ਪੈਟਰੋਲ ਅਤੇ ਡੀਜ਼ਲ 'ਤੇ ਸੈਸ ਲਗਾਉਣ ਨਾਲ ਸਰਹੱਦੀ ਇਲਾਕੇ ਨੂੰ ਪਏਗੀ ਵੱਡੀ ਮਾਰ-ਬਾਠ
ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਸੂਬੇ ਅੰਦਰ ਪੈਟਰੋਲ ਅਤੇ ਡੀਜ਼ਲ ਤੇ 90 ਪੈਸੇ ਪ੍ਰਤੀ ਲੀਟਰ ਟੈਕਸ ਲਗਾਉਣ ਨਾਲ ਪੰਜਾਬ ਦੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਸਰਹੱਦੀ ਇਲਾਕੇ ਦੇ ਕਿਸਾਨਾਂ, ਮਜਦੂਰਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ | ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਨੇ ਕੀਤਾ | ਬਾਠ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਤੇਲ੍ਹ ਦੀਆਂ ਕੀਮਤਾਂ ਬਹੁਤ ਘੱਟ ਹਨ | ਜਿਸ ਕਰਕੇ ਸਰਹੱਦੀ ਇਲਾਕੇ ਵਿਚ ਤੇਲ ਦੀ ਕਾਲਾ ਬਾਜ਼ਾਰੀ ਸ਼ੁਰੂ ਹੋ ਜਾਵੇਗੀ ਅਤੇ ਪੈਟਰੋਲ ਪੰਪ ਮਾਲਕ ਆਰਥਿਕ ਤੌਰ 'ਤੇ ਕਮਜੋਰ ਹੋਣਗੇ | ਉਨ੍ਹਾਂ ਕਿਹਾ ਕਿ ਤੇਲ੍ਹ ਦੀਆਂ ਕੀਮਤਾ ਵੱਧਣ ਨਾਲ ਕਿਸ਼ਾਨਾਂ ਤੇ ਮਜਦੂਰਾਂ ਨੂੰ ਵੀ ਭਾਰੀ ਮਾਰ ਝੱਲਣੀ ਪਵੇਗੀ |ਤੇ ਕਿਸ਼ਾਨੀ ਤੇ ਇਸ ਦਾ ਸਿੱਧਾ ਅਸਰ ਪਵੇਗਾ | ਬਾਠ ਨੇ ਸੂਬੇ ਦੀ ਸਰਕਾਰ ਤੋਂ ਮੰਗ ਕੀਤੀ ਕਿ ਇਹਨਾ ਮੁਸ਼ਕਿਲਾਂ ਵੱਲ ਧਿਆਨ ਦਿੰਦੇ ਹੋਏ ਪੈਟਰੋਲ ਕੀਮਤਾਂ ਦਾ ਵਾਧਾ ਵਾਪਿਸ ਲਿਆ ਜਾਵੇ |
ਪੈਟਰੋਲ ਡੀਜ਼ਲ ਮਹਿੰਗਾ ਕਰਨਾ ਮੰਦਭਾਗਾ-ਕੌਂਸਲਰ ਪੰਮਾ
ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਨਗਰ ਕੌਂਸਲ ਨੰਗਲ ਦੇ ਕੌਂਸਲਰ ਅਤੇ ਉੱਘੇ ਵਕੀਲ ਪਰਮਜੀਤ ਸਿੰਘ ਪੰਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਡੀਜ਼ਲ 'ਤੇ 90 ਪੈਸੇ ਵੈਟ ਵਧਾ ਕੇ ਹਰੇਕ ਵਰਗ ਦੀ ਜੇਬ ਨੂੰ ਚੰੂਡਿਆ ਹੈ, ਜਿਸ ਨਾਲ ਪਹਿਲਾਂ ਤੋਂ ਹੀ ਮਹਿੰਗਾਈ ਨਾਲ ਜੂਝ ਰਹੇ ਲੋਕ ਤ੍ਰਾਹੀ-ਤ੍ਰਾਹੀ ਕਰ ਰਹੇ ਹਨ | ਪੰਜਾਬ ਦੇ ਵਿਚ ਚੋਣਾਂ ਤੋਂ ਪਹਿਲਾਂ ਆਪਣਾ ਨਿਵੇਕਲਾ ਅਕਸ ਦੱਸਣ ਵਾਲੀ ਸਰਕਾਰ ਆਪਣਾ ਅਕਸ ਗੁਆ ਰਹੀ ਹੈ | ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਹਰ ਵਰਗ ਦੀ ਜੇਭ 'ਤੇ ਅਸਰ ਪਵੇਗਾ | ਟ੍ਰਾਂਸਪੋਰਟੇਸ਼ਨ, ਭਾੜਾ ਵੱਧਣ ਨਾਲ ਰੋਜ਼ਮਰਾ ਵਸਤਾਂ 'ਤੇ ਵੀ ਅਸਰ ਪਵੇਗਾ | ਨਿਵੇਕਲੀ ਪਹਿਚਾਣ ਦੱਸਣ ਵਾਲੀ ਸਰਕਾਰ ਨੂੰ ਪੈਟਰੋਲ ਡੀਜ਼ਲ ਦੇ ਰੇਟ ਬਾਕੀ ਸੂਬਿਆਂ ਨਾਲੋਂ ਘੱਟ ਰੱਖਣੇ ਚਾਹੀਦੇ ਹਨ ਨਾ ਕਿ ਵੱਧ |
ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਪੰਜਾਬ ਦੇ ਲੋਕਾਂ ਨਾਲ ਧੋਖਾ-ਸ਼ਿਵਜੋਤ
ਬੇਲਾ, (ਮਨਜੀਤ ਸਿੰਘ ਸੈਣੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਦੂਜੇ ਰਾਜਾ ਨਾਲੋਂ ਪੈਟਰੋਲ ਤੇ ਡੀਜ਼ਲ ਉੱਪਰ ਵਾਧੂ ਵੈਟ ਲਗਾਉਣ ਨਾਲ ਹਰ ਵਰਗ ਜਿਵੇਂ ਕਿ ਕਿਸਾਨੀ, ਟਰਾਂਸਪੋਰਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਉੱਤੇ ਇਸ ਦੀ ਮਾਰ ਪਵੇਗੀ | ਉਕਤ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਜੋਤ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਰ ਮੋੜ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਡੀਜ਼ਲ ਪੈਟਰੋਲ 'ਤੇ ਲਗਾਇਆ ਵਾਧੂ ਵੈਟ ਲਗਾਉਣ ਦੇ ਕੀਤੇ ਨਾਦਰਸ਼ਾਹੀ ਹੁਕਮਾਂ ਨੂੰ ਵਾਪਸ ਲੈਣਾ ਚਾਹੀਦਾ ਹੈ |
'ਆਪ' ਸਰਕਾਰ ਨੇ ਆਮ ਆਦਮੀ ਦੇ ਆਰਥਿਕ ਹਾਲਾਤ ਵਿਗਾੜੇ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਸਰਕਾਰ ਪਿਛਲੇ ਕਰੀਬ ਇੱਕ ਵਰਿ੍ਹਆਂ ਤੋਂ ਲਗਾਤਾਰ ਡਰਾਮੇ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ | ਪਿਛਲੇ ਦਿਨੀਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਇੱਕ ਸਾਲ ਅੰਦਰ ਹੀ ਸੂਬੇ ਦੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ, ਜਿਸ ਦਾ ਖੇਤਰ ਵਿਚ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਗੂ ਪਰਗਟ ਸਿੰਘ ਰੋਲੂਮਾਜਰਾ ਨੇ ਕਿਹਾ ਕਿ ਇਸ ਵਾਧੇ ਨਾਲ ਹਰ ਵਸਤੂ 'ਤੇ ਅਸਰ ਪਵੇਗਾ ਤੇ ਪਹਿਲਾਂ ਤੋਂ ਆਰਥਿਕ ਹਾਲਾਤਾਂ ਨਾਲ ਲੜ ਰਿਹਾ ਆਮ ਆਦਮੀ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ | ਪੈਨਸ਼ਰਜ਼ ਆਗੂ ਹਰਚੰਦ ਸਿੰਘ ਜਗਤਪੁਰ, ਵਪਾਰੀ ਕੁਲਦੀਪ ਸਿੰਘ, ਟਰਾਂਸਪੋਰਟਰ ਬਲਦੇਵ ਸਿੰਘ ਹਾਫਿਜਾਬਾਦ, ਟੈਕਸੀ ਚਾਲਕ ਕੇਸਰ ਸਿੰਘ ਆਦਿ ਨੇ ਕਿਹਾ ਕਿ ਇਸ਼ਤਿਹਾਰ ਬਾਜੀ ਤੇ ਕਰੋੜਾਂ ਰੁਪਏ ਖ਼ਰਚ ਕਰਕੇ ਆਮ ਲੋਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਸਮੁੱਚੀਆਂ ਵਿਰੋਧੀ ਪਾਰਟੀਆਂ ਨੂੰ ਵੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਨਹੀਂ ਤਾਂ ਇਹ ਸਰਕਾਰ ਤੇਲ ਵਾਂਗ ਹੋਰ ਅਜਿਹੀ ਕਿਸੇ ਵਸਤੂ ਦੇ ਭਾਅ ਵਧਾ ਕੇ ਇੱਕ ਤੀਰ ਨਾਲ ਕਈ ਨਿਸ਼ਾਨੇ ਫੂੰਡੇਗੀ |
ਪੁਰਖਾਲੀ, 4 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਜੀ ਦੇ 646ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਪੁਰਖਾਲੀ ਵਲੋਂ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...
ਸ੍ਰੀ ਅਨੰਦਪੁਰ ਸਾਹਿਬ, 4 ਫਰਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਲੰਗ ਮਜਾਰੀ ਦੇ ਪੰਜ ਨੌਜਵਾਨਾਂ ਸਮੇਤ ਕੁਲ 12 ਨੌਜਵਾਨ ਧੋਖੇਬਾਜ਼ ਏਜੰਟ ਦਾ ਸ਼ਿਕਾਰ ਹੋਕੇ ਲੀਬੀਆ ਵਿਖੇ ਨਰਕ ਦੀ ਜ਼ਿੰਦਗੀ ਬਤੀਤ ਕਰਨ ਲਈ ...
ਸੁਖਸਾਲ/ਸੰਤੋਖਗੜ੍ਹ 4 ਫਰਵਰੀ (ਧਰਮ ਪਾਲ, ਮਲਕੀਅਤ ਸਿੰਘ)-ਸ੍ਰੀ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਦੀ ਅਗਵਾਈ ਹੇਠ ਸ਼ੁਰੂ ਹੋਏ ਸਲਾਨਾ ਧਾਰਮਿਕ ਸਮਾਗਮ ਦੇ ਚੌਥੇ ਦਿਨ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਯਾਤਰਾ ਵਿਚ ...
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਟਰਾਂਸਪੋਰਟਰਾਂ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸਰਕਾਰ ਵਲੋਂ ਟਰਾਂਸਪੋਰਟਰਾਂ ਨੂੰ ਕਿਧਰੋਂ ਵੀ ਮਾਲ ਦੀ ਢੋਅ ਢੁਆਈ ਕਰਨ ਦੀ ਪੂਰੀ ਖੁੱਲ੍ਹ ਹੈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੀ ਆਦੇਸ਼ ...
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਕੋਟਲਾ ਨਿਹੰਗ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਰੂਪਨਗਰ ਦੇ ਸਹਿਯੋਗ ਨਾਲ ...
ਸ੍ਰੀ ਅਨੰਦਪੁਰ ਸਾਹਿਬ, 4 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੀ ਆਮਦ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਜੀਤ ਕੌਰ ਅਤੇ ਮਾਤਾ ਨਾਨਕੀ ਨਿਵਾਸ਼ ਦੀ ਰੰਗ ਰੌਗਨ ...
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅੱਜ ਸਾਬਕਾ ਕੌਂਸਲਰ ਜਗਦੀਸ਼ ਚੰਦਰ ਕਾਜਲਾ, ਮਹਿੰਦਰਪਾਲ ਕਾਜਲਾ ਤੇ ਕਿਸ਼ੋਰ ਕੁਮਾਰ ਕਾਜਲਾ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਰਾਮ ਰੱਖਾ ਕਾਜਲਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਗ੍ਰਹਿ ਵਿਖੇ ...
ਕਾਹਨਪੁਰ ਖੂਹੀ, 4 ਫਰਵਰੀ (ਗੁਰਬੀਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਦੇ ਵਿਕਾਸ ਕਾਰਜਾਂ ਲਈ ਦਾਨੀ ਸੱਜਣ ਧਰਮ ਸਿੰਘ ਰਾਣਾ (ਯੂ ਐਸ ਏ) ਪਿੰਡ ਸਪਾਲਵਾਂ ਨੇ ਅਮਰੀਕਾ ਤੋਂ 31 ਹਜ਼ਾਰ ਰੁਪਏ ਭੇਜੇ | ਸਕੂਲ ਵਿਦਿਆਰਥੀਆਂ ਦੀਆਂ ਲੋੜਾਂ ਨੂੰ ...
ਸ੍ਰੀ ਚਮਕੌਰ ਸਾਹਿਬ, 4 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਬੀ. ਈ. ਈ. ਹਰਵਿੰਦਰ ਸਿੰਘ ਨੇ ਕੈਂਸਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆਂ ਦੱਸਿਆ ਕਿ ...
ਪੁਰਖਾਲੀ, 4 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਵਲੋਂ ਪਿੰਡ ਭੱਦਲ ਵਿਖੇ ਲੈਪਰੋਸੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਆਏ ਲੋਕਾਂ ਨੂੰ ਲੈਪਰੋਸੀ ਦੇ ...
ਕਾਹਨਪੁਰ ਖੂਹੀ, 4 ਫਰਵਰੀ (ਗੁਰਬੀਰ ਵਾਲੀਆ)-ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ, ਪਿ੍ੰਸੀਪਲ ਰਜਿੰਦਰ ਕਿਸਾਣਾ ਦੀ ਅਗਵਾਈ ਵਿਚ, ਧਰਤੀ ਅਤੇ ਪਾਣੀ ਦੀ ਸੰਭਾਲ ਲਈ ਖੇਤਰ ਦੇ ਪਿੰਡ ਠਾਣਾ ਤੇ ਮੁਕਾਰੀ ਵਿਖੇ, ਜਾਗਰੂਕਤਾ ਰੈਲੀ ਕੱਢੀ ਗਈ | ਇਸ ...
ਨੂਰਪੁਰ ਬੇਦੀ, 4 ਫਰਵਰੀ (ਵਿੰਦਰ ਪਾਲ ਝਾਂਡੀਆ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) 'ਚ ਪੜ੍ਹਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ 'ਚ ਸਕੂਲ ਨੂੰ ਉੱਚ ਕਰਨ ਦੀ ਰਿਵਾਇਤ ਨੂੰ ਕਾਇਮ ਰੱਖਦਿਆਂ ਸਕੂਲ ਦੀ ...
ਰੂਪਨਗਰ, 4 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਮੈਨੇਜਮੈਂਟ ਦੇ ਭੁਪਿੰਦਰ ਸਿੰਘ ...
ਨੂਰਪੁਰ ਬੇਦੀ, 4 ਫਰਵਰੀ (ਵਿੰਦਰ ਪਾਲ ਝਾਂਡੀਆ)-ਵੇਰਕਾ ਮਿਲਕ ਪਲਾਂਟ ਮੋਹਾਲੀ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਜਿੱਥੇ ਅਨੇਕਾਂ ਭਲਾਈ ਸਕੀਮਾਂ ਤਹਿਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਅਚਾਨਕ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਆਰਥਿਕ ਸਹਾਇਤਾ ਦੇਣ ...
ਰੂਪਨਗਰ, 4 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਖ਼ਾਲਸਾ ਸੀਨੀ. ਸਕੈ. ਸਕੂਲ ਰੋਪੜ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਛੇਵੀਂ ਅਤੇ ਬਾਰ੍ਹਵੀਂ ਕਲਾਸ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵਧੀਆ ਮਾਡਲਾਂ ਦਾ ਪ੍ਰਦਰਸ਼ਨ ਕੀਤਾ ...
ਕਾਹਨਪੁਰ ਖੂਹੀ, 4 ਫਰਵਰੀ (ਗੁਰਬੀਰ ਵਾਲੀਆ)-ਹੈਲਥ ਵੈੱਲਨੈਸ ਸੈਂਟਰ ਕਾਹਨਪੁਰ ਖੂਹੀ ਵਿਖੇ ਡਾਕਟਰ ਨਵਨੀਤ ਭਾਰਦਵਾਜ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ ਕਾਹਨਪੁਰ ਖੂਹੀ ਦੀ ਅਗਵਾਈ ਹੇਠ ਕੁਸ਼ਟ ਰੋਗਾਂ ਦਾ ਪੰਦ੍ਹਰਵਾੜਾ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਮਾਹਿਰ ...
ਨੂਰਪੁਰ ਬੇਦੀ, 4 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐਸ.ਐਮ.ਓ. ਡਾ. ਵਿਧਾਨ ਚੰਦਰ ਦੀ ਅਗਵਾਈ ਬਲਾਕ ਦੇ ਵੱਖ ਵੱਖ ਸਿਹਤ ਕੇਂਦਰਾਂ ਅਤੇ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਡਾ. ਵਿਧਾਨ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ ...
ਮੋਰਿੰਡਾ, 4 ਫਰਵਰੀ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ | ਇਸ ...
ਮੋਰਿੰਡਾ, 4 ਫਰਵਰੀ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਕਲਹੇੜੀ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਕਲਹੇੜੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਪੁਰਖਾਲੀ, 4 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਤੰਦਰੁਸਤ ਪੰਜਾਬ ਸਿਹਤ ਕੇਂਦਰ ਅਕਬਰਪੁਰ ਵਲੋਂ ਇਲਾਕੇ ਦੇ ਭੱਠਿਆਂ ਵਿਖੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਸ. ਆਈ. ਜਗਤਾਰ ਸਿੰਘ, ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ ਅਤੇ ਐਲ.ਐੱਚ.ਵੀ. ...
ਕਾਹਨਪੁਰ ਖੂਹੀ, 4 ਫਰਵਰੀ (ਗੁਰਬੀਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਦੇ ਵਿਕਾਸ ਕਾਰਜਾਂ ਲਈ ਦਾਨੀ ਸੱਜਣ ਧਰਮ ਸਿੰਘ ਰਾਣਾ (ਯੂ.ਐਸ.ਏ.) ਪਿੰਡ ਸਪਾਲਵਾਂ ਨੇ ਅਮਰੀਕਾ ਤੋਂ 31 ਹਜ਼ਾਰ ਰੁਪਏ ਭੇਜੇ | ਸਕੂਲ ਵਿਦਿਆਰਥੀਆਂ ਦੀਆਂ ਲੋੜਾਂ ਨੂੰ ...
ਸ੍ਰੀ ਅਨੰਦਪੁਰ ਸਾਹਿਬ, 4 ਫਰਵਰੀ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬਾਅਦ ਹਲਕੇ ਦੇ ਪਿੰਡਾਂ ਵਿਚ ਵੀ ...
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਯੁੂਕੋ ਆਰਸੇਟੀ ਵਲੋਂ ਅਤੀ ਗਰੀਬ ਵਰਗ (ਬੀ.ਪੀ.ਐੱਲ) ਨਾਲ ਸਬੰਧਿਤ ਸਿਖਿਆਥੀਆਂ ਨੂੰ (ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ ਦੀ ਟ੍ਰੇਨਿੰਗ) ਲਈ ਸਵੈ ਰੋਜ਼ਗਾਰ ਹਿੱਤ ਪਿੰਡ ਸਿੰਘ ਭਗਵੰਤਪੁਰਾ, ਬੜੀ, ਬਰਾਰੀ, ਬਸਾਲੀ, ...
ਬੇਲਾ, 4 ਫਰਵਰੀ (ਮਨਜੀਤ ਸਿੰਘ ਸੈਣੀ)-ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਚਾਈਲਡ ਵੈੱਲਫੇਅਰ ਸੁਸਾਇਟੀ ਵਲੋਂ ਨੇੜਲੇ ਪਿੰਡ ਫ਼ਰੀਦ ਵਿਖੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਐਡਵੋਕੇਟ ਗਗਨਦੀਪ ਭਾਰਦਵਾਜ ਮੈਂਬਰ ਚਾਈਲਡ ...
ਮੋਰਿੰਡਾ, 4 ਫਰਵਰੀ (ਕੰਗ)-ਸਿਹਤ ਕੇਂਦਰ ਕਾਈਨੌਰ ਵਿਖੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਮ.ਓ. ਡਾ. ਗੋਵਿੰਦ ਟੰਡਨ ਸੀ.ਐੱਚ.ਸੀ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ...
ਘਨੌਲੀ, 4 ਫ਼ਰਵਰੀ (ਜਸਵੀਰ ਸਿੰਘ ਸੈਣੀ)-ਦਸਮੇਸ਼ ਸਪੋਰਟ ਕਲੱਬ ਚੰਦਪੁਰ ਡਕਾਲਾ ਵਲੋਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਅਹਿਮ ਮੁਕਾਬਲੇ ਹੋਏ | ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੇ ਮੈਚ ਦੌਰਾਨ ਲੋਧੀਮਾਜਰਾ ਦੀ ਟੀਮ ਨੇ ਕਟਲੀ, ਪਤਿਆਲਾ ਨੇ ਮਲਿਕਪੁਰ ਬੀ, ...
ਨੰਗਲ, 4 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਸ.ਆਰ.ਵੀ.ਐਮ ਸੀਨੀਅਰ ਸੈਕੰਡਰੀ ਸਕੂਲ ਸੈਕਟਰ ਦੋ ਨਵਾਂ ਨੰਗਲ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਆਈ.ਪੀ.ਐਸ. ਅਧਿਕਾਰੀ ਵਿਮੁਕਤ ਰੰਜਨ ...
ਨੂਰਪੁਰ ਬੇਦੀ, 4 ਫਰਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ਚੌਧਰੀ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੇ ਚਾਰ ਰੋਜ਼ਾ ਫੁੱਟਬਾਲ ਕੱਪ ਵਿਚ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ...
ਸ੍ਰੀ ਚਮਕੌਰ ਸਾਹਿਬ, 4 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਕੌਰ, ਕੌਂਸਲਰ ਭੁਪਿੰਦਰ ਸਿੰਘ ਭੂਰਾ, ਗੁਰਮੀਤ ਸਿੰਘ, ਸੰਤੋਸ਼ ਕੁਮਾਰੀ, ਕਮਲੇਸ਼ ਵਰਮਾ ਸਮੇਤ ਪਰਮਜੀਤ ਕੌਰ ਦੇ ਪਤੀ ਸ਼ਮਸ਼ੇਰ ਸਿੰਘ ਮੰਗੀ (ਸਾਬਕਾ ਸੰਮਤੀ ...
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਸੂਬਾ ਕਮੇਟੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਫ਼ੈਸਲੇ ਮੁਤਾਬਿਕ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਪਾਰਟੀ ਦੇ ਪ੍ਰਧਾਨ ਜਰਨੈਲ ਸਿੰਘ ਘਨੌਲਾ ਅਤੇ ਸਕੱਤਰ ਮੋਹਣ ਸਿੰਘ ਧਮਾਣਾ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX