ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  8 minutes ago
ਫ਼ਰੀਦਕੋਟ, 30 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਥਾਨਕ ਇਲਾਕਾ....
ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  50 minutes ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  about 1 hour ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  about 1 hour ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 1 hour ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 2 hours ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 2 hours ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 2 hours ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 2 hours ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 3 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 3 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 4 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 4 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 5 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 5 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 5 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 5 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 12 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਮੋਗਾ

ਪ੍ਰਧਾਨ ਮੰਤਰੀ ਵਲੋਂ ਲੋੜਵੰਦਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਲੈ ਕੇ ਪਿੰਡਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ- ਡਾ. ਗਰਗ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 2014 ਤੋਂ ਦੇਸ਼ ਦੇ ਗ਼ਰੀਬਾਂ ਅਤੇ ਲੋੜਵੰਦ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦੇ ਚੱਲਦੇ ਅਤੇ ਕੋਰੋਨਾ ਕਾਲ ਤੋਂ ਲੈ ਕੇ ਅੱਜ ਤੱਕ ਗ਼ਰੀਬਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਰਾਸ਼ਨ ਯੋਜਨਾ ਤੋਂ ਪ੍ਰਭਾਵਿਤ ਹੋ ਕੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਦੇ ਨਾਲ ਜੁੜ ਰਹੇ ਹਨ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਰੁਪਿੰਦਰ ਕੌਰ ਵਾਂਦਰ ਨੂੰ ਮੋਗਾ ਜ਼ਿਲ੍ਹਾ ਮਹਿਲਾ ਮੋਰਚਾ ਦਾ ਮੀਤ ਪ੍ਰਧਾਨ ਬਣਾਏ ਜਾਣ ਦੇ ਮੌਕੇ ਪ੍ਰਗਟ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਮਹਾਂ ਮੰਤਰੀ ਵਿੱਕੀ ਸਿਤਾਰਾ, ਮੀਤ ਪ੍ਰਧਾਨ ਸੋਨੀ ਮੰਗਲਾ, ਮਹਿਲਾ ਮੋਰਚਾ ਦੀ ਪ੍ਰਧਾਨ ਨੀਤੂ ਗੁਪਤਾ, ਜਨਰਲ ਸੈਕਟਰੀ ਸ਼ਬਨਮ ਮੰਗਲਾ, ਮਹਾਂ ਮੰਤਰੀ ਜਸਵਿੰਦਰ ਕੌਰ, ਰਾਣੀ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਹਰਜੀਤ ਕੌਰ, ਸ਼ੀਲੋ ਰਾਣੀ, ਮੁਸਕਾਨ ਦੇ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਇਸ ਮੌਕੇ ਡਾ. ਸੀਮਾਂਤ ਗਰਗ ਨੇ ਰੁਪਿੰਦਰ ਕੌਰ ਨੂੰ ਭਾਜਪਾ ਵਿਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਜੋ ਮਾਨ ਸਨਮਾਨ ਦਿੱਤਾ ਹੈ, ਉਹ ਅੱਜ ਇਕ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਸਰਕਾਰ ਨੇ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਗ਼ਰੀਬਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ, ਰਾਸ਼ਨ ਯੋਜਨਾ, ਜਨ-ਧਨ ਯੋਜਨਾ, ਵਪਾਰੀਆਂ ਨੂੰ ਬਿਨਾਂ ਗਰੰਟੀ ਦੇ ਆਪਣਾ ਕੰਮਕਾਜ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਦੇਸ ਸੰਸਾਰ ਭਰ ਵਿਚ ਕੋਰੋਨਾ ਤੋਂ ਪ੍ਰਭਾਵਿਤ ਹੋਣ ਦੇ ਬਾਅਦ ਵੀ ਬਹੁਤ ਤੇਜੀ ਨਾਲ ਉਚਾਈਆਂ ਨੂੰ ਹਾਸਲ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦ ਸੰਸਾਰ ਦੇ ਵੱਡੇ-ਵੱਡੇ ਦੇਸ਼ ਆਰਥਿਕ ਤੌਰ ਤੇ ਪਿਛੜ ਗਏ ਹਨ, ਪਰ ਭਾਰਤ ਫਿਰ ਵੀ ਦੂਜੇ ਦੇਸ਼ਾਂ ਤੋਂ ਅੱਗੇ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਗ਼ਰੀਬਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਆਮ ਲੋਕਾਂ ਨੂੰ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੇਗੀ ਅਤੇ ਵੱਧ ਤੋਂ ਵੱਧ ਸੀਟਾਂ 'ਤੇ ਜਿੱਤ ਹਾਸਲ ਕਰੇਗੀ | ਇਸ ਮੌਕੇ ਰੁਪਿੰਦਰ ਕੌਰ ਵਾਂਦਰ ਨੇ ਕਿਹਾ ਕਿ ਜੋ ਡਾ. ਸੀਮਾਂਤ ਗਰਗ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |

ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ ਨੇ ਡੀ. ਈ. ਓ. (ਅ) ਨੂੰ ਦਿੱਤਾ ਮੰਗ ਪੱਤਰ

ਮੋਗਾ, 1 ਫਰਵਰੀ (ਜਸਪਾਲ ਸਿੰਘ ਬੱਬੀ)-ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਨਿਸ਼ਾਨ ਸਿੰਘ ਨੂੰ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਸ਼ਿਖਾ ਬਾਂਸਲ, ਅੰਜੂਲਾ, ਮਨਜੀਤ ਸਿੰਘ, ਨਰਿੰਦਰ, ਰਜਨੀ, ਰੇਨੂੰ, ਰਜਿੰਦਰ ਨੇ ...

ਪੂਰੀ ਖ਼ਬਰ »

ਪੰਜਾਬੀ ਪਰਿਵਾਰ ਨੇ ਵਿਦੇਸ਼ ਦੀ ਧਰਤੀ 'ਤੇ ਖੱਟਿਆ ਨਾਮਣਾ

ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੇ ਸੇਵਾਦਾਰਾਂ ਨੇ ਵਿਦੇਸ਼ ਦੀ ਧਰਤੀ 'ਚ ਨਾਮਣਾ ਖੱਟਦਿਆਂ ਵਾਹ-ਵਾਹ ਹਾਸਲ ਕੀਤੀ ਹੈ, ਇਸ ਸਬੰਧੀ ਬੱਧਨੀ ਕਲਾਂ ਠਾਠ 'ਚ ਨਤਮਸਤਕ ਹੋ ਕੇ ਬਾਬਾ ਜ਼ੋਰਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ

ਬਾਘਾਪੁਰਾਣਾ, 1 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ, ਭਗਤ ਸਿੰਘ ਅਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਕਮੇਟੀ ਦੀ ਚੋਣ

ਬਾਘਾ ਪੁਰਾਣਾ, 1 ਫਰਵਰੀ (ਕਿ੍ਸ਼ਨ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਪਿੰਡ ਛੋਟਾ ਘਰ ਵਿਖੇ ਕੀਤਾ ਗਿਆ | ਚੋਣ ਇਜਲਾਸ ਤੋਂ ਪਹਿਲਾਂ ਝੰਡੇ ਦੀ ਰਸਮ ਕੀਤੀ ਗਈ | ਦੋ ਮਿੰਟ ਵਾਸਤੇ ਮੋਨ ਧਾਰਿਆ ਗਿਆ, ਵਿੱਛੜੇ ਸਾਥੀਆਂ ਨੂੰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਇਕ ਦਿਨ 'ਚ ਲਗਵਾਏ ਕੈਨੇਡਾ ਤੇ ਆਸਟੇ੍ਰਲੀਆ ਦੇ ਸੱਤ ਵੀਜ਼ੇ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਅੱੈਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਣਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ਮਿਹਨਤੀ ...

ਪੂਰੀ ਖ਼ਬਰ »

ਆਈਲਟਸ ਪੈਸ਼ਨ ਸੰਸਥਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 7.0 ਬੈਂਡ

ਬਾਘਾਪੁਰਾਣਾ, 1 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਈਲਟਸ ਪੈਸ਼ਨ ਸੰਸਥਾ, ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਦੇਸ਼ਾਂ ਲਈ ਚੰਗੇ ਬੈਂਡ ਪ੍ਰਾਪਤ ਕਰਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਲੰਗਰ ਲਗਾਇਆ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੇ ਲੁਹਾਰਾ ਚੌਕ ਧਰਮਕੋਟ ਰੋਡ ਮੰਦਰ ਛਿਨਮਸਤਿਕਾ ਧਾਮ ਮਾਤਾ ਚਿੰਤਪੁਰਨੀ ਮੰਦਰ ਵਿਚ ਕਿ੍ਸ਼ਨ ਕੁਮਾਰ ਭੱਠੇ ਵਾਲੇ ਵਲੋਂ ਸਰਬੱਤ ਦੇ ਭਲੇ ਲਈ ਪੂਰੀ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਪ੍ਰੋਫੈਸਰ ਸਵਰਨਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ

ਮੋਗਾ, 1 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਕÏਰ ਦੀ ਅਗਵਾਈ ਹੇਠ ਕਾਲਜ ਦੇ ਸੀਨੀਅਰ ਪ੍ਰੋਫੈਸਰ ਸਵਰਨਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ¢ ਪਿ੍ੰਸੀਪਲ ਡਾ. ਜਤਿੰਦਰ ਕੌਰ ਤੇ ਪੰਜਾਬੀ ਵਿਭਾਗ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕੈਂਪ ਦਾ ਪੋਸਟਰ ਜਾਰੀ

ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਡਾ. ਐੱਸ. ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਐਨ.ਆਰ.ਆਈ. ਗੁਰਚਰਨ ਸਿੰਘ ਗੋਗੀ ਕੈਨੇਡਾ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਤ ਬਾਬਾ ਨਰੈਣ ਸਿੰਘ ਜੀ ਯਾਦਗਾਰੀ ...

ਪੂਰੀ ਖ਼ਬਰ »

ਦਸਤਾਰ ਵੰਡ ਸਮਾਗਮ ਕਰਵਾਇਆ

ਮੋਗਾ, 1 ਫਰਵਰੀ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਦਸਤਾਰ ਵੰਡ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਕਰਵਾਇਆ, ਜਿਸ ਵਿਚ 50 ਦੇ ਲਗਪਗ ...

ਪੂਰੀ ਖ਼ਬਰ »

ਗੁਰਬਖ਼ਸ਼ ਸਿੰਘ ਨੂੰ ਸਦਮਾ, ਮਾਤਾ ਸਵਰਗਵਾਸ

ਖੋਸਾ ਦਲ ਸਿੰਘ, 1 ਫਰਵਰੀ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਸੀਨੀਅਰ ਆਗੂ ਗੁਰਬਖ਼ਸ਼ ਸਿੰਘ ਕੁੱਕੂ ਧਰਮਕੋਟ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਚਰਨਦੀਪ ਕੌਰ ਭੁੱਲਰ (98) ਬੀਤੇ ਦਿਨੀਂ ਸਵਰਗ ਸਿਧਾਰ ਗਏ | ਇਸ ਦੁਖਦ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਦੇ ਖਿਡਾਰੀ ਨੇ ਬੈਡਮਿੰਟਨ 'ਚ ਜਿੱਤਿਆ ਸੋਨ ਤਗਮਾ

ਨਿਹਾਲ ਸਿੰਘ ਵਾਲਾ, 1 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਬੈਡਮਿੰਟਨ ਖਿਡਾਰੀ ਯੋਗੇਸ਼ ਜਿੰਦਲ ਨੇ ਸੋਨ ਤਗਮਾ ਜਿੱਤ ਕੇ ਆਪਣੀ ਸੰਸਥਾ ਦਾ ਨਾਂਅ ਇਲਾਕੇ 'ਚ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਵ. ਮûਰਾ ਦੇਵੀ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਭਲਕੇ

ਨਿਹਾਲ ਸਿੰਘ ਵਾਲਾ, 1 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਕਾਰੋਬਾਰੀ ਰਜਿੰਦਰ ਗਰਗ ਤੇ ਪ੍ਰਦੀਪ ਗਰਗ ਮੱਝੂਕਿਆਂ ਵਾਲਿਆਂ ਦੇ ਮਾਤਾ ਅਤੇ ਹੇਮਰਾਜ ਗਰਗ ਦੀ ਧਰਮ-ਪਤਨੀ ਸ੍ਰੀਮਤੀ ਮûਰਾ ਦੇਵੀ ਜੋ ਕਿ ਬੀਤੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਕਰੀਅਰ ਜ਼ੋਨ ਸੰਸਥਾ ਨੇ ਆਈਲਟਸ ਦੀ ਤਿਆਰੀ ਨੂੰ ਆਸਾਨ ਕਰਦੇ ਹੋਏ ਹੁਣ ਇਕ ਸਾਧਾਰਨ ਵਿਦਿਆਰਥੀ ਲਈ ਵੀ ਵਧੀਆ ...

ਪੂਰੀ ਖ਼ਬਰ »

ਬੀ. ਕੇ. ਯੂ. ਖੋਸਾ ਵਲੋਂ ਸਹਿਯੋਗੀ ਐੱਨ.ਆਰ.ਆਈ. ਪਰਿਵਾਰ ਸਨਮਾਨਿਤ

ਬਾਘਾ ਪੁਰਾਣਾ, 1 ਫਰਵਰੀ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਹਮੇਸ਼ਾ ਹੀ ਸਹਿਯੋਗੀਆਂ ਦਾ ਸਮੇਂ-ਸਮੇਂ 'ਤੇ ਸਨਮਾਨ ਕਰਦੀ ਰਹਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਸੰਧੂ ਨੇ ਧੂੜਕੋਟ ਰਣਸੀਂਹ ...

ਪੂਰੀ ਖ਼ਬਰ »

ਮਰਹੂਮ ਉਸਤਾਦ ਮੁਹੰਮਦ ਜੀਰਪਾਲ ਦੀ ਬਰਸੀ 4 ਨੂੰ

ਬਾਘਾ ਪੁਰਾਣਾ, 1 ਫਰਵਰੀ (ਕਿ੍ਸ਼ਨ ਸਿੰਗਲਾ)-ਸੁਰਾਂ ਦੇ ਬਾਦਸ਼ਾਹ, ਪੰਜਾਬੀ ਗਾਇਕ ਤੇ ਗੀਤਕਾਰ ਮੁਹੰਮਦ ਜੀਰਪਾਲ ਵਾਸੀ ਲੰਗੇਆਣਾ ਨਵਾਂ (ਮੋਗਾ) ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਜਿਨ੍ਹਾਂ ਦੀ ਪਹਿਲੀ ਬਰਸੀ 4 ਫਰਵਰੀ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਵਿਜ਼ਟਰ ਵੀਜ਼ਾ 'ਚ ਮਾਹਿਰ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਕਈ ਵਿਅਕਤੀਆਂ ਦੇ ਕਾਨੂੰਨੀ ਢੰਗਾਂ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਬੁੱਟਰ ਕਲਾਂ ਦੇ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਹੋਈ | ਜਿਸ ਦੌਰਾਨ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਕਾਕਾ ਸਮਾਧ ਭਾਈ ਦਾ ਨਿੱਘਾ ਸਵਾਗਤ

ਸਮਾਧ ਭਾਈ, 1 ਫ਼ਰਵਰੀ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦੇ ਜੰਮਪਲ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੁਖਜੀਤ ਕਾਕਾ ਦਾ ਆਸਟੇ੍ਰਲੀਆ ਦੇ ਦੌਰੇ ਤੋਂ ਵਾਪਸ ਪਰਤਣ 'ਤੇ ਗ੍ਰਾਮ ਪੰਚਾਇਤ ਤੇ ਯੂਥ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਰਪੰਚ ਨਿਰਮਲ ਸਿੰਘ ...

ਪੂਰੀ ਖ਼ਬਰ »

ਕੇਂਦਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਲੋਕ ਭਾਜਪਾ 'ਚ ਹੋ ਰਹੇ ਸ਼ਾਮਿਲ- ਰਵੀ ਗਰੇਵਾਲ

ਮੋਗਾ, 1 ਫਰਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਗਤੀਸ਼ੀਲ ਰਹਿਨੁਮਾਈ ਹੇਠ ਜਿੱਥੇ ਮੋਗਾ ਦੇ ਚਾਰੇ ਹਲਕਿਆਂ ਵਿਚ ਭਾਜਪਾ ਦੀ ਲੋਕਾਂ ਦੀ ਪਹਿਲੀ ਪਸੰਦੀਦਾ ਪਾਰਟੀ ਬਣਦੀ ਜਾ ਰਹੀ ਹੈ ਉੱਥੇ ਹਲਕਾ ਧਰਮਕੋਟ ਵਿਖੇ ...

ਪੂਰੀ ਖ਼ਬਰ »

ਮਲੋਟ-ਮੁਕਤਸਰ ਸੜਕ ਦੇ ਨਿਰਮਾਣ ਦਾ ਕੰਮ ਪਿਆ ਠੰਢੇ ਬਸਤੇ

ਮਲੋਟ, 1 ਫ਼ਰਵਰੀ (ਪਾਟਿਲ)-ਦਿਨੋਂ-ਦਿਨ ਹੋਰ ਖ਼ਸਤਾ ਹੁੰਦੀ ਜਾ ਰਹੀ ਮਲੋਟ-ਮੁਕਤਸਰ ਰੋਡ ਦੇ ਨਵ-ਨਿਰਮਾਣ ਦਾ ਕੰਮ ਇਕ ਵਾਰ ਫ਼ਿਰ ਲਟਕਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੱਖਾਂ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਰਾਜ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬਰਾੜ ਵਲੋਂ ਧਰਮਸ਼ਾਲਾ ਦਾ ਉਦਘਾਟਨ

ਸਮਾਧ ਭਾਈ, 1 ਫਰਵਰੀ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਵਿਖੇ ਅਗਵਾੜ ਰਵਿਦਾਸੀਏ ਸਿੱਖਾਂ ਦੀ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਸਾਬਕਾ ਮੰਤਰੀ ਤੇ ਸਾਬਕਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪੱਥਰ ਤੋਂ ਪਰਦਾ ਹਟਾ ਕੇ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸਾਂਝ-ਦਿਲਾਸਾ ਪਹਿਲਕਦਮੀ ਦੀ ਸ਼ੁਰੂਆਤ

ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੁਲਿਸ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਦੇ ਸਹਿਯੋਗ ਨਾਲ ਸਮਾਜ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਸਾਂਝ-ਦਿਲਾਸਾ ਸ਼ੁਰੂ ਕੀਤੀ ਹੈ | ਪੰਜਾਬ ਨੂੰ 'ਖ਼ੁਸ਼ਹਾਲ ...

ਪੂਰੀ ਖ਼ਬਰ »

ਪੁਲਿਸ ਨੇ ਮੋਬਾਈਲ ਫ਼ੋਨ ਝਪਟਣ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 1 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਕਰਮ ਲਾਡੀ (31) ਤੇ ਰਮਨ (24) ਨਾ ਦੀ ਨਵ-ਵਿਆਹੁਤਾ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਦੋਵਾਂ ਦੀ ਗਿ੍ਫ਼ਤਾਰੀ ਨਾਲ ਪੁਲਿਸ ਨੇ ਝਪਟਮਾਰੀ ਦੇ ਦੋ ...

ਪੂਰੀ ਖ਼ਬਰ »

ਰੋਮਾਣਾ ਅਜੀਤ ਸਿੰਘ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਬਾਜਾਖਾਨਾ, 1 ਫ਼ਰਵਰੀ (ਜੀਵਨ ਗਰਗ)-ਪਿੰਡ ਰੋਮਾਣਾ ਅਜੀਤ ਸਿੰਘ ਦੇ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਸੰਚਾਲਕ ਡਾ. ਰਣਬੀਰ ਸਿੰਘ ਕਿੰਗਰਾ ਤੇ ਪਿੰ੍ਰਸੀਪਲ ਇੰਦਰਜੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦਾ ਸਾਲਾਨਾ ਸਮਾਗਮ 'ਰਿਸ਼ਮਾਂ' ਕਰਵਾਇਆ ਗਿਆ | ...

ਪੂਰੀ ਖ਼ਬਰ »

ਜੇਲ੍ਹ 'ਚ ਪਾਬੰਦੀਸ਼ੁਦਾ ਸਮੱਗਰੀ ਦੇ ਪੈਕੇਟ ਸੁੱਟਣ ਆਇਆ ਵਿਅਕਤੀ ਕਾਬੂ

ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ 'ਚ ਕੰਧ ਉਪਰੋਂ ਦੀ ਪਾਬੰਦੀਸ਼ੁਦਾ ਸਮੱਗਰੀ ਦੇ ਪੈਕੇਟ ਸੁੱਟਣ ਆਏ ਇਕ ਵਿਅਕਤੀਆਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਦੋਂ ਕਿ ਉਸ ਦਾ ਸਾਥੀ ਮੌਕੇ ਤੋਂ ਭੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਦੀ ਅਗਵਾਈ ਤੇ ਨÏਜਵਾਨ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ (ਚੜੇ੍ਹਵਣ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਸਾਦਿਕ ਤੋਂ ਕਿੰਗਰਾ ਜਾਂਦੀ ਸੜਕ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਰੋਟਰੀ ਲੋਗੋ ਦੀ ਮੁਰੰਮਤ ਕਰ ਕੇ ਲੋਗੋ ਨੂੰ ਨਵਾਂ ਰੂਪ ਪ੍ਰਦਾਨ ਕੀਤਾ

ਫ਼ਰੀਦਕੋਟ, 1 ਫ਼ਰਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਸਥਾਨਕ ਜੁਬਲੀ ਚੌਂਕ ਦੇ ਨੇੜੇ ਲਗਾਏ ਰੋਟਰੀ ਲੋਗੋ ਦੀ ਲੋੜੀਂਦੀ ਮੁਰੰਮਤ ਕਰਕੇ ਅਤੇ ਉਸ ਨੂੰ ਰੰਗ-ਰੋਗਨ ਕਰਕੇ ਨਵਾਂ ਰੂਪ ਪ੍ਰਦਾਨ ਕੀਤਾ ਗਿਆ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਇਲਾਜ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਹਰਮਹਿੰਦਰ ਪਾਲ)-ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਲਾ ਸਿੰਘ ਵਾਸੀ ਮੋੜ ਰੋਡ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਵਾਉਣ ਦੀ ਅਪੀਲ

ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਆਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਜਸਵੰਤ ਸਿੰਘ

ਬਾਜਾਖਾਨਾ, 1 ਫ਼ਰਵਰੀ (ਜੀਵਨ ਗਰਗ)-ਨਸ਼ੇ ਦੇ ਸੌਦਾਗਰਾਂ ਸਮੇਤ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਐੱਸ.ਐੱਚ.ਓ. ਜਸਵੰਤ ਸਿੰਘ ਨੇ ਥਾਣਾ ਬਾਜਾਖਾਨਾ ਦਾ ਅਹੁਦਾ ਸੰਭਾਲਣ ਸਮੇਂ ਕੀਤਾ | ਉਨ੍ਹਾਂ ਸਮੂਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX