ਤਾਜਾ ਖ਼ਬਰਾਂ


ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  3 minutes ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  21 minutes ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  39 minutes ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 1 hour ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 1 hour ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 1 hour ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 1 hour ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 1 hour ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 2 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 3 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 3 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 4 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 4 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 4 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 4 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 11 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਦੇ 418 ਪਿੰਡਾਂ 'ਚ ਲਾਲ ਲਕੀਰ ਅੰਦਰਲੇ ਵਸਨੀਕਾਂ ਨੂੰ ਮਿਲੇਗਾ ਜਾਇਦਾਦ ਦੀ ਮਾਲਕੀ ਦਾ ਕਾਨੂੰਨੀ ਹੱਕ-ਵਿਸ਼ੇਸ਼ ਸਕੱਤਰ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਭਾਰਤ ਸਰਕਾਰ ਦੀ ਸਹਾਇਤਾ ਨਾਲ ਪੇਂਡੂ ਇਲਾਕਿਆਂ 'ਚ ਲਾਲ ਲਕੀਰ/ਆਬਾਦੀ ਦੇਹ ਖੇਤਰਾਂ 'ਚ ਸਥਿਤ ਵਸਨੀਕਾਂ ਨੂੰ ਜਾਇਦਾਦ ਦਾ ਕਾਨੂੰਨਨ ਮਾਲਕਾਨਾ ਹੱਕ ਦੇਣ ਲਈ 'ਮੇਰਾ ਘਰ ਮੇਰੇ ਨਾਮ'/ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ (ਮੇਰਾ ਘਰ ਮੇਰੇ ਨਾਮ) ਨੇ ਅੱਜ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਇਸ ਯੋਜਨਾ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ, ਕਾਨੂੰਨਗੋਆਂ ਤੇ ਪਟਵਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਲਾਲ ਲਕੀਰ/ਆਬਾਦੀ ਦੇਹ 'ਚ ਪੈਂਦੇ 418 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਪਿੰਡ ਦਾ ਡਰੋਨ ਸਰਵੇਖਣ ਕਰਕੇ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ | ਉਸ ਤੋਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਰਵੇ ਆਫ਼ ਇੰਡੀਆ ਵਲੋਂ ਮੁਹੱਈਆ ਕਰਵਾਏ ਨਕਸ਼ਿਆਂ 'ਚ ਦਿਖਾਏ ਯੂਨਿਟਾਂ ਦੀ ਜ਼ਮੀਨੀ ਪੱਧਰ 'ਤੇ ਪੜਤਾਲ (ਗਰਾਊਾਡ ਟਰੁਥਿੰਗ) ਕੀਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਠੀਕ ਹੋ ਕੇ ਆਏ ਨਕਸ਼ਿਆਂ ਨੂੰ ਪਿੰਡ 'ਚ ਸਾਂਝੀ ਥਾਂ 'ਤੇ ਲਾ ਕੇ 90 ਦਿਨਾਂ 'ਚ ਇਤਰਾਜ਼ਾਂ ਦੀ ਮੰਗ ਕੀਤੀ ਜਾਂਦੀ ਹੈ | ਇਤਰਾਜ਼ ਦੂਰ ਹੋਣ ਬਾਅਦ ਇਸ ਨੂੰ ਦੁਬਾਰਾ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਂਦਾ ਹੈ, ਜਿੱਥੋਂ ਅੰਤਿਮ ਰੂਪ 'ਚ 'ਮਾਲਕੀ ਦੇ ਕਾਨੂੰਨੀ ਹੱਕ' ਦੇਣ ਦਾ ਨਿਪਟਾਰਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਹੁਣ ਤੱਕ 110 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ 'ਗਰਾਊਾਡ ਟਰੁਥਿੰਗ' ਬਾਅਦ ਇਤਰਾਜ਼ ਮੰਗ ਕੇ, ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਵੇਗਾ | ਉਨ੍ਹਾਂ ਇਸ ਮੌਕੇ ਦੱਸਿਆ ਕਿ ਡਰੋਨ ਸਰਵੇ ਲਈ ਜ਼ਿਲ੍ਹੇ 'ਚ 199 ਮੁਸਾਵੀਆਂ 'ਵੈਰੀਫ਼ਾਈ' ਕਰ ਲਈਆਂ ਗਈਆਂ ਹਨ ਅਤੇ ਰਹਿੰਦੀਆਂ 232 ਮੁਸਾਵੀਆਂ ਨੂੰ ਵੀ ਅੱਜ ਮਾਲ ਅਧਿਕਾਰੀਆਂ ਨੂੰ ਜਲਦ 'ਵੈਰੀਫ਼ਾਈ' ਕਰਵਾਉਣ ਲਈ ਕਿਹਾ ਗਿਆ ਹੈ | ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀ ਅਨੁਸਾਰ ਅਗਲੇ ਦਿਨਾਂ 'ਚ 'ਸਰਵੇ ਆਫ਼ ਇੰਡੀਆ' ਵਲੋਂ ਭੇਜੀ ਜਾਣ ਵਾਲੀ ਡਰੋਨ ਟੀਮ ਵਲੋਂ ਤੇਜ਼ੀ ਨਾਲ ਬਕਾਇਆ ਰਹਿੰਦੇ ਪਿੰਡਾਂ ਦਾ ਹਵਾਈ ਸਰਵੇਖਣ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜ਼ਿਲ੍ਹੇ ਦੇ 'ਨੋਟੀਫ਼ਾਈ' ਕੀਤੇ ਸਾਰੇ ਪਿੰਡਾਂ ਨੂੰ ਲਾਭ ਮਿਲ ਸਕੇ | ਸਵਾਮੀਤਵਾ ਸਕੀਮ ਦੇ ਮਿਸ਼ਨ ਡਾਇਰੈਕਟਰ ਹਿੰਗੋਨੀਆ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰਾ ਨਾਮ' ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਹੋਵੇਗੀ | ਇਸੇ ਤਰ੍ਹਾਂ ਪੇਂਡੂ ਖੇਤਰਾਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦਾਂ ਨੂੰ ਸੁਲਝਾਉਣ ਵਿਚ ਵੀ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਆਬਾਦੀ ਦੇਹ ਖੇਤਰ/ਲਾਲ ਲਕੀਰ ਅਧੀਨ ਆਉਂਦੀ ਜਾਇਦਾਦ ਦਾ ਮਾਲਕ ਕਾਨੂੰਨੀ ਤੌਰ 'ਤੇ ਆਪਣੀ ਜਾਇਦਾਦ ਦਾ ਦਸਤਾਵੇਜ਼ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ, ਜਿਸ ਨਾਲ ਉਸ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ, ਬੈਂਕਾਂ ਕੋਲ ਆਡ-ਰਹਿਣ ਕਰਨ, ਹਿਬਾਨਾਮਾ ਕਰਨ ਜਿਹੇ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ 'ਚ ਕੋਈ ਅੜਚਣ ਨਹੀਂ ਆਵੇਗੀ | ਮੀਟਿੰਗ 'ਚ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਤੇ ਬੰਗਾ ਮੇਜਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਬਲਾਚੌਰ ਵਿਕਰਮਜੀਤ ਪਾਂਥੇ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਸਰਵੇਸ਼ ਰਾਜਨ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ, ਤਹਿਸੀਲਦਾਰ ਬਲਾਚੌਰ ਰਵਿੰਦਰ ਬਾਂਸਲ, ਨਾਇਬ ਤਹਿਸੀਲਦਾਰ ਨਵਾਂਸ਼ਹਿਰ ਕਰਮਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਾਨੂੰਨਗੋ ਤੇ ਮਾਲ ਪਟਵਾਰੀ ਵੀ ਸ਼ਾਮਿਲ ਸਨ | ਇਸ ਤੋਂ ਪਹਿਲਾਂ ਵਿਸ਼ੇਸ਼ ਸਕੱਤਰ (ਮਾਲ) ਵਲੋਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਪਾਸੋਂ ਇਸ ਸਕੀਮ ਨੂੰ ਜ਼ਿਲ੍ਹੇ 'ਚ ਮੁਕੰਮਲ ਕਰਨ ਲਈ ਸਹਿਯੋਗ ਦੀ ਮੰਗ ਵੀ ਕੀਤੀ ਗਈ |

ਸਕਾਲਰਸ਼ਿਪ ਘੋਟਾਲੇ ਦਾ ਗ਼ਰੀਬ ਵਿਦਿਆਰਥੀਆਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ-ਰਾਜ ਕੁਮਾਰ ਅਟਵਾਲ

ਨਵਾਂਸ਼ਹਿਰ, 2 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)- ਅੱਜ ਨਵਾਂਸ਼ਹਿਰ ਦੇ ਜੀ.ਐਨ. ਫੂਡ, ਬੰਗਾ ਰੋਡ ਵਿਚ ਅੰਤਰਰਾਸ਼ਟਰੀ ਵਾਲਮੀਕਿ ਮਜ਼੍ਹਬੀ ਸਿੱਖ ਧਰਮ ਸਮਾਜ ਭਾਰਤ ਵਲੋਂ ਇਕ ਵਿਸ਼ੇਸ਼ ਮੀਟਿੰਗ ਰਾਜ ਕੁਮਾਰ ਅਟਵਾਲ ਕੌਮੀ ਪ੍ਰਧਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖੁਰਦ ਵਲੋਂ ਦਾਖ਼ਲਾ ਮੁਹਿੰਮ ਸ਼ੁਰੂ

ਉਸਮਾਨਪੁਰ, 2 ਫਰਵਰੀ (ਮਝੂਰ)- ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖੁਰਦ ਵਲੋਂ ਮੁੱਖ ਅਧਿਆਪਕਾ ਨੀਲਮ ਕੁਮਾਰੀ ਦੀ ਅਗਵਾਈ ਹੇਠ ਪਿੰਡ ਮਜਾਰਾ ਕਲਾਂ ਅਤੇ ਮਜਾਰਾ ਖੁਰਦ ਵਿਖੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਅਜੈ ਕੁਮਾਰ ਚਾਹੜ੍ਹਮਜਾਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 9 ਤੇ 10 ਨੂੰ

ਪੋਜੇਵਾਲ ਸਰਾਂ, 2 ਫਰਵਰੀ (ਨਵਾਂਗਰਾਈਾ)- ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਸਪੋਰਟਸ ਕਲੱਬ ਚਾਂਦਪੁਰ ਰੁੜਕੀ ਵਲੋਂ ਪਿੰਡ ਚਾਂਦਪੁਰ ਰੁੜਕੀ ਵਿਖੇ 9 ਤੇ 10 ਫਰਵਰੀ ਨੂੰ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕੈਨੇਡਾ ਤੋਂ ਆਏ ਵਫ਼ਦ ਦਾ ਖਟਕੜ ਕਲਾਂ 'ਚ ਸਨਮਾਨ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)- ਕੈਨੇਡਾ ਤੋਂ ਆਏ ਵਫ਼ਦ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ 'ਤੇ ਸਿੱਜਦਾ ਕੀਤਾ | ਕਬੱਡੀ ਅਤੇ ਹੋਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਵਾਲੇ ਵਫ਼ਦ ਦੀ ਅਗਵਾਈ ਜਸਪਾਲ ਸਿੰਘ ਗਹੂਣੀਆਂ ਨੇ ਕੀਤੀ | ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਪਿਛਲੇ ਸਮੇਂ 'ਚ ਕਾਂਗਰਸ ਆਗੂਆਂ ਨੇ ਮਾਰੀਆਂ ਟਾਹਰਾਂ-ਬੱਲੂ

ਨਵਾਂਸ਼ਹਿਰ, 2 ਫਰਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਜਾਰੀ ਕੀਤੀ ਗਈ 2 ਕਰੋੜ 45 ਲੱਖ ਰੁਪਏ ਦੀ ਗਰਾਂਟ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਇੱਕ ਕਰੋੜ 32 ਲੱਖ ਅਤੇ ਸਰਕਾਰੀ ਕਾਲਜ ਜਾਡਲਾ ਨੂੰ ਇੱਕ ਕਰੋੜ 13 ਲੱਖ ਰੁਪਏ ਜਾਰੀ ਕੀਤੇ ਗਏ ਹਨ | ਦੋਵੇਂ ਪ੍ਰਾਜੈਕਟ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਗਠਨ ਵਲੋਂ ਚੁਸਮਾ ਦਫ਼ਤਰ ਵਿਖੇ ਮੀਟਿੰਗ

ਮਜਾਰੀ/ਸਾਹਿਬਾ, 2 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕਿਸਾਨ ਮਜ਼ਦੂਰ ਸੰਗਠਨ ਬਲਾਚੌਰ ਵਲੋਂ ਮੁੱਖ ਦਫ਼ਤਰ ਚੁਸ਼ਮਾ ਵਿਖੇ ਪ੍ਰਧਾਨ ਬਲਜੀਤ ਸਿੰਘ ਭਾਰਾਪੁਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਅਹੁਦੇਦਾਰਾਂ ਤੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਗਊਧਨ ਦੀ ਸਹੀ ਸੰਭਾਲ ਤੇ ਕਰਜ਼ਾਈ ਕਿਸਾਨਾਂ ਦੇ ਹੱਕ 'ਚ ਅੰਦੋਲਨ ਜਲਦੀ ਸ਼ੁਰੂ ਕੀਤਾ ਜਾਵੇਗਾ-ਜਥੇ:ਸ਼ਿੰਗਾਰਾ ਸਿੰਘ ਬੈਂਸ

ਮਜਾਰੀ/ਸਾਹਿਬਾ, 2 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਭਾਰਤੀ ਗਊਸ਼ਾਲਾ ਮਹਾਂਸੰਘ ਦੇ ਕੌਮੀ ਪ੍ਰਧਾਨ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਕਸਬਾ ਮਜਾਰੀ ਵਿਖੇ ਆਪਣੀ ਟੀਮ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਲੋਕਾਂ ਤੋਂ ਗਊ ਸੈਸ ਲੈਣ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਰੰਧਾਵਾ ਵਲੋਂ ਢਾਹਾਂ ਕਲੇਰਾਂ 'ਚ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ

ਨਵਾਂਸ਼ਹਿਰ/ਬੰਗਾ 2 ਫਰਵਰੀ, (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਪਿੰਡ ਢਾਹਾਂ ਕਲੇਰਾਂ ਦਾ ਦੌਰਾ ਕਰਕੇ ਪਿੰਡ 'ਚ ਗੰਦੇ ਪਾਣੀ ਦੇ ਨਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਆਪੋ-ਆਪਣੇ ਅਦਾਰਿਆਂ ਦੇ ਸੂਚਨਾ ਬੋਰਡ ਪੰਜਾਬੀ 'ਚ ਲਿਖਾ ਕੇ ਮਾਂ-ਬੋਲੀ ਨੂੰ ਸਤਿਕਾਰ ਦਿੱਤਾ ਜਾਵੇ-ਭਾਸ਼ਾ ਅਫ਼ਸਰ ਸੰਦੀਪ ਸਿੰਘ

ਨਵਾਂਸ਼ਹਿਰ, 2 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਰਾਜ ਭਰ 'ਚ ਚਲਾਈ ਜਨਤਕ ਤੇ ਨਿੱਜੀ ਅਦਾਰਿਆਂ ਨਾਲ ਸਬੰਧਿਤ ਸੂਚਨਾ ਬੋਰਡਾਂ ਨੂੰ ਮਾਂ-ਬੋਲੀ ਪੰਜਾਬੀ 'ਚ ਲਿਖਵਾਉਣ ਦੀ ਮੁਹਿੰਮ ਦੀ ਲਗਾਤਾਰਤਾ 'ਚ ਅਪੀਲ ਕਰਦਿਆਂ, ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਜੇ. ਪੀ. ਸਰਕਾਰ ਮਜ਼ਦੂਰ ਵਿਰੋਧੀ-ਨੂਰਪੁਰੀ

ਬੰਗਾ, 2 ਫਰਵਰੀ (ਕਰਮ ਲਧਾਣਾ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੇਸ਼ ਕੀਤੇ ਗਏ ਬਜਟ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਨਰੇਗਾ ਸਕੀਮ ...

ਪੂਰੀ ਖ਼ਬਰ »

ਹੋਮਿਓਪੈਥਿਕ ਡਿਸਪੈਂਸਰੀ ਖੁਰਦ ਤੋਂ ਓਮ ਪ੍ਰਕਾਸ਼ ਨੂੰ ਦਿੱਤੀ ਨਿੱਘੀ ਵਿਦਾਇਗੀ

ਉੜਾਪੜ/ਲਸਾੜਾ, 2 ਫਰਵਰੀ (ਲਖਵੀਰ ਸਿੰਘ ਖੁਰਦ)- ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਪਿੰਡ ਖੁਰਦ ਵਿਖੇ ਕਾਫ਼ੀ ਲੰਮੇ ਸਮੇਂ ਤੋਂ ਦਰਜਾਚਾਰ ਵਜੋਂ ਸੇਵਾ ਨਿਭਾਅ ਰਹੇ ਉਮ ਪ੍ਰਕਾਸ਼ ਪੁੱਤਰ ਬਾਗ ਰਾਮ ਦੀ ਸੇਵਾ ਮੁਕਤੀ ਨੂੰ ਮੁੱਖ ਰੱਖਦੇ ਹੋਏ ਗਰਾਮ ਪੰਚਾਇਤ ਖੁਰਦ ਅਤੇ ...

ਪੂਰੀ ਖ਼ਬਰ »

ਸਰਹਾਲ ਵਲੋਂ ਕੋਸਮੋ ਹੁੰਡਾਈ 10 ਨਿਉਸ ਲਾਂਚ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)- ਕੋਸਮੋ ਹੁੰਡਾਈ ਵਿਖੇ ਨਵੀਂ ਕਾਰ 10 ਨਿਉਸ ਨੂੰ ਲਾਂਚ ਕਰਨ ਦੀ ਰਸਮ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਲੋਂ ਕੀਤੀ ਗਈ | ਉਨ੍ਹਾਂ ਆਖਿਆ ਕਿ ਹੁੰਡਾਈ ਨੇ ਨਵੀਂ ਤਕਨੀਕ 'ਚ ਬੁਲੰਦੀਆਂ ਪ੍ਰਾਪਤ ਕੀਤੀਆਂ | ...

ਪੂਰੀ ਖ਼ਬਰ »

ਕਲੀਨ ਐਂਡ ਗਰੀਨ ਨਵਾਂਸ਼ਹਿਰ ਮੁਹਿੰਮ ਤਹਿਤ ਫੱਟੀ ਬਸਤਾ ਸਲੋਹ ਚੌਕ ਦਾ ਕੀਤਾ ਸੁੰਦਰੀਕਰਨ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)- ਹਰਿਆਵਲ ਪੰਜਾਬ, ਆਸ ਵੈੱਲਫੇਅਰ ਸੁਸਾਇਟੀ, ਐੱਸ.ਕੇ.ਟੀ., ਨਗਰ ਕੌਂਸਲ ਨੇ ਮਿਲ ਕੇ ਫੱਟੀ ਬਸਤਾ ਚੌਂਕ ਵਿਖੇ ਸਫ਼ਾਈ ਕੀਤੀ | ਮਿੱਟੀ ਅਤੇ ਖਾਦ ਨਾਲ ਚੌਂਕ ਨੂੰ ਭਰ ਕੇ ਰੰਗ-ਬਿਰੰਗੇ ਬੂਟੇ ਲਗਾਏ ਗਏ | ਇਸ ਮੌਕੇ ਮਨੋਜ ਕੰਡਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੱਸੋਮਜਾਰਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਬਹਿਰਾਮ, 2 ਫਰਵਰੀ (ਸਰਬਜੀਤ ਸਿੰਘ ਚੱਕਰਾਮੂੰ)- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਜੱਸੋਮਜਾਰਾ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਐੱਸ.ਐਮ.ਸੀ. ਟਰੇਨਿੰਗ ਕਰਵਾਈ ਗਈ | ਇਸ ਸਬੰਧੀ ਬਲਵੀਰ ਸਿੰਘ ਪੀ.ਟੀ.ਆਈ. ਨੇ ਜਾਣਕਾਰੀ ...

ਪੂਰੀ ਖ਼ਬਰ »

ਭਾਜਪਾ ਮਿਸ਼ਨ 2024 ਤਹਿਤ ਹਰ ਵਰਗ ਨੂੰ ਲਾਮਬੰਦ ਕਰੇਗੀ-ਅਸ਼ੋਕ ਬਾਠ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)- ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਬਾਠ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਹੋਈ | ਜਿਸ ਵਿਚ ਭਾਜਪਾ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਜ਼ਖ਼ਮੀ

ਸਾਹਲੋਂ, 2 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਕਰੀਹਾ ਮੋੜ 'ਤੇ ਇਕ ਬੁਲੇਟ ਮੋਟਰਸਾਈਕਲ ਅਤੇ ਮਿੰਨੀ ਬੱਸ ਦੇ ਵਿਚਕਾਰ ਸਿੱਧੀ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਵੇਰੇ ਇਕ ਮਿੰਨੀ ਬੱਸ ਨਵਾਂਸ਼ਹਿਰ ...

ਪੂਰੀ ਖ਼ਬਰ »

ਭਾਜਪਾ ਮਿਸ਼ਨ 2024 ਤਹਿਤ ਹਰ ਵਰਗ ਨੂੰ ਲਾਮਬੰਦ ਕਰੇਗੀ-ਅਸ਼ੋਕ ਬਾਠ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)- ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਬਾਠ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਹੋਈ | ਜਿਸ ਵਿਚ ਭਾਜਪਾ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੜਕ 'ਚ ਪਏ ਟੋਇਆਂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਸਾਹਲੋਂ, 2 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਕਰਿਆਮ ਤੋਂ ਕਰੀਹਾ ਨੂੰ ਜਾਣ ਵਾਲੀ ਸੜਕ 'ਤੇ ਭੰਗਲ ਕਲਾਂ ਦੇ ਗੇਟ ਕੋਲ ਪੈਂਦੇ ਚੌਰਾਹੇ ਵਿਚ ਲੋਧੀਪੁਰ ਪਾਸੇ ਨੰੂ ਜਾਣ ਵਾਲੀ ਸੜਕ ਕਿਨਾਰੇ ਪੁੱਟੇ ਹੋਏ ਟੋਏ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਸੰਦੀਪ ...

ਪੂਰੀ ਖ਼ਬਰ »

ਗੜ੍ਹਪਧਾਣੇ 'ਚ ਸਾਲਾਨਾ ਧਾਰਮਿਕ ਸਮਾਗਮ 6 ਤੋਂ ਸ਼ੁਰੂ

ਔੜ, 2 ਫਰਵਰੀ (ਜਰਨੈਲ ਸਿੰਘ ਖੁਰਦ)- ਪਿੰਡ ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸੱਚ ਖੰਡ ਵਾਸੀ ਸ੍ਰੀਮਾਨ ਪਰਮ ਸੰਤ ਬਾਬਾ ਵਜ਼ੀਰ ਸਿੰਘ ਅਤੇ ਸੱਚ ਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਧਰਮ ਸਿੰਘ ਆਦਿ ਦੀ ਸਾਲਾਨਾ ਯਾਦ ਨੂੰ ...

ਪੂਰੀ ਖ਼ਬਰ »

ਮਹਿਕਮਾ ਟੁੱਟੀ ਸੜਕ ਬਣਾਉਣ ਦੀ ਤਿਆਰੀ 'ਚ ਰੁੱਝਾ

ਘੁੰਮਣਾਂ, 2 ਫਰਵਰੀ (ਮਹਿੰਦਰਪਾਲ ਸਿੰਘ)- ਪਿੰਡ ਘੁੰਮਣਾਂ ਤੋਂ ਫਗਵਾੜਾ ਵਾਲੀ ਸੜਕ ਬਣੀ ਨੂੰ ਥੋੜ੍ਹਾ ਸਮਾਂ ਹੀ ਹੋਇਆ ਸੀ, ਪਰ ਉਹ ਸੜਕ ਪਹਿਲਾਂ ਨਾਲੋਂ ਵੀ ਬੁਰੀ ਤਰ੍ਹਾਂ ਟੱੁਟ ਗਈ ਸੀ | 'ਅਜੀਤ' ਅਖ਼ਬਾਰ 'ਚ ਖ਼ਬਰ ਲੱਗਣ 'ਤੇ ਸਬੰਧਤ ਮਹਿਕਮਾ ਦੁਬਾਰਾ ਸੜਕ ਬਣਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਦਾਨੀ ਸੱਜਣਾਂ ਵਲੋਂ 35000 ਰੁਪਏ ਦੀ ਆਰਥਿਕ ਮਦਦ

ਸਾਹਲੋਂ, 2 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਲੋਂ ਨੂੰ ਦਾਨੀ ਸੱਜਣਾਂ ਵਲੋਂ ਦਾਨ ਰਾਸ਼ੀ ਰੂਪ ਵਿਚ ਆਰਥਿਕ ਮਦਦ ਕੀਤੀ ਗਈ | ਇਸ ਮੌਕੇ ਰਾਜਵਿੰਦਰ ਲਾਖਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਚਰਨ ਸਿੰਘ ਸਪੁੱਤਰ ਰੂਪ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਭਲਕੇ

ਔੜ/ਝਿੰਗੜਾਂ, 2 ਫਰਵਰੀ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਕੱਢੀ ਗਈ | ਪ੍ਰਭਾਤ ਫੇਰੀ ਦੌਰਾਨ ਗਾਇਕ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਨੇ ਕੀਤੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 2 ਫਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਕੀਤੀ ਗਈ | ਜਿਸ ਵਿਚ ਨੰਬਰਦਾਰਾਂ ...

ਪੂਰੀ ਖ਼ਬਰ »

ਘੁੰਮਣਾਂ ਖੇਡ ਮੇਲੇ ਦੇ ਪੋਸਟਰ ਜਾਰੀ

ਘੁੰਮਣਾਂ, 2 ਫਰਵਰੀ (ਮਹਿੰਦਰਪਾਲ ਸਿੰਘ)- ਪਿੰਡ ਘੁੰਮਣਾਂ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਕਬੱਡੀ ਖੇਡ ਮੇਲਾ ਸ੍ਰੀ ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ 11 ਤੇ 12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ...

ਪੂਰੀ ਖ਼ਬਰ »

ਜਸਵਿੰਦਰ ਪਾਲ ਨਵਾਂ ਪਿੰਡ ਟੱਪਰੀਆਂ ਦਾ ਗਮਗੀਨ ਮਾਹੌਲ ਅੰਦਰ ਅੰਤਿਮ ਸੰਸਕਾਰ

ਭੱਦੀ, 2 ਫਰਵਰੀ (ਨਰੇਸ਼ ਧੌਲ)- ਜਸਵਿੰਦਰ ਕੁਮਾਰ (46) ਪੁੱਤਰ ਚੌਧਰੀ ਰਾਮ ਧੰਨ ਬੀਤੇ ਦਿਨ ਸੰਖੇਪ ਬਿਮਾਰੀ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਚਾਨਕ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਨਵਾਂ ਪਿੰਡ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਿਕੰਦਰਪੁਰ ਵਿਖੇ ਸਰਗਰਮ ਮੈਂਬਰਾਂ ਦੀ ਮੀਟਿੰਗ

ਸਮੁੰਦੜਾ, 2 ਫਰਵਰੀ (ਤੀਰਥ ਸਿੰਘ ਰੱਕੜ)- ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ 9 ਫਰਵਰੀ ਨੂੰ ਪਿੰਡ ਸਿਕੰਦਰਪੁਰ ਵਿਖੇ ਬਲਾਕ ਪੱਧਰੀ ਇਜਲਾਸ ਕਰ ਕੇ ਤਹਿਸੀਲ ਕਮੇਟੀ ਦੀ ਚੋਣ ਕਰਨ ਸਬੰਧੀ ਇਲਾਕੇ ਦੇ ਸਰਗਰਮ ਮੈਂਬਰਾਂ ਨਲ ਮੀਟਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਵਾਲੀਬਾਲ ਖਿਡਾਰੀ ਪ੍ਰੀਤਕਰਨ ਉਧਨਵਾਲ ਦੀ ਰਾਸ਼ਟਰੀ ਪੱਧਰ 'ਤੇ ਚੋਣ

ਭੱਦੀ, 2 ਫਰਵਰੀ (ਨਰੇਸ਼ ਧੌਲ)- ਉੱਘੇ ਵਾਲੀਬਾਲ ਖਿਡਾਰੀ ਪ੍ਰੀਤਕਰਨ ਪੁੱਤਰ ਥਾਣੇਦਾਰ ਰੌਸ਼ਨ ਲਾਲ ਕਸਾਣਾ ਪਿੰਡ ਉਧਨਵਾਲ ਦੀ ਰਾਸ਼ਟਰੀ ਟੀਮ ਅੰਦਰ ਚੋਣ ਹੋਣ ਨਾਲ ਸਮੁੱਚੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪ੍ਰੀਤਕਰਨ ਦੇ ਪਿਤਾ ਥਾਣੇਦਾਰ ਰੌਸ਼ਨ ...

ਪੂਰੀ ਖ਼ਬਰ »

ਕੁਸ਼ਟ ਰੋਗ ਦਾ ਇਲਾਜ ਸੰਭਵ ਹੈ-ਡਾ. ਮਨਪ੍ਰੀਤ ਕੌਰ

ਸੰਧਵਾਂ, 2 ਫਰਵਰੀ (ਪ੍ਰੇਮੀ ਸੰਧਵਾਂ)- ਸਰਕਾਰੀ ਸਿਹਤ ਕੇਂਦਰ ਸੰਧਵਾਂ-ਫਰਾਲਾ ਵਿਖੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਹੇਠ ਕੁਸ਼ਟ ਰੋਗ ਸਬੰਧੀ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਡਾ. ਗੁਰਪ੍ਰੀਤ ਕੌਰ ਬੰਗਾ ਤੇ ਫਾਰਮੇਸੀ ਅਫਸਰ ਡਾ. ਦੇਵ ਰਾਜ ਦਾਦਰ ...

ਪੂਰੀ ਖ਼ਬਰ »

ਸ਼ੇਰਗਿੱਲ ਪਰਿਵਾਰ ਵਲੋਂ ਸਰਕਾਰੀ ਸਕੂਲਾਂ ਨੂੰ 11/11 ਹਜ਼ਾਰ ਦੀ ਰਾਸ਼ੀ ਦਾ ਯੋਗਦਾਨ

ਮੁਕੰਦਪੁਰ, 2 ਫਰਵਰੀ (ਅਮਰੀਕ ਸਿੰਘ ਢੀਂਡਸਾ)- ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਗਤਪੁਰ ਵਾਸਤੇ ਸੇਵਾ ਮੁਕਤ ਅਧਿਆਪਕ ਸਵ. ਗਿਆਨੀ ਬਖ਼ਤਾਵਰ ਸਿੰਘ ਦੇ ਪਰਿਵਾਰ ਵਲੋਂ 11/11 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਇਹ ਰਾਸ਼ੀ ਪ੍ਰਵਾਨ ਕਰਦਿਆਂ ਹਾਈ ਸਕੂਲ ਦੇ ਮੁੱਖ ...

ਪੂਰੀ ਖ਼ਬਰ »

ਭਾਜਪਾ ਨੇ ਰਾਜੀਵ ਸ਼ਰਮਾ ਸ੍ਰੀਧਰ ਨੂੰ ਬਹਿਰਾਮ ਮੰਡਲ ਦਾ ਪ੍ਰਧਾਨ ਬਣਾਇਆ

ਬਹਿਰਾਮ, 2 ਫਰਵਰੀÐ(ਨਛੱਤਰ ਸਿੰਘ ਬਹਿਰਾਮ)- ਭਾਜਪਾ ਨੇ ਰਾਜੀਵ ਸ਼ਰਮਾ ਸ਼੍ਰੀਧਰ ਕੁਲਥਮ ਨੂੰ ਬਹਿਰਾਮ ਮੰਡਲ ਦਾ ਨਵਾਂ ਪ੍ਰਧਾਨ ਬਣਾਇਆ | ਨਵ-ਨਿਯੁਕਤ ਪ੍ਰਧਾਨ ਨੇ ਭਾਜਪਾ ਹਾਈ ਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਠ ਸੇਵਾ ਮੁਕਤ ਆਈ.ਪੀ.ਐਸ., ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਵਲੋਂ ਲੋੜਵੰਦਾਂ ਨੂੰ ਕੰਬਲ ਤਕਸੀਮ

ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ)-ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਲਾਇਨਜ਼ ਕਲੱਬ ਦੇ ਜ਼ੋਨ ਚੇਅਰਮੈਨ ਪਾਲ ਸਿੰਘ ਬੰਗਾ ਅਤੇ ਪ੍ਰਧਾਨ ਬਲਬੀਰ ਸਿੰਘ ਪੂਨੀ ਦੀ ਅਗਵਾਈ ਵਿਚ ਲੋੜਵੰਦਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX