ਲੁਧਿਆਣਾ, 3 ਫਰਵਰੀ (ਕਵਿਤਾ ਖੁੱਲਰ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਤਾਜਪੁਰ ਰੋਡ ਮੁਹੱਲਾ ਇੰਦਰਾਪੁਰੀ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਨਗਰ ਕੀਰਤਨ 'ਚ ਹਾਜਰੀ ਭਰੀ | ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ | ਨਗਰ ਕੀਰਤਨ ਦਾ ਥਾਂ ਥਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਾਰੀ ਸਵਾਗਤ ਕੀਤਾ ਗਿਆ | ਸ਼ਰਧਾਲੂਆਂ ਨੇ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ | ਵਿਧਾਇਕ ਭੋਲਾ ਗਰੇਵਾਲ ਨੇ ਸਮੂਹ ਸੰਗਤ ਨੂੰ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦਾ ਜੀਵਨ ਅਤੇ ਬਾਣੀ ਮਨੁੱਖਤਾ ਨੂੰ ਚਾਨਣ ਮੁਨਾਰੇ ਵਾਂਗ ਪ੍ਰਕਾਸ਼ ਦਿੰਦੇ ਹੋਏ ਅਗਵਾਈ ਕਰਦੇ ਰਹਿਣਗੇ | ਇਸ ਮੌਕੇ ਪ੍ਰਬੰਧਕਾਂ ਵਲੋਂ ਵਿਧਾਇਕ ਭੋਲਾ ਗਰੇਵਾਲ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ, ਪੀਏ ਗੁਰਸ਼ਰਨ ਦੀਪ ਸਿੰਘ, ਕੁਲਵੰਤ ਰਾਏ, ਸੰਜੂ ਸ਼ਰਮਾ, ਕਮਲ ਮਿਗਲਾਨੀ, ਰਵਿੰਦਰ ਰੂਬੀ ਅਤੇ ਹੋਰ ਹਾਜ਼ਰ ਸਨ |
ਢੰਡਾਰੀ ਕਲਾਂ, (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਜੁਗਿਆਣਾ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਹੋਇਆ ਸੀ | ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ਸੁਆਗਤ ਲਈ ਲੋਕਾਂ ਨੇ ਥਾਂ-ਥਾਂ 'ਤੇ ਗੇਟ ਬਣਾਏ ਹੋਏ ਸਨ ਅਤੇ ਥਾਂ ਥਾਂ ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਹੋਏ ਸਨ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਇਲਾਕੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਗਿਆ | ਉਨ੍ਹਾਂ ਦੱਸਿਆ ਕਿ ਸਮੂਹ ਸੰਗਤਾਂ ਵਲੋਂ 5 ਮਈ ਦਿਨ ਐਤਵਾਰ ਨੂੰ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਜਾਵੇਗਾ | ਇਸ ਮੌਕੇ ਟਰਾਂਸਪੋਰਟਰ ਸੁਖਦੇਵ ਸਿੰਘ ਗਰਚਾ, ਸੁੱਖੀ ਜੁਗਿਆਣਾ, ਬਲਜੀਤ ਸਿੰਘ ਗਰਚਾ, ਗੁਲਾਬ ਸਿੰਘ, ਰਾਜਵੀਰ ਗਰਚਾ, ਬਲਵਿੰਦਰ ਸਿੰਘ, ਲਾਲਾ ਧਰਮਪਾਲ ਅਤੇ ਅੰਮਿ੍ਤਪਾਲ ਸਿੰਘ ਪਾਲੀ ਢੰਡਾਰੀ ਸਮੇਤ ਹੋਰ ਬਹੁਤ ਸਾਰੇ ਇਲਾਕਾ ਨਿਵਾਸੀ ਹਾਜ਼ਰ ਸਨ |
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁੱਟ-ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਲੁਧਿਆਣਾ, 3 ਫਰਵਰੀ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਡਾ: ਮਹਿੰਦਰ ਸਿੰਘ ਰੰਧਾਵਾ ਦੇ 114ਵੇਂ ਜਨਮ ਉਤਸਵ ਮੌਕੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੋਦਲਾਂ ਵਿਚ ਡਾ: ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ 9 ਮੋਬਾਈਲ, ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਸ਼ਾਲ ...
ਲੁਧਿਆਣਾ, 3 ਫਰਵਰੀ (ਭੁੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪੁਰਾਣੀਆਂ ਇਮਾਰਤਾਂ ਨੰੂ ਲੈ ਕੇ ਲੋਕਾਂ ਨੰੂ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਹੋਏ ਹਨ ਕਿ ਉਹ ਕਮਜ਼ੋਰ/ਅਸੁਰੱਖਿਅਤ ਇਮਾਰਤਾਂ ਨੰੂ ਖੁਦ ਹੀ ਢਾਹ ਦੇਣ ਤਾਂ ਜੋ ਕੋਈ ਜਾਨੀ ਮਾਲੀ ਨੁਕਸਾਨ ਹੋਣ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਪਿੰਡ ਕਾਦੀਆਂ ਨੇੜੇ ਲੁੱਟ ਦੇ ਮਕਸਦ ਵਿਚ ਨਾਕਾਮ ਰਹੇ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਕਾਰ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ ਹੈ ਜਦਕਿ ਉਕਤ ਨੌਜਵਾਨ ਵਲੋਂ ਵੀ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪਨਾਹ ਦੇਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਨ ਪਾਰਕ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਰਹਿਣ ਵਾਲੇ ਆਜ਼ਾਦ ਜੈਸੀ ਦੀ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 2 ਨੌਜੁਆਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜੂ ਵਾਸੀ ...
ਲਾਡੋਵਾਲ, 3 ਫਰਵਰੀ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਲਾਦੀਆਂ ਅਕੈਡਮੀ ਦੀ ਪਹਿਲੀ ਜਮਾਤ ਦੀ ਛੇ ਸਾਲਾ ਵਿਦਿਆਰਥਣ ਸਿਆਨਾ ਚੋਪੜਾ ਨੇ 39 ਘੰਟਿਆਂ ਵਿਚ ਮੇਰੂ ਪਰਬਤ 'ਤੇ ਚੜ੍ਹਨ ਦਾ ਵਿਸ਼ਵ ਰਿਕਾਰਡ ਬਣਾਇਆ, ...
ਲੁਧਿਆਣਾ, 3 ਫਰਵਰੀ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦਾ ਪਮ ਨੀਦਰਲੈਂਡ ਤੋਂ ਗੈਰਿਟ, ਮਰਕਸ ਅਤੇ ਭਾਰਤ ਵਿਖੇ ਸੰਸਥਾ ਦੇ ਨੁਮਾਇੰਦੇ ਕੇ.ਆਰ. ਜੈਨ ਵਲੋਂ ਦੌਰਾ ਕੀਤਾ ਗਿਆ | ਇਹ ਮਾਹਰ ਜੁਗਾਲੀ ਕਰਨ ਵਾਲੇ ਛੋਟੇ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੰਡਿਆਲੀ ਸਥਿਤ ਪਾਰਸ਼ਨਾਥ ਕੰਬਰਸ ਐਂਡ ਸਪਿਨਰਜ਼ ਅਤੇ ਕਪਿਲਾ ਟੈਕਸ ਨਾਮਕ ਦੋ ਧਾਗਾ ਮਿੱਲਾਂ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ ਤੇ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੀ ਮਸ਼ੀਨਰੀ ਤੇ ਸਾਮਾਨ ਸੜ ਗਿਆ | ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਹਿੰਮਤ ਸਿੰਘ ਨਗਰ ਵਿਚ ਪਿਛਲੇ ਦਿਨੀਂ ਦੋ ਪਰਿਵਾਰਾਂ ਵਿਚਾਲੇ ਹੋਏ ਝਗੜੇ ਦੇ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਮੁਹੱਲੇ ਦੇ ਲੋਕਾਂ ਵਲੋਂ ਥਾਣਾ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਲਤੋਂ ਕਲਾਂ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦਾ ਪਤਾ ਉਸ ਵਕਤ ਲੱਗਾ ਜਦੋਂ ਮਿ੍ਤਕ ਦਾ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਪਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਦੀ ਲੁੱਟ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸੋਫ਼ਾ ਕਾਰੀਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੈਕਟਰ 32 ਏ. ਦੇ ਰਹਿਣ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੈੱਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਿਲੰਡਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ...
ਲੁਧਿਆਣਾ, 3 ਫਰਵਰੀ (ਕਵਿਤਾ ਖੁੱਲਰ)-ਸਿੱਖ ਪੰਥ ਦੇ ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੇ ਵੱਡੇ ਪੱਧਰ 'ਤੇ ਹੋਣ ਵਾਲੇ 200 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧ ਵਿਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵੇਨਿਊ ਵਿਚ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਸਰਦਾਰ ਪੋਸਟਰ ਦੇ ਮਾਲਕ ਜਸਵਿੰਦਰ ਸਿੰਘ ਦੇ ਘਰੋਂ ਚੋਰ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜੈਮੀਤ ਕੌਰ ਵਾਸੀ ਦੂਹਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ...
ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਦਾਰੇ ਮਿਲਕਫੈੱਡ ਵਲੋਂ 4 ਫ਼ਰਵਰੀ ਤੋਂ ਆਮ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾਉਂਦੇ ਹੋਏ ਵੇਰਕਾ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ ਜਦਕਿ ਫੁੱਲ ਕਰੀਮ ਵਾਲਾ ...
ਲੁਧਿਆਣਾ, 3 ਫ਼ਰਵਰੀ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਦਫ਼ਤਰ ਦਾ ਕੰਮ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਨਵ ਨਿਯੁਕਤ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਡਾ. ਪੂਨਮਪ੍ਰੀਤ ਕੌਰ ਵਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ | ਜਿਸ ਦੇ ਤਹਿਤ ਚਾਰਜ ਸੰਭਾਲਣ ਉਪਰੰਤ ...
ਲੁਧਿਆਣਾ, 3 ਫ਼ਰਵਰੀ (ਪੁਨੀਤ ਬਾਵਾ)-ਲੁਧਿਆਣਾ ਪ੍ਰਦਰਸ਼ਨੀ ਕੇਂਦਰ ਵਿਖੇ ਅੱਜ 11ਵੀਂ 4 ਰੋਜ਼ਾ ਕੌਮਾਂਤਰੀ ਪੱਧਰ ਦੀ ਇੰਟੀਰੀਯਰ-ਐਕਸੈਸਰੀਜ਼ ਦੀ ਇੰਨਟੈਕਸ ਪ੍ਰਦਰਸ਼ਨੀ ਦੀ ਸ਼ਾਨਦਾਰ ਸ਼ੁਰੂਵਾਤ ਹੋ ਗਈ | ਪ੍ਰਦਰਸ਼ਨੀ ਵਿਚ 300 ਤੋਂ ਵੱਧ ਦੇਸ਼ੀ ਤੇ ਵਿਦੇਸ਼ੀ ਕੰਪਨੀਆਂ ...
ਲੁਧਿਆਣਾ, 3 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੇ ਸਾਰੇ ਬਲਾਕ ਪ੍ਰਧਾਨਾਂ ਨਾਲ ਮੁੱਖ ਦਫਤਰ ਟਿੱਬਾ ਰੋਡ ਵਿਖੇ ਮੀਟਿੰਗ ...
ਲੁਧਿਆਣਾ, 3 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜੇ ਹਟਾਉਣ ਲਈ ਸਖਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਮਾਨ ਵੀ ਕਬਜੇ ਵਿਚ ਲਿਆ ਜਾ ਰਿਹਾ ਹੈ | ਰਾਤ ਸਮੇਂ ਵੀ ਤਹਿਬਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜੇ ਹਟਾਉਣ ਲਈ ਕਾਰਵਾਈਆਂ ...
ਲੁਧਿਆਣਾ, 3 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਰੇਹੜੀ-ਫੜੀ ਵਾਲਿਆਂ ਦੀ ਸਹੂਲਤ ਲਈ ਸਟ੍ਰੀਟ ਵੈਂਡਿੰਗ ਜ਼ੋਨ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ੋਨਲ ਕਮਿਸ਼ਨਰ ਜ਼ੋਨ ਸੀ ਕੁਲਪ੍ਰੀਤ ਸਿੰਘ ਨੇ ਅੱਜ ਨਗਰ ਨਿਗਮ ਦੇ ਜ਼ੋਨ ਸੀ ...
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਮੋਹਾਲੀ ਤੋਂ ਮਾਲ ਲੈ ਕੇ ਲੁਧਿਆਣਾ ਆਏ ਇਕ ਮੋਟਰਸਾਈਕਲ ਰੇਹੜੇ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਰਾਹਗੀਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ...
ਜਲੰਧਰ, 3 ਫਰਵਰੀ (ਜਸਪਾਲ ਸਿੰਘ)-ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਸਟਾਰਕਾਸਟ ਅਦਾਕਾਰਾ ਨੀਰੂ ਬਾਜਵਾ ਅਤੇ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ, ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਤੇ ਨਿਰਮਾਤਾ ਸੰਤੋਸ਼ ਸੁਭਾਸ਼ ਆਪਣੀ ਫ਼ਿਲਮ ਦੇ ਪ੍ਰਚਾਰ ਲਈ ਸੀ. ਟੀ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX