ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554

ਫਿਰੋਜ਼ਪੁਰ

ਨਸ਼ਿਆਂ ਤੇ ਗ਼ੈਰ-ਸਮਾਜੀ ਅਨਸਰਾਂ ਖ਼ਿਲਾਫ਼ ਫ਼ਿਰੋਜ਼ਪੁਰ ਪੁਲਿਸ ਦੀ ਨਿਵੇਕਲੀ ਪਹਿਲ

ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵਲੋਂ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ 'ਤੇ ਨਸ਼ੇ ਦੇ ਧੰਦੇ ਵਿਚ ਲਿਪਤ ਵਿਅਕਤੀਆਂ, ਗੈਂਗਸਟਰਾਂ, ਅੱਤਵਾਦੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਗ਼ੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਨਿਵੇਕਲੀ ਪਹਿਲ ਤਹਿਤ ਪਿੰਡ-ਪਿੰਡ ਪਬਲਿਕ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾ ਰਿਹਾ ਹੈ |
ਪੁਲਿਸ ਦੀ ਇਸ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ, ਹੁਣ ਤੱਕ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੀਆਂ ਕੀਤੀਆਂ 51 ਮੀਟਿੰਗਾਂ ਤੋਂ ਬਾਅਦ 107 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਤੇ ਪਾ ਕੇ ਇਸ ਮੁਹਿੰਮ ਦਾ ਸਾਥ ਦੇਣ ਦਾ ਅਹਿਦ ਕੀਤਾ ਗਿਆ ਹੈ | ਇਸ ਮੁਹਿੰਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਨੇੜਲੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੀਆਂ ਕੀਤੀਆਂ ਮੀਟਿੰਗਾਂ ਵਿਚ ਪੁਲਿਸ ਅਧਿਕਾਰੀਆਂ ਤੇ ਥਾਣਾ ਮੁਖੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਇਸ ਦਲਦਲ ਵਿਚੋਂ ਨਿਕਲਣ ਦੇ ਇਛੁੱਕ ਲੋਕਾਂ ਵਾਪਸੀ ਦਾ ਰਸਤਾ ਦਿਖਾਇਆ ਜਾ ਰਿਹਾ ਹੈ |
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਪੁਲਿਸ ਵਲੋਂ ਲੋਕਾਂ ਨਾਲ ਸੰਪਰਕ ਵੀ ਵਧਾਇਆ ਜਾ ਰਿਹਾ ਹੈ ਤਾਂ ਜੋ ਗ਼ੈਰ ਸਮਾਜੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲੋਕਾਂ ਦੇ ਸਾਥ ਨਾਲ ਹੀ ਸੰਭਵ ਹੈ ਅਤੇ ਇਸੇ ਤਹਿਤ ਮੀਟਿੰਗਾਂ ਵਿਚ ਲੋਕਾਂ ਦਾ ਸਾਥ ਹਾਸਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਅੱਤਵਾਦੀਆਂ ਖ਼ਿਲਾਫ਼ ਜਾਰੀ ਅਭਿਆਨ ਦੀ ਮਜ਼ਬੂਤੀ ਲਈ ਜ਼ਿਲ੍ਹਾ ਪੁਲਿਸ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 9646400112 ਜਾਰੀ ਕੀਤਾ ਗਿਆ ਹੈ, ਜਿਸ 'ਤੇ ਲੋਕ ਟੈਕਸਟ ਮੈਸੇਜ਼ ਜਾਂ ਵੱਟਸਐਪ ਮੈਸੇਜ ਕਾਲ ਕਰਕੇ ਜਾਣਕਾਰੀ ਸਾਂਝੀ ਕਰ ਸਕਦੇ ਹਨ |

ਪੰਜਾਬ ਸਰਕਾਰ ਨੇ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ ਹੋਰ ਤਿੱਖਾ - ਫੈਡਰੇਸ਼ਨ ਆਗੂ

ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22-ਬੀ ਚੰਡੀਗੜ੍ਹ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਰੋਸ ਰੈਲੀਆਂ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਕਾਬੂ, ਮੁਕੱਦਮਾ ਦਰਜ

ਮਮਦੋਟ, 30 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਕੰਮਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗ਼ੈਰ ਕਾਨੂੰਨੀ ਰੇਤ ਨਾਲ ਭਰੀਆਂ 2 ਟਰੈਕਟਰ-ਟਰਾਲੀਆਂ ਕਬਜ਼ੇ ਵਿਚ ਲਈਆਂ ਗਈਆਂ ਹਨ | ਮਾਮਲੇ ਦੀ ...

ਪੂਰੀ ਖ਼ਬਰ »

ਕੋਠੀ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 30 ਜਨਵਰੀ (ਕਪਿਲ ਕੰਧਾਰੀ) - ਗੁਰੂਹਰਸਹਾਏ ਸ਼ਹਿਰ 'ਚ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਹੀ ਆਏ ਦਿਨ ਗੁਰੂਹਰਸਹਾਏ ਸ਼ਹਿਰ ...

ਪੂਰੀ ਖ਼ਬਰ »

ਐਸ.ਐਸ.ਪੀ. ਫ਼ਿਰੋਜ਼ਪੁਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਚਾਇਤਾਂ ਨਾਲ ਮੀਟਿੰਗ

ਮਮਦੋਟ, 30 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਖਾਈ ਟੀ ਪੁਆਇੰਟ 'ਤੇ ਵੱਖ-ਵੱਖ ਪਿੰਡਾਂ 'ਚ ਨਸ਼ੇ ਅਤੇ ਲੁੱਟਮਾਰ ਦੀਆਂ ਵਾਰਦਾਤਾਂ ਨੂੰ ਬੰਦ ਕਰਵਾਉਣ ਲਈ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਇਕ ਕਾਬੂ

ਮਮਦੋਟ, 30 ਜਨਵਰੀ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ) - ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਮਦੋਟ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਣੇ ਇਕ ਚੋਰ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਅਬੋਹਰ, 30 ਜਨਵਰੀ (ਵਿਵੇਕ ਹੂੜੀਆ) - ਥਾਣਾ ਸਿਟੀ 2 ਅਬੋਹਰ ਪੁਲਿਸ ਵਲੋਂ ਵਿਅਕਤੀ 'ਤੇ ਜਾਨ ਲੇਵਾ ਹਮਲਾ ਕਰਨ ਦੇ ਦੋਸ਼ਾਂ ਤਹਿਤ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਮਨਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ ਤੇ ਸਿਗਰਟਾਂ ਦੀਆਂ ਡੱਬੀਆਂ

• ਅਣਪਛਾਤਿਆਂ ਸਮੇਤ ਹਵਾਲਾਤੀ ਖ਼ਿਲਾਫ਼ ਪਰਚਾ ਦਰਜ ਫ਼ਿਰੋਜ਼ਪੁਰ, 30 ਜਨਵਰੀ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਹਵਾਲਾਤੀ ਕੋਲੋਂ, ਬੈਰਕ 'ਚੋਂ ਲਾਵਾਰਸ ਤੇ ਬਾਹਰੋਂ ਸੁੱਟੇ ਪੈਕਟ 'ਚੋਂ 4 ਮੋਬਾਈਲ ਫ਼ੋਨ ਸਮੇਤ ਬੈਟਰੀਆਂ ਤੇ ਸਿੰਮ ਕਾਰਡ ...

ਪੂਰੀ ਖ਼ਬਰ »

ਸਵਾਮੀ ਗਣੇਸ਼ ਪੁਰੀ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 2 ਤੋਂ

ਜ਼ੀਰਾ, 30 ਜਨਵਰੀ (ਪ੍ਰਤਾਪ ਸਿੰਘ ਹੀਰਾ) - ਬ੍ਰਹਮਲੀਨ ਸਵਾਮੀ ਗਣੇਸ਼ ਪੁਰੀ ਦੀ 47ਵੀਂ ਬਰਸੀ ਸ੍ਰੀ ਸਵਾਮੀ ਸਵਤੇ ਪ੍ਰਕਾਸ਼ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਬੜੀ ਹੀ ਸ਼ਰਧਾ-ਭਾਵਨਾ ਨਾਲ ਮਨਾਈ ਜਾਵੇਗੀ ਅਤੇ ਇਸ ਸੰਬੰਧੀ ਧਾਰਮਿਕ ਸਮਾਗਮ ਮਿਤੀ 2 ਫਰਵਰੀ ਤੋਂ ਆਰੰਭ ਹੋਣਗੇ | ...

ਪੂਰੀ ਖ਼ਬਰ »

ਸੈਸ਼ਨ ਅਦਾਲਤ ਵਲੋਂ ਕਤਲ ਮਾਮਲੇ ਵਿਚ ਵਿਅਕਤੀ ਨੂੰ ਦੋਹਰੀ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 30 ਜਨਵਰੀ (ਰਾਕੇਸ਼ ਚਾਵਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੀ ਅਦਾਲਤ ਵਲੋਂ ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦੋਹਰੀ ਉਮਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਿਖ਼ਰਕਾਰ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੇ ਪੁਨਰਗਠਨ ਦਾ ਮਾਮਲਾ ਕਿਉਂ ਲਮਕਿਆ...?

• ਸਿੱਖਿਆ ਅਧਿਕਾਰ ਐਕਟ ਦੀ ਸ਼ਰੇਆਮ ਉਲੰਘਣਾ ਗੁਰੂਹਰਸਹਾਏ, 30 ਜਨਵਰੀ (ਹਰਚਰਨ ਸਿੰਘ ਸੰਧੂ) - ਸਿੱਖਿਆ ਅਧਿਕਾਰ ਐਕਟ ਤਹਿਤ ਹਰ ਸਾਲ ਸਕੂਲਾਂ ਦੇ ਸਰਵਪੱਖੀ ਵਿਕਾਸ ਅਤੇ ਹੋਰਨਾਂ ਪ੍ਰਬੰਧਾਂ ਵਾਸਤੇ ਮੈਨੇਜਮੈਂਟ ਕਮੇਟੀਆਂ ਦੇ ਪੁਨਰਗਠਨ ਕਰਵਾਇਆ ਜਾਂਦਾ ਹੈ | ਪੰਜਾਬ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰ 'ਚ ਚਲਾਈ ਪ੍ਰਚਾਰ ਮੁਹਿੰਮ

ਮਮਦੋਟ, 30 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਪਾਖੰਡਵਾਦ ਰਚ ਲੋਕਾਂ ਨੂੰ ਗੁਮਰਾਹ ਕਰ ਰਹੇ ਤੇ ਧਾਗੇ ਤਵੀਤ ਦੇ ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸ਼ਰਾਰਤੀ ਅਨਸਰਾਂ ਦੀਆਂ ਮਾੜੀਆਂ ਤੇ ਲੱੁਟ ਕਰਨ ਰੂਪੀ ਹਰਕਤਾਂ ਤੋਂ ਬਚਾ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਲਿਖਤੀ ਪ੍ਰੀਖਿਆ ਕਰਵਾਈ

ਮੰਡੀ ਅਰਨੀਵਾਲਾ, 30 ਜਨਵਰੀ (ਨਿਸ਼ਾਨ ਸਿੰਘ ਮੋਹਲਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਕੁਹਾੜਿਆਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਵਸ ਸੰਬੰਧੀ ਵਿਚ ਲਿਖਤੀ ਮੁਕਾਬਲਾ ...

ਪੂਰੀ ਖ਼ਬਰ »

ਅਧਿਆਪਕਾਂ ਦੇ ਲਈ ਆਧਾਰਸ਼ਿਲਾ ਸਕੂਲ 'ਚ ਵਿਸ਼ੇਸ਼ ਸੈਮੀਨਾਰ ਕਰਵਾਇਆ

ਅਬੋਹਰ, 30 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ) - ਸਥਾਨਕ ਸੀਤੋ ਰੋਡ ਸਥਿਤ ਆਧਾਰਸ਼ਿਲਾ ਕਾਨਵੈਂਟ ਸਕੂਲ ਦੇ ਅਧਿਆਪਕਾਂ ਲਈ ਸਿੱਖਿਆ ਨੂੰ ਸ਼ੇਅਰ ਕਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਸਕੂਲ ਪਿੰ੍ਰਸੀਪਲ ਰਾਜੀਵ ਗੁਪਤਾ ਨੇ ਦੱਸਿਆ ਕਿ ਅਧਿਆਪਕ ਹੋਣ ਨਾਤੇ ...

ਪੂਰੀ ਖ਼ਬਰ »

ਬੈਕਟੀਰੀਆ ਨਾਲ ਹੋਣ ਵਾਲੀ ਬਿਮਾਰੀ ਕੋਹੜ ਰੋਗ ਇਲਾਜ ਯੋਗ ਹੈ - ਸਿਵਲ ਸਰਜਨ

ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ) - ਕੌਮੀ ਕੋਹੜ ਰੋਗ ਖ਼ਾਤਮਾ ਦਿਹਾੜੇ ਮੌਕੇ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਕੋਹੜ ਰੋਗ ਬਾਰੇ ਜਾਗਰੂਕਤਾ ਪਰਚਾ ਜਾਰੀ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਕਿਹਾ ਕਿ ਕੋਹੜ ਰੋਗ ਇਕ ਬੈਕਟੀਰੀਆ ਨਾਲ ...

ਪੂਰੀ ਖ਼ਬਰ »

ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਾਰਾਗੜ੍ਹੀ ਪਾਰਕ 'ਚ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਪੁਲਿਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਮੋਤੀ ਵਾਲਾ 'ਚ ਨਵੀਂ ਇਕਾਈ ਗਠਿਤ

ਪੰਜੇ ਕੇ ਉਤਾੜ, 30 ਜਨਵਰੀ (ਪੱਪੂ ਸੰਧਾ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਬਲਾਕ-2 ਵਲੋਂ ਪਿੰਡ ਮੋਤੀ ਵਾਲਾ 'ਚ ਨਵੀਂ ਇਕਾਈ ਪ੍ਰਧਾਨ ਬਗ਼ੀਚਾ ਸਿੰਘ ਤੇ ਜਰਨਲ ਸਕੱਤਰ ਸੁਖਦੇਵ ਢੋਟ ਦੀ ਅਗਵਾਈ ਵਿਚ ਗਠਿਤ ਕੀਤੀ ਗਈ | ਇਸ ਸਮੇਂ ਸੰਬੋਧਨ ...

ਪੂਰੀ ਖ਼ਬਰ »

ਵਿਧਾਇਕ ਨਰੇਸ਼ ਕਟਾਰੀਆਂ ਨੂੰ ਤਰਕਸ਼ੀਲ ਸੁਸਾਇਟੀ ਜ਼ੀਰਾ ਨੇ ਸੌਂਪਿਆ ਮੰਗ ਪੱਤਰ

ਜ਼ੀਰਾ, 30 ਜਨਵਰੀ (ਪ੍ਰਤਾਪ ਸਿੰਘ ਹੀਰਾ) - ਅੰਧ-ਵਿਸ਼ਵਾਸ ਰੋਕੂ ਕਾਨੂੰਨ-2014 ਪਾਸ ਕਰਾਉਣ ਹਿਤ ਖਰੜੇ ਦੀ ਕਾਪੀ ਅੱਜ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦੀ ਇਕਾਈ ਜ਼ੀਰਾ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆਂ ਨੂੰ ਸੌਂਪੀ ਗਈ | ਇਸ ਮੌਕੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਬਾਲਾ ਜੀ ਸਮਾਜ ਸੇਵਾ ਸੰਘ ਦੇ ਬਲੱਡ ਕੈਂਪ 'ਚ 90 ਯੂਨਿਟ ਖ਼ੂਨਦਾਨ ਹੋਇਆ

ਅਬੋਹਰ, 30 ਜਨਵਰੀ (ਵਿਵੇਕ ਹੂੜੀਆ) - ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ ਵਲੋਂ ਖੂਈਆ ਸਰਵਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਪੁੱਜ ਕੇ ਖ਼ੂਨਦਾਨ ਕੀਤਾ | ਜਾਣਕਾਰੀ ਦਿੰਦਿਆਂ ਪ੍ਰਧਾਨ ਗਗਨ ਮਲਹੋਤਰਾ ਨੇ ਦੱਸਿਆ ਕਿ ਇਸ ਕੈਂਪ 'ਚ ...

ਪੂਰੀ ਖ਼ਬਰ »

ਬੀ. ਐਸ. ਐਫ. ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ

ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ) - ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਅੰਦਰ ਬੀ.ਐਸ.ਐਫ. 66ਵੀਂ ਬਟਾਲੀਅਨ ਵਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਬੀ.ਐਸ.ਐਫ. ਦੇ ਡਿਪਟੀ ਕਮਾਡੈਂਟ ਸੁਰਿੰਦਰ ...

ਪੂਰੀ ਖ਼ਬਰ »

ਸਰਹੱਦੀ ਲੋਕ-ਸੇਵਾ ਸਮਿਤੀ ਵਲੋਂ ਅਭਿਆਸ ਵਰਗ ਦੌਰਾਨ ਤਸਕਰਾਂ ਦਾ ਨੈੱਟਵਰਕ ਤੋੜਨ ਦਾ ਸੱਦਾ

ਫ਼ਾਜ਼ਿਲਕਾ, 30 ਜਨਵਰੀ (ਦਵਿੰਦਰ ਪਾਲ ਸਿੰਘ) - ਸਰਹੱਦੀ ਲੋਕ-ਸੇਵਾ ਸਮਿਤੀ ਵਲੋਂ ਫ਼ਾਜ਼ਿਲਕਾ ਦੇ ਸਰਵਹਿੱਤਕਾਰੀ ਸਕੂਲ ਵਿਖੇ ਅਭਿਆਸ ਵਰਗ ਦਾ ਆਯੋਜਨ ਕੀਤਾ ਗਿਆ ਜਿਸ 'ਚ ਸੰਸਥਾ ਦੇ ਉੱਤਰ ਖੇਤਰ ਦੇ ਸੰਗਠਨ ਮੰਤਰੀ ਮਨੋਜ ਕੁਮਾਰ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਾਹਿਬ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਮਲੇਰਕੋਟਲਾ, 30 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪਟਿਆਲਾ ਤੋਂ ਬਦਲ ਕੇ ਆਏ ਇੰਸਪੈਕਟਰ ਸਾਹਿਬ ਸਿੰਘ ਨੇ ਥਾਣਾ ਸਿਟੀ-1 ਮਲੇਰਕੋਟਲਾ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲਿਆ ¢ ਇਸ ਮÏਕੇ ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਦੀ ਹੋਈ ਸਰਬਸੰਮਤੀ ਨਾਲ ਚੋਣ

• ਰਾਕੇਸ਼ ਗਿੱਲ ਪ੍ਰਧਾਨ ਤੇ ਮਨੋਜ ਗਰੋਵਰ ਜਨਰਲ ਸਕੱਤਰ ਨਿਯੁਕਤ ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਸੂਬਾ ਅਬਜ਼ਰਵਰ ਜਸਵੰਤ ਸਿੰਘ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਰਾਸ਼ਟਰਪਿਤਾ ਦਾ ਬਲੀਦਾਨ ਦਿਵਸ ਵਿਸ਼ਵ ਕੁਸ਼ਟ ਰੋਗ ਵਿਰੋਧੀ ਦਿਵਸ ਵਜੋਂ ਮਨਾਇਆ

ਫ਼ਿਰੋਜ਼ਪੁਰ, 30 ਜਨਵਰੀ (ਗੁਰਿੰਦਰ ਸਿੰਘ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰਪਾਲ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ 'ਤੇ ਸਮਰਪਿਤ ...

ਪੂਰੀ ਖ਼ਬਰ »

ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ 'ਚ ਇੰਗਲਿਸ਼ ਲੈਬ ਦਾ ਉਦਘਾਟਨ

ਮੱਲਾਂਵਾਲਾ, 30 ਜਨਵਰੀ (ਗੁਰਦੇਵ ਸਿੰਘ) - ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ 'ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਜ਼ੀਰਾ ਵਲੋਂ ਹੈਪੀਨੈਸ ਪ੍ਰੋਗਰਾਮ ਕਰਵਾਇਆ

ਜ਼ੀਰਾ, 30 ਜਨਵਰੀ (ਮਨਜੀਤ ਸਿੰਘ ਢਿੱਲੋਂ) - ਯੋਗ ਸਾਧਨਾ ਅਤੇ ਅਧਿਆਤਮਿਕ ਧਿਆਨ ਲਗਾ ਕੇ ਸਰੀਰ ਅਤੇ ਮਨ ਨੂੰ ਤਣਾਅ ਮੁਕਤ ਕਰਕੇ ਰੋਗ ਮੁਕਤ ਜੀਵਨ ਸ਼ੈਲੀ ਵੱਲ ਲਿਜਾਉਣ ਲਈ ਅਧਿਆਤਮਿਕ ਆਗੂ ਸ੍ਰੀ ਸ੍ਰੀ ਰਵੀ ਸ਼ੰਕਰ ਦੀ ਸੰਸਥਾ ਆਰਟ ਆਫ਼ ਲਿਵਿੰਗ ਵਲੋਂ ਸ਼ੁਰੂ ਕੀਤੇ ਗਈ ...

ਪੂਰੀ ਖ਼ਬਰ »

ਵਲੰਟੀਅਰਾਂ ਦੀ ਸ਼ਖ਼ਸੀਅਤ ਉਸਾਰੀ ਲਈ ਐਮ.ਏ.ਐਸ. ਸਕੂਲ 'ਚ ਜਾਗਰੂਕਤਾ ਸੈਮੀਨਾਰ

ਮੁੱਦਕੀ, 30 ਜਨਵਰੀ (ਭੁਪਿੰਦਰ ਸਿੰਘ) - ਮਾਲਵੇ ਇਲਾਕੇ ਦੀ ਸਿਰਕੱਢ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਰਘੁਬੀਰ ਸਿੰਘ ਮਾਨ (ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਫ਼ਰੀਦਕੋਟ) ਦੀ ਅਗਵਾਈ ਤੇ ਪਿ੍ੰਸੀਪਲ ਡਾ: ਐਸ.ਐਸ. ਬਰਾੜ ਦੇ ...

ਪੂਰੀ ਖ਼ਬਰ »

'ਭਾਰਤ ਜੋੜੋ ਯਾਤਰਾ' ਸਫਲਤਾਪੂਰਵਕ ਸਮਾਪਤ ਹੋਣ 'ਤੇ ਬੰਗੜ ਦੀ ਅਗਵਾਈ 'ਚ ਲਹਿਰਾਇਆ ਝੰਡਾ

ਫ਼ਿਰੋਜ਼ਪੁਰ, 30 ਜਨਵਰੀ (ਰਾਕੇਸ਼ ਚਾਵਲਾ) - ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੇ ਸਫ਼ਲਤਾਪੂਰਵਕ ਸਮਾਪਤ ਹੋਣ 'ਤੇ ਸੋਮਵਾਰ ਨੂੰ ਕਾਂਗਰਸ ਭਵਨ ਫ਼ਿਰੋਜ਼ਪੁਰ ਵਿਖੇ ਆਸ਼ੂ ਬੰਗੜ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ, ...

ਪੂਰੀ ਖ਼ਬਰ »

ਵੱਡੇ ਕਾਫ਼ਲੇ ਨਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕੌਮੀ ਇਨਸਾਫ਼ ਮੋਰਚੇ 'ਚ ਕਰੇਗੀ ਸ਼ਮੂਲੀਅਤ- ਰੋਫੀ

ਫ਼ਿਰੋਜ਼ਪੁਰ, 30 ਜਨਵਰੀ (ਕੁਲਬੀਰ ਸਿੰਘ ਸੋਢੀ) - ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਲਈ ਚੰਡੀਗੜ੍ਹ ਹੱਦ 'ਤੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ, ਜਿਸ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਹਿਲੇ ਦਿਨ ਤੋਂ ...

ਪੂਰੀ ਖ਼ਬਰ »

ਸਰਕਾਰ ਅਵਾਰਾ ਪਸ਼ੂਆਂ ਦੀ ਗਊਸ਼ਾਲਾਵਾਂ 'ਚ ਸੰਭਾਲ ਕਰਵਾਏ-ਭਾਕਿਯੂ ਲੱਖੋਵਾਲ

ਜ਼ੀਰਾ, 30 ਜਨਵਰੀ (ਮਨਜੀਤ ਸਿੰਘ ਢਿੱਲੋਂ) - ਪਿੰਡਾਂ ਅਤੇ ਸ਼ਹਿਰ ਅੰਦਰ ਘੁੰਮਦੇ ਆਵਾਰਾ ਪਸ਼ੂ ਜਿੱਥੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉਥੇ ਪਸ਼ੂਆਂ ਦੇ ਝੁੰਡ ਖੇਤਾਂ 'ਚ ਵੜ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ, ਪਰ ਸਰਕਾਰ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਆਰ.ਐਸ.ਡੀ. ਕਾਲਜ 'ਚ 'ਮਾਨਸਿਕ ਸਿਹਤ ਅਤੇ ਨਸ਼ਾਖੋਰੀ' ਵਿਸ਼ੇ 'ਤੇ ਕਰਵਾਇਆ ਲੈਕਚਰ

ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਆਰ.ਐਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਚ 'ਮਾਨਸਿਕ ਸਿਹਤ ਅਤੇ ਨਸ਼ਾਖੋਰੀ' ਵਿਸ਼ੇ ਉਪਰ ਵਿਦਿਆਰਥੀਆਂ ਲਈ ਇਕ ਲੈਕਚਰ ਕਰਵਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਤੋਂ ਆਏ ਪ੍ਰੇਮਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ...

ਪੂਰੀ ਖ਼ਬਰ »

ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਬੀ.ਐਸ.ਐਫ. ਵਲੋਂ ਕਾਬੂ

ਮਮਦੋਟ, 30 ਜਨਵਰੀ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ ਦੇ ਅਧਿਕਾਰ ਖੇਤਰ ਵਿਚ ਬੀ.ਐੱਸ.ਐਫ. ਦੀ 182 ਬਟਾਲੀਅਨ ਸੈਕਟਰ ਮਮਦੋਟ ਵਲੋਂ ਸਰਹੱਦ ਨੇੜੇ ਘੁੰਮਦੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਥਾਣਾ ਮਮਦੋਟ ਦੇ ਸਪੁਰਦ ਕੀਤਾ ਹੈ | ਮਾਮਲੇ ਸੰਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਵਲੋਂ ਸਰਹੱਦੀ ਜ਼ਿਲ੍ਹੇ ਦਾ ਦੌਰਾ 2 ਨੂੰ

• ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਫ਼ਿਰੋਜ਼ਪੁਰ, 30 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫ਼ਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ-ਮਾਨਸਾ ਸੜਕ 'ਤੇ ਹੋਏ ਹਾਦਸੇ ਵਿਚ ਇਕ ਦੀ ਮੌਤ ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿਗੜਵਾਲ ਦੇ ਰਹਿਣ ਵਾਲੇ ਦਿਲਬਰ ਸਿੰਘ, ਗੱਜਣ ਸਿੰਘ ਅਤੇ ਨੇਕ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX