ਤਾਜਾ ਖ਼ਬਰਾਂ


ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  21 minutes ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  about 1 hour ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  57 minutes ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 2 hours ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 2 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 3 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 3 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 4 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 4 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 4 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 5 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 7 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 8 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 8 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 8 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 8 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 9 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 10 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 11 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 11 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 11 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554

ਮੋਗਾ

ਨਾਨਕਸਰ ਕਲੇਰਾਂ ਤੋਂ ਆਏ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਕੋਟ ਈਸੇ ਖਾਂ, 3 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਬਾਬਾ ਕੁੰਦਨ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਨਾਨਕਸਰ ਕਲੇਰਾਂ ਤੋਂ ਹਰੀਕੇ ਤੱਕ ਜਾਣ ਵਾਲੇ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ 'ਤੇ ਫੁੱਲਾਂ ਦੀ ਵਰਖਾ ਕਰਦਿਆਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਕੋਟ ਈਸੇ ਖਾਂ ਪੁੱਜਣ ਸਮੇਂ ਮੋਗਾ ਰੋਡ ਤੇ ਮਹਿਲ ਸਿੰਘ ਮਨੇਸ, ਸਲਵਿੰਦਰ ਸਿੰਘ ਸਦਿਓੜਾ, ਸੁਰਜੀਤ ਸਿੰਘ ਸਦਿਓੜਾ, ਚਰਨਜੀਤ ਸਿੰਘ ਬੱਗੀ, ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ, ਸੀਨੀਅਰ ਆਗੂ ਪ੍ਰਕਾਸ਼ ਸਿੰਘ ਰਾਜਪੂਤ, ਹਰਪਾਲ ਸਿੰਘ, ਡਾ. ਹਰਭਜਨ ਅਰੋੜਾ, ਡਾ. ਇੰਦਰਜੀਤ ਸਿੰਘ, ਗੁਰਮੀਤ ਸਿੰਘ ਮੋਗਾ ਤੇ ਹੋਰਨਾਂ ਵੱਡੀ ਗਿਣਤੀ 'ਚ ਸ਼ਰਧਾਲੂਆਂ ਤੋਂ ਇਲਾਵਾ ਡੀ. ਏ. ਵੀ. ਕੇ. ਆਰ. ਬੀ. ਸਕੂਲ ਅਤੇ ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਫੁੱਲਾਂ ਦੀ ਵਰਖਾ, ਬੈਂਡ ਨਾਲ ਆਪਣੀ ਹਾਜ਼ਰੀ ਲਵਾਈ | ਸਥਾਨਕ ਤਲਵੰਡੀ-ਨੌ-ਬਹਾਰ ਰੋਡ ਨਜ਼ਦੀਕ ਸ੍ਰੀ ਅੰਮਿ੍ਤਸਰ ਸਾਹਿਬ ਮੁੱਖ ਮਾਰਗ 'ਤੇ ਨਾਨਕਸਰ ਠਾਠ ਮਸੀਤਾਂ ਦੇ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ ਦੀ ਅਗਵਾਈ ਵਿਚ ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮਸੀਤਾਂ, ਹਰਪਾਲ ਸਿੰਘ ਸੇਵਾਦਾਰ, ਅਮੀਰ ਸਿੰਘ ਗਹਿਲੀਵਾਲਾ ਸਾਬਕਾ ਸਰਪੰਚ, ਦਲਜੀਤ ਸਿੰਘ ਬਿੱਟੂ ਠੇਕੇਦਾਰ, ਰਣਜੀਤ ਸਿੰਘ ਰਾਣਾ, ਬਾਦਲ ਸੰਧੂ ਤੋਂ ਇਲਾਵਾ ਨੇੜਲੇ ਪਿੰਡਾਂ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਨਤਮਸਤਕ ਹੁੰਦਿਆਂ ਚਾਹ ਪਾਣੀ ਲੰਗਰ ਦੀ ਸੇਵਾ ਨਿਭਾਈ ਗਈ | ਉਪਰੰਤ ਪਿੰਡ ਦੌਲੇਵਾਲਾ ਮਾਇਰ 'ਤੇ ਹੋਰਨਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਕੀਤੇ ਸਵਾਗਤ ਤੋਂ ਬਾਅਦ ਨਗਰ ਕੀਰਤਨ ਦਾ ਨਾਨਕਸਰ ਠਾਠ ਮੰਦਰ ਮੁਹਾਰ ਪੁੱਜ ਕੇ ਕਰੀਬ 1 ਘੰਟੇ ਲਈ ਪੜਾਅ ਹੋਇਆ, ਜਿੱਥੇ ਭਰਵੀਂ ਹਾਜ਼ਰੀ ਵਿਚ ਸੰਗਤਾਂ ਨੇ ਗੁਰਬਾਣੀ ਦੇ ਜਾਪ ਕੀਤੇ ਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਉਪਰੰਤ ਨਗਰ ਕੀਰਤਨ ਹਰੀਕੇ ਵੱਲ ਨੂੰ ਰਵਾਨਾ ਸਮੇਂ ਪਿੰਡ ਮੁਹਾਰ ਅੱਗੇ ਸਵਾਗਤ ਹੋਇਆ | ਨਗਰ ਕੀਰਤਨ ਦੌਰਾਨ ਬਾਬਾ ਬਲਵਿੰਦਰ ਸਿੰਘ ਕੁਰਾਲੀ, ਬਾਬਾ ਜਿੰਦੂ ਨਾਨਕਸਰ ਕਲੇਰਾਂ, ਚਰਨਜੀਤ ਸਿੰਘ ਬਿੱਲਾ ਮੁਹਾਰ, ਰਾਜਬੀਰ ਅਰੋੜਾ ਮੋਗਾ, ਅਮਨਦੀਪ ਸਿੰਘ ਸਰਪੰਚ ਮੁਹਾਰ, ਗੁਰਦੇਵ ਸਿੰਘ ਨਿਹਾਲਗੜ੍ਹ, ਪਿ੍ੰਸ ਸਦਿਓੜਾ, ਕਿਸਾਨ ਆਗੂ ਹਰਦਿਆਲ ਸਿੰਘ ਸ਼ਾਹ ਵਾਲਾ, ਮਣੀ ਛਾਬੜਾ, ਮਹਿਲ ਸਿੰਘ ਝਲਾਰੀਆ, ਭਿੰਦਰ ਨਾਰੰਗ, ਬੂਟਾ ਸਿੰਘ ਟੱਕਰ, ਸੋਨੂੰ ਬਾਵਾ, ਗਗਨ ਅਰੋੜਾ, ਕਪਿਲ ਮਹਿਤਾ, ਕੌਂਸਲਰ ਬੱਗੜ ਸਿੰਘ, ਕੌਂਸਲਰ ਸੁਰਿੰਦਰ ਪਾਲ, ਕੌਂਸਲਰ ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਦੌਲੇਵਾਲਾ, ਦਵਿੰਦਰ ਸਿੰਘ, ਕਿਰਤਜੋਤ ਸਿੰਘ, ਬਲਜੀਤ ਸਿੰਘ, ਕਮਲਜੀਤ ਸਿੰਘ, ਰਣਜੀਤ ਸਿੰਘ ਜ਼ਫਰਵਾਲ, ਸੁਰਿੰਦਰਜੀਤ ਸੰਧੂ ਪੰਜਾਬ ਪੁਲਿਸ, ਪੰਜਾਬ ਸਿੰਘ, ਮੇਜਰ ਸਿੰਘ ਮਸੀਤਾਂ, ਜਗਸੀਰ ਸਿੰਘ ਗਹਿਲੀਵਾਲਾ, ਚੰਚਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ |

ਵਾਰਡ ਨੰਬਰ 47 ਦੇ 'ਚ ਨੈਸ਼ਨਲ ਕਾਨਵੈਂਟ ਸਕੂਲ 'ਚ 'ਮੇਰਾ ਸ਼ਹਿਰ-ਮੇਰਾ ਮਾਣ' ਪ੍ਰੋਗਰਾਮ ਤੇ 'ਸਵੱਛ ਭਾਰਤ ਮਿਸ਼ਨ' ਤਹਿਤ ਕੈਂਪ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੰਦਰਵੀਰ ਸਿੰਘ ਨਿੱਜਰ ਲੋਕਲ ਬਾਡੀਜ਼ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ ਜੋਤੀ ਬਾਲਾ ਮੱਟੂ ਕਮਿਸ਼ਨਰ ਮੋਗਾ ਕਾਰਪੋਰੇਸ਼ਨ ਦੇ ਦਿਸ਼ਾ-ਨਿਰਦੇਸ਼ ਤਹਿਤ ਮਿਊਾਸੀਪਲ ਕਾਰਪੋਰੇਸ਼ਨ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ ਕੀਤੇ ਤਿੰਨ ਕਾਬੂ, ਮਾਮਲਾ ਦਰਜ

ਠੱਠੀ ਭਾਈ, 3 ਫਰਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਦੇ ਸੁਦਾਗਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫ਼ਸਰ ਐਸ.ਆਈ. ਜਤਿੰਦਰ ...

ਪੂਰੀ ਖ਼ਬਰ »

60 ਸਾਲਾ ਵਿਅਕਤੀ ਨੇ ਨਾਬਾਲਗ ਬੱਚੀ ਨਾਲ ਕੀਤਾ ਜਬਰ ਜਨਾਹ

ਮੋਗਾ, 3 ਫਰਵਰੀ (ਗੁਰਤੇਜ ਸਿੰਘ ਬੱਬੀ)-ਮੋਗਾ ਨਗਰ ਨਿਗਮ ਅਧੀਨ ਥਾਣਾ ਸਿਟੀ ਇਕ ਵਿਚ ਆਉਂਦੇ ਪਿੰਡ ਵਿਚ ਇਕ 15 ਸਾਲਾਂ ਬੱਚੀ ਨਾਲ ਇਕ ਵਿਅਕਤੀ ਵਲੋਂ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ...

ਪੂਰੀ ਖ਼ਬਰ »

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾਪੁਰਾਣਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾਪੁਰਾਣਾ, 3 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਆਦੇਸ਼ ਜਾਰੀ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਮਾਰਚ ਤੱਕ ਲਾਗੂ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੂਡੈਂਟ ਅਤੇ ਉਨ੍ਹਾਂ ਦੇ ਮਾਪਿਆਂ ਦੇ ...

ਪੂਰੀ ਖ਼ਬਰ »

ਮੇਨ ਬਾਜ਼ਾਰ 'ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਮਾਰਚ, 2023 ਤੱਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਪਿੰਡਾਂ ਦੀਆਂ ਬੂਥ ਕਮੇਟੀਆਂ ਦੀ ਕੀਤੀ ਚੋਣ

ਨਿਹਾਲ ਸਿੰਘ ਵਾਲਾ, 3 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਅਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪਾਰਟੀ ਦੀ ਬੂਥ ਪੱਧਰ 'ਤੇ ਮਜ਼ਬੂਤੀ ਲਈ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਮਲ੍ਹੋ-ਸ਼ਹੀਦ ਵਿਖੇ ਚੱਲ ਰਹੇ ਮਹਾਨ ਇਕੋਤਰੀ ਸਮਾਗਮ 'ਚ ਸੰਗਤਾਂ 'ਚ ਭਾਰੀ ਉਤਸ਼ਾਹ

ਨਿਹਾਲ ਸਿੰਘ ਵਾਲਾ, 3 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-1762 ਦੇ ਵੱਡੇ ਘੱਲੂਘਾਰੇ ਦੇ ਸ਼੍ਰੋਮਣੀ ਸ਼ਹੀਦ ਬਾਬਾ ਬਖ਼ਸ਼ੀਸ਼ ਸਿੰਘ ਅਤੇ 35000 ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 27 ਰੋਜ਼ਾ ਮਹਾਨ ਇਕੋਤਰੀ ਸਮਾਗਮ ਅਤੇ ਸਾਲਾਨਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਈ ਮਾਪੇ-ਅਧਿਆਪਕ ਮਿਲਣੀ

ਨਿਹਾਲ ਸਿੰਘ ਵਾਲਾ, 3 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਸਿੱਖਿਆ ਤੇ ਸਹਿਪਾਠੀ ਕਿਰਿਆਵਾਂ 'ਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਣ ਲਈ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਪੁਸਤਕ 'ਵਿਰਸੇ ਦੇ ਰਾਗ' ਤੇ 'ਕੈਲੰਡਰ' ਦਾ ਲੋਕ ਅਰਪਣ ਕੱਲ੍ਹ

ਬਾਘਾ ਪੁਰਾਣਾ, 3 ਫਰਵਰੀ (ਕਿ੍ਸ਼ਨ ਸਿੰਗਲਾ)-ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ 5 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੇੜੇ ਬੱਸ ਸਟੈਂਡ ਬਾਘਾ ਪੁਰਾਣਾ ਵਿਖੇ ਪ੍ਰਧਾਨ ਲਖਵੀਰ ਸਿੰਘ ਕੋਮਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਰਕਾਰੀ ਸਕੂਲ ਨੂੰ 6 ਅਲਮਾਰੀਆਂ ਭੇਟ

ਬਾਘਾ ਪੁਰਾਣਾ, 3 ਫਰਵਰੀ (ਕਿ੍ਸ਼ਨ ਸਿੰਗਲਾ)-ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੁਰਾਣਾ-2 ਨੂੰ ਰਜਿ: ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 6 ਅਲਮਾਰੀਆਂ ਸਕੂਲ ਰਿਕਾਰਡ ਸੰਭਾਲਣ ਲਈ ਸਪੁਰਦ ਕੀਤੀਆ ਗਈਆਂ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 3 ਫਰਵਰੀ (ਗੁਰਤੇਜ ਸਿੰਘ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਸਿਵਲ ਸਰਜਨ ਮੋਗਾ ਵਿਖੇ ਜ਼ਿਲ੍ਹਾ ਸਕੱਤਰ ਸੁਰਿੰਦਰਪਾਲ ਸਿੰਘ ਲਾਡੀ ਤੇ ਪ੍ਰਧਾਨ ਜੋਗਿੰਦਰ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਐਸ.ਸੀ. ਭਾਈਚਾਰੇ ਨੂੰ ਖੇਤੀ ਸੰਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਇਕ ਕੋਝਾ ਮਜ਼ਾਕ-ਕੇਵਲ ਸਿੰਘ ਸਾਬਕਾ ਐਮ.ਪੀ.

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਬੜੇ ਹੀ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਅਧੀਨ ਕਿਸਾਨਾਂ, ਗਰੁੱਪਾਂ ਤੇ ਸਹਿਕਾਰੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਦੰਦਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ

ਫ਼ਤਿਹਗੜ੍ਹ ਪੰਜਤੂਰ, 3 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਮੰਨੀ-ਪ੍ਰਮੰਨੀ ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਪਿ੍ੰਸੀਪਲ ਵਿਪਨ ਕੁਮਾਰ ਅਤੇ ਚੇਅਰਮੈਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਬਜਟ 'ਚ ਕਿਸਾਨਾਂ ਨੂੰ ਅੱਖੋਂ-ਪਰੋਖੇ ਕੀਤਾ ਹੈ –ਬੀ.ਕੇ.ਯੂ. ਖੋਸਾ

ਬਾਘਾਪੁਰਾਣਾ, 3 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਟਿੱਪਣੀ ਕਰਦਿਆਂ ਇਸ ਬਜਟ 'ਚ ਦੇਸ਼ ਦੇ ਅੰਨਦਾਤੇ ਕਿਸਾਨ ਲਈ ਕੁੱਝ ਵੀ ਨਾ ਦੇਣ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕਰਦਿਆਂ ਰੋਸ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 20 ਫਰਵਰੀ ਨੂੰ ਸ਼ੁਰੂ, ਕੌਂਸਲਿੰਗ 6 ਨੂੰ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਧੰਦੇ ਨਾਲ ਸਬੰਧਿਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਫਰਵਰੀ 2023 ਨੂੰ ਪੰਜਾਬ ਵਿਚ ਅਲੱਗ-ਅਲੱਗ ...

ਪੂਰੀ ਖ਼ਬਰ »

ਇਕ ਸਦੀ ਨਿਰੋਗ ਜੀਵਨ ਜਿਉਣ ਵਾਲੀ ਮਾਤਾ ਬਚਨ ਕੌਰ ਬੰਬੀਹਾ ਭਾਈ ਨੂੰ ਦਿੱਤੀ ਅੰਤਿਮ ਵਿਦਾਇਗੀ

ਸਮਾਲਸਰ, 3 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਆੜ੍ਹਤੀ ਹਰਦੇਵ ਸਿੰਘ ਹੇਰ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ਼੍ਰੀਮਤੀ ਬਚਨ ਕੌਰ ਪਤਨੀ ਭਾਈ ਕਾਬਲ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ, ਉਹ ਕਰੀਬ 100 ਵਰਿ੍ਹਆਂ ਦੇ ...

ਪੂਰੀ ਖ਼ਬਰ »

ਏਡਜ਼ ਸੰਬੰਧੀ ਜਾਗਰੂਕਤਾ ਸੈਮੀਨਾਰ

ਮੋਗਾ, 3 ਜਨਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਵਿਖੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਏਡਜ਼ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ¢ ਜਿਸ ਵਿਚ ਮੁੱਖ ਬੁਲਾਰੇ ਵਜੋਂ ਡਾ. ਹਰਪ੍ਰੀਤ ਕÏਰ ਮੱਲ੍ਹੀ ...

ਪੂਰੀ ਖ਼ਬਰ »

ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸੰਬੰਧੀ ਸ਼ਿਕਾਇਤਾਂ ਸੁਣਨ ਲਈ 6 ਨੂੰ ਲੱਗੇਗਾ ਰਾਜ ਪੱਧਰੀ ਲੋਕ ਦਰਬਾਰ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੂਅਲ ਜਨਤਾ ਦਰਬਾਰ ਮਿਤੀ 6 ਫਰਵਰੀ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਅਧਿਆਪਕਾਂ ਲਈ ਨਕਸ਼ੇ ਦਾ ਅਧਿਐਨ ਰਾਹੀਂ ਦਿਲਚਸਪ ਖੇਡ ਕਰਵਾਈ

ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਲਾਨਾ ਇਮਤਿਹਾਨ ਤੋਂ ਪਹਿਲਾਂ ਤਣਾਅ ਮੁਕਤ ਕਰਨ ਲਈ ਦਿਲਚਸਪ ਤੇ ਮਨੋਰੰਜਨ ਭਰਪੂਰ ਖੇਡਾਂ ਦਾ ਪ੍ਰਬੰਧ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ

ਬਾਘਾ ਪੁਰਾਣਾ, 3 ਫਰਵਰੀ (ਕਿ੍ਸ਼ਨ ਸਿੰਗਲਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥਣਾਂ ਦਾ ਉਜਲ ਭਵਿੱਖ ਸਿਰਜਣ ਦੀ ਸੇਧ ਦੇਣ ਦੇ ਉਪਰਾਲੇ ਵਜੋਂ ਸਕੂਲ ਇੰਚਾਰਜ ਸੰਜੀਵ ਕੁਮਾਰ ਬਾਂਸਲ ਦੀ ਯੋਗ ਅਗਵਾਈ ਅਧੀਨ ਅਤੇ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਮੰਗਾਂ ਸੰਬੰਧੀ ਸੈਕਟਰੀ ਸਿੱਖਿਆ ਵਿਭਾਗ ਨੂੰ ਜਾਣੂ ਕਰਵਾਇਆ- ਕਰਮਚੰਦ ਚਿੰਡਾਲੀਆ

ਮੋਗਾ, 3 ਫਰਵਰੀ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ (ਬੀ. ਐਮ. ਐਸ.) ਦੇ ਵੱਖ-ਵੱਖ ਜ਼ਿਲਿਆਂ ਦੇ ਆਗੂਆਂ ਨੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਜਸਪ੍ਰੀਤ ਤਲਵਾਰ ਸੈਕਟਰੀ ਸਿੱਖਿਆ ਵਿਭਾਗ ਅਤੇ ਦਫ਼ਤਰ ਜਨਰਲ ਮੈਨੇਜਰ ਮਿਡ-ਡੇ-ਮੀਲ ਕੁੱਕਾਂ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ

ਕੋਟ ਈਸੇ ਖਾਂ, 3 ਫਰਵਰੀ (ਨਿਰਮਲ ਸਿੰਘ ਕਾਲੜਾ)-ਕੇਂਦਰ ਸਰਕਾਰ ਮਨਰੇਗਾ ਮਜ਼ਦੂਰਾਂ ਦੇ ਨਰੇਗਾ ਹੱਕ ਨੂੰ ਖੋਹਣ ਦੇ ਰਾਹ ਪਈ ਹੈ, ਜਿਸ ਦੇ ਮੁਕਾਬਲੇ ਨਰੇਗਾ ਮਜ਼ਦੂਰਾਂ ਨੂੰ ਇਕੱਠੇ ਅਤੇ ਜਥੇਬੰਦ ਹੋਣਾ ਪਵੇਗਾ ਤਾਂ ਹੀ ਨਰੇਗਾ ਦਾ ਹੱਕ ਬਚਾਇਆ ਜਾ ਸਕੇਗਾ | ਇਨ੍ਹਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਸਹਾਰਾ ਪਸ਼ੂਆਂ ਦੇ ਇਲਾਜ ਲਈ ਵੱਡੀ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ- ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 3 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)–ਸੰਤ ਮਹੇਸ਼ ਮੁਨੀ ਬੋਰੇਵਾਲਾ ਟਰੱਸਟ (ਰਜਿ:) ਅਧੀਨ ਚਲਾਈ ਜਾ ਰਹੀ ਗਊਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਨਿਹਾਲ ...

ਪੂਰੀ ਖ਼ਬਰ »

ਪਿੰਡ ਚੋਟੀਆਂ ਠੋਬਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਮੋਗਾ, 3 ਫਰਵਰੀ (ਗੁਰਤੇਜ ਸਿੰਘ ਬੱਬੀ)-ਖੇਤੀਬਾੜੀ ਵਿਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਅਤੇ ਡੇਅਰੀ ਵਿਕਾਸ ਬੋਰਡ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਚੋਟੀਆਂ ਠੋਬਾ ਬਲਾਕ ਬਾਘਾ ਪੁਰਾਣਾ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ 'ਚ ਆਰਮੀ ਅਫ਼ਸਰ ਲੈਵਲ ਭਰਤੀ ਸੰਬੰਧੀ ਸੈਮੀਨਾਰ

ਸਮਾਲਸਰ, 3 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ 'ਚ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਮੀਰੀ ਪੀਰੀ ਆਰਮਡ ਫੋਰਸ ਪਰੈਪਰੇਟਰੀ ਅਕੈਡਮੀ ਦੀ ਟੀਮ ਵਲੋਂ ਦਸਵੀਂ ਤੋਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਸਟਾਫ਼ ਨੇ ਯੂਨੀਅਨ ਦੇ ਸੱਦੇ 'ਤੇ ਕਾਲਜ 2 ਘੰਟੇ ਲਈ ਰੱਖਿਆ ਬੰਦ

ਮਲੋਟ, 3 ਫ਼ਰਵਰੀ (ਪਾਟਿਲ)-ਉਚੇਰੀ ਸਿੱਖਿਆ ਦੇ ਪ੍ਰਤੀ ਪੰਜਾਬ ਸਰਕਾਰ ਦੇ ਨਿੰਦਨਯੋਗ ਰਵੱਈਏ ਨੂੰ ਵੇਖਦੇ ਹੋਏ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੇ ਏਡਿਡ ਕਾਲਜ ਦੁਪਹਿਰ 11 ਤੋਂ 1 ਵਜੇ ਤੱਕ ਬੰਦ ਰਹੇ ਅਤੇ ਕਾਲਜ ਦੇ ...

ਪੂਰੀ ਖ਼ਬਰ »

ਕੋਹਾਰਵਾਲਾ ਸਕੂਲ ਦੀਆਂ ਵਿਦਿਆਰਥਣਾਂ ਕੌਮੀ ਪੱਧਰ 'ਤੇ ਛਾਈਆਂ

ਕੋਟਕਪੂਰਾ, 3 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਕੋਹਾਰ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨਦੀਪ ਕੌਰ ਅਤੇ ਪੂਜਾ ਕੌਰ ਨੇ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦੇ ਮੁਕਾਬਲੇ ਜੋ ਕਿ ਗੁਜਰਾਤ ਦੇ ਅਹਿਮਦਾਬਾਦ ਵਿਚ 27 ਤੋਂ 31 ਜਨਵਰੀ ਤੱਕ ਹੋਏ | ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਦੂਜੇ ਦਿਨ ਵੀ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਬੁੱਢੀਮਾਲ ਦੇ ਨਰੇਗਾ ਮਜ਼ਦੂਰਾਂ ਨੇ ਦੂਜੇ ਦਿਨ ਵੀ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਪ੍ਰਦਰਸਨ ਕੀਤਾ ਅਤੇ ਨਰੇਗਾ ਦਾ ਕੰਮ ਨਾ ਦੇਣ 'ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪਿੰਡ ਗੁੱਜਰ ਇਕਾਈ ਦੀ 12 ਮੈਂਬਰੀ ਕਮੇਟੀ ਦੀ ਚੋਣ

ਸਾਦਿਕ, 3 ਫ਼ਰਵਰੀ (ਆਰ.ਐਸ.ਧੁੰਨਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਗੁੱਜਰ ਵਿਖੇ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਫਤਹਿ (ਪੰਜਾਬ) ਵਲੋਂ ਪੰਜਗਰਾੲੀਂ ਕਲਾਂ 'ਚ ਨਵੀਂ ਕਮੇਟੀ ਦੀ ਚੋਣ ਹੋਈ

ਪੰਜਗਰਾੲੀਂ ਕਲਾਂ, 3 ਫਰਵਰੀ (ਸੁਖਮੰਦਰ ਸਿੰਘ ਬਰਾੜ)-ਕਿਸਾਨ ਯੂਨੀਅਨ ਫ਼ਤਿਹ (ਪੰਜਾਬ) ਵਲੋਂ ਪੰਜਗਰਾੲੀਂ ਕਲਾਂ ਦੀ ਮਿਰਜ਼ਾ ਪੱਤੀ 'ਚ ਪਿੰਡ ਦੀ ਨਵੀਂ ਕਮੇਟੀ ਬਣਾਈ ਗਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਨਾਨਕਸਰ ਅਤੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX