ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  35 minutes ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 2 hours ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 4 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 4 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 5 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  1 minute ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 7 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  1 minute ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 8 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 9 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 10 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 10 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 11 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 11 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 12 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਦਿੱਲੀ / ਹਰਿਆਣਾ

40 ਕਿੱਲੋ 505 ਗ੍ਰਾਮ ਡੋਡਾਪੋਸਤ ਸਮੇਤ ਤਸਕਰ ਕਾਬੂ

ਕਰਨਾਲ, 4 ਫਰਵਰੀ (ਗੁਰਮੀਤ ਸਿੰਘ ਸੱਗੂ) - ਕਰਨਾਲ ਪੁਲਿਸ ਦੀ ਡਿਟੈਕਟਿਵ ਸਟਾਫ਼ ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇਕ ਤਸਕਰ ਨੂੰ 40 ਕਿਲੋ 505 ਗ੍ਰਾਮ ਡੋਡਾਪੋਸਤ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਦਸਿਆ ਜਾ ਰਿਹਾ ਹੈ ਕਿ ਡਿਟੈਕਟਿਵ ਸਟਾਫ਼ ਕਰਨਾਲ ਦੀ ਟੀਮ ਏ.ਐਸ.ਆਈ. ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਪੁਲਿਸ ਥਾਣਾ ਅਸੰਧ ਇਲਾਕੇ ਵਿਚ ਅਪਰਾਧਾਂ ਨੂੰ ਰੋਕਣ ਅਤੇ ਅਪਰਾਧੀਆਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਆਪਣੇ ਸੂਤਰਾਂ ਦੇ ਹਵਾਲੇ ਤੋਂ ਅਸੰਧ ਵਿਖੇ ਇੱਕ ਨਸ਼ਾ ਤਸਕਰ ਦੀ ਸੂਚਨਾ ਮਿਲੀ | ਮੁਖਬਰ ਨੇ ਦੱਸਿਆ ਕਿ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮਾਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਜਾ ਸਕਦਾ ਹੈ | ਸੂਚਨਾ ਮਿਲਦੇ ਹੀ ਉਨ੍ਹਾਂ ਦੀ ਟੀਮ ਨੇ ਗੁਪਤ ਤਰੀਕੇ ਨਾਲ ਸਬੰਧਤ ਜਗ੍ਹਾ 'ਤੇ ਛਾਪੇਮਾਰੀ ਕਰਨ ਦੀ ਯੋਜਨਾ ਤਿਆਰ ਕੀਤੀ ਅਤੇ ਉਥੇ ਪਹੁੰਚ ਗਈ | ਉਨ੍ਹਾਂ ਦੀ ਟੀਮ ਨੇ ਮੁਲਜ਼ਮ ਚਰਨਜੀਤ ਸਿੰਘ ਉਰਫ਼ ਬੂਟਾ ਸਿੰਘ ਵਾਸੀ ਡੇਰਾ ਮੰਡਵਾਲ ਹਾਲ ਹਰਚੰਦੀਆ ਕਾਲੋਨੀ ਵਾਰਡ ਨੰਬਰ 17 ਅਸੰਧ ਨੂੰ ਉਸ ਦੇ ਘਰੋਂ 40 ਕਿਲੋ 505 ਗ੍ਰਾਮ ਡੋਡਾਪੋਸਟ ਸਮੇਤ ਕਾਬੂ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੀਮ ਦੇ ਇੰਚਾਰਜ ਏ.ਐਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ 'ਤੇ ਮੁਲਜ਼ਮ ਨੇ ਦੱਸਿਆ ਕਿ ਉਹ ਨਸ਼ੇ ਦੀ ਇਹ ਖੇਪ ਮੱਧ ਪ੍ਰਦੇਸ਼ ਦੇ ਨਿਮਾਚ ਸਥਿਤ ਇੱਕ ਢਾਬੇ ਤੋਂ ਲਿਆਇਆ ਸੀ | ਮੁਲਜ਼ਮ ਇਸ ਨਸ਼ੇ ਦੀ ਖੇਪ ਨੂੰ ਅਸੰਧ ਇਲਾਕੇ ਵਿਚ ਵੇਚ ਕੇ ਮੋਟਾ ਮੁਨਾਫ਼ਾ ਕਮਾਉਣਾ ਚਾਹੁੰਦਾ ਸੀ ਅਤੇ ਅਮੀਰਾਂ ਵਾਂਗ ਆਪਣੀ ਜ਼ਿੰਦਗੀ ਬਤੀਤ ਕਰਨਾ ਚਾਹੁੰਦਾ ਸੀ | ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ਤੇ ਲੈ ਕੇ ਉਸ ਕੋਲੋਂ ਪੁੱਛਗਿੱਛ ਕਰਨ ਮਗਰੋਂ ਪਤਾ ਲਾਇਆ ਜਾਵੇਗਾ ਕਿ ਉਸ ਨਾਲ ਇਸ ਧੰਦੇ ਵਿਚ ਹੋਰ ਕੌਣ-ਕੌਣ ਸ਼ਾਮਲ ਹੈ |
ਡਿਟੈਕਟਿਵ ਸਟਾਫ਼ ਦੀ ਇੱਕ ਹੋਰ ਟੀਮ ਨੇ ਏ.ਐਸ.ਆਈ. ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਮਿਲੀ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਹਰਨਾਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਨਗਲਾ ਮੇਘਾ ਡੇਰਾ ਗੋਬਿੰਦਪੁਰਾ ਥਾਣਾ ਮਧੂਬਨ ਜ਼ਿਲ੍ਹਾ ਕਰਨਾਲ ਨੂੰ ਉਸ ਦੇ ਡੇਰੇ ਤੋਂ 2 ਕਿਲੋ 34 ਗ੍ਰਾਮ ਡੋਡਾਪੋਸਤ ਸਮੇਤ ਕਾਬੂ ਕੀਤਾ | ਪੁਲਿਸ ਪੁੱਛਗਿੱਛ 'ਤੇ ਦੋਸ਼ੀ ਨੇ ਦੱਸਿਆ ਕਿ ਉਸ ਨੇ ਇਹ ਨਸ਼ੇ ਦੀ ਖੇਪ ਯੂ ਪੀ ਦੇ ਮੇਰਠ ਜ਼ਿਲਾ ਦੇ ਕਿਥੋਰ ਕਸਬੇ ਤੋਂ ਲਿਆਇਆ ਹੈ | ਪੁੱਛਗਿੱਛ ਕਰਨ ਤੋਂ ਬਾਅਦ ਪਤਾ ਲਾਇਆ ਜਾਵੇਗਾ ਕਿ ਮੁਲਜ਼ਮ ਇਹ ਖੇਪ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਚਾਹੁੰਦਾ ਸੀ | ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਦੇ ਇੱਕ ਕੇਸ ਵਿਚ ਗਿ੍ਫ਼ਤਾਰ ਹੋ ਕੇ ਜੇਲ੍ਹ ਜਾ ਚੁੱਕਾ ਹੈ |

ਬਹੁਜਨ ਸਮਾਜ ਪਾਰਟੀ ਦੀ ਹੋਈ ਲੋਕ ਸਭਾ ਪੱਧਰੀ ਮੀਟਿੰਗ

ਕਰਨਾਲ, 4 ਫਰਵਰੀ (ਗੁਰਮੀਤ ਸਿੰਘ ਸੱਗੂ) - ਬਹੁਜਨ ਸਮਾਜ ਪਾਰਟੀ ਦੀ ਲੋਕ ਸਭਾ ਪੱਧਰੀ ਮੀਟਿੰਗ ਕਰਨਾਲ ਦੇ ਸੈਕਟਰ-16 ਸਥਿਤ ਡਾ. ਅੰਬੇਦਕਰ ਭਵਨ ਵਿਖੇ ਹੋਈ ਜਿਸ 'ਚ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਮੁੱਖ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਗੂਹਲਾ ਚੀਕਾ, 4 ਫਰਵਰੀ (ਓ.ਪੀ. ਸੈਣੀ) - ਅੱਜ ਗੁਰੂ ਰਵਿਦਾਸ ਜੀ ਦੇ 646ਵੇਂ ਜਨਮ ਦਿਹਾੜੇ ਮੌਕੇ 'ਤੇ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਰਾਜੇਸ਼ ਕੁਮਾਰ ਖੰਨਾ ਅਤੇ ਮਾਸਟਰ ਸੁਰੇਸ਼ ਕੁਮਾਰ ਨੇ ਪਰਿਵਾਰ ਸਮੇਤ ਸਾਰਿਆਂ ਨੂੰ ਜੀ ਆਇਆਂ ਕਿਹਾ | ਉਨ੍ਹਾਂ ਸੀਸ ਨਿਵਾ ਕੇ ਪਾਲਕੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ-ਜੇਜੇਪੀ ਗੱਠਜੋੜ ਮਜ਼ਬੂਤੀ ਨਾਲ ਜਾਰੀ ਰਹੇਗਾ-ਅਜੈ ਚੌਟਾਲਾ

ਗੂਹਲਾ ਚੀਕਾ, 4 ਫਰਵਰੀ (ਓ.ਪੀ. ਸੈਣੀ) - ਜਨਨਾਇਕ ਜਨਤਾ ਪਾਰਟੀ ਦੇ ਕਨਵੀਨਰ ਅਜੈ ਚੌਟਾਲਾ ਨੇ ਕਿਹਾ ਹੈ ਕਿ ਭਾਜਪਾ-ਜੇਜੇਪੀ ਦਾ ਗੱਠਜੋੜ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਜਾਰੀ ਰਹੇਗਾ ਅਤੇ ਗੱਠਜੋੜ ਦੇ ਉਮੀਦਵਾਰ ਸੂਬੇ ਦੀਆਂ ਸਾਰੀਆਂ 10 ਸੀਟਾਂ 'ਤੇ ਜਿੱਤ ਦੀ ਲਹਿਰ ...

ਪੂਰੀ ਖ਼ਬਰ »

ਗ੍ਰਾਮੀਣ ਚੌਕੀਦਾਰ ਸਭਾ ਨੇ ਮੰਗਾਂ ਨੂੰ ਲੈਂ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ, ਦਿੱਤਾ ਮੰਗ ਪੱਤਰ

ਕਰਨਾਲ, 4 ਫਰਵਰੀ (ਗੁਰਮੀਤ ਸਿੰਘ ਸੱਗੂ) - ਹਰਿਆਣਾ ਗ੍ਰਾਮੀਣ ਚੌਕੀਦਾਰ ਸਭਾ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਜ਼ਿਲ੍ਹਾ ਸਕੱਤਰੇਤ ਦੇ ਸਾਹਮਣੇ ਧਰਨਾ ਦੇ ਕੇ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਜਿਲ੍ਹਾ ਸਮਾਜ ਕਲਿਆਣ ਅਧਿਕਾਰੀ ਨੂੰ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਤਿਉਹਾਰ ਸੰਬੰਧੀ ਪ੍ਰੋਗਰਾਮ ਕਰਵਾਇਆ

ਕਰਨਾਲ, 4 ਫਰਵਰੀ (ਗੁਰਮੀਤ ਸਿੰਘ ਸੱਗੂ) - ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਸੈਕਟਰ 7 ਦੇ ਸੇਵਾ ਕੇਂਦਰ ਵੱਲੋਂ ਪੁਰਾਣੀ ਹਾਊਸਿੰਗ ਬੋਰਡ ਵਿਖੇ ਮਹਾਸ਼ਿਵਰਾਤਰੀ ਤਿਉਹਾਰ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ | ਕੌਂਸਲਰ ਵੀਰ ਵਿਕਰਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਿਰਗੁਣ ਸ਼ਾਖਾ ਦੇ ਸੰਤ ਸਨ-ਲਾਲੀ ਸ਼ਰਮਾ

ਗੂਹਲਾ ਚੀਕਾ, 4 ਫਰਵਰੀ (ਓ.ਪੀ. ਸੈਣੀ) - ਰਵਿਦਾਸ ਜੈਅੰਤੀ ਮੌਕੇ ਅੱਜ ਟਟਿਆਣਾ ਵਿਖੇ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਹੁਲ ਗਾਂਧੀ ਸੰਗਠਨ ਦੇ ਸੂਬਾਈ ਪ੍ਰਧਾਨ ਲਾਲੀ ਸ਼ਰਮਾ ਨੇ ਸ਼ਿਰਕਤ ਕੀਤੀ | ਉਨ੍ਹਾਂ ਗੁਰੂ ...

ਪੂਰੀ ਖ਼ਬਰ »

ਚੋਰੀ ਕੀਤੀ ਟਰਾਲੀ ਸਮੇਤ 3 ਕਾਬੂ

ਲਹਿਰਾਗਾਗਾ, 4 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ 3 ਵਿਅਕਤੀਆਂ ਨੂੰ ਚੋਰੀ ਕੀਤੀ ਟਰਾਲੀ ਅਤੇ ਜਾਅਲੀ ਨੰਬਰ ਵਾਲੀ ਪਿਕਅੱਪ ਗੱਡੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ...

ਪੂਰੀ ਖ਼ਬਰ »

ਇਕ ਕੁਇੰਟਲ, ਪੰਜ ਕਿੱਲੋ ਚੂਰਾ ਪੋਸਤ ਫੜਿਆ

ਦਿੜ੍ਹਬਾ ਮੰਡੀ, 4 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ ਇਕ ਕੁਇੰਟਲ, ਪੰਜ ਕਿੱਲੋ ਚੂਰਾ ਪੋਸਤ (ਡੋਡੇ) ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਿਵਾ ਕਲੋਨੀ ਵਿਚ ਨਵੀਂ ਬਣ ਰਹੀ ਕੋਠੀ ਵਿਚ ਮੁਖ਼ਬਰੀ ਦੇ ਅਧਾਰ ਉੱਤੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਮੁੜ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਬਣਾਇਆ ਨਿਸ਼ਾਨਾ

ਕਰਨਾਲ, 4 ਫਰਵਰੀ (ਗੁਰਮੀਤ ਸਿੰਘ ਸੱਗੂ) - ਸ਼ਰਾਰਤੀ ਅਨਸਰਾਂ ਨੇ ਇੱਕ ਵਾਰ ਫਿਰ ਸ਼ਹੀਦ ਊਧਮ ਸਿੰਘ ਦੇ ਸੈਕਟਰ 32-33 ਥਾਣਾ ਹੇਠ ਆਉਂਦੇ ਇੱਕ ਚੌਕ ਵਿਚ ਲਗੇ ਬੁੱਤ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਬੁੱਤ ਦੇ ਹੱਥ ਵਿਚ ਫੜੀ ਹੋਈ ਪਿਸਤੌਲ ਨੂੰ ਤੋੜ ਦਿੱਤਾ | ਇਸ ਘਟਨਾ ਤੋਂ ...

ਪੂਰੀ ਖ਼ਬਰ »

ਆਬਕਾਰੀ ਐਕਟ ਅਧੀਨ ਦਰਜ ਮਾਮਲੇ 'ਚੋਂ ਚਾਰ ਬਰੀ

ਸੰਗਰੂਰ, 4 ਫਰਵਰੀ (ਧੀਰਜ ਪਸ਼ੌਰੀਆ) - ਜੱਜ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਅਤੇ ਹੋਰਨਾਂ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਆਬਕਾਰੀ ਐਕਟ ਅਧੀਨ ਦਰਜ ਮਾਮਲੇ ਵਿਚੋਂ ਚਾਰ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਗੁ. ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਜਥਿਆਂ ...

ਪੂਰੀ ਖ਼ਬਰ »

ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਭਾਰਦਵਾਜ ਵਲੋਂ ਪਾਣੀ ਸੰਬੰਧੀ ਵਿਧਾਇਕਾਂ ਨਾਲ ਮੀਟਿੰਗ

ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ) - ਦਿੱਲੀ ਜਲ ਬੋਰਡ (ਡੀ.ਜੇ.ਬੀ.) ਦੇ ਵਾਈਸ ਚੇਅਰਮੈਨ ਸੌਰਭ ਭਾਰਦਵਾਜ ਨੇ ਡੀਜੇਬੀ ਹੈੱਡਕੁਆਰਟਰ ਵਿਖੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਪਾਣੀ ਲਈ (ਸਮਰ ਐਕਸ਼ਨ ਪਲਾਨ) ਗਰਮੀਆਂ ਦੀ ਕਾਰਵਾਈ ਯੋਜਨਾ ਸੰਬੰਧੀ ...

ਪੂਰੀ ਖ਼ਬਰ »

ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ - ਕਾਲਕਾ

ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਠਹਿਰਾਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

34ਵਾਂ ਅੰਤਰਰਾਸ਼ਟਰੀ 'ਮਾਨਵ ਏਕਤਾ' ਸੰਮੇਲਨ ਹੋਇਆ ਸ਼ੁਰੂ

ਨਵੀਂ ਦਿੱਲੀ, 4 ਫਰਵਰੀ (ਬਲਵਿੰਦਰ ਸਿੰਘ ਸੋਢੀ)-34ਵਾਂ ਅੰਤਰਰਾਸ਼ਟਰੀ 'ਮਾਨਵ ਏਕਤਾ' ਸੰਮੇਲਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ 6 ਫਰਵਰੀ ਤੱਕ ਚੱਲੇਗਾ | ਇਹ ਸੰਮੇਲਨ ਅਧਿਆਤਮਕ ਅਤੇ ਧਿਆਨ ਅਭਿਆਨ ਦੁਆਰਾ ਪੂਰੇ ਵਿਸ਼ਵ ਭਰ ਵਿਚ ਅੰਦਰੂਨੀ ਅਤੇ ਸ਼ਾਂਤੀ ਫੈਲਾਉਣ ਦੇ ਲਈ ...

ਪੂਰੀ ਖ਼ਬਰ »

ਸਰੋਜਨੀ ਨਗਰ ਦੇ ਬਾਜ਼ਾਰ ਨੂੰ ਸੁੰਦਰ ਬਣਾਉਣ ਪ੍ਰਤੀ ਦੁਕਾਨਦਾਰ ਨੇ ਐਨ.ਡੀ.ਐਮ.ਸੀ. ਦੇ ਅਧਿਕਾਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰੋਜਨੀ ਨਗਰ ਦਾ ਬਾਜ਼ਾਰ ਕੱਪੜਿਆਂ ਦੇ ਮਾਮਲੇ ਲਈ ਸਾਰੇ ਬਾਜ਼ਾਰਾਂ ਵਿਚੋਂ ਪ੍ਰਸਿੱਧ ਹੈ ਅਤੇ ਇਥੋਂ ਦਿੱਲੀ ਦੇ ਹਰ ਇਲਾਕਿਆਂ ਅਤੇ ਬਾਹਰਲੇ ਰਾਜਾਂ ਤੋਂ ਵੀ ਲੋਕ ਰੈਡੀਮੇਡ ਕੱਪੜੇ ਦੀ ਖਰੀਦਦਾਰੀ ਲਈ ...

ਪੂਰੀ ਖ਼ਬਰ »

ਨਰਸਰੀ, ਕੇ.ਜੀ. ਅਤੇ ਪਹਿਲੀ ਕਲਾਸ ਦੇ ਈ.ਡਬਲਿਊ.ਐੱਸ. ਤੇ ਡੀ.ਜੀ. ਕੈਟਾਗਰੀ ਦੇ ਦਾਖ਼ਲੇ 10 ਤੋਂ ਸ਼ੁਰੂ

ਨਵੀਂ ਦਿੱਲੀ, 4 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ ਵਿਚ ਨਰਸਰੀ, ਕੇ.ਜੀ. ਅਤੇ ਪਹਿਲੀ ਕਲਾਸ ਦੀ ਈ.ਡਬਲਿਊ.ਐੱਸ. ਅਤੇ ਡੀ.ਜੀ. ਕੈਟਾਗਰੀ ਦੀਆਂ ਸੀਟਾਂ ਲਈ 10 ਫਰਵਰੀ ਤੋਂ ਫ਼ਾਰਮ ਭਰੇ ਜਾਣਗੇ ਅਤੇ 25 ਫਰਵਰੀ ਤੱਕ ਮੁਫ਼ਤ ਸੀਟਾਂ 'ਤੇ ਦਾਖ਼ਲੇ ਲਈ ...

ਪੂਰੀ ਖ਼ਬਰ »

-'ਆਪ' ਸਰਕਾਰ ਦਾ ਇਕ ਹੋਰ 'ਬਦਲਾਅ'- ਸਿੱਖਿਆ ਮੰਤਰੀ ਦੀ ਯੂਨੀਵਰਸਿਟੀ 'ਚ ਆਮਦ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਿਆ ਇਕੱਠ, ਪਰ ਸਿੱਖਿਆ ਮੰਤਰੀ ਨਹੀਂ ਪਹੁੰਚੇ

ਬਠਿੰਡਾ, 4 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੀ 'ਆਪ' ਸਰਕਾਰ ਵਲੋਂ ਆਏ ਦਿਨ ਪੰਜਾਬ 'ਚ ਕੋਈ ਨਾ ਕੋਈ ਵੱਡਾ 'ਬਦਲਾਅ' ਕੀਤਾ ਜਾ ਰਿਹਾ, ਜੋ ਹੁਣ ਆਮ ਲੋਕਾਂ ਦੇ ਗਲ੍ਹੇ ਤੋਂ ਹੇਠਾਂ ਨਹੀਂ ਉਤਰ ਰਿਹਾ | ਅਜਿਹਾ ਹੀ ਇਕ ਬਦਲਾਅ ਸਿੱਖਿਆ ਵਿਭਾਗ 'ਚ ਕਰਦੇ ਹੋਏ ਸਿੱਖਿਆ ...

ਪੂਰੀ ਖ਼ਬਰ »

ਚੋਰੀ ਦੀਆਂ ਘਟਨਾਵਾਂ ਤੋਂ ਭੈਅਭੀਤ ਦੁਕਾਨਦਾਰਾਂ ਨੇ ਰੋਸ ਮਾਰਚ ਕੱਢਿਆ

ਬਠਿੰਡਾ, 4 ਫਰਵਰੀ (ਵੀਰਪਾਲ ਸਿੰਘ)- ਸ਼ਹਿਰ ਅੰਦਰ ਦਿਨ-ਬ-ਦਿਨ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜ਼ ਨਾਲ ਸਾਹਮਣੇ ਆਏ ਚੋਰਾਂ ਨੂੰ ਗਿ੍ਫ਼ਤਾਰੀ ਵਿਚ ਸਥਾਨਕ ਪੁਲਿਸ ਵਲੋਂ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਸਥਾਨਕ ਭਾਗੂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਝੰਡੇ ਹੇਠ ਸੈਂਕੜੇ ਲੋਕਾਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

ਬਠਿੰਡਾ, 4 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਝੰਡੇ ਹੇਠ ਅੱਜ ਵੱਡੀ ਗਿਣਤੀ ਅÏਰਤਾਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਖਾਤਰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਕਲਾ ਸੰਗਮ ਵਲੋਂ ਮਹਾਰਾਜਾ ਦਲੀਪ ਸਿੰਘ ਦੇ ਜੀਵਨ ਨਾਲ ਸੰਬੰਧਿਤ ਪੁਸਤਕ 'ਘਰ ਵਾਪਸੀ' ਰਿਲੀਜ਼

ਨਵੀਂ ਦਿੱਲੀ, 4 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਕਲਾ ਸੰਗਮ ਦਿੱਲੀ ਵਲੋਂ ਪੰਜਾਬੀ ਬਾਗ ਕਲੱਬ ਵਿਖੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ ਨਾਲ ਸੰਬੰਧਿਤ ਪੁਸਤਕ 'ਘਰ ਵਾਪਸੀ' ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ | ਇਸ ਪੁਸਤਕ ਦੇ ਲੇਖਕ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਇਲਾਕੇ 'ਚ ਲੁੱਟਾਂ-ਖੋਹਾਂ ਚੋਰੀਆਂ ਜ਼ੋਰਾਂ 'ਤੇ ...

ਭਗਤਾ ਭਾਈਕਾ, 4 ਫਰਵਰੀ (ਸੁਖਪਾਲ ਸਿੰਘ ਸੋਨੀ)- ਸਥਾਨਕ ਇਲਾਕੇ ਅੰਦਰ ਦਿਨੋਂ-ਦਿਨ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ | ਘਟਨਾਵਾਂ ਨੂੰ ਦੇਖਦੇ ਹੋਏ ਜਿਥੇ ਹਰ ਵਰਗ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ, ਉਥੇ ਆਪ ਸਰਕਾਰ ਦੀ ਢਿੱਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਮਹਿਰਾਜ, 4 ਫਰਵਰੀ (ਸੁਖਪਾਲ ਮਹਿਰਾਜ)- ਸਾਧ ਬਾਬਾ ਪ੍ਰੀਤਮ ਸਿੰਘ ਤੇ ਹੈੱਡ ਗ੍ਰੰਥ ਭਾਈ ਭੋਲਾ ਸਿੰਘ ਦੇ ਉਪਰਾਲੇ ਸਦਕਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਾਮਸਰਾ ਮੋੜੀਗੱਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭੁੱਚੋ ਮੰਡੀ, 4 ਫਰਵਰੀ (ਬਿੱਕਰ ਸਿੰਘ ਸਿੱਧੂ)- ਪਿ੍ੰਸੀਪਲ ਜਸਵੀਰ ਸਿੰਘ ਬੇਗਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੁੱਚੋ ਮੰਡੀ ਦੇ ਵਿਦਿਆਰਥੀਆਂ ਨੂੰ ਇਕ ਰੋਜਾ ਵਿੱਦਿਅਕ ਟੂਰ ਤੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਵਿਖੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮੌਤ

ਸੰਗਰੂਰ, 4 ਫਰਵਰੀ (ਅਮਨਦੀਪ ਸਿੰਘ ਬਿੱਟਾ) - ਨਜ਼ਦੀਕੀ ਪਿੰਡ ਚੱਠੇ ਸੇਖਵਾਂ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਉਰਫ ਸੁੱਖਾ ਉਮਰ 50 ਸਾਲ ਖੇਤ ਵਿਚ ਪਾਣੀ ਲਗਾ ਰਿਹਾ ਸੀ ਕਿ ਇਸ ...

ਪੂਰੀ ਖ਼ਬਰ »

ਪਿੰਡ ਝੁਨੇਰ ਦੀਆਂ ਸ਼ਾਮਲਾਟ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਪੁੱਜਿਆ ਡੀ.ਸੀ ਦਰਬਾਰ

ਸੰਦੌੜ, 4 ਫਰਵਰੀ (ਜਸਵੀਰ ਸਿੰਘ ਜੱਸੀ) - ਪਿੰਡ ਝੁਨੇਰ ਵਿਖੇ ਸ਼ਾਮਲਾਟ ਜ਼ਮੀਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਪਿੰਡ ਦੇ ਸਾਬਕਾ ਫ਼ੌਜੀ ਹਰਜੀਤ ਸਿੰਘ ਵਲੋਂ ਇਕ ਲਿਖਤੀ ਸ਼ਿਕਾਇਤ ਨੰਬਰ185049/12 ਮਿਤੀ 25-11-2022 ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਦਿੱਤੀ ਗਈ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ ਦÏਰਾਨ 325 ਮਰੀਜ਼ਾਂ ਦੀ ਜਾਂਚ ਕੀਤੀ

ਸ਼ੇਰਪੁਰ, 4 ਫਰਵਰੀ (ਦਰਸ਼ਨ ਸਿੰਘ ਖੇੜੀ, ਮੇਂਘ ਰਾਜ ਜੋਸ਼ੀ) - ਮਾਤਾ ਦਰਸ਼ਨਾਂ ਦੇਵੀ ਚੈਰੀਟੇਬਲ ਟਰੱਸਟ ਸ਼ੇਰਪੁਰ ਵਲੋਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਨਵਲ ਸਿੰਗਲਾ ਅਤੇ ਚਮਨ ਸਿੰਗਲਾ ਦੀ ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿਚ ਬੜੀ ਰੋਡ ਬੱਸ ਸਟੈਂਡ ਦੇ ਸਾਹਮਣੇ ...

ਪੂਰੀ ਖ਼ਬਰ »

ਸ਼ੇਰਗੜ੍ਹ ਚੀਮਾ ਵਿਖੇ ਲੰਮੇ ਸਮੇਂ ਤੋਂ ਲਟਕ ਰਹੇ ਛੱਪੜ ਦੇ ਕੰਮ ਨੂੰ ਪੂਰ ਚੜ੍ਹਾਉਣ ਦੀ ਮੰਗ

ਸੰਦੌੜ, 4 ਫਰਵਰੀ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਖ਼ਰਚ ਕੇ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ ਦੀ ਯੋਜਨਾ ਚਲਾਈ ਜਾ ਰਹੀ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਅਤੇ ਗੰਦੇ ਪਾਣੀ ਤੋਂ ਛੁਟਕਾਰਾ ਦਿਵਾਉਣ ਲਈ ਸੀਚੇਵਾਲ ਸਕੀਮ ...

ਪੂਰੀ ਖ਼ਬਰ »

ਹਰ ਚੀਜ਼ 'ਤੇ ਸਰਕਾਰ ਆਪਣੀਆਂ ਫ਼ੋਟੋਆਂ ਲਾ ਕੇ ਨੌਟੰਕੀ ਕਰ ਰਹੀ - ਅਰਵਿੰਦ ਖੰਨਾ

ਸੁਨਾਮ ਊਧਮ ਸਿੰਘ ਵਾਲਾ, 4 ਫਰਵਰੀ (ਰੁਪਿੰਦਰ ਸਿੰਘ ਸੱਗੂ) - ਭਾਜਪਾ ਦੇ ਸੀਨੀਅਰ ਆਗੂ ਸ੍ਰੀ ਅਰਵਿੰਦ ਖੰਨਾ ਅਤੇ ਮੈਡਮ ਦਾਮਨ ਥਿੰਦ ਬਾਜਵਾ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੁਨੀਸ਼ ਸੋਨੀ ਅਤੇ ਮÏਜੂਦਾ ਨਗਰ ਕÏਾਸਲਰ ਮੈਡਮ ਦੀਪਿਕਾ ਗੋਇਲ ਦੇ ਘਰ ਪੁੱਜੇ | ਇਸ ਮÏਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਏ

ਭਵਾਨੀਗੜ੍ਹ, 4 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਫੱਗੂਵਾਲਾ ਵਿਖੇ ਗੁਰੂ ਰਵਿਦਾਸ ਦੇ ਅਵਤਾਰ ਦਿਹਾੜੇ 'ਤੇ ਪਿੰਡ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪਿੰਡ ਦੇ ...

ਪੂਰੀ ਖ਼ਬਰ »

ਕਾਰ ਨੂੰ ਚੱਲਦੀ-ਫਿਰਦੀ ਸਾਇੰਸ ਲੈਬ ਵਿਚ ਬਦਲਿਆ

ਭਵਾਨੀਗੜ੍ਹ, 4 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੰਸਕਾਰ ਵੈਲੀ ਸਮਾਰਟ ਸਕੂਲ ਵਿਖੇ ਸਾਇੰਸ ਦੇ ਲੈਕਚਰਾਰ ਅਤੇ ਨੈਸ਼ਨਲ ਐਵਾਰਡ ਡਾ. ਜਸਵਿੰਦਰ ਸਿੰਘ ਵਲੋਂ ਸਾਇੰਸ ਦਾ ਪ੍ਰੈਕਟੀਕਲ ਗਿਆਨ ਦੇਣ ਲਈ ਇਕ ਵਰਕਸ਼ਾਪ ਕਰਦਿਆਂ ਬੱਚਿਆਂ ਨੂੰ ਆਪਣੀ ਕਾਰ ਨੂੰ ਇਕ ...

ਪੂਰੀ ਖ਼ਬਰ »

ਪਿੰਡ ਭੂੰਦੜਵਾਸ ਦੇ ਗੁਰਦੁਆਰਾ ਨਾਨਕਸ਼ਾਹੀ ਤੋਂ 'ਦਸਤਾਰ ਸਜਾਓ ਲਹਿਰ' ਮਾਰਚ ਸਜਾਇਆ

ਰਤੀਆ, 4 ਫਰਵਰੀ (ਬੇਅੰਤ ਕੌਰ ਮੰਡੇਰ) - ਪਿੰਡ ਭੂੰਦੜਵਾਸ ਵਿਚ ਸਰਦਾਰੀਆਂ ਟਰੱਸਟ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਗੁਰਦੁਆਰਾ ਨਾਨਕਸ਼ਾਹੀ ਪ੍ਰਬੰਧਕ ਕਮੇਟੀ ਵਲੋਂ ਦਸਤਾਰ ਲਹਿਰ ਮਾਰਚ ਸਜਾਇਆ ਗਿਆ | ਦਸਤਾਰ ਮਾਰਚ ਨੂੰ ...

ਪੂਰੀ ਖ਼ਬਰ »

ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਬਜਟ ਦਾ ਕੀਤਾ ਗੁਣਗਾਣ

ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ) - ਲੋਕ ਸਭਾ ਹਲਾਕਾ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਸ ਬਜਟ ਨਾਲ ਹਰ ਵਰਗ ਨੂੰ ਲਾਭ ਹੋਵੇਗਾ¢ ਉਹ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ¢ ਸੰਸਦ ਮੈਂਬਰ ਸੁਨੀਤਾ ...

ਪੂਰੀ ਖ਼ਬਰ »

ਅਡਾਨੀ ਪ੍ਰਕਰਣ ਤੋਂ ਇਸ ਸਰਕਾਰ ਦੇ ਘੁਟਾਲਿਆਂ ਤੋਂ ਪਰਦਾ ਉਠਣਾ ਸ਼ੁਰੂ ਹੋ ਗਿਆ - ਵਿਰਕ

ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ) - ਸਿਰਸਾ ਜ਼ਿਲ੍ਹਾ ਦੇ ਪਿੰਡ ਕਰੀਵਾਲਾ 'ਚ ਸੀਪੀਆਈ ਬਰਾਂਚ ਦੀ ਮੀਟਿੰਗ ਬਾਬਾ ਲਾਭ ਸਿੰਘ ਕੱਕਾ ਭਵਨ ਵਿੱਚ ਹਰਦੇਸ਼ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਦÏਰਾਨ ਰੇਸ਼ਮ ਸਿੰਘ ਨੂੰ ਬਰਾਂਚ ਸਕੱਤਰ ਅਤੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕਾਲਾਂਵਾਲੀ/ ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਚੋਰਮਾਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਦੇ ਹੋਣਹਾਰ ...

ਪੂਰੀ ਖ਼ਬਰ »

ਕੁਰੰਗਾਂਵਾਲੀ ਪੈਕਸ ਚੋਣਾਂ 'ਚ 6 ਮੈਂਬਰ ਰਹੇ ਜੇਤੂ, 3 ਦੀ ਸਰਬਸੰਮਤੀ ਨਾਲ ਹੋਈ ਚੋਣ

ਕਾਲਾਂਵਾਲੀ/ ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ) - ਖੇਤਰ ਦੇ ਪਿੰਡ ਕੁਰੰਗਾਂਵਾਲੀ ਵਿਚ ਸਥਿਤ ਦਿ ਕੁਰੰਗਾਵਾਲੀ ਪ੍ਰਾਇਮਰੀ ਐਗਰੀਕਲਚਰਲ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀਆਂ ਚੋਣਾਂ ਹੋਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੈਕਸ ਦੇ ਮੈਨੇਜਰ ਹੀਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX