ਤਾਜਾ ਖ਼ਬਰਾਂ


ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  3 minutes ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  about 1 hour ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  about 1 hour ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 1 hour ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 3 hours ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 3 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 3 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 4 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 5 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 5 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 6 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 7 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  1 minute ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 9 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 9 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 10 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 11 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 11 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 12 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554

ਬਰਨਾਲਾ

ਮਹਿਲ ਕਲਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 3 ਫਰਵਰੀ (ਅਵਤਾਰ ਸਿੰਘ ਅਣਖੀ)- ਕਸਬਾ ਮਹਿਲ ਕਲਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਜਿਸ ਦਾ ਹਰ ਪੜਾਅ ਉੱਪਰ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਭਾਈ ਜਗਸੀਰ ਸਿੰਘ ਖ਼ਾਲਸਾ ਮਹਿਲ ਕਲਾਂ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਡਾ: ਦਲਬਾਰ ਸਿੰਘ ਮਹਿਲ ਕਲਾਂ, ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਸਾਦਗੀ ਭਰਿਆ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ | ਪ੍ਰਸਿੱਧ ਢਾਡੀ, ਕਵੀਸ਼ਰ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਇਸ ਮੌਕੇ ਡਾ: ਗੁਰਵਿੰਦਰ ਕੌਰ ਮਾਲਵਾ ਹਸਪਤਾਲ, ਜਥੇ: ਦਰਸ਼ਨ ਸਿੰਘ ਖ਼ਾਲਸਾ, ਸਰਬਜੀਤ ਸਿੰਘ ਫ਼ੌਜੀ, ਸਰਪੰਚ ਬਲੌਰ ਸਿੰਘ, ਭਾਈ ਹਰਬੰਸ ਸਿੰਘ ਛੰਨਾਂ, ਭਾਈ ਨਿੱਕਾ ਸਿੰਘ,ਭਾਈ ਹਰਦੀਪ ਸਿੰਘ ਟਿਵਾਣਾ, ਰਣਜੀਤ ਸਿੰਘ ਬਿੱਟੂ,ਮੇਜਰ ਸਿੰਘ ਕਲੇਰ, ਸਰਬਜੀਤ ਸਿੰਘ ਸਰਬੀ ਆੜ੍ਹਤੀਆ, ਮੰਗਤ ਸਿੰਘ ਸਿੱਧੂ, ਬੂਟਾ ਸਿੰਘ, ਅਮਰਜੀਤ ਸਿੰਘ ਬੱਸੀਆਂ, ਨੰਬਰਦਾਰ ਮਹਿੰਦਰ ਸਿੰਘ, ਜਗਰਾਜ ਸਿੰਘ ਮੂੰਮ, ਭਾਈ ਹਰੀ ਸਿੰਘ, ਹਰਮਨਦੀਪ ਸਿੰਘ ਬੰਟੀ,ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਧਨੌਲਾ, (ਜਤਿੰਦਰ ਸਿੰਘ ਧਨੌਲਾ)- ਗੁਰੂ ਰਵਿਦਾਸ ਜੀ ਕਮੇਟੀ ਧਨੌਲਾ ਵਲੋਂ ਗੁਰੂ ਰਵਿਦਾਸ ਦਾ 646ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਭਗਤ ਰਵਿਦਾਸ ਨਵੀਂ ਬਸਤੀ ਧਨੌਲਾ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ | ਧਨੌਲਾ ਦੀਆਂ ਸਮੁੱਚੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਹਰ ਬਾਜ਼ਾਰ ਗਲੀ ਮਹੱਲੇ ਵਿਚ ਪੁੱਜਣ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤ ਦੀ ਸੇਵਾ ਵਿਚ ਲੰਗਰ ਲਗਾਏ ਗਏ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਸੁਖਦੇਵ ਸਿੰਘ, ਸਾਬਕਾ ਪ੍ਰਧਾਨ ਰੌਸ਼ਨ ਸਿੰਘ, ਸਹਾਇਕ ਖ਼ਜ਼ਾਨਚੀ ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਮੈਂਬਰ, ਬਲਵਿੰਦਰ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਬਿੱਟੂ ਸਿੰਘ, ਜੱਗੀ ਸਿੰਘ, ਚਰਨ ਸਿੰਘ, ਭੋਲਾ ਸਿੰਘ, ਦਰਬਾਰਾ ਸਿੰਘ ਅਤੇ ਦਰਸ਼ਨ ਸਿੰਘ ਡੀ.ਐਸ. ਟੇਲਰ ਵਲੋਂ ਇਸ ਧਾਰਮਿਕ ਸਮਾਗਮ ਨੂੰ ਸਫਲਤਾ ਪੂਰਵਕ ਸੰਪੰਨ ਕਰਨ ਲਈ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ | ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ |
ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਟੱਲੇਵਾਲ, (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਰਵਿਦਾਸ ਸਭਾ ਭੋਤਨਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਨਾਲ ਸਜਾਏ ਗਏ¢ ਮਾਸਟਰ ਗੁਰਪ੍ਰੀਤ ਸਿੰਘ ਭੋਤਨਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਨ ਉਪਰੰਤ ਅਰਦਾਸ ਬੇਨਤੀ ਕਰ ਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਈ¢ਨਗਰ ਕੀਰਤਨ ਰਵਿਦਾਸ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਬਾਬਾ ਜੀਵਨ ਸਿੰਘ ਅਗਵਾੜ, ਸੇਖੋਂ ਪੱਤੀ, ਧਾਲੀਵਾਲ ਪੱਤੀ, ਜੈਦ ਸਿੱਧੂ, ਰਵਿਦਾਸ ਅਗਵਾੜ ਤੋਂ ਹੁੰਦਾ ਹੋਇਆ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਪਹੁੰਚ ਕੇ ਸਮਾਪਤ ਹੋਇਆ ¢ ਵੱਖ-ਵੱਖ ਥਾਵਾਂ 'ਤੇ ਸੇਵਾਦਾਰਾਂ ਵਲੋਂ ਸੰਗਤ ਲਈ ਦੁੱਧ, ਚਾਹ, ਮੱਠੀਆਂ, ਬਿਸਕੁਟ, ਭੁਜੀਆ ਬਦਾਨਾ, ਕੇਲੇ, ਜਲੇਬੀਆਂ ਅਤੇ ਪ੍ਰਸ਼ਾਦੇ ਪਾਣੀ ਦੇ ਲੰਗਰ ਲਗਾਏ ਗਏ¢ਭਾਈ ਇੱਜਤਪਾਲ ਸਿੰਘ ਭੁੱਚਰ, ਸੁਰਜੀਤ ਸਿੰਘ ਤੇ ਅਰਸ਼ਦੀਪ ਸਿੰਘ ਸੁਰਸਿੰਘ ਦੇ ਜਥੇ ਨੇ ਭਗਤ ਜੀ ਦਾ ਜੀਵਨ ਬਿਰਤਾਂਤ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਰਵਿਦਾਸ ਤੇ ਸਾਥੀਆਂ ਨੇ ਰਸ-ਭਿੰਨੇ ਕੀਰਤਨ ਦੀ ਸੇਵਾ ਨਿਭਾਈ¢ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

-ਮਾਮਲਾ ਪੰਜਾਬ ਸਰਕਾਰ ਵਲੋਂ ਗੈਰ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ ਘਟਾਉਣ ਦਾ-

ਐਸ.ਡੀ. ਕਾਲਜ ਬਰਨਾਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਬਰਨਾਲਾ, 3 ਫਰਵਰੀ (ਅਸ਼ੋਕ ਭਾਰਤੀ)- ਐਸ.ਡੀ. ਕਾਲਜ ਬਰਨਾਲਾ ਦੇ ਅਧਿਆਪਕਾਂ ਨੇ ਕਾਲਜ ਗੇਟ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਉੱਚ ਸਿੱਖਿਆ ਵਿਭਾਗ ਵਲੋਂ ਗੈਰ ਸਰਕਾਰੀ ਕਾਲਜਾਂ 'ਚ ਕੰਮ ਕਰਦੇ ...

ਪੂਰੀ ਖ਼ਬਰ »

ਆਧਾਰ ਕਾਰਡ 'ਤੇ ਨਾਂਅ ਬਦਲੀ ਲਈ ਏਜੰਟਾਂ ਵਲੋਂ ਪੀੜਤਾਂ ਦੀ ਕੀਤੀ ਜਾ ਰਹੀ ਹੈ ਸ਼ਰੇ੍ਹਆਮ ਆਰਥਿਕ ਲੁੱਟ

ਰੂੜੇਕੇ ਕਲਾਂ, 3 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਅਧਾਰ ਕਾਰਡ 'ਤੇ ਗ਼ਲਤੀ ਨਾਲ ਪ੍ਰਕਾਸ਼ਿਤ ਹੋਇਆ ਨਾਂਅ ਬਦਲੀ ਕਰਨ ਲਈ ਪੀੜ੍ਹਤ ਵਿਅਕਤੀਆਂ ਦੀ ਕਚਹਿਰੀਆਂ 'ਚ ਬੈਠੇ ਕੁਝ ਏਜੰਟਾਂ ਵਲੋਂ ਆਰਥਿਕ ਲੁੱਟ ਕਰ ਕੇ ਲੋੜਵੰਦਾਂ ਨੂੰ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਮਹਿਲ ਕਲਾਂ, 3 ਫਰਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)- ਪੁਲਿਸ ਥਾਣਾ ਮਹਿਲ ਕਲਾਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਮਹਿਲ ਕਲਾਂ ਦੇ ਨੇੜਲੇ ਇਲਾਕੇ ਵਿਚੋਂ ਇਕ ਵਿਅਕਤੀ ਪਾਸੋਂ 500 ਗ੍ਰਾਮ ਅਫ਼ੀਮ ਬਰਾਮਦ ਕਰਕੇੇ ਐਨ.ਡੀ.ਪੀ.ਐਸ. ਐਕਟ ਅਧੀਨ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਇਨਕਲੇਵ ਵੈੱਲਫੇਅਰ ਸੁਸਾਇਟੀ ਦਾ ਹੋਇਆ ਗਠਨ

ਬਰਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੁੱਡਾ ਵਲੋਂ ਅਪਰੂਵਡ ਕਾਲੋਨੀ ਮਹਾਰਾਜਾ ਅਗਰਸੈਨ ਇਨਕਲੇਵ (18.23 ਏਕੜ) ਨੂੰ ਪ੍ਰਫੁਲਿਤ ਅਤੇ ਇਸ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਸਥਾਨਕ ਕਾਲੋਨੀ ਵਾਸੀਆਂ ਵਲੋਂ ਮਹਾਰਾਜਾ ਅਗਰਸੈਨ ਇਨਕਲੇਵ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾਇਆ

ਹੰਡਿਆਇਆ, 3 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ | ਕੈਂਪ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੀ ਬਲੱਡ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਹੋਣ ਕਾਰਨ ਪੈਨਸ਼ਨਰਜ਼ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਭਦੌੜ, 3 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਜ਼ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਨਾ ਹੋਣ ਕਾਰਨ ਅੱਕੇ ਪੈਨਸ਼ਨਰਜ਼ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਜਿਸ ਨੂੰ ਲੈ ਕੇ ਅੱਜ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »

ਐਕਸਾਈਜ਼ ਐਕਟ ਦੇ ਮੁਕੱਦਮੇ ਵਿਚ ਭਗੌੜਾ ਮਹਿਲ ਕਲਾਂ ਪੁਲਿਸ ਵਲੋਂ ਕਾਬੂ

ਮਹਿਲ ਕਲਾਂ, 3 ਫਰਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਨਾਲ ਸਬੰਧਿਤ ਬੀਤੇ ਚਾਰ ਵਰ੍ਹੇ ਪਹਿਲਾਂ ਐਕਸਾਈਜ਼ ਐਕਟ ਦੇ ਮੁਕੱਦਮਾ ਵਿਚੋਂ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਭਗੌੜੇ ਵਿਅਕਤੀ ਹਰਭਜਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕਿਰਪਾਲ ਸਿੰਘ ਵਾਲਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪੰਜ ਮੰਡਲਾਂ ਦੇ ਪ੍ਰਧਾਨ ਕੀਤੇ ਨਿਯੁਕਤ

ਬਰਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਵਲੋਂ ਜ਼ਿਲ੍ਹੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਪੰਜ ਮੰਡਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 3 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਸੰਤ ਬਾਬਾ ਬਲਵੰਤ ਮੁਨੀ ਗਊਸ਼ਾਲਾ ਤਪਾ ਵਿਖੇ ਪਸ਼ੂ ਭਲਾਈ ਕੈਂਪ ਲਾਇਆ

ਤਪਾ ਮੰਡੀ, 3 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ, ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਬਰਨਾਲਾ ਵਲੋਂ ਤਪੱਸਵੀ ਸੰਤ ਬਾਬਾ ਬਲਵੰਤ ਮੁਨੀ ...

ਪੂਰੀ ਖ਼ਬਰ »

ਵਿੱਦਿਆਦਾਨੀ ਜਥੇਦਾਰ ਸਵ: ਅਜੀਤ ਸਿੰਘ ਪੱਖੋਂ ਕਲਾਂ ਦੀ ਯਾਦ 'ਚ ਗੇਟ ਬਣਾਇਆ

ਰੂੜੇਕੇ ਕਲਾਂ, 3 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਵਿੱਦਿਆਦਾਨੀ, ਉੱਘੇ ਸਮਾਜ ਸੇਵੀ ਸਵ: ਜਥੇਦਾਰ ਅਜੀਤ ਸਿੰਘ ਪੱਖੋਂ ਕਲਾਂ ਦੀ ਯਾਦ ਵਿਚ ਪੱਖੋਂ ਕਲਾਂ ਵਿਖੇ ਬਣਾਇਆ ਯਾਦਗਾਰੀ ਗੇਟ ਇਲਾਕੇ 'ਚ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਪ੍ਰਸਿੱਧ ਵਿੱਦਿਅਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਯੂਨੀਵਰਸਿਟੀ ਕਾਲਜ ਬਰਨਾਲਾ 'ਚ ਖੇਡ ਕੰਪਲੈਕਸ ਦਾ ਉਦਘਾਟਨ

ਬਰਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਨਵੀਂ ਇਮਾਰਤ ਅਤੇ ਸਪੋਰਟਸ ਕੰਪਲੈਕਸ ਦੇ ਉਦਘਾਟਨ ਮÏਕੇ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ

ਬਰਨਾਲਾ, 3 ਫਰਵਰੀ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਨਵੇਂ ਸਮੈਸਟਰ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ...

ਪੂਰੀ ਖ਼ਬਰ »

ਮੀਤ ਹੇਅਰ ਨੇ ਬਡਬਰ ਸਕੂਲ ਵਿਖੇ ਅਟਲ ਟਿਕਰਿੰਗ ਲੈਬ ਦਾ ਕੀਤਾ ਉਦਘਾਟਨ

ਧਨੌਲਾ, 3 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਟਲ ਟਿਕਰਿੰਗ ਲੈਬ ਦਾ ਉਦਘਾਟਨ ਕੀਤਾ | ਉਦਘਾਟਨ ਸਮਾਰੋਹ ਵਿਚ ਪਹੁੰਚੇ ਕੈਪਟਨ ਗੁਰਮੀਤ ਸਿੰਘ ਮੀਤ ਹੇਅਰ, ਜ਼ਿਲ੍ਹਾ ...

ਪੂਰੀ ਖ਼ਬਰ »

ਆਤਮਾ ਸਕੀਮ ਤਹਿਤ ਆਧੁਨਿਕ ਖੇਤੀ ਵੱਲ ਵਧ ਰਹੇ ਹਨ ਕਿਸਾਨ-ਡਾ: ਜਗਦੀਸ਼ ਸਿੰਘ

ਮਹਿਲ ਕਲਾਂ, 3 ਫਰਵਰੀ (ਤਰਸੇਮ ਸਿੰਘ ਗਹਿਲ)- ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਜਗਦੀਸ਼ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਆਧੁਨਿਕ ਖੇਤੀ ਵੱਲ ਪੰਜਾਬ ਦੇ ਕਿਸਾਨ ਵਧ ਰਹੇ ਹਨ ਤੇ ਇਸ ਸਕੀਮ ਤਹਿਤ ਕਿਸਾਨਾਂ ਨੰੂ ਵੱਖ-ਵੱਖ ਫ਼ਸਲਾਂ, ਸਬਜ਼ੀਆਂ, ਤੇਲ ਬੀਜ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 3 ਫਰਵਰੀ (ਅਵਤਾਰ ਸਿੰਘ ਅਣਖੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਲੋਹਗੜ੍ਹ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮÏਕੇ ਪ੍ਰਚਾਰਕ ਭਾਈ ਜਗਸੀਰ ਸਿੰਘ ਖ਼ਾਲਸਾ ਮਹਿਲ ਕਲਾਂ, ਮਹੰਤ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 3 ਫਰਵਰੀ (ਨਰਿੰਦਰ ਅਰੋੜਾ)-ਪੰਜਾਬ ਸਟੇਟ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਭਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ-ਪੱਤਰ ਦਿੱਤੇ ਗਏ | ਇਸੇ ਤਹਿਤ ਅੱਜ ਬਰਨਾਲਾ ਦੇ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਵੀ ਸਿਵਲ ਸਰਜਨ ਬਰਨਾਲਾ ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX