ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਲਏ ਫ਼ੈਸਲੇ ਅਨੁਸਾਰ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਲਕਾ ਅਜਨਾਲਾ ਨਾਲ ਸੰਬੰਧਿਤ ਸਰਗਰਮ ਖੇਡ ਕਲੱਬਾਂ ਨੂੰ ਵਿਸ਼ੇਸ਼ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਲਕੇ ਅੰਦਰ ਅਤਿ ਆਧੁਨਕਿ ਸਹੂਲਤਾਂ ਨਾਲ ਖੇਡ ਸਟੇਡੀਅਮ ਵੀ ਬਣਾਏ ਜਾਣਗੇ | ਇਸ ਮੌਕੇ ਉਨ੍ਹਾਂ ਸਵਰਾਜ ਸਪੋਰਟਸ ਕਲੱਬ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਤਰਫੋਂ ਉਨ੍ਹਾਂ ਦੇ ਅਖਤਿਆਰੀ ਕੋਟੇ ਵਿਚੋਂ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਵੀ ਕਲੱਬ ਨੂੰ ਨਕਦ 11000 ਰੁਪਏ ਦਿੱਤੇ ਗਏ | ਇਸ ਤੋਂ ਪਹਿਲਾਂ ਅੱਜ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਵਲੋਂ ਚੌਥੇ ਦਿਨ ਦੀ ਖੇਡ ਦੀ ਸ਼ੁਰੂਆਤ ਕਰਵਾਈ ਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਅੰਤ ਵਿਚ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਜਰ ਸਮੇਤ ਹੋਰਨਾਂ ਅਹੁਦੇਦਾਰਾਂ ਵਲੋਂ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦੇ ਪੀ. ਏ. ਮਨਿੰਦਰਬੀਰ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਬਲਜਿੰਦਰ ਸਿੰਘ ਮਾਹਲ, ਕੌਂਸਲਰ ਵਿਕਰਮ ਬੇਦੀ, ਹਰਭਜਨ ਸਿੰਘ ਜਰਮਨੀ ਵਾਲੇ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ, ਭਾਈ ਕਾਬਲ ਸਿੰਘ ਸ਼ਾਹਪੁਰ, ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ, ਡਾ: ਸੁਰਜੀਤ ਠਾਕੁਰ ਸੀ-ਜ਼ੋਨ ਹਸਪਤਾਲ ਵਾਲੇ, ਭੁਪਿੰਦਰ ਸਿੰਘ ਬੈਂਕ ਵਾਲੇ, ਨਰਿੰਦਰਪਾਲ ਸਿੰਘ ਢਿੱਲੋਂ, ਗੁਰਬੀਰ ਸਿੰਘ ਅਰੋੜਾ, ਕੁਲਦੀਪ ਸਿੰਘ ਨਿੱਜਰ, ਕਰਮਜੀਤ ਸਿੰਘ ਗੋਲਡੀ ਰਿਆੜ, ਅਮਿਤ ਔਲ, ਹੁਸ਼ਨਪ੍ਰੀਤ ਸਿੰਘ ਨਿੱਝਰ, ਮਾਸਟਰ ਮਦਨ ਲਾਲ, ਤਲਵਿੰਦਰ ਸਿੰਘ ਪੁਰਬਾ, ਕਾਬਲ ਸਿੰਘ ਨਿੱਜਰ, ਨਵ ਸਰਕਾਰੀਆ, ਅਮਰਬੀਰ ਸਿੰਘ ਰਿੰਕੂ, ਪਵਿੱਤਰ ਸਿੰਘ ਫੈਂਸੀ, ਮਾਸਟਰ ਪ੍ਰਭਜੋਤ ਸਿੰਘ, ਮਾਸਟਰ ਆਤਮਜੀਤ ਸਿੰਘ ਢਿੱਲੋਂ, ਕੋਚ ਦਲਜੀਤ ਸਿੰਘ, ਪਰਦੀਪ ਕੁਮਾਰ ਕੋਚ, ਅਮਿ੍ਤਪਾਲ ਸਿੰਘ ਕੋਚ, ਸ਼ਮਸ਼ੇਰ ਸਿੰਘ ਪੰਨੂੰ, ਪਿ੍ੰਸਪਾਲ ਸਿੰਘ, ਕੁਲਜੀਤ ਸਿੰਘ ਔਲਖ, ਸੁਰਿੰਦਰ ਸਿੰਘ ਢਿੱਲੋਂ, ਜਤਿੰਦਰ ਸਿੰਘ ਬੱਬੂ, ਸ਼ਮਸ਼ੇਰ ਸਿੰਘ ਸ਼ੇਰੂ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਬੋਪਾਰਾਏ ਬਾਜ ਸਿੰਘ ਕਮੇਟੀ ਦਾ ਗਠਨ

ਰਾਮ ਤੀਰਥ, 29 ਜਨਵਰੀ (ਧਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਬਾਜ ਸਿੰਘ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਪਲਵਿੰਦਰ ਸਿੰਘ ਮਾਹਲ ਅਤੇ ਜ਼ਿਲਾ ਆਗੂ ਜਗਜੀਤ ਸਿੰਘ ਕੋਹਾਲੀ ਦੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਿਆਸੀ ਸ਼ਹਿ 'ਤੇ ਕਿਸੇ ਦੇ ਕਾਗਜ਼ ਰੱਦ ਨਹੀਂ ਹੋਣਗੇ

ਚੋਗਾਵਾਂ, 29 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਸੈਦਪੁਰ ਕਲਾਂ ਵਿਖੇ ਸੁਖਦੇਵ ਸਿੰਘ ਤੇ ਛੰਨ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਮੀਟਿੰਗ ਸਰਪੰਚ ਜੋਗਿੰਦਰ ਸਿੰਘ ਆੜਤੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਛੰਨ ਕਲਾਂ 'ਚ ਨਵੀਂ ਕਮੇਟੀ ਦੀ ਚੋਣ

ਚੋਗਾਵਾਂ, 29 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਤੇ ਕਸ਼ਮੀਰ ਸਿੰਘ ਡੱਗ-ਤੂਤ ਦੀ ਅਗਵਾਈ ਹੇਠ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਹੋਹ ਭਰੀ ਮੀਟਿੰਗ ਪਿੰਡ ਛੰਨ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਮਦਾਸ, 29 ਜਨਵਰੀ (ਜਸਵੰਤ ਸਿੰਘ ਵਾਹਲਾ)-ਇੰਟਰਨੈਸ਼ਨਲ ਚੈਰੀਟੇਬਲ ਸੁਸਾਇਟੀ ਗੁਰਦੁਆਰਾ ਬਖਸ਼ਿਸ਼ ਧਾਮ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਖਸ਼ਿਸ ਧਾਮ (ਬਾਬਾ ਖੇੜਾ ਜੀ) ਰਮਦਾਸ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਮਜੀਠਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਚ ਪ੍ਰਭਾਤ ਫੇਰੀ ਤੇ ਸਮਾਗਮ

ਮਜੀਠਾ, 29 ਜਨਵਰੀ (ਮਨਿੰਦਰ ਸਿੰਘ ਸੋਖੀ)-ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ ਤੇ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਪਿੰਡ ਬੁਝਿਆਂ ਵਾਲੀ ਵਿਖੇ 51 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਚੌਕ ਮਹਿਤਾ, 29 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਅੱਜ ਨੇੜਲੇ ਪਿੰਡ ਬੁਝਿਆਂ ਵਾਲੀ ਵਿਖੇ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਜਥੇਦਾਰ ਨਿਰਮਲ ਸਿੰਘ ਅਕਾਲੀ ਪੰਥ ਦਸਮੇਸ਼ ਤਰਨਾ ਦਲ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁੱਦੇ 'ਤੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਨੇ ਰਾਮ ਤੀਰਥ-ਚੋਗਾਵਾਂ ਰੋਡ 'ਤੇ ਆਵਾਜਾਈ ਰੋਕ ਕੇ ਕੀਤਾ ਰੋਸ ਮੁਜ਼ਾਹਰਾ

ਰਾਮ ਤੀਰਥ, 29 ਜਨਵਰੀ (ਧਰਵਿੰਦਰ ਸਿੰਘ ਔਲਖ)-ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਨੇ ਸੂਬਾਈ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਰਾਮ ਤੀਰਥ-ਚੋਗਾਵਾਂ ਰੋਡ 'ਤੇ ਪਿੰਡ ਕੋਹਾਲੀ ਵਾਲੀ ਲਾਹੌਰ ਬ੍ਰਾਂਚ ਨਹਿਰ ਦੇ ਪੁਲ 'ਤੇ ਸੜਕੀ ਆਵਾਜਾਈ ਰੋਕ ਕੇ ਨਸ਼ਿਆਂ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਦੇ ਦੋ ਕੌਂਸਲਰ ਸਾਥੀਆਂ ਸਮੇਤ ਅਕਾਲੀ ਦਲ ਛੱਡ 'ਆਪ' 'ਚ ਸ਼ਾਮਿਲ ਹੋਏ

ਰਮਦਾਸ, 29 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਨਗਰ ਕੌਂਸਲ ਰਮਦਾਸ ਦੇ ਕੌਂਸਲਰ ਤਰਿੰਦਰਸ਼ੇਰ ਸਿੰਘ, ਕੌਂਸਲਰ ਜਗਜੀਤ ਸਿੰਘ, ਸੁਖਦੀਪ ਸਿੰਘ ਸਿੰਧੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛਡ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗੁਨੀਵ ਕੌਰ ਮਜੀਠੀਆ ਨੇ ਕੱਥੂਨੰਗਲ 'ਚ ਹੋਈਆਂ ਮੌਤਾਂ 'ਤੇ ਘਰੋਂ-ਘਰੀ ਜਾ ਕੇ ਦੁੱਖ ਸਾਂਝਾ ਕੀਤਾ

ਕੱਥੂਨੰਗਲ, 29 ਜਨਵਰੀ (ਦਲਵਿੰੰਦਰ ਸਿੰਘ ਰੰਧਾਵਾ)- ਪਿਛਲੇ ਦਿਨੀਂ ਕਸਬਾ ਕੱਥੂਨੰਗਲ ਵਿਖੇ ਵੱਖ ਵੱਖ ਘਰਾਂ ਵਿਚ ਹੋਈਆਂ ਅਚਨਚੇਤ ਮੌਤਾਂ ਕਰਕੇ ਅੱਜ ਹਲਕਾ ਮਜੀਠਾ ਦੇ ਵਿਧਾਇਕ ਗੁਨੀਵ ਕੌਰ ਮਜੀਠੀਆ ਵਲੋਂ ਸਾਰੇ ਪਰਿਵਾਰਾਂ ਨਾਲ ਘਰੋ ਘਰੀਂ ਜਾ ਕੇ ਦੁੱਖ ਸਾਂਝਾ ਕੀਤਾ | ...

ਪੂਰੀ ਖ਼ਬਰ »

ਮਾਨ ਸਰਕਾਰ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਹਿਟਲਰ ਵਾਲਾ ਵਤੀਰਾ ਅਪਣਾ ਰਹੀ-ਪ੍ਰਧਾਨ ਕੋਟਲਾ

ਚੋਗਾਵਾਂ, 29 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਨਸ਼ਿਆਂ ਦੀ ਭੇਟ ਚੜ੍ਹ ਰਹੀ ਨੌਜਵਾਨੀ ਨੂੰ ਬਚਾਉਣ ਲਈ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਡੀ. ਐੱਸ. ਪੀ. ਦਫ਼ਤਰ ਚੋਗਾਵਾਂ ਵਿਖੇ ਲੱਗਾ ਪੱਕਾ ਮੋਰਚਾ 20ਵੇਂ ...

ਪੂਰੀ ਖ਼ਬਰ »

ਪਿ੍ੰਸੀਪਲ ਅਮਨਦੀਪ ਕੌਰ ਗਣਤੰਤਰ ਦਿਵਸ ਮੌਕੇ ਸਨਮਾਨਿਤ

ਚਵਿੰਡਾ ਦੇਵੀ, 29 ਜਨਵਰੀ (ਸਤਪਾਲ ਸਿੰਘ ਢੱਡੇ)-ਗਣਤੰਤਰ ਦਿਵਸ ਮੌਕੇ ਕਰਵਾਏ ਸਮਾਰੋਹ ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਡਾ. ਹਰਨੂਰ ਕੌਰ ਐੱਸ. ਡੀ. ਐੱਮ. ਮਜੀਠਾ ਤੇ ਡਾ. ਸਤਿੰਦਰ ਕੌਰ ਨੇ ਸ਼ਿਰਕਤ ਕੀਤੀ | ਸਮਾਰੋਹ ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪਿੰਡ ਚੱਕ ਮਿਸ਼ਰੀ ਖਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਚੋਗਾਵਾਂ, 29 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡਾਇਓਸਿਸ ਆਫ ਅੰਮਿ੍ਤਸਰ ਚਰਚ ਆਫ ਨਾਰਥ ਵਲੋਂ ਬਿਸ਼ਪ ਅਨੰਦ ਚੰਦੂਲਾਲ ਦੀ ਯਾਦ 'ਚ ਪਹਿਲਾ ਕਬੱਡੀ ਕੱਪ ਕਰਵਾਇਆ

ਗੱਗੋਮਾਹਲ, 29 ਜਨਵਰੀ (ਬਲਵਿੰਦਰ ਸਿੰਘ ਸੰਧੂ)- ਡਾਇਓਸਿਸ ਆਫ ਅੰਮਿ੍ਤਸਰ ਚਰਚ ਆਫ ਨਾਰਥ ਵਲੋਂ ਬਿਸ਼ਪ ਅਨੰਦ ਚੰਦੂਲਾਲ ਦੀ ਯਾਦ ਵਿਚ ਪਹਿਲਾ ਕਬੱਡੀ ਕੱਪ ਪਿੰਡ ਸੂਫੀਆਂ ਵਿਖੇ ਕਰਵਾਇਆ ਗਿਆ ਜਿਸ ਵਿਚ ਛੇ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲਾ ਬਾਬਾ ਬੁੱਢਾ ਸਪੋਰਟਸ ...

ਪੂਰੀ ਖ਼ਬਰ »

ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਵਿਰੋਧ 'ਚ ਅਰਥੀਆਂ ਫੂਕੀਆਂ

ਗੱਗੋਮਾਹਲ, 29 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਅਗਵਾਈ 'ਚ ਦੇਸ਼ ਦੀ ਸਰਵ ਉਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ ਮਿਸ਼ਰਾ ਨੂੰ ਅੰਤਰਿਮ ਜਮਾਨਤ ਦੇਣ ਦੇ ...

ਪੂਰੀ ਖ਼ਬਰ »

ਬਾਬਾ ਗੁਰਬਖ਼ਸ਼ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ

ਜੰਡਿਆਲਾ ਗੁਰੂ, 29 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਤਪ-ਅਸਥਾਨ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਗੀ ਜਥਿਆਂ, ਕਥਾ ...

ਪੂਰੀ ਖ਼ਬਰ »

ਆਦਰਸ਼ ਮਾਡਲ ਸਕੂਲ ਫ਼ਤਹਿਪੁਰ ਰਾਜਪੂਤਾਂ ਵਿਖੇ ਬਸੰਤ ਤੇ ਗਣਤੰਤਰ ਦਿਵਸ ਮਨਾਇਆ

ਨਵਾਂ ਪਿੰਡ, 29 ਜਨਵਰੀ (ਜਸਪਾਲ ਸਿੰਘ)-ਆਦਰਸ਼ ਮਾਡਲ ਸਕੂਲ ਫ਼ਤਹਿਪੁਰ ਰਾਜਪੂਤਾਂ ਵਿਖੇ ਐੱਮ.ਡੀ. ਜਤਿੰਦਰ ਸਿੰਘ ਸੰਧਾ ਦੀ ਦੇਖ-ਰੇਖ ਹੇਠ ਬਸੰਤ ਪੰਚਮੀ ਦਾ ਤਿਉਹਾਰ ਤੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ...

ਪੂਰੀ ਖ਼ਬਰ »

ਦੌਲੋ ਨੰਗਲ ਸਕੂਲ ਵਿਖੇ ਡਾਇਰੈਕਟਰ ਅਰਪਿੰਦਰ ਕੌਰ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 29 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵਿਖੇ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਦੌਲੋੋ ਨੰਗਲ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਅਰਪਿੰਦਰ ਕੌਰ ਡਾਇਰੈਕਟਰ ਸੀਨੀਅਰ ਸੈਕੰਡਰੀ ਸਕੂੂਲ ...

ਪੂਰੀ ਖ਼ਬਰ »

ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਰਾਜ ਸਰਕਾਰ ਦਾ ਮੁੱਖ ਟੀਚਾ-ਈ. ਟੀ. ਓ.

ਟਾਂਗਰਾ, 29 ਜਨਵਰੀ (ਹਰਜਿੰਦਰ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX