ਤਾਜਾ ਖ਼ਬਰਾਂ


ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  10 minutes ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  16 minutes ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  30 minutes ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  50 minutes ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 1 hour ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 1 hour ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 2 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 2 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 3 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 3 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 3 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 3 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 10 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹੰਸਲੀ ਕਿਨਾਰੇ ਮੁੜ ਲੱਗਣ ਲੱਗੇ ਕੂੜੇ ਦੇ ਵੱਡੇ ਢੇਰ, ਵਿਕਾਸ ਕਾਰਜਾਂ ਨੂੰ ਲੱਗੀ ਬਰੇਕ

ਬਟਾਲਾ, 1 ਫਰਵਰੀ (ਬੁੱਟਰ)- ਬਟਾਲਾ 'ਚੋਂ ਲੰਘਦੇ ਹੰਸਲੀ ਨਾਲੇ ਦੇ ਕਿਨਾਰਿਆਂ ਦਾ ਸੁੰਦਰੀਕਰਨ ਕਰਨ ਲਈ ਪਿਛਲੀ ਕਾਂਗਰਸ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਜਿੱੱਥੇ ਹੰਸਲੀ ਨੂੰ ਪੱਕਾ ਕੀਤਾ ਗਿਆ ਸੀ, ਉੱਥੇ ਹੰਸਲੀ ਦੇ ਨਾਲ ਸੜਕ ਨੂੰ ਚੌੜਾ ਕਰਨ ਤੋਂ ਇਲਾਵਾ ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਤੇ ਕਿਨਾਰਿਆਂ 'ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਲੋਹੇ ਦੀ ਰੇਿਲੰਗ ਵੀ ਲਗਾਈ ਗਈ ਹੈ, ਪ੍ਰੰਤੂ ਚਲਦੇ ਕੰਮ ਦੌਰਾਨ ਸਰਕਾਰ ਬਦਲਣ ਕਰ ਕੇ ਇਥੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਰੇਕਾਂ ਲੱਗ ਗਈਆਂ ਹਨ, ਜਿਸ ਕਰਕੇ ਸਟਰੀਟ ਲਾਈਟਾਂ ਤਾਂ ਲੱਗ ਚੁੱਕੀਆਂ ਹਨ, ਪਰ ਅਜੇ ਤੱਕ ਜਗਾਈਆਂ ਨਹੀਂ ਗਈਆਂ ਤੇ ਕਈਆਂ ਥਾਵਾਂ 'ਤੇ ਲਾਈਟਾਂ ਅਜੇ ਵੀ ਨਹੀਂ ਲੱਗ ਸਕੀਆਂ | ਸੜਕ ਚੌੜੀ ਤਾਂ ਹੋ ਗਈ, ਪਰ ਪਹਿਲਾਂ ਪੱਕਾ ਰਸਤਾ ਹੀ ਅਜੇ ਵਰਤੋਂ ਵਿਚ ਆ ਰਿਹਾ ਹੈ, ਜਦਕਿ ਬਹੁਤਾ ਕੱਚਾ ਰਸਤਾ ਅੱਜ ਵੀ ਲੋਕਾਂ ਦੇ ਲੰਘਣ ਲਈ ਸਹਾਈ ਨਹੀਂ ਹੋ ਰਿਹਾ | ਸਗੋਂ ਬਰਸਾਤਾਂ ਦੇ ਦਿਨਾਂ 'ਚ ਇੱਥੋਂ ਚਿੱਕੜ ਨਿਕਲੀ ਕੇ ਸਾਰੀ ਸੜਕ 'ਤੇ ਆ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਲੰਘਣ ਸਮੇਂ ਵੱਡੀ ਮੁਸ਼ਕਿਲ ਆਉਂਦੀ ਹੈ | ਹੁਣ ਹਾਲਾਤ ਇਹ ਵੀ ਬਣ ਚੁੱਕੇ ਹਨ ਕਿ ਸੜਕ ਦੇ ਕਿਨਾਰੇ 'ਤੇ ਗੰਦਗੀ ਦੇ ਵੱਡੇ ਢੇਰ ਮੁੜ ਤੋਂ ਲੱਗਣੇ ਸ਼ੁਰੂ ਹੋ ਗਏ ਹਨ | ਇਹ ਢੇਰ ਗੁਰਦੁਆਰਾ ਅਰਬਨ ਅਸਟੇਟ ਤੋਂ ਲੈ ਕੇ ਸੰਤ ਫਰਾਂਸਿਸ ਸਕੂਲ ਤੱਕ ਹੰਸਲੀ ਕਿਨਾਰੇ ਲੱਗੇ ਹੋਏ ਹਨ | ਇਹ ਢੇਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਰੇਹੜੀਆਂ 'ਤੇ ਕੂੜਾ ਚੁੱਕ ਕੇ ਲਿਆਉਂਦੇ ਵਿਅਕਤੀਆਂ ਦੇ ਨਾਲ-ਨਾਲ ਆਮ ਲੋਕ ਵੀ ਆਪਣੇ ਵਾਹਨਾਂ 'ਤੇ ਬੋਰਿਆਂ 'ਚ ਜਾਂ ਲਿਫ਼ਾਫ਼ਿਆਂ 'ਚ ਪਾ ਕੇ ਇੱਥੇ ਸੁੱਟ ਜਾਂਦੇ ਹਨ, ਜਿਨ੍ਹਾਂ ਨੂੰ ਰੋਕਣ ਵਾਲਾ ਕੋਈ ਨਹੀਂ | ਇੱਥੋਂ ਤੱਕ ਕਿ ਸਾਫ ਹੋਈ ਹੰਸਲੀ ਦੇ 'ਚ ਵੀ ਇਹ ਗੰਦਗੀ ਸੁੱਟਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਹ ਵੀ ਦੱਸਣਯੋਗ ਹੈ ਕਿ ਜਦੋਂ ਇਹ ਢੇਰ ਵੱਡੇ ਹੁੰਦੇ ਹਨ ਤਾਂ ਇੱਥੇ ਜਮ੍ਹਾਂ ਹੋਇਆ ਲਿਫ਼ਾਫ਼ਿਆਂ ਤੇ ਗੰਦਗੀ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਸੜਕ 'ਤੇ ਧੂੰਆਂ ਹੀ ਧੂੰਆਂ ਹੋ ਜਾਂਦਾ ਹੈ, ਜਿਸ ਨਾਲ ਸੜਕ ਤੋਂ ਲੰਘਦੇ ਰਾਹਗੀਰਾਂ ਤੇ ਸਕੂਲ ਜਾਂਦੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਮਹਣਾ ਕਰਨਾ ਪੈਂਦਾ ਹੈ | ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸ਼ਨ ਅਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਇੱਥੇ ਗੰਦਗੀ ਸੁੱਟਦੇ ਲੋਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚੌੜੀ ਕੀਤੀ ਸਾਰੀ ਸੜਕ ਨੂੰ ਬਣਾਉਣ ਦੇ ਨਾਲ-ਨਾਲ ਸਾਰੀਆਂ ਸਟਰੀਟ ਲਾਈਟਾਂ ਲਗਾ ਕੇ ਚਾਲੂ ਕੀਤੀਆਂ ਜਾਣ ਤਾਂ ਜੋ ਇਸ ਰਸਤੇ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਸਕੇ ਅਤੇ ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਕੰਮ ਪੂਰਾ ਹੋ ਸਕੇ |

ਦਰਸ਼ਨ ਸਥਾਨ ਕਰਤਾਰਪੁਰ 'ਤੇ ਖੁੱਲ੍ਹੇ ਲਾਂਘੇ ਲਈ ਅਰਦਾਸ

ਡੇਰਾ ਬਾਬਾ ਨਾਨਕ, 1 ਫਰਵਰੀ (ਅਵਤਾਰ ਸਿੰਘ ਰੰਧਾਵਾ)- ਅੱਜ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਰੀਡੋਰ ਨੇੜੇ ਬਣੇ ਕਰਤਾਰਪੁਰ ਦਰਸ਼ਨ ਸਥਾਨ 'ਤੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਅਤੇ ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਰਾਸ਼ਟਰੀ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਕਲਾਨੌਰ ਖੇਤਰ ਦੇ 'ਆਪ' ਵਰਕਰਾਂ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੇਖਵਾਂ ਦਾ ਸਵਾਗਤ

ਕਲਾਨੌਰ, 1 ਫਰਵਰੀ (ਪੁਰੇਵਾਲ)- ਆਮ ਆਦਮੀ ਪਾਰਟੀ ਵਲੋਂ ਨਵੀਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਥਾਪਣ 'ਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਪਾਹੁਲ ਪ੍ਰਤਾਪ ਸਿੰਘ ਤੇ ਪ੍ਰਗੀਤ ਕੌਰ ਦੀਆਂ 4 ਕਿਤਾਬਾਂ ਲਾਇਬ੍ਰੇਰੀਆਂ ਲਈ ਚੁਣੀਆਂ

ਬਟਾਲਾ, 1 ਫਰਵਰੀ (ਕਾਹਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਲਾਇਬਰੇਰੀਆਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਮਿਆਰੀ ਕਿਤਾਬਾਂ ਦੀ ਚੋਣ ਕਰਨ ਲਈ ਰਾਜ ਪੱਧਰ 'ਤੇ ਕਮੇਟੀ ਬਣਾਈ ਗਈ ਸੀ, ਜਿਸ ਵਲੋਂ ਹੋਰ ਵਿਦਵਾਨ ਲੇਖਕਾਂ ਦੇ ਨਾਲ-ਨਾਲ ਸੰਤ ...

ਪੂਰੀ ਖ਼ਬਰ »

ਦੋ ਕਾਰਾਂ ਵਿਚਕਾਰ ਹੋਈ ਟੱਕਰ, ਲੱਗੀਆਂ ਗੰਭੀਰ ਸੱਟਾਂ

ਅਲੀਵਾਲ, 1 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)- ਕਰੀਬ 6 ਵਜੇ ਸ਼ਾਮ ਨੂੰ ਆਲਟੋ ਤੇ ਸਵਿਫਟ ਕਾਰਾਂ ਵਿਚਕਾਰ ਹੋਈ ਟੱਕਰ, ਜਿਸ ਵਿਚ ਹਰਪ੍ਰੀਤ ਸਿੰਘ ਕਰੀਬ (30 ਸਾਲ) ਪੁੱਤਰ ਅਰਜੁਨ ਸਿੰਘ ਵਾਸੀ ਲੱਖੋਵਾਲ ਤੇ ਉਸ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਹਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਪਲਟੂਨ ਪੁਲ ਦਾ ਰੈਂਪ ਰੁੜਿ੍ਹਆ

ਬਹਿਰਾਮਪੁਰ, 1 ਫਰਵਰੀ (ਬਲਬੀਰ ਸਿੰਘ ਕੋਲਾ)- ਬੀਤੇ ਸਮੇਂ ਵਿਚ ਮੀਂਹ ਪੈਣ ਨਾਲ ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣੇ ਪਲਟੂਨ ਪੁਲ ਦਾ ਅਗਲਾ ਹਿੱਸਾ ਪਾਣੀ ਵਿਚ ਰੁੜ੍ਹ ਜਾਣ ਕਰਕੇ ਲੋਕਾਂ ਨੰੂ ਆਰ-ਪਾਰ ਲੰਘਣ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਸੂਬਾ ਪੱਧਰੀ ਧਾਰਮਿਕ ਪ੍ਰੀਖਿਆ 'ਚੋਂ ਸਨਮਾਨਿਤ

ਬਟਾਲਾ, 1 ਫਰਵਰੀ (ਕਾਹਲੋਂ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਗਿਆਰਵੀਂ ਅਤੇ ਰਮਨਪ੍ਰੀਤ ਕੌਰ ਗਿਆਰਵੀਂ ਨੂੰ ਨੈਤਿਕ ਸਿੱਖਿਆ ਦੇ ਨੁਮਾਇੰਦੇ ਸ: ਚਰਨਜੀਤ ਸਿੰਘ ਅਤੇ ਸ: ਕਰਨੈਲ ਸਿੰਘ ਨੇ ਪੰਜਾਬ ਪੱਧਰੀ ਧਾਰਮਿਕ ...

ਪੂਰੀ ਖ਼ਬਰ »

ਸਹਾਏਪੁਰ ਤੋਂ ਦੋ ਬੱਕਰੀਆਂ ਤੇ ਖੇਤੀ ਸੰਦ ਚੋਰੀ

ਘੱਲੂਘਾਰਾ ਸਾਹਿਬ, 1 ਫਰਵਰੀ (ਮਿਨਹਾਸ)- ਕਾਹਨੂੰਵਾਨ ਥਾਣੇ ਅਧੀਨ ਪੈਂਦੇ ਇਲਾਕਿਆਂ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਬੀਤੇ ਦਿਨੀਂ ਸਹਾਏਪੁਰ ਦੇ ਕਿਸਾਨ ਦੀ ਮੋਟਰ ਤੋਂ ਚੋਰੀ ਤੋ ਬਾਅਦ ਦੁਬਾਰਾ ਪਿੰਡ ਸਹਾਏਪੁਰ ਹੀ ਚੋਰੀ ਦੀ ਵਾਰਦਾਤ ਨੂੰ ...

ਪੂਰੀ ਖ਼ਬਰ »

ਨੌਜਵਾਨ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਅੱਜ-ਏ.ਡੀ.ਸੀ.

ਗੁਰਦਾਸਪੁਰ, 1 ਫਰਵਰੀ (ਆਰਿਫ਼)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਦੇ ਆਦੇਸ਼ਾਂ ਅਨੁਸਾਰ ਚੋਣਾਂ ਵਿਚ ਯੁਵਕਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ 18 ਸਾਲ ਤੋਂ ਵਧੇਰੇ ਉਮਰ ਦੇ ਨੌਜਵਾਨਾਂ ਦੀ 100 ਪ੍ਰਤੀਸ਼ਤ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ 'ਮਾਨਸਿਕ ਸਿਹਤ 'ਤੇ ਧਿਆਨ' ਵਿਸ਼ੇ 'ਤੇ ਗੱਲਬਾਤ

ਬਟਾਲਾ, 1 ਫਰਵਰੀ (ਕਾਹਲੋਂ)- ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅਸ਼ਵਨੀ ਕਾਂਸਰਾ ਦੀ ਅਗਵਾਈ ਤੇ ਐੱਚ.ਆਰ.ਡੀ. ਕਮੇਟੀ ਦੇ ਕਨਵੀਨਰ ਡਾ. ਅਮਿਤਾ ਦੇ ਸਹਿਯੋਗ ਨਾਲ 'ਮਾਨਸਿਕ ਸਿਹਤ 'ਤੇ ਧਿਆਨ' ਵਿਸ਼ੇ 'ਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ 'ਤੇ ਮਾਮਲਾ ਦਰਜ

ਕਾਦੀਆਂ, 1 ਫਰਵਰੀ (ਯਾਦਵਿੰਦਰ ਸਿੰਘ)- ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਕਾਦੀਆ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਕਾਦੀਆਂ ਦੇ ਮੁਨਸ਼ੀ ਰਜਿੰਦਰ ਸਿੰਘ, ਏ. ਐਸ. ਆਈ. ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੀ ...

ਪੂਰੀ ਖ਼ਬਰ »

10 ਲੱਖ 30 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਸਰਪੰਚ ਭੂੰਡੋਵਾਲ ਸਮੇਤ 2 ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 1 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)- ਪਿੰਡ ਭੂੰਡੋਵਾਲ ਦੇ ਮੌਜੂਦਾ ਸਰਪੰਚ ਵਲੋਂ ਅਨੋਖੇ ਢੰਗ ਨਾਲ ਕਰੀਬੀ ਸੱਜਣ ਨਾਲ ਲੱਖਾਂ ਦੀ ਮਾਰੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਸਰਪੰਚ ਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸੁਖਮਨੀ ਪਬਲਿਕ ਸਕੂਲ ਚਾਕਾਂਵਾਲੀ ਦੇ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਡੇਰਾ ਬਾਬਾ ਨਾਨਕ, 1 ਫਰਵਰੀ (ਵਿਜੇ ਸ਼ਰਮਾ)- ਸੁਖਮਨੀ ਪਬਲਿਕ ਐਂਡ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਪ੍ਰੀਖਿਆ 'ਚ ਵੱਡੀਆਂ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਗੁਰਦਾਸਪੁਰ, 1 ਫਰਵਰੀ (ਆਰਿਫ਼)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਡਾ: ਅਮਨਦੀਪ ਕੌਰ, ਡਾ: ਪਿ੍ੰਸਪਾਲ ਸਿੰਘ ਤੇ ਅਧਿਆਪਕ ਰਵਿੰਦਰ ਸਿੰਘ ਦੀ ਅਗਵਾਈ ਹੇਠ ਸਲਾਨਾ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਤਹਿਸੀਲਦਾਰ ਤਰਸੇਮ ਸਿੰਘ ਮੁਕੇਰੀਆਂ ਤਹਿਸੀਲਦਾਰ ਰਾਜ ...

ਪੂਰੀ ਖ਼ਬਰ »

ਪਿੰਡ ਕਰਾਲ ਤੇ ਗੁਨੋਪੁਰ ਵਿਚਕਾਰ ਸੇਮ ਨਹਿਰ 'ਤੇ ਪੁਲ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 1 ਫਰਵਰੀ (ਅਸ਼ੋਕ ਸ਼ਰਮਾ)- ਪਿੰਡ ਕਰਾਲ ਤੇ ਗੁਨੋਪੁਰ ਵਿਚਕਾਰ ਪੈਂਦੀ ਸੇਮ ਨਹਿਰ 'ਤੇ 1988 ਦੇ ਹੜ੍ਹਾਂ ਦੌਰਾਨ ਪੁਲ ਰੁੜ੍ਹ ਗਿਆ ਸੀ ਅਤੇ ਉਸ ਤੋਂ ਬਾਅਦ ਪੁਲ ਦੀ ਉਸਾਰੀ ਨਹੀਂ ਹੋਈ | ਜਿਸ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ 'ਚੋਂ ਲੰਘਣਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਬ੍ਰਾਂਚ ਸ਼ਾਹਪੁਰ ਜਾਜਨ ਵਿਖੇ ਚੋਰ ਵਲੋਂ ਚੋਰੀ ਦੀ ਕੋਸ਼ਿਸ਼

ਡੇਰਾ ਬਾਬਾ ਨਾਨਕ, 1 ਫਰਵਰੀ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਵਿਚ ਪਿਛਲੇ ਲੰਬੇ ਸਮੇਂ ਤੋਂ ਚਲਦੀ ਆ ਰਹੀ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਵਲੋਂ ਕੀਤੀ ਗਈ ਘਟਨਾ ਸੀ. ਸੀ. ਟੀ. ਵੀ. ...

ਪੂਰੀ ਖ਼ਬਰ »

ਭਾਕਿਊ ਏਕਤਾ ਉਗਰਾਹਾਂ ਵਲੋਂ 8 ਨੂੰ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਦੇ ਘਿਰਾਓ ਦੀ ਚਿਤਾਵਨੀ

ਪੁਰਾਣਾ ਸ਼ਾਲਾ, 1 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)- ਦਿਹਾਤੀ ਖੇਤਰ ਦੇ ਥਾਣਿਆਂ ਅਧੀਨ ਆਉਂਦੇ ਵੱਖ-ਵੱਖ ਖੇਤਰਾਂ 'ਚ ਦਿਨ-ਬ-ਦਿਨ ਚੋਰੀ ਦੀਆਂ ਵੱਧ ਚੁੱਕੀਆਂ ਛੋਟੀਆਂ ਤੇ ਵੱਡੀਆਂ ਵਾਰਦਾਤਾਂ ਸਬੰਧੀ ਪੁਲਿਸ ਪ੍ਰਸ਼ਾਸਨ ਦੀ ਬੇਵੱਸੀ ਦੇ ਰਵੱਈਏ ਵੱਲ ਦੇਖ ਆਮ ਲੋਕਾਂ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਸੈਮੀਨਾਰ ਲਗਾਇਆ

ਬਟਾਲਾ, 1 ਫਰਵਰੀ (ਕਾਹਲੋਂ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖੇ ਪ੍ਰਧਾਨ ਮੰਤਰੀ ਮੋਦੀ ਵਲੋਂ ਕਰਵਾਏ ਗਏ 'ਪਰੀਖਿਆ 'ਤੇ ਚਰਚਾ' ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸਕੂਲ ਦੇ 9ਵੀਂ ਤੋਂ ਲੈ ਕੇ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗੀਦਾਰੀ ਲਈ | ਇਸ ਦੌਰਾਨ ...

ਪੂਰੀ ਖ਼ਬਰ »

ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਲਾਲਾ ਲਾਜਪਤ ਰਾਏ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 28 ਜਨਵਰੀ (ਆਰਿਫ਼)-ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਨਰਲ ਸੈਕਟਰੀ ਆਫ਼ ਅਗਰਵਾਲ ਸਭਾ ਬਿ੍ਜ ਭੂਸ਼ਣ ਗੁਪਤਾ ਅਤੇ ...

ਪੂਰੀ ਖ਼ਬਰ »

ਕਾਲਾ ਅਫਗਾਨਾ ਦੇ ਵਿਕਾਸ ਕਾਰਜਾਂ ਲਈ ਪ੍ਰਬੰਧਕ ਲਗਾਇਆ

ਕਾਲਾ ਅਫਗਾਨਾ, 1 ਫਰਵਰੀ (ਅਵਤਾਰ ਸਿੰਘ ਰੰਧਾਵਾ)- ਪਿਛਲੇ ਲੰਮੇ ਸਮੇਂ ਤੋਂ ਗ੍ਰਾਮ ਪੰਚਾਇਤ ਕਾਲਾ ਅਫਗਾਨਾ ਦੇ ਕੋਰਮ ਨੂੰ ਤੋੜਨ ਦੀ ਚੱਲ ਰਹੀ ਕਸ਼ਮਕਸ਼ ਦੌਰਾਨ ਕਾਲਾ ਅਫਗਾਨਾ ਅੰਦਰਲੇ ਵਿਕਾਸ ਕਾਰਜ ਰੁਕੇ ਪਏ ਸਨ | ਇਸ ਸਬੰਧੀ ਅੱਜ ਪਿੰਡ ਕਾਲਾ ਅਫਗਾਨਾ ਦੇ 'ਆਪ' ਆਗੂ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ 'ਚ ਸਮਾਗਮ

ਪੰਜਗਰਾਈਆਂ, 1 ਫਰਵਰੀ (ਬਲਵਿੰਦਰ ਸਿੰਘ)- ਸਥਾਨਕ ਕਸਬੇ ਦੇ ਵਿਦਿਆ ਦੇ ਮੰਦਰ ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੇਯਰ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਚੇਅਰਪਰਸਨ ਅਮਨਦੀਪ ਕੌਰ ਤੇ ਪਿ੍ੰਸੀਪਲ ਗੁਰਦੀਪ ਕੌਰ ਨੇ ਦੱਸਿਆ ਕਿ ਇਸ ਸਮਾਗਮ ਰਾਹੀਂ ਅਸੀਂ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਪੈਸੇ ਜਮ੍ਹਾਂ ਕਰਨ ਦੇ ਨਾਂਅ 'ਤੇ ਆਉਂਦੀਆਂ ਫ਼ੋਨ ਕਾਲ ਤੋਂ ਲੋਕ ਸੁਚੇਤ ਹੋਣ-ਐਡ. ਸਹਾਰੀ

ਕਲਾਨੌਰ, 1 ਫਰਵਰੀ (ਪੁਰੇਵਾਲ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਆਗੂ ਐਡਵੋਕੇਟ ਪ੍ਰਭਜੋਤ ਸਿੰਘ ਸਹਾਰੀ ਨੇ ਗੱਲਬਾਤ ਦੌਰਾਨ ਲੋਕਾਂ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਪੈਸੇ ਖਾਤੇ 'ਚ ਪਾਉਣ ਦੇ ਸੰਦਰਭ 'ਚ ਆਉਣ ਵਾਲੀਆਂ ਕਾਲਾਂ 'ਤੇ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂਆਂ, ਬੂਥ ਇੰਚਾਰਜਾਂ ਤੇ ਸਰਕਲ ਇੰਚਾਰਜਾਂ ਦੀ ਮੀਟਿੰਗ

ਗੁਰਦਾਸਪੁਰ, 1 ਫਰਵਰੀ (ਆਰਿਫ਼)- ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰਾਂ, ਬੂਥ ਇੰਚਾਰਜਾਂ ਅਤੇ ਸਰਕਲ ਇੰਚਾਰਜਾਂ ਵਲੋਂ ਲੋਕ ਸਭਾ ਚੋਣਾਂ ਨੰੂ ਲੈ ਕੇ ਹਲਕਾ ਦੀਨਾਨਗਰ ਦੇ ਇਕ ਰੈਸਟੋਰੈਂਟ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਦੇ ਫਾਉਂਡਰ ਮੈਂਬਰ ਮਾਸਟਰ ਸ਼ਾਮ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ

ਦੀਨਾਨਗਰ, 1 ਫਰਵਰੀ (ਸੋਢੀ/ਸੰਧੂ/ਸ਼ਰਮਾ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀ ਪਿ੍ੰਸੀਪਲ ਰੀਨਾ ਤਲਵਾੜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਾਲ 2022 ਦੌਰਾਨ ਦਰਜਾ ਦੂਜਾ, ਤੀਜਾ ਅਤੇ ਚੌਥਾ ਦੀ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਪਬਲਿਕ ਸਕੂਲ 'ਚ ਬੱਚਿਆਂ ਦਾ ਜਨਮ ਦਿਨ ਮਨਾਇਆ

ਕਿਲ੍ਹਾ ਲਾਲ ਸਿੰਘ, 1 ਫਰਵਰੀ (ਬਲਬੀਰ ਸਿੰਘ)- ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਜਿਨ੍ਹਾਂ ਬੱਚਿਆਂ ਦਾ ਦਸੰਬਰ-ਜਨਵਰੀ ਮਹੀਨੇ ਜਨਮ ਦਿਨ ਸੀ, ਉਨ੍ਹਾਂ ਦੁਆਰਾ ਸਕੂਲ ਵਿਚ ਬੂਟੇ ਲਗਾਏ ਗਏ, ਕੇਕ ਕੱਟਿਆ ਗਿਆ ਅਤੇ ਡਾਂਸ ਕੀਤਾ ਗਿਆ | ਬੱਚਿਆਂ ਨੇ ਸਕੂਲ ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ ਬਿਜਲੀਵਾਲ 'ਚ ਤਿੰਨ ਰੋਜ਼ਾ ਖੇਡ ਸਮਾਗਮ

ਕਿਲ੍ਹਾ ਲਾਲ ਸਿੰਘ, 1 ਫਰਵਰੀ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ 'ਚ ਤਿੰਨ ਰੋਜ਼ਾ ਖੇਡਾਂ ਸਕੂਲ ਪਿ੍ੰ: ਤੇਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ, ਜਿਨ੍ਹਾਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਹਿਲੇ ਦਿਨ ਵਾਲੀਬਾਲ, ...

ਪੂਰੀ ਖ਼ਬਰ »

ਪਿੰਡਾਂ 'ਚ ਹੱਡਾ-ਰੋੜੀ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 1 ਫਰਵਰੀ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਲੋਕਾਂ ਦੀ ਪਿੰਡਾਂ 'ਚ ਸਾਫ਼-ਸੁਥਰੀ ਚਾਰ ਦੀਵਾਰੀ ਵਾਲੇ ਹੱਡਾ-ਰੋੜੀ ਬਣਾਉਣ ਦੀ ਅਹਿਮ ਮੰਗ ਨੇ ਜ਼ੋਰ ਫੜਿਆ ਹੈ | ਇਲਾਕੇ ਦੇ ਸਰਪੰਚ ਤੇ ਸਮਾਜ ਸੇਵੀ ਆਗੂਆਂ ਨੇ ਦੱਸਿਆ ਕਿ ਪਹਿਲਾਂ ਪਿੰਡਾਂ ਦੇ ਬਾਹਰ ਹੱਡਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਤੇ ਸ਼ੁਕਾਂਤ ਬਿਸ਼ਵਾਸ ਨੇ ਤਾਰਾਗੜ੍ਹ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਕਿਲ੍ਹਾ ਲਾਲ ਸਿੰਘ, 1 ਫਰਵਰੀ (ਬਲਬੀਰ ਸਿੰਘ)- ਤਾਰਾਗੜ੍ਹ ਵਿਖੇ ਬਣ ਰਹੇ ਬਾਈਪਾਸ ਨੂੰ ਲੈ ਕੇ ਜਿੱਥੇ ਦੁਕਾਨਦਾਰਾਂ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਨ੍ਹਾਂ ਸਾਰਿਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਉੱਚ ਅਧਿਕਾਰੀਆਂ ਦਾ ਇਕ ਵਫ਼ਦ ...

ਪੂਰੀ ਖ਼ਬਰ »

ਰਾਜੀਵ ਦੁੱਗਲ ਨੂੰ ਜ਼ਿਲ੍ਹੇ ਦਾ ਸਰਬੋਤਮ ਸੁਪਰਵਾਈਜਰ ਦਾ ਐਵਾਰਡ ਮਿਲਿਆ

ਫਤਹਿਗੜ੍ਹ ਚੂੜੀਆਂ, 1 ਫਰਵਰੀ (ਐਮ.ਐਸ. ਫੁੱਲ)-ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਹਲਕਾ ਨੰਬਰ 9 ਫਤਹਿਗੜ੍ਹ ਚੂੜੀਆਂ ਵਿਖੇ ਬਤੌਰ ਸੁਪਰਵਾਈਜਰ ਦੀ ਸੇਵਾ ਨਿਭਾ ਰਹੇ ਰਾਜੀਵ ਦੁੱਗਲ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਸਰਬੋਤਮ ਸੁਪਰਵਾਈਜਰ ਐਵਾਰਡ ਮਿਲਿਆ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX