ਚੰਡੀਗੜ੍ਹ, 3 ਫਰਵਰੀ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ 30 ਚੰਡੀਗੜ੍ਹ ਵਲੋਂ ਗੁਰੂ ਰਵਿਦਾਸ ਦੇ 646ਵੇਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰਾਂ ਵਿਚ ਜਿੱਥੋਂ ਜਿੱਥੋਂ ਗੁਜ਼ਰਿਆ ਸੜਕਾਂ ਦੇ ਦੋਵੇਂ ਪਾਸੇ ਜੁੜੀਆਂ ਸੰਗਤਾਂ ਨੇ 'ਬੋਲੇ-ਸੋ-ਨਿਹਾਲ' ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ | ਨਗਰ ਕੀਰਤਨ ਵਿਚ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਹਰ ਵਰਗ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ | ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ | ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ 30 ਚੰਡੀਗੜ੍ਹ ਦੇ ਪ੍ਰਧਾਨ ਓਮ ਪ੍ਰਕਾਸ਼ ਚੋਪੜਾ, ਮੀਤ ਪ੍ਰਧਾਨ ਜੀਵਨ ਸਿੰਘ ਅਤੇ ਜਨਰਲ ਸਕੱਤਰ ਮਦਨ ਲਾਲ ਅਤੇ ਹੋਰ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਨਗਰ ਕੀਰਤਨ ਦੀ ਸ਼ੁਰੂਆਤ ਸੈਕਟਰ 30 ਤੋਂ ਹੀ ਆਰੰਭ ਹੋਈ | ਇਸ ਦੀ ਆਰੰਭਤਾ ਦਾ ਉਦਘਾਟਨ ਸ੍ਰੀਮਤੀ ਰੇਸ਼ਮ ਕੌਰ ਸੁਮਨ ਵਲੋਂ ਕੀਤਾ ਗਿਆ | ਉਪਰੰਤ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿਚੋਂ ਦੀ ਲੰਘਦੇ ਹੋਏ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਇਸ ਦੀ ਸੰਪੂਰਨਤਾ ਹੋਈ | ਨਗਰ ਕੀਰਤਨ ਦੌਰਾਨ ਗੱਤਕੇ ਦੀਆਂ ਪੇਸ਼ਕਾਰੀਆਂ ਵੀ ਸੰਗਤਾਂ ਨੂੰ ਆਕਰਸ਼ਕ ਕਰਦੀਆਂ ਰਹੀਆਂ ਅਤੇ ਮਾਰਸ਼ਲ ਆਰਟ ਦੀ ਵੀ ਸੰਗਤਾਂ ਨੇ ਭਰਪੂਰ ਪ੍ਰਸ਼ੰਸਾ ਕੀਤੀ | ਨਗਰ ਕੀਰਤਨ ਮੌਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਸੁਚਾਰੂ ਢੰਗ ਨਾਲ ਟ੍ਰੈਫਿਕ ਨੂੰ ਵੀ ਕੰਟਰੋਲ ਕਰੀ ਰੱਖਿਆ | ਇਸੇ ਦੌਰਾਨ ਸਭਾ ਦੇ ਪ੍ਰਧਾਨ ਓਮ ਪ੍ਰਕਾਸ਼ ਚੋਪੜਾ ਨੇ ਦੱਸਿਆ ਕਿ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਕੀਰਤਨੀ ਜਥੇ ਭਾਈ ਕਮਲੇਸ਼ ਇੰਦਰ ਸਿੰਘ, ਭਾਈ ਮਲਕੀਤ ਸਿੰਘ ਜੰਡਿਆਲਾ, ਭਾਈ ਮਨਜਿੰਦਰ ਸਿੰਘ ਐਚ.ਐਮ.ਟੀ ਪਿੰਜੌਰ ਵਾਲੇ, ਭਾਈ ਨਿਸ਼ਾਨ ਸਿੰਘ ਚੰਡੀਗੜ੍ਹ ਵਾਲੇ, ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਸੈਕਟਰ 30 ਚੰਡੀਗੜ੍ਹ ਵਲੋਂ ਆਪਣੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸੇ ਦੌਰਾਨ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਬਲਕਾਰ ਸਿੰਘ ਵਿਕਟਰ, ਹਰਭਜਨ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਵੀਰ ਸਿੰਘ, ਸੁਭਾਸ਼ ਸਿੰਘ, ਰਾਮ ਦਾਸ, ਸੰਜੇ ਨਾਗਪਾਲ, ਤੁਲਸੀ ਅਤੇ ਮੌਲੀ ਜੱਗਰਾਂ ਵਾਸੀਆਂ ਵਲੋਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਲਈ ਚਾਹ, ਬਿਸਕੁਟਾਂ ਦਾ ਲੰਗਰ ਵੀ ਵਰਤਾਇਆ ਗਿਆ | ਮੌਲੀ ਜੱਗਰਾਂ ਵਿਖੇ ਪ੍ਰਮੋਦ, ਰੁਲਦਾ, ਰੌਸ਼ਨ, ਰਾਜ ਕੁਮਾਰ, ਅਮਰ ਨਵਪੀ੍ਰਤ, ਧਰਮ ਸਿੰਘ ਆਦਿ ਵੀ ਇਸ ਮੌਕੇ ਹਾਜ਼ਰ ਰਹੇ |
ਚੰਡੀਗੜ੍ਹ, 3 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ ਹਰਿਆਲੀ ਅਤੇ ਸਾਫ਼-ਸੁਥਰੀ ਤਕਨੀਕ ਨੂੰ ਅਪਣਾਉਣ | ਸ੍ਰੀ ...
ਚੰਡੀਗੜ੍ਹ, 3 ਫਰਵਰੀ (ਤਰੁਣ ਭਜਨੀ)-ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ ਨੇ ਪੈੱ੍ਰਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅਮਨ ਸਕੋਡਾ ਨਾਮ ...
ਚੰਡੀਗੜ੍ਹ, 3 ਫਰਵਰੀ (ਪ੍ਰੋ. ਅਵਤਾਰ ਸਿੰਘ) ਚੰਡੀਗੜ੍ਹ ਪ੍ਰਸ਼ਾਸਨ ਦੇ ਖਿਲਾਫ 8 ਫਰਵਰੀ ਤੱਕ ਸ਼ੁਰੂ ਕੀਤੇ ਗਏ ਧਰਨੇ ਦੀ ਲੜੀ ਤਹਿਤ ਅੱਜ ਤੀਜੇ ਦਿਨ ਵੀ ਪ੍ਰਾਈਵੇਟ ਤੌਰ 'ਤੇ ਪ੍ਰਬੰਧਿਤ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ-ਸਟਾਫ ਨੇ ...
ਚੰਡੀਗੜ੍ਹ, 3 ਫਰਵਰੀ (ਮਨਜੋਤ ਸਿੰਘ ਜੋਤ)-ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਿ ਨਗਮ ਦੇ ਨਵੇਂ ਮੇਅਰ ਅਨੂਪ ਗੁਪਤਾ ਨੂੰ ਮਿਲ ਕੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ ਗਈ ਅਤੇ ਨਿਗਮ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਮਕ ਦੀਆਂ ...
ਚੰਡੀਗੜ੍ਹ, 3 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸੀਨੀਅਰ ਆਈ.ਪੀ.ਐਸ ਪੁਲਿਸ ਅਧਿਕਾਰੀ ਸ੍ਰ. ਹਰਚਰਨ ਸਿੰਘ ਭੁੱਲਰ ਨੂੰ ਅੱਜ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਅਤੇ ਵਧੀਕ ਡੀ.ਜੀ.ਪੀ ਸ੍ਰੀ ਅਰਪਿਤ ਸ਼ੁਕਲਾ ਵਲੋਂ ਅੱਜ ਉਨ੍ਹਾਂ ਨੂੰ ਡੀ.ਆਈ.ਜੀ. ਦੀ ਤਰੱਕੀ ਤੋਂ ...
ਚੰਡੀਗੜ੍ਹ, 3 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-33 ਸਥਿਤ ਸਰਕਾਰੀ ਸਕੂਲ ਦੇ ਬਾਹਰ ਦਿਨ ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਦਿਆਰਥੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ | ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਵਿਦਿਆਰਥੀ ...
ਚੰਡੀਗੜ੍ਹ, 3 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਪੰਜਾਬ ਰੋਡਵੇਜ਼ ਦੇ ਡਰਾਈਵਰ ਜਸਵੰਤ ਸਿੰਘ ਅਤੇ ਕੰਡਕਟਰ ਗੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਪੁਲਿਸ ਮੁਤਾਬਕ ਦੋਨੋਂ ਹੀ ਬੱਸ ਰਾਹੀਂ ਨਸ਼ੇ ਦੀ ...
ਚੰਡੀਗੜ੍ਹ, 3 ਫਰਵਰੀ (ਅਜੀਤ ਬਿਊਰੋ)-ਚੰਡੀਗੜ੍ਹ ਯੂਥ ਕਾਂਗਰਸ ਨੇ ਅੱਜ ਪ੍ਰਧਾਨ ਮਨੋਜ ਲੁਬਾਣਾ ਦੀ ਅਗਵਾਈ ਵਿਚ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਦਰ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਂਗਰਸ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਬੀਤੀ ਕੱਲ੍ਹ ਜਿੱਥੇ ਅਮੂਲ ਵਲੋਂ ਆਪਣੇ ਉਤਪਾਦਾਂ ਦੇ ਰੇਟ ਵਿਚ ਵਾਧਾ ਕੀਤਾ ਗਿਆ ਸੀ | ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਵੇਰਕਾ ਵਲੋਂ ਵੀ ਆਪਣੇ ਉਤਪਾਦਾਂ ਦੇ ਰੇਟ ਵਿਚ ਵਾਧਾ ਕਰਦਿਆਂ ਨਵੀਂ ਰੇਟ ਲਿਸਟ ਜਾਰੀ ਕੀਤੀ ਗਈ ਹੈ | ਇਹ ...
ਚੰਡੀਗੜ੍ਹ, 3 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੀ ਤਾਈਕਵਾਂਡੋ ਸਪੋਰਟਸ ਸਟਾਰ ਤਾਰੂਸ਼ੀ ਗੌੜ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਵਲੋਂ ਆਪਣੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ...
ਚੰਡੀਗੜ੍ਹ 3 ਫਰਵਰੀ (ਨਵਿੰਦਰ ਸਿੰਘ ਬੜਿੰਗ)-ਮੌਲੀ ਜੱਗਰਾਂ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਮੇਅਰ ਅਨਿਲ ਦੂਬੇ ਨੇ ਚੰਡੀਗੜ੍ਹ ਪੁਲੀਸ ਮੁਖੀ ਪ੍ਰਵੀਰ ਰੰਜਨ ਨਾਲ ...
ਚੰਡੀਗੜ੍ਹ, 3 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-37-ਡੀ ਦੀ ਰਹਿਣ ਵਾਲੀ ਔਰਤ ਨੇ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਸ਼ਿਕਾਇਤਕਰਤਾ ਨੂੰ ਯੂ.ਕੇ ਤੋਂ ਗਿਫਟ ਪੈਕੇਜ ਭੇਜਣ ਲਈ ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਪੰਜਾਬ ਵਿਚ ਟਾਰਗੇਟ ਕੀਿਲੰਗ ਲਈ ਗੈਂਗਸਟਰਾਂ ਨੂੰ ਹਥਿਆਰ ਮੁਹੱਇਆ ਕਰਵਾਉਣ ਅਤੇ ਉਨ੍ਹਾਂ ਦੇ ਠਿਕਾਣਿਆਂ ਦਾ ਪ੍ਰਬੰਧ ਕਰਨ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਐਸ. ਐਸ. ਓ. ਸੀ. ਟੀਮ ਨੇ ਮੁਹਾਲੀ ਕੋਰਟ 'ਚ ਸਖਤ ...
ਚੰਡੀਗੜ੍ਹ, 2 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਆਰਟਸ ਕੌਂਸਲ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ ਅਗਵਾਈ ਹੇਠ ਸਾਲਾਨਾ ਡਾ. ਐਮ.ਐੱਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ-ਵੱਖ ਖੇਤਰਾਂ ਦੀਆਂ 8 ਸ਼ਖ਼ਸੀਅਤਾਂ ਨੂੰ ...
ਰੂਪਨਗਰ, 3 ਜਨਵਰੀ (ਸਤਨਾਮ ਸਿੰਘ ਸੱਤੀ)-ਬਾਬਾ ਗ਼ਾਜ਼ੀ ਦਾਸ ਖੇਡ ਸਮਾਗਮ 'ਚ ਰੱਸਾਕੱਸੀ ਦਾ ਫਸਵਾਂ ਤੇ ਦਿਲਕਸ਼ ਮੁਕਾਬਲਾ ਬੁਰਜ ਦੋਨਾ (ਮੋਗਾ) ਦੀ ਟੀਮ ਨੇ ਸ਼ੰਕਰ ਸਰੀਂਹ (ਜਲੰਧਰ) ਦੀ ਟੀਮ ਨੂੰ ਹਰਾ ਕੇ ਜਿੱਤ ਲਿਆ | ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ 14 ਟੀਮਾਂ ਨੇ ...
ਐੱਸ. ਏ. ਐੱਸ. ਨਗਰ, 3 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ ਮੁਹਾਲੀ ਬਾਰਡਰ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਮੂਲੀਅਤ ਕਰ ਰਹੀਆਂ ਨਿਹੰਗ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ 7ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਮਹੱਲਾ ...
ਐੱਸ. ਏ. ਐੱਸ. ਨਗਰ, 3 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੇ ਆਗੂਆਂ ਨਵਪ੍ਰੀਤ ਸਿੰਘ ਬੱਲੀ, ਸੁਰਿੰਦਰ ਕੰਬੋਜ, ਸੋਮ ਸਿੰਘ, ਐਨ. ਡੀ. ਤਿਵਾੜੀ ਅਤੇ ਕੰਵਲਜੀਤ ਸੰਗੋਵਾਲ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਅਧਿਆਪਕਾਂ ਦੀਆਂ ...
ਮਾਜਰੀ, 3 ਫਰਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਮਿਰਜਾਪੁਰ ਦੇ ਜੰਗਲ 'ਚੋਂ ਪੀ. ਐਲ. ਪੀ. ਏ. 1900 ਦੀ ਧਾਰਾ 4 ਅਧੀਨ ਬੰਦ ਅਤੇ ਐਫ. ਸੀ. ਏ. 1980 ਦੀ ਊਲੰਘਣਾ ਕਰਕੇ ਨਜਾਇਜ ਤੌਰ 'ਤੇ ਪੱਥਰ ਦੀ ਮਾਈਨਿੰਗ ਕਰਨ ਦੇ ਦੋਸ਼ ਤਹਿਤ ਦੀਪੂ ਪੁੱਤਰ ਰੱਖਾ ਰਾਮ ਵਾਸੀ ਪਿੰਡ ਮਿਰਜਾਪੁਰ ਖ਼ਿਲਾਫ਼ ...
ਖਰੜ, 3 ਫਰਵਰੀ (ਗੁਰਮੁੱਖ ਸਿੰਘ ਮਾਨ)-ਪੀ. ਸੀ. ਸੀ. ਟੀ. ਯੂ. ਦੇ ਸੱਦੇ 'ਤੇ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ ਮੰਗਾਂ ਨੂੰ ਲੈ ਕੇ ਕਾਲਜ ਦੇ ਗੇਟ 'ਤੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਰੋਸ ਧਰਨਾ ਦੇ ਕੇ ਰੋਸ ਮੁਜਾਹਰਾ ਕੀਤਾ ਗਿਆ | ਕਾਲਜ ਯੂਨਿਟ ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਗਰਚਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਕੇਂਦਰੀ ਬਜਟ ਵਿਚ ਮੱਧ ਵਰਗ ਗਰੀਬਾਂ-ਔਰਤਾਂ ਕਿਸਾਨਾਂ ਨੌਜਵਾਨ ...
ਜ਼ੀਰਕਪੁਰ, 3 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਜ਼ੀਰਕਪੁਰ ਸ਼ਹਿਰ ਵਿਚ ਸਪਾ ਸੈਂਟਰਾਂ ਵਿਚ ਮਸਾਜ ਦੀ ਆੜ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ | ਇਨ੍ਹਾਂ 'ਚੋਂ ਇੱਕ ਮਸਾਜ ਪਾਰਲਰ ਵਿਚ ਵਿਦੇਸ਼ੀ ਔਰਤਾਂ ਵੀ ਮਿਲਿਆ ਹਨ ਜੋ ਕਿ ਇਸ ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਪੁਲਿਸ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਪੁਲਿਸ ਪਾਰਟੀ 'ਤੇ ਗੱਡੀ ਚੜਾਉਣ ਅਤੇ ਮਾਰਕੁੱਟ ਕਰਨ ਦੇ ਮਾਮਲੇ ਵਿਚ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹਮਲਾਵਰਾਂ ਦੀ ਪਛਾਣ ਨਹੀਂ ...
ਲਾਲੜੂ, 3 ਫਰਵਰੀ (ਰਾਜਬੀਰ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਆਈ. ਏ. ਐੱਸ. ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਰਸੀਣੀ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਏ. ਡੀ. ਸੀ. (ਡੀ) ਅਵਨੀਤ ਕੌਰ, ਐੱਸ. ਡੀ. ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਪ੍ਰਸ਼ਾਸ਼ਨਿਕ ...
ਡੇਰਾਬੱਸੀ, 3 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਹੰਸਾ ਪਾਰਕ ਵਿਖੇ ਸਥਿਤ ਫੈਡਲ ਮੈਡੀਪੈਕ ਨਾਮਕ ਫ਼ੈਕਟਰੀ ਦੇ ਅੰਦਰ ਹੋਏ ਹਾਦਸੇ ਮਗਰੋਂ ਐੱਸ.ਡੀ.ਐਮ. ਡੇਰਾਬੱਸੀ ਹਿਮਾਸ਼ੂ ਗੁਪਤਾ ਨੇ ਫੈਕਟਰੀ ਦਾ ਦੌਰਾ ਕਰਕੇ ਵਾਪਰੇ ਹਾਦਸੇ ਦੀ ਮੌਕੇ 'ਤੇ ਜਾਂਚ ਕੀਤੀ | ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਵਿਦੇਸ਼ ਵਿਚ ਰਹਿ ਰਹੇ ਇਕ ਐਨ. ਆਰ. ਆਈ. ਦੇ ਵੱਡੇ ਭਰਾ ਨੇ ਉਸਦੇ ਫੇਜ਼ 7 ਸਥਿਤ ਜੱਦੀ ਘਰ 'ਤੇ ਕਬਜ਼ਾ ਕਰ ਲਿਆ | ਇਸ ਸਬੰਧੀ ਮਟੌਰ ਪੁਲਿਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਕਰੀਬ 8 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ...
ਐਸ. ਏ. ਐਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁ: ਡੇਰਾ ਸਾਹਿਬ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ...
ਐੱਸ. ਏ. ਐੱਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਪੀ.ਜੀ.ਆਰ.ਕੈਮ. ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮ ਖਵਾਹਿਸਾਂ ਦੀ ਉਡਾਣ ਤਹਿਤ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ...
ਖਰੜ, 3 ਫਰਵਰੀ (ਜੰਡਪੁਰੀ)-ਸਵਰਾਜ ਇਨਕਲੇਵ, ਨਿੱਝਰ ਛੱਜੂਮਾਜਰਾ ਰੋਡ ਸੈਕਟਰ-126 ਵਿਖੇ ਵਸਨੀਕਾਂ ਅਤੇ ਹੋਰ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ਼੍ਰੀਮਦ ਭਾਗਵਤ ਮਹਾਂ ਪੁਰਾਣ ਕਥਾ ਯੱਗ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਰਾਣਾ, ਸਵਰਾਜ ...
ਐੱਸ. ਏ. ਐੱਸ. ਨਗਰ, 3 ਫਰਵਰੀ (ਕੇ. ਐਸ. ਰਾਣਾ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਭੋਗ ਉਪਰੰਤ ਗੁਰਮਤਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX