ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਕਿਸਾਨਾਂ ਐੱਸ.ਡੀ.ਐਮ. ਦਫ਼ਤਰ ਮੂਹਰੇ ਲਗਾਇਆ ਧਰਨਾ

ਮੁਕੇਰੀਆਂ, 30 ਜਨਵਰੀ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵਲੋਂ ਗੰਨੇ ਦੀ ਵੇਚੀ ਫ਼ਸਲ ਦੇ ਪੈਸੇ ਕੇਨ ਐਕਟ ਮੁਤਾਬਿਕ ਕਿਸਾਨ ਖਾਤਿਆਂ ਵਿਚ ਨਾ ਪਏ ਜਾਣ 'ਤੇ ਗੰਨਾਂ ਮਿੱਲ ਮੈਨੇਜਮੈਂਟ ਮੁਕੇਰੀਆਂ ਵਿਰੁੱਧ ਐੱਸ ਡੀ ਐਮ ਦਫ਼ਤਰ ਮੁਕੇਰੀਆਂ ਮੂਹਰੇ ਧਰਨਾ ਦਿੱਤਾ ਗਿਆ | ਕਿਸਾਨ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਬਲਕਾਰ ਸਿੰਘ ਮੱਲ੍ਹੀ, ਦਰਸ਼ਨ ਸਿੰਘ, ਸਮਿੰਦਰ ਸਿੰਘ, ਛੰਨੀਨੰਦ ਸਿੰਘ, ਨਾਨਕ ਸਿੰਘ, ਅਨੂਪ ਸਿੰਘ ਅਤੇ ਉਂਕਾਰ ਸਿੰਘ ਪੁਰਾਣਾ ਭੰਗਾਲਾਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਕੇਨ ਅਧਿਕਾਰੀ ਏ ਡੀ ਸੀ ਓ ਗੁਰਦਾਸਪੁਰ ਨੂੰ ਜਿਹੜੀ ਰਿਪੋਰਟ ਗੰਨਾਂ ਮੈਨੇਜਮੈਂਟ ਮੁਕੇਰੀਆਂ, ਬਟਾਲਾ, ਪੁਨਿਆੜ ਕੀੜੀ ਨੇ ਬਣਾ ਕੇ ਭੇਜੀ ਸੀ, ਉਹ ਝੂਠ ਦਾ ਪੁਲੰਦਾ ਝੂਠੀ ਰਿਪੋਰਟ ਸੀ | ਇਸ ਰਿਪੋਰਟ ਦੀ ਜਾਣਕਾਰੀ ਜਦੋਂ ਕਿਸਾਨਾਂ ਕੋਲ ਪਹੁੰਚੀ ਤਾਂ ਰੋਹ ਨਾਲ ਭਰੇ ਕਿਸਾਨਾਂ ਗੰਨਾਂ ਮਿੱਲ ਮੈਨੇਜਮੈਂਟ ਮੁਕੇਰੀਆਂ, ਦੂਸਰੀਆਂ ਮਿੱਲ ਮੈਨਜਮੈਟਾ ਕੇਨ ਕਮਿਸ਼ਨ ਪੰਜਾਬ ਅਤੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤਾਂ ਜਾ ਕੇ ਐੱਸ ਡੀ ਐਮ ਮੁਕੇਰੀਆਂ ਕਿਸਾਨਾਂ ਗੰਨਾਂ ਮਿੱਲ ਮੈਨਜਮੈਟਾਂ ਨੂੰ ਨਾਲ ਲੈ ਕੇ ਗੱਲਬਾਤ ਕੀਤੀ | ਪ੍ਰਸ਼ਾਸਨ ਮੁਕੇਰੀਆਂ ਦੀ ਹਾਜ਼ਰੀ ਵਿਚ ਗੰਨਾ ਮਿੱਲ ਮੈਨੇਜਮੈਂਟ ਨੇ ਕਿਸਾਨਾਂ ਦੀਆ ਮੰਗਾਂ ਨੂੰ ਮੰਨਿਆ ਕਿ ਅੱਜ ਤੱਕ ਜਿੰਨੀ ਵੀ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਹੈ ਉਸ ਨੂੰ 7 ਫਰਵਰੀ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ, ਗੰਨਾ ਮਿੱਲ ਬੰਦ ਹੋਣ ਤੋਂ 14 ਦਿਨਾਂ ਬਾਅਦ ਸਾਰੇ ਪੈਸੇ ਕਿਸਾਨਾਂ ਨੂੰ ਦੇ ਦਿੱਤੇ ਜਾਣਗੇ, ਏਰੀਏ ਦੇ ਕਿਸਾਨਾਂ ਨੂੰ ਪਹਿਲ ਦੇ ਆਧਾਰ ਤੇ 500 ਤੋ ਉੱਪਰ ਪਰਚੀਆਂ ਦਿੱਤੀਆਂ ਜਾਣਗੀਆਂ, ਇਹ ਫ਼ੈਸਲਾ ਐੱਸ ਡੀ ਐਮ ਮੁਕੇਰੀਆਂ, ਡੀ ਐੱਸ ਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀ ਹਾਜ਼ਰੀ ਵਿਚ ਲਿਖਤੀ ਰੂਪ ਵਿਚ ਹੋਇਆ | ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੇ ਆਗੂਆਂ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਮੁਕੇਰੀਆਂ ਦੀ ਹਾਜ਼ਰੀ ਵਿਚ ਹੋਏ ਲਿਖਤੀ ਫ਼ੈਸਲੇ ਤੇ ਜੇਕਰ 7 ਫ਼ਰਵਰੀ ਤੱਕ ਗੰਨਾ ਮਿੱਲ ਮੈਨੇਜਮੈਂਟ ਮੁਕੇਰੀਆਂ ਪੂਰਾ ਨਾ ਉੱਤਰੀ ਤਾਂ ਜਥੇਬੰਦੀ 8 ਫ਼ਰਵਰੀ ਨੂੰ ਡੀ ਐੱਸ ਪੀ ਦਫ਼ਤਰ ਪਹੁੰਚ ਕੇ ਗੰਨਾ ਮੈਨੇਜਰ ਮੁਕੇਰੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਵਾਏਗੀ ਅਤੇ ਮਾਨਯੋਗ ਹਾਈਕੋਰਟ ਨੂੰ ਤੱਕ ਪਹੁੰਚ ਕੇ ਗੰਨਾ ਮਿੱਲ ਮੁਕੇਰੀਆਂ, ਬਟਾਲਾ, ਪੁਨਿਆੜ, ਕੀੜੀ ਸਮੇਤ ਪੰਜਾਬ ਦੀਆਂ ਗੰਨਾ ਮਿੱਲਾਂ ਦਾ ਪ੍ਰਬੰਧ ਠੀਕ ਕਰਵਾਏਗੀ | ਇਸ ਮੌਕੇ ਦਰਸ਼ਨ ਸਿੰਘ ਗਿੱਲ, ਨਾਨਕ ਸਿੰਘ, ਸੋਨੰੂ ਖੁਸਨਗਰ, ਗੁਰਦੇਵ ਸਿੰਘ ਸਿੰਘਪੁਰ, ਲਖਵੀਰ ਸਿੰਘ ਹਾਜੀਪੁਰ, ਨਰਿੰਦਰ ਸਿੰਘ, ਮੱਖਣ ਸਿੰਘ, ਅਵਤਾਰ ਸਿੰਘ ਨਾਹਰਪੁਰ, ਭੁਪਿੰਦਰਪਾਲ ਸਿੰਘ, ਜੀਤ ਸਿੰਘ ਬੈਂਸ, ਕੁਲਵੰਤ ਸਿੰਘ, ਜਸਵੰਤ ਸਿੰਘ, ਭਜਨ ਸਿੰਘ, ਬਲਵਿੰਦਰ ਸਿੰਘ ਮਹਿਮੂਦਪੁਰ ਬਟਾਲਾ, ਮਹਿੰਦਰ ਸਿੰਘ ਕੋਲੀਆ, ਹਰਜੀਤ ਸਿੰਘ ਹਿਯਾਤਪੁਰ, ਮੁਖਵਿੰਦਰ ਸਿੰਘ, ਗੁਰਦੀਪ ਸਿੰਘ ਨਾਮਧਾਰੀ, ਹਰਜੀਤ ਸਿੰਘ ਮਹਿਮੂਦਪੁਰ ਬਟਾਲਾ, ਗੁਰਵਿੰਦਰ ਸਿੰਘ ਹਾਜੀਪੁਰ, ਦਲਜੀਤ ਸਿੰਘ ਮੁਕੇਰੀਆਂ, ਗੁਰਵਿੰਦਰ ਸਿੰਘ, ਮੁਖ਼ਤਿਆਰ ਸਿੰਘ ਨਾਹਰਪੁਰ, ਮਨਜੀਤ ਸਿੰਘ ਖ਼ਾਲਸਾ, ਮਨਿੰਦਰ ਸਿੰਘ, ਮੋਹਣ ਸਿੰਘ, ਹਰਦੀਪ ਸਿੰਘ ਕਾਲਾਮੰਜ ਹਾਜ਼ਰ ਸਨ |

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਦੇ ਸਟਾਫ਼ ਵਲੋਂ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਹੁਸ਼ਿਆਰਪੁਰ, 30 ਜਨਵਰੀ (ਹਰਪ੍ਰੀਤ ਕੌਰ)-ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਸਟਾਫ਼ ਵਲੋਂ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਹੇਠ ਦੋ ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਿਵਲ ਸਰਜਨ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੀਆਂ ਦੋ ਔਰਤਾਂ ਕਾਬੂ

ਟਾਂਡਾ ਉੜਮੁੜ, 30 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਸੀਨੀਅਰ ਪੁਲਿਸ ਕਪਤਾਨ ਸਿਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਿਸ ਨੇ ਦੋ ਨਸ਼ਾ ਸਪਲਾਈ ਕਰਨ ਵਾਲੀਆਂ ਔਰਤਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਿਆਣੀ, 30 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਸਤਿਗੁਰੂ ਰਵਿਦਾਸ ਦੇ 646ਵੇਂ ਜਨਮ ਦਿਵਸੇ ਨੂੰ ਸਮਰਪਿਤ ਪਿੰਡ ਆਲਮਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਕਮੇਟੀ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਗੈਸ ਸਿਲੰਡਰ ਸਪਲਾਈ ਕਰ ਰਹੇ ਕਰਿੰਦੇ ਦਾ ਮੋਬਾਈਲ ਚੋਰੀ

ਮਾਹਿਲਪੁਰ, 30 ਜਨਵਰੀ (ਰਜਿੰਦਰ ਸਿੰਘ)-ਅਣਪਛਾਤੇ ਚੋਰ ਵਲੋਂ ਗੈਸ ਸਿਲੰਡਰ ਸਪਲਾਈ ਕਰ ਰਹੇ ਕਰਿੰਦੇ ਪ੍ਰਵਾਸੀ ਮਜ਼ਦੂਰ ਦਾ ਗੱਡੀ (ਛੋਟਾ ਹਾਥੀ) 'ਚੋਂ ਕੀਮਤੀ ਮੋਬਾਈਲ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਘਨਈਆ ਯਾਦਵ ਪੁੱਤਰ ਰਾਮ ਅਸਰੇ ਯਾਦਵ ਵਾਸੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦੀ ਯਾਦਗਾਰਾਂ ਨੂੰ ਸਾਂਭਣ ਲਈ ਪਹਿਲਕਦਮੀ ਕਰੇ-ਰੰਧਾਵਾ

ਦਸੂਹਾ, 30 ਜਨਵਰੀ (ਭੁੱਲਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੋਂ ਇਲਾਵਾ ਮਹਾਨ ਸ਼ਹੀਦ ਟੋਡਰ ਮੱਲ ਤੇ ਹੋਰ ਸ਼ਹੀਦਾਂ ਦੇ ਇਤਿਹਾਸਕ ਯਾਦਗਾਰਾਂ ਨੂੰ ਸਾਂਭਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ | ਇਸ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹੁਸ਼ਿਆਰਪੁਰ, 30 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ...

ਪੂਰੀ ਖ਼ਬਰ »

ਐਨ.ਪੀ.ਐੱਸ. ਮੁਲਾਜ਼ਮਾਂ ਨੇ ਓ.ਪੀ.ਐੱਸ. ਲਾਗੂ ਕਰਨ ਦੇ ਅੱਧੇ-ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਹਾਜੀਪੁਰ, 30 ਜਨਵਰੀ (ਜੋਗਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਅੱਧੇ-ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬਲਾਕ ਪੱਧਰੀ ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇੱਕ ਕਾਬੂ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 65 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਜਸਪਾਲ ਸਿੰਘ ਉਰਫ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 12 ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 30 ਜਨਵਰੀ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ 2 ਨੌਜਵਾਨਾਂ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਸੀਤਾ ਰਾਣੀ ਪਤਨੀ ਜੈਪਾਲ ਵਾਸੀ ਦਿੱਲੀ ਗੇਟ ਹਰਿਆਣਾ ਨੇ ਦੱਸਿਆ ਕਿ 26 ਜਨਵਰੀ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ 'ਚ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਮੁਕੇਰੀਆਂ, 30 ਜਨਵਰੀ (ਰਾਮਗੜ੍ਹੀਆ)- ਮਹਾਤਮਾ ਗਾਂਧੀ ਦੀ 75ਵੀਂ ਬਰਸੀ ਅੱਜ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੋ ਮਿੰਨ ਦਾ ਮੋਨ ਰੱਖ ਕੇ ਮਹਾਤਮਾ ਗਾਂਧੀ ਨੂੰ ...

ਪੂਰੀ ਖ਼ਬਰ »

ਰਾਖਵਾਂਕਰਨ ਵਿਸ਼ੇ 'ਤੇ ਗਰੁੱਪ ਚਰਚਾ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਇਤਿਹਾਸ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ...

ਪੂਰੀ ਖ਼ਬਰ »

ਜੈਸਮੀਨ ਵਕਾਲਤ 'ਚ ਗੋਲਡ ਮੈਡਲ ਨਾਲ ਸਨਮਾਨਿਤ

ਨੰਗਲ ਬਿਹਾਲਾਂ, 30 ਜਨਵਰੀ (ਵਿਨੋਦ ਮਹਾਜਨ)- ਜੈਸਮੀਨ ਕੌਰ ਬੇਗੋਵਾਲ ਜੋ ਕਿ ਸਾਬਕਾ ਸਰਪੰਚ ਮਨਜੀਤ ਸਿੰਘ ਕੌਲਪੁਰ ਦੀ ਭਾਣਜੀ ਹੈ, ਨੇ ਵਕਾਲਤ ਦੀ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 30 ਜਨਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਹੋਮ ਸਾਇੰਸ ਵਿਭਾਗ, ਜੀਵ ਵਿਗਿਆਨ ਵਿਭਾਗ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਬੀਤੇ ਕੱਲ੍ਹ ਬਸੰਤ ਪੰਚਮੀ ਦੇ ਤਿਉਹਾਰ ਸਬੰਧੀ ਕਾਲਜ ਵਿਦਿਆਰਥੀਆਂ ਲਈ ਵਾਤਾਵਰਨ ਅਨੁਕੂਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ 'ਚ ਇਕ ਰੋਜ਼ਾ ਵਪਾਰ ਮੇਲੇ ਦਾ ਆਯੋਜਨ

ਮੁਕੇਰੀਆਂ, 30 ਜਨਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਵਿਚ ਸਲੋਗਨ ਐਮ ਜੀ ਐਨ ਸੀ ਆਰ ਈ (ਸਟੂਡੈਂਟ ਇੰਟਰਨਸ਼ਿਪ ਸਕੇਲਿੰਗ ਯੂਥ ਫਾਰ ਇੰਪਲਾਈਮੈਂਟ) ਦੇ ਤਹਿਤ ਕਾਲਜ ਦੀਆਂ ਵਿਭਿੰਨ ਸਮਿਤੀਆਂ (ਸੈਪ, ਉੱਨਤ ਭਾਰਤ ਅਭਿਆਨ, ਏਕ ਭਾਰਤ ਸ਼ੇ੍ਰਸਠ ਭਾਰਤ, ਫੈਸ਼ਨ ...

ਪੂਰੀ ਖ਼ਬਰ »

ਮੀਰੀ-ਪੀਰੀ ਗਤਕਾ ਅਖਾੜਾ ਦੀ ਖਿਡਾਰਨ 'ਫਰੀ ਸੋਟੀ ਮੁਕਾਬਲੇ 'ਚ ਰਹੀ ਅੱਵਲ

ਦਸੂਹਾ, 30 ਜਨਵਰੀ (ਭੁੱਲਰ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ''ਨੈਸ਼ਨਲ ਗੱਤਕਾ ਐਸੋਸੀਏਸ਼ਨ ਇੰਡੀਆU ਵਲੋਂ ਲੜਕੀਆਂ ਦੀ ਕਰਵਾਈ ਕੌਮੀ ਗਤਕਾ ਚੈਂਪੀਅਨਸ਼ਿਪ ਵਿੱਚ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ 'ਚ ਵੋਟਰ ਦਿਵਸ ਸੰਬੰਧੀ 3 ਰੋਜ਼ਾ ਸਮਾਗਮ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰ: ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਵੋਟਰ ਦਿਵਸ ਸਬੰਧੀ 3 ਰੋਜ਼ਾ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇੰਜ. ਤਰਸੇਮ ਲਾਲ ਨਮਿਤ ਸ਼ਰਧਾਂਜਲੀ ਸਮਾਗਮ

ਤਲਵਾੜਾ, 30 ਜਨਵਰੀ (ਮਹਿਤਾ)- ਐੱਸ.ਡੀ.ਓ.ਪੀ. ਡਬਲਯੂ ਡੀ. (ਲੋਕ ਨਿਰਮਾਣ ਵਿਭਾਗ) ਤਲਵਾੜਾ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ, ਰਸਮ ਪਗੜੀ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਨਿਵਾਸ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਸਿਗਰਟ ਪੀਣ ਤੋਂ ਰੋਕਣ 'ਤੇ ਕੀਤਾ ਹਮਲਾ, 2 ਨਾਮਜ਼ਦ-1 ਕਾਬੂ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਪੈਟਰੋਲ ਪੰਪ 'ਤੇ ਸਿਗਰਟ ਪੀਣ ਤੋਂ ਰੋਕਣ 'ਤੇ 2 ਕਥਿਤ ਦੋਸ਼ੀਆਂ ਨੇ ਇਕ ਕਰਮਚਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉੱਥੇ ਭੰਨ੍ਹ-ਤੋੜ ਕੀਤੀ | ਥਾਣਾ ਮਾਡਲ ਟਾਊਨ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 1 ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਜਿੰਪਾ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ./ ਪੀ.ਐਸ.ਟੀ.ਸੀ.ਐਲ. ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਿੱਤੇ 'ਕਲਾ ਸ੍ਰੀ ਅਤੇ ਕਲਾ ਰਤਨ ਐਵਾਰਡ'

ਬੁੱਲ੍ਹੋਵਾਲ, 30 ਜਨਵਰੀ (ਲੁਗਾਣਾ)-ਆਲ ਇੰਡੀਆ ਸਿਟੀਜ਼ਨ ਡਿਵੈਲਪਮੈਂਟ ਸੈਂਟਰ ਔਰੰਗਾਬਾਦ ਵਲੋਂ ਕਰਵਾਏ ਗਏ ਨੈਸ਼ਨਲ ਪੱਧਰ ਦੇ ਸੁੰਦਰ ਲਿਖਾਈ ਅਤੇ ਡਰਾਇੰਗ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਦੋ ਹੋਣਹਾਰ ਵਿਦਿਆਰਥੀਆਂ ਹਰਨੀਤ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਬੁੱਲ੍ਹੋਵਾਲ, 30 ਜਨਵਰੀ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਕੀਰਤਨ ਦਰਬਾਰ ਕਰਵਾਇਆ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸਤਿਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਸਭਾ ਅਤੇ ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਵਲੋਂ ਸਿੱਖ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਫੁਗਲਾਣਾ 'ਚ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ

ਹੁਸ਼ਿਆਰਪੁਰ, 30 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪਿੰਡ ਫੁਗਲਾਣਾ 'ਚ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਹਲਕਾ ਵਿਧਾਇਕ ਅਤੇ ਸੀ.ਐਲ.ਪੀ. ਉਪ ਨੇਤਾ ਡਾ: ਰਾਜ ਕੁਮਾਰ ਨੇ ਫੁਲਗਾਣਾ ਤੋਂ ਹੇੜੀਆਂ ਤੱਕ ਦੀ ਸੜਕ ਦੇ ਕੰਮ ਦੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਸਾਲਾਨਾ ਕੈਲੰਡਰ ਜਾਰੀ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ)-ਅਧਿਆਪਕ ਦਲ ਪੰਜਾਬ ਵਲੋਂ ਜਥੇਬੰਦੀ ਦਾ ਸਾਲਾਨਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਦਲ ਦੇ ਸਰਪ੍ਰਸਤ ਅਤੇ ਮੁਲਾਜ਼ਮ ਵਿੰਗ ਪੰਜਾਬ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਜਥੇ: ਈਸ਼ਰ ਸਿੰਘ ਮੰਝਪੁਰ ਨੇ ਕੈਲੰਡਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ 'ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਵਧੀਕ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਡਾ. ਅਜੇ ਬੱਗਾ ਨੇ ਦਾਨ ਕੀਤਾ ਖੂਨ

ਹੁਸ਼ਿਆਰਪੁਰ, 30 ਜਨਵਰੀ (ਹਰਪ੍ਰੀਤ ਕੌਰ)-ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਸਾਬਕਾ ਸਿਵਲ ਸਰਜਨ ਡਾ. ਅਜੇ ਬੱਗਾ ਨੇ 102ਵੀਂ ਵਾਰ ਖੂਨ ਦਾਨ ਕੀਤਾ | ਡਾ. ਬੱਗਾ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਅੱਜ ਦੇ ਦਿਨ ਹਿੰਸਾ ਦੇ ਵਿਰੱੁਧ ਕੰਮ ਕਰਨ ਦਾ ਸੰਕਲਪ ਲੈਣਾ ਚਾਹੀਦਾ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਨੂੰ ਕੀਤਾ ਯਾਦ

ਟਾਂਡਾ ਉੜਮੁੜ, 30 ਜਨਵਰੀ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਜੈਅੰਤੀ ਮੌਕੇ ਲਾਲਾ ਲਾਜਪਤ ਰਾਏ ਨੂੰ ਯਾਦ ਕਰਦੇ ਹੋਏ ਪਿ੍ੰਸੀਪਲ ਸਤਵਿੰਦਰ ਕੌਰ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਧਿਕਾਰੀ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਰਾਮਗੜ੍ਹ ਸੀਕਰੀ, 30 ਜਨਵਰੀ (ਕਟੋਚ)- ਅਧਿਆਪਕਾਂ ਵਿਚ ਜੋਸ਼ ਤੇ ਊਰਜਾ ਦਾ ਸੰਚਾਰ ਕਰਨ ਲਈ ਅਤੇ ਬੱਚਿਆਂ ਵਿਚ ਪ੍ਰੇਰਨਾ ਉਤਪੰਨ ਕਰਨ ਦੇ ਉਦੇਸ਼ ਨਾਲ ਬੀ.ਪੀ.ਈ.ਓ. ਅਮਰਿੰਦਰ ਪਾਲ ਢਿੱਲੋਂ ਵਲੋਂ ਅੱਜ ਬਲਾਕ ਤਲਵਾੜਾ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਜਿੱਥੇ ਪ੍ਰੀ ...

ਪੂਰੀ ਖ਼ਬਰ »

ਸਰ ਮਾਰਸ਼ਲ ਸਕੂਲ 'ਚ ਕੈਂਪ ਦੌਰਾਨ 315 ਮਰੀਜ਼ਾਂ ਦੀ ਕੀਤੀ ਜਾਂਚ

ਮਿਆਣੀ, 30 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਲਾਇਨ ਕਲੱਬ ਬੇਗੋਵਾਲ ਰੋਇਲ ਬੰਦਗੀ 321 ਡੀ ਦੇ ਪ੍ਰਧਾਨ ਸਤਪਾਲ ਸਿੰਘ ਜੱਬੋਵਾਲ ਤੇ ਟੀਮ ਵਲੋਂ ਸਰ ਮਾਰਸ਼ਲ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਮਾਰਸ਼ਲ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੁਸ਼ਟ ਰੋਗ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ 30 ਜਨਵਰੀ (ਬਲਜਿੰਦਰਪਾਲ ਸਿੰਘ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਬਲੀਦਾਨ ਦਿਵਸ 'ਤੇ ਵਰਲਡ ਲੇਪ੍ਰੋਸੀ ਇਰੈਡੀਕੇਸ਼ਨ ਡੇ ਮੌਕੇ ਸਿਵਲ ਸਰਜਨ ਡਾ.ਪ੍ਰੀਤਮਹਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਕੁਸ਼ਟ ਆਸ਼ਰਮ ...

ਪੂਰੀ ਖ਼ਬਰ »

ਆਨਲਾਈਨ ਹਾਜ਼ਰੀ ਦੀਆਂ ਘੁੰਮਣ ਘੇਰੀਆਂ ਵਿਚ ਉਲਝੇ ਮਨਰੇਗਾ ਕਾਮੇ ਅਤੇ ਮੇਟ

ਰਾਮਗੜ੍ਹ ਸੀਕਰੀ, 30 ਜਨਵਰੀ (ਕਟੋਚ)- ਮਨਰੇਗਾ ਸਕੀਮ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਅਤੇ ਉਸ ਦੇ ਕੰਮਾਂ ਵਿਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਵਲੋਂ ਮਨਰੇਗਾ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਹਾਜ਼ਰੀ ਦਿਨ ਵਿਚ ਦੋ ਵਾਰ ਆਨਲਾਈਨ ਭੇਜਣਾ ਜ਼ਰੂਰੀ ...

ਪੂਰੀ ਖ਼ਬਰ »

ਸੈਨੇਟਰੀ ਸਟੋਰ 'ਚ ਚੋਰੀ

ਹੁਸ਼ਿਆਰਪੁਰ, 30 ਜਨਵਰੀ (ਹਰਪ੍ਰੀਤ ਕੌਰ)-26 ਜਨਵਰੀ ਨੂੰ ਤੜਕੇ ਫਤਿਹਗੜ੍ਹ ਚੌਕ ਦੇ ਨੇੜੇ ਇਕ ਸੈਨੇਟਰੀ ਸਟੋਰ ਨੂੰ ਨਿਸ਼ਾਨਾ ਬਣਾ ਕੇ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ | ਦੁਕਾਨ ਮਾਲਕ ਸੰਦੀਪ ਸਿੰਘ ਦੇ ਦੱਸਣ ਅਨੁਸਾਰ 25 ਜਨਵਰੀ ਨੂੰ ਰਾਤ ਉਹ ਆਮ ਵਾਂਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਖ਼ੂਨਦਾਨ ਕੈਂਪ

ਮਾਹਿਲਪੁਰ, 30 ਜਨਵਰੀ (ਰਜਿੰਦਰ ਸਿੰਘ)-ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਸਕੱਤਰ ਗੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ...

ਪੂਰੀ ਖ਼ਬਰ »

ਰਿਆਤ ਬਾਹਰਾ ਕਾਲਜ 'ਚ 250 ਦੇ ਕਰੀਬ ਵਿਦਿਆਰਥੀਆਂ ਨੂੰ ਜਾਬ ਆਫ਼ਰ ਲੈਟਰ ਵੰਡੇ

ਹੁਸ਼ਿਆਰਪੁਰ, 30 ਜਨਵਰੀ (ਨਰਿੰਦਰ ਸਿੰਘ ਬੱਡਲਾ)-ਰਿਆਤ ਬਾਹਰਾ ਗਰੁੱਪ ਆਪਣੇ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਹਰ ਵਿਦਿਆਰਥੀ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX