ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਹਾਈਕੋਰਟ ਦੇ ਮੁੱਖ ਜੱਜ ਨੇ ਕੀਤਾ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫ਼ਤਰ ਦਾ ਉਦਘਾਟਨ

ਕਪੂਰਥਲਾ, 31 ਜਨਵਰੀ (ਅਮਰਜੀਤ ਕੋਮਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਬਣਾਏ ਗਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫ਼ਤਰ ਦਾ ਉਦਘਾਟਨ ਪੈਟਰਨ ਇਨ ਚੀਫ਼ ਰਵੀ ਸ਼ੰਕਰ ਝਾਅ ਮੁੱਖ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ, ਜਸਟਿਸ ਤਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਜਸਟਿਸ ਅਰੁਣ ਪੱਲੀ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਤੇ ਜਸਟਿਸ ਸੰਜੀਵ ਬੇਰੀ ਵਲੋਂ ਵੀਡੀਓ ਕਾਨਫ਼ਰੰਸ ਰਾਹੀਂ ਕੀਤਾ ਗਿਆ | ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਦੇ ਕੇਵਲ 7 ਜ਼ਿਲਿ੍ਹਆਂ ਵਿਚ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫ਼ਤਰ ਖੋਲੇ੍ਹ ਗਏ ਹਨ ਤੇ ਇਨ੍ਹਾਂ ਵਿਚ ਕਪੂਰਥਲਾ ਜ਼ਿਲ੍ਹਾ ਵੀ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਥਾਰਿਟੀ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਕੰਮ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੇ ਮਨੋਰਥ ਨਾਲ ਇਕ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਦੋ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਤੇ ਦੋ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਫ਼ੌਜਦਾਰੀ ਕੇਸਾਂ ਵਿਚ ਸਟੇਟ ਵਲੋਂ ਜ਼ਿਲ੍ਹਾ ਅਟਾਰਨੀ, ਡਿਪਟੀ ਜ਼ਿਲ੍ਹਾ ਅਟਾਰਨੀ ਤੇ ਸਹਾਇਕ ਜ਼ਿਲ੍ਹਾ ਅਟਾਰਨੀ ਪੈਰਵਾਈ ਲਈ ਪੇਸ਼ ਹੁੰਦੇ ਹਨ, ਉਸੇ ਤਰ੍ਹਾਂ ਲੋੜਵੰਦ ਲੋਕਾਂ ਦੇ ਕੇਸਾਂ ਦੀ ਪੈਰਵਾਈ ਕਰਨ ਲਈ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਤੇ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ | ਇਸੇ ਦੌਰਾਨ ਹੀ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੈਬ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਨਦੀਪ ਕੌਰ ਚਾਹਲ ਨੇ ਨਵੇਂ ਖੋਲੇ ਗਏ ਲੀਗਲ ਏਡ ਡਿਫੈਂਸ ਕੌਂਸਲ ਦੇ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਸਤਪਾਲ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਰਮੇਸ਼ ਲਾਲ ਤੇ ਹਰੀਸ਼ ਪੁਰੀ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ, ਭਾਬੂਤੀ ਸ਼ਰਮਾ ਤੇ ਮਿਸ ਪ੍ਰੀਤੀ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਦੇ ਸਟਾਫ਼ ਮੈਂਬਰ ਹਾਜ਼ਰ ਸਨ |

ਲੁਟੇਰਿਆਂ ਵਲੋਂ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ 'ਤੇ ਹਮਲਾ

ਭੁਲੱਥ, 31 ਜਨਵਰੀ (ਮੇਹਰ ਚੰਦ ਸਿੱਧੂ)-ਬੀਤੀ ਰਾਤ ਭੁਲੱਥ-ਨਡਾਲਾ ਰੋਡ 'ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ਤੋਂ ਰਾਤ 8 ਵਜੇ ਤੋਂ ਬਾਅਦ ਘਰ ਪਰਤ ਰਹੇ ਸਨ ਤਾਂ ਰਸਤੇ ਵਿਚ ਚਾਰ ਲੁਟੇਰਿਆਂ ਵਲੋਂ ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਬਕਾਇਆ ਬਿੱਲਾਂ ਲਈ ਨੋਟਿਸ ਜਾਰੀ

ਫਗਵਾੜਾ, 31 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਦੇ ਵਪਾਰਕ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ਵਾਸਤੇ ਐਸ.ਡੀ.ਓ. ਰਾਜਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਤੇ ਬਕਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭੁਲੱਥ, 31 ਜਨਵਰੀ (ਮੇਹਰ ਚੰਦ ਸਿੱਧੂ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੱਗਰਾਂਵਾਲੀ ਤੋਂ ਨਗਰ ਕੀਰਤਨ ਭਟਨੂਰਾ ਕਲਾਂ ਵਿਖੇ ਪੁੱਜਾ | ਗੁਰਦੁਆਰਾ ਬਾਬੇ ਸ਼ਹੀਦ ਸਿੰਘ ਪਾਤਸ਼ਾਹੀ ਛੇਵੀਂ ਪਿੰਡ ਸੱਗਰਾਂਵਾਲੀ ਤੋਂ ਪਿੰਡ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਨੇ ਵੱਡੀ ਗਿਣਤੀ ਵਿਚ ਯੂ.ਕੇ ਦੇ ਸਟੱਡੀ ਵੀਜ਼ੇ ਲਗਵਾਏ

ਸੁਲਤਾਨਪੁਰ ਲੋਧੀ, 31 ਜਨਵਰੀ (ਥਿੰਦ, ਹੈਪੀ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਅੰਦਰ ਮੀਲ ਪੱਥਰ ਸਥਾਪਿਤ ਕਰਨ ਵਾਲੀ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ ਸਾਲਾਨਾ ਖੇਡ ਸਮਾਗਮ 4 ਨੂੰ

ਨਡਾਲਾ, 31 ਜਨਵਰੀ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦਾ 53 ਵਾਂ ਸਾਲਾਨਾ ਖੇਡ ਸਮਾਰੋਹ 4 ਫਰਵਰੀ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਖੇਡ ਸਮਾਰੋਹ ਦਾ ਉਦਘਾਟਨ ਜਸਪ੍ਰੀਤ ਸਿੰਘ ਗੁਰਾਇਆ ਜਨਰਲ ਸਕੱਤਰ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ...

ਪੂਰੀ ਖ਼ਬਰ »

ਚੈਕਿੰਗ ਦੌਰਾਨ ਥਾਣਾ ਮੁਖੀ 'ਤੇ ਗੱਡੀ ਚੜ੍ਹਾਉਣ ਵਾਲੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਬੇਗੋਵਾਲ, 31 ਜਨਵਰੀ (ਸੁਖਜਿੰਦਰ ਸਿੰਘ)-ਬੀਤੀ ਦਿਨੀਂ ਬੇਗੋਵਾਲ ਥਾਣਾ ਮੁਖੀ 'ਤੇ ਚੈਕਿੰਗ ਦੌਰਾਨ ਮਾਰ ਦੇਣ ਦੀ ਨੀਅਤ ਨਾਲ ਕਾਰ ਚੜ੍ਹਾਉਣ ਵਾਲੇ ਇਕ ਵਿਅਕਤੀ ਤੇ ਦੋ ਔਰਤਾਂ 'ਤੇ ਬੇਗੋਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ | ਬੇਗੋਵਾਲ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਤੇ ਪਿ੍ੰਸੀਪਲਾਂ ਨੂੰ 58 ਸਾਲ ਦੀ ਉਮਰ 'ਚ ਰਿਟਾਇਰ ਕਰਨ ਦੇ ਫ਼ੈਸਲੇ ਦੀ ਨਿਖੇਧੀ

ਫਗਵਾੜਾ, 31 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਐਸੋਸੀਏਸ਼ਨ ਆਫ਼ ਪਿ੍ੰਸੀਪਲ ਆਫ਼ ਨਾਨ ਗੌਰਮਿੰਟ ਏਡਿਡ ਕਾਲਜ ਨੇ ਅੱਜ ਇਕ ਜਾਰੀ ਬਿਆਨ ਰਾਹੀ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿਚ ਪਿ੍ੰਸੀਪਲਾਂ ਤੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ ਨੂੰ ਲੈ ਕੇ ਪੈਦਾ ਹੋਏ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਧਾਰਮਿਕ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

ਬੇਗੋਵਾਲ, 31 ਜਨਵਰੀ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਸੰਤ ਪ੍ਰਣਪਾਲ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਆਰ.ਸੀ.ਐਫ. ਕਪੂਰਥਲਾ ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਇਕ ਹਵਾਲਾਤੀ ਤੇ ਇਕ ਹੋਰ ਵਿਅਕਤੀ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ-ਕੇਸ ਦਰਜ

ਕਪੂਰਥਲਾ, 31 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਤੇ ਇਕ ਨਾਮਾਲੂਮ ਵਿਅਕਤੀ ਕੋਲੋਂ 2 ਮੋਬਾਈਲ ਫ਼ੋਨ, ਸਿੰਮ, ਬੈਟਰੀ ਬਰਾਮਦ ਕਰਨ ਦੇ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਪ੍ਰੀਜ਼ਨ ਐਕਟ ਦੀ ਧਾਰਾ 52 ਏ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਰਾਹੀਂ ਕੀਤੀ ਜਾ ਰਹੀ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਭੁਲੱਥ, 31 ਜਨਵਰੀ (ਮੇਹਰ ਚੰਦ ਸਿੱਧੂ)-ਪਾਵਰਕਾਮ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੇ ਨਾਂਅ 'ਤੇ ਸਾਈਬਰ ਕ੍ਰਾਈਮ ਰਾਹੀਂ ਕੁੱਝ ਲੋਕਾਂ ਵਲੋਂ ਕੀਤੀ ਜਾ ਰਹੀ ਧੋਖਾਧੜੀ ਤੋਂ ਸੁਚੇਤ ਰਹਿਣ | ਵਿਭਾਗ ਵਲੋਂ ਆਪਣੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ...

ਪੂਰੀ ਖ਼ਬਰ »

ਪਿ੍ੰਸੀਪਲ ਚਿਤਰੰਜਨ ਪਸਰੀਚਾ ਦੀ ਸੇਵਾ ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਸੁਲਤਾਨਪੁਰ ਲੋਧੀ, 31 ਜਨਵਰੀ (ਨਰੇਸ਼ ਹੈਪੀ, ਥਿੰਦ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਚਿਤਰੰਜਨ ਪਸਰੀਚਾ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿ੍ੰਸੀਪਲ ਚਿਤਰੰਜਨ ...

ਪੂਰੀ ਖ਼ਬਰ »

ਵਿਦਿਆਰਥਣਾਂ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਲੈਣ ਲਈ ਮਾਹਰਾਂ ਕੋਲੋਂ ਅਗਵਾਈ ਲੈਣ-ਪਰਮਜੀਤ ਕੌਰ

ਕਪੂਰਥਲਾ, 31 ਜਨਵਰੀ (ਵਿ.ਪ੍ਰ.)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਵਿਦਿਆਰਥਣਾਂ ਨੂੰ ਗਰੈਜੂਏਸ਼ਨ ਤੋਂ ਬਾਅਦ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਦੇਣ ਤੇ ਲੋੜੀਂਦੀ ਅਗਵਾਈ ਪ੍ਰਦਾਨ ਕਰਨ ਲਈ 'ਤਿਆਰੀ ਜੀਤ ਕੀ' ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਹੋਏ ਸੇਵਾ ਮੁਕਤ

ਕਪੂਰਥਲਾ, 31 ਜਨਵਰੀ (ਅਮਨਜੋਤ ਸਿੰਘ ਵਾਲੀਆ)-ਰਿਟਾਇਰਮੈਂਟ ਦਾ ਪਲ ਹਰ ਕਿਸੇ ਦੇ ਜੀਵਨ ਵਿਚ ਬਹੁਤ ਅਹਿਮ ਹੁੰਦਾ ਹੈ | ਇਹ ਉਹ ਸਮਾਂ ਹੈ ਜਦ ਰਿਟਾਇਰ ਹੋਣ ਵਾਲਾ ਵਿਅਕਤੀ ਅਣਗਿਣਤ ਯਾਦਾਂ ਅਤੇ ਬਹੁਤ ਸਾਰੇ ਤਜਰਬੇ ਆਪਣੇ ਨਾਲ ਸਮੇਟ ਕੇ ਲੈ ਜਾਂਦਾ ਹੈ | ਇਹ ਸ਼ਬਦ ਸਿਵਲ ਸਰਜਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਕਮੇਟੀ ਨੇ ਕਰਵਾਈ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੀ ਯਾਤਰਾ

ਕਪੂਰਥਲਾ, 31 ਜਨਵਰੀ (ਵਿ.ਪ੍ਰ.)-ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕੀ ਕਮੇਟੀ ਵਲੋਂ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਪੂਰਥਲਾ ਤੋਂ ਰਵਾਨਾ ਹੋਈ ਧਾਰਮਿਕ ਯਾਤਰਾ ਦੌਰਾਨ ਸੰਗਤਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਜੂਨੀਅਰ ਸਹਾਇਕ ਸਤੀਸ਼ ਕੁਮਾਰ ਬਹਿਲ ਦੀ ਸੇਵਾ ਮੁਕਤੀ ਸਬੰਧੀ ਸਮਾਗਮ

ਕਪੂਰਥਲਾ, 31 ਜਨਵਰੀ (ਵਿ.ਪ੍ਰ.)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂ ਜੂਨੀਅਰ ਸਹਾਇਕ ਵਜੋਂ ਸੇਵਾ ਮੁਕਤ ਹੋਏ ਸਤੀਸ਼ ਕੁਮਾਰ ਬਹਿਲ ਦੀ ਸੇਵਾ ਮੁਕਤੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ 'ਚ ਪੁਸਤਕ ਪ੍ਰਦਰਸ਼ਨੀ ਲਗਾਈ

ਸੁਲਤਾਨਪੁਰ ਲੋਧੀ, 31 ਜਨਵਰੀ (ਥਿੰਦ, ਹੈਪੀ)-ਬੱਚਿਆਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਮਨੋਰਥ ਨਾਲ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਪੁਸਤਕ ਪ੍ਰਦਰਸ਼ਨੀ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਮੋਟਰਸਾਈਕਲ ਸਮੇਤ ਕਾਬੂ

ਫਗਵਾੜਾ, 31 ਜਨਵਰੀ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਚੋਰੀਆਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਧਾਰਾ 379 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਤਨਾਮਪੁਰਾ ਜਤਿੰਦਰ ...

ਪੂਰੀ ਖ਼ਬਰ »

'ਆਪ' ਦੇ ਇਕ ਹਲਕਾ ਇੰਚਾਰਜ ਅਤੇ ਕੁੱਝ ਹੋਰਾਂ 'ਤੇ ਲਗਾਏ ਹੁੱਲੜਬਾਜ਼ੀ ਕਰਨ ਦੇ ਦੋਸ਼

ਸੁਲਤਾਨਪੁਰ ਲੋਧੀ, 31 ਜਨਵਰੀ (ਨਰੇਸ਼ ਹੈਪੀ, ਥਿੰਦ)-ਨਜ਼ਦੀਕੀ ਪਿੰਡ ਮੈਰੀਪੁਰ ਨਿਵਾਸੀ ਕੁਲਵਿੰਦਰ ਸਿੰਘ ਸੋਢੀ ਅਤੇ ਉਨ੍ਹਾਂ ਦੇ ਲੜਕੇ ਹਰਪ੍ਰੀਤ ਸਿੰਘ ਨੇ ਸਥਾਨਕ ਪੈੱ੍ਰਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਏ ਕਿ ਬੀਤੀ ਦੇਰ ਸ਼ਾਮ ਆਮ ...

ਪੂਰੀ ਖ਼ਬਰ »

ਜਗਪਾਲਪੁਰ ਵਿਖੇ ਧੀਆਂ ਦੀ ਲੋਹੜੀ ਸੰਬੰਧੀ ਸਮਾਗਮ ਕਰਵਾਇਆ

ਫਗਵਾੜਾ, 31 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕੀ ਪਿੰਡ ਜਗਪਾਲ ਪੁਰ ਵਿਖੇ ਇਸ ਵਾਰ ਧੀਆਂ ਬਚਾਓ ਲੋਹੜੀ ਮਨਾਓ ਦੇ ਬੈਨਰ ਹੇਠ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਕੈਨੇਡਾ ਅਤੇ ਕਾਰਜਕਾਰੀ ...

ਪੂਰੀ ਖ਼ਬਰ »

ਐਸ.ਡੀ.ਐਮ. ਸੰਜੀਵ ਸ਼ਰਮਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਭੁਲੱਥ, 31 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ 'ਚ ਐਸ.ਡੀ.ਐਮ. ਭੁਲੱਥ ਸੰਜੀਵ ਸ਼ਰਮਾ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ | ਇਸ ਮੌਕੇ ਪਿੰਡ ਦੇ ਕੁੱਝ ਮਸਲਿਆਂ ਦਾ ਮੌਕੇ 'ਤੇ ਨਿਪਟਾਰਾ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਸੜਕਾਂ 'ਤੇ ਆਇਆ ਛੱਪੜ ਦਾ ਗੰਦਾ ਪਾਣੀ

ਨਡਾਲਾ, 31 ਜਨਵਰੀ (ਮਨਜਿੰਦਰ ਸਿੰਘ ਮਾਨ)-ਬਸੰਤ ਰੁੱਤ ਦੀ ਪਹਿਲੀ ਬਰਸਾਤ ਨੇ ਨਡਾਲਾ ਵਿਚ ਮੁਸੀਬਤਾਂ ਦੇ ਪਹਾੜ ਖੜੇ ਕਰ ਦਿੱਤੇ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿੱਥੇ ਛੱਪੜ ਦਾ ਗੰਦਾ ਪਾਣੀ ਸੜਕਾਂ 'ਤੇ ਆ ਗਿਆ ਉੱਥੇ ਸਵੇਰੇ ਤੜਕਸਾਰ 6 ਵਜੇ ਇਲਾਕੇ ਦੀ ਬਿਜਲੀ ਵੀ ...

ਪੂਰੀ ਖ਼ਬਰ »

ਜੀਓ ਕੰਪਨੀ ਦੇ ਇੰਟਰਨੈੱਟ ਦੀ ਸਪੀਡ ਘੱਟ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ

ਢਿਲਵਾਂ, 31 ਜਨਵਰੀ (ਪ੍ਰਵੀਨ, ਸੁਖੀਜਾ)-ਇੱਕ ਪਾਸੇ ਜਿੱਥੇ ਮੋਬਾਈਲ ਟੈਲੀਕਾਮ ਕੰਪਨੀਆਂ 'ਚ 5-ਜੀ ਟੈਕਨਾਲੋਜੀ ਨੂੰ ਜਲਦ ਸ਼ੁਰੂ ਕੀਤੇ ਜਾਣ ਦੀ ਹੋੜ ਲੱਗੀ ਹੈ ਉੱਥੇ ਕਈ ਖੇਤਰਾਂ ਵਿਚ ਅਜੇ ਤਾਈਾ 4-ਜੀ ਸੇਵਾਵਾਂ ਵੀ ਚੰਗੀ ਤਰਾਂ ਨਾਲ ਨਹੀਂ ਚੱਲ ਰਹੀਆਂ ਕੁੱਝ ਇਸੇ ਤਰ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਸੜਕਾਂ 'ਤੇ ਆਇਆ ਛੱਪੜ ਦਾ ਗੰਦਾ ਪਾਣੀ

ਨਡਾਲਾ, 31 ਜਨਵਰੀ (ਮਨਜਿੰਦਰ ਸਿੰਘ ਮਾਨ)-ਬਸੰਤ ਰੁੱਤ ਦੀ ਪਹਿਲੀ ਬਰਸਾਤ ਨੇ ਨਡਾਲਾ ਵਿਚ ਮੁਸੀਬਤਾਂ ਦੇ ਪਹਾੜ ਖੜੇ ਕਰ ਦਿੱਤੇ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿੱਥੇ ਛੱਪੜ ਦਾ ਗੰਦਾ ਪਾਣੀ ਸੜਕਾਂ 'ਤੇ ਆ ਗਿਆ ਉੱਥੇ ਸਵੇਰੇ ਤੜਕਸਾਰ 6 ਵਜੇ ਇਲਾਕੇ ਦੀ ਬਿਜਲੀ ਵੀ ...

ਪੂਰੀ ਖ਼ਬਰ »

ਪ੍ਰਮੋਟ ਹੋਏ ਅਧਿਆਪਕਾਂ ਨੂੰ ਤੁਰੰਤ ਉਨ੍ਹਾਂ ਦੇ ਨਵੇਂ ਸਕੂਲਾਂ ਵਿਚ ਭੇਜੇ ਜਾਣ ਦੀ ਮੰਗ

ਸੁਲਤਾਨਪੁਰ ਲੋਧੀ, 31 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਸੁਖਚੈਨ ਸਿੰਘ ਬੱਧਣ ਦੀ ਅਗਵਾਈ ਹੇਠ ਇੱਥੇ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਇਕੱਤਰ ਯੂਨੀਅਨ ਆਗੂਆਂ ਨੇ ਅਧਿਆਪਕਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਭਾਅਜਪਾ ਨੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਕੱਢਿਆ ਮੋਮਬੱਤੀ ਮਾਰਚ

ਕਪੂਰਥਲਾ, 31 ਜਨਵਰੀ (ਵਿ.ਪ੍ਰ.)-ਭਾਰਤੀਆ ਆਮ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਧਾਰੀਵਾਲ ਦੀ ਪ੍ਰਧਾਨਗੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਜਲੋਖਾਨਾ ਚੌਂਕ ਤੋਂ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਵਿਧਾਇਕ ਧਾਲੀਵਾਲ ਦੇ ਗ੍ਰਹਿ ਵਿਖੇ ਝੰਡਾ ਲਹਿਰਾਇਆ

ਫਗਵਾੜਾ, 31 ਜਨਵਰੀ (ਹਰਜੋਤ ਸਿੰਘ ਚਾਨਾ)-'ਭਾਰਤ ਜੋੜੋ ਯਾਤਰਾ' ਦੇ ਪਹਿਲੇ ਪੜਾਅ ਦੇ ਸੰਪੂਰਨ ਹੋਣ 'ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ...

ਪੂਰੀ ਖ਼ਬਰ »

ਬੀ.ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਡਡਵਿੰਡੀ, 31 ਜਨਵਰੀ (ਦਿਲਬਾਗ ਸਿੰਘ ਝੰਡ)- ਬੀ. ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਵਾੜਾ ਜੋਧ ਸਿੰਘ ਵਿਖੇ ਪਿ੍ੰਸੀਪਲ ਨਿਤੀਮਾ ਪੂਰੀ ਦੀ ਅਗਵਾਈ 'ਚ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 31 ਜਨਵਰੀ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਸਬ ਡਵੀਜ਼ਨ ਅੰਦਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਇਕ ਨੌਜਵਾਨ ਨੂੰ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ...

ਪੂਰੀ ਖ਼ਬਰ »

66 ਵਾਂ ਕਬੱਡੀ ਕੱਪ 9 ਤੋਂ

ਨਡਾਲਾ, 31 ਜਨਵਰੀ (ਮਾਨ)-ਦਸਮੇਸ਼ ਸਪੋਰਟਸ ਕਲੱਬ ਰਜਿ: ਅਤੇ ਐਨ.ਆਰ.ਆਈ ਲੱਖਣ ਕੇ ਪੱਡਾ ਵਲੋਂ 66ਵਾਂ ਕਬੱਡੀ ਕੱਪ 9, 10 ਅਤੇ 11 ਫਰਵਰੀ ਨੂੰ ਧੂਮ-ਧਾਮ ਨਾਲ ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਤੇ ਮਾਰਕੀਟ ਕਮੇਟੀ ਢਿਲਵਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX