ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਮੋਗਾ

ਡੀ. ਸੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਰੱਖਣ ਦੀ ਅਪੀਲ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅੱਪਡੇਟ ਰੱਖਣ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅੱਪਡੇਟ ਨਹੀਂ ਕੀਤਾ ਹੈ, ਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ ਐਪ ਰਾਹੀਂ ਜਾਂ ਆਨਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਨੂੰ ਅੱਪਡੇਟ ਕਰਵਾਉਣਾ ਲਾਜ਼ਮੀ ਬਣਾਉਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿਚ ਵਿਲੱਖਣ 12-ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿਚ ਵਸਨੀਕਾਂ ਦੀ ਪਹਿਚਾਣ ਦੇ ਇਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉੱਭਰਿਆ ਹੈ | ਆਧਾਰ ਵਿਚ ਦਸਤਾਵੇਜ਼ਾਂ ਨੂੰ ਅੱਪਡੇਟ ਰੱਖਣਾ ਜੀਵਨ ਦੀ ਸੌਖ, ਬਿਹਤਰ ਸੇਵਾ ਪ੍ਰਦਾਨ ਕਰਨ ਵਿਚ ਮਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿਤ ਵਿਚ ਹੈ ਕਿ ਉਹ ਆਪਣੇ ਆਧਾਰ ਨੂੰ ਪਹਿਚਾਣ ਦੇ ਮੌਜੂਦਾ ਸਬੂਤ ਅਤੇ ਪ
ਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ਤੇ ਅੱਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿਚ ਕੇਂਦਰੀ ਤੇ ਰਾਜ ਸਰਕਾਰ ਦੀਆਂ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਤੇ ਈਮੇਲ ਆਈ. ਡੀ. ਆਧਾਰ ਨੂੰ ਅੱਪਡੇਟ ਕਰਨ ਦੇ ਨਾਲ-ਨਾਲ 5 ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟਿ੍ਕ ਅੱਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ |

ਬਲੂ ਬਰਡ ਇਮੀਗੇ੍ਰਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚੈਰੀਆਂ ਦੇ ਨੇੜੇ ਸਥਿਤ ਹੈ | ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਵਾਲੇ ...

ਪੂਰੀ ਖ਼ਬਰ »

ਪ੍ਰੇਮ ਹਸਪਤਾਲ ਵਲੋਂ 25ਵੀ ਵਰੇ੍ਹਗੰਢ 'ਤੇ ਹੱਡੀਆਂ ਜੋੜਾਂ ਤੇ ਦਿਮਾਗ਼ੀ ਬਿਮਾਰੀਆਂ ਦਾ ਕੈਂਪ ਅੱਜ ਤੋਂ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਜੀ. ਐੱਸ. ਮੈਮੋਰੀਅਲ ਪ੍ਰੇਮ ਹਸਪਤਾਲ ਮੋਗਾ ਵਲੋਂ ਹਸਪਤਾਲ ਦੀ 25ਵੀ ਵਰੇ੍ਹਗੰਢ 'ਤੇ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੇਮ ਸਿੰਘ ਦੀ ਰਹਿਨੁਮਾਈ ਹੇਠ ਹੱਡੀਆਂ ਜੋੜਾਂ, ਗੋਡੇ ਅਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਕਿਸਾਨ ਠੰਢੀਆਂ ਰਾਤਾਂ 'ਚ ਪਹਿਰੇ ਲਗਾਉਣ ਲਈ ਮਜਬੂਰ

ਬਾਘਾ ਪੁਰਾਣਾ, 31 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਦਿਨ ਪ੍ਰਤੀ ਦਿਨ ਆਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਕਾਰਨ ਜਿੱਥੇ ਵੱਡੀਆਂ ਸੜਕ ਦੁਰਘਟਨਾਵਾਂ ਹੁੰਦੀਆਂ ਹਨ, ਉੱਥੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਕਿਸਾਨ ਕੜਾਕੇ ਦੀ ਠੰਢ 'ਚ ਰਾਤ ਸਮੇਂ ਠੀਕਰੀ ਪਹਿਰੇ ਲਗਾਉਣ ...

ਪੂਰੀ ਖ਼ਬਰ »

ਆਜ਼ਾਦ ਯੂਥ ਵੈੱਲਫੇਅਰ ਕਲੱਬ ਸੈਦੋਕੇ ਦੀ ਜ਼ਿਲ੍ਹੇ ਦੇ ਉੱਤਮ ਯੂਥ ਕਲੱਬ ਵਜੋਂ ਚੋਣ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਰਹਿਨੁਮਾਈ ਹੇਠ ਕੇਂਦਰ ਸਰਕਾਰ ਵਲੋਂ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ, ਸੂਬਾਈ ਤੇ ਕੌਮੀ ਪੱਧਰ 'ਤੇ ਨਕਦ ਇਨਾਮਾਂ ਨਾਲ ਨਿਵਾਜਣ ਲਈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਮੂਹ ਪ੍ਰਬੰਧਕੀ ਸਕੱਤਰਾਂ ਨੂੰ ਹਰੇਕ ਹਫ਼ਤੇ ਦੇ ਦੋ ਦਿਨ ਯਕੀਨੀ ਤੌਰ 'ਤੇ ਦਫ਼ਤਰਾਂ 'ਚ ਹਾਜ਼ਰ ਰਹਿਣ ਦੀ ਹਦਾਇਤ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)–ਆਮ ਲੋਕਾਂ ਦੀ ਹਰੇਕ ਪੱਧਰ 'ਤੇ ਸੁਣਵਾਈ ਅਤੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ 'ਤੇ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨੂੰ ਹਦਾਇਤ ਕੀਤੀ ਹੈ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਆਕਾਸ਼ਦੀਪ ਕੌਰ ਦਾ ਕੈਨੇਡਾ ਦਾ ਲਗਵਾਇਆ ਵੀਜ਼ਾ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸਥਿਤ ਵੇਵਜ਼ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਪੁੱਤਰੀ ਭਗਵੰਤ ਸਿੰਘ ਵਾਸੀ ਰਾਮੰੂਵਾਲਾ ਨਵਾਂ (ਮੋਗਾ) ਦਾ ਕੈਨੇਡਾ ਦੇ ਜਾਰਜੀਅਨ ਕਾਲਜ ਦਾ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ...

ਪੂਰੀ ਖ਼ਬਰ »

ਡੀ. ਐੱਸ. ਸੰਸਥਾ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚੋਂ ਓਵਰਆਲ 53 ਸਕੋਰ ਕੀਤੇ ਪ੍ਰਾਪਤ

ਬਾਘਾ ਪੁਰਾਣਾ, 31 ਜਨਵਰੀ (ਕਿ੍ਸ਼ਨ ਸਿੰਗਲਾ)-ਡੀ. ਐੱਸ. ਆਇਲਟਸ ਸੰਸਥਾ ਬਾਘਾ ਪੁਰਾਣਾ, ਪੀ. ਟੀ. ਈ. ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਵਾਰ ਸੰਸਥਾ ਦੇ ਵਿਦਿਆਰਥੀ ਛਿੰਦਰਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਮਾੜੀ ਮੁਸਤਫਾ ਨੇ ਪੀ.ਟੀ.ਈ. 'ਚੋਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਕੈਨੇਡਾ ਦਾ ਓਪਨ ਵਰਕ ਪਰਮਿਟ ਸਪਾਊਸ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 31 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਤੇ ...

ਪੂਰੀ ਖ਼ਬਰ »

ਇੰਗਲਿਸ਼ ਹੈਲਪਲਾਇਨ ਦੀ ਵਿਦਿਆਰਥਣ ਤਰਨਵੀਰ ਕੌਰ ਨੇ 7 ਬੈਂਡ ਕੀਤੇ ਹਾਸਿਲ

ਸਮਾਧ ਭਾਈ, 31 ਜਨਵਰੀ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਪ੍ਰਸਿੱਧ ਆਇਲਟ ਸੰਸਥਾ ਇੰਗਲਿਸ਼ ਹੈਲਪਲਾਇਨ ਬਾਘਾ ਪੁਰਾਣਾ ਤੋਂ ਪਿੰਡ ਗਿੱਲ ਦੀ ਵਿਦਿਆਰਥਣ ਤਰਨਵੀਰ ਕੌਰ ਨੇ 7 ਬੈਂਡ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 31 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੰਤ ਸਿਪਾਹੀ ਸੰਤ ਬਾਬਾ ਵਿਸਾਖਾ ਸਿੰਘ ਦੀ ਮਿੱਠੀ ਯਾਦ ਵਿਚ ਖ਼ੂਨਦਾਨ ਵੈੱਲਫੇਅਰ ਕਮੇਟੀ, ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ, ਐੱਨ. ਆਰ. ਆਈ. ਵੀਰ., ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ...

ਪੂਰੀ ਖ਼ਬਰ »

ਪਿੰਡ ਘਲੋਟੀ ਵਿਖੇ ਅਕਾਲੀ ਦਲ ਦੀਆਂ ਬੂਥ ਲੈਵਲ ਕਮੇਟੀਆਂ ਨਿਯੁਕਤ

ਕੋਟ ਈਸੇ ਖਾਂ, 31 ਜਨਵਰੀ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਪੁੱਤਰ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਸ਼ੁਰੂ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ 13 ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ 'ਨੋ ਬੈਗ ਡੇ' ਪ੍ਰੋਗਰਾਮ ਕਰਵਾਇਆ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਸਤਵਿੰਦਰ ਕੌਰ, ਜਨਰਲ ਸੈਕਟਰੀ ਪਰਮਜੀਤ ਕੌਰ ਤੇ ਐਕਟੀਵਿਟੀ ਕੋਆਰਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨ ਤੋਂ ਪਹਿਲਾਂ ਪ੍ਰੀਖਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਂ ਨੂੰ ਐੱਸ. ਡੀ. ਐੱਮ. ਨੇ ਕੀਤਾ ਸਨਮਾਨਿਤ

ਧਰਮਕੋਟ, 31 ਜਨਵਰੀ (ਪਰਮਜੀਤ ਸਿੰਘ)-ਸਰਕਾਰੀ ਕੰਨਿਆ ਸਕੂਲ ਧਰਮਕੋਟ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਸ਼੍ਰੀਮਤੀ ਮੰਜੂ ਦੀ ਯੋਗ ਅਗਵਾਈ ਹੇਠ ਸੈਸ਼ਨ 2022-2023 ਵਿਚ ਸਿੱਖਿਆ ਨਾਲ ਸਬੰਧਿਤ ਵੱਖ-ਵੱਖ ਮੁਕਾਬਲਿਆਂ ਵਿਚ ਮੱਲ੍ਹਾਂ ਮਾਰੀਆਂ ਤੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਸ਼ੁਰੂ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ 13 ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ ਐੱਨ. ਸੀ. ਸੀ. ਕੈਡਿਟਸ ਸਨਮਾਨਿਤ

ਅਜੀਤਵਾਲ, 31 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਦੇ 7 ਐੱਨ. ਸੀ. ਸੀ. ਕੈਟਿਡ ਨੇ ਫ਼ਿਰੋਜ਼ਪੁਰ ਵਿਖੇ 14 ਦਿਨਾਂ ਦਾ ਆਰਮੀ ਅਟੈਚਮੈਂਟ ਕੈਂਪ ਲਗਾਇਆ | ਵੱਖ-ਵੱਖ ਇਲਾਕੇ ਦੇ ਯੂਨਿਟ ਕੈਂਡਿਟਸ ਨੂੰ ਕੈਂਪ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਬਾਰੇ ਕੀਤਾ ਜਾਗਰੂਕ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਤੇ ਸਾਈਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਮੋਗਾ ਜ਼ਿਲੇ੍ਹ ਦੇ ਚਾਰ ਪਿ੍ੰਸੀਪਲਾਂ ਦੀ ਸਿੰਗਾਪੁਰ ਟਰੇਨਿੰਗ ਲਈ ਚੋਣ- ਡੀ. ਈ. ਓ.

ਮੋਗਾ, 31 ਜਨਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ ਨੇ ਦੱਸਿਆ ਕਿ ਸਿੰਘਾਪੁਰ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚੋਂ 36 ਪਿ੍ੰਸੀਪਲਾਂ ਦਾ ਪਹਿਲਾ ਗਰੁੱਪ ਭੇਜਿਆ ਜਾ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਜੋੜ ਮੇਲੇ ਦੇ ਸੰਬੰਧੀ ਅਖੰਡ ਪਾਠ ਪ੍ਰਕਾਸ਼

ਕੋਟ ਈਸੇ ਖਾਂ, 31 ਜਨਵਰੀ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਰਹਿਨੁਮਾਈ ਹੇਠ ਮਹੀਨਾਵਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਦਿੱਤਾ ਮੰਗ ਪੱਤਰ

ਮੋਗਾ, 31 ਜਨਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਦਲਜੀਤ ਸਿੰਘ ਭੁੱਲਰ ਨੇ ਐਸੋਸੀਏਸ਼ਨ ਵਲੋਂ ਟਰਾਂਸਪੋਰਟ ਮੰਤਰੀ ਨੂੰ ਪੰਜਾਬ ਰੋਡਵੇਜ਼ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਮੰਗ ਪੱਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮੀਟਿੰਗ ਅੱਜ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮੀਟਿੰਗ 1 ਫਰਵਰੀ ਬੁੱਧਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਵੇਗੀ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਅਕਾਸ਼ਦੀਪ ਸਿੰਘ ਵਾਸੀ ਪਿੰਡ ਸੰਧਵਾਂ ਨੂੰ ਸਪਲੈਂਡਰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ...

ਪੂਰੀ ਖ਼ਬਰ »

ਡੀ. ਸੀ. ਨੇ ਵਿਕਾਸ ਕਾਰਜਾਂ ਸੰਬੰਧੀ ਸਮੀਖਿਆ ਮੀਟਿੰਗ

ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ, ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਪੀ. ਐੱਸ. ਪੀ. ਸੀ. ਐੱਲ. ਆਦਿ ਦੇ ਕੰਮਾਂ ਦੀ ਸਮੀਖਿਆ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਮੋਬਾਈਲ ਭੱਤੇ ਦੀ ਜਬਰੀ ਕਟੌਤੀ ਖ਼ਿਲਾਫ਼ ਰੋਸ ਜ਼ਾਹਰ

ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਹਰਮਹਿੰਦਰ ਪਾਲ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਜਨਵਰੀ ਮਹੀਨੇ ਦੀ ਤਨਖ਼ਾਹ ਨਾਲ ਮੋਬਾਈਲ ਭੱਤਾ ਨਾ ਲਗਾਏ ਜਾਣ ਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਵਿਰੋਧ ਕਰਦਿਆਂ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਕਾਰ ਚੌਕ 'ਚ ਵੱਜੀ

ਮਲੋਟ, 31 ਜਨਵਰੀ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਘਣੀ ਧੁੰਦ ਕਾਰਨ ਤੇ ਚੌਕ ਦਾ ਆਕਾਰ ਵੱਡਾ ਹੋਣ ਕਾਰਨ ਬਠਿੰਡਾ ਦੀ ਤਰਫ਼ੋਂ ਆ ਰਹੀ ਇਕ ਬਰਿਜਾ ਕਾਰ ਚੌਕ 'ਤੇ ਚੜ੍ਹ ਗਈ | ਇਸ ਦੌਰਾਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਕਾਰ ਨੁਕਸਾਨੀ ਗਈ | ...

ਪੂਰੀ ਖ਼ਬਰ »

ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਫਲਤਾ ਪੂਰਵਕ ਸਮਾਪਤ

ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਭਾਈ ਘਨੱ੍ਹਈਆ ਜੀ ਕੌਮੀ ਸੇਵਾ ਯੋਜਨਾ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਵੀਰਪਾਲ ਕੌਰ ਸੇਖੋਂ, ਸਹਾਇਕ ਪ੍ਰੋਗਰਾਮ ਅਫ਼ਸਰ ਅਲਕਾ ਬਿੰਦਲ ਦੀ ਅਗਵਾਈ ਤੇ ਐਸੋਸੀਏਟ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਰੁਪਾਣਾ, 31 ਜਨਵਰੀ (ਜਗਜੀਤ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੁਪਾਣਾ 'ਚ ਬੀਤੇ ਦਿਨੀਂ ਗੁਟਕਾ ਸਾਹਿਬ ਤੇ ਨਿਤਨੇਮ ਦੀਆਂ ਪੋਥੀਆਂ ਦੀ ਹੋਈ ਬੇਅਦਬੀ ਨੂੰ ਲੈ ਕੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਜਗਸੀਰ ਸਿੰਘ ਐੱਸ. ਐੱਚ. ਓ ਨੇ ਗੁਰੂਘਰ ਪਹੁੰਚ ...

ਪੂਰੀ ਖ਼ਬਰ »

ਜ਼ਿਲ੍ਹਾ ਫ਼੍ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਦਿੱਤਾ ਪੱਤਰ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਦੀ ਅਗਵਾਈ ਹੇਠਲੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਇਕ ਮੰਗ ਪੱਤਰ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਭਾਗਸਰ ਦੇ ਆਮ ਆਦਮੀ ਕਲੀਨਿਕ ਦੀ ਚੋਰਾਂ ਨੇ ਵਿਗਾੜੀ ਹਾਲਤ

ਮੰਡੀ ਲੱਖੇਵਾਲੀ, 31 ਜਨਵਰੀ (ਮਿਲਖ ਰਾਜ)-ਲੋਕਾਂ ਦੀ ਸਿਹਤ ਵਿਚ ਸੁਧਾਰ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਪਿੰਡ ਭਾਗਸਰ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਦੀ ਬੀਤੀ ਰਾਤ ਚੋਰਾਂ ਨੇ ਸਿਹਤ ਵਿਗਾੜ ਕੇ ਰੱਖ ਦਿੱਤੀ | ਬੀਤੀ ਰਾਤ ਕਲੀਨਿਕ ਵਿਚੋਂ ਚੋਰ ਇਨਵੈਟਰ, ਬੈਟਰਾ, ਐੱਲ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਦਾ ਸਹੁੰ ਚੁੱਕ ਸਮਾਗਮ ਹੋਇਆ

ਗਿੱਦੜਬਾਹਾ, 31 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਲਾਇਨਜ਼ ਕਲੱਬ ਗਿੱਦੜਬਾਹਾ ਗ੍ਰੇਟਰ ਦਾ ਸਹੁੰ ਚੁੱਕ ਸਮਾਗਮ ਬੀਤੀ ਦੇਰ ਸ਼ਾਮ ਸਥਾਨਕ ਜੀ. ਐੱਨ. ਆਰ. ਕੰਪਲੈਕਸ ਵਿਖੇ ਕਲੱਬ ਪ੍ਰਧਾਨ ਰੰਜੂ ਚੌਧਰੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਗਮ ਵਿਚ ਲਾਇਨ ਕਲੱਬ ਜ਼ਿਲ੍ਹਾ ...

ਪੂਰੀ ਖ਼ਬਰ »

ਸੋਹੰ ਸਪੋਰਟਸ ਐਂਡ ਕਲਚਰਲ ਸੁਸਾਇਟੀ ਦੀ ਮੀਟਿੰਗ ਹੋਈ

ਕੋਟਕਪੂਰਾ, 31 ਜਨਵਰੀ (ਮੋਹਰ ਗਿੱਲ, ਮੇਘਰਾਜ)-ਸੋਹੰ ਸਪੋਰਟਸ ਐਂਡ ਕਲਚਰਲ ਸੁਸਾਇਟੀ ਕੋਟਕਪੂਰਾ ਦੀ ਇਕ ਮੀਟਿੰਗ ਪ੍ਰਧਾਨ ਰਾਜ ਕੁਮਾਰ ਕੋਚਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੌਜੂਦ ਮੈਂਬਰਾਂ ਦੀ ਸਹਿਮਤੀ ਨਾਲ ਸ਼ੋ੍ਰਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਨ ...

ਪੂਰੀ ਖ਼ਬਰ »

ਮੁਫ਼ਤ ਸਕਿੱਲ ਕੋਰਸ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਕੈਂਪ 3 ਨੂੰ

ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਸਕਿੱਲ ਕੋਰਸ ਅਤੇ ਮੁਫ਼ਤ ਟ੍ਰੇਨਿੰਗਾਂ ਕਰਵਾਈਆਂ ਜਾਂਦੀਆਂ ਹਨ | ਇਸੇ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਮਲੋਟ, 31 ਜਨਵਰੀ (ਅਜਮੇਰ ਸਿੰਘ ਬਰਾੜ)-ਸਥਾਨਕ ਗਰੀਨ ਵੈਲੀ ਨੇੜੇ ਇਕ 28 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਪੜਤਾਲ ਦÏਰਾਨ ਪਤਾ ਲੱਗਿਆ ਹੈ ਕਿ ਉਕਤ ਨੌਜਵਾਨ ਕੁਲਦੀਪ ਰਾਮ ਪੁੱਤਰ ਗੋਗੀ ਰਾਮ ਮਹਾਂਵੀਰ ਨਗਰ ਮਲੋਟ ਦਾ ਵਸਨੀਕ ਹੈ | ਇਸ ਸੰਬੰਧੀ ਜਦੋਂ ਪਰਿਵਾਰਕ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ­'ਚ ਦਾਖ਼ਲਾ ਪ੍ਰੀਖਿਆ ਫਾਰਮ ਹੁਣ 8 ਤੱਕ ਭਰੇ ਜਾਣਗੇ

ਮੰਡੀ ਕਿੱਲਿਆਂਵਾਲੀ, 31 ਜਨਵਰੀ (ਇਕਬਾਲ ਸਿੰਘ ਸ਼ਾਂਤ)-ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ 'ਚ ਸੈਸ਼ਨ 2023-24 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਪ੍ਰੀਖਿਆ ਫਾਰਮ ਭਰਨ ਦੀ ਮਿਤੀ ਵਧਾ ਕੇ 8 ਫ਼ਰਵਰੀ 2023 ਕਰ ਦਿੱਤੀ ਗਈ ਹੈ | ਵਿਦਿਆਲਿਆ ਦੇ ਪਿ੍ੰਸੀਪਲ ਐੱਸ. ਕੇ. ਠਾਕੁਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX