ਤਾਜਾ ਖ਼ਬਰਾਂ


ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  47 minutes ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  about 1 hour ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 1 hour ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 2 hours ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 3 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 3 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 4 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 4 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 5 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 6 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 8 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 9 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 9 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 10 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 11 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 11 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 11 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 12 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਹਾਰਾਜਾ ਸ਼ੇਰ ਸਿੰਘ ਪੈਲੇਸ 'ਤੇ ਧਾਰਮਿਕ ਚਿੰਨ੍ਹ 'ਸਲੀਬ' ਲਗਾਉਣ ਦਾ ਵਿਰਾਸਤੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ

ਬਟਾਲਾ, 3 ਫਰਵਰੀ (ਕਾਹਲੋਂ)- ਬਟਾਲਾ ਵਿਰਾਸਤੀ ਮੰਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਬੇਰਿੰਗ ਕਾਲਜ ਬਟਾਲਾ ਵਿਖੇ ਪਹੁੰਚ ਕੇ ਕਾਲਜ ਪ੍ਰਬੰਧਕਾਂ ਅੱਗੇ ਮਹਾਰਾਜਾ ਸ਼ੇਰ ਸਿੰਘ ਦੇ ਪੈਲੇਸ ਉੱਪਰ ਇਸਾਈ ਧਰਮ ਦਾ ਧਾਰਮਿਕ ਚਿੰਨ੍ਹ 'ਸਲੀਬ' ਲਗਾਉਣ ਦਾ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ | ਜਥੇਦਾਰ ਜੱਸਲ ਨੇ ਕਿਹਾ ਕਿ ਇਸ ਇਤਿਹਾਸਕ ਇਮਾਰਤ ਦੀ ਦਿੱਖ ਨੂੰ ਬਦਲਣ ਦੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਸਮੂਹ ਸਿੱਖ ਸੰਗਤਾਂ ਵਿਚ ਇਸ ਦਾ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਨੂੰ ਸਗੋਂ ਮਹਾਰਾਜਾ ਸ਼ੇਰ ਸਿੰਘ ਪੈਲੇਸ ਵਿਚ ਮਹਾਰਾਜਾ ਸ਼ੇਰ ਸਿੰਘ ਦੀ ਵੱਡ ਅਕਾਰੀ ਤਸਵੀਰ ਲਗਾਉਣੀ ਚਾਹੀਦੀ ਹੈ | ਇਸ ਤੋਂ ਬਾਅਦ ਜਥੇਦਾਰ ਜੱਸਲ ਦੀ ਅਗਵਾਈ ਹੇਠ ਬਟਾਲਾ ਵਿਰਾਸਤੀ ਮੰਚ ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਦੇ ਅਹੁਦੇਦਾਰਾਂ ਨੇ ਐੱਸ. ਡੀ. ਐਮ. ਬਟਾਲਾ ਦੇ ਨਾਂਅ ਮੰਗ ਪੱਤਰ ਦੇ ਕੇ ਤੁਰੰਤ ਮਹਾਰਾਜਾ ਸ਼ੇਰ ਸਿੰਘ ਪੈਲੇਸ ਦੇ ਉੱਪਰੋਂ ਧਾਰਮਿਕ ਚਿੰਨ੍ਹ 'ਸਲੀਬ' ਨੂੰ ਹਟਾਉਣ ਦੀ ਮੰਗ ਕੀਤੀ | ਮੰਗ ਪੱਤਰ ਦੇਣ ਵਾਲਿਆਂ ਵਿਚ ਬਟਾਲਾ ਵਿਰਾਸਤੀ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਐਡਵੋਕੇਟ ਐੱਚ.ਐੱਸ. ਮਾਂਗਟ, ਸੁਖਦੇਵ ਸਿੰਘ ਰੰਧਾਵਾ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਹਰਬਖਸ਼ ਸਿੰਘ, ਕੁਲਵਿੰਦਰ ਸਿੰਘ ਲਾਡੀ ਜੱਸਲ, ਸੁਖਦੇਵ ਸਿੰਘ, ਜਤਿੰਦਰਪਾਲ ਸਿੰਘ ਵਿੱਕੀ ਭਾਟੀਆ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਦੇ ਪ੍ਰਧਾਨ ਗੁਰਦਰਸ਼ਨ ਸਿੰਘ, ਭੁਪਿੰਦਰ ਸਿੰਘ ਪਿ੍ੰਸ, ਗੁਰਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਹਰਬਖਸ਼ ਸਿੰਘ ਕਲਸੀ, ਹਰਪ੍ਰੀਤ ਸਿੰਘ, ਗੁਰਮੁੱਖ ਸਿੰਘ ਰੰਗੀਲਪੁਰ, ਅਸ਼ੋਕ ਕੁਮਾਰ, ਗੁਰਵਿੰਦਰ ਸਿੰਘ ਸੈਦਪੁਰ, ਯੁੱਧਵੀਰ ਸਿੰਘ ਮਾਲਟੂ, ਕੰਵਲਪ੍ਰੀਤ ਸਿੰਘ ਦੌਲਤਪੁਰ, ਗੁਰਮੁੱਖ ਸਿੰਘ ਕਾਦੀਆਂ, ਭੁਪਿੰਦਰ ਸਿੰਘ ਪਿੰਦਾ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਡੀ.ਸੀ. ਦੇ ਵਾਰ-ਵਾਰ ਹੁਕਮਾਂ ਦੇ ਬਾਵਜੂਦ ਦੁਕਾਨਦਾਰ ਨਹੀਂ ਛੱਡ ਰਹੇ ਨਾਜਾਇਜ਼ ਕਬਜ਼ੇ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨੰੂ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਦੇ ਹੋਏ ਸ਼ਹਿਰ ਅੰਦਰੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤੇਜ਼ ਕਰਨ ਦੀ ਹਦਾਇਤ ਕੀਤੀ ਹੈ | ਹਾਲਾਂਕਿ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕਾਦੀਆਂ, 3 ਫਰਵਰੀ (ਕੁਲਵਿੰਦਰ ਸਿੰਘ)- ਗ਼ੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੀ ਜਥੇਬੰਦੀ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਵਲੋਂ ਕੰਮ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ 'ਚ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਜਥੇਬੰਦੀ ਆਪਣਾ ਸਹਿਯੋਗ ਦੇਵੇਗੀ-ਹਰਵਿੰਦਰ ਖੁਜਾਲਾ

ਊਧਨਵਾਲ, 3 ਫਰਵਰੀ (ਪਰਗਟ ਸਿੰਘ)- ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਭੂਰੇ ਵਾਲਾ ਕੋਹਾਲੀ ਵਿਖੇ ਹਰਵਿੰਦਰ ਸਿੰਘ ਖੁਜਾਲਾ, ਬਾਬਾ ਸ਼ੀਤਲ ਸਿੰਘ, ਨਿੰਦਰ ਸਿੰਘ, ਸ਼ੇਰੇ ਪੰਜਾਬ ਕਾਹਲੋਂ, ਮੁਖ਼ਤਿਆਰ ਸਿੰਘ ਕੋਹਾਲੀ, ...

ਪੂਰੀ ਖ਼ਬਰ »

ਕਾਲਜ ਪ੍ਰੋਫੈਸਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਬਟਾਲਾ, 3 ਫਰਵਰੀ (ਕਾਹਲੋਂ)- ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰੋਫੈਸਰਾਂ ਨੇ ਸਥਾਨਕ ਬੇਰਿੰਗ ਕਾਲਜ ਦੇ ਗੇਟ ਅੱਗੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਡਾ. ਲਲਿਤ ਕੁਮਾਰ ਦੀ ਅਗਵਾਈ ਵਿਚ ਰੋਸ ਧਰਨਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਪਿਤਾ ਤੇ ਦੋ ਬੱਚਿਆਂ ਦਾ ਕੀਤਾ ਸਸਕਾਰ

ਕਾਲਾ ਅਫਗਾਨਾ, 3 ਫਰਵਰੀ (ਅਵਤਾਰ ਸਿੰਘ ਰੰਧਾਵਾ)- ਹਲਕਾ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਆਜਮਪੁਰ 'ਚ ਉਸ ਵਕਤ ਵੱਡੀ ਸੋਗ ਦੀ ਲਹਿਰ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਦੋ ਬੱਚਿਆਂ ਦੀ ਸੜਕ ਹਾਦਸੇ ਵਿਚ ਮੌਕੇ 'ਤੇ ਮੌਤ ਅਤੇ ਪਤਨੀ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਚੋਰੀਆਂ ਤੋਂ ਸਰਕਾਰੀ ਵਿਭਾਗ ਵੀ ਨਾ ਬਚ ਸਕਿਆ

ਬਟਾਲਾ, 3 ਫਰਵਰੀ (ਹਰਦੇਵ ਸਿੰਘ ਸੰਧੂ)- ਐੱਸ. ਐੱਸ. ਪੀ. ਬਟਾਲਾ ਦੇ ਦਫਤਰ ਦੇ ਸਾਹਮਣਿਉਂ ਬੱਸ ਅੱਡਾ ਦੇ ਅੰਦਰ ਖੜ੍ਹੀ ਨਗਰ ਨਿਗਮ ਦੀ ਕੂੜਾ ਚੁੱਕਣ ਵਾਲੀ ਲੱਖਾਂ ਰੁਪਏ ਦੀ ਟਰਾਲੀ ਚੋਰੀ ਹੋ ਗਈ | ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਚੋਰ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀਆਂ ਵਧੀਕੀਆਂ ਤੋਂ ਲੋਕ ਦੁਖੀ

ਪੁਰਾਣਾ ਸ਼ਾਲਾ, 3 ਫਰਵਰੀ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਨਗਰ ਅੰਦਰ ਪੈਂਦੇ ਪਿੰਡ ਵੱਡਾ ਸਾਹੋਵਾਲ ਵਿਖੇ ਇਕ ਪੁਰਾਣੀ ਕਾਲੋਨੀ ਹਰੀਜਨਾਂ ਲਈ ਕੱਟੀ ਗਈ ਸੀ ਜਿਸ 'ਚੋਂ 3-4 ਮਰਲੇ ਜਗ੍ਹਾ ਬਚੀ ਸੀ | ਉਸ ਨੂੰ ਵਰਤੋਂ ਵਿਚ ਲਿਆਉਣ ਲਈ 19 ਮਾਰਚ 2020 ਵਿਚ ਪੰਚਾਇਤੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਅੱਧੇ ਦਿਨ ਦੀ ਛੁੱਟੀ ਐਲਾਨੀ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ 4 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਕਰਵਾਉਣ ਦੀ ਅਪੀਲ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਧਾਰ ਜਾਣਕਾਰੀ ਨੂੰ ਅਪਡੇਟ ਜ਼ਰੂਰ ਕਰਵਾਉਣ | ਜ਼ਿਲ੍ਹਾ ਵਾਸੀ ਆਪਣੇ ਨਜ਼ਦੀਕੀ ਆਧਾਰ ਨਾਮਾਂਕਣ ਕੇਂਦਰ 'ਤੇ ...

ਪੂਰੀ ਖ਼ਬਰ »

ਬੀ.ਐੱਮ.ਐੱਸ.ਐੱਮ. ਕਾਲਜ ਆਫ਼ ਐਜੂਕੇਸ਼ਨ ਕਲਾਨੌਰ ਦੇ ਬੀ.ਐੱਡ. ਕਾਲਜ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ

ਬਟਾਲਾ, 3 ਫਰਵਰੀ (ਕਾਹਲੋਂ)- ਬੀ.ਐੱਮ.ਐੱਸ.ਐੱਮ. ਕਾਲਜ ਆਫ਼ ਐਜੂਕੇਸ਼ਨ ਦੇ ਕਲਾਨੌਰ ਦੇ ਬੀ.ਐੱਡ. ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦੀ ਅਗਵਾਈ ਇੰਜੀ: ਕੁਲਵਿੰਦਰ ਸਿੰਘ ਵਲੋਂ ਕੀਤੀ ਗਈ | ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਸਿਵਲ ਜੱਜ ਮਿਸ. ...

ਪੂਰੀ ਖ਼ਬਰ »

ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ 'ਚ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ

ਬਟਾਲਾ, 3 ਫਰਵਰੀ (ਕਾਹਲੋਂ)- ਪਿੰਡ ਰਾਜਪੁਰਾ ਦੀ ਨਾਮਵਰ ਵਿੱਦਿਅਕ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਵਿਚ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਪਿ੍ੰਸੀਪਲ ਗੁਰਸੇਵਕ ਰਿਆੜ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਮੁੱਖ ਮਹਿਮਾਨ ਨੂੰ ਜੀ ...

ਪੂਰੀ ਖ਼ਬਰ »

'ਆਪ' ਆਗੂ ਗੁਰਦੀਪ ਸਿੰਘ ਰੰਧਾਵਾ ਦਾ ਤਪੋ ਭੂਮੀ ਸ੍ਰੀ ਬਾਵਾ ਲਾਲ ਮੰਦਰ 'ਚ ਸਨਮਾਨ

ਕਲਾਨੌਰ, 3 ਫਰਵਰੀ (ਪੁਰੇਵਾਲ)- ਸਥਾਨਕ ਕਸਬੇ 'ਚ ਤਪੋਭੂਮੀ ਸਥਾਨ ਜਿੱਥੇ ਬਾਵਾ ਲਾਲ ਦਿਆਲ ਵਲੋਂ ਕਰੀਬ 84 ਸਾਲ ਤਪ ਕੀਤਾ ਸੀ ਅਤੇ ਇੱਥੋਂ ਹੀ ਸ੍ਰੀ ਬਾਵਾ ਲਾਲ ਜੀ ਧਿਆਨਪੁਰ ਧਾਮ ਗਏ ਸਨ | ਤਪੋ ਭੂਮੀ ਤੋਂ ਸ੍ਰੀ ਬਾਵਾ ਲਾਲ ਦਿਆਲ ਦੇ 668ਵੇਂ ਜਨਮ ਦਿਵਸ 'ਤੇ ਮਹੰਤ ਗੋਪਾਲ ਦਾਸ ...

ਪੂਰੀ ਖ਼ਬਰ »

ਮਹੀਨੇ ਤੋਂ ਐੱਸ.ਬੀ.ਆਈ. ਧਾਰੀਵਾਲ ਦਾ ਏ.ਟੀ.ਐਮ. ਬੰਦ

ਧਾਰੀਵਾਲ, 3 ਫਰਵਰੀ (ਜੇਮਸ ਨਾਹਰ)- ਸਥਾਨਕ ਸ਼ਹਿਰ ਅੰਦਰ ਨਵਾਂ ਬੱਸ ਸਟੈਂਡ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਚੌਕ ਦੇ ਬਿਲਕੁੱਲ ਸਾਹਮਣੇ ਸਟੇਟ ਬੈਂਕ ਆਫ਼ ਇੰਡੀਆ ਦਾ ਏ.ਟੀ.ਐਮ. ਇਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਰਹਿਣ ਨਾਲ ਹਜ਼ਾਰਾਂ ਰਾਹਗੀਰਾਂ ਤੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਟਕਸਾਲੀ ਆਗੂ ਮਾ. ਪ੍ਰੀਤਮ ਸਿੰਘ ਬੋਲੇਵਾਲ ਨੂੰ ਸ਼ਰਧਾਂਜਲੀਆਂ ਭੇਟ

ਘੁਮਾਣ, 3 ਫਰਵਰੀ (ਬੰਮਰਾਹ)- ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਮਾਸਟਰ ਹਰਜੀਤ ਸਿੰਘ ਬੋਲੇਵਾਲ ਤੇ ਮਾਸਟਰ ਹਰਜੀਤ ਸਿੰਘ ਬੋਲਵੇਾਲ ਦੇ ਪਿਤਾ ਟਕਸਾਲੀ ਆਗੂ ਜਥੇਦਾਰ ਮਾਸਟਰ ਪ੍ਰੀਤਮ ਸਿੰਘ ਦੇ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਵਲੋਂ ਧਕਾਲਾ ਪਰਿਵਾਰ ਨਾਲ ਦੁੱਖ ਸਾਂਝਾ

ਦੋਰਾਂਗਲਾ, 3 ਫਰਵਰੀ (ਚੱਕਰਾਜਾ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਬਲਜਿੰਦਰ ਸਿੰਘ ਧਕਾਲਾ ਜਿਨ੍ਹਾਂ ਦਾ ਬੀਤੇ ਦਿਨੀਂ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਏ ਭੋਗ ਸਮੇਂ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਥਿੰਕ ਨਾਰਥ ਇੰਸਟੀਚਿਊਟ ਦੇ ਪੀ.ਟੀ.ਈ. ਤੇ ਆਈਲਟਸ ਦੇ ਆ ਰਹੇ ਸ਼ਾਨਦਾਰ ਨਤੀਜੇ

ਗੁਰਦਾਸਪੁਰ, 3 ਫਰਵਰੀ (ਪੰਕਜ ਸ਼ਰਮਾ)- ਥਿੰਕ ਨਾਰਥ ਸੰਸਥਾ ਪੀ.ਟੀ.ਈ. ਤੇ ਆਈਲਟਸ ਦੇ ਨਤੀਜਿਆਂ 'ਚ ਸਭ ਤੋਂ ਮੋਹਰੀ ਹੈ ਜਿਸ ਸਦਕਾ ਸੰਸਥਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ | ਇਸ ਸਬੰਧੀ ਸੰਸਥਾ ਦੇ ਐਮ.ਡੀ. ਪਿ੍ਤਪਾਲ ਸਿੰਘ ਬਾਜਵਾ (ਯੂ.ਐੱਸ.ਏ., ਕੈਨੇਡਾ) ਤੇ ਨਵਨੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਗਲੇ ਐਲਾਨਾਂ ਨਾਲ ਪੰਜਗਰਾਈਆਂ ਪੋਲਟਰੀ ਦਾ ਧਰਨਾ ਮੁਲਤਵੀ

ਪੰਜਗਰਾਈਆਂ, 3 ਫਰਵਰੀ (ਬਲਵਿੰਦਰ ਸਿੰਘ)- ਪਿੰਡ ਪੰਜਗਰਾਈਆਂ ਵਿਖੇ ਪਿਛਲੇ 299 ਦਿਨ ਤੋਂ ਜਾਰੀ ਪੋਲਟਰੀ ਫਾਰਮ ਦੇ ਖ਼ਿਲਾਫ਼ ਚੱਲ ਰਹੇ ਧਰਨੇ ਨੂੰ ਮੁਲਤਵੀ ਕਰਦਿਆਂ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਦੱਸਿਆ ਕਿ ਪੋਲਟਰੀ ਫਾਰਮ ਪੰਜਗਰਾਈਆਂ ਵਲੋਂ ਪਿਛਲੇ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਨੇ ਇਕ ਦਿਨ 'ਚ ਹਾਸਲ ਕੀਤੇ 6 ਵੀਜ਼ੇ-ਐਮ.ਡੀ. ਚਾਹਲ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਡਬਲਯੂ.ਡਬਲਯੂ.ਈ.ਸੀ ਵਲੋਂ ਆਸਟ੍ਰੇਲੀਆ ਦੇ ਰਿਕਾਰਡ ਤੋੜ ਸਟੱਡੀ ਵੀਜ਼ੇ ਲਗਵਾਏ ਜਾਣ ਕਾਰਨ ਇਹ ਸੰਸਥਾ ਇਮੀਗਰੇਸ਼ਨ ਦੇ ਖੇਤਰ ਵਿਚ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ | ਇਸ ਸਬੰਧੀ ਸੰਸਥਾ ਐਮ.ਡੀ ਤੇ ਸਟੱਡੀ ਵੀਜ਼ਾ ਮਾਹਿਰ ਗੁਰਮਨਜੀਤ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਅਤੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਜ਼ਿਲ੍ਹਾ ਗੁਰਦਾਸਪੁਰ ਵਲੋਂ ...

ਪੂਰੀ ਖ਼ਬਰ »

ਬਟਾਲਾ 'ਚ ਦਿਨ-ਦਿਹਾੜੇ ਕਰਿਆਨੇ ਦੀ ਦੁਕਾਨ 'ਚੋਂ ਸਾਢੇ 3 ਲੱਖ ਰੁਪਏ ਤੇ 10 ਤੋਲੇ ਸੋਨਾ ਚੋਰੀ

ਬਟਾਲਾ, 3 ਫਰਵਰੀ (ਕਾਹਲੋਂ)- ਸਥਾਨਕ ਕਾਹਨੂੰਵਾਨ ਰੋਡ 'ਤੇ ਸਥਿਤ ਇਕ ਕਰਿਆਨੇ ਦੀ ਦੁਕਾਨ ਤੋਂ ਦਿਨ-ਦਿਹਾੜੇ ਸਾਢੇ 3 ਲੱਖ ਰੁਪਏ ਤੇ 10 ਤੋਲੇ ਸੋਨਾ ਚੋਰੀ ਹੋ ਗਿਆ | ਦੁਕਾਨ ਦੀ ਮਾਲਕ ਹਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੇਲ ਦੇ ਵਪਾਰੀ ਨੂੰ ਪੈਸੇ ...

ਪੂਰੀ ਖ਼ਬਰ »

ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ

ਬਟਾਲਾ, 3 ਫਰਵਰੀ (ਹਰਦੇਵ ਸਿੰਘ ਸੰੰਧੂ)- ਬੀਤੀ ਰਾਤ ਚੋਰਾਂ ਨੇ ਸਥਾਨਕ ਮਾਨ ਨਗਰ ਦੇ ਸਰਕਾਰੀ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਚੋਰਾਂ ਨੇ ਬਿਨਾਂ ਖੌਫ਼ ਕੁਇੰਟਲਾਂ ਦੇ ਹਿਸਾਬ ਅਨਾਜ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਬਾਰੇ ਸਕੂਲ ਅਧਿਆਪਕਾ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਜੀ.ਟੀ. ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਦੀਨਾਨਗਰ, 3 ਫਰਵਰੀ (ਸੰਧੂ/ਸੋਢੀ/ਸ਼ਰਮਾ)- ਨਗਰ ਕੌਂਸਲ ਦੀਨਾਨਗਰ ਵਲੋਂ ਜੀ.ਟੀ. ਰੋਡ 'ਤੇ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਮੋਹਲੋਵਾਲੀ ਵਲੋਂ ਐੱਸ.ਐੱਚ.ਓ. ਮਨਜੀਤ ਸਿੰਘ ਤੇ ਮੰਦਰ ਕਮੇਟੀ ਦਾ ਧੰਨਵਾਦ ਕਰਨ ਲਈ ਮੀਟਿੰਗ

ਧਿਆਨਪੁਰ, 3 ਫਰਵਰੀ (ਕੁਲਦੀਪ ਸਿੰਘ ਸੋਨੂੰ)- ਉੱਘੇ ਸਮਾਜ ਸੇਵਕ, ਸ੍ਰੀ ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਵਲੋਂ ਸ੍ਰੀ ਬਾਵਾ ਲਾਲ ਕਮੇਟੀ ਦੇ ਪ੍ਰਬੰਧਾਂ ਅਤੇ ਐੱਸ.ਐੱਚ.ਓ. ਕੋਟਲੀ ਸੂਰਤ ਮੱਲ੍ਹੀ ਮਨਜੀਤ ਸਿੰਘ ਦਾ ਸ਼ਲਾਘਾਯੋਗ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ' ਨੇ ਸਿਰਫ਼ 18 ਦਿਨਾਂ 'ਚ ਲਵਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਗੁਰਦਾਸਪੁਰ, 3 ਫਰਵਰੀ (ਆਰਿਫ਼)- ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਸਭ ਤੋਂ ਵੱਧ ਵੀਜ਼ੇ ਲਗਾਉਣ ਵਾਲੀ ਭਰੋਸੇਮੰਦ ਸੰਸਥਾ 'ਸੈਵਨਸੀਜ਼ ਇਮੀਗ੍ਰੇਸ਼ਨ' ਵਿਦਿਆਰਥੀਆਂ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਖ਼ਰੀ ਉੱਤਰ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ-2024 'ਚ ਕਾਂਗਰਸ ਦੀ ਸਰਕਾਰ ਹੀ ਬਣੇਗੀ-ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 3 ਫਰਵਰੀ (ਵਿਜੇ ਸ਼ਰਮਾ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਸਵੰਤ ਸਿੰਘ ਜੱਜ, ਚੇਅਰਮੈਨ ਲਾਡੀ ਸਮਰਾ ਅਤੇ ਪਿੰਡ ਤਪਾਲਾ ਦੇ ਸਰਪੰਚ ਮੰਗਲ ਸਿੰਘ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਦੇਸ਼ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ...

ਪੂਰੀ ਖ਼ਬਰ »

ਐਕਟਿਵਾ ਸਵਾਰ ਔਰਤ ਦੀ ਚੇਨੀ ਖੋਹੀ

ਗੁਰਦਾਸਪੁਰ, 3 ਫਰਵਰੀ (ਪੰਕਜ ਸ਼ਰਮਾ)- ਅੱਜ ਦੁਪਹਿਰ ਕਰੀਬ 3:30 ਵਜੇ ਇਕ ਐਕਟਿਵਾ ਸਵਾਰ ਔਰਤ ਦੀ ਚੇਨੀ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਪਨਾ ਮਹਾਜਨ ਨਿਵਾਸੀ ਹਰਦੋਛੰਨੀ ਰੋਡ ਜੋ ਆਪਣੀ ਸਹੇਲੀ ਨਾਲ ਜੇਲ੍ਹ ਰੋਡ ਡਾਲਾ ਫਾਰਮ ਵਿਖੇ ਕਿਸੇ ਸਮਾਗਮ ਤੋਂ ...

ਪੂਰੀ ਖ਼ਬਰ »

ਕੱਚੇ ਮੀਟ ਦੀਆਂ ਦੁਕਾਨਾਂ 'ਤੇ ਵੇਚੀਆਂ ਜਾ ਰਹੀਆਂ ਲੋਕਾਂ ਨੰੂ ਬਿਮਾਰੀਆਂ

ਗੁਰਦਾਸਪੁਰ, 3 ਫਰਵਰੀ (ਗੁਰਪ੍ਰਤਾਪ ਸਿੰਘ)- ਸਥਾਨਕ ਸ਼ਹਿਰ ਅੰਦਰ ਵੱਖ-ਵੱਖ ਚੌਕਾਂ ਵਿਚ ਮੀਟ ਦੀਆਂ ਅਨੇਕਾਂ ਦੁਕਾਨਾਂ ਸਥਾਪਤ ਹੋ ਚੁੱਕੀਆਂ ਹਨ, ਜਿੱਥੇ ਕੱਚਾ ਮੀਟ ਲੋਕਾਂ ਨੰੂ ਵੇਚਿਆ ਜਾਂਦਾ ਹੈ | ਪਰ ਬਹੁਤ ਸਾਰੇ ਅਜਿਹੇ ਦੁਕਾਨਦਾਰ ਇਨ੍ਹਾਂ 'ਚ ਸ਼ਾਮਿਲ ਹਨ ਜੋ ਕੱਚੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਨਗਰ ਕੌਂਸਲ ਹਾਊਸ ਦੀ ਮੀਟਿੰਗ 'ਚ ਵੱਖ-ਵੱਖ ਮਤੇ ਪ੍ਰਵਾਨ

ਫ਼ਤਹਿਗੜ੍ਹ ਚੂੜੀਆਂ, 3 ਫਰਵਰੀ (ਐਮ.ਐਸ. ਫੁੱਲ, ਹਰਜਿੰਦਰ ਸਿੰਘ ਖਹਿਰਾ)- ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਰਜਵੰਤ ਕੌਰ ਰੰਧਾਵਾ ਪ੍ਰਧਾਨ ਨਗਰ ਕੌਂਸਲ ਦੀ ਪ੍ਰਧਾਨਗੀ ਵਿਚ ਹਾਊਸ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਮਤੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX