ਮਲੋਟ, 1 ਫ਼ਰਵਰੀ (ਪਾਟਿਲ)-ਦਿਨੋਂ-ਦਿਨ ਹੋਰ ਖ਼ਸਤਾ ਹੁੰਦੀ ਜਾ ਰਹੀ ਮਲੋਟ-ਮੁਕਤਸਰ ਰੋਡ ਦੇ ਨਵ-ਨਿਰਮਾਣ ਦਾ ਕੰਮ ਇਕ ਵਾਰ ਫ਼ਿਰ ਲਟਕਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੱਖਾਂ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਰਾਜ ਸਭਾ 'ਚ ਵੀ ਇਸ ਸੜਕ ਦਾ ਮੁੱਦਾ ਉਠਾਇਆ ਗਿਆ ਸੀ ਅਤੇ ਉਸ ਉਪਰੰਤ ਚਰਚਾ 'ਚ ਆਏ ਵਣ ਵਿਭਾਗ ਦੇ ਇਕ ਪੱਤਰ ਤੋਂ ਉਕਤ ਸੜਕ ਦੇ ਜਲਦੀ ਨਿਰਮਾਣ ਸ਼ੁਰੂ ਹੋਣ ਦੀ ਆਸ ਬੱਝੀ ਸੀ ਅਤੇ ਉਮੀਦ ਜਤਾਈ ਜਾ ਰਹੀ ਸੀ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਉਕਤ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਪਰ ਜਨਵਰੀ ਦਾ ਮਹੀਨਾ ਪੂਰਾ ਬੀਤ ਜਾਣ ਦੇ ਬਾਵਜੂਦ ਵੀ ਸੜਕ ਦੇ ਨਿਰਮਾਣ ਸੰਬੰਧੀ ਕੋਈ ਹਲਚਲ ਨਜ਼ਰ ਨਹੀਂ ਆ ਰਹੀ। ਇਸ ਸੜਕ ਜ਼ਰੀਏ ਲੰਘਦੇ ਹਰ ਰਾਹਗੀਰ ਨੂੰ ਆਪਣੀ ਜਾਨ-ਮਾਲ ਦੀ ਫ਼ਿਕਰ ਸਤਾਉਣ ਲੱਗਦੀ ਹੈ। ਇਸ ਸੰਬੰਧੀ ਅੱਜ ਸਮੂਹ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸਿਟੀ ਵਿਕਾਸ ਮੰਚ ਮਲੋਟ ਦੀ ਹੋਈ ਮੀਟਿੰਗ 'ਚ ਰੋਸ ਧਰਨਾ ਦੇਣ ਦਾ ਫ਼ੈਸਲਾ ਲਿਆ ਹੈ। ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਇਸ ਸੜਕ ਸੰਬੰਧੀ ਅਨੇਕਾਂ ਹੀ ਮੰਗ ਪੱਤਰ ਸਮੇਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਖ਼ਿਲਾਫ਼ ਪਹਿਲਾਂ 26 ਦਸੰਬਰ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਜਦ ਸੜਕ ਦੇ ਨਿਰਮਾਣ ਲਈ ਉਮੀਦ ਦੀ ਕਿਰਨ ਦਿਖਾਈ ਦੇਣ ਲੱਗੀ, ਤਾਂ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਇਸ ਸੜਕ ਦਾ ਕੰਮ ਇਕ ਵਾਰ ਫ਼ਿਰ ਠੰਢੇ ਬਸਤੇ ਪਾ ਦਿੱਤਾ ਗਿਆ ਹੈ, ਜਿਸ ਦੇ ਰੋਸ ਵਜੋਂ 20 ਫ਼ਰਵਰੀ ਨੂੰ ਮੁਕਤਸਰ ਰੋਡ 'ਤੇ ਸੇਤੀਆ ਢਾਬੇ ਦੇ ਸਾਹਮਣੇ ਪੀ.ਡਬਲਿਊ.ਡੀ. ਦਫ਼ਤਰ ਦੇ ਨੇੜੇ ਸਵੇਰੇ 10:30 ਤੋਂ ਦੁਪਹਿਰ 3 ਵਜੇ ਤੱਕ ਸ਼ਾਂਤਮਈ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਡਾ: ਗਿੱਲ ਨੇ ਵੱਖ-ਵੱਖ ਯੂਨੀਅਨਾਂ, ਵਪਾਰਕ ਜਥੇਬੰਦੀਆਂ ਅਤੇ ਹਰ ਉਸ ਨਾਗਰਿਕ ਨੂੰ ਇਸ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਰਪ੍ਰਸਤ ਮਾਸਟਰ ਦਰਸ਼ਨ ਲਾਲ ਕਾਂਸਲ, ਜਨਰਲ ਸਕੱਤਰ ਦੇਵ ਰਾਜ ਗਰਗ, ਖ਼ਜ਼ਾਨਚੀ ਦੇਸਰਾਜ ਸਿੰਘ, ਸਰੂਪ ਸਿੰਘ, ਕਸ਼ਮੀਰ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਗਿੱਲ, ਕੁਲਵੰਤ ਰਾਏ ਹਾਂਡਾ, ਜਗਜੀਤ ਸਿੰਘ, ਮਾਸਟਰ ਹਿੰਮਤ ਸਿੰਘ, ਪ੍ਰਿੰਥੀ ਸਿੰਘ ਮਾਨ, ਹਰਮੰਦਰ ਸਿੰਘ ਹਰੀ, ਉਮੇਸ਼ ਨਾਗਪਾਲ, ਮਨਜੀਤ ਸਿੰਘ, ਸੁਖਮੰਦਰ ਸਿੰਘ ਤੇ ਹਾਜ਼ਰ ਸਨ।
ਜੈਤੋ, 1 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਿਜਲੀ ਵਿਭਾਗ ਦੇ ਖੰਡਰ ਬਣੇ ਹੋਏ ਕੁਆਰਟਰਾਂ ਵਿਚੋਂ ਇਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਮਿਲਣ ਦਾ ਪਤਾ ਲੱਗਿਆ ਹੈ, ਜਿਸ ਦੀ ਜਾਣਕਾਰੀ ਚੜ੍ਹਦੀ ਕਲਾ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਮੁੱਖ ਸੇਵਾਦਾਰ ਮੀਤ ਸਿੰਘ ...
ਚੰਡੀਗੜ੍ਹ, 1 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਕਰਮ ਲਾਡੀ (31) ਤੇ ਰਮਨ (24) ਨਾ ਦੀ ਨਵ-ਵਿਆਹੁਤਾ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਦੋਵਾਂ ਦੀ ਗਿ੍ਫ਼ਤਾਰੀ ਨਾਲ ਪੁਲਿਸ ਨੇ ਝਪਟਮਾਰੀ ਦੇ ਦੋ ...
ਦੋਦਾ, 1 ਫ਼ਰਵਰੀ (ਰਵੀਪਾਲ)-ਬਠਿੰਡਾ-ਸ੍ਰ੍ਰੀ ਮੁਕਤਸਰ ਸਾਹਿਬ ਮੇਨ ਸੜਕ 'ਤੇ ਪਿੰਡ ਦੋਦਾ ਦੇ ਕਾਉਣੀ ਮੋੜ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜੱਗਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਦੋਦਾ ਆਪਣੇ ਮੋਟਰਸਾਈਕਲ 'ਤੇ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਦੀ ਅਗਵਾਈ ਤੇ ਨÏਜਵਾਨ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ (ਚੜੇ੍ਹਵਣ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ...
ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਸਾਦਿਕ ਤੋਂ ਕਿੰਗਰਾ ਜਾਂਦੀ ਸੜਕ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ...
ਬਾਜਾਖਾਨਾ, 1 ਫ਼ਰਵਰੀ (ਜੀਵਨ ਗਰਗ)-ਪਿੰਡ ਰੋਮਾਣਾ ਅਜੀਤ ਸਿੰਘ ਦੇ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਸੰਚਾਲਕ ਡਾ. ਰਣਬੀਰ ਸਿੰਘ ਕਿੰਗਰਾ ਤੇ ਪਿੰ੍ਰਸੀਪਲ ਇੰਦਰਜੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦਾ ਸਾਲਾਨਾ ਸਮਾਗਮ 'ਰਿਸ਼ਮਾਂ' ਕਰਵਾਇਆ ਗਿਆ | ...
ਮੰਡੀ ਕਿੱਲਿਆਂਵਾਲੀ, 1 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਸਥਾਨਕ ਕਸਬੇ ਵਿਚ ਪੀਣ ਦਾ ਪਾਣੀ ਵੀ ਮੰਦੀ ਹਾਲਤ ਸੀਵਰੇਜ਼ ਵਿਵਸਥਾ ਦੀ ਮਾਰ ਹੇਠਾਂ ਆ ਗਿਆ ਹੈ | ਪਿਛਲੇ ਕਰੀਬ ਡੇਢ ਹਫ਼ਤੇ ਤੋਂ ਦਸਮੇਸ਼ ਨਗਰ ਖੇਤਰ ਵਿਚ ਸੀਵਰੇਜ਼ ਦਾ ਦੂਸ਼ਿਤ ਪਾਣੀ ਸਪਲਾਈ ਹੋ ਰਿਹਾ ਹੈ, ਜਿਸ ...
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਹਰਮਹਿੰਦਰ ਪਾਲ)-ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਲਾ ਸਿੰਘ ਵਾਸੀ ਮੋੜ ਰੋਡ ...
ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਆਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ...
ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ 'ਚ ਕੰਧ ਉਪਰੋਂ ਦੀ ਪਾਬੰਦੀਸ਼ੁਦਾ ਸਮਗਰੀ ਦੇ ਪੈਕੇਟ ਸੁੱਟਣ ਆਏ ਇਕ ਵਿਅਕਤੀਆਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਦੋਂ ਕਿ ਉਸ ਦਾ ਸਾਥੀ ਮੌਕੇ ਤੋਂ ਭੱਜ ...
ਫ਼ਰੀਦਕੋਟ, 1 ਫ਼ਰਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਸਥਾਨਕ ਜੁਬਲੀ ਚੌਂਕ ਦੇ ਨੇੜੇ ਲਗਾਏ ਰੋਟਰੀ ਲੋਗੋ ਦੀ ਲੋੜੀਂਦੀ ਮੁਰੰਮਤ ਕਰਕੇ ਅਤੇ ਉਸ ਨੂੰ ਰੰਗ-ਰੋਗਨ ਕਰਕੇ ਨਵਾਂ ਰੂਪ ਪ੍ਰਦਾਨ ਕੀਤਾ ਗਿਆ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਕੁਸ਼ਟ ਰੋਗ ਨੂੰ ਖ਼ਤਮ ਕਰਨ ਲਈ ਚਲਾਏ ਜਾ ਰਹੇ ਲੈਪਰੋਸੀ ਈਰੈਡੀਕੇਸ਼ਨ ਪ੍ਰੋਗਰਾਮ ਅਧੀਨ ਵਿਸ਼ਵ ਕੁਸ਼ਟ ਰੋਗ ਦਿਵਸ ਦੇ ਸੰਬੰਧ ਵਿਚ ਡਾ: ਰੰਜੂ ਸਿੰਗਲਾ ਸਿਵਲ ਸਰਜਨ ਦੀ ਅਗਵਾਈ ਹੇਠ ਕੁਸ਼ਟ ...
ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਕਮ ਚੇਅਰਮੈਨ ਦੀ ਪ੍ਰਧਾਨਗੀ ਹੇਠ ਡਾ. ਬੀ. ਆਰ. ਅੰਬੇਦਕਰ ਭਵਨ ਵਿਖੇ ਹੋਈ | ਇਸ ਮੀਟਿੰਗ ਵਿਚ ...
ਕੋਟਕਪੂਰਾ, 1 ਫ਼ਰਵਰੀ (ਮੇਘਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਂ ਵਿਖੇ ਗੁਰਸੇਵਕ ਸਿੰਘ ਝਿਰਮਲ ਪੁੱਤਰ ਅਜਾਇਬ ਸਿੰਘ ਸਾਬਕਾ ਮੈਂਬਰ ਤੇ ਉਨ੍ਹਾਂ ਦੀ ਸਪੁੱਤਰੀ ਪਰਮਜੀਤ ਕੌਰ, ਚਰਨਜੀਤ ਕੌਰ ਤੇ ਕਰਮਜੀਤ ਕੌਰ ਵਲੋਂ ਮਾਤਾ ਬਲਵੀਰ ਕੌਰ ਦੀ ਯਾਦ 'ਚ 50 ...
ਫ਼ਰੀਦਕੋਟ, 1 ਫ਼ਰਵਰੀ (ਸਤੀਸ਼ ਬਾਗ਼ੀ)-ਸੁਰ ਆਂਗਣ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਨਸ਼ਾਖੋਰੀ, ਅਸ਼ਲੀਲਤਾ ਤੇ ਹਥਿਆਰਾਂ ਨਾਲ ਸਬੰਧਿਤ ਗਾਣਿਆਂ ਵਿਰੁੱਧ ਇਕ ਮੁਹਿੰਮ 'ਸੁਰੀਲੇ ਫ਼ਨਕਾਰ' ਚਲਾਈ ਗਈ ਹੈ, ਜਿਸ ਦੇ ਤਹਿਤ ਸਥਾਨਕ ਕਲਸੀ ਮਾਰਕੀਟ ਵਿਖੇ ਰਘੂ ਅਰੋੜਾ ਵਲੋਂ ...
ਫ਼ਰੀਦਕੋਟ, 1 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਜਨਤਾ ਪਾਰਟੀ ਵਲੋਂ ਸ਼ਿਵਦੇਵ ਸਿੰਘ ਗਿੱਲ ਨੂੰ ਐੱਨ. ਆਰ. ਆਈ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼ਿਵਦੇਵ ਸਿੰਘ ਨੂੰ ਗਗਨ ਸੁਖੀਜਾ ਜ਼ਿਲ੍ਹਾ ਪ੍ਰਧਾਨ ਭਾਜਪਾ, ਗੌਰਵ ਕੱਕੜ ਹਲਕਾ ਇੰਚਾਰਜ ...
ਮਲੋਟ, 1 ਫ਼ਰਵਰੀ (ਪਾਟਿਲ)-ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਆਏ ਏ.ਡੀ.ਸੀ. ਬਿਕਰਮਜੀਤ ਸਿੰਘ ਸ਼ੇਰਗਿੱਲ ਦਾ ਸਿਰੋਪਾਉ ...
ਮੰਡੀ ਬਰੀਵਾਲਾ, 1 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਮੋਡਾ ਜੀ ਅਚਿੱਤ ਗਿਰੀ ਪ੍ਰਬੰਧਕ ਕਮੇਟੀ ਦੇ ਆਗੂ ਹਰਵਿੰਦਰਪਾਲ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਮੋਡਾ ਜੀ ਅਚਿੱਤਗਿਰੀ ਜੀ ਦੀ 54ਵੀਂ ਬਰਸੀ 4 ਫ਼ਰਵਰੀ ਨੂੰ ਬਾਬਾ ਮੋਡਾ ਜੀ ਦੀ ਸਮਾਧ 'ਤੇ ਬਰੀਵਾਲਾ ...
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਵਿਲੱਖਣ ਪਹਿਚਾਣ ਸੇਵਾਵਾਂ ਅਥਾਰਟੀ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਆਧਾਰ ਆਪ੍ਰੇਟਰਾਂ ਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ...
ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਬੁੱਟਰ ਕਲਾਂ ਦੇ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਹੋਈ | ਜਿਸ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਊਜ਼ ਏਜੰਸੀ ਸ੍ਰੀ ਮੁਕਤਸਰ ਸਾਹਿਬ ਦੇ ਸੰਚਾਲਕ ਗੁਰਪ੍ਰੀਤ ਸਿੰਘ ਬਾਵਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ¢ ਉਨ੍ਹਾਂ ਦੇ ਬੇਵਕਤ ਵਿਛੋੜੇ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ...
ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਕਈ ਵਿਅਕਤੀਆਂ ਦੇ ਕਾਨੂੰਨੀ ਢੰਗਾਂ ...
ਸਮਾਧ ਭਾਈ, 1 ਫਰਵਰੀ (ਜਗਰੂਪ ਸਿੰਘ ਸਰੋਆ)-ਕਾਰਗਿਲ ਸ਼ਹੀਦ ਹਰਵਿੰਦਰ ਸਿੰਘ ਸੀ. ਸੈ. ਸਕੂਲ ਰੌਂਤਾ ਦੇ ਐੱਨ. ਸੀ. ਸੀ. ਕੈਡਟਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ | ਸਾਲ 2021-22 ਦੇ ਜੂਨੀਅਰ ਵਿੰਗ ਨੂੰ ਏ ਦਰਜਾ ਸਰਟੀਫਿਕੇਟ ਤਕਸੀਮ ਕਰਨ ਸਮੇਂ ਪਿ੍ੰਸੀਪਲ ਇੰਚਾਰਜ ਪੂਜਾ ਰਾਣੀ ...
ਬਰਗਾੜੀ, 1 ਫ਼ਰਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਜੰਮਪਲ ਜਤਿੰਦਰ ਸਿੰਘ ਔਲਖ ਸਪੁੱਤਰ ਸਾਬਕਾ ਚੇਅਰਮੈਨ ਸਰਪੰਚ ਜਗਵਿੰਦਰ ਸਿੰਘ ਔਲਖ ਜੋ ਖ਼ੁਫ਼ੀਆ ਵਿਭਾਗ ਪੰਜਾਬ ਪੁਲਿਸ ਦੇ ਮੁਖੀ ਸਨ, ਨੂੰ ਪਦ ਉਨਤ ਕਰਕੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਬਣਾਇਆ ਗਿਆ ਹੈ | ਸ: ...
ਬਰਗਾੜੀ, 1 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਵਿਕਾਸ ਪੱਖੋਂ ਕਸਬਾ ਬਰਗਾੜੀ ਨੂੰ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ, ਇਸ ਕਰਕੇ ਵਿਕਾਸ ਕਾਰਜਾਂ ਦੇ ਕੰਮ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਨੇ ਦੱਸਿਆ ਕਿ ...
ਬਾਜਾਖਾਨਾ, 1 ਫ਼ਰਵਰੀ (ਜੀਵਨ ਗਰਗ)-ਨਸ਼ੇ ਦੇ ਸੌਦਾਗਰਾਂ ਸਮੇਤ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਐੱਸ.ਐੱਚ.ਓ. ਜਸਵੰਤ ਸਿੰਘ ਨੇ ਥਾਣਾ ਬਾਜਾਖਾਨਾ ਦਾ ਅਹੁਦਾ ਸੰਭਾਲਣ ਸਮੇਂ ਕੀਤਾ | ਉਨ੍ਹਾਂ ਸਮੂਹ ...
ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੈਰੀ ਤੇ ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫ਼ਸਰ ਡਾ. ਮੇਘਾ ਪ੍ਰਕਾਸ਼ ਨੇ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਲਗਾਈ ਜਾ ਰਹੀ ...
ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੈਰੀਡੀਅਨ ਸੰਸਥਾ ਦੇ ਐੱਮ. ਡੀ. ਪੁਸ਼ਪਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਆਈ. ਡੀ. ਪੀ. ਤੋਂ ਮਾਨਤਾ ਪ੍ਰਾਪਤ ਹੈ | ਉਨ੍ਹਾਂ ਦੱਸਿਆ ਕਿ ਆਈ. ਡੀ. ਪੀ. ਸੰਸਥਾ ਆਈਲਟਸ ਦਾ ਪੇਪਰ ਲੈਂਦੀ ਹੈ, ਵਲੋਂ ਇਕ ਸਿਖ਼ਲਾਈ ...
ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਸਰਬ ਸਿੱਖਿਆ ਅਭਿਆਨ/ਮਿਡ-ਡੇ-ਮੀਲ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਾਈ ...
ਸਮਾਧ ਭਾਈ, 1 ਫਰਵਰੀ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਵਿਖੇ ਅਗਵਾੜ ਰਵਿਦਾਸੀਏ ਸਿੱਖਾਂ ਦੀ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਸਾਬਕਾ ਮੰਤਰੀ ਤੇ ਸਾਬਕਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪੱਥਰ ਤੋਂ ਪਰਦਾ ਹਟਾ ਕੇ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ...
ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2014 ਤੋਂ ਦੇਸ਼ ਦੇ ਗ਼ਰੀਬਾਂ ਅਤੇ ਲੋੜਵੰਦ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦੇ ਚੱਲਦੇ ਅਤੇ ਕੋਰੋਨਾ ਕਾਲ ਤੋਂ ਲੈ ਕੇ ਅੱਜ ਤੱਕ ...
ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੇ ਸੇਵਾਦਾਰਾਂ ਨੇ ਵਿਦੇਸ਼ ਦੀ ਧਰਤੀ 'ਚ ਨਾਮਣਾ ਖੱਟਦਿਆਂ ਵਾਹ-ਵਾਹ ਹਾਸਲ ਕੀਤੀ ਹੈ, ਇਸ ਸਬੰਧੀ ਬੱਧਨੀ ਕਲਾਂ ਠਾਠ 'ਚ ਨਤਮਸਤਕ ਹੋ ਕੇ ਬਾਬਾ ਜ਼ੋਰਾ ...
ਮੋਗਾ, 1 ਫਰਵਰੀ (ਜਸਪਾਲ ਸਿੰਘ ਬੱਬੀ)-ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਨਿਸ਼ਾਨ ਸਿੰਘ ਨੂੰ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਸ਼ਿਖਾ ਬਾਂਸਲ, ਅੰਜੂਲਾ, ਮਨਜੀਤ ਸਿੰਘ, ਨਰਿੰਦਰ, ਰਜਨੀ, ਰੇਨੂੰ, ਰਜਿੰਦਰ ਨੇ ...
ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...
ਬਾਘਾ ਪੁਰਾਣਾ, 1 ਫਰਵਰੀ (ਕਿ੍ਸ਼ਨ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਪਿੰਡ ਛੋਟਾ ਘਰ ਵਿਖੇ ਕੀਤਾ ਗਿਆ | ਚੋਣ ਇਜਲਾਸ ਤੋਂ ਪਹਿਲਾਂ ਝੰਡੇ ਦੀ ਰਸਮ ਕੀਤੀ ਗਈ | ਦੋ ਮਿੰਟ ਵਾਸਤੇ ਮੋਨ ਧਾਰਿਆ ਗਿਆ, ਵਿੱਛੜੇ ਸਾਥੀਆਂ ਨੂੰ ...
ਸਮਾਧ ਭਾਈ, 1 ਫ਼ਰਵਰੀ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦੇ ਜੰਮਪਲ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੁਖਜੀਤ ਕਾਕਾ ਦਾ ਆਸਟੇ੍ਰਲੀਆ ਦੇ ਦੌਰੇ ਤੋਂ ਵਾਪਸ ਪਰਤਣ 'ਤੇ ਗ੍ਰਾਮ ਪੰਚਾਇਤ ਤੇ ਯੂਥ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਰਪੰਚ ਨਿਰਮਲ ਸਿੰਘ ...
ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਅੱੈਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਣਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ਮਿਹਨਤੀ ...
ਨਿਹਾਲ ਸਿੰਘ ਵਾਲਾ, 1 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਬੈਡਮਿੰਟਨ ਖਿਡਾਰੀ ਯੋਗੇਸ਼ ਜਿੰਦਲ ਨੇ ਸੋਨ ਤਗਮਾ ਜਿੱਤ ਕੇ ਆਪਣੀ ਸੰਸਥਾ ਦਾ ਨਾਂਅ ਇਲਾਕੇ 'ਚ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX