ਮਕਸੂਦਾਂ, 30 ਜਨਵਰੀ (ਸੋਰਵ ਮਹਿਤਾ)-ਬੀਤੇ ਦਿਨੀਂ ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਵਲੋਂ ਆਤਮ ਹੱਤਿਆ ਕਰ ਲਈ ਗਈ ਸੀ | ਆਤਮ ਹੱਤਿਆ ਕਰਨ ਤੋਂ ਪਹਿਲਾਂ ਵਿੱਕੀ ਕਾਲੀਆ ਵਲੋਂ ਇਕ ਖ਼ੁਦਕੁਸ਼ੀ ਨੋਟ ਲਿਖਿਆ ਗਿਆ ਸੀ, ਜਿਸ 'ਚ ਭਾਜਪਾ ਆਗੂ ਕੇ. ਡੀ. ਭੰਡਾਰੀ ਸਮੇਤ ਕਈ ਲੋਕਾਂ ਦੇ ਨਾਂਅ ਲਿਖੇ ਗਏ ਸੀ ਤੇ ਦੋਸ਼ ਲਗਾਇਆ ਸੀ ਕਿ ਇਨ੍ਹਾਂ ਬੰਦਿਆਂ ਵਲੋਂ ਮਜਬੂਰ ਕੀਤੇ ਜਾਣ ਤੋਂ ਬਾਅਦ ਉਹ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਰਹੇ ਹਨ | ਜਦ ਵਿੱਕੀ ਕਾਲੀਆ ਵਲੋਂ ਲਿਖਿਆ ਖ਼ੁਦਕੁਸ਼ੀ ਨੋਟ ਪੁਲਿਸ ਤੇ ਪਰਿਵਾਰਕ ਮੈਂਬਰਾਂ ਨੂੰ ਮਿਲਿਆ ਤਾਂ ਕਾਂਗਰਸ ਹਾਈਕਮਾਨ ਤੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਨੂੰ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਵਿੱਕੀ ਕਾਲੀਆ ਵਲੋਂ ਖ਼ੁਦਕੁਸ਼ੀ ਨੋਟ 'ਚ ਜਿਨ੍ਹਾਂ ਲੋਕਾਂ ਦੇ ਨਾਂਅ ਲਿਖੇ ਹੋਏ ਹਨ ਜੇਕਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਸਾਰਿਆਂ 'ਤੇ ਮਾਮਲਾ ਦਰਜ ਕਰ ਗਿ੍ਫ਼ਤਾਰ ਨਹੀਂ ਕਰਦਾ ਉਦੋਂ ਤੱਕ ਉਨ੍ਹਾਂ ਵਲੋਂ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਜਿਸ ਤੋਂ ਤੁਰੰਤ ਬਾਅਦ ਅੱਜ ਪੁਲਿਸ ਵਲੋਂ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 'ਚ ਮਾਮਲਾ ਦਰਜ ਕਰਦੇ ਹੋਏ ਖ਼ੁਦਕੁਸ਼ੀ ਨੋਟ 'ਚ ਵਿੱਕੀ ਕਾਲੀਆ ਵਲੋਂ ਦੋਸ਼ ਲਗਾਉਂਦੇ ਹੋਏ ਜਿਨ੍ਹਾਂ ਲੋਕਾਂ ਦੇ ਨਾਂਅ ਲਿਖੇ ਗਏ ਸਨ ਉਨ੍ਹਾਂ ਸਭ 'ਤੇ ਧਾਰਾ 306 ਦੇ ਤਹਿਤ ਐਫ. ਆਈ. ਆਰ. ਦਰਜ ਕਰ ਲਈ ਗਈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਐਫ. ਆਈ. ਆਰ. ਦਰਜ ਹੋਣ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਫੜਨ ਲਈ ਟੀਮਾਂ ਤਿਆਰ ਕਰ ਰੇਡ ਕੀਤੀ ਜਾਵੇਗੀ |
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਰਿਸ਼ਵਤ ਲੈਣ ਲਈ ਵਾਹੀਯੋਗ ਜ਼ਮੀਨ ਦੀ ਵੰਡ ਕਰਨ 'ਚ ਦੇਰੀ ਕਰਨ ਦੀ ਮਿਲੀ ਸ਼ਿਕਾਇਤ ਤਹਿਤ ਦਰਜ ਮਾਮਲੇ 'ਚ ਦੋ ਮਹੀਨਿਆਂ ਤੋਂ ਭਗੌੜੇ ਚੱਲ ਰਹੇ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਮਾਲ ਸਰਕਲ ਉੱਚੀ ਬੱਸੀ, ਦਸੂਹਾ ਨੂੰ ਵਿਜੀਲੈਂਸ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੀ. ਐਫ਼. ਦਫ਼ਤਰ ਜਲੰਧਰ, ਕਿਰਤ ਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ ਦਾ ਖੇਤਰੀ ਦਫ਼ਤਰ ਜਲੰਧਰ ਆਪਣੀਆਂ ਡਿਜੀਟਲ ਸੇਵਾਵਾਂ ਰਾਹੀਂ ਈ-ਗਵਰਨੈਂਸ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਤੇ ਆਪਣੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ...
ਜਲੰਧਰ, 30 ਜਨਵਰੀ (ਸ਼ਿਵ)-ਇੰਪਰੂਵਮੈਂਟ ਟਰੱਸਟ ਤੇ ਨਗਰ ਨਿਗਮ ਦੀ ਲਾਪ੍ਰਵਾਹੀ ਕਰਕੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ 'ਚ ਗੰਦਾ ਪਾਣੀ ਹੋਣ ਕਰਕੇ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਟੂਟੀਆਂ 'ਚ ਆਉਣ ...
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਐਨ. ਡੀ. ਪੀ. ਐਸ. ਐਕਟ ਤਹਿਤ ਦਰਜ 145 ਮੁਕੱਦਮਿਆਂ 'ਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਨਸ਼ਟ ਕਰ ਦਿੱਤਾ ਹੈ | ਇਸ ਸੰਬੰਧੀ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ-ਐਸ. ਐਸ. ...
ਚੁਗਿੱਟੀ/ਜੰਡੂਸਿੰਘਾ, 30 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਸੂਰੀਆ ਇਨਕਲੇਵ, ਗੁਰੂ ਗੋਬਿੰਦ ਸਿੰਘ ਐਵੇਨਿਊ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਇਸ ਦੇ ਆਸ-ਪਾਸ ਦੇ ਖੇਤਰ 'ਚ ਚੋਰਾਂ, ਲੁਟੇਰਿਆਂ ਦੀ ਵਧੀ ਸਰਗਰਮੀ ਕਾਰਨ ਇਲਾਕਾ ਵਸਨੀਕ ਡਰ ਦੇ ...
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਦੀਪਕ ਉਰਫ਼ ਕਾਕਾ ਕੁੰਗ ਪੁੱਤਰ ਰਮੇਸ਼ ਲਾਲ ਵਾਸੀ ...
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਕਾਰ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਮੁਲਜ਼ਮ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਮੁਲਜ਼ਮ ਦੀ ...
ਜਲੰਧਰ, 30 ਜਨਵਰੀ (ਸ਼ਿਵ)-ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮਾਂ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਉਸ ਦੇ ਦੋ ਸਾਬਕਾ ਕੌਂਸਲਰਾਂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ ਹੈ | 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਵਿਚ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਲੋੜਵੰਦ ਤੇ ਬੇਘਰੇ ਵਿਅਕਤੀਆਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੈੱਡ ਕਰਾਸ ਸੁਸਾਇਟੀ ਜਲੰਧਰ ਵਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਰਹਿਨੁਮਾਈ 'ਚ ਸਮਾਜ ਸੇਵੀ ਸੰਸਥਾ ਆਖ਼ਰੀ ਉਮੀਦ ਵੈੱਲਫੇਅਰ ...
ਜਲੰਧਰ, 30 ਜਨਵਰੀ (ਪਵਨ ਖਰਬੰਦਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦੇ ਹੋਏ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲੇ 'ਚ ਜੇਤੂ ਰਹੇ ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਵਿਦਿਆਰਥੀ ਉੱਤਰੀ ਜ਼ੋਨ ਯੁਵਕ ਮੇਲੇ 'ਚ ਭਾਗ ਲੈਣ ਲਈ ਜੰਮੂ ਯੂਨੀਵਰਸਿਟੀ ...
ਜਲੰਧਰ, 30 ਜਨਵਰੀ (ਪਵਨ ਖਰਬੰਦਾ)-ਸੀ. ਬੀ. ਐੱਸ. ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਤੇ ਨੂਰਪੁਰ) 'ਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਜਗਾਉਣ ਲਈ ...
ਜਲੰਧਰ, 30 ਜਨਵਰੀ (ਪਵਨ ਖਰਬੰਦਾ)-ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਦੂਰ ਰੱਖਣ ਲਈ ਤੇ ਵੱਧ ਤੋਂ ਵੱਧ ਫਲ ਖਾਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਸੇਂਟ ਸੋਲਜਰ ਇੰਟਰ ਕਾਲਜ ਫਰੈਂਡਜ਼ ਕਾਲੋਨੀ ਵਿਖੇ ਫਰੂਟਸ ਫੈਸਟ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਮਨਗਿੰਦਰ ਸਿੰਘ ...
ਜਲੰਧਰ, 30 ਜਨਵਰੀ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਨੇ ਹਾਲ ਹੀ ਵਿਚ ਯੂਨੀਵਰਸਿਟੀ ਦੀ 'ਯੂਥ ਟਾਕ' ਲੜੀ ਵਿਚ ਇਕ ਵਿਸ਼ੇਸ਼ ਸਮਾਗਮ ਲਈ ਆਸਟ੍ਰੇਲੀਆ, ਜਾਪਾਨ ਤੇ ਨਿਊਜ਼ੀਲੈਂਡ ਲਈ ਮਾਰੀਸ਼ਸ ਦੀ ਹਾਈ ਕਮਿਸ਼ਨਰ ਸ੍ਰੀਮਤੀ ਮੈਰੀ ਕਲੇਅਰ ਜੇ. ...
ਜਲੰਧਰ, 30 ਜਨਵਰੀ (ਪਵਨ ਖਰਬੰਦਾ)-ਡਿਪਸ ਕਾਲਜ ਆਫ਼ ਐਜੂਕੇਸ਼ਨ ਰਾੜਾ-ਮੋੜ ਵਿਖੇ ਵਿਦਿਆਰਥੀਆਂ ਲਈ ਵੋਟਿੰਗ ਸੰਬੰਧੀ ਸਲੋਗਨ ਤੇ ਕੁਇਜ਼ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕੁਇਜ਼ ਮੁਕਾਬਲੇ ਦÏਰਾਨ ਬੱਚਿਆਂ ਤੋਂ ਲੋਕ ...
ਜਲੰਧਰ, 30 ਜਨਵਰੀ (ਜਸਪਾਲ ਸਿੰਘ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੇ ਪ੍ਰਧਾਨ ਡਾ. ਵਿਨੇ ਸੋਫਟ ਨੇ ਰਾਜ ਦੇ ਗੈਰ ਸਰਕਾਰੀ ਕਾਲਜਾਂ 'ਚ ਕੰਮ ਕਰ ਰਹੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਨਿਖੇਧੀ ...
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) 'ਚ ਗਾਇਨਾਕੌਲੋਜੀ ਵਿਭਾਗ ਨੇ ਮਰੀਜ਼ ਦੀ ਬੱਚੇਦਾਨੀ 'ਚੋਂ 7.25 ਕਿੱਲੋ ਰਸੌਲ਼ੀ ਕੱਢ ਕੇ ਮਰੀਜ਼ ਨੂੰ ਜੀਵਨਦਾਨ ਦਿੱਤਾ ਹੈ | ਇਸ ਸੰਬੰਧੀ ਗਾਇਨਾਕੌਲੋਜੀ ਵਿਭਾਗ ਦੇ ਮੁਖੀ ਤੇ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜÏਨ ਵਿਲੀਅਮ ਵਾਸੀ ਨਾਈਜੀਰੀਆਂ ਹਾਲ ਵਾਸੀ ਦਿੱਲੀ ਤੇ ਵਿਕਟਰ ਐੱਡਮਾਏ ਡੇਵਿਡ ਵਾਸੀ ਨਾਈਜੀਰੀਆ ਹਾਲ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮÏਕੇ ਅੱਜ ਜ਼ਿਲੇ੍ਹ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਆਜ਼ਾਦੀ ਸੰਗਰਾਮ ਦÏਰਾਨ ਆਪਣੀਆਂ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਵਿਰਸਾ ਵਿਹਾਰ 'ਚ ਸਹਿਤਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਲਈ ਵਿਰਸਾ ਵਿਹਾਰ ਦੀ ਪ੍ਰਬੰਧਕ ਕਮੇਟੀ ਤੇ ਅਦਬੀ ਦੁਨੀਆ ਵਲੋਂ ਵਿਰਸਾ ਵਿਹਾਰ ਵਿਖੇ ਇਕ ਤ੍ਰੈ- ਭਾਸ਼ੀ ਮੁਸ਼ਾਇਰਾ ਕਰਵਾਇਆ ਗਿਆ | ਸਮਾਗਮ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾ 'ਚ ਭਾਈ ਕਮਲਜੀਤ ਸਿੰਘ (ਹਜ਼ੂਰੀ ਰਾਗੀ ਦਰਬਾਰ ਸਾਹਿਬ ...
ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਮਨਾਏ ਜਾਂਦੇ ਵਿਸ਼ਵ ਕੁਸ਼ਟ ਨਿਵਾਰਨ ਦਿਵਸ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਨੇ ਪ੍ਰਧਾਨ ਡਾ. ਜੇ. ਪੀ. ਸਿੰਘ ਦੀ ਅਗਵਾਈ ਹੇਠ ਅੱਜ ਕੁਸ਼ਟ ਆਸ਼ਰਮ ਵਿਖੇ ...
ਜੰਡਿਆਲਾ ਮੰਜਕੀ, 30 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਲ਼ਖਣਪਾਲ ਵਿਚ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫ਼ਰੰਟ ਦੇ ਆਗੂ ਰਾਮ ਗੋਪਾਲ, ਜਿਨ੍ਹਾਂ 'ਤੇ ਤਸਕਰਾਂ ਵਲੋਂ ਹਮਲਾ ਕਰਕੇ ਕੱਲ੍ਹ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਅੰਤਿਮ ਸੰਸਕਾਰ ਕਰ ...
ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਅੱਠ ਤੋਂ ਦਸ ਸਾਲਾਂ ਦÏਰਾਨ 2015 ਤੋਂ ਪਹਿਲਾਂ ਆਧਾਰ ਕਾਰਡ ਨੂੰ ਅੱਪਡੇਟ ਨਹੀਂ ਕਰਵਾਇਆ ਤਾਂ ਆਪਣੇ ਆਧਾਰ ਵੇਰਵਿਆਂ ਨੂੰ ...
ਜਲੰਧਰ, 30 ਜਨਵਰੀ (ਸ਼ਿਵ)-ਨਗਰ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਨਿਗਮ ਦੀ ਪੁਰਾਣੀ ਇਮਾਰਤ 'ਚ ਬਣੇ ਬਿਲਡਿੰਗ ਵਿਭਾਗ ਦਫ਼ਤਰ ਦਾ ਦੌਰਾ ਕਰਕੇ ਉਥੇ ਕਈ ਕਮੀਆਂ ਫੜੀਆਂ ਹਨ ਤੇ ਸੰਬੰਧਿਤ ਸਟਾਫ਼ ਨੂੰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਜਾਰੀ ਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX