ਤਾਜਾ ਖ਼ਬਰਾਂ


ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  12 minutes ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  30 minutes ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  51 minutes ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  57 minutes ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 1 hour ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 1 hour ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 2 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  1 minute ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 3 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 3 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 4 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 4 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 4 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 11 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਪੰਜਾਬ / ਜਨਰਲ

ਨਸ਼ਿਆਂ ਦਾ ਵਧ ਰਿਹਾ ਚਲਣ ਤੇ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ-ਰਾਜਪਾਲ

ਕਿਹਾ, ਜਨਰਲ ਸਟੋਰਾਂ 'ਤੇ ਵੀ ਆਮ ਵਿਕਦਾ ਹੈ ਨਸ਼ਾ ਤੇ ਸਕੂਲੀ ਬੱਚੇ ਵੀ ਹੋਏ ਗ੍ਰਸਤ* ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੁਹਤਬਰਾਂ ਨਾਲ ਕੀਤੀ ਮੀਟਿੰਗ * ਰਾਜਪਾਲ ਸਾਹਮਣੇ ਨਸ਼ਿਆਂ ਤੇ ਕਾਨੂੰਨ ਦੀ ਵਿਵਸਥਾ ਦੇ ਮੁੱਦੇ ਉਭਾਰੇ ਜਾਣ 'ਤੇ ਸੂਬਾ ਪੁਲਿਸ ਮੁਖੀ ਹੋਏ ਤਲਖ

ਅੰਮ੍ਰਿਤਸਰ/ਗੁਰਦਾਸਪੁਰ/ਪਠਾਨਕੋਟ, 1 ਫਰਵਰੀ (ਰੇਸ਼ਮ ਸਿੰਘ, ਆਰਿਫ਼, ਸੰਧੂ)-ਰਾਜ 'ਚ ਨਸ਼ਿਆਂ ਦੇ ਵੱਧ ਰਹੇ ਚਲਣ ਤੇ ਵਿਗੜ ਰਹੀ ਅਮਨ ਕਾਨੂੰੂਨ ਦੀ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ। ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਸੱਦਾ ਦਿੱਤਾ ਕਿ ਨਸ਼ਿਆਂ ਦੇ ਰੂਪ 'ਚ ਪਾਕਿਸਤਾਨ ਵਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿਚ ਲੜੀ ਜਾ ਰਹੀ ਜੰਗ ਹੈ ਅਤੇ ਇਸ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਨਸ਼ੇ ਗੰਭੀਰ ਮੁੱਦੇ ਹਨ ਅਤੇ ਇਸ ਲਈ ਸਕੂਲੀ ਬੱਚਿਆਂ ਤੱਕ ਵੀ ਨਸ਼ਾ ਜਾ ਪੁੱਜਿਆ ਹੈ ਅਤੇ ਇਸੇ ਤਹਿਤ ਹੀ ਪਿੰਡਾਂ ਦੇ ਜਨਰਲ ਸਟੋਰਾਂ ਤੱਕ ਵੀ ਨਸ਼ਾ ਆਮ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਵੀ ਨਸ਼ਿਆਂ ਦਾ ਚਲਣ ਆਮ ਹੈ। ਇਸ ਮੌਕੇ ਪੱਤਰਕਾਰਾਂ ਦੇ ਸਵਾਲ ਜਵਾਬ ਦੌਰਾਨ ਨਸ਼ਿਆਂ ਤੇ ਅਮਨ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਜਾਣ 'ਤੇ ਸੂਬਾ ਪੁਲਿਸ ਮੁਖੀ ਗੌਰਵ ਯਾਦਵ ਕੁਝ ਤਲਖੀ 'ਚ ਆ ਗਏ ਜਿਨ੍ਹਾਂ ਆਪਣਾ ਪੱਖ ਰੱਖਿਆ ਕਿ ਪੁਲਿਸ ਵਲੋਂ ਇਸ ਲਈ ਬਹੁਤ ਕੁਝ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਕੁਝ ਗੈਂਗਸਟਰਾਂ ਦੀਆਂ ਗ੍ਰਿਫਤਾਰੀਆਂ ਤੇ ਨਸ਼ਿਆਂ ਦੀ ਬਰਾਮਦਗੀ ਦੇ ਕੁਝ ਅੰਕੜੇ ਵੀ ਸਾਂਝੇ ਕੀਤੇ। ਰਾਜਪਾਲ ਪੁਰੋਹਿਤ ਨੇ ਪੁਲਿਸ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਇਸ ਲਈ ਹਾਲੇ ਹੋਰ ਉਚੇਚੇ ਯਤਨ ਕਰੇ। ਇਸ ਤੋਂ ਪਹਿਲਾਂ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਰਾਜਪਾਲ ਨੇ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਹੱਦੀ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਅਗਨੀਵੀਰ ਭਰਤੀ ਵਿਚ ਪੰਜਾਬ ਦਾ ਕੋਟਾ ਵਧਾਉਣ ਦੀ ਵਕਾਲਤ ਵੀ ਉਨ੍ਹਾਂ ਕੇਂਦਰ ਕੋਲ ਕੀਤੀ ਹੈ ਅਤੇ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਕੇਸ ਭੇਜਿਆ ਹੈ। ਇਸ ਮੌਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਰਾਖੀ ਗੁਪਤਾ ਭੰਡਾਰੀ, ਪ੍ਰਭਾਰੀ ਸਕੱਤਰ ਸਰਵਜੀਤ ਸਿੰਘ ਤੇ ਰਮੇਸ਼ ਕੁਮਾਰ ਗੈਂਟਾ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਆਈ. ਜੀ. ਮੋਹਨੀਸ਼ ਚਾਵਲਾ, ਡੀ ਆਈ. ਜੀ. ਰਣਜੀਤ ਸਿੰਘ ਢਿੱਲੋਂ, ਕਮਿਸ਼ਨਰ ਨਿਗਮ ਸੰਦੀਪ ਰਿਸ਼ੀ, ਤਰਨਤਾਰਨ ਦੇ ਡੀ. ਸੀ. ਰਿਸ਼ੀਪਾਲ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਤਰਨ ਤਾਰਨ ਗੁਰਮੀਤ ਸਿੰਘ ਚੌਹਾਨ, ਅੰਮ੍ਰਿਤਸਰ ਦੇ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਆਬਾਦ ਹੁਨਰ ਹੱਟ ਦਾ ਨਿਰੀਖਣ
ਗੁਰਦਾਸਪੁਰ-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਿਕ ਹੋਟਲ ਮੈਨੇਜਮੈਂਟ ਸੰਸਥਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਰੂਬਰੂ ਹੋ ਰਹੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਪ੍ਰਿੰਸੀਪਲ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਐੱਸ.ਡੀ.ਐਮ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐਮ. ਡੇਰਾ ਬਾਬਾ ਨਾਨਕ ਬਲਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਸਰਪੰਚਾਂ ਤੇ ਮੋਹਤਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਅਹਿਮ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦੀ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਦੇਸ਼ ਦੀ ਸੁਰੱਖਿਆ ਸਬੰਧੀ ਲੋਕਾਂ 'ਚ ਲਿਆਂਦੀ ਜਾ ਰਹੀ ਜਾਗਰੂਕਤਾ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ। ਇਸ ਤੋਂ ਪਹਿਲਾਂ ਰਾਜਪਾਲ ਵਲੋਂ ਸਰਹੱਦੀ ਪਿੰਡਾਂ ਦੀਆਂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਵਲੋਂ ਆਬਾਦ ਹੁਨਰ ਹੱਟ ਦਾ ਨਿਰੀਖਣ ਕੀਤਾ। ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਧਾਰੀਵਾਲ ਦੀ ਬੰਦ ਪਈ ਵੂਲਨ ਮਿੱਲ ਨੂੰ ਮੁੜ ਸ਼ੁਰੂ ਕਰਵਾਉਣ ਲਈ ਉਹ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣਗੇ।
ਪਿੰਡ ਪੱਧਰ 'ਤੇ ਸੁਰੱਖਿਆ ਸਮਿਤੀਆਂ ਬਣਾਉਣ ਲਈ ਦਿੱਤਾ ਜ਼ੋਰ
ਪਠਾਨਕੋਟ-ਦੇਸ਼ ਦੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਲਈ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਦਾ ਜਾਗਰੂਕ ਹੋਣਾ ਬਹੁਤ ਹੀ ਜ਼ਰੂਰੀ ਹੈ ਅਤੇ ਇਸ ਲਈ ਸਮੇਂ ਦੀ ਲੋੜ ਹੈ ਕਿ ਪਿੰਡਾਂ ਅੰਦਰ ਸੁਰੱਖਿਆ ਸਮਿਤੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪੰਚਾਂ-ਸਰਪੰਚਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ੇ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਪ੍ਰਗਟਾਵਾ ਬਨਵਾਰੀ ਲਾਲ ਪਰੋਹਿਤ ਰਾਜਪਾਲ ਨੇ ਅੱਜ ਪਠਾਨਕੋਟ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਪੰਡਿਤ ਦੀਨ ਦਿਆਲ ਉਪਾਧਿਆਇ ਆਡੀਟੋਰੀਅਮ ਵਿਚ ਜ਼ਿਲ੍ਹਾ ਪਠਾਨਕੋਟ ਅਧੀਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਕੀਤਾ। ਆਪਣੇ ਸੰਬੋਧਨ ਦੌਰਾਨ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਹਿੰਦ-ਪਾਕਿ ਬਾਰਡਰ ਨਾਲ ਲੱਗਦੇ ਪਿੰਡਾਂ ਨਾਲ ਲਗਾਤਾਰ ਸੰਪਰਕ ਬਣਿਆ ਹੋਇਆ ਹੈ। ਪਹਿਲੇ ਦੌਰੇ ਦੌਰਾਨ ਉਨ੍ਹਾਂ ਪਿੰਡਾਂ ਵਿਚ ਸੁਰੱਖਿਆ ਸਮਿਤੀਆਂ ਬਣਾਉਣ ਦੀ ਅਪੀਲ ਕੀਤੀ ਸੀ, ਜਿਸ 'ਤੇ ਕੰਮ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ 12 ਪਿੰਡਾਂ ਤੋਂ ਇਲਾਵਾ 44 ਪਿੰਡਾਂ ਅੰਦਰ ਸੁਰੱਖਿਆ ਸਮਿਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਦੇਸ਼ ਦੀ ਸੁਰੱਖਿਆ ਲਈ ਜਾਗਰੂਕ ਹੋ ਕੇ ਚੱਲੀਏ ਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਰਪੰਚ ਦੇ ਮਾਧਿਅਮ ਰਾਹੀਂ ਸੂਚਿਤ ਕੀਤਾ ਜਾਵੇ। ਅੱਜ ਰਾਜਪਾਲ ਵਲੋਂ ਪਠਾਨਕੋਟ ਦੇ ਆਡੀਟੋਰੀਅਮ ਵਿਚ ਪੰਚਾਂ-ਸਰਪੰਚਾਂ ਨਾਲ ਮੀਟਿੰਗ ਰੱਖੀ ਗਈ ਸੀ। ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਸਮਾਗਮ ਵਿਚ ਹਾਜ਼ਰ ਮਹਿਮਾਨਾਂ ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ ਕੀਤਾ। ਸਮਾਗਮ ਦੇ ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਅੰਕੁਰਜੀਤ ਸਿੰਘ ਵਲੋਂ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਭਵਿੱਖ ਵਿਚ ਕਾਰਜ ਕੀਤੇ ਜਾਣਗੇ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਪ੍ਰਿੰਸੀਪਲ ਸੈਕਟਰੀ ਰਾਖੀ ਗੁਪਤਾ ਭੰਡਾਰੀ, ਪ੍ਰਿੰਸੀਪਲ ਸੈਕਟਰੀ ਡਿਪਾਰਟਮੈਂਟ ਆਫ਼ ਪਬਲਿਕ ਵਰਕ ਨੀਲਕੰਠ ਅਵਹਦ, ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ ਚਾਵਲਾ, ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

15 ਫਰਵਰੀ ਤੋਂ ਬਾਅਦ ਆਮ ਆਦਮੀ ਕਲੀਨਿਕ ਬੰਦ ਕਰਨ ਦੀ ਚਿਤਾਵਨੀ

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਪੰਚਾਇਤ ਮੰਤਰੀ ਨਾਲ ਮੁਲਾਕਾਤ

ਅੰਮਿ੍ਤਸਰ, 1 ਫਰਵਰੀ (ਰੇਸ਼ਮ ਸਿੰਘ)-ਸੂਬੇ 'ਚ ਨਵੇਂ ਖੋਲੇ੍ਹ 500 ਆਮ ਆਦਮੀ ਕਲੀਨਿਕ ਵਿਵਾਦਾਂ ਵਿਚ ਘਿਰ ਗਏ ਹਨ | ਇਨ੍ਹਾਂ ਕਲੀਨਿਕਾਂ ਵਿਚ ਡਿਊਟੀਆਂ ਕਰਨ ਵਾਲੇ ਰੂਰਲ ਫ਼ਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਕਿਹਾ ...

ਪੂਰੀ ਖ਼ਬਰ »

ਸਾਬਕਾ ਖੇਡ ਮੰਤਰੀ ਪਰਗਟ ਸਿੰਘ ਆਏ ਵਿਜੀਲੈਂਸ ਬਿਊਰੋ ਦੇ ਰਾਡਾਰ 'ਤੇ

ਖੇਡ ਕਿੱਟਾਂ ਦੇ ਚਰਚਿਤ ਮਾਮਲੇ 'ਚ ਹੋ ਸਕਦੀ ਹੈ ਪੁੱਛਗਿੱਛ

ਜਲੰਧਰ, 1 ਫਰਵਰੀ (ਜਸਪਾਲ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਖਿਲਾਫ ਸ਼ਿਕੰਜਾ ਕੱਸੇ ਜਾਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹੁਣ ਪਿਛਲੀ ਕਾਂਗਰਸ ਸਰਕਾਰ 'ਚ ਖੇਡ ਮੰਤਰੀ ਰਹੇ ਪਰਗਟ ਸਿੰਘ ਵਿਧਾਇਕ ਹਲਕਾ ਜਲੰਧਰ ਛਾਉਣੀ ਦੇ ਖਿਲਾਫ ਵੀ ਕਰੋੜਾਂ ...

ਪੂਰੀ ਖ਼ਬਰ »

ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਨਹੀਂ ਰਹੇ

ਅੰਤਿਮ ਸੰਸਕਾਰ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਉੱਚ ਧਾਰਮਿਕ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ

ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ)-ਸਤਿਕਾਰਤ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ (ਮਾਸਟਰ ਜੀ) ਬੀਤੀ ਦੇਰ ਰਾਤ ਅਕਾਲ ਚਲਾਣਾ ਕਰ ਗਏ ¢ ਉਨ੍ਹਾਂ ਦਾ ਸਸਕਾਰ ਅੱਜ ਗੁਰਦੁਆਰਾ ਬੁੰਗਾ ਮਸਤੂਆਣਾ ਵਿਖੇ ਕੀਤਾ ਗਿਆ ਅਤੇ ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਟੀ.ਟੀ.ਪੀ. ਦੇ 25 ਹਥਿਆਰਬੰਦ ਅੱਤਵਾਦੀਆਂ ਵਲੋਂ ਪੁਲਿਸ ਸਟੇਸ਼ਨ 'ਤੇ ਹਮਲਾ

ਅੰਮਿ੍ਤਸਰ, 1 ਫਰਵਰੀ (ਸੁਰਿੰਦਰ ਕੋਛੜ)-ਪਿਸ਼ਾਵਰ 'ਚ ਮਸਜਿਦ 'ਤੇ ਹੋਏ ਭਿਆਨਕ ਆਤਮਘਾਤੀ ਹਮਲੇ ਤੋਂ 24 ਘੰਟੇ ਬਾਅਦ ਹੀ ਭਾਰੀ ਹਥਿਆਰਾਂ ਨਾਲ ਲੈੱਸ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਲਗਭਗ ਦੋ ਦਰਜਨ ਅੱਤਵਾਦੀਆਂ ਦੇ ਇਕ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਬਾਅਦ ਕਤਲ ਕਰ ਕੇ ਨਾਬਾਲਗਾ ਦੀ ਲਾਸ਼ ਸਾੜਨ ਵਾਲੇ ਲੜਕੇ ਨੰੂ ਉਮਰ ਕੈਦ

ਸੰਗਰੂਰ, 1 ਫਰਵਰੀ (ਧੀਰਜ਼ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਗਿਰੀਸ਼ ਦੀ ਅਦਾਲਤ ਨੇ ਮੁੱਦਈ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਵਲੋਂ ਕੀਤੀ ਗਈ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਇਕ 15 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ...

ਪੂਰੀ ਖ਼ਬਰ »

ਏ.ਐਸ.ਆਈ. ਦੀ ਗੋਲੀ ਲੱਗਣ ਨਾਲ ਮੌਤ

ਕਾਰ 'ਚੋਂ ਮਿਲੀ ਲਾਸ਼

ਤਲਵੰਡੀ ਭਾਈ, 1 ਜਨਵਰੀ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ) - ਐਂਟੀ ਗੈਂਗਸਟਰ ਟਾਸਕ ਫੋਰਸ 'ਚ ਤਾਇਨਾਤ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਮਿ੍ਤਕ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸ਼ਕਤੀ ਨਗਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਚਿੱਟਾ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼

• ਜੇਲ੍ਹ ਵਾਰਡਨ ਸਮੇਤ 4 ਕਾਬੂ • ਪੁੱਤਰ ਤੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਵਾਰਡਨ ਕਰਦਾ ਸੀ ਜੇਲ੍ਹ ਅੰਦਰ ਹੈਰੋਇਨ ਸਪਲਾਈ

ਫ਼ਿਰੋਜ਼ਪੁਰ 1 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਜੇਲ੍ਹ ਅੰਦਰ ਚਿੱਟਾ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਾਇਨਾਤ ਜੇਲ੍ਹ ਵਾਰਡਨ ਤੇ ਉਸ ਦੇ ਪੁੱਤਰ ਸਮੇਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮਿਆਂ 'ਤੇ ਦਸਤਖ਼ਤ ਕਰਵਾ ਕੇ ਰਾਸ਼ਟਰਪਤੀ ਨੂੰ ਭੇਜਣ ਦਾ ਫ਼ੈਸਲਾ

ਬੰਦੀ ਸਿੰਘਾਂ ਦੇ ਮਾਮਲੇ 'ਚ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰਾਂਗੇ-ਧਾਮੀ

ਅੰਮਿ੍ਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 1 ਦਸੰਬਰ ਨੂੰ ਆਰੰਭੀ ਦਸਤਖ਼ਤੀ ਮੁਹਿੰਮ ਨੂੰ ਹੋਰ ਸਰਗਰਮੀ ਨਾਲ ਅੱਗੇ ਵਧਾਉਂਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਹੁਣ ਆਉਂਦੇ ਸਮੇਂ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ 30 ਲੱਖ ...

ਪੂਰੀ ਖ਼ਬਰ »

ਦੇਸ਼ ਭਰ ਦੇ ਡੀਪੂ ਹੋਲਡਰ 7 ਤੋਂ 9 ਫਰਵਰੀ ਤੱਕ ਰਾਸ਼ਨ ਵੰਡਣ ਵਾਲੀਆਂ ਮਸ਼ੀਨਾਂ ਰੱਖਣਗੇ ਬੰਦ-ਇੰਜ: ਸਿੱਧੂ

ਬਰਨਾਲਾ, 1 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਮੁੱਚੇ ਭਾਰਤ ਦੇ ਸਾਢੇ ਪੰਜ ਲੱਖ ਡੀਪੂ ਹੋਲਡਰ ਆਲ ਇੰਡੀਆ ਫੇਅਰ ਪ੍ਰਾਇਸ ਸ਼ਾਪ ਫੈਡਰੇਸ਼ਨ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੋਂ ਮੰਨਵਾਉਣ ਲਈ ਤਿੰਨ ਦਿਨਾਂ ਲਈ 7 ਤੋਂ 9 ਫਰਵਰੀ ਤੱਕ ਰਾਸ਼ਨ ਵੰਡਣ ...

ਪੂਰੀ ਖ਼ਬਰ »

ਪਾਕਿ ਤਸਕਰਾਂ ਦੇ ਡਰੋਨ 'ਤੇ ਬੀ. ਐਸ. ਐਫ. ਨੇ ਚਲਾਈਆਂ ਗੋਲੀਆਂ

ਫ਼ਾਜ਼ਿਲਕਾ, 1 ਫ਼ਰਵਰੀ (ਦਵਿੰਦਰ ਪਾਲ ਸਿੰਘ)- ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰ ਲਈ | ਇਸ ਦੌਰਾਨ ਬੀ.ਐਸ.ਐਫ. ਨੇ ਡਰੋਨ 'ਤੇ ਗੋਲੀਆਂ ਵੀ ਚਲਾਈਆਂ, ਪਰ ...

ਪੂਰੀ ਖ਼ਬਰ »

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਮੁੱਲਾਂਪੁਰ-ਦਾਖਾ, 1 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦੇ ਹਲਕਾ ਦਾਖਾ ਅਧੀਨ ਆਉਂਦੇ ਪਿੰਡ ਪਮਾਲ ਦੇ ਨੌਜਵਾਨ ਸ਼ਾਨਵੀਰ ਸਿੰਘ (17) ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਪੁਲਿਸ ਕਾਰਵਾਈ ਅਨੁਸਾਰ ਸ਼ਾਨਵੀਰ ਸਿੰਘ ਆਪਣੇ ਸਾਥੀ ਸੁਖਰਾਜ ਸਿੰਘ ...

ਪੂਰੀ ਖ਼ਬਰ »

ਵਿਸਾਖੀ ਮੌਕੇ 3000 ਭਾਰਤੀਆਂ ਨੂੰ ਜਾਰੀ ਕੀਤੇ ਜਾਣਗੇ ਵੀਜ਼ੇ-ਗਿਲਾਨੀ

ਅੰਮਿ੍ਤਸਰ, 1 ਫਰਵਰੀ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ 3000 ਭਾਰਤੀ ਸਿੱਖਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਵੀਜ਼ੇ ਜਾਰੀ ਕੀਤੇ ਜਾਣਗੇ | ਇਸ ਦੇ ਇਲਾਵਾ ਇਸ ਵਾਰ ਵਿਸਾਖੀ 'ਤੇ 2000 ਤੋਂ ਵਧੇਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਕੋਠੀ ਅਤੇ ਫਿਰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ-ਲਾਰੈਂਸ ਚੌਧਰੀ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਮਸੀਹੀ ਭਾਈਚਾਰੇ ਦੀਆਂ ਲੰਬਿਤ ਮੰਗਾਂ ਸਬੰਧੀ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਪਾਸਟਰ ਤਰਸੇਮ ਸੰਗਲ਼ਾਂ ਦੀ ਅਗਵਾਈ ਹੇਠ ਮੋਗਾ ਦੇ ਰੈਸਟ ਹਾਊਸ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਡੇਰਾ ਸਮਾਧਾਂ ਅਜੀਤਵਾਲ ਵਿਖੇ 5 ਦਿਨਾ ਧਾਰਮਿਕ ਸਮਾਗਮ ਸਮਾਪਤ

ਅਜੀਤਵਾਲ, 1 ਫਰਵਰੀ (ਹਰਦੇਵ ਸਿੰਘ ਮਾਨ)-ਡੇਰਾ ਸਮਾਧਾਂ ਬਾਬਾ ਖਜਾਨ ਸਿੰਘ (ਨਿਰਮਲ ਆਸ਼ਰਮ) ਅਜੀਤਵਾਲ ਵਿਖੇ ਅਸਥਾਨ ਦੇ ਰਹਿ ਚੁੱਕੇ ਮਹਾਂਪੁਰਸ਼ਾਂ ਦੀ ਯਾਦ 'ਚ ਬਰਸੀ ਸਮਾਗਮ ਸੰਤ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ 28 ਜਨਵਰੀ ਤੋਂ ਚੱਲ ...

ਪੂਰੀ ਖ਼ਬਰ »

ਆਸਟੇ੍ਰਲੀਆ ਦਾ ਡਿਪੈਂਡੈਂਟ ਵੀਜ਼ਾ ਹੁਣ ਹਫਤੇ 'ਚ ਕਰੋ ਹਾਸਿਲ-ਪੈਰਾਗੋਨ ਗਰੁੱਪ

ਸੰਗਰੂਰ, 1 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਨਾਲ ਸੰਪਰਕ ਕਰਕੇ ਤੁਸੀਂ ਆਪਣਾ ਆਸਟੇ੍ਰਲੀਆ ਜਾਣ ਦਾ ਸੁਪਨਾ ਜਲਦ ਪੂਰਾ ਕਰ ਸਕਦੇ ਹੋ | ਆਸਟੇ੍ਰਲੀਆ ਅੰਬੈਸੀ ਸਟੱਡੀ ਤੇ ਡਿਪੈਂਡੈਂਟ ਵੀਜ਼ੇ ਦੇ ਨਤੀਜੇ ਵਧੀਆ ਤੇ ਜਲਦੀ ਦੇ ਰਹੀ ਹੈ | ਜੇਕਰ ਤੁਹਾਡੀ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਪਲਕਜੋਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਪਿਛਲੇ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ | ਸੰਸਥਾ ਨੇ ਹੁਣ ਤੱਕ ਅਨੇਕਾਂ ...

ਪੂਰੀ ਖ਼ਬਰ »

ਬਜਟ ਐਲਾਨਾਂ 'ਚ ਵੱਡਾ, ਡਿਲਿਵਰੀ 'ਚ ਛੋਟਾ- ਖੜਗੇ

ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ 2023-24 ਦੇ ਕੇਂਦਰੀ ਬਜਟ ਨੂੰ 'ਐਲਾਨਾਂ ਪੱਖੋਂ ਵੱਡਾ, ਪਰ ਉਨ੍ਹਾਂ ਨੂੰ ਪੂਰਾ ਕਰਨ (ਡਿਲਿਵਰੀ) 'ਚ ਛੋਟਾ' ਕਰਾਰ ਦਿੰਦਿਆਂ ਭਾਜਪਾ ਸਰਕਾਰ 'ਤੇ ਆਮ ਆਦਮੀ ਦਾ ਜੀਵਨ ਮੁਸ਼ਕਿਲ ਬਣਾਉਣ ਦੇ ਦੋਸ਼ ਲਗਾਏ ਹਨ | ਉਨ੍ਹਾਂ ਇਸ ਬਜਟ ਨੂੰ 'ਨਾਮ ...

ਪੂਰੀ ਖ਼ਬਰ »

ਬਜਟ ਦੀਆਂ ਝਲਕੀਆਂ

ਬਜਟ ਦੀਆਂ ਝਲਕੀਆਂ * ਲਗਭਗ 9 ਸਾਲਾਂ 'ਚ ਪ੍ਰਤੀ ਵਿਅਕਤੀ ਆਮਦਨ ਦੁੱਗਣੀ ਤੋਂ ਵੱਧ ਕੇ 1.97 ਲੱਖ ਰੁਪਏ ਹੋ ਗਈ ਹੈ। * ਪਿਛਲੇ 9 ਸਾਲਾਂ 'ਚ ਭਾਰਤੀ ਅਰਥਵਿਵਸਥਾ ਦਾ ਆਕਾਰ ਦੁਨੀਆ 'ਚ 10ਵੀਂ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਦੇ ਰੂਪ 'ਚ ਵਧਿਆ ਹੈ। * ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਬਹੁਤਾ ਖ਼ੁਸ਼ ਹੋਣ ਦੀ ਲੋੜ ਨਹੀਂ-ਸੀ. ਏ. ਕਾਲੜਾ

ਅਵਤਾਰ ਸਿੰਘ ਸ਼ੇਰਗਿੱਲ ਜਸਪਾਲ ਸਿੰਘ ਜਲੰਧਰ, 1 ਫਰਵਰੀ-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤੇ ਗਏ ਆਪਣੇ ਆਖਰੀ ਬਜਟ 'ਚ ਬੇਸ਼ੱਕ ਬੁਨਿਆਦੀ ਢਾਂਚੇ ਲਈ ਕਾਫੀ ਕੁੱਝ ਰੱਖਿਆ ਗਿਆ ਹੈ ਤੇ ਇਸੇ ਤਰ੍ਹਾਂ ਆਮਦਨ ਕਰ ਦੀ ਹੱਦ ਨੂੰ ਵੀ ਵਧਾ ਕੇ ਨੌਕਰੀਪੇਸ਼ਾ ਲੋਕਾਂ ਨੂੰ ...

ਪੂਰੀ ਖ਼ਬਰ »

ਰਾਜਸਥਾਨ ਦੀ ਇੰਦਰਾ ਰਸੋਈ:

ਇਹ ਥਾਲੀ ਹੈ ਬੜੀ ਨਿਰਾਲੀ

ਜਲੰਧਰ, 1 ਫਰਵਰੀ (ਅ. ਬ.)-ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ | ਰੋਜ਼ ਕਮਾਉਣ ਤੇ ਰੋਜ਼ ਖਾਣ ਵਾਲਿਆਂ ਦੇ ਸਾਹਮਣੇ ਬਹੁਤ ਵੱਡਾ ਸੰਕਟ ਖੜ੍ਹਾ ਹੋ ਗਿਆ ਸੀ | ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਇਸ ਗੱਲ ਦਾ ਅਹਿਸਾਸ ...

ਪੂਰੀ ਖ਼ਬਰ »

ਆਜ਼ਾਦ ਭਾਰਤ 'ਚ ਸਿੱਖ ਹੋਣਾ ਹੀ ਗੁਨਾਹ- ਜਥੇਦਾਰ ਭਾਈ ਰੋਡੇ

ਸਿੱਖ ਜਥੇਬੰਦੀਆਂ ਦਾ ਵੱਡਾ ਕਾਫ਼ਲਾ ਕੌਮੀ ਇਨਸਾਫ਼ ਮੋਰਚੇ 'ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਇਕ ਪਾਸੇ ਕੇਂਦਰ ਸਰਕਾਰ ਦੀ ਸ਼ਹਿ 'ਤੇ ਵੱਖ-ਵੱਖ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਇਕ ਸਾਲ ਵਿਚ 4-5 ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ, ਪਰ ਦੂਜੇ ਪਾਸੇ ਭਾਰਤੀ ਕਾਨੂੰਨ ਅਨੁਸਾਰ ਅਦਾਲਤਾਂ ...

ਪੂਰੀ ਖ਼ਬਰ »

ਪਿੰਡ ਕਬੂਲ ਸ਼ਾਹ ਹਿਠਾੜ ਦੇ ਖੇਤਾਂ 'ਚੋਂ ਹੈਰੋਇਨ ਬਰਾਮਦ

ਫ਼ਾਜ਼ਿਲਕਾ, 1 ਫ਼ਰਵਰੀ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ ਤੋਂ ਬਾਅਦ ਦੇਰ ਸ਼ਾਮ ਸਰਹੱਦੀ ਪਿੰਡ ਕਬੂਲ ਸ਼ਾਹ ਹਿਠਾੜ ਦੇ ਖੇਤਾਂ ਵਿਚੋਂ ਇਕ ਪੈਕਟ ਹੈਰੋਇਨ ਬਰਾਮਦ ਹੋਈ, ਜਿਸ ਵਿਚ ਛੋਟੇ ਤਿੰਨ ਪੈਕਟ ਹੈਰੋਇਨ ਦੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਡਾਇਰੈਕਟਰ (ਐਚ.ਆਰ.) ਦੇ ਦਫ਼ਤਰ 'ਚ ਬੈਠਾ ਅਨੁਪਮ ਜੋਸ਼ੀ ਆਖਿਰ ਕੌਣ?

ਪੰਜਾਬ 'ਚ ਪੰਜਾਬੀਆਂ ਨਾਲ ਹੋ ਰਹੀ ਹੈ ਜ਼ਿਆਦਤੀ- ਚੰਦੂਮਾਜਰਾ

ਪਟਿਆਲਾ, 1 ਫਰਵਰੀ (ਧਰਮਿੰਦਰ ਸਿੰਘ ਸਿੱਧੂ) -ਬਿਜਲੀ ਨਿਗਮ 'ਚ ਪਿਛਲੇ ਦਿਨਾਂ ਤੋਂ ਡਾਇਰੈਕਟਰ (ਐਚ.ਆਰ.) ਦੇ ਦਫ਼ਤਰ ਬੈਠੇ ਅਨੁਪਮ ਜੋਸ਼ੀ ਨਾਂਅ ਦੇ ਵਿਅਕਤੀ ਵਲੋਂ ਬਿਜਲੀ ਨਿਗਮ ਦੀਆਂ ਵਿਭਾਗੀ ਮੀਟਿੰਗਾਂ 'ਚ ਬੈਠਣ ਅਤੇ ਦਖਲਅੰਦਾਜ਼ੀ ਕਰਨ ਦਾ ਮਾਮਲਾ ਤੂਲ ਫੜਦਾ ਜਾ ...

ਪੂਰੀ ਖ਼ਬਰ »

ਮਿਰਜ ਨਿਵਾਸੀ ਨੇ ਜਿੱਤਿਆ ਰਾਜਸ੍ਰੀ 1000 ਮਹੀਨਾਵਾਰ ਲਾਟਰੀ ਦਾ 1.25 ਕਰੋੜ ਦਾ ਪਹਿਲਾ ਪੁਰਸਕਾਰ

ਜਲੰਧਰ, 1 ਫਰਵਰੀ (ਅ. ਬ.)-ਰਾਜਸ੍ਰੀ 1000 ਮਹੀਨਾਵਾਰ ਲਾਟਰੀ ਦੇ 24 ਜਨਵਰੀ ਨੂੰ ਕੱਢੇ ਗਏ ਡਰਾਅ 'ਚ ਮਿਰਜ ਨਿਵਾਸੀ ਨੇ ਪਹਿਲਾ ਪੁਰਸਕਾਰ ਜਿੱਤਿਆ ਹੈ | ਲਾਟਰੀ ਦਾ ਪਹਿਲਾ ਪੁਰਸਕਾਰ ਟਿਕਟ ਨੰਬਰ 31-8380 ਦਾ ਨਿਕਲਿਆ ਹੈ, ਜਿਸ ਦੀ ਰਾਸ਼ੀ 1.25 ਕਰੋੜ ਰੁਪਏ ਹੈ | ਜੇਤੂ ਲਾਟਰੀ ਦਾ ਟਿਕਟ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਨਿਯੁਕਤੀ ਰੱਦ

ਢਾਈ ਸਾਲ ਬਾਅਦ ਸਰਕਾਰ ਨੂੰ ਸਮਝ ਪਈ ਕਿ ਕਾਰਜਕਾਲ 'ਚ ਵਾਧਾ ਨਹੀਂ ਹੋ ਸਕਦਾ ਸੀ

ਚੰਡੀਗੜ੍ਹ, 1 ਫਰਵਰੀ (ਹਰਕਵਲਜੀਤ ਸਿੰਘ) - ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਨਿਯੁਕਤੀ ਨੂੰ ਅੱਜ ਸਰਕਾਰ ਵਲੋਂ ਰੱਦ ਕਰ ਦਿੱਤਾ ਗਿਆ | ਦਿਲਚਸਪ ਗੱਲ ਇਹ ਹੈ ਕਿ ਸਰਕਾਰ ਨੂੰ ਢਾਈ ਸਾਲਾਂ ਬਾਅਦ ਅੱਜ ਸਮਝ ਪਈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ...

ਪੂਰੀ ਖ਼ਬਰ »

ਬਜਟ ਕਿਸਾਨਾਂ ਲਈ ਨਿਰਾਸ਼ਾਜਨਕ-ਲੱਖੋਵਾਲ

ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ ਹੈ | ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੁਝ ਨਹੀਂ ਕੀਤਾ ਗਿਆ | ਹੋਰ ਕਰਜ਼ੇ ਦੇਣਾ ਕਿਸਾਨਾਂ ਦੇ ...

ਪੂਰੀ ਖ਼ਬਰ »

ਬਜਟ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼-ਪ੍ਰਦੀਪ ਛਾਬੜਾ

ਚੰਡੀਗੜ੍ਹ, 1 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਵੱਡੇ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਨੇ ਬਜਟ ਨੂੰ ਚੋਣ ਪ੍ਰਚਾਰ ਅਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਜਟ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਕਿਸਾਨਾਂ ਲਈ ਬਜਟ 'ਚ ਕਰਜ਼ਾ ਦੁੱਗਣਾ ਕਰਨ ਦੇ ਸੰਕੇਤ-ਰਾਜੇਵਾਲ

ਚੰਡੀਗੜ੍ਹ, 1 ਫਰਵਰੀ (ਅਜਾਇਬ ਸਿੰਘ ਔਜਲਾ)-ਬੜਾ ਸ਼ੋਰ ਸੀ ਕਿ ਬਜਟ ਦੀ ਪਟਾਰੀ 'ਚੋਂ ਕਿਸਾਨਾਂ ਲਈ ਕੁਝ ਨਿਕਲੇਗਾ, ਪਰ ਨਿਕਲਿਆ ਹੋਰ ਕਰਜ਼ਾ | ਇਹ ਗੱਲ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਈ ...

ਪੂਰੀ ਖ਼ਬਰ »

ਪੀ.ਐਮ. ਆਵਾਸ ਯੋਜਨਾ ਲਈ 79 ਹਜ਼ਾਰ ਕਰੋੜ

ਨਵੀਂ ਦਿੱਲੀ, 1 ਫਰਵਰੀ (ਉਪਮਾ ਡਾਗਾ ਪਾਰਥ)-ਪੀ.ਐਮ. ਆਵਾਸ ਯੋਜਨਾ ਦਾ ਬਜਟ 66 ਫ਼ੀਸਦੀ ਵਧਾ ਕੇ 79 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ | ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ ਦੀ ਤਰਜ਼ 'ਤੇ ਸ਼ਹਿਰੀ ਬੁਨਿਆਦੀ ਢਾਂਚਾ ਵਿਕਾਸ ਫੰਡ ਦਾ ਗਠਨ ...

ਪੂਰੀ ਖ਼ਬਰ »

5 ਸਾਲਾਂ 'ਚ ਸਭ ਤੋਂ ਛੋਟਾ ਭਾਸ਼ਨ

ਨਵੀਂ ਦਿੱਲੀ, 1 ਫਰਵਰੀ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਪੰਜਵਾਂ ਬਜਟ ਪੇਸ਼ ਕੀਤਾ ਹੈ | ਹੁਣ ਸੀਤਾਰਮਨ ਅਜਿਹੀ ਛੇਵੀਂ ਵਿੱਤ ਮੰਤਰੀ ਬਣ ਗਏ ਹਨ ਜਿਨ੍ਹਾਂ ਨੇ ਲਗਾਤਾਰ 5 ਬਜਟ ਪੇਸ਼ ਕੀਤੇ ਹਨ | ਇਸ ਤੋਂ ਪਹਿਲਾਂ ਅਜਿਹਾ ਕਰਨ ਵਾਲੇ ਅਰੁਣ ...

ਪੂਰੀ ਖ਼ਬਰ »

ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ, 1 ਫਰਵਰੀ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਦੇ ਇਕ ਨਿੱਜੀ ਸਕੂਲ ਦੇ ਵਿਦਿਆਰਥੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ ¢ ਜਾਣਕਾਰੀ ਅਨੁਸਾਰ ਵੰਸ਼ ਸ਼ਰਮਾ ਪੁੱਤਰ ਸਵਰਗੀ ਮੁਲਖ ਰਾਜ ਜੋ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਸ਼ਹਿਰ ਦੇ ਸੈਕਟਰੀ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ ਦੇ ਮੰਚ ਤੋਂ ਬੋਲਣ ਵਾਲੇ ਬੁਲਾਰੇ ਮਰਿਆਦਾ ਦੀ ਪਾਲਣਾ ਕਰਨ-ਭਾਈ ਹਵਾਰਾ

ਐੱਸ. ਏ. ਐੱਸ. ਨਗਰ, 1 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮਜ਼ਦ ਜਥੇਦਾਰ ਤੇ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਤੇ ਕੌਮੀ ਮੰਚ ਤੋਂ ਬੋਲਣ ਵਾਲੇ ਹੋਰਨਾਂ ਬੁਲਾਰਿਆਂ ਨੂੰ ...

ਪੂਰੀ ਖ਼ਬਰ »

ਬਜਟ ਮੱਧ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼-ਡਾ. ਵਿਰਕ

ਜਲੰਧਰ, 1 ਫਰਵਰੀ (ਸਤਨਾਮ ਸਿੰਘ ਮਾਣਕ, ਜਸਪਾਲ ਸਿੰਘ)-ਉੱਘੇ ਅਰਥ ਸ਼ਾਸ਼ਤਰੀ ਡਾ. ਬਿਕਰਮ ਸਿੰਘ ਵਿਰਕ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜਟ ਨੂੰ ਮੱਧ ਵਰਗ ਨੂੰ ਖੁਸ਼ ਕਰਨ ਦੀ ਕਵਾਇਦ ਦੱਸਦੇ ਹੋਏ ਕਿਹਾ ਹੈ ਕਿ ਸਰਕਾਰ ਵਲੋਂ ਆਮਦਨ ਕਰ ਦੀ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੇ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖ਼ੁਦ ਸੰਕਟ ਸਹੇੜਿਆ-ਅਕਾਲੀ ਦਲ

ਚੰਡੀਗੜ੍ਹ, 1 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਪਨੀ ਹਵਾਲੇ ਕਰਕੇ ਪੰਜਾਬ ਵਿਚ ਬਿਜਲੀ ...

ਪੂਰੀ ਖ਼ਬਰ »

ਬਜਟ 'ਚ ਕਿਸਾਨਾਂ-ਮਜ਼ਦੂਰਾਂ ਨਾਲ ਧੋਖਾ-ਪੰਨੂ, ਪੰਧੇਰ

ਜੰਡਿਆਲਾ ਗੁਰੂ, 1 ਫਰਵਰੀ (ਰਣਜੀਤ ਸਿੰਘ ਜੋਸਨ)-ਬਜਟ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਲਈ ਇਸ ਬਜਟ ਵਿਚ ਕੁਝ ਵੀ ਨਹੀਂ, ਉਨ੍ਹਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX