ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਥਾਵਾਂ 'ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਵਾਂਸ਼ਹਿਰ 'ਚ ਗੁਰੂ ਰਵਿਦਾਸ ਜੀ ਦੇ ਅਸਥਾਨ 'ਤੇ ਸਮਾਗਮ
ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁੱਖ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਰਵਿਦਾਸ ਨਗਰ ਨਵਾਂਸ਼ਹਿਰ ਵਿਖੇ ਭੋਗ ਉਪਰੰਤ ਸਮਾਗਮ ਕਰਵਾਇਆ ਗਿਆ | ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਗਾਇਕ ਮਾਸ਼ਾ ਅਲੀ ਵਲੋਂ ਗੁਰੂ ਰਵਿਦਾਸ ਮਹਿਮਾ 'ਤੇ ਗੀਤ ਗਾਏ ਗਏ | ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਅਤੇ ਕੀਰਤਨ ਸਰਵਣ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਜਤਿੰਦਰ ਬਾਲੀ, ਮਨਪ੍ਰੀਤ ਮੰਨ੍ਹਾ, ਸੰਦੀਪ ਸਹਿਜਲ, ਲਾਲ ਚੰਦ ਬਾਲੀ, ਨਰੇਸ਼ ਕੁਮਾਰ, ਜੋਗ ਰਾਜ, ਬੰਸ ਲਾਲ, ਹੁਸਨ ਲਾਲ, ਅਰੁਣ ਬਾਲੀ, ਬਲਵਿੰਦਰ ਸਹਿਜਲ, ਅਮਰਦੀਪ ਲੱਧੜ, ਸੁਰੇਸ਼ ਕੁਮਾਰ ਜਨਾਗਲ, ਪਰਮਜੀਤ ਪੰਮਾ, ਪ੍ਰੇਮ ਲਾਲ ਲੱਧੜ, ਰਮਨਦੀਪ ਲੱਧੜ ਆਦਿ ਨੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ | ਇਸ ਦੌਰਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ, 'ਆਪ' ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ, ਵਿਧਾਇਕ ਡਾ. ਨਛੱਤਰ ਪਾਲ ਦੀ ਪਤਨੀ ਸਵਿਤਾ ਸਰੋਆ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਜਾਫ਼ਰਪੁਰ, ਸੁਰਜੀਤ ਕਰੀਹਾ, ਪ੍ਰੇਮ ਕੁਮਾਰ ਰਤਨ, ਅੰਗਦ ਸਿੰਘ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਭੰਗਲ, ਹਰਬਿਲਾਸ ਬੱਧਣ, ਸੰਤ ਬਾਬਾ ਸ਼ਾਮ ਦਾਸ, ਅਮਰੀਕ ਬੰਗਾ, ਰਾਕੇਸ਼ ਕੁਮਾਰ ਗੜ੍ਹੀਉੱਧੋਵਾਲ, ਸੋਨੂੰ ਲੱਧੜ, ਰਜਿੰਦਰ ਲੱਧੜ, ਐਡਵੋਕੇਟ ਮੁਕੇਸ਼ ਕੁਮਾਰ ਬਾਲ, ਨਿੱਕੂ ਰਾਮ ਜਨਾਗਲ, ਐਡਵੋਕੇਟ ਰਾਜ ਕੁਮਾਰ ਮਹੇ, ਪਾਲਾ ਲੱਧੜ, ਸ਼ੁੱਭ ਸੈਣੀ, ਥਾਣਾ ਮੁਖੀ ਸਤੀਸ਼ ਕੁਮਾਰ ਸ਼ਰਮਾ, ਪਿ੍ੰ. ਪ੍ਰਵੀਨ ਕੌਰ, ਸਤਪਾਲ ਬੰਗੜ, ਬਲਦੇਵ ਰਾਜ ਰਾਜੂ, ਡੈਨੀ ਜਨਾਗਲ ਆਦਿ ਹਾਜ਼ਰ ਸਨ |
ਗੁਰਦੁਆਰਾ ਗੁਰੂ ਰਵਿਦਾਸ ਬੰਗਾ 'ਚ ਸਮਾਗਮ
ਨਵਾਂਸ਼ਹਿਰ/ ਬੰਗਾ, (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਬੰਗਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਜੈ ਵੀਰ ਸਿੰਘ ਮਾਹੂਵਾਲ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਪ੍ਰਧਾਨ ਬਲਜੀਤ ਰਾਏ ਵਲੋਂ ਜਥਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ, ਚੌ. ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ, ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਅਸ਼ੋਕ ਕੁਮਾਰ, ਲਖਵਿੰਦਰ ਸੱਲ੍ਹਣ, ਪਰਮਜੀਤ ਹੀਰਾ, ਕਮਲ ਭਾਟੀਆ, ਬਲਵੀਰ ਸਿੰਘ ਚੁੰਬਰ, ਡਾ. ਸਤਪਾਲ, ਸੁਖਚੈਨ ਸੱਲ੍ਹਣ, ਇੰਦਰ ਕੁਮਾਰ, ਜੈ ਪਾਲ, ਜਸਵੀਰ ਹੀਰਾ, ਅਮਨ ਸੱਲ੍ਹਣ, ਰਕੇਸ਼ ਚੰਦਰ, ਦਿਨੇਸ਼ ਕੁਮਾਰ ਅਤੇ ਮਨੀਸ਼ ਕੁਮਾਰ ਆਦਿ ਹਾਜ਼ਰ ਸਨ |
ਭੱਲਾ-ਬੇਟ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ) - ਪਿੰਡ ਭੱਲਾ-ਬੇਟ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਨਗਰ ਨਿਵਾਸੀ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਪ੍ਰਸਿੱਧ ਵਿਦਾਵਾਨ ਢਾਡੀ ਗਿਆਨੀ ਸੋਹਣ ਸਿੰਘ ਸੇਵਕ ਦੇ ਢਾਡੀ ਜਥੇ ਨੇ ਵਾਰਾਂ ਗਾਇਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਸਮੁੱਚੇ ਜੀਵਨ ਬਿਰਤਾਂਤ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਤਿੰਨ ਦਿਨ ਚਾਹ ਮਠਿਆਈ ਤੇ ਗੁਰੂ ਦੇ ਲੰਗਰ ਚਲਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਬੁੱਧ ਸਿੰਘ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸੰਗਤਾਂ 'ਚ ਗੁਰਦੇਵ ਰਾਮ ਸਾਬਕਾ ਸਰਪੰਚ, ਗੁਰਮੁਖ ਸਿੰਘ, ਮੇਜਰ ਸਿੰਘ, ਸੁਖਦੇਵ, ਬਲਜਿੰਦਰ ਸਿੰਘ, ਪਾਲ ਸਿੰਘ, ਮਾ. ਰਾਜ ਕੁਮਾਰ, ਬਿੰਦੀ ਮਿਸਤਰੀ, ਕਰਨੈਲ ਸਿੰਘ, ਬਿੱਲਾ ਠੇਕੇਦਾਰ, ਪੰਡਤ ਚੰਦਰਮਨੀ, ਬਲਵਿੰਦਰ ਕੁਮਾਰ ਹੱਕਲਾ, ਰਾਮ ਕਿਸ਼ਨ, ਰਾਜੂ, ਅਮਰ ਨਾਥ, ਜਸਵੀਰ ਸਿੰਘ ਸਰਪੰਚ ਜੀਓਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਨਿਸ਼ਾਨ ਸਾਹਿਬ ਨੂੰ ਨਵੇਂ ਚੋਲੇ ਪਹਿਨਾਏ ਗਏ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਤਰਨ ਸਜਾਇਆ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਸਾਹਲੋਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਧਾਰਮਿਕ ਅਸਥਾਨ ਦਾਦੀ ਸਤੀ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਮੋਮੋਆਣਾਂ ਸਾਹਿਬ ਆਦਿ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਿੰਡ ਵਾਸੀਆਂ ਵਲੋਂ ਚਾਹ ਪੌਕੜਿਆਂ ਤੇ ਫਲਾਂ ਦੇ ਲੰਗਰ ਲਗਾਏ। ਨਗਰ ਕੀਰਤਨ ਦੌਰਾਨ ਭਾਈ ਸਿੰਕਦਰ ਸਿੰਘ ਈਸਾਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਪ੍ਰਧਾਨ ਸੁੱਚਾ ਸਿੰਘ, ਮੱਖਣ ਰਾਮ, ਗੁਰਪਾਲ ਸਿੰਘ, ਰਾਜ ਕੁਮਾਰ, ਵਿੱਕੀ, ਕਮਲ, ਜਰਨੈਲ ਸਿੰਘ ਸਾਬਕਾ ਸਾਹਲੋਂ, ਗੁਰਪ੍ਰੀਤ ਸਿੰਘ ਸਾਹਲੋਂ, ਲਾਹੌਰਾ ਸਿੰਘ, ਜਸਵੰਤ ਸਿੰਘ ਪੰਚ, ਰਜਨੀ ਬਾਲਾ ਪੰਚ, ਮੱਖਣ ਸਿੰਘ ਪੰਚ, ਦਵਿੰਦਰ ਕੁਮਾਰ, ਕਰਮਜੀਤ ਸਿੰਘ, ਗੁਰਚਰਨ ਸਿੰਘ, ਪਰਮਿੰਦਰ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਯੂ. ਐਸ. ਏ, ਬਬਲੂ, ਮੀਤੀ, ਕਾਰੀ, ਸਵਰਨ ਸਿੰਘ, ਨਿਰਮਲ ਸਿੰਘ, ਪ੍ਰਿੰਸ, ਲਵਲੀ, ਮਿੰਦਰ, ਬਿੱਟੂ ਆਦਿ ਪਿੰਡ ਵਾਸੀ ਵੀ ਹਾਜ਼ਰ ਸਨ।
ਨਵਾਂਗਰਾਂ ਵਿਖੇ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮ ਕਰਵਾਇਆ
ਪੋਜੇਵਾਲ ਸਰਾਂ, (ਨਵਾਂਗਰਾਈਂ) - ਪਿੰਡ ਨਵਾਂਗਰਾਂ ਵਿਖੇ ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸ੍ਰੀ ਗਰੁੂ ਰਵਿਦਾਸ ਜੀ ਵਿਖੇ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਥੇਦਾਰ ਹਰਜਾਪ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੀ੍ਰ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਲਈ ਲਗਾਇਆ। ਇਸ ਲਈ ਸਾਨੂੰ ਉਨ੍ਹਾਂ ਦੇ ਦਰਸਾਏ ਰਸਤੇ 'ਤੇ ਚੱਲ ਕੇ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੇਹਰ ਚੰਦ ਹੱਕਲਾ ਸਾਬਕਾ ਸਰਪੰਚ, ਸੂਬੇਦਾਰ ਹਰੀ ਸਿੰਘ, ਮਾਸਟਰ ਸੁਰਜੀਤ ਸਿੰਘ ਹੱਕਲਾ, ਮਾਸਟਰ ਦਵਿੰਦਰ ਪਾਲ ਭਾਟੀਆ, ਠਾਣੇਦਾਰ ਹਰਮੇਸ ਲਾਲ, ਰਾਮ ਸਰੂਪ ਭਾਟੀਆ ਰਿਟਾ. ਡੀ. ਐਸ. ਪੀ, ਰਾਮ ਸਰੂਪ ਭੂੰਬਲਾ, ਮਹਿੰਦਰ ਪਾਲ, ਧਰਮ ਪਾਲ, ਜਸਬੀਰ ਸਿੰਘ ਰਾਣਾ, ਰਵੀ ਕਾਂਤ ਰਾਣਾ, ਕ੍ਰਿਸ਼ਨ ਲਾਲ ਪੰਜਾਬ ਪੁਲਿਸ, ਸੂਰਜ ਪ੍ਰਕਾਸ਼, ਤਰਸੇਮ ਲਾਲ, ਡਿੰਪਲ ਕੁਮਾਰ, ਰਿੰਕਾ ਗੰਗੜ, ਮਹਿੰਦਰ ਪਾਲ, ਕੀਮਤੀ ਲਾਲ ਆਦਿ ਸਮੇਤ ਸਮੂਹ ਸੰਗਤ ਹਾਜ਼ਰ ਸੀ।
ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਿਸ਼ਾਨ ਸਾਹਿਬ 'ਤੇ ਚੋਲ਼ਾ ਚੜ੍ਹਾਇਆ
ਬਹਿਰਾਮ, (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਬਹਿਰਾਮ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਨੂੰ ਚੋਲ਼ਾ ਚੜ੍ਹਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਜਿਥੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਲਈ ਸੰਗਤਾਂ ਨੂੰ ਬੇਨਤੀ ਕੀਤੀ। ਉਪਰੰਤ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਹਰਬੰਸ ਲਾਲ ਜਿਲੇਦਾਰ, ਚਰਨਜੀਤ ਸਿੰਘ ਭੁੱਟਾ, ਪਰਮਜੀਤ ਕੌਰ ਸਾਬਕਾ ਸਰਪੰਚ, ਬਲਜਿੰਦਰ ਕੁਮਾਰ ਪੰਚ, ਤਰਸੇਮ ਲਾਲ ਪੰਚ, ਰਵੀ ਕੁਮਾਰ ਭੁੱਟਾ, ਸੁਰਿੰਦਰ ਪਾਲ, ਹੁਕਮ ਸਿੰਘ, ਗਿਆਨ ਚੰਦ ਭੁੱਟਾ, ਸ਼ਿਵਦਿਆਲ, ਬਲਦੇਵ ਸਿੰਘ, ਹਨੀ ਮਹਿਮੀ, ਵਿਸ਼ਾਲ ਭੁੱਟਾ, ਯੁਗੇਸ਼ ਭੁੱਟਾ, ਬਿੰਦਾ ਭਗਤ ਆਦਿ ਸੰਗਤਾਂ ਹਾਜ਼ਰ ਸਨ।
ਵੱਖ-ਵਖ ਪਿੰਡਾਂ 'ਚ ਗੁਰੂ ਰਵਿਦਾਸ ਪੁਰਬ ਉਤਸ਼ਾਹ ਨਾਲ ਮਨਾਇਆ
ਜਾਡਲਾ, (ਬੱਲੀ)-ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਬੀਰੋਵਾਲ, ਜਾਡਲਾ, ਦੌਲਤਪੁਰ ਉਟਾਲ, ਠਠਿਆਲਾ ਢਾਹਾ, ਗੜ੍ਹੀ ਕਾਨੂੰਗੋਆਂ ਆਦਿ ਪਿੰਡਾਂ ਦੇ ਸ਼੍ਰੀ ਗੁਰੂ ਰਵਿਦਾਸ ਜੀ ਗੁਰਦੁਆਰਿਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਨ੍ਹਾਂ ਵਿੱਚ ਕੀਰਤਨੀ ਜਥਿਆਂ ਅਤੇ ਰਾਗੀ ਢਾਡੀਆਂ ਨੇ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗਾਇਨ ਕਰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ। ਪਿੰਡ ਠਠਿਆਲਾ ਢਾਹਾਂ ਵਿਖੇ ਸਜਾਏ ਦੀਵਾਨ ਵਿਚ ਕੀਰਤਨੀ ਜਥਾ ਭਾਈ ਇੰਦਰਜੀਤ ਸਿੰਘ ਪਟਿਆਲਾ ਵਾਲਿਆਂ ਦੇ ਜਥੇ ਨੇ ਗੁਰੂ ਰਵਿਦਾਸ ਜੀ ਦੇ ਕ੍ਰਾਂਤੀਕਾਰੀ ਮਿਸ਼ਨ ਦੀ ਵਿਆਖਿਆ ਕਰਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣ ਦੀ ਅਪੀਲ ਕੀਤੀ। ਸਮਾਗਮ ਵਿਚ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਦੇ ਸਪੁੱਤਰ ਕਰਨਵੀਰ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਪ੍ਰਬੰਧਕਾਂ ਵੱਲੋਂ ਰਾਗੀ ਜਥੇ ਅਤੇ ਕਟਾਰੀਆ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ। ਗਰਲੇ ਢਾਹਾ ਦੇ ਦੀਵਾਨ ਵਿੱਚ ਗਾਇਕ ਬੂਟਾ ਕੋਹਿਨੂਰ ਨੇ ਗੁਰੂ ਜੀ ਨੂੰ ਸਮਰਪਿਤ ਗੀਤ ਪੇਸ਼ ਕੀਤਾ।
ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ 'ਚ ਸ਼ਰਧਾ ਪੂਰਵਕ ਮਨਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ 'ਚ ਸੰਗਤਾਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ। ਕਸਬਾ ਮਜਾਰੀ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਢਾਡੀ ਸ਼ਮਸ਼ੇਰ ਸਿੰਘ ਮਿਸ਼ਰਪੁਰਾ ਗੁਰਦਾਸਪੁਰੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦਾ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ। ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਤੇ ਸਰਪੰਚ ਅਵਤਾਰ ਸਿੰਘ ਮਾਹੀ, ਨੰਬਰਦਾਰ ਪਾਖਰ ਸਿੰਘ, ਗੁਰਮੁੱਖ ਸਿੰਘ, ਜਗਤਾਰ ਸਿੰਘ ਮਾਹੀ, ਸਾਧੂ ਸਿੰਘ, ਡਾ: ਬਲਿਹਾਰ ਸਿੰਘ, ਗਿਆਨੀ ਜੁਝਾਰ ਸਿੰਘ, ਬਲਵੀਰ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਅਟਵਾਲ, ਚਰਨਜੀਤ ਸਿੰਘ, ਸੁਰਜੀਤ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।
ਰੱਤੇਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ
ਰੱਤੇਵਾਲ, (ਆਰ.ਕੇ. ਸੂਰਾਪੁਰੀ) - ਰੱਤੇਵਾਲ ਦੀ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਮੰਦਰ ਪਿੰਡ ਡਾ. ਬੀ.ਆਰ. ਅੰਬੇਡਕਰ ਨਗਰ (ਰੱਤੇਵਾਲ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ। ਉਪਰੰਤ ਮਨਦੀਪ ਮਨੀ ਮਿਊਜ਼ਿਕਲ ਗਰੁੱਪ ਤੇ ਭਾਈ ਤਰਸੇਮ ਸਿੰਘ ਦੇ ਕੀਰਤਨੀ ਜਥੇ ਨੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸੇ ਤਰ੍ਹਾਂ ਪਿੰਡ ਨੱਥਾ ਨੰਗਲ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਮੰਦਰ 'ਚ ਸਮੂਹ ਪਿੰਡ ਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਕਲਾਕਾਰ ਮੰਡਲੀਆਂ ਵਲੋਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ ਗਿਆ ਤੇ ਅਤੁੱਟ ਲੰਗਰ ਵਰਤਾਏ ਗਏ।
ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ) - ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਸਥਿਤ ਰਵਿਦਾਸ ਮੰਦਰਾਂ ਤੇ ਗੁਰਦੁਆਰਿਆਂ ਵਿੱਚ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਮੰਦਰਾਂ ਤੇ ਗੁਰਦੁਆਰਿਆਂ ਨੂੰ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਖੂਬ ਸਜਾਇਆ ਗਿਆ। ਕਸਬਾ ਕਾਠਗੜ੍ਹ ਦੇ ਰਵਿਦਾਸ ਮੰਦਰ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਚਾਹ ਮਠਿਆਈਆਂ ਤੇ ਗੁਰੂ ਦੇ ਲੰਗਰ ਛਕਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਪ ਆਗੂ ਅਸ਼ੋਕ ਕਟਾਰੀਆ ਨੇ ਸਮਾਗਮ ਵਿੱਚ ਪਹੁੰਚ ਕੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਰਬਜੀਤ ਸਿੰਘ ਮੋਨੂੰ, ਪ੍ਰਧਾਨ ਅਵਤਾਰ ਸਿੰਘ ਕਟਾਰੀਆ, ਸਰਪੰਚ ਗੁਰਨਾਮ ਸਿੰਘ ਚਾਹਲ, ਕਾਬਲ ਸਿੰਘ ਚੇਚੀ, ਮੰਗਾ ਰਾਮ, ਬਖਸ਼ੀ ਰਾਮ, ਧਰਮਚੰਦ ਖੇਪੜ, ਸ਼ਮਸ਼ੇਰ ਵਿੱਕੀ, ਕੁਲਦੀਪ ਸਿੰਘ ਕਟਾਰੀਆ, ਲਾਲ ਸਿੰਘ, ਪਾਲ ਸਿੰਘ, ਕ੍ਰਿਸ਼ਨ ਕੁਮਾਰ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਚਾਹਲਾਂ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਬਲਵਿੰਦਰ ਸਿੰਘ ਜਾਚਕ ਅਤੇ ਮਹਿੰਦਰ ਸਿੰਘ ਮਾਨ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਵਿਚ ਆਪ ਆਗੂ ਅਸ਼ੋਕ ਕਟਾਰੀਆ, ਡਾ. ਰਜਿੰਦਰ ਸਿੰਘ ਲੱਕੀ, ਸਤਨਾਮ ਟੇਲਰ, ਰਾਮ ਜੀ ਦਾਸ, ਪ੍ਰੀਤਮ ਚੰਦ, ਸੁਖਦੇਵ, ਗੁਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਮੋਹਨ ਮਾਜਰਾ, ਕੁਲਾਰ ਨਿੱਘੀ, ਟੁੰਡੇਵਾਲ, ਬਾਗੋਵਾਲ, ਗੋਲੂਮਾਜਰਾ, ਭਰਥਲਾ, ਕਿਸ਼ਨਪੁਰ, ਬਛਵਾ, ਪਨਿਆਲੀ ਕਲਾਂ, ਜਲਾਲਪੁਰ ਆਦਿ ਪਿੰਡਾਂ ਵਿਚ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।
ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਛਦੌੜੀ ਵਿਖੇ ਨਗਰ ਕੀਰਤਨ ਸਜਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਛਦੌੜੀ ਦੀ ਸਮੂਹ ਸੰਗਤ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰਦੁਆਰਾ ਗੁਰੂ ਰਵਿਦਾਸ ਤੋਂ ਸ਼ੁਰੂ ਹੋਇਆ ਤੇ ਸਾਰੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ 'ਤੇ ਠਹਿਰਾਅ ਕਰਦਾ ਹੋਇਆ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਇਆ। ਸੰਗਤਾਂ ਵਾਸਤੇ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਢਾਡੀ ਗੁਰਦੇਵ ਸਿੰਘ ਚਾਹੜਪੁਰੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਮਾ: ਤੇਲੂ ਰਾਮ, ਕੈਪ: ਹਰਬੰਸ ਸਿੰਘ ਥਿਆੜਾ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ, ਬਲਵਿੰਦਰ ਸਿੰਘ, ਚਮਨ ਲਾਲ, ਓਮ ਪ੍ਰਕਾਸ਼, ਜਸਵੀਰ ਸਿੰਘ, ਭਾਗ ਸਿੰਘ, ਜੋਗਾ ਸਿੰਘ, ਕੈਪ: ਹਰਮਿੰਦਰ ਸਿੰਘ, ਹਰਨੇਕ ਸਿੰਘ ਥਿਆੜਾ, ਗੁਰਦਿਆਲ ਸਿੰਘ ਸਾਬਕਾ ਸਰਪੰਚ, ਲਾਲ ਸਿੰਘ ਮਾਨ, ਸਾਧੂ ਸਿੰਘ, ਗੁਰਦੀਪ ਸਿੰਘ, ਮਾ: ਹਰਬੰਸ ਸਿੰਘ ਨਾਗਰਾ, ਨਵਜੋਤ ਸਿੰਘ, ਦਿਲਬਾਗ ਸਿੰਘ, ਸ਼ਰਨਜੀਤ ਸਿੰਘ, ਸੰਤੋਖ ਸਿੰਘ, ਪਟਵਾਰੀ ਕੁਲਦੀਪ ਸਿੰਘ, ਸਤਪਾਲ ਆਦਿ ਹਾਜ਼ਰ ਸਨ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਬਲੀ ਵਿਖੇ ਨਗਰ ਕੀਰਤਨ ਸਜਾਏ
ਸਮੁੰਦੜਾ, (ਤੀਰਥ ਸਿੰਘ ਰੱਕੜ) - ਪਿੰਡ ਸਿੰਬਲੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਆਰੰਭ ਹੋਇਆ ਅਤੇ ਨਗਰ ਦੀ ਪ੍ਰਕਰਮਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਕੀਰਤਨੀ ਜਥੇ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੀ ਦੀ ਬਾਣੀ ਅਤੇ ਗੁਰ-ਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ। ਵੱਖ-ਵੱਖ ਪੜਾਵਾਂ ਉੱਤੇ ਨਗਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਲਈ ਚਾਹ ਪਕੌੜੇ ਅਤੇ ਹੋਰ ਕਈ ਪ੍ਰਕਾਰ ਦੇ ਲੰਗਰ ਵੀ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ।
ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਆਗਮਨ ਪੁਰਬ ਮਨਾਇਆ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ) - ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਦਾ ਆਗਮਨ ਪੁਰਬ ਮਨਾਇਆ ਗਿਆ। ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਸਕੂਲ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰੂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਅਸੀ ਆਪਣਾ ਮਨੁੱਖਾ ਜੀਵਨ ਸਫ਼ਲ ਬਣਾ ਸਕਦੇ ਹਾਂ। ਮੈਨੇਜਰ ਕਮਲਜੀਤ ਸਿੰਘ ਗਰਚਾ, ਨਰਿੰਦਰ ਕੌਰ ਨੇ ਗੁਰੂ ਰਵਿਦਾਸ ਦੇ ਜੀਵਨ ਨਾਲ ਸਬੰਧਤ ਕੁੱਝ ਮਹੱਤਵਪੂਰਨ ਘਟਨਾਵਾਂ ਬਾਰੇ ਵਿਚਾਰ ਪੇਸ਼ ਕੀਤੇ। ਅਧਿਆਪਕਾ ਮਨਜੀਤ ਕੌਰ ਨੇ ਗੁਰੂ ਜੀ ਦੀ ਬਾਣੀ ਦੇ ਸ਼ਬਦ ਗਾਇਨ ਕੀਤੇ ਉੱਥੇ ਸਕੂਲੀ ਬੱਚਿਆਂ ਵਲੋਂ ਵੀ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪੱਲੀ ਝਿੱਕੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ
ਪੱਲੀ ਝਿੱਕੀ, (ਕੁਲਦੀਪ ਸਿੰਘ ਪਾਬਲਾ) -ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੀ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਰਵਿਦਾਸ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਕੀਤੀ ਗਈ। ਪਿੰਡ ਦੀ ਪਰਕਰਮਾ ਦੌਰਾਨ ਵੱਖ-ਵੱਖ ਪੜਾਵਾਂ 'ਤੇ ਇੰਟਰਨੈਸ਼ਨਲ ਪੰਥਕ ਢਾਡੀ ਭਾਈ ਮਨਜੀਤ ਸਿੰਘ ਅਗਿਆਣਾ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਦੇ ਸਨਮੁੱਖ ਸ੍ਰੀ ਗੁਰੂ ਰਵਿਦਾਸ ਜੀ ਦਾ ਇਤਿਹਾਸ ਸਰਵਣ ਕਰਾਇਆ। ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਸ਼ਾਦੇ ਦੇ ਲੰਗਰ ਛਕਾਏ। ਸਟੇਜ ਦੀ ਸੇਵਾ ਕੁਲਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ, ਬਲਕਾਰ ਸਿੰਘ ਸਰਪੰਚ, ਉਪ ਪ੍ਰਧਾਨ ਰਾਮ ਲੁਭਾਇਆ, ਗ੍ਰੰਥੀ ਹਰਭਜ ਸਿੰਘ, ਬਲਵੀਰ ਚੰਦ, ਫੌਜੀ ਸਰੂਪ ਸਿੰਘ, ਜੋਗਿੰਦਰ ਰਾਮ, ਜਸਵੀਰ ਸਿੰਘ, ਹਰਦੀਪ ਸਿੰਘ ਸੋਢੀ, ਗੁਰਪ੍ਰੀਤ, ਬਾਬਾ ਚੈਂਚਲ ਰਾਮ, ਪਰਮਜੀਤ, ਸਰਬਜੀਤ, ਹਰਭਜਨ ਸਿੰਘ ਠੇਕੇਦਾਰ, ਤਰਸੇਮ ਸਿੰਘ, ਬਾਬਾ ਦਰਸ਼ਨ ਸਿੰਘ, ਸੁਖਦੇਵ ਸਿੰਘ, ਗਿਆਨੀ ਗਿਆਨ ਸਿੰਘ, ਦਵਿੰਦਰ ਸਿੰਘ, ਗਿਆਨੀ ਦਲਜੀਤ ਸਿੰਘ, ਅਵਤਾਰ ਸਿੰਘ ਬੈਲਜੀਅਮ, ਸਤਨਾਮ ਸਿੰਘ ਪਾਬਲਾ, ਵਿਜੇ ਕੁਮਾਰ, ਲਾਲ ਸਿੰਘ ਲਾਲੂ, ਬਲਜਿੰਦਰ ਕੁਮਾਰ, ਭਾਈ ਬਲਦੇਵ ਸਿੰਘ, ਅਮਰੀਕ ਸਿੰਘ ਪਾਬਲਾ ਆਦਿ ਹਾਜ਼ਰ ਸਨ।
ਸੰਧਵਾਂ 'ਚ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ
ਸੰਧਵਾਂ, (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਹਾਕਮ ਦਾਸ ਦੀ ਅਗਵਾਈ 'ਚ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਸ੍ਰੀ ਨਿਸ਼ਾਨ ਸਾਹਿਬ ਨੂੰ ਸੰਗਤਾਂ ਤੇ ਮਹਾਂਪੁਰਸ਼ਾਂ ਵਲੋਂ ਚੋਲਾ ਪਹਿਨਾਉਣ ਦੀ ਰਸਮ ਨਿਭਾਈ ਗਈ। ਉਪਰੰਤ ਸਹਿਜ ਪਾਠ ਦੇ ਭੋਗ ਉਪਰੰਤ ਸੰਤ ਹਾਕਮ ਦਾਸ ਤੇ ਸੰਤ ਗੁਰਨਾਮ ਸਿੰਘ ਲੰਗੇਰੀ ਵਾਲਿਆਂ ਨੇ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਆਜ਼ਾਦੀ ਭਰੀ ਜਿੰਦਗੀ ਬਸਰ ਕਰ ਰਹੇ ਹਾਂ। ਉਨ੍ਹਾਂ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਉਪਦੇਸ਼ ਦਿੱਤਾ। ਇਸ ਮੌਕੇ ਜਗਤਾਰ ਹੀਰਾ, ਪ੍ਰਿੰਸ ਹੀਰਾ, ਬਿੱਟੂ ਹੀਰਾ, ਟੇਕ ਚੰਦ ਦਰਦੀ, ਚਮਨ ਲਾਲ ਹੀਰਾ, ਡਾ. ਸ਼ਿੰਦਰਪਾਲ, ਜੈਲਾ ਰਾਮ ਆਦਿ ਹਾਜ਼ਰ ਸਨ।

ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਚੌਥੇ ਦਿਨ ਓਪਨ ਕੈਟਾਗਰੀ ਦੇ ਖਿਡਾਰੀਆਂ ਦੇ ਹੋਏ ਦਿਲਚਸਪ ਮੁਕਾਬਲੇ

ਬੰਗਾ, 5 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ) - ਦਸ਼ਮੇਸ਼ ਸਪੋਰਟਸ ਕਲੱਬ ਲਧਾਣਾ ਉੱਚਾ ਵਲੋਂ ਪਿੰਡ ਦੇ ਖੇਡ ਸਟੇਡੀਅਮ ਵਿਚ ਕਰਾਏ ਜਾ ਰਹੇ 17ਵੇਂ ਛੇ ਰੋਜਾ ਸਵ. ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ 'ਚ ਓਪਨ ਕੈਟਾਗਰੀ ਦੇ ਖਿਡਾਰੀਆਂ ਦੇ ਦਿਲਚਸਪ ...

ਪੂਰੀ ਖ਼ਬਰ »

ਕੇਂਦਰ ਦੇ ਬਜਟ ਤੇ ਪੰਜਾਬ ਸਰਕਾਰ ਦੇ ਤੇਲ 'ਚ ਕੀਤੇ ਵਾਧੇ ਨੇ ਹਰ ਵਰਗ ਨੂੰ ਕੀਤਾ ਨਿਰਾਸ਼-ਮਹਾਂ ਸਿੰਘ ਰੌੜੀ

ਭੱਦੀ, 5 ਫਰਵਰੀ (ਨਰੇਸ਼ ਧੌਲ) - ਪਿੰਡ ਮਝੋਟ ਵਿਖੇ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਪਾਸ ਕੀਤੇ ਗਏ ਬਜਟ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਅੰਦਰ ਕੀਤੇ ਗਏ ਵਾਧੇ ਦੀ ਵੱਖ-ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਵਲੋਂ ਜ਼ਿਲ੍ਹਾ ਪੱਧਰੀ ਵਿਕਲਾਂਗ ਸਹਾਇਤਾ ਕੈਂਪ 19 ਨੂੰ

ਬਲਾਚੌਰ, 5 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸਮਾਜ ਸੇਵੀ ਕਾਰਜਾਂ ਹਿੱਤ ਮੋਹਰੀ ਭੂਮਿਕਾ ਨਿਭਾਉਣ ਵਾਲੀ ਦੇਸ਼ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਵੱਲੋਂ ਦਿਵਿਆਂਗ ਲੋਕਾਂ ਨੂੰ ਨਕਲੀ ਅੰਗ ਮੁਹੱਈਆ ਕਰਾਉਣ ਲਈ ਵਿਸ਼ੇਸ਼ ਜ਼ਿਲ੍ਹਾ ...

ਪੂਰੀ ਖ਼ਬਰ »

ਥਾਣਾ ਮੁਖੀ ਸਿਟੀ ਬੰਗਾ ਪਿੰਡ ਗੋਸਲਾਂ ਵਿਖੇ ਸਨਮਾਨਿਤ

ਬੰਗਾ, 5 ਫਰਵਰੀ (ਕਰਮ ਲਧਾਣਾ) - ਬਲਾਕ ਦੇ ਪਿੰਡ ਗੋਸਲਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕਮੇਟੀ ਵਲੋਂ ਥਾਣਾ ਸਿਟੀ ਬੰਗਾ ਦੇ ਮੁਖੀ ਸ. ਮਹਿੰਦਰ ਸਿੰਘ ਨੂੰ ਸਮਾਜ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਹਿੱਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਮੇਟੀ ...

ਪੂਰੀ ਖ਼ਬਰ »

ਸਸਤੀ ਰੇਤ ਮੁਹੱਈਆ ਕਰਵਾਉਣ ਲਈ ਦੋ ਰੇਤ ਖਾਣਾਂ ਦੀ ਵਧੀਕ ਡਿਪਟੀ ਕਮਿਸ਼ਨਰ ਤੇ ਲਲਿਤ ਮੋਹਨ ਪਾਠਕ ਵਲੋਂ ਸ਼ੁਰੂਆਤ

ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸਰਕਾਰ ਵਲੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ 'ਤੇ ਰੇਤ ਮੁਹੱਈਆ ਕਰਵਾਏ ਜਾਣ ਦੇ ਫੈਸਲੇ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ...

ਪੂਰੀ ਖ਼ਬਰ »

ਬਾਠ ਪੈਰਿਸ ਦਾ ਧਾਰਮਿਕ ਟਰੈਕ 'ਸਤਿਗੁਰੂ ਦੀਆਂ ਪਈਆਂ ਦੇਸ਼ ਵਿਦੇਸ਼ 'ਚ ਧੁੰਮਾਂ' ਜਾਰੀ

ਔੜ, 5 ਫਰਵਰੀ (ਜਰਨੈਲ ਸਿੰਘ ਖੁਰਦ) - ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਾਠ ਪੈਰਿਸ ਦਾ ਧਾਰਮਿਕ ਟਰੈਕ ਸਤਿਗੁਰੂ ਹਾਲ ਹੀ ਵਿਚ ਨੂਰ ਰਿਕਾਰਡਜ਼ ਵਲੋਂ ਜਾਰੀ ਕੀਤਾ ਗਿਆ ਹੈ ਜਿਸ ਨੰੂ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

ਪੈਟਰੋਲ ਡੀਜ਼ਲ 'ਚ ਕੀਤੇ ਵਾਧੇ ਨੇ ਹਰ ਵਰਗ ਦੇ ਬਜਟ ਨੂੰ ਗਹਿਰੀ ਸੱਟ ਮਾਰੀ-ਵਿਜੇ ਟਕਾਰਲਾ

ਭੱਦੀ, 5 ਫਰਵਰੀ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਪਿਛਲੇ ਦਿਨੀਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਹਰ ਵਰਗ ਦੇ ਬਜਟ ਨੂੰ ਗਹਿਰੀ ਸੱਟ ਮਾਰੀ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਸਬਾਕਾ ਬਲਾਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਜੀਂਦੋਵਾਲ 'ਚ ਸਮਾਗਮ

ਨਵਾਂਸ਼ਹਿਰ/ ਬੰਗਾ, 5 ਫਰਵਰੀ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਜੀਂਦੋਵਾਲ ਦੀ ਸੰਗਤ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਥਾਂਦੀਆਂ ਰੋਡ ...

ਪੂਰੀ ਖ਼ਬਰ »

ਬਸਿਆਲਾ 'ਚ ਧੀਆਂ ਦਾ ਮਹੱਤਵ ਪ੍ਰਗਟਾਉਂਦਾ ਸਮਾਗਮ ਕਰਵਾਇਆ

ਬੰਗਾ, 5 ਫਰਵਰੀ (ਕਰਮ ਲਧਾਣਾ) - ਐਨ. ਆਰ. ਆਈ ਵੈਲਫੇਅਰ ਸੁਸਾਇਟੀ, ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਬਸਿਆਲਾ ਵਲੋਂ ਸਾਂਝੇ ਤੌਰ 'ਤੇ ਧੀਆਂ ਦੇ ਸਮਾਜਿਕ ਮਹੱਤਵ ਨੂੰ ਪ੍ਰਗਟਾਉਂਦਾ ਧੀਆਂ ਦੀ ਲੋਹੜੀ ਨਾਂਅ ਹੇਠ ਸਮਾਗਮ ਕਰਾਇਆ ਗਿਆ | ਉਪਕਾਰ ਸੁਸਾਇਟੀ ਨਵਾਂਸ਼ਹਿਰ ਅਤੇ ...

ਪੂਰੀ ਖ਼ਬਰ »

ਇੰਸਪੈਕਟਰ ਰਘਬੀਰ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਮੁਕੰਦਪੁਰ, 5 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪੁਲਿਸ ਪ੍ਰਸ਼ਾਸਨ ਵਿਚ ਵਧੀਆ ਕਾਰਗੁਜ਼ਾਰੀ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਵਿਚ ਵਧੀਆ ਸ਼ਾਖ ਬਨਾਉਣ ਵਾਲੇ ਪੁਲਿਸ ਥਾਣਾ ਮੁਕੰਦਪੁਰ ਦੇ ਦੋ ਵਾਰ ਐਸ. ਐਚ. ਓ ਰਹੇ ਇੰਸਪੈਕਟਰ ਰਘਵੀਰ ਸਿੰਘ ਨੂੰ ...

ਪੂਰੀ ਖ਼ਬਰ »

ਸਾਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਤਿਵਾੜੀ

ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੂੰਢ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸੇਵਾਦਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਗੁਰ ਇਤਿਹਾਸ ਸੁਣਾ ...

ਪੂਰੀ ਖ਼ਬਰ »

ਸਾਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਤਿਵਾੜੀ

ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੂੰਢ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸੇਵਾਦਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਗੁਰ ਇਤਿਹਾਸ ਸੁਣਾ ...

ਪੂਰੀ ਖ਼ਬਰ »

ਸਰਕਾਰ ਦੀ ਨਵੀਂ ਰੇਤਾ ਨੀਤੀ ਨਿਰਾ ਢਕਵੰਜ-ਡਾ. ਸੁੱਖ

ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) -ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਖਿਆ ਕਿ ਇਹ ਰੇਤ ਨੀਤੀ ਕੁਰੱਪਸ਼ਨ ਦਾ ਨਵਾਂ ਰਸਤਾ ਹੈ ਜਦੋਂ ਆਮ ਲੋਕ ਸ਼ਰਤਾਂ ਪੂਰੀਆਂ ਨਹੀਂ ਕਰਨਗੇ ਤਾਂ ਰੇਤ ਹੋਰ ਮਹਿੰਗੀ ਮਿਲੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਦੀ ਨਵੀਂ ਰੇਤਾ ਨੀਤੀ ਨਿਰਾ ਢਕਵੰਜ-ਡਾ. ਸੁੱਖ

ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) -ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਖਿਆ ਕਿ ਇਹ ਰੇਤ ਨੀਤੀ ਕੁਰੱਪਸ਼ਨ ਦਾ ਨਵਾਂ ਰਸਤਾ ਹੈ ਜਦੋਂ ਆਮ ਲੋਕ ਸ਼ਰਤਾਂ ਪੂਰੀਆਂ ਨਹੀਂ ਕਰਨਗੇ ਤਾਂ ਰੇਤ ਹੋਰ ਮਹਿੰਗੀ ਮਿਲੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਸ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਪੰਜਾਬ ਵਲੋਂ ਖਮਾਚੋਂ 'ਚ ਛਾਂ ਦਾਰ ਬੂਟੇ ਲਗਾਏ

ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) - ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੇ ਸ਼ੁੱਭ ਮੌਕੇ ਡਾ. ...

ਪੂਰੀ ਖ਼ਬਰ »

ਰਹਿਪਾ ਵਿਖੇ ਮੈਡੀਕਲ ਕੈਂਪ 13 ਨੂੰ

ਮੁਕੰਦਪੁਰ, 5 ਫਰਵਰੀ (ਅਮਰੀਕ ਸਿੰਘ ਢੀਂਡਸਾ) - ਰਾਜਾ ਸਾਹਿਬ ਮੈਮੋਰੀਅਲ ਚੈਰੀਟੇਬਲ ਹਸਪਤਾਲ ਪਿੰਡ ਰਹਿਪਾ ਵਿਖੇ ਹੱਡੀਆਂ ਤੋਂ ਇਲਾਵਾ ਜਨਰਲ ਬਿਮਾਰੀਆਂ ਅਤੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ 12 ਫਰਵਰੀ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਸੰਗਤਾਂ ਮਹਾਪੁਰਸ਼ਾਂ ਦੇ ਜੀਵਨ ਤੋਂ ਸੇਧ ਲੈ ਕੇ ਦਸਾਂ ਨੌਹੁੰਆਂ ਦੀ ਕਿਰਤ ਕਰਨ ਦੇ ਨਾਲ-ਨਾਲ ਹਰ ਲੋੜਵੰਦ ਦੀ ਮਦਦ ਕਰਨ-ਸੰਤ ਪ੍ਰਸ਼ੋਤਮ ਦਾਸ

ਸੜੋਆ, 5 ਫਰਵਰੀ (ਨਾਨੋਵਾਲੀਆ) - ਸ਼੍ਰੀ ਗੁਰੁੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪੈਲੀ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂੁ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਅਤੇ ...

ਪੂਰੀ ਖ਼ਬਰ »

ਜੇ. ਐਸ. ਐਫ. ਐਚ. ਖਾਲਸਾ ਸਕੂਲ ਨਵਾਂਸ਼ਹਿਰ ਵਿਚ ਪ੍ਰਕਾਸ਼ ਪੁਰਬ 'ਤੇ ਸਮਾਗਮ

ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) - ਜੇ. ਐਸ. ਐਫ. ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਾਰਥਨਾ ਸਭਾ ਵਿਚ ਸਕੂਲ ਦੀ ਵਿਦਿਆਰਥਣ ਜਸਕਰਨ ਕੌਰ ਨੇ ਗੁਰੂ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਤੇ ਪੰਜਾਬ ਦੀ ਮਾਨ ਸਰਕਾਰ 'ਚ ਕੋਈ ਫ਼ਰਕ ਨਹੀਂ-ਚੌ. ਦਰਸ਼ਨ ਲਾਲ ਮੰਗੂਪੁਰ

ਬਲਾਚੌਰ, 5 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਇਕ ਪਾਸੇ ਆਮ ਆਦਮੀ ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ ਦੀ ਚੱਕੀ ਵਿਚ ਨਿਰੰਤਰ ਪਿਸਦਾ ਆ ਰਿਹਾ ਹੈ ਅਤੇ ਅੱਜ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ 90 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX