ਤਾਜਾ ਖ਼ਬਰਾਂ


ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  28 minutes ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  19 minutes ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 1 hour ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 2 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 2 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 3 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 3 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 4 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 4 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 4 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 5 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 6 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 7 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 7 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 8 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 8 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 8 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 9 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 9 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 10 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 10 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 10 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 11 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰੂ ਨਾਨਕ ਨਗਰ ਕੰਗਣਾ ਪੁਲ ਬਲਾਚੌਰ ਦੇ ਵਾਸੀ ਆਪਣੇ ਪੱਲਿਓਂ ਗਲੀ ਬਣਾਉਣ ਲਈ ਮਜਬੂਰ

ਬਲਾਚੌਰ, 3 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਹਸਪਤਾਲਾਂ/ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ਵਿਚ ਬਦਲਣ ਦਾ ਮਾਮਲਾ ਹਾਲੇ ਪੂਰੀ ਤਰ੍ਹਾਂ ਚਰਚਾ ਵਿਚ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਮ ਲੋਕਾਂ ਨੂੰ ਸਹੂਲਤਾਂ ਤਾਂ ਕੀ ਮਿਲਣੀਆਂ, ਪਰ ਆਮ ਲੋਕ ਆਪਣੀ ਸਹੂਲਤ ਲਈ ਪੱਲਿਓਾ ਪੈਸੇ ਖ਼ਰਚ ਕਰ ਕੇ ਵਿਕਾਸ ਕਾਰਜ ਕਰਾਉਣ ਲਈ ਮਜਬੂਰ ਹੋ ਚੁੱਕੇ ਹਨ, ਜਿਸ ਦੀ ਮਿਸਾਲ ਮਿਊਾਸੀਪਲ ਕੌਂਸਲ ਬਲਾਚੌਰ ਦੀ ਹਦੂਦ ਅੰਦਰ ਵਾਰਡ ਨੰਬਰ 11 ਦਾ ਗੁਰੂ ਨਾਨਕ ਨਗਰ ਪੁਲ ਕੰਗਣਾਂ (ਬਲਾਚੌਰ ਬਾਈਪਾਸ) ਤੋਂ ਮਿਲ ਰਹੀ ਹੈ | ਜਿੱਥੇ ਮੁਹੱਲਾ ਨਿਵਾਸੀਆਂ ਵਲੋਂ ਪਲਿਓ ਪੈਸੇ ਇਕੱਤਰ ਕਰਕੇ ਗਲੀ ਦੇ ਨਵ-ਨਿਰਮਾਣ ਦਾ ਕੰਮ ਆਰੰਭ ਕਰਾਇਆ | ਕੰਮ ਦੀ ਆਰੰਭਤਾ ਮੌਕੇ ਦੋ ਦਰਜਨ ਤੋਂ ਵੱਧ ਮੁਹੱਲਾ ਨਿਵਾਸੀਆਂ ਨੇ ਸਭ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮਿਉਂਸੀਪਲ ਕੌਂਸਲ ਬਲਾਚੌਰ ਦੇ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉੱਘੇ ਸਮਾਜ ਸੇਵੀ ਤੇ ਮੁਹੱਲਾ ਨਿਵਾਸੀ ਠੇਕੇਦਾਰ ਦਵਿੰਦਰ ਸਿੰਘ ਸੀਂਹਮਾਰ, ਰੇਲਵੇ ਤੋਂ ਸੇਵਾ ਮੁਕਤ ਜੋਗਿੰਦਰ ਸਿੰਘ, ਰਾਣਾ ਰਕੇਸ਼ ਸਿੰਘ ਭੂਰਾ, ਸ਼ਮਸ਼ੇਰ ਸਿੰਘ, ਹੁਸਨ ਲਾਲ, ਮਹਿੰਦਰ ਸਿੰਘ, ਗੁਲਸ਼ਨ ਰਾਣਾ ਤੇ ਭਾਰੀ ਗਿਣਤੀ ਵਿਚ ਹਾਜ਼ਰ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁਝ ਵਰ੍ਹੇ ਪਹਿਲਾਂ ਇੱਥੇ ਗਲੀ ਬਣੀ ਸੀ, ਪਰ ਗੰਦੇ ਪਾਣੀ ਦੀ ਨਿਕਾਸੀ ਲਈ ਤਸੱਲੀਬਖ਼ਸ਼ ਕੰਮ ਨਹੀਂ ਕੀਤਾ ਅਤੇ ਇਹ ਪਾਣੀ ਚੋਅ ਵੱਲ ਕੱਢਣ ਦਾ ਫ਼ੈਸਲਾ ਵੀ ਲਿਆ ਗਿਆ ਸੀ, ਪਰ ਬਾਅਦ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀ ਵਿਚ ਗੋਡੇ-ਗੋਡੇ ਪਾਣੀ ਖੜਨਾ ਸ਼ੁਰੂ ਹੋ ਗਿਆ ਅਤੇ ਲੋਕਾਂ ਦਾ ਆਪਣੇ ਘਰਾਂ ਨੂੰ ਆਉਣਾ-ਜਾਣਾ ਵੀ ਬਹੁਤ ਮੁਸ਼ਕਿਲ ਹੋ ਗਿਆ | ਠੇਕੇਦਾਰ ਦਵਿੰਦਰ ਸੀਂਹਮਾਰ ਨੇ ਦੱਸਿਆ ਕਿ ਬਜ਼ੁਰਗ ਜੋਗਿੰਦਰ ਸਿੰਘ ਦੀ ਬਾਂਹ ਵੀ ਟੁੱਟ ਗਈ ਸੀ ਅਤੇ ਹਾਲੇ ਤੱਕ ਪੂਰੀ ਤਰ੍ਹਾਂ ਠੀਕ ਨਹੀਂ ਹੋਇਆ | ਇਸੇ ਤਰ੍ਹਾਂ ਦਰਜਨਾਂ ਹੋਰ ਮੁਹੱਲਾ ਵਾਸੀ ਵੀ ਸੱਟਾਂ ਲੁਆ ਬੈਠੇ | ਉਨ੍ਹਾਂ ਕਿਹਾ ਕਿ ਪਹਿਲਾਂ ਪਿਛਲੀ ਸਰਕਾਰ ਕੋਲ ਫ਼ਰਿਆਦ ਕੀਤੀ ਸੀ, ਪਰ ਲਾਰੇ ਹੀ ਸੁਣਨ ਨੂੰ ਮਿਲੇ ਤੇ ਫਿਰ ਆਮ ਆਦਮੀ ਪਾਰਟੀ ਸਰਕਾਰ ਤੋਂ ਉਮੀਦ ਸੀ ਕਿ ਹੁਣ ਆਮ ਆਦਮੀ ਜਾਣੀ ਕਿ ਉਨ੍ਹਾਂ ਦੀ ਸੁਣਵਾਈ ਤਾਂ ਜ਼ਰੂਰ ਹੋਵੇਗੀ, ਪਰ ਮਾਨ ਸਰਕਾਰ ਨੇ ਵੀ ਸਾਰ ਨਹੀਂ ਲਈ ਅਤੇ ਫਿਰ ਮੁਹੱਲਾ ਨਿਵਾਸੀਆਂ ਨੇ ਆਪਣੇ ਪਲਿਓਾ ਭਰਤੀ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਮੌਜੂਦਾ ਵਿਧਾਇਕਾ ਕੋਲ ਜਾ ਕੇ ਆਪ-ਬੀਤੀ ਵੀ ਸਾਂਝੀ ਕੀਤੀ ਸੀ | ਇਸ ਮੌਕੇ ਹਾਜ਼ਰ ਮੁਹੱਲਾ ਨਿਵਾਸੀਆਂ ਨੇ ਇਕਜੁੱਟਤਾ ਤੇ ਇਕਸੁਰਤਾ ਨਾਲ ਸਾਫ਼ ਤੇ ਸਪਸ਼ਟ ਕਿਹਾ ਕਿ ਉਹ ਕੌਂਸਲ ਚੋਣਾਂ ਮੌਕੇ ਸਾਰੇ ਉਮੀਦਵਾਰਾਂ ਦਾ ਬਾਈਕਾਟ ਕਰਨਗੇ ਅਤੇ ਖਾਸ ਕਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨਗੇ |

'ਆਪ' ਵਲੋਂ ਖੋਲ੍ਹੇ ਮੁਹੱਲਾ ਕਲੀਨਿਕ ਮਹਿਜ਼ ਡਰਾਮਾ-ਸੁਖਪਾਲ ਸਿੰਘ ਖਹਿਰਾ

ਕਾਠਗੜ੍ਹ, 3 ਫਰਵਰੀ (ਬਲਦੇਵ ਸਿੰਘ ਪਨੇਸਰ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਮਹਿਜ਼ ਇਕ ਡਰਾਮਾ ਤੇ ਲੋਕਾਂ ਨਾਲ ਕੋਝਾ ਮਜ਼ਾਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮਰਹੂਮ ਸਾਬਕਾ ਵਿਧਾਇਕ ਮਾ. ...

ਪੂਰੀ ਖ਼ਬਰ »

ਚੱਕ ਕਲਾਲ 'ਚ 25 ਲੱਖ ਤੋਂ ਵੱਧ ਖਰਚ ਕੇ ਬਣਾਵਾਂਗੇ ਨਮੂਨੇ ਦਾ ਪਿੰਡ-ਜੱਸੀ

ਨਵਾਂਸ਼ਹਿਰ, 3 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕ ਕਲਾਲ ਦੇ ਨਗਰ ਨਿਵਾਸੀਆਂ ਤੇ ਨੌਜਵਾਨਾਂ ਦੀ ਪੰਚਾਇਤ ਵਲੋਂ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ | ਪਿੰਡ ਦੀ ਕਾਰਜਕਾਰੀ ਸਰਪੰਚ ਸ਼੍ਰੀਮਤੀ ਗੁਰਪ੍ਰੀਤ ਕੌਰ ਜੱਸੀ ਨੇ ਦੱਸਿਆ ਕਿ ਪਿੰਡ ਦੇ ...

ਪੂਰੀ ਖ਼ਬਰ »

ਪੰਗਲੀਆ ਪਰਿਵਾਰ ਵਲੋਂ ਕਮਿਊਨਿਟੀ ਹਾਲ ਬਣਾਉਣ ਦਾ ਕੰਮ ਸ਼ੁਰੂ

ਉੜਾਪੜ/ਲਸਾੜਾ, 3 ਫਰਵਰੀ (ਲਖਵੀਰ ਸਿੰਘ ਖੁਰਦ) - ਪਿੰਡ ਉੜਾਪੜ ਵਿਖੇ ਗ੍ਰਾਮ ਪੰਚਾਇਤ ਵਲੋਂ ਐਨ. ਆਰ. ਆਈ. ਧਰਮ ਸਿੰਘ ਪੰਗਲੀਆ ਪਰਿਵਾਰ ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤ ਲਈ ਪੰਚਾਇਤੀ ਜ਼ਮੀਨ 'ਤੇ ਬਣਾਏ ਜਾ ਰਹੇ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਸੰਬੰਧੀ ਮੁਸ਼ਕਿਲਾਂ ਬਾਰੇ ਵਫ਼ਦ ਸਿਵਲ ਸਰਜਨ ਨੂੰ ਮਿਲਿਆ

ਨਵਾਂਸ਼ਹਿਰ, 3 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਰਾਜ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ ਦਾ ਵਫਦ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਦਵਿੰਦਰ ਢਾਂਡਾ ਨੂੰ ਮਿਲਿਆ | ਉਨ੍ਹਾਂ ਸਿਹਤ ਮੰਤਰੀ ਪੰਜਾਬ ਦੇ ਨਾਂਅ 'ਤੇ ਲਿਖਿਆ ਮੰਗ ਪੱਤਰ ਸਿਵਲ ਸਰਜਨ ਨੂੰ ਦਿੱਤਾ | ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨੈਸ਼ਨਲ ਲੋਕ ਅਦਾਲਤ ਦੀ ਤਿਆਰੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 3 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਜ਼ਿਲ੍ਹੇ 'ਚ 11 ਫਰਵਰੀ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਨਿਆਇਕ ਅਫ਼ਸਰਾਂ ਨਾਲ ਮੀਟਿੰਗ ਦੌਰਾਨ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਲਧਾਣਾ ਉੱਚਾ

ਬੰਗਾ, 3 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਦਸ਼ਮੇਸ਼ ਸਪੋਰਟਸ ਕਲੱਬ ਲਧਾਣਾ ਉੱਚਾ ਵਲੋਂ ਕਰਾਏ ਜਾ ਰਹੇ 17ਵੇਂ 6 ਰੋਜ਼ਾ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫੁੱਟਬਾਲ ਮੈਚਾਂ ਦਾ ਦਰਸ਼ਕਾਂ ਦੇ ਭਾਰੀ ਇਕੱਠ ਨੇ ਭਰਪੂਰ ਅਨੰਦ ...

ਪੂਰੀ ਖ਼ਬਰ »

ਇਫਟੂ ਦਾ ਜ਼ਿਲ੍ਹਾ ਨਵਾਂਸ਼ਹਿਰ ਦਾ ਡੈਲੀਗੇਟ ਇਜਲਾਸ 20 ਨੂੰ

ਨਵਾਂਸ਼ਹਿਰ, 3 ਫਰਵਰੀ (ਗੁਰਬਖਸ਼ ਸਿੰਘ ਮਹੇ) - ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਡੈਲੀਗੇਟ ਇਜਲਾਸ 20 ਫਰਵਰੀ ਨੂੰ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲਾਇਆ ਜਾਗਰੂਕਤਾ ਕੈਂਪ

ਜਾਡਲਾ, 3 ਫਰਵਰੀ (ਬਲਦੇਵ ਸਿੰਘ ਬੱਲੀ) - ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼.ਭ.ਸ. ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿਚ ਕਾਨੂੰਨੀ ਸੇਵਾਵਾਂ ਸਬੰਧੀ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਸੜਕ 'ਚ ਪਏ ਟੋਇਆਂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਸਾਹਲੋਂ, 3 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਕਰਿਆਮ ਤੋਂ ਕਰੀਹਾ ਨੂੰ ਜਾਣ ਵਾਲੀ ਸੜਕ 'ਤੇ ਭੰਗਲ ਕਲਾਂ ਦੇ ਗੇਟ ਕੋਲ ਪੈਂਦੇ ਚੌਰਾਹੇ ਵਿਚ ਲੋਧੀਪੁਰ ਪਾਸੇ ਨੰੂ ਜਾਣ ਵਾਲੀ ਸੜਕ ਕਿਨਾਰੇ ਪੁੱਟੇ ਹੋਏ ਟੋਏ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਸੰਦੀਪ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ

ਉਸਮਾਨਪੁਰ, 3 ਫਰਵਰੀ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ 5 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਤਰੀਕੇ ਨਾਲ ...

ਪੂਰੀ ਖ਼ਬਰ »

ਮਾਹਿਲਪੁਰ ਚੌਕ ਬਹਿਰਾਮ ਵਿਖੇ ਪੁਲ ਬਣਾਉਣ ਦੀ ਮੰਗ

ਬਹਿਰਾਮ, 3 ਫਰਵਰੀ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਂਕ ਬਹਿਰਾਮ ਵਿਖੇ ਨਿੱਤ ਦਿਹਾੜੇ ਕੋਈ ਨਾ ਕੋਈ ਹਾਦਸਾ ਵਾਪਰਿਆ ਹੀ ਰਹਿੰਦਾ ਹੈ ਭਾਵੇਂ ਹਾਦਸਿਆਂ ਤੋਂ ਬਚਾਅ ਲਈ ਸਮੂਹ ਗ੍ਰਾਮ ਪੰਚਾਇਤ ਬਹਿਰਾਮ ਨੇ ਬੈਰੀਕੇਡਰ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਡਿਸਪੈਂਸਰੀਆਂ ਬੰਦ ਕਰਕੇ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਸਰਕਾਰ ਡਰਾਮੇ ਕਰਨ ਲੱਗੀ-ਮਨੀਸ਼ ਤਿਵਾੜੀ

ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਚੋਣਾਂ ਸਮੇਂ ਅਨੇਕਾਂ ਤਰ੍ਹਾਂ ਦੇ ਸਬਜਬਾਗ ਦਿਖਾਏ ਪਰ ਹਕੀਕਤ 'ਚ ਕੋਈ ਵਾਅਦਾ ਪੂਰਾ ਨਹੀਂ ਕਰ ਸਕੀ | ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਆਪਣੀਆਂ ਸਰਕਾਰਾਂ ਸਮੇਂ ਕੀਤੇ ...

ਪੂਰੀ ਖ਼ਬਰ »

ਜੀ. ਓ. ਜੀ. ਸੂਬੇਦਾਰ ਪਰਮਜੀਤ ਸਿੰਘ ਨੇ ਵਿਭਾਗ ਦੇ ਸਹਿਯੋਗ ਨਾਲ ਬਜ਼ੁਰਗ ਔਰਤ ਦੀ ਬੰਦ ਪੈਨਸ਼ਨ ਮੁੜ ਚਾਲੂ ਕਰਵਾਈ

ਭੱਦੀ, 3 ਫਰਵਰੀ (ਨਰੇਸ਼ ਧੌਲ) - ਪਿੰਡ ਮੋਹਰ ਵਿਖੇ ਵਿਧਵਾ ਗਿਆਨ ਕੌਰ ਪਤਨੀ ਸਵ: ਸੋਹਣ ਲਾਲ ਜਿਸ ਦੀ ਪੈਨਸ਼ਨ ਬੀਤੀ 2022 ਫਰਵਰੀ ਮਹੀਨੇ ਤੋਂ ਬੰਦ ਪਈ ਸੀ | ਪ੍ਰੰਤੂ ਜੀ. ਓ. ਜੀ. ਸੂਬੇਦਾਰ ਪਰਮਜੀਤ ਸਿੰਘ ਦੇ ਯਤਨਾਂ ਨਾਲ ਵਿਭਾਗ ਦੇ ਸਹਿਯੋਗ ਸਦਕਾ ਗਿਆਨ ਕੌਰ ਦੀ ਬੰਦ ਪੈਨਸ਼ਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

ਨਵਾਂਸ਼ਹਿਰ, 3 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਤਿ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਵਿਖੇ ਸ਼ਾਮ 6 ਤੋਂ 9 ਵਜੇ ਤੱਕ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਪ੍ਰੀ-ਪ੍ਰਾਇਮਰੀ ਵਰਕਸ਼ਾਪ ਲਗਾਈ

ਕਾਠਗੜ੍ਹ, 3 ਫਰਵਰੀ (ਬਲਦੇਵ ਸਿੰਘ ਪਨੇਸਰ)- ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਰਥਲਾ ਵਿਖੇ ਕਲੱਸਟਰ-ਭਰਥਲਾ ਅਧੀਨ ਆਉਂਦੇ ਸਕੂਲਾਂ ਦੇ ਅਧਿਆਪਕਾਂ ਦੀ ਇਕ ਰੋਜ਼ਾ ਪ੍ਰੀ-ਪ੍ਰਾਇਮਰੀ ਹੈਂਡਮੇਡ ਮੈਟੀਰੀਅਲ ਵਰਕਸ਼ਾਪ ਨੇਹਾ ਮਹੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਥਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਨਾ ਕਰੇ- ਡਾ. ਰਾਜੇਸ਼ ਸ਼ਰਮਾ

ਸੰਧਵਾਂ, 3 ਫਰਵਰੀ (ਪ੍ਰੇਮੀ ਸੰਧਵਾਂ) - ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੇ ਤਪ ਅਸਥਾਨ ਰੌੜੀ ਵਾਲਾ ਪਿੰਡ ਸੰਧਵਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਹਿਰਾਮ ਦੀ ਇਕਾਈ ਆਗੂ ਹਰਭਜਨ ਸਿੰਘ ਸੰਧੂ ਤੇ ਗੁਰਮੁੱਖ ਸਿੰਘ ਬਹਿਰਾਮ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੂੰਢ 'ਚ ਜਨਮ ਦਿਹਾੜੇ ਸੰਬੰਧੀ ਮੈਡੀਕਲ ਕੈਂਪ ਭਲਕੇ- ਡਾ. ਉਂਕਾਰ ਸਿੰਘ

ਸੰਧਵਾਂ, 3 ਫਰਵਰੀ (ਪ੍ਰੇਮੀ ਸੰਧਵਾਂ) - ਡਾ. ਬੀ. ਆਰ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ 5 ਫਰਵਰੀ ਦਿਨ ਐਤਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਡਾ. ਬੀ. ਆਰ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ...

ਪੂਰੀ ਖ਼ਬਰ »

ਪ੍ਰਭੂ ਦੀਆਂ ਸਿਫ਼ਤ ਸਲਾਹ ਕਰਨ ਵਾਲੇ ਇਨਸਾਨ ਦੇ ਜੀਵਨ ਅੰਦਰ ਹਮੇਸ਼ਾ ਖ਼ੁਸ਼ੀਆਂ ਰਹਿੰਦੀਆਂ ਹਨ-ਸੰਤ ਸੁਰਿੰਦਰ ਦਾਸ

ਸੜੋਆ, 3 ਫਰਵਰੀ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਪੈਲੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੇ ਸਬੰਧ ਵਿਚ ਸਜਾਏ ਰਾਤਰੀ ਦੀਵਾਨ ਮੌਕੇ ਪ੍ਰਵਚਨ ...

ਪੂਰੀ ਖ਼ਬਰ »

ਫਰੈਂਡਸ਼ਿਪ ਸਪੋਰਟਸ ਕਲੱਬ ਔੜ-ਗੜੁਪੱੜ ਵਲੋਂ ਹਾਕੀ ਟੂਰਨਾਮੈਂਟ 16 ਤੋਂ - ਬਾਨਾ

ਔੜ/ਝਿੰਗੜਾਂ, 3 ਫਰਵਰੀ (ਕੁਲਦੀਪ ਸਿੰਘ ਝਿੰਗੜ) - ਫਰੈਂਡਸ਼ਿਪ ਸਪੋਰਟਸ ਕਲੱਬ ਔੜ-ਗੜੁਪੱੜ ਵਲੋਂ ਐਨ. ਆਰ. ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਲਾਨਾ ਹਾਕੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ 16 ਤੋਂ 19 ਫਰਵਰੀ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਹਰ ਵਰਗ ਲਈ ਲਾਹੇਵੰਦ-ਵਿਜੇ ਭਾਟੀਆ ਪ੍ਰਧਾਨ

ਭੱਦੀ, 3 ਫਰਵਰੀ (ਨਰੇਸ਼ ਧੌਲ) - ਮੁੱਖ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿੱਤ ਮੰਤਰੀ ਸੀਤਾ ਰਮਨ ਵਲੋਂ ਪੇਸ਼ ਕੀਤਾ ਗਿਆ ਬਜਟ ਹਰ ਵਰਗ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਪ੍ਰਧਾਨ ਓ. ਬੀ. ਸੀ. ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਾਬਕਾ ਵਿਦਿਆਰਥੀਆਂ ਦੀ ਵਿਸ਼ੇਸ਼ ਮਿਲਣੀ

ਬੰਗਾ, 3 ਫਰਵਰੀ (ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਤਰਸੇਮ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਸਾਬਕਾ ਵਿਦਿਆਰਥੀ ਜੋ ਵੱਖੋਂ-ਵੱਖਰੇ ਖੇਤਰਾਂ ਵਿਚ ਪ੍ਰਬੁੱਧ ਮਾਹਰਾਂ ਵਜੋਂ ਕਾਰਜਸ਼ੀਲ ਹਨ, ਦੀ ਇਕ ਵਿਸ਼ੇਸ਼ ਮਿਲਣੀ ਕਰਵਾਈ ਗਈ | ਸੰਸਥਾ ਦੇ ...

ਪੂਰੀ ਖ਼ਬਰ »

ਹਮਦਰਦ ਕਮੇਟੀ ਪੱਦੀ ਮੱਠਵਾਲੀ ਵਲੋਂ ਦਾਨੀ ਸ਼ਖ਼ਸੀਅਤਾਂ ਸਨਮਾਨਿਤ

ਬੰਗਾ, 3 ਫਰਵਰੀ (ਕਰਮ ਲਧਾਣਾ) - ਡਾ. ਸਾਧੂ ਸਿੰਘ ਹਮਦਰਦ ਵੈਲਫੇਅਰ ਐਂਡ ਡਿਵੈਲਪਮੈਂਟ ਕਮੇਟੀ ਪੱਦੀ ਮੱਠਵਾਲੀ ਵਲੋਂ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਸਮਾਜ ਸੇਵੀ ਕਾਰਜਾਂ ਹਿੱਤ ਮਾਲੀ ਮਦਦ ਦੇਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਂਦਰੀ ਬਜਟ ਅਮੀਰਾਂ ਦੇ ਹੱਕ 'ਚ ਤੇ ਕਿਸਾਨਾਂ-ਮਜ਼ਦੂਰਾਂ ਦੇ ਵਿਰੋਧ 'ਚ-ਸੇਖੋਂ

ਬੰਗਾ, 3 ਫਰਵਰੀ (ਕਰਮ ਲਧਾਣਾ) - ਸੀ. ਪੀ. ਆਈ (ਐਮ) ਦੇ ਸਬ ਸੂਬਾ ਦਫ਼ਤਰ ਵਿਖੇ ਸੂਬਾ ਸਕੱਤਰੇਤ ਦੀ ਅਹਿਮ ਮੀਟਿੰਗ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਾਥੀ ਗੁਰਮੀਤ ਸਿੰਘ ਹੁਸ਼ਿਆਰਪੁਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਮੀਟਿੰਗ ਦੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਕ ਦਿਵਸ ਸਮਾਗਮ ਕਰਵਾਇਆ

ਨਵਾਂਸ਼ਹਿਰ, 3 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਥਾਨਕ ਆਰ.ਕੇ.ਆਰੀਆ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਦੋ ਦਿਨਾਂ ਯੁਵਕ ਦਿਵਸ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਜ਼ਿਲ੍ਹਾ ਪੱਧਰੀ ਕਾਲਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ

ਸੜੋੋਆ, 3 ਫਰਵਰੀ (ਨਾਨੋਵਾਲੀਆ) - ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਇਕਾਈ ਬਲਾਕ ਸੜੋਆ ਦੀ ਮਹੀਨਾਵਾਰ ਇਕੱਤਰਤਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੜੋਆ ਵਿਖੇ ਸ਼ਾਂਤੀ ਬੱਸੀ ਬਲਾਕ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਝੰਡੇਰ ਖੁਰਦ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਸੰਧਵਾਂ, 3 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਝੰਡੇਰ ਖੁਰਦ ਵਿਖੇ ਗੁਰੂ ਘਰ ਦੇ ਮੱੁਖ ਸੇਵਾਦਾਰ ਨੰਬਰਦਾਰ ਲਾਲ ਚੰਦ ਝੰਡੇਰ ਖੁਰਦ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX