ਤਾਜਾ ਖ਼ਬਰਾਂ


ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  17 minutes ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  36 minutes ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  54 minutes ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 1 hour ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 1 hour ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 1 hour ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 1 hour ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 2 hours ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 2 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 3 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 3 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 4 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 5 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 5 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 5 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  1 minute ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਮਾਨਸਾ

ਫਫੜੇ ਭਾਈਕੇ ਤੇ ਕਿਸ਼ਨਗੜ੍ਹ ਫਰਵਾਹੀ ਦੇ ਕਿਸਾਨਾਂ ਵਲੋਂ ਉ ੱਡਤ ਰਜਬਾਹੇ 'ਤੇ ਧਰਨਾ ਜਾਰੀ

ਮਾਨਸਾ, 2 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਤੋਂ ਫਰਵਾਹੀ ਨੂੰ ਜਾਂਦੀ ਸੜਕ 'ਤੇ ਨਹਿਰੀ ਵਿਭਾਗ ਦੇ ਕਬਜ਼ੇ ਨੂੰ ਹਟਾਉਣ ਲਈ ਦੋਵਾਂ ਪਿੰਡਾਂ ਦੇ ਕਿਸਾਨ ਪੂਰੇ ਇਕ ਮਹੀਨੇ ਤੋਂ ਧਰਨੇ 'ਤੇ ਬੈਠੇ ਹੋਏ ਹਨ ਪਰ ਪ੍ਰਸ਼ਾਸਨ ਤੇ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਇਸੇ ਦੌਰਾਨ ਧਰਨੇ ਨੂੰ ਵੱਖ-ਵੱਖ ਸਿਆਸੀ ਤੇ ਜਨਤਕ ਧਿਰਾਂ ਦਾ ਸਮਰਥਨ ਵੀ ਮਿਲ ਰਿਹਾ ਹੈ | ਕਿਸਾਨਾਂ ਦਾ ਦੋਸ਼ ਹੈ ਕਿ ਵਿਭਾਗ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਉਹ ਮੰਗ ਕਰ ਰਹੇ ਹਨ ਕਿ ਮੁੜ ਮਿਣਤੀ ਕਰਵਾਈ ਜਾਵੇ ਅਤੇ ਹੁਣ ਜਦੋਂ ਰਜਬਾਹੇ ਦਾ ਨਵੀਨੀਕਰਨ ਹੋ ਰਿਹਾ ਹੈ, ਸਮੇਂ ਕਿਸਾਨਾਂ ਦੀ ਮੰਗ ਮੰਨ ਕੇ ਇਨਸਾਫ਼ ਦਿੱਤਾ ਜਾਵੇ | ਅੱਜ ਧਰਨੇ ਮੌਕੇ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਸੁਣਵਾਈ ਨਾ ਹੋਣ ਦੇ ਰੋਸ 'ਚ 3 ਫਰਵਰੀ ਨੂੰ ਮਾਨਸਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਧਰਨੇ 'ਚ ਭਾਜਪਾ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਰਪੰਚ ਇਕਬਾਲ ਸਿੰਘ ਫਫੜੇ, ਜਮਹੂਰ ਸਿੰਘ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ, ਕੁੱਲ ਹਿੰਦ ਕਿਸਾਨ ਸਭਾ ਦੇ ਕਿ੍ਸ਼ਨ ਚੌਹਾਨ, ਬੀ.ਕੇ.ਯੂ ਸਿੱਧੂਪੁਰ ਦੇ ਜਗਦੇਵ ਸਿੰਘ ਭੈਣੀ ਬਾਘਾ, ਬੀ.ਕੇ.ਯੂ. ਡਕੌਂਦਾ ਦੇ ਕਾਲਾ ਸਿੰਘ ਫਫੜੇ, ਬੀ.ਕੇ.ਯੂ. ਉਗਰਾਹਾਂ ਦੇ ਗੁਰਚਰਨ ਸਿੰਘ ਫਰਵਾਹੀ ਨੇ ਮੰਗ ਕੀਤੀ ਕਿ ਨਵੇਂ ਸਿਰਿਆਂ ਬਣ ਰਹੀ ਉੱਡਤ ਬਰਾਂਚ ਨੂੰ ਨਹਿਰ ਲਈ ਰਾਖਵੀਂ ਰੱਖੀ 80 ਫੁੱਟ ਜਗ੍ਹਾ ਦੇ ਵਿਚਕਾਰ ਬਣਾਇਆ ਜਾਵੇ ਤਾਂ ਜੋ ਸੜਕ ਵੀ ਚੱਲ ਸਕੇ ਅਤੇ ਨਹਿਰ ਦੀਆਂ ਪਟੜੀਆਂ 13-13 ਫੁੱਟ ਦੀ ਚੌੜਾਈ ਦੀਆਂ ਬਣਾਈਆਂ ਜਾਣ ਤਾਂ ਜੋ ਭਵਿੱਖ ਵਿੱਚ ਨਾ ਨਹਿਰ ਟੁੱਟੇ, ਨਾ ਟੇਲਾਂ ਵਾਲਿਆਂ ਦਾ ਨੁਕਸਾਨ ਹੋਵੇ ਅਤੇ ਇਸ ਰਜਬਾਹੇ ਉੱਪਰ ਲੱਗ ਰਹੀ 5 ਕਰੋੜ ਦੀ ਰਾਸ਼ੀ ਦੀ ਸਹੀ ਵਰਤੋਂ ਹੋ ਸਕੇ | ਜ਼ਿਕਰਯੋਗ ਗੱਲ ਇਹ ਹੈ ਕਿ ਜੇਕਰ ਪ੍ਰਸ਼ਾਸਨ ਨੇ ਗੰਭੀਰਤਾ ਨਾ ਵਿਖਾਈ ਤਾਂ ਅਗਲੇ ਦਿਨਾਂ 'ਚ ਕਿਸਾਨਾਂ 'ਚ ਹੀ ਆਪਸੀ ਟਕਰਾਅ ਹੋ ਸਕਦਾ ਹੈ ਕਿਉਂਕਿ ਇਸ ਰਜਬਾਹੇ 'ਤੇ ਪੈਂਦੇ ਕਾਫ਼ੀ ਪਿੰਡਾਂ ਨੂੰ ਟੇਲਾਂ 'ਤੇ ਪਾਣੀ ਨਹੀਂ ਮਿਲਦਾ, ਜਿਸ ਕਰ ਕੇ ਉਹ ਨਹਿਰੀ ਪਾਣੀ ਤੋਂ ਵਾਂਝੇ ਰਹਿ ਜਾਂਦੇ ਹਨ | ਬੀਤੇ ਕੱਲ੍ਹ ਵੀ ਕਈ ਪਿੰਡਾਂ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਮੌਕੇ ਮੰਗ ਉਠਾਈ ਕਿ ਰਜਬਾਹੇ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ ਅਤੇ ਜੇਕਰ ਕੋਈ ਢਿੱਲ ਵਿਖਾਈ ਗਈ ਤਾਂ ਉਹ ਧਰਨੇ ਮੁਜ਼ਾਹਰੇ ਲਗਾਉਣ ਲਈ ਮਜਬੂਰ ਹੋਣਗੇ |
30 ਪਿੰਡਾਂ ਨੂੰ ਸਿੰਚਾਈ ਤੇ ਪੀਣ ਲਈ ਪਾਣੀ ਮੁਹੱਈਆ ਹੋਵੇਗਾ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜਾਰੀ ਪ੍ਰੈੱਸ ਨੋਟ 'ਚ ਦਾਅਵਾ ਕੀਤਾ ਹੈ ਕਿ ਉਪਰੋਕਤ ਰਜਬਾਹੇ ਦੇ ਪੱਕਾ ਹੋਣ ਨਾਲ 30 ਪਿੰਡਾਂ ਨੂੰ ਸਿੰਚਾਈ ਲਈ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ | ਟੇਲਾਂ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਇਕੱਤਰਤਾ ਮੌਕੇ ਉਨ੍ਹਾਂ ਦੱਸਿਆ ਕਿ 1978 'ਚ ਬਣੀ ਉੱਡਤ ਬਰਾਂਚ 'ਚ ਇੱਟਾਂ ਦੀ ਲਾਈਨਿੰਗ ਕਾਰਨ ਅਤੇ ਨਹਿਰ ਵਿਚ ਹੋਈ ਟੁੱਟ ਭੱਜ ਨਾਲ ਟੇਲਾਂ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਤੱਕ ਨਹਿਰੀ ਪਾਣੀ ਦੀ ਕਮੀ ਰਹਿੰਦੀ ਸੀ | ਕੰਕਰੀਟ ਨਾਲ ਪੱਕੀ ਹੋਣ ਤੋਂ ਬਾਅਦ ਟੇਲਾਂ ਤੱਕ ਪਾਣੀ ਪਹੁੰਚ ਸਕੇਗਾ ਅਤੇ ਸੁਖਾਵੇਂ ਢੰਗ ਨਾਲ ਖੇਤੀ ਵੀ ਹੋ ਸਕੇਗੀ ਅਤੇ ਲੋਕਾਂ ਨੰੂ ਪੀਣ ਯੋਗ ਸਾਫ਼ ਪਾਣੀ ਵੀ ਮਿਲ ਸਕੇਗਾ | ਉਨ੍ਹਾਂ ਦੱਸਿਆ ਕਿ ਇਹ ਬਰਾਂਚ ਪਹਿਲਾਂ ਨਾਲੋਂ 20 ਫ਼ੀਸਦੀ ਵਾਧੇ ਨਾਲ ਬਣ ਰਹੀ ਹੈ | ਕਿਸਾਨਾਂ ਦੀ ਮੰਗ 'ਤੇ ਉਨ੍ਹਾਂ ਮੀਟਿੰਗ ਉਪਰੰਤ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਹਿਰ ਦਾ ਕੰਮ ਸ਼ੁਰੂ ਕਰਵਾਉਣ ਦੇ ਆਦੇਸ਼ ਦਿੱਤੇ |

ਹਸਪਤਾਲ 'ਚੋਂ ਤਬਦੀਲ ਕੀਤੇ ਸਟਾਫ਼ ਨੂੰ ਵਾਪਸ ਲਿਆਉਣ ਤੱਕ ਧਰਨਾ ਜਾਰੀ ਰਹੇਗਾ-ਆਗੂ

ਬਰੇਟਾ, 2 ਫਰਵਰੀ (ਜੀਵਨ ਸ਼ਰਮਾ)- ਪਿਛਲੇ ਕਈ ਦਿਨਾਂ ਤੋਂ ਪਿੰਡ ਗੋਬਿੰਦਪੁਰਾ ਦੇ ਸਰਕਾਰੀ ਹਸਪਤਾਲ ਨੂੰ ਬੰਦ ਕਰ ਕੇ ਸਟਾਫ਼ ਨੂੰ ਮਹੱਲਾ ਕਲੀਨਿਕਾਂ 'ਚ ਤਬਦੀਲ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ 'ਚ ਹਸਪਤਾਲ ਅੱਗੇ ...

ਪੂਰੀ ਖ਼ਬਰ »

ਮੌਜੋ ਕਲਾਂ ਦੀ ਸਰਪੰਚ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਵਿਖੇ ਧਰਨਾ

ਮਾਨਸਾ, 2 ਫਰਵਰੀ (ਰਾਵਿੰਦਰ ਸਿੰਘ ਰਵੀ)- ਪਿੰਡ ਮੌਜੋ ਕਲਾਂ ਦੀ ਸਰਪੰਚ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਇਨਸਾਫ਼ ਐਕਸ਼ਨ ਕਮੇਟੀ ਅਤੇ ਜਨਤਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਧਰਨਾ ਲਗਾਇਆ ਗਿਆ | ਕਿਰਤੀ ਮਜ਼ਦੂਰ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ...

ਪੂਰੀ ਖ਼ਬਰ »

ਡੀ.ਈ.ਓ. ਨੇ ਗਾਮੀਵਾਲਾ ਸਕੂਲ ਦਾ ਕੀਤਾ ਦੌਰਾ

ਬੋਹਾ, 2 ਫਰਵਰੀ (ਰਮੇਸ਼ ਤਾਂਗੜੀ)- ਸਰਕਾਰੀ ਮਿਡਲ ਸਕੂਲ ਗਾਮੀਵਾਲਾ 'ਚ ਹਰਿੰਦਰ ਸਿੰਘ ਭੁੱਲਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਾਨਸਾ ਵਲੋਂ ਅਚਨਚੇਤ ਦੌਰਾ ਕੀਤਾ ਗਿਆ | ਵੱਖ-ਵੱਖ ਜਮਾਤਾਂ 'ਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਨਿਰੀਖਣ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਵੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਬਜਟ ਦੀ ਨਿਖੇਧੀ

ਮਾਨਸਾ, 2 ਫਰਵਰੀ (ਸਟਾਫ਼ ਰਿਪੋਰਟਰ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤਾ ਸਾਲ 2023-24 ਦੇ ਬਜਟ ਦੀ ਨਿਖੇਧੀ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ, ਜ਼ਿਲ੍ਹਾ ਸਕੱਤਰ ਪਰਵਿੰਦਰ ਕੌਰ, ਤੇਜਿੰਦਰ ਵਾਲੀਆ, ਡੇਜ਼ੀ ...

ਪੂਰੀ ਖ਼ਬਰ »

ਬਜਟ 'ਚ ਮਗਨਰੇਗਾ ਫ਼ੰਡਾਂ ਦੀ ਕਟੌਤੀ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਾਨਸਾ, 2 ਫਰਵਰੀ (ਰਾਵਿੰਦਰ ਸਿੰਘ ਰਵੀ)- ਪਿੰਡ ਦਲੇਲ ਸਿੰਘ ਵਾਲਾ ਵਿਖੇ ਮਗਨਰੇਗਾ ਕਾਮਿਆਂ ਨੇ ਬਜਟ 'ਚ ਮਗਨਰੇਗਾ ਫ਼ੰਡਾਂ ਦੀ ਕਟੌਤੀ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ | ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਕਿ੍ਸ਼ਨ ਚੌਹਾਨ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਕੁਸ਼ਟ ਰੋਗ ਜਾਗਰੂਕਤਾ ਪੰਦ੍ਹਰਵਾੜੇ ਤਹਿਤ ਦਿੱਤੀ ਜਾਣਕਾਰੀ

ਮਾਨਸਾ, 2 ਫਰਵਰੀ (ਸਟਾਫ਼ ਰਿਪੋਰਟਰ)- ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ 13 ਫਰਵਰੀ ਤੱਕ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਚਾਨਣਦੀਪ ਸਿੰਘ ਸੁਪਰਵਾਈਜ਼ਰ ਲੈਪਰੋਸੀ ਨੇ ਦੱਸਿਆ ਕਿ ਪੰਦਰ੍ਹਵਾੜੇ ਤਹਿਤ ਸਿਹਤ ...

ਪੂਰੀ ਖ਼ਬਰ »

ਪੁਲਿਸ ਵਿਭਾਗ 'ਚ ਭਰਤੀ ਪ੍ਰਕਿਰਿਆ ਜਲਦ ਪੂਰੀ ਕਰਵਾਉਣ ਲਈ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 2 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪੁਲਿਸ 'ਚ ਅਸਾਮੀਆਂ ਦੀ ਭਰਤੀ ਲਈ ਵੇਟਿੰਗ ਲਿਸਟ ਜਾਰੀ ਕਰਨ ਤੇ ਭਰਤੀ ਪ੍ਰਕਿਰਿਆ ਜਲਦ ਪੂਰੀ ਕਰਨ ਸੰਬੰਧੀ ਉਮੀਦਵਾਰਾਂ ਵਲੋਂ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਨੌਜਵਾਨ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 6 ਨੂੰ

ਮਾਨਸਾ, 2 ਫਰਵਰੀ (ਸੱਭਿ.ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਮੀਟਿੰਗ 'ਚ ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਸਬੰਧੀ 6 ਫਰਵਰੀ ਨੂੰ ਡਿਪਟੀ ...

ਪੂਰੀ ਖ਼ਬਰ »

ਨਰਮੇ ਦੀ ਮਾਰ ਦਾ ਮੁਆਵਜ਼ਾ ਨਾ ਮਿਲਣ 'ਤੇ ਦੁਖੀ ਹੋਏ ਕਿਸਾਨ

ਬੋਹਾ, 2 ਫਰਵਰੀ (ਰਮੇਸ਼ ਤਾਂਗੜੀ)- ਕਸਬਾ ਬੋਹਾ ਅਤੇ ਇਸ ਨਾਲ ਸੰਬੰਧਿਤ ਪਿੰਡਾਂ ਦੇ ਕਈ ਕਿਸਾਨਾਂ ਨੂੰ ਸਾਲ ਪਹਿਲਾਂ ਸੁੰਡੀ ਨਾਲ ਮਰੇ ਨਰਮੇ ਦੀ ਫ਼ਸਲ ਦਾ ਕੋਈ ਮੁਆਵਜ਼ਾ ਨਾ ਮਿਲਣ 'ਤੇ ਉਨ੍ਹਾਂ 'ਚ ਬੇਚੈਨੀ ਪਾਈ ਜਾ ਰਹੀ ਹੈ | ਕਿਸਾਨ ਗੁਰਵਿੰਦਰ ਸਿੰਘ, ਜੀਤ ਸਿੰਘ, ...

ਪੂਰੀ ਖ਼ਬਰ »

ਜ਼ਿਲੇ੍ਹ 'ਚ 11 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮਾਨਸਾ, 2 ਫਰਵਰੀ (ਸ.ਰਿ.)- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ 11 ਫਰਵਰੀ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX