ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  1 minute ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 7 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 8 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 9 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 10 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 11 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 11 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਮਾਨਸਾ

ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜ਼ਲ 'ਤੇ ਵੈਟ ਵਧਾਉਣ ਦੀ ਚੁਫੇਰਿਓਾ ਵਿਰੋਧ

ਬੁਢਲਾਡਾ, 4 ਫਰਵਰੀ (ਸਵਰਨ ਸਿੰਘ ਰਾਹੀ)- ਬੀਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜਲ 'ਤੇ 90 ਪੈਸੇ ਪ੍ਰਤੀ ਲੀਟਰ ਵੈਟ ਵਧਾਉਣ ਦੀ ਤਜਵੀਜ਼ ਦਾ ਵਿਰੋਧ ਕਰਦਿਆ ਵੱਖ-ਵੱਖ ਸਿਆਸੀ ਧਿਰਾਂ ਅਤੇ ਕਿਸਾਨ-ਮਜਦੂਰ ਜਥੇਬੰਦੀਆਂ ਦੇ ਆਗੂਆਂ ਨੇ ਇਸ ਫ਼ੈਸਲੇ ਨੂੰ ਲੋਕ ਵਿਰੋਧੀ ਫ਼ੈਸਲਾ ਦੱਸਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ |
ਪਹਿਲਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ 'ਤੇ ਪਈ ਦੋਹਰੀ ਮਾਰ- ਦਲਿਓ
ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜਲ 'ਤੇ ਵੈਟ ਵਧਾਉਣ ਦੇ ਇਸ ਫ਼ੈਸਲੇ ਕਰ ਕੇ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੀਆ ਗਲਤ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ 'ਤੇ ਇਕ ਤਰ੍ਹਾਂ ਨਾਲ ਇਹ ਦੋਹਰੀ ਮਾਰ ਪੈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰ ਕੇ ਅਜੋਕੇ ਸਮੇਂ ਖੇਤੀਬਾੜੀ ਦਾ ਸਾਰਾ ਦਾਰੋਮਦਾਰ ਡੀਜ਼ਲ 'ਤੇ ਨਿਰਭਰ ਹੈ ਅਤੇ ਤੇਲ ਦੀਆਂ ਇਨ੍ਹਾਂ ਕੀਮਤਾਂ ਨਾਲ ਕਿਸਾਨਾਂ ਦੀਆਂ ਖੇਤੀ ਲਾਗਤਾ ਹੋਰ ਵਧਣ ਕਰ ਕੇ ਉਨ੍ਹਾਂ ਲਈ ਵੱਡੀ ਮਾਰ ਸਾਬਤ ਹੋਵੇਗਾ | ਐਡਵੋਕੇਟ ਦਲਿਓ ਨੇ ਕਿਹਾ ਕਿ ਅਜਿਹੇ ਮਾਰੂ ਜਨਤਕ ਫ਼ੈਸਲਿਆਂ ਤੋਂ ਜਾਪਦਾ ਹੈ ਕਿ ਇਹ ਸਰਕਾਰ ਵੀ ਰਵਾਇਤੀ ਪਾਰਟੀਆਂ ਦੇ ਰਾਹ ਤੁਰ ਪਈ ਹੈ, ਜਿਸ ਦਾ ਖੱਬੇ ਪੱਖੀ ਧਿਰਾਂ ਸਖ਼ਤ ਵਿਰੋਧ ਕਰਦੀਆਂ ਹਨ |
ਲਾਗੂ ਕੀਤੀਆਂ ਰਿਆਤੀ ਸਕੀਮਾਂ ਦਾ ਖ਼ਰਚ ਕੱਢਣ ਦਾ ਤਰੀਕਾ-ਚਹਿਲ
ਪੈਟਰੋਲ, ਡੀਜ਼ਲ ਤੇ ਵੈਟ ਵਧਾਉਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਬਲਾਕ ਕਾਂਗਰਸ ਕਮੇਟੀ ਬੁਢਲਾਡਾ ਦੇ ਪ੍ਰਧਾਨ ਤਰਜੀਤ ਸਿੰਘ ਚਹਿਲ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਕਿ 'ਆਪ' ਦੀ ਸਰਕਾਰ ਬਣਨ 'ਤੇ ਕਿਸੇ ਵੀ ਵਰਗ 'ਤੇ ਕੋਈ ਵਿੱਤੀ ਬੋਝ ਪਾਏ ਬਿਨਾਂ ਪੰਜਾਬ ਦਾ ਖਜਾਨਾ ਭਰ ਕੇ ਲੋਕਾਂ ਨੂੰ ਲਾ-ਮਿਸਾਲ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਸਰਕਾਰ ਬਣਨ ਤੋਂ ਬਾਅਦ ਸਭ ਕੁਝ ਉਲਟਾ ਜਾਪਦਾ ਹੈ | ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਵਾਅਦੇ ਕਰਨ ਵਾਲੇ ਮੁਖ ਮੰਤਰੀ ਵਲੋਂ ਸਿਰਫ਼ 6 ਸੌ ਯੂਨਿਟ ਮੁਫ਼ਤ ਬਿਜਲੀ ਦੀ ਲਾਗੂ ਕੀਤੀ ਇਕ ਸਕੀਮ ਦਾ ਘਾਟਾ ਪੂਰਾ ਕਰਨ ਲਈ ਇਸ ਤਾਜ਼ਾ ਤਜਵੀਜ਼ ਨਾਲ ਲੋਕਾਂ 'ਤੇ 480 ਕਰੋੜ ਦਾ ਸਾਲਾਨਾ ਬੋਝ ਦੇ ਪੈਣ ਵਾਲੇ ਫ਼ੈਸਲੇ ਰਾਹੀਂ ਦੱਸ ਦਿੱਤਾ ਹੈ ਲਾਗੂ ਕੀਤੀਆਂ ਜਾਣ ਵਾਲੀਆਂ ਰਿਆਤੀ ਸਕੀਮਾਂ ਦਾ ਖ਼ਰਚ ਲੋਕਾਂ 'ਚੋਂ ਹੀ ਕੱਢਿਆ ਜਾਵੇਗਾ |
ਸੂਬਾ ਸਰਕਾਰ ਨੇ ਅਜਿਹੇ ਗਲਤ ਫ਼ੈਸਲਿਆਂ ਨਾਲ ਜਨਤਕ ਵਿਸ਼ਵਾਸ ਖੋਇਆ-ਕੁਲਾਣਾ
ਸ਼੍ਰੋਮਣੀਅਕਾਲੀ ਦਲ ਸਰਕਲ ਬੁਢਲਾਡਾ ਦੇ ਪ੍ਰਧਾਨ ਅਮਰਜੀਤ ਸਿੰਘ ਕੁਲਾਣਾ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਨੇ ਅਜਿਹੀਆਂ ਗਲਤ ਤਜਵੀਜ਼ਾਂ ਜਿਹੇ ਗਲਤ ਫ਼ੈਸਲਿਆਂ ਕਰ ਕੇ ਆਪਣੀ ਥੋੜੇ੍ਹ ਸਮੇਂ ਦੀ ਕਾਰਗੁਜ਼ਾਰੀ ਚ ਹੀ ਲੋਕਾਂ ਦਾ ਵਿਸ਼ਵਾਸ ਖੋ ਦਿੱਤਾ ਹੈ ਉੱਥੇ ਕੇਂਦਰ ਸਰਕਾਰ ਵਲੋਂ ਲਗਾਤਾਰ ਵਧਦੀ ਮਹਿੰਗਾਈ 'ਤੇ ਰੋਕ ਨਾ ਲਗਾ ਸਕਣ ਕਰ ਕੇ ਭਾਜਪਾ ਨੂੰ ਖ਼ਾਤਮੇ ਦੇ ਰਾਹ ਪਾ ਦਿੱਤਾ ਹੈ |
ਕਿਸਾਨ ਆਗੂਆਂ ਵਲੋਂ ਵਿਰੋਧ
ਇਸੇ ਦੌਰਾਨ ਇਨ੍ਹਾਂ ਸਰਕਾਰੀ ਤਜਵੀਜ਼ਾਂ ਦਾ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾਈ ਆਗੂ ਕੁਲਦੀਪ ਸਿੰਘ ਚੱਕ ਭਾਈਕੇ ਅਤੇ ਸ਼ਿੰਗਾਰਾ ਸਿੰਘ ਦੋਦੜਾ ਵਲੋਂ ਵੀ ਵਿਰੋਧ ਕਰਦਿਆ ਇਸ ਨੰੂ ਕਿਸਾਨ, ਮਜ਼ਦੂਰ ਤੇ ਛੋਟੇ ਟਰਾਂਸਪੋਟਰਾਂ ਨੰੂ ਮਾਰਨ ਵਾਲਾ ਫ਼ੈਸਲਾ ਕਰਾਰ ਦਿੱਤਾ ਹੈ |

ਬੋਹਾ ਦੇ ਪੁਰਾਣੇ ਸਿਹਤ ਕੇਂਦਰ ਦੀ ਇਮਾਰਤ ਬੁਰੀ ਤਰ੍ਹਾਂ ਖਿੱਲਰੀ

ਬੋਹਾ, 4 ਫਰਵਰੀ (ਰਮੇਸ਼ ਤਾਂਗੜੀ)- ਕਸਬਾ ਬੋਹਾ ਵਿਖੇ 50 ਸਾਲਾਂ ਤੋਂ ਚੱਲਦਾ ਮੁੱਢਲਾ ਸਿਹਤ ਕੇਂਦਰ ਮੌਜੂਦਾ ਸਰਕਾਰ ਵਲੋਂ ਆਮ ਆਦਮੀ ਕਲੀਨਿਕ 'ਚ ਤਬਦੀਲ ਕੀਤਾ ਗਿਆ ਹੈ ਪਰ ਹਾਲ ਦੀ ਘੜੀ ਇਸ ਦੀ ਸਾਰੀ ਪ੍ਰਕਿਰਿਆ ਰੋਕ ਦਿੱਤੀ ਗਈ | ਠੇਕੇਦਾਰ ਵਲੋਂ ਇਮਾਰਤ ਦੀ ਛਾਂਗ ਛਗਾਂਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤੇਲ ਪਦਾਰਥਾਂ 'ਤੇ ਵੈਟ ਵਧਾਉਣ ਦਾ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ

ਮਾਨਸਾ, 4 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਵੈਟ ਵਧਾਉਣ ਦਾ ਜਿੱਥੇ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਆਮ ਲੋਕ ਵੀ ਸਰਕਾਰ ਦੇ ਇਸ ਫ਼ੈਸਲੇ ਨੂੰ ਲੋਕ ਵਿਰੋਧੀ ਦੱਸ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਪਿੰਡ ਆਹਲੂਪੁਰ 'ਚ ਕਮੇਟੀ ਗਠਿਤ

ਸਰਦੂਲਗੜ੍ਹ, 4 ਫਰਵਰੀ (ਜੀ.ਐਮ.ਅਰੋੜਾ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਪਿੰਡ ਆਹਲੂਪੁਰ ਦੀ ਧਰਮਸ਼ਾਲਾ 'ਚ ਮੀਟਿੰਗ ਕੀਤੀ ਗਈ | ਸਰਬਸੰਮਤੀ ਨਾਲ ਗਠਿਤ ਕੀਤੀ ਕਮੇਟੀ 'ਚ ਦਿਲਬਾਗ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਦੇ ਦੋਸ਼ਾਂ ਤਹਿਤ ਨਾਬਾਲਗ ਲੜਕੇ ਵਿਰੁੱਧ ਮਾਮਲਾ ਦਰਜ, ਜੇਲ੍ਹ ਭੇਜਿਆ

ਸੰਗਤ ਮੰਡੀ, 4 ਫਰਵਰੀ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੇ ਪਿੰਡ ਫੁੱਲੋ ਮਿੱਠੀ ਵਿਖੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ਾਂ ਤਹਿਤ ਨਾਬਾਲਗ ਲੜਕੇ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਪੁਲਿਸ ...

ਪੂਰੀ ਖ਼ਬਰ »

ਤੇਲ 'ਤੇ ਵੈਟ ਦਰ ਵਧਾਉਣ ਕਾਰਨ 'ਆਪ' ਸਰਕਾਰ ਤੋਂ ਹੋਇਆ ਹਰ ਵਰਗ ਦੁਖੀ-ਕੁਲਦੀਪ ਸਿੰਘ

ਸਰਦੂਲਗੜ੍ਹ, 4 ਫਰਵਰੀ (ਜੀ.ਐਮ.ਅਰੋੜਾ)- ਪੰਜਾਬ 'ਚ ਅੱਜ ਅੱਜ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਦਰ ਆਪ ਸਰਕਾਰ ਨੇ ਵਧਾਕੇ ਹਰ ਵਿਅਕਤੀ ਨੂੰ ਝਟਕਾ ਦਿੰਦਿਆਂ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਉਸ ਤੋਂ ਕੋਈ ਉਮੀਦ ਨਾ ਕਰਨ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਭੁੱਚਰ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਲਗਾਏ

ਮਾਨਸਾ, 4 ਫਰਵਰੀ (ਧਾਲੀਵਾਲ)- ਪੰਜਾਬ ਸਰਕਾਰ ਨੇ ਗੁਰਪ੍ਰੀਤ ਸਿੰਘ ਭੁੱਚਰ ਨੂੰ ਮਾਰਕਿਟ ਕਮੇਟੀ ਮਾਨਸਾ ਦਾ ਚੇਅਰਮੈਨ ਨਾਮਜ਼ਦ ਕੀਤਾ ਹੈ | ਉਹ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਹਨ ਅਤੇ ਇਸ ਵੇਲੇ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ...

ਪੂਰੀ ਖ਼ਬਰ »

ਮੋਟਰ ਵਹੀਕਲ ਟੈਕਸ 'ਚ ਸ਼ੇ੍ਰਣੀਆਂ ਬਣਾ ਕੇ ਟੈਕਸ ਭਰਨ ਲਈ ਪੋਰਟਲ ਲਾਗੂ ਕਰਨ 'ਤੇ ਜ਼ੋਰ

ਮਾਨਸਾ, 4 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਮਾਲ ਸਕੇਲ ਬੱਸ ਅਪਰੇਟਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਬੱਸ ਅਪਰੇਟਰਾਂ ਦੀਆਂ ਭਖਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ | ਇੱਥੇ ਐਸੋਸੀਏਸ਼ਨ ਨੇ ਮਾਲਵਾ ਜੋਨ ਦੇ 6 ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਰਾਤ ਨੂੰ ਚੋਰ 6 ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਲੈ ਕੇ ਹੋਏ ਫ਼ਰਾਰ

ਸਰਦੂਲਗੜ੍ਹ, 4 ਫਰਵਰੀ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਸਿਰਸਾ-ਮਾਨਸਾ ਰੋਡ 'ਤੇ ਬੀਤੀ ਰਾਤ 6 ਦੁਕਾਨਾਂ ਦੇ ਤਾਲੇ ਤੋੜ ਕੇ ਚੋਰ ਨਕਦੀ ਤੇ ਸਮਾਨ ਲੈ ਗਏ | ਜਿਸ ਕਾਰਨ ਸ਼ਹਿਰ ਦੇ ਦੁਕਾਨਦਾਰਾ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਸ਼ਹਿਰ ਅੰਦਰ ਚੋਰੀਆਂ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 4 ਫਰਵਰੀ (ਸ.ਰਿ.)- ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਅਤੇ ਸਕੱਤਰ ਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਸੰਬੋਧਨ ਕਰਦਿਆਂ ਪਵਨ ਕੁਮਾਰ ਤੇ ਬਿਗਲ ਸਿੰਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਕਸਬਾ ਜੋਗਾ ਵਿਖੇ 121 ਨਵਜੰਮੀਆਂ ਬੱਚੀਆਂ ਦਾ ਕੀਤਾ ਸਨਮਾਨ

ਜੋਗਾ, 4 ਫਰਵਰੀ (ਹਰਜਿੰਦਰ ਸਿੰਘ ਚਹਿਲ)- ਪੀ.ਬੀ. 31 ਸਭਿਆਚਾਰ ਅਤੇ ਸਪੋਰਟਸ ਕਲੱਬ ਜੋਗਾ ਵਲੋਂ ਰੌਣਕ ਵਿਹੜੇ ਦੀ ਪ੍ਰੋਗਰਾਮ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਇਆ ਗਿਆ | ਕਲੱਬ ਪ੍ਰਧਾਨ ਜਗਦੇਵ ਮਾਂਹੂ ਨੇ ਦੱਸਿਆ ਕਿ ਕੰਨਿਆ ਭਰੂਣ ਹੱਤਿਆ ...

ਪੂਰੀ ਖ਼ਬਰ »

ਰਾਘਵ ਸਿੰਗਲਾ ਨੂੰ ਕਾਂਗਰਸ 'ਚੋਂ 6 ਸਾਲ ਲਈ ਕੱਢਿਆ

ਮਾਨਸਾ, 4 ਫਰਵਰੀ (ਸ.ਰਿ.)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਪਾਰਟੀ ਆਗੂ ਰਾਘਵ ਸਿੰਗਲਾ ਨੂੰ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਿੰਗਲਾ ਪਿਛਲੇ ਦਿਨਾਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 4 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਨੇ ਜ਼ਿਲੇ੍ਹ ਦੀ ਹਦੂਦ ਅੰਦਰ ਜਿਹੜੇ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ/ਬਣਾਉਂਦੇ ਹਨ, ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸ਼ਰਾਰਤੀ ...

ਪੂਰੀ ਖ਼ਬਰ »

ਨਗਰ ਸੁਧਾਰ ਦਾ ਵਫ਼ਦ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਨਗਰ ਕੌਂਸਲ ਦੇ ਅਹੁਦੇਦਾਰਾਂ ਨੂੰ ਮਿਲਿਆ

ਮਾਨਸਾ, 4 ਫਰਵਰੀ (ਸ.ਰਿ.)- ਨਗਰ ਸੁਧਾਰ ਦਾ ਵਫ਼ਦ ਸਥਾਨਕ ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਵਿਜੈ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਨੂੰ ਮਿਲਿਆ | ਵਫ਼ਦ 'ਚ ਸਭਾ ਦੇ ਭੀਮ ਸੈਨ, ਤਰਸੇਮ ਚੰਦ ਮਿੱਢਾ, ਨਰੇਸ਼ ਬਿਰਲਾ, ਰਾਮ ਕਿ੍ਸ਼ਨ ਚੁੱਘ, ਹੰਸ ਰਾਜ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX