ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਰੂਪਨਗਰ

19 ਮਹੀਨਿਆਂ ਤੋਂ ਸਾਊਦੀ ਜੇਲ੍ਹ ਵਿਚ ਬੰਦ ਮੁੰਨੇ ਪਿੰਡ ਦਾ ਨੌਜਵਾਨ

ਨੂਰਪੁਰ ਬੇਦੀ, 31 ਜਨਵਰੀ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਮੁੰਨੇ ਦਾ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਜੋ ਕਿ ਰੋਜ਼ੀ ਰੋਟੀ ਦੀ ਤਲਾਸ਼ ਵਿਚ ਕਰਜ਼ਾ ਚੁੱਕ ਕੇ ਸਾਊਦੀ ਅਰਬ ਵਿਖੇ ਡਰਾਈਵਰੀ ਕਰਨ ਗਿਆ ਸੀ | ਉੱਨੀ ਮਹੀਨੇ ਤੋਂ ਸਾਊਦੀ ਅਰਬ ਦੀ ਜੇਲ੍ਹ ਵਿਚ ਬੰਦ ਹੈ | ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਆਪਣੇ ਪਾਕਿਸਤਾਨੀ ਮਿੱਤਰ ਰਸ਼ੀਦ ਖ਼ਾਨ ਬਖਤ ਮਨੀਰ ਦੀ ਬੇਈਮਾਨੀ ਦਾ ਸ਼ਿਕਾਰ ਹੋਇਆ ਹੈ | ਇਸ ਪੂਰੇ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਪੀੜਤ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਤੇ ਉਸ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰ ਵਲੋਂ ਆਪਣੇ ਪੁੱਤਰ ਦੀ ਰਿਹਾਈ ਨੂੰ ਲੈ ਕੇ ਸਿਆਸੀ ਆਗੂਆਂ ਤੱਕ ਅਣਥੱਕ ਕੋਸ਼ਿਸ਼ਾਂ ਕੀਤੀਆਂ | ਪਰ ਮਸਲਾ ਜਿਉਂ ਦਾ ਤਿਉਂ ਹੀ ਬਣਿਆ ਹੋਇਆ ਹੈ | ਪੀੜਤ ਨੌਜਵਾਨ ਦੀ ਮਾਤਾ ਸੁਨੀਤਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਉਸ ਦਾ ਪੁੱਤਰ ਹਰਪ੍ਰੀਤ ਸਿੰਘ 2019 ਵਿਚ ਸਾਊਦੀ ਵਿਖੇ ਬਿਨ ਜਾਰਾ ਗਰੁੱਪ ਆਫ਼ ਕੰਪਨੀ ਵਿਚ ਬਤੌਰ ਡਰਾਈਵਰ ਕੰਮ 'ਤੇ ਲੱਗਿਆ ਸੀ | ਓਥੇ ਉਸ ਦੇ ਨਾਲ ਲੇਬਰ ਦੇ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਬੰਦੇ ਰਸ਼ੀਦ ਖ਼ਾਨ ਬਖਤ ਮਨੀਰ ਨੇ ਉਸਦੀ ਗੱਡੀ ਦੇ ਵਿਚ ਘਰੇਲੂ ਸਾਮਾਨ ਦੱਸ ਕੇ ਇੱਕ ਝੋਲਾ ਰੱਖਿਆ ਤੇ ਹਰਪ੍ਰੀਤ ਨੂੰ ਉਹ ਝੌਲਾ ਸਾਊਦੀ ਵਿਖੇ ਅਪਣਾ ਰਿਸ਼ਤੇਦਾਰ ਦੱਸ ਕੇ ਕਿਸੇ ਦੁਕਾਨ 'ਤੇ ਫੜਾਉਣ ਲਈ ਕਿਹਾ | ਕਾਫ਼ੀ ਸਮੇਂ ਤੋਂ ਬਾਅਦ ਉਹ ਵੀ ਦੁਕਾਨਦਾਰ ਚੋਰੀ ਕੀਤੇ ਗਏ ਤਾਂਬੇ ਦੇ ਸਮਾਨ ਨਾਲ ਫੜਿਆ ਗਿਆ | ਤਾਂ ਉਸਨੇ ਹਰਪ੍ਰੀਤ ਸਿੰਘ ਦਾ ਨਾਮ ਲੈ ਕੇ ਕਿਹਾ ਕਿ ਮੈਨੂੰ ਇਹ ਝੋਲ਼ਾ ਹਰਪ੍ਰੀਤ ਸਿੰਘ ਦੇ ਕੇ ਗਿਆ ਹੈ | ਜਿਸ ਤੋਂ ਬਾਅਦ ਸਾਊਦੀ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਇਹ ਝੌਲਾ ਉਸ ਦੀ ਕੰਪਨੀ ਵਿਚ ਕੰਮ ਕਰਦੇ ਰਸ਼ੀਦ ਖ਼ਾਨ ਵਲੋਂ ਆਪਣਾ ਘਰੇਲੂ ਸਮਾਨ ਦੱਸ ਕੇ ਗੱਡੀ ਵਿਚ ਰੱਖ ਦਿੱਤਾ ਗਿਆ ਸੀ | ਹਰਪ੍ਰੀਤ ਦੇ ਗਿ੍ਫ਼ਤਾਰੀ ਦੌਰਾਨ ਤੋਂ ਬਾਅਦ ਪੁਲਿਸ ਨੇ ਰਸ਼ੀਦ ਖ਼ਾਨ ਦੀ ਵੀ ਗਿ੍ਫ਼ਤਾਰੀ ਕਰ ਲਈ | ਤੇ ਇਸ ਮਾਮਲੇ ਵਿਚ ਸਾਊਦੀ ਦੀ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਇੱਕ ਸਾਲ ਦੀ ਸਜ਼ਾ ਕੀਤੀ | ਉਨ੍ਹਾਂ ਨੇ ਦੱਸਿਆ ਕਿ ਸਾਊਦੀ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਰਸ਼ੀਦ ਖ਼ਾਨ ਆਪਣੀ ਜ਼ਮਾਨਤ ਕਰਵਾ ਕੇ ਉੱਥੋਂ ਫ਼ਰਾਰ ਹੋ ਗਿਆ ਹੈ | ਜੇਲ੍ਹ ਵਿਚ ਬੰਦ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਨੇ ਰੋਂਦਿਆਂ ਦੱਸਿਆ, ਕਿ ਉਸ ਦੀ ਸਜ਼ਾ ਪੂਰੀ ਹੋਇਆ ਇਕ ਸਾਲ ਪੂਰਾ ਹੋਣ ਤੋਂ ਬਾਅਦ ਵੀ ਉਸ ਨੂੰ ਛੱਡਿਆ ਨਹੀਂ ਜਾ ਰਿਹਾ | ਹਰਪ੍ਰੀਤ ਸਿੰਘ ਸਜਾ ਦਾ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਹੋਰ 7 ਮਹੀਨੇ ਕੁਲ 19 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹੈ | ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਹੈ | ਪੀੜਤ ਪਰਿਵਾਰਾਂ ਦੀ ਮਦਦ ਦੇ ਲਈ ਅੱਜ ਸਮਾਜ ਸੇਵੀ ਗੌਰਵ ਰਾਣਾ ਤੇ ਡਾ ਦਵਿੰਦਰ ਬਜਾੜ ਨੇ ਹਰਪ੍ਰੀਤ ਸਿੰਘ ਦੀ ਪੈਰਵਾਈ ਕਰਨ ਦਾ ਬੀੜਾ ਚੁੱਕਿਆ | ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਸਮੇਤ ਅੰਤਰਰਾਸ਼ਟਰੀ ਮਾਨਵ ਅਧਿਕਾਰ ਆਯੋਗ ਰਾਹੀਂ ਹਰਪ੍ਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਤੇ ਉਸਦੀ ਰਿਹਾਈ ਕਰਾਉਣ ਦੇ ਲਈ ਪੱਤਰ ਵਿਵਹਾਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ | ਇਸ ਮੌਕੇ ਉੱਥੇ ਸਰਪੰਚ ਮਾਸਟਰ ਹੰਸ ਰਾਮ, ਬਲਜਿੰਦਰ ਸਿੰਘ, ਕਰਤਾਰ ਸਿੰਘ, ਸੱਤਿਆ ਦੇਵੀ, ਬਖਸ਼ੀਸ਼ ਸਿੰਘ, ਸਮੇਤ ਪਿੰਡ ਵਾਸੀਆਂ ਨੇ ਵੀ ਭਾਰਤ ਸਰਕਾਰ ਤੋਂ ਹਰਪ੍ਰੀਤ ਸਿੰਘ ਦੀ ਰਿਹਾਈ ਕਰਵਾਉਣ ਦੀ ਮੰਗ ਕੀਤੀ ਹੈ |

ਨੌਜਵਾਨ ਹੈਰੋਇਨ ਸਮੇਤ ਕਾਬੂ

ਬੇਲਾ, 31 ਜਨਵਰੀ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਚਮਕੌਰ ਸਾਹਿਬ ਦੇ ਡੀ.ਐਸ.ਪੀ. ਜਰਨੈਲ ਸਿੰਘ ਅਤੇ ਥਾਣਾ ਮੁਖੀ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹੀਦਾਂ ਦੀ ਧਰਤੀ ਸ੍ਰੀ ਚਮਕੌਰ ਸਾਹਿਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ...

ਪੂਰੀ ਖ਼ਬਰ »

ਰੂਪਨਗਰ 'ਚ ਕੌਮੀ ਰਾਜ ਮਾਰਗ 'ਤੇ ਬਣ ਰਹੇ ਫਲਾਈਓਵਰ ਦਾ ਮਾਮਲਾ ਕੇਂਦਰ ਮੰਤਰੀ ਨਿਤਿਨ ਗਡਕਰੀ ਕੋਲ ਪੁੱਜਾ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਰੋਪੜ ਸ਼ਹਿਰ ਦੇ ਨਾਲ ਜੁੜੇ ਬੇਹੱਦ ਗੰਭੀਰ ਮਸਲੇ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ, ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਖੰਡ ਮਿੱਲ ਮੋਰਿੰਡਾ ਅੱਗੇ ਲਗਾਇਆ ਧਰਨਾ

ਮੋਰਿੰਡਾ, 31 ਜਨਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਦੀ ਅਗਵਾਈ ਹੇਠ ਖੰਡ ਮਿੱਲ ਮੋਰਿੰਡਾ ਅੱਗੇ ਧਰਨਾ ਲਗਾਇਆ ਗਿਆ | ਜਥੇਬੰਦੀ ਵਲੋਂ ਇਹ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਯੁਵਾ ਸਪਤਾਹ ਤਹਿਤ ਏਡਜ਼ ਤੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਾ ਸਪਤਾਹ ਤਹਿਤ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ...

ਪੂਰੀ ਖ਼ਬਰ »

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ 'ਤੇ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਵੱਖ-ਵੱਖ ਸਿਹਤ ਕੇਂਦਰਾਂ ਵਿਚ ਸਥਾਨਕ ਐਸ.ਐਮ.ਓ. ਡਾ: ਗੋਬਿੰਦ ਟੰਡਨ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ...

ਪੂਰੀ ਖ਼ਬਰ »

ਪੰਚਾਇਤਾਂ ਨਾਲ ਰੇੜਕੇ ਉਪਰੰਤ ਕਾਮਰੇਡ ਆਗੂਆਂ ਨੇ ਸਰਪੰਚਾਂ ਨੂੰ ਕੀਤਾ ਸਪੱਸ਼ਟ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਮਨਰੇਗਾ ਮਜ਼ਦੂਰਾਂ ਨਾਲ ਮੀਟਿੰਗਾਂ ਨੂੰ ਲੈ ਕੇ ਕਾਮਰੇਡਾਂ ਨਾਲ ਪੰਚਾਇਤਾਂ ਦੇ ਰੇੜਕੇ ਉਪਰੰਤ ਅੱਜ ਕਾਮਰੇਡ ਆਗੂਆਂ ਟਰੇਡ ਯੂਨੀਅਨ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ ਅਤੇ ਹੋਰਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਸਵਰਾਜ ਮਾਜਦਾ ਵਰਕਰ ਯੂਨੀਅਨ ਦੀ ਚੋਣ ਗੁਪਤ ਪਰਚੀ ਨਾਲ ਮੁਕੰਮਲ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਵਰਕਰ ਯੂਨੀਅਨ ਦੀ ਸਲਾਨਾ ਚੋਣ ਗੁਪਤ ਪਰਚੀ ਨਾਲ ਸੀਟੂ ਆਗੂਆਂ ਕਾਮਰੇਡ ਗੁਰਦੇਵ ਸਿੰਘ ਬਾਗੀ, ਕਾਮਰੇਡ ਜਸਵੰਤ ਸਿੰਘ ਸੈਣੀ ਅਤੇ ਕਾਮਰੇਡ ਸੁਪਿੰਦਰ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ਯੂਨੀਅਨ ਦੀ ਸਾਲ 1987 ਤੋਂ ...

ਪੂਰੀ ਖ਼ਬਰ »

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਲੱਖੋਵਾਲ ਕਰਨਗੇ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਭਲਕੇ

ਮੋਰਿੰਡਾ, 31 ਜਨਵਰੀ (ਕੰਗ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੋ ਮੁਹਾਲੀ ਵਿਚ ਕੌਮੀ ਇਨਸਾਫ਼ ਮੋਰਚੇ ਵਲੋਂ ਮੋਰਚਾ ਲਗਾਇਆ ਹੋਇਆ ਹੈ | ਉਸਦਾ ਸਮਰਥਨ ਵੱਖੋ-ਵੱਖਰੀਆਂ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਹੈ | ਇਸੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋ: ਖ਼ਾਲਸਾ ਸਕੂਲ ਦੀ ਮੀਟਿੰਗ ਅੱਜ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਨਾਰੰਗ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਓਲਡ ਸਟੂਡੈਂਟਸ ਦੀ ਮੀਟਿੰਗ 1 ਫਰਵਰੀ ਨੂੰ ਸਵੇਰੇ 11 ਵਜੇ ਖ਼ਾਲਸਾ ਸਕੂਲ ਵਿਚ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਐਸੋ: ਦੇ ਜ/ਸ ਪਰਗਟ ਸਿੰਘ ਦਿਓਲ ਨੇ ...

ਪੂਰੀ ਖ਼ਬਰ »

ਭੈਰੋਮਾਜਰਾ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ 3 ਦਿਨਾਂ ਗੁਰਮਤਿ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ,31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੈਰੋਮਾਜਰਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਅਤੇ ਸੰਤ ਬਾਬਾ ਸਰਦੂਲ ਸਿੰਘ ਭੈਰੋਮਾਜਰਾ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਗੁ: ਸ੍ਰੀ ...

ਪੂਰੀ ਖ਼ਬਰ »

ਰੋਪੜ ਸ਼ਹਿਰ ਦੀਆਂ ਪਾਣੀ ਤੇ ਸੀਵਰੇਜ ਦੀਆਂ ਸਮੱਸਿਆਵਾਂ ਸੰਬੰਧੀ ਵਿਧਾਇਕ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸ਼ਹਿਰ ਵਿਚ ਪਾਣੀ ਅਤੇ ਸੀਵਰੇਜ ਨਾਲ ਵੱਖ-ਵੱਖ ਥਾਵਾਂ 'ਤੇ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਨੂੰ ਸਮਰਪਿਤ ਬਾਬਾ ਗਾਜੀਦਾਸ ਖੇਡ ਸਟੇਡੀਅਮ 'ਚ ਅੱਜ ਆਰੰਭ ਹੋਵੇਗਾ ਪ੍ਰਸਿੱਧ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਖੇਡ ਮੇਲਿਆਂ 'ਚ ਮੇਲਾ ਬਾਬਾ ਗਾਜੀਦਾਸ ਖੇਡ ਮੇਲਾ 1 ਅਤੇ 2 ਫਰਵਰੀ 2023 ਨੂੰ ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਡੇਢ ਕਰੋੜ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਕਾਰਨ ਹੀ ਲਾਲ ਚੌਂਕ 'ਤੇ ਝੰਡਾ ਲਹਿਰਾ ਸਕੇ ਕਾਂਗਰਸੀ ਆਗੂ ਰਾਹੁਲ ਗਾਂਧੀ-ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਟਾਈ ਗਈ ਧਾਰਾ 370 ਅਤੇ ਕੇਂਦਰ ਸਰਕਾਰ ਦੀ ਅੱਤਵਾਦੀਆਂ ਪ੍ਰਤੀ ਸਖ਼ਤ ਨੀਤੀ ਕਾਰਨ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਸ਼ਮੀਰ ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਦੀ ਲੁੱਟ ਤੇ ਸੂਬੇ ਦੇ ਹੱਕਾਂ ਦੀ ਪਹਿਰੇਦਾਰੀ ਵਿਸ਼ੇ 'ਤੇ ਗੁਰੂ ਕਾ ਖੂਹ ਰਾਏਪੁਰ ਮੁੰਨੇ ਵਿਖੇ ਕਿਰਤੀ ਕਿਸਾਨ ਮੋਰਚੇ ਵਲੋਂ ਵਿਸ਼ਾਲ ਕਨਵੈਨਸ਼ਨ

ਨੂਰਪੁਰ ਬੇਦੀ, 31 ਜਨਵਰੀ (ਵਿੰਦਰ ਪਾਲ ਝਾਂਡੀਆ)-ਕਿਰਤੀ ਕਿਸਾਨ ਮੋਰਚਾ ਰੂਪਨਗਰ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਤੇ ਸੂਬੇ ਦੇ ਹੱਕਾਂ ਦੀ ਪਹਿਰੇਦਾਰੀ ਵਿਸ਼ੇ ਉੱਪਰ ਵਿਸ਼ਾਲ ਕਨਵੈਨਸ਼ਨ ਕਰਵਾਈ ਗਈ | ਜਿਸ ਵਿਚ ਉੱਘੇ ਕਾਲਮਨਵੀਸ ਪੱਤਰਕਾਰ ਹਮੀਰ ਸਿੰਘ ਨੇ ...

ਪੂਰੀ ਖ਼ਬਰ »

ਨੰਗਲੀ ਵਿਖੇ ਬਾਲ ਦਿਵਸ ਮਨਾਇਆ

ਢੇਰ, 31 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਜ਼ਦੀਕੀ ਪਿੰਡ ਨੰਗਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਲੋਂ ਮੈਡਮ ਜਗਮੋਹਣ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਬਾਲ ਦਿਵਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕੀਤਾ ਸਨਮਾਨ

ਮੋਰਿੰਡਾ, 31 ਜਨਵਰੀ (ਕੰਗ)-ਪਿੰਡ ਮੁੰਡੀਆਂ ਵਿਖੇ ਕਰਵਾਏ ਇਕ ਧਾਰਮਿਕ ਸਮਾਗਮ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਕਰਮਜੀਤ ਸਿੰਘ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਹੋਇਆ ਪਿੰਡ ਰੋਲ ਮਾਜਰੇ ਦਾ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ

ਘਨੌਲੀ, 31 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਰੋਲ ਮਾਜਰੇ ਦੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਭੀਖ ਮੰਗਣ ਵਾਲੇ 3 ਬੱਚਿਆਂ ਨੂੰ ਇਸ ਅਲਾਮਤ 'ਚੋਂ ਛੁਡਾਇਆ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਨਗਰ ਸ੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਵਲੋਂ 18 ਜਨਵਰੀ ਤੋਂ ਰੂਪਨਗਰ ਸ਼ਹਿਰ ਵਿਚ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਵੱਖ-ਵੱਖ ਥਾਵਾਂ ...

ਪੂਰੀ ਖ਼ਬਰ »

ਪ੍ਰਾਇਮੋ ਕੈਮੀਕਲਜ਼ ਲਿਮਟਿਡ ਨੰਗਲ ਵਲੋਂ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਨੰਗਲ, 31 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪ੍ਰਾਇਮੋ ਕੈਮੀਕਲਜ਼ ਲਿਮਟਿਡ ਨਵਾਂ ਨੰਗਲ ਜੋ ਕਿ ਪਹਿਲਾਂ ਪੰਜਾਬ ਐਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ ਨਵਾਂ ਨੰਗਲ ਵਜੋਂ ਜਾਣੀ ਜਾਂਦੀ ਸੀ ਵਲੋਂ ਆਸ ਪਾਸ ਦੇ ਇਲਾਕੇ ਦੇ ਲੋਕਾਂ ਲਈ ਅਰੰਭੀਆਂ ਲੋਕ ਭਲਾਈ ਸਕੀਮਾਂ ਤਹਿਤ ਅੱਜ ...

ਪੂਰੀ ਖ਼ਬਰ »

ਬਿਊਟੀ ਪਾਰਲਰ ਦਾ ਕੋਰਸ ਪੂਰਾ ਕਰ ਚੁੱਕੀਆਂ ਗ਼ਰੀਬ ਪਰਿਵਾਰ ਦੀਆਂ ਲੜਕੀਆਂ ਨੂੰ ਸਰਟੀਫ਼ਿਕੇਟ ਅਤੇ ਮੁਫ਼ਤ ਬਿਊਟੀ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 31 ਜਨਵਰੀ (ਵਿੰਦਰ ਪਾਲ ਝਾਂਡੀਆ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੋਸਾਇਟੀ ਚਨੌਲੀ ਵਲੋਂ ਸੋਸਵਾ (ਨੌਰਥ) ਪੰਜਾਬ ਤੇ ਸੋਸ਼ਲ ਸਕਿਉਇਟੀ ਵਿਭਾਗ ਪੰਜਾਬ ਦੀ ਮਦਦ ਨਾਲ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚਨੋਲੀ ...

ਪੂਰੀ ਖ਼ਬਰ »

ਹੰਸਾਲੀਸਰ ਸੰਤ ਨਿਰਮਲ ਆਸ਼ਰਮ 'ਚ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ, ਭਾਈ ਅਮਰੀਕ ਸਿੰਘ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਤਰੀਕ ਹੁਣ 8 ਫਰਵਰੀ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਚ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਅੰਤਿਮ ਤਾਰੀਖ਼ ਪ੍ਰਸ਼ਾਸਨਿਕ ਕਾਰਨਾਂ ਕਰਕੇ 31 ਜਨਵਰੀ 2023 ਤੋਂ ਵਧਾ ਕੇ ਹੁਣ 8 ਫਰਵਰੀ 2023 ਕਰ ਦਿੱਤੀ ਗਈ ...

ਪੂਰੀ ਖ਼ਬਰ »

ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ,31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ(ਮਾਣੇਮਾਜਰਾ) ਵਿਖੇ ਮਾਘ ਮਹੀਨੇ ਦੇ ਜਪ ਤਪ ਸਮਾਗਮ ਕਰਵਾਏ ਗਏ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਦ ਦੀਵਾਨ ਸਜਾਏ ਗਏ,ਜਿਸ ਵਿਚ ਸੰਤ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ

ਪੁਰਖਾਲੀ, 31 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਨਗਰ ਪੁਰਖਾਲੀ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX