ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  25 minutes ago
ਫ਼ਰੀਦਕੋਟ, 30 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਥਾਨਕ ਇਲਾਕਾ....
ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  about 1 hour ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  about 1 hour ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  about 1 hour ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 2 hours ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 2 hours ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 2 hours ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 2 hours ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 3 hours ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 2 hours ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 3 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 3 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 4 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 4 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 5 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 5 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 6 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 6 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 12 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਦਿੱਲੀ / ਹਰਿਆਣਾ

ਐਨ. ਆਰ. ਆਈ. ਮਹਿਲਾ 'ਤੇ ਗੋਲੀ ਚਲਾਉਣ ਵਾਲਾ ਇਕ ਹੋਰ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 2 ਫਰਵਰੀ (ਅਵਤਾਰ ਸਿੰਘ) - ਕੁਰੂਕਸ਼ੇਤਰ ਦੀ ਕ੍ਰਾਈਮ ਇਨਵੈਸਟੀਗੇਸ਼ਨ ਬ੍ਰਾਂਚ-2 ਨੇ ਹੋਟਲ ਦੀ ਪਾਰਕਿੰਗ 'ਚ ਇਕ ਐਨ. ਆਰ. ਆਈ. ਮਹਿਲਾ 'ਤੇ ਗੋਲੀ ਚਲਾਉਣ ਵਾਲੇ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਯੁਵਰਾਜ ਉਰਫ਼ ਯੁਵੀ ਪੁੱਤਰ ਵਿਜੇ ਕੁਮਾਰ ਵਾਸੀ ਜ਼ੀਰਕਪੁਰ (ਮੁਹਾਲੀ) ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨਰੇਸ਼ ਕੁਮਾਰ ਸਾਗਵਾਲ ਨੇ ਦੱਸਿਆ ਕਿ 6 ਨਵੰਬਰ 2022 ਨੂੰ ਪੁਲਿਸ ਥਾਣਾ ਸ਼ਾਹਬਾਦ ਵਿਖੇ ਦਿੱਤੀ ਸ਼ਿਕਾਇਤ 'ਚ ਕੁਲਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਮੂਸਾਪੁਰ ਜ਼ਿਲ੍ਹਾ ਨਵਾਂਸ਼ਹਿਰ (ਪੰਜਾਬ) ਨੇ ਦੱਸਿਆ ਸੀ ਕਿ ਉਹ 5 ਨਵੰਬਰ 2022 ਨੂੰ ਆਪਣੀ ਭੈਣ ਮਨਜੀਤ ਕੌਰ ਨੂੰ ਦਿੱਲੀ ਏਅਰਪੋਰਟ ਤੋਂ ਲੈਣ ਲਈ ਗਿਆ ਸੀ ਅਤੇ ਉਸ ਸਮੇਂ ਟੈਕਸੀ ਨੂੰ ਡਰਾਈਵਰ ਰਮਨਜੀਤ ਪੁੱਤਰ ਰਾਮ ਕਿਸ਼ਨ ਵਾਸੀ ਪਿੰਡ ਮੂਸਾਪੁਰ ਜ਼ਿਲ੍ਹਾ ਨਵਾਂਸ਼ਹਿਰ (ਪੰਜਾਬ) ਚਲਾ ਰਿਹਾ ਸੀ | 6 ਨਵੰਬਰ 2022 ਨੂੰ ਰਾਤ ਦੇ 2 ਵਜੇ ਉਹ ਸ਼ਾਹਬਾਦ ਕਸਬੇ ਦੇ ਨੇੜੇ ਸਥਿਤ ਅਮਨ ਹੋਟਲ 'ਚ ਖਾਣਾ ਖਾਣ ਲਈ ਰੁਕੇ ਸਨ ਅਤੇ ਕਰੀਬ 2.30 ਵਜੇ ਜਦੋਂ ਉਹ ਖਾਣਾ ਖਾਣ ਤੋਂ ਬਾਅਦ ਹੋਟਲ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਤਿੰਨ ਅਣਪਛਾਤੇ ਵਿਅਕਤੀ ਉਨ੍ਹਾਂ ਦੀ ਕਾਰ ਨੇੜੇ ਆਏ ਅਤੇ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ | ਇਸ ਦੌਰਾਨ ਇਕ ਗੋਲੀ ਉਸ ਦੀ ਭੈਣ ਮਨਜੀਤ ਕੌਰ ਦੇ ਮੂੰਹ 'ਚ ਲੱਗੀ | ਇਸ ਤੋਂ ਬਾਅਦ ਤਿੰਨੋਂ ਅਣਪਛਾਤੇ ਵਿਅਕਤੀ ਆਪਣੀ ਕਾਰ 'ਚ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਥਾਣਾ ਸ਼ਾਹਬਾਦ ਵਿਖੇ ਕੇਸ ਦਰਜ ਕਰਨ ਉਪਰੰਤ ਮਾਮਲੇ ਦੀ ਜਾਂਚ ਕ੍ਰਾਈਮ ਇਨਵੈਸਟੀਗੇਸ਼ਨ ਬ੍ਰਾਂਚ-2 ਨੂੰ ਸੌਂਪ ਦਿੱਤੀ ਸੀ | ਇਸ ਮਾਮਲੇ 'ਚ ਮੁਲਜ਼ਮਾਂ ਦੀ ਪੈੜ ਨੱਪਦਿਆਂ ਕ੍ਰਾਈਮ ਇਨਵੈਸਟੀਗੇਸ਼ਨ ਬ੍ਰਾਂਚ-2 ਦੇ ਇੰਚਾਰਜ ਇੰਸਪੈਕਟਰ ਪ੍ਰਤੀਕ ਕੁਮਾਰ ਦੀ ਅਗਵਾਈ ਵਾਲੀ ਟੀਮ ਵਲੋਂ 16 ਦਸੰਬਰ 2022 ਨੂੰ ਮੁਲਜ਼ਮ ਪਿ੍ੰਸ ਉਰਫ਼ ਬਚੀ ਉਰਫ਼ ਗੱਬਰ ਪੁੱਤਰ ਸੂਬਾ ਸਿੰਘ ਵਾਸੀ ਅਰਜਨ ਨਗਰ ਕੈਥਲ ਨੂੰ ਗਿ੍ਫ਼ਤਾਰ ਕਰਨ ਉਪਰੰਤ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ | ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਦੌਰਾਨ ਵਰਤੀ ਗਈ ਕਾਰ, 2 ਦੇਸੀ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ | ਇਸ ਤੋਂ ਬਾਅਦ ਮੁਲਜ਼ਮ ਪਿ੍ੰਸ ਉਰਫ਼ ਬਚੀ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ | ਇਸ ਤੋਂ ਬਾਅਦ 27 ਜਨਵਰੀ 2023 ਨੂੰ ਕ੍ਰਾਈਮ ਇਨਵੈਸਟੀਗੇਸ਼ਨ ਬ੍ਰਾਂਚ-2 ਦੀ ਟੀਮ ਵਲੋਂ ਪਿ੍ੰਸ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਵਿਸ਼ਾਲ ਉਰਫ ਵਿੱਕੀ ਸੋਢੀ ਵਾਸੀ ਸੋਢੀ ਅਤੇ ਰਾਹੁਲ ਮਲਿਕ ਵਾਸੀ ਮੋਹਨ ਨਗਰ ਕੁਰੂਕਸ਼ੇਤਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਮਾਮਲੇ 'ਚ ਅਗਲੇਰੀ ਕਾਰਵਾਈ ਕਰਦੇ ਹੋਏ ਬੀਤੇ ਦਿਨੀਂ ਕ੍ਰਾਈਮ ਬ੍ਰਾਂਚ-2 ਦੀ ਟੀਮ ਵਲੋਂ ਇਕ ਹੋਰ ਮੁਲਜ਼ਮ ਯੁਵਰਾਜ ਉਰਫ਼ ਯੁਵੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਅੱਜ ਤਿੰਨੋਂ ਮੁਲਜ਼ਮਾਂ ਵਿਸ਼ਾਲ ਉਰਫ਼ ਵਿੱਕੀ, ਰਾਹੁਲ ਮਲਿਕ ਅਤੇ ਯੁਵਰਾਜ ਉਰਫ਼ ਯੁਵੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

ਡੀ.ਏ. ਵੀ. ਗਰਲਜ਼ ਕਾਲਜ ਦੇ ਐਨ. ਐਸ. ਐਸ. ਯੂਨਿਟ ਵਲੋਂ ਲਗਾਇਆ 10 ਰੋਜ਼ਾ ਕੈਂਪ ਸਮਾਪਤ

ਯਮੁਨਾਨਗਰ, 2 ਫਰਵਰੀ (ਗੁਰਦਿਆਲ ਸਿੰਘ ਨਿਮਰ) - ਡੀ. ਏ. ਵੀ. ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ ਵਲੋਂ ਲਗਾਇਆ ਗਿਆ ਦਸ ਰੋਜ਼ਾ ਕੈਂਪ ਅੱਜ ਸਮਾਪਤ ਹੋ ਗਿਆ | ਅੰਤਿਮ ਦਿਨ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਾਲਜ ਪਿ੍ੰ. ਡਾ. ਮੀਨੂੰ ਜੈਨ, ਐਨ. ਐਸ. ਐਸ. ਇੰਚਾਰਜ ਡਾ. ਮੋਨਿਕਾ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਕੇਂਦਰੀ ਬਜਟ ਦੇ ਲਾਈਵ ਸੈਸ਼ਨ ਦਾ ਪ੍ਰਬੰਧ ਕੀਤਾ

ਯਮੁਨਾਨਗਰ, 2 ਫਰਵਰੀ (ਗੁਰਦਿਆਲ ਸਿੰਘ ਨਿਮਰ) - ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਕਾਮਰਸ ਅਤੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਲਾਅ ਐਂਡ ਟੈਕਸੇਸ਼ਨ ਕਲੱਬ ਅਤੇ ਵਿੱਤੀ ਸਾਖਰਤਾ ਕਲੱਬ ਦੇ ਸਹਿਯੋਗ ਨਾਲ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਦੇ ਲਾਈਵ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨਾਂ ਦਾ ਜਥਾ 14 ਨੂੰ ਮੁਹਾਲੀ ਜਾਵੇਗਾ - ਔਲਖ

ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਭਾਰਤੀ ਕਿਸਾਨ ਏਕਤਾ(ਬੀਕੇਈ) ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਪੰਜਾਬ ਦੇ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਦੇ ਰਹੇ ਸਿੱਖ ਜਥੇਬੰਦੀਆਂ ਦੀ ਹਮਾਇਤ ਵਿੱਚ ਸਿਰਸਾ ਤੋਂ ਕਿਸਾਨਾਂ ...

ਪੂਰੀ ਖ਼ਬਰ »

ਪੀਣ ਦੇ ਪਾਣੀ ਦੀ ਮੰਗ ਨੂੰ ਲੈ ਕੇ 'ਆਪ' ਵਲੋਂ ਘੜਾ ਭੰਨ੍ਹ ਪ੍ਰਦਰਸ਼ਨ

ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਸ਼ਹਿਰ ਸਿਰਸਾ ਦੇ ਕਈ ਵਾਰਡਾਂ 'ਚ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਘੜੇ ਭੰਨ੍ਹ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਪਿਟ-ਸਿਆਪਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਕੌਮੀ ਇਨਸਾਫ ਮੋਰਚੇ 'ਚ ਭਾਗ ਲੈਣ ਲਈ ਕਾਲਾਂਵਾਲੀ ਖੇਤਰ ਦੀਆਂ ਸਿੱਖ ਸੰਗਤਾਂ ਹੋਈਆਂ ਰਵਾਨਾ

ਕਾਲਾਂਵਾਲੀ/ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨਸ਼ਾ ਮੁਕਤੀ ਦੇ ਖੇਤਰ 'ਚ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਦਾ ਕਰੇਗੀ ਸਨਮਾਨ - ਡੀ. ਸੀ.

ਯਮੁਨਾਨਗਰ, 2 ਫਰਵਰੀ (ਗੁਰਦਿਆਲ ਸਿੰਘ ਨਿਮਰ) - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੇ ਨਸ਼ਾ ਛੁਡਾਉਣ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਸਰਵੋਤਮ ਵਿਅਕਤੀਆਂ, ਸੰਸਥਾਵਾਂ ਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਸਾਲ 2022-23 ਲਈ ਰਾਜ ਪੁਰਸਕਾਰ ...

ਪੂਰੀ ਖ਼ਬਰ »

ਲੋਕ ਪੰਚਾਇਤ ਵਲੋਂ ਸਰਪੰਚਾਂ ਦੀ ਹਮਾਇਤ ਦਾ ਐਲਾਨ

ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਲੋਕ ਪੰਚਾਇਤ ਦੀ ਮਾਸਿਕ ਮੀਟਿੰਗ ਨਿਰਮਲ ਸਿੰਘ ਬੱਸਰਾ ਦੀ ਪ੍ਰਧਾਨਗੀ ਹੇਠ ਬਾਬਾ ਬੰਤਾ ਸਿੰਘ ਭਵਨ ਰਾਣੀਆਂ ਵਿੱਚ ਹੋਈ ਜਿਸ 'ਚ ਈ-ਟੈਂਡਰਿੰਗ ਦਾ ਵਿਰੋਧ ਕਰ ਰਹੇ ਸਰਪੰਚਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਉਥੇ ਹੀ ਕੇਂਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਬਜਟ 'ਚ ਕਿਸਾਨਾਂ ਨੂੰ ਨਹੀਂ ਦਿੱਤਾ ਕੋਈ ਫਾਇਦਾ - ਗੁਰਦਾਸ ਸਿੰਘ

ਕਾਲਾਂਵਾਲੀ/ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਬਜ਼ਟ ਵਿਚ ਕਿਸਾਨਾਂ ਨੂੰ ਫਾਇਦਾ ਦੇਣ ਲਈ ਕੋਈ ਵੀ ਫ਼ੰਡ ਨਹੀਂ ਰੱਖਿਆ ਗਿਆ, ਜੋ ਕਿ ਦੇਸ਼ ਦੇ ਕਿਸਾਨ ਨਾਲ ਬੇਇਨਸਾਫ਼ੀ ਹੈ | ਇਹ ਵਿਚਾਰ ਭਾਰਤੀ ਕਿਸਾਨ ਏਕਤਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੇ ਕੈਡਿਟਾਂ ਨੇ ਮਨਾਇਆ ਵਿਸ਼ਵ ਵੈਟਲੈਂਡ ਦਿਵਸ

ਐੱਸ. ਏ. ਐੱਸ. ਨਗਰ, 2 ਫਰਵਰੀ (ਗੁਰਦਿਆਲ ਸਿੰਘ ਨਿਮਰ) - ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਵਿਸ਼ਵ ਵੈਟਲੈਂਡ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦਾ ਉਦਘਾਟਨ ਕਰਦਿਆਂ ਕਾਲਜ ਦੇ ਪਿ੍ੰ. ਡਾ. ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਦੇ ਗਠਨ 'ਚ ਦੇਰੀ ਦਾ ਖਮਿਆਜਾ ਮੁਲਾਜ਼ਮਾਂ ਨੂੰ ਭੁਗਤਣਾ ਪੈ ਰਿਹੈ-ਇੰਦਰਮੋਹਨ

ਨਵੀਂ ਦਿੱਲੀ, 2 ਫਰਵਰੀ (ਜਗਤਾਰ ਸਿੰਘ) - ਦਿੱਲੀ ਨਗਰ ਨਿਗਮ ਦੇ ਗਠਨ 'ਚ ਹੋਰ ਰਹੀ ਦੇਰੀ ਦਾ ਖਮਿਆਜਾ ਨਿਗਮ ਦੇ ਮੁਲਾਜ਼ਮਾਂ ਤੇ ਪੈਂਸ਼ਨਰਾਂ ਨੂੰ ਭੁਗਤਣਾ ਪੈ ਰਿਹਾ ਹੈ | ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ਅਤੇ ਦਿੱਲੀ ਸਰਕਾਰ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ...

ਪੂਰੀ ਖ਼ਬਰ »

ਲਕਸ਼ਮੀ ਕਾਲਜ 'ਚ ਲੱਗੀ ਵਰਕਸ਼ਾਪ

ਨਵੀਂ ਦਿੱਲੀ, 2 ਫਰਵਰੀ (ਬਲਵਿੰਦਰ ਸਿੰਘ ਸੋਢੀ)-ਲਕਸ਼ਮੀ ਕਾਲਜ (ਦਿੱਲੀ ਯੂਨੀਵਿਰਸਿਟੀ) ਦੇ ਪੰਜਾਬੀ ਵਿਭਾਗ ਵਲੋਂ 'ਸਿਰਜਣਾਤਮਕ ਸਾਹਿਤ' ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ, ਜਿਸ ਵਿਚ ਡਾ. ਬਲਜਿੰਦਰ ਨਸਰਾਲੀ ਨੇ ਕਹਾਣੀਆਂ ਅਤੇ ਨਾਵਲ ਵਿਚ ਪੇਸ਼ ਕੀਤੀਆਂ ਗਈਆਂ ...

ਪੂਰੀ ਖ਼ਬਰ »

ਐਮ.ਸੀ.ਡੀ. ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਫੰਡਾਂ ਲਈ ਦੋ ਹਜ਼ਾਰ ਕਰੋੜ ਰੁਪਏ ਜਾਰੀ

ਨਵੀਂ ਦਿੱਲੀ, 2 ਫਰਵਰੀ (ਜਗਤਾਰ ਸਿੰਘ) - ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਨੂੰ ਫੰਡਾਂ ਅਤੇ ਤਨਖਾਹਾਂ ਲਈ ਲਗਭਗ 2,000 ਕਰੋੜ ਰੁਪਏ ਜਾਰੀ ਕੀਤੇ | ਇਸ ਨਾਲ ਐਮਸੀਡੀ ਦੇ ਮੁਲਾਜ਼ਮਾਂ ਨੂੰ ਜਨਵਰੀ ਮਹੀਨੇ ਤੱਕ ਦੀ ਤਨਖਾਹ ਮਿਲ ਸਕੇਗੀ | ਉਪ ...

ਪੂਰੀ ਖ਼ਬਰ »

6 ਨੂੰ ਹੋਵੇਗੀ ਦਿੱਲੀ ਦੇ ਮੇਅਰ ਦੀ ਚੋਣ

ਨਵੀਂ ਦਿੱਲੀ, 2 ਫਰਵਰੀ (ਜਗਤਾਰ ਸਿੰਘ) - ਹੰਗਾਮਾ ਤੇ ਵਿਵਾਦਾਂ ਦੇ ਚਲਦਿਆਂ 2 ਵਾਰੀ ਮੁਲਤਵੀ ਹੋਣ ਤੋਂ ਬਾਅਦ ਹੁਣ ਦਿੱਲੀ ਦੇ ਮੇਅਰ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 6 ਫਰਵਰੀ ਤੈਅ ਕੀਤੀ ਗਈ ਹੈ | ਇਸ ਦੇ ਲਈ ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਦਿੱਲੀ ਦੇ ਨਵੇਂ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਮੁਲਜ਼ਮ 255 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 2 ਫਰਵਰੀ (ਐੱਮ. ਐੱਸ. ਲੋਹੀਆ) - ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਏ ਵਿਅਕਤੀ ਤੋਂ 255 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਗਾਂਧੀ (37) ਪੁੱਤਰ ...

ਪੂਰੀ ਖ਼ਬਰ »

ਲੋਕਾਂ ਨਾਲ ਆਨਲਾਈਨ ਠੱਗੀ ਮਾਰਨ ਵਾਲੇ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 2 ਫਰਵਰੀ (ਬਲਵਿੰਦਰ ਸਿੰਘ ਸੋਢੀ)-ਨਾਜਾਇਜ਼ ਆਨ-ਲਾਈਨ ਗੇਮਿੰਗ ਵੈੱਬਸਾਈਟ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਕੇ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਬਦਮਾਸ਼ਾਂ ਨੂੰ ਉੱਤਰੀ ਜ਼ਿਲ੍ਹੇ ਦੀ ਸਾਇਬਰ ਥਾਣਾ ਪੁਲਿਸ ਨੇ ਕਾਬੂ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਬਜਟ ਨੇ ਕਰੋੜਾਂ ਕਿਸਾਨਾਂ ਨੂੰ ਬੇਗ਼ਾਨਗੀ ਦਾ ਅਹਿਸਾਸ ਕਰਵਾਇਆ-ਬਹਿਰੂ

ਨਵੀਂ ਦਿੱਲੀ, 2 ਫਰਵਰੀ (ਜਗਤਾਰ ਸਿੰਘ) - ਇੰਡੀਅਨ ਫਾਰਮਰਜ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸ. ਸਤਨਾਮ ਸਿੰਘ ਬਹਿਰੂ ਨੇ ਮੋਦੀ ਸਰਕਾਰ ਦੇ ਬਜਟ 'ਤੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਇਸ ਬਜਟ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ...

ਪੂਰੀ ਖ਼ਬਰ »

ਅਧਿਆਪਕਾ ਦਾ ਪਰਸ ਲੁੱਟ ਕੇ ਫ਼ਰਾਰ ਹੋਏ ਲੁਟੇਰਿਆਂ 'ਚੋਂ ਲੋਕਾਂ ਨੇ ਇਕ ਨੂੰ ਕੀਤਾ ਕਾਬੂ, ਦੂਜਾ ਫ਼ਰਾਰ

ਜਲੰਧਰ, 2 ਫਰਵਰੀ (ਐੱਮ. ਐੱਸ ਲੋਹੀਆ) - ਸਥਾਨਕ ਅਰਬਨ ਅਸਟੇਟ 'ਚ ਇੱਕ ਅਧਿਆਪਕਾ ਦਾ ਪਰਸ ਲੁੱਟ ਕੇ ਫਰਾਰ ਹੋਏ 2 ਲੁਟੇਰਿਆਂ 'ਚੋਂ ਇਕ ਨੂੰ ਰਾਹਗੀਰਾਂ ਨੇ ਕਾਬੂ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਦੇ ਹਵਾਲੇ ਕਰ ਦਿੱਤਾ, ਪੁਲਿਸ ਨੇ ਲੁਟੇਰੇ ਤੋਂ ਲੁੱਟਿਆ ਪਰਸ ਅਤੇ ...

ਪੂਰੀ ਖ਼ਬਰ »

ਠੇਕੇ 'ਤੇ ਰੱਖੇ 1300 ਫਾਇਰਮੈਨਾਂ ਵਲੋਂ ਪੱਕੀ ਭਰਤੀ ਲਈ 15 ਦਿਨ ਦਾ ਅਲਟੀਮੇਟਮ

ਜਲੰਧਰ, 2 ਫਰਵਰੀ (ਸ਼ਿਵ)- ਪੰਜਾਬ ਦੇ ਅਲੱਗ-ਅਲੱਗ ਥਾਵਾਂ ਤੋਂ ਆਏ ਠੇਕੇ 'ਤੇ ਰੱਖੇ ਫਾਇਰਮੈਨਾਂ ਨੇ ਰਾਜ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਨਾਂ ਦੀ ਪੱਕੀ ਭਰਤੀ ਨਾ ਕੀਤੀ ਗਈ ਤਾਂ ਉਹ ਪੱਕੇ ਤੌਰ 'ਤੇ ਧਰਨੇ 'ਤੇ ਬੈਠ ਜਾਣਗੇ | ਫਾਇਰਮੈਨਾਂ ...

ਪੂਰੀ ਖ਼ਬਰ »

ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ

ਭੋਗਪੁਰ, 2 ਫਰਵਰੀ (ਕਮਲਜੀਤ ਸਿੰਘ ਡੱਲੀ)-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪਿੰਡ ਸਨੌਰਾ ਨਜ਼ਦੀਕ ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਐੱਸ ਆਈ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 9 ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨੇ ਤਿੰਨ ਸਾਲਾਂ ਦੇ ਸਨਮਾਨ ਦਾ ਕੀਤਾ ਐਲਾਨ

ਨਵੀਂ ਦਿੱਲੀ, 2 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਵਲੋਂ 32ਵੀਂ ਸਾਲਾਨਾ 'ਧੁੱਪ ਦੀ ਮਹਿਫ਼ਿਲ' ਪ੍ਰੋਗਰਾਮ 5 ਫਰਵਰੀ ਨੂੰ ਨਵਯੁੱਗ ਫਾਰਮ-1 ਅੰਧੇਰੀਆ ਮੋੜ ਮਹਿਰੋਲੀ ਵਿਖੇ ਕਰਵਾਇਆ ਜਾ ਰਿਹਾ ਹੈ | ਸਭਾ ਦੀ ਚੇਅਰਪਰਸਨ ਡਾ. ਰੇਣੂਕਾ ਸਿੰਘ ਤੇ ਪ੍ਰਧਾਨ ...

ਪੂਰੀ ਖ਼ਬਰ »

ਬਾਲ ਭਵਨ 'ਚ ਮੁਫਤ ਯੋਗਾ ਸਿਖਲਾਈ ਦਿੱਤੀ

ਫਤਿਹਾਬਾਦ, 2 ਫਰਵਰੀ (ਮੰਡੇਰ) - ਆਯੂਸ ਵਿਭਾਗ ਵਲੋਂ ਸਥਾਨਕ ਬਾਲ ਭਵਨ ਵਿਖੇ 7 ਫਰਵਰੀ ਤੱਕ ਯੋਗਾ ਦੀ ਸਿਖਲਾਈ ਮੁਫਤ ਦਿੱਤੀ ਜਾ ਰਹੀ ਹੈ | ਇਸੇ ਕੜੀ ਵਿੱਚ ਅੱਜ ਯੋਗਾ ਸਹਾਇਕ ਸੁਰਿੰਦਰ ਕੁਮਾਰ ਨੇ ਬੱਚਿਆਂ ਅਤੇ ਬਾਲ ਭਵਨ ਵਿੱਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੇ 'ਹੱਥ ਨਾਲ ਹੱਥ ਜੋੜੋ' ਮੁਹਿੰਮ ਕੀਤੀ ਸ਼ੁਰੂ

ਕਰਨਾਲ, 2 ਫਰਵਰੀ (ਗੁਰਮੀਤ ਸਿੰਘ ਸੱਗੂ) - ਕਰਨਾਲ ਕਾਂਗਰਸ ਵਲੋਂਾ ਅੱਜ 'ਹੱਥ ਨਾਲ, ਹੱਥ ਜੋੜੋ' ਮੁਹਿੰਮ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦਾ ਪਹਿਲਾ ਪ੍ਰੋਗਰਾਮ ਪਰਮਜੀਤ ਭਾਰਦਵਾਜ ਵਲੋਂਾ ਵਿਕਾਸ ਕਾਲੋਨੀ ਰਾਵਰ ਰੋਡ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਖੂਨਦਾਨ ਜਾਗਰੂਕਤਾ ਦਿਵਸ ਮਨਾਇਆ

ਫਤਿਹਾਬਾਦ, 2 ਫਰਵਰੀ (ਹਰਬੰਸ ਸਿੰਘ ਮੰਡੇਰ) - ਐਨ.ਐਸ.ਐਸ. ਯੂਨਿਟ ਵਲੋਂ ਅੱਜ ਸੀ.ਐਮ.ਜੀ. ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਖੂਨਦਾਨ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸੁਰਿੰਦਰ ਸਿਓਰਾਣ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਲੰਟੀਅਰਾਂ ਨੇ ਕਾਛਵਾ 'ਚ ਸਫ਼ਾਈ ਕਰ ਕੇ ਪਿੰਡ ਵਾਸੀਆਂ ਨੂੰ ਦਿੱਤਾ ਸਵੱਛਤਾ ਦਾ ਸੁਨੇਹਾ

ਕਰਨਾਲ, 2 ਫਰਵਰੀ (ਗੁਰਮੀਤ ਸਿੰਘ ਸੱਗੂ) - ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਪਿੰਡ ਕਾਛਵਾ ਦੇ ਮੁੱਖ ਚੌਕਾਂ, ਬਾਜ਼ਾਰ, ਅੰਬੇਡਕਰ ਭਵਨ, ਰਵਿਦਾਸ ਮੰਦਰ, ਪਾਲ ਗਡਰੀਆ ਚੌਪਾਲ, ਪਿੰਡ ਸਕੱਤਰੇਤ, ਕਮਿਊਨਿਟੀ ਸੈਂਟਰ ਤੇ ਸਰਕਾਰੀ ਸਕੂਲ ਦੀ ਸਫ਼ਾਈ ...

ਪੂਰੀ ਖ਼ਬਰ »

ਈ-ਟੈਂਡਰਿੰਗ ਖ਼ਿਲਾਫ਼ ਸਰਪੰਚ ਦਾ ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਧਰਨਾ

ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਈ-ਟੈਂਡਰਿੰਗ ਦੇ ਖ਼ਿਲਾਫ਼ ਸਰਪੰਚਾਂ ਦਾ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ | ਜਿਥੇ ਸਰਕਾਰ ਈ-ਟੈਂਡਰਿੰਗ ਪ੍ਰਣਾਲੀ ਲਾਗੂ ਕਰਨ ਲਈ ਬਾਜਿੱਦ ਹੈ, ਉਥੇ ਹੀ ਸਰਪੰਚ ਇਸ ਨੂੰ ਕਿਸੇ ਵੀ ਸੂਰਤ 'ਚ ਲਾਗੂ ਨਾ ਹੋਣ ਦੇਣ ਲਈ ਅੜੇ ...

ਪੂਰੀ ਖ਼ਬਰ »

ਮਾ. ਜਗਦੀਸ਼ ਚੰਦਰ ਸ਼ਾਸਤਰੀ ਦੀ ਸੇਵਾਮੁਕਤੀ ਮੌਕੇ ਹੋਈ ਸ਼ੇਅਰੋ-ਸ਼ਾਇਰੀ

ਕਾਲਾਂਵਾਲੀ/ਸਿਰਸਾ, 2 ਫਰਵਰੀ (ਭੁਪਿੰਦਰ ਪੰਨੀਵਾਲੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅÏਢਾਂ ਦੇ ਸੰਸਕਿ੍ਤ ਅਧਿਆਪਕ ਅਤੇ ਸ਼ਾਇਰ ਜਗਦੀਸ਼ ਚੰਦਰ ਸ਼ਾਸਤਰੀ ਨੂੰ ਉਨ੍ਹਾਂ ਦੀਆਂ ਸੰਸਕ੍ਰਿਤ ਅਧਿਆਪਨ ਸੇਵਾਵਾਂ ਤੋਂ ਮੁਕਤ ਹੋਣ 'ਤੇ ਸਕੂਲ ਸਟਾਫ਼ ਵਲੋਂ ਨਿੱਘੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਦੋ ਦੁਧਾਰੂ ਮੱਝਾਂ ਤੇ ਕੱਟੀ ਦੀ ਮੌਤ

ਝਬਾਲ, 2 ਫਰਵਰੀ (ਸੁਖਦੇਵ ਸਿੰਘ)- ਬੀਤੀ ਰਾਤ ਪਿੰਡ ਪੰਜਵੜ੍ਹ ਕਲਾਂ ਵਿਖੇ ਪਸ਼ੂ ਪਾਲਕ ਦੀਆਂ ਦੋ ਦੁਧਾਰੂ ਮੱਝਾਂ ਤੇ ਕੱਟੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਇਸ ਸੰਬੰਧੀ ਪਸ਼ੂ ਪਾਲਕ ਸਰਬਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੰਜਵੜ੍ਹ ਕਲਾਂ ਨੇ ਦੱਸਿਆ ਕਿ ਘਰ ਦੇ ...

ਪੂਰੀ ਖ਼ਬਰ »

ਇੰਸਪੈਕਟਰ ਗੁਰਮੁੱਖ ਸਿੰਘ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਪੱਟੀ, 2 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਸ਼ਾਂਝ ਕੇਂਦਰ ਤਰਨ ਤਾਰਨ ਦੇ ਇੰਚਾਰਜ਼ ਇੰਸਪੈਕਟਰ ਗੁਰਮੁੱਖ ਸਿੰਘ ਪੱਟੀ ਨੂੰ ਸੇਵਾ ਮੁਕਤੀ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਾਂਝ ਕੇੇਂਦਰ ਦੇ ਨਵ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੈਬ ਦੀ ਸ਼ੁਰੂਆਤ

ਗੋਇੰਦਵਾਲ ਸਾਹਿਬ, 2 ਫਰਵਰੀ (ਸਕੱਤਰ ਸਿੰਘ ਅਟਵਾਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ 'ਚ ਦਰਜਨਾਂ ਲੈਬਾਰਟਰੀਆਂ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਸੈਕੰਡਰੀ ਗੁਰਬਚਨ ਸਿੰਘ ਲਾਲੀ ਵਲੋਂ ਪ੍ਰੀ-ਬੋਰਡ ਪ੍ਰੀਖਿਆ ਦਾ ਨਿਰੀਖਣ

ਤਰਨ ਤਾਰਨ, 2 ਫਰਵਰੀ (ਇਕਬਾਲ ਸਿੰਘ ਸੋਢੀ)- ਮਿਸ਼ਨ ਸੱਤ ਪ੍ਰਤੀਸ਼ਤ ਤਹਿਤ ਸਿੱਖਿਆ ਵਿਭਾਗ ਵਲੋਂ ਲਈਆਂ ਜਾ ਰਹੀਆਂ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਲਾਲੀ ਵੱਖ-ਵੱਖ ਸਕੂਲਾਂ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX