ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਮਰਪਿਤ ਕਵੀ ਦਰਬਾਰ ਅਤੇ ਵਿਚਾਰ ਚਰਚਾ ਸਮਾਗਮ

ਬਟਾਲਾ, 5 ਫਰਵਰੀ (ਕਾਹਲੋਂ)-ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਧਾਰਮਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਲੋਕ ਜਮਹੂਰੀਅਤ ਦੀ ਮਹਤੱਤਾ ਨੂੰ ਸਮਝਣ ਲਈ 'ਸੰਵਿਧਾਨ ਸਰਵੋਚ ਹੈ' ਵਿਸ਼ੇ 'ਤੇ ਗੰਭੀਰ ਚਰਚਾ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਡਾ. ਅਨੂਪ ਸਿੰਘ, ਡਾ. ਰਵਿੰਦਰ, ਸੁਖਦੇਵ ਸਿੰਘ ਪ੍ਰੇਮੀ, ਤਰਸੇਮ ਭੰਗੂ, ਧਰਵਿੰਦਰ ਔਲਖ ਅਤੇ ਵਰਗਿਸ ਸਲਾਮਤ ਨੇ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਦੇਸ਼ ਦੇ ਅਜੋਕੇ ਸਮੇਂ ਦੇ ਰਾਜਨੀਤਕ, ਆਰਥਿਕ, ਸਮਾਜਿਕ ਹਾਲਾਤਾਂ ਦੀ ਅੰਤਰਰਾਸ਼ਟਰੀ ਪ੍ਰਭਾਵਾਂ ਦੇ ਮੱਦੇਨਜ਼ਰ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ | ਮੰਚ ਸੰਚਾਲਨ ਕਰਦਿਆਂ ਵਰਗਿਸ ਸਲਾਮਤ ਨੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਇਆ | ਹਾਜ਼ਰ ਕਵੀਆਂ ਨੇ ਆਪਣਾ ਕਲਾਮ ਪੇਸ਼ ਕਰਕੇ ਦੇਸ਼ ਦੇ ਮਾਹੌਲ 'ਤੇ ਗੰਭੀਰਤਾ ਜਤਾਈ ਤੇ ਪਿਆਰ ਮੁਹੱਬਤ ਦਾ ਮਹੌਲ ਸਿਰਜਿਆ | ਇਸ ਮੌਕੇ ਅਜੀਤ ਕਮਲ, ਚੰਨ ਬੋਲੇਵਾਲੀਆ, ਸੁਰਿੰਦਰ ਸਿੰਘ ਨਿਮਾਣਾ, ਸਿਮਰਤ ਸਮੈਰਾ, ਰਮੇਸ਼ ਕੁਮਾਰ ਜਾਨੂੰ, ਸੁਲਤਾਨ ਭਾਰਤੀ, ਵਿਜੇ ਅਗਨੀਹੋਤਰੀ, ਨਰਿੰਦਰ ਸੰਧੂ, ਜਸਵੰਤ ਹਾਂਸ, ਬਲਵਿੰਦਰ ਸਿੰਘ ਗੰਭੀਰ, ਦਲਬੀਰ ਮਸੀਹ ਚੌਧਰੀ, ਹਰਮੀਤ ਆਰਟਿਸਟ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਜਗਨਨਾਥ ਉਦੋਕੇ ਨਿਮਾਣਾ, ਕਰਨੈਲ ਸਿੰਘ ਮਸਾਣੀਆਂ, ਪਵਨ ਕਮਾਰ ਪਵਨ, ਕੰਸ ਰਾਜ, ਪ੍ਰੇਮ ਸਿੰਘ ਸਟੇਟ ਅਵਾਰਡੀ, ਬਲਰਾਜ ਸਿੰਘ ਬਾਜਵਾ, ਡਾ. ਸਤਿੰਦਰਜੀਤ ਕੌਰ ਸਟੇਟ ਅਵਾਰਡੀ, ਕੁਲਬੀਰ ਸੱਗੂ, ਨਰਿੰਦਰ ਸਿੰਘ ਸੰਘਾ, ਦਵਿੰਦਰ ਦੀਦਾਰ, ਦਲਬੀਰ ਨਠਵਾਲ, ਅਵਲੀਨਦੀਪ ਕੌਰ, ਪ੍ਰੇਮ ਸਿੰਘ, ਪਰਮ ਪੇਸ਼ੀ, ਅਸ਼ੋਕ ਕੁਮਾਰ, ਅਮਿਤ ਕਾਦੀਆਂ, ਬਲਬੀਰ ਸਿੰਘ ਕਲਸੀ, ਨਿਰਮਲ ਸਿੰਘ, ਬਲਦੇਵ ਸਿੰਘ ਵਾਹਲਾ, ਪਿ੍ੰ. ਮੁਖਤਾਰ ਮਸੀਹ, ਪਿ੍ਤਪਾਲ ਸਿੰਘ, ਜੋਗਿੰਦਰ ਸਿੰਘ, ਕਾਮਰੇਡ ਸਮਸ਼ੇਰ ਸਿੰਘ, ਸੁਲੱਖਣ ਮਸੀਹ, ਕਾਮਰੇਡ ਗੁਰਮੇਜ ਸਿੰਘ, ਪਰਮਜੀਤ ਸਿੰਘ ਘੁੰਮਣ, ਅਸ਼ਵਨੀ ਚਤਰਥ, ਪ੍ਰਸ਼ੋਤਮ ਸਿੰਘ ਲੱਲੀ, ਸ਼ੰਗਾਰਾ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ ਨਾਗੀ ਆਦਿ ਹਾਜ਼ਰ ਸਨ |

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕੇਜਰੀਵਾਲ ਨੇ 6 ਵਾਰ ਰੋਕੀ-ਭਾਈ ਨਰਾਇਣ ਸਿੰਘ ਚੌੜਾ

ਕਾਹਨੂੰਵਾਨ, 5 ਫਰਵਰੀ (ਜਸਪਾਲ ਸਿੰਘ ਸੰਧੂ)-ਸਿੱਖ ਕੌਮ ਦੇ ਮੌਜੂਦਾ ਸੰਘਰਸ਼ ਵਿਚ ਹਕੂਮਤ ਵਲੋਂ ਲਾਪਤਾ ਕਰ ਦਿੱਤੇ ਗਏ ਸ਼ਹੀਦ ਭਾਈ ਸਰਵਣ ਸਿੰਘ ਲਾਧੂਪੁਰ ਦੀ ਬਰਸੀ ਸਮਾਗਮ ਆਜ਼ਾਦੀ ਘੁਲਾਟੀਏ ਸਮਾਰਕ ਲਾਧੂਪੁਰ ਵਿਖੇ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਆਤਮ-ਨਿਰਭਰ ਭਾਰਤ ਮੁਹਿੰਮ ਤਹਿਤ ਪੂਰੇ ਭਾਰਤ 'ਚ ਇੱਕੋ ਸਮੇਂ 101 ਰੁਜ਼ਗਾਰ ਉਤਪਤੀ ਕੇਂਦਰਾਂ ਦਾ ਉਦਘਾਟਨ

ਬਟਾਲਾ, 5 ਫਰਵਰੀ (ਕਾਹਲੋਂ)-ਸਵਦੇਸ਼ੀ ਜਾਗਰਣ ਮੰਚ ਵਲੋਂ ਦੇਸ਼ ਭਰ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਵੈ-ਨਿਰਭਰ ਭਾਰਤ ਮੁਹਿੰਮ ਚਲਾਈ ਜਾ ਰਹੀ ਹੈ | ਇਸ ਤਹਿਤ ਪੂਰੇ ਭਾਰਤ ਵਿਚ 750 ਜ਼ਿਲਿ੍ਹਆਂ ਵਿਚ ਜ਼ਿਲ੍ਹਾ ਰੋਜ਼ਗਾਰ ਵਟਾਂਦਰਾ ਕੇਂਦਰ ਖੋਲ੍ਹਣ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਕਾਦੀਆਂ, 5 ਫਰਵਰੀ (ਕੁਲਵਿੰਦਰ ਸਿੰਘ)-ਕਾਦੀਆਂ ਦੇ ਮੁਹੱਲਾ ਪ੍ਰਤਾਪ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਸ਼ੋ੍ਰਮਣੀ ਭਗਤ ਤੇ ਮਹਾਨ ਸਮਾਜ ਸੁਧਾਰਕ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵਲੋਂ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਫੌਂਡਰੀ ਤੇ ਵਰਕਸ਼ਾਪ ਮਜ਼ਦੂਰਾਂ ਨੇ ਉਦਯੋਗ ਮਾਲਕਾਂ ਤੇ ਕਿਰਤ ਵਿਭਾਗ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 5 ਫਰਵਰੀ (ਕਾਹਲੋਂ)-ਫੌਡਰੀ ਤੇ ਵਰਕਸ਼ਾਪ ਮਜ਼ਦੂਰ ਟਰੇਡ ਯੂਨੀਅਨ ਪੰਜਾਬ ਦੇ ਫੌਡਰੀ ਮਜ਼ਦੂਰਾਂ ਨੇ ਉਦਯੋਗ ਮਾਲਕਾਂ ਤੇ ਬਟਾਲਾ ਕਿਰਤ ਵਿਭਾਗ ਦੇ ਖਿਲਾਫ਼ ਕਾਮਰੇਡ ਸੁਖਦੇਵ ਸਿੰਘ, ਕਾਮਰੇਡ ਕਪਤਾਨ ਸਿੰਘ ਤੇ ਦਿਆਲ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਪਿੰਡ ਠੱਕਰ ਸੰਧੂ ਵਿਖੇ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਮਨਾਇਆ

ਡੇਹਰੀਵਾਲ ਦਰੋਗਾ, 5 ਫਰਵਰੀ (ਹਰਦੀਪ ਸਿੰਘ ਸੰਧੂ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਦਾ 565ਵਾਂ ਜਨਮ ਦਿਹਾੜਾ ਪਿੰਡ ਠੱਕਰ ਸੰਧੂ ਵਿਖੇ ਵਿਸ਼ਵ ਰਬਾਬੀ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਅਤੇ ਸੰਗਤਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧਣਗੀਆਂ-ਰੱਤਾ

ਡੇਰਾ ਬਾਬਾ ਨਾਨਕ, 5 ਫਰਵਰੀ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਕੀਤੇ ਗਏ ਭਾਰੀ ਵਾਧੇ ਦੀ ਨਿਖੇਧੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਅਬਜਰਵਰ ਨਿਰਮਲ ਸਿੰਘ ਰੱਤਾ ਨੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਭਲਕੇ

ਬਟਾਲਾ, 5 ਫਰਵਰੀ (ਕਾਹਲੋਂ)-ਇਨਰਵੀਲ ਕਲੱਬ ਵਲੋਂ 7 ਫਰਵਰੀ ਨੂੰ ਸ੍ਰੀ ਬਾਵਾ ਲਾਲ ਜੀ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ | ਕਲੱਬ ਦੀ ਚੇਅਰਪਰਸਨ ਸ੍ਰੀਮਤੀ ਡਾ. ਸਤਿੰਦਰ ਕੌਰ ਨਿੱਝਰ ਅਤੇ ਪ੍ਰਧਾਨ ਸ੍ਰੀਮਤੀ ਮੀਨਾ ਚਾਂਡੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੀਰਤਨ ਸਮਾਗਮ

ਬਟਾਲਾ, 5 ਫਰਵਰੀ (ਕਾਹਲੋਂ)-ਉੱਘੇ ਸੁਤੰਤਰਤਾ ਸੰਗਰਾਮੀ ਸ: ਉਜਾਗਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਮੌਕੇ ਕੀਰਤਨ ਸਮਾਗਮ ਕਰਵਾਇਆ ਗਿਆ | ਜਾਣਕਾਰੀ ਸਾਂਝੀ ਕਰਦੇ ਹਏ ਸਰਪੰਚ ਬਲਰਾਜ ਸਿੰਘ ਜੈਤੋਸਰਜਾ ਨੇ ...

ਪੂਰੀ ਖ਼ਬਰ »

ਬੰਦ ਘਰ 'ਚ ਚੋਰਾਂ ਨੇ ਤਾਲੇ ਤੋੜ ਕੀਤੀ ਚੋਰੀ

ਦੀਨਾਨਗਰ, 5 ਫਰਵਰੀ (ਸੰਧੂ, ਸੋਢੀ, ਸ਼ਰਮਾ)-ਦੀਨਾਨਗਰ ਜਵਾਹਰ ਗਲੀ ਵਿਚ ਸਥਿਤ ਬੰਦ ਪਏ ਘਰ ਵਿਚੋਂ ਚੋਰ ਐਲ.ਸੀ.ਡੀ., ਕੱਪੜੇ ਤੇ ਹੋਰ ਸਮਾਨ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਚਿਨ ਮਹਾਜਨ ਨੇ ਦੱਸਿਆ ਕਿ ਉਸ ਪਤਨੀ ਦੀ ਸਿਹਤ ...

ਪੂਰੀ ਖ਼ਬਰ »

ਗੰਨਿਆਂ ਵਾਲੀ ਟਰਾਲੀ ਪਲਟਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ

ਅੱਚਲ ਸਾਹਿਬ, 5 ਫਰਵਰੀ (ਗੁਰਚਰਨ ਸਿੰਘ)-ਗੰਨੇ ਦੀ ਲੱਦੀ ਟਰਾਲੀ ਪਲਟਣ ਕਾਰਨ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਰਮਦਾਸ ਨਜ਼ਦੀਕ ਪਿੰਡ ਘੋਨੇਵਾਲ ਤੋਂ ਗੰਨੇ ਦੀ ਟਰਾਲੀ ਰਾਣਾ ਸ਼ੂਗਰ ਮਿਲ ਬੁੱਟਰ ਸਿਵਿਆਂ ਨੂੰ ਜਾ ਰਹੀ ਸੀ ਕਿ ਪਿੰਡ ਰੰਗੜ ...

ਪੂਰੀ ਖ਼ਬਰ »

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦਾ ਹਰ ਵਰਗ ਸਰਕਾਰ ਨੂੰ ਆਪਣਾ ਸਹਿਯੋਗ ਦੇਵੇ-ਰਮਨ ਬਹਿਲ

ਗੁਰਦਾਸਪੁਰ, 5 ਫਰਵਰੀ (ਆਰਿਫ਼)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਨਸ਼ਾ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਮੁੱਖ ਮੰਤਰੀ ਨੂੰ ਚਿਤਾਵਨੀ ਭਰੀ ਚਿੱਠੀ ਦੀ ਪਰਮਸੁਨੀਲ ਵਲੋਂ ਸ਼ਾਲਾਘਾ

ਧਿਆਨਪੁਰ, 5 ਫਰਵਰੀ (ਕੁਲਦੀਪ ਸਿੰਘ ਸੋਨੂੰ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਿਗਮ ਦਾ ਭੱਠਾ ਬਹਿਣ ਕਾਰਨ ਮੁਲਾਜ਼ਮ ਵਰਗ ਚਿੰਤਾ ਦੇ ਆਲਮ ਵਿਚ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਬਿਜਲੀ ਬੋਰਡ ਸਬ ਡਵੀਜ਼ਨ ਦੇ ਪ੍ਰਧਾਨ ਪਰਮਸੁਨੀਲ ਸਿੰਘ ਲੱਡੂ ਧਿਆਨਪੁਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਿ੍ਸਚਨ ਆਗੂ ਰੌਸ਼ਨ ਜੌਸਫ ਨੇ ਸਾਧੇ ਨਿਸ਼ਾਨੇ

ਕਾਲਾ ਅਫਗਾਨਾ, 5 ਫਰਵਰੀ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ 'ਚੋਂ ਸਭ ਤੋਂ ਨਾਕਾਮ ਸਿੱਧ ਹੋਈ ਹੈ | ਭੰਬਲਭੂਸੇ ਵਿਚ ਪਈ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ, ਜਿਸ ਕਰਕੇ ਹਰ ਪੱਖ ਤੋਂ ਮਾਹੌਲ ਵਿਗੜਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ

ਡੇਰਾ ਬਾਬਾ ਨਾਨਕ, 5 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਵਲੋਂ ਅੱਖਾਂ ਦੇ ਕੈਂਪ 'ਚ 220 ਮਰੀਜ਼ਾਂ ਦੀ ਜਾਂਚ

ਕਲਾਨੌਰ, 5 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਗੋਸਲ 'ਚ ਅੱਖਾਂ ਦੀ ਮੁਫ਼ਤ ਜਾਂਚ ਲਈ ਕੈਂਪ ਲਗਾਇਆ ਗਿਆ | ਕੈਂਪ 'ਚ ਰੂਬੀਨੇਸ਼ਨ ਹਸਪਤਾਲ ਦੀ ਟੀਮ ਵਲੋਂ ਪਹੁੰਚ ਕੇ ਅੱਖਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 'ਤੇ ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਦੇ ਸੇਵਾਦਾਰ ਸਰਬਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਅੱਚਲ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਅੱਚਲ ਸਾਹਿਬ, 5 ਫਰਵਰੀ (ਗੁਰਚਰਨ ਸਿੰਘ)-ਉੱਘੇ ਸਮਾਜ ਸੁਧਾਰਕ ਮਾਨਵਵਾਦੀ ਧਾਰਮਿਕ ਮਨੁੱਖ ਚਿੰਤਕ ਅਤੇ ਮਹਾਨ ਕਵੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ...

ਪੂਰੀ ਖ਼ਬਰ »

ਬਟਾਲਾ ਦੀ ਇਕ ਦੁਕਾਨ 'ਚ ਹੋਈ ਚੋਰੀ

ਬਟਾਲਾ, 5 ਫਰਵਰੀ (ਹਰਦੇਵ ਸਿੰਘ ਸੰਧੂ)-ਬਟਾਲਾ ਪੁਲਿਸ ਦੇ ਇਲਾਕੇ ਅੰਦਰ ਪਿਛਲੇ ਇਕ ਹਫ਼ਤੇ ਦੌਰਾਨ ਕਰੀਬ 15 ਚੋਰੀਆਂ ਹੋਣ ਦਾ ਅਨੁਮਾਨ ਹੈ ਤੇ ਬੀਤੀ ਰਾਤ ਇਕ ਹੋਰ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ ਹੋਇਆ | ਇਸ ਬਾਰੇ ਮੀਆਂ ਮੁਹੱਲਾ 'ਚ ਲਵਲੀ ਜਨਰਲ ਸਟੋਰ ਦੇ ਮਾਲਕ ਮਨੋਜ ...

ਪੂਰੀ ਖ਼ਬਰ »

ਵਿਨੋਦ ਕੁਮਾਰ ਨੇ ਸ਼ਹਿਰ 'ਚ ਨਾਜਾਇਜ਼ ਕਬਜ਼ੇ ਕਰਵਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਪ੍ਰਸ਼ਾਸਨ ਨੂੰ ਲਗਾਈ ਗੁਹਾਰ

ਸ੍ਰੀ ਹਰਿਗੋਬਿੰਦਪੁਰ, 5 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਵਿਨੋਦ ਕੁਮਾਰ ਨੇ ਬੀਤੇ ਸਮੇਂ ਦੌਰਾਨ ਸ਼ਹਿਰ 'ਚ ਨਾਜਾਇਜ਼ ਕਬਜ਼ੇ ਕਰਵਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਗੁਹਾਰ ਸਿਵਲ ਅਤੇ ਪੁਲਿਸ ਪ੍ਰਾਸ਼ਸਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਇਲ ਵਲੋਂ ਇਕ ਮੁੱਠੀ ਅਨਾਜ ਪ੍ਰੋਗਰਾਮ ਕਰਵਾਇਆ

ਬਟਾਲਾ, 5 ਫਰਵਰੀ (ਕਾਹਲੋਂ)-ਲਾਇਨਜ਼ ਕਲੱਬ ਸਮਾਇਲ ਵਲੋਂ ਇਕ ਮੁੱਠੀ ਅਨਾਜ ਮਹੀਨਾਵਾਰ ਆਟਾ ਵੰਡ ਸਮਾਰੋਹ ਵੇਦ ਪ੍ਰਕਾਸ਼ ਕਰਨ ਪਿਆਰੀ ਅਗਰਵਾਲ ਵਾਟਿਕਾ ਵਿਖੇ ਪ੍ਰਧਾਨ ਨਰੇਸ਼ ਲੂਥਰਾ ਅਤੇ ਲਾਇਨ ਵੀ.ਐਮ. ਗੋਇਲ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਬਟਾਲਾ ਦੇ ਸੀਨੀਅਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਉੱਪਰ ਪੀਲੀ ਕੁੰਗੀ ਬਿਮਾਰੀ ਦਾ ਪਤਾ ਲੱਗਣ 'ਤੇ ਤੁਰੰਤ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ-ਜ਼ਿਲ੍ਹਾ ਸਿਖਲਾਈ ਅਫ਼ਸਰ

ਗੁਰਦਾਸਪੁਰ, 5 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਐਚ.ਆਰ.ਏ. ਸਕੂਲ ਗੁਰਦਾਸਪੁਰ ਵਿਖੇ ਆਰਟ ਆਫ਼ ਲਿਵਿੰਗ ਵਲੋਂ ਮੈਡੀਟੇਸ਼ਨ ਸੰਬੰਧੀ ਸੈਮੀਨਾਰ

ਗੁਰਦਾਸਪੁਰ, 5 ਫ਼ਰਵਰੀ (ਆਰਿਫ਼)-ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਅਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਤਹਿਤ, ਸਭਿਆਚਾਰਕ ਮੰਤਰਾਲੇ ਨੇ ਆਰਟ ਆਫ ਲਿਵਿੰਗ ਫਾਊਾਡੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਪੁਰਾਣਾ ਸ਼ਾਲਾ, 5 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਪਿੰਡ ਪੱਧਰ ਤੱਕ ਮਨਾਇਆ ਗਿਆ | ਜਿਵੇਂ ਅੱਜ ਸ਼ਹਿਰਾਂ ਕਸਬਿਆਂ ਸਮੇਤ ਪਿੰਡ ਪੱਧਰ 'ਤੇ ਸਥਾਪਤ ਰਵਿਦਾਸ ਸਭਾਵਾਂ ਵਲੋਂ ਇਸ ...

ਪੂਰੀ ਖ਼ਬਰ »

ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਇਲਾਕੇ ਦੇ 9 ਪਿੰਡਾਂ ਦੀਆਂ ਸੰਗਤਾਂ ਨੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਪੁਰਾਣਾ ਸ਼ਾਲਾ, 5 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਇਲਾਕੇ ਦੇ 9 ਪਿੰਡਾਂ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਦੇ ਮੰਦਿਰ ਵਿਖੇ ਸ੍ਰੀ ...

ਪੂਰੀ ਖ਼ਬਰ »

ਮਾਈਨਿੰਗ ਨੂੰ ਲੈ ਕੇ ਸਰਕਾਰ ਵਲੋਂ ਲਏ ਵੱਡੇ ਲੋਕ ਪੱਖੀ ਫ਼ੈਸਲੇ ਦਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵਲੋਂ ਸਵਾਗਤ

ਗੁਰਦਾਸਪੁਰ, 5 ਫਰਵਰੀ (ਆਰਿਫ਼)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵੱਡਾ ਲੋਕ-ਪੱਖੀ ਫ਼ੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ | ਇਸ ਫ਼ੈਸਲੇ ਨਾਲ ਮਕਾਨ ...

ਪੂਰੀ ਖ਼ਬਰ »

ਸਮਾਜਸੇਵੀ ਤੇ ਕਾਰੋਬਾਰੀ ਹਰਦੀਪ ਸਿੰਘ ਮਠਾਰੂ ਵਲੋਂ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨਾਲ ਮੁਲਾਕਾਤ

ਕਲਾਨੌਰ, 5 ਫਰਵਰੀ (ਪੁਰੇਵਾਲ)-ਸਥਾਨਕ ਕਸਬੇ ਦੇ ਸਮਾਜਸੇਵੀ ਅਤੇ ਪ੍ਰਸਿੱਧ ਕਾਰੋਬਾਰੀ ਸ: ਹਰਦੀਪ ਸਿੰਘ ਮਠਾਰੂ ਪੁੱਤਰ ਸ: ਸਵਰਨ ਸਿੰਘ ਮਠਾਰੂ ਵਲੋਂ ਬੀਤੇ ਦਿਨ ਕ੍ਰਿਕਟ ਦੇ ਸਿਤਾਰੇ ਸ੍ਰੀ ਮਹਿੰਦਰ ਸਿੰਘ ਧੋਨੀ ਨਾਲ ਮੁਲਾਕਾਤ ਕੀਤੀ ਗਈ | ਸ: ਮਠਾਰੂ ਵਲੋਂ ਕਲਾਨੌਰ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ 18 ਗੋਲਡ ਮੈਡਲ ਆਫ਼ ਐਕਸੀਲੈਂਸ ਕੀਤੇ ਹਾਸਲ

ਗੁਰਦਾਸਪੁਰ, 5 ਫਰਵਰੀ (ਆਰਿਫ਼)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀ ਮੁੱਢਲੀ ਸਿੱਖਿਆ ਦੇ ਨਾਲ-ਨਾਲ ਹੋਰ ਖੇਤਰਾਂ 'ਚ ਵੀ ਮੱਲਾਂ ਮਾਰ ਰਹੇ ਹਨ | ਸਕੂਲ ਦੇ ਪਿ੍ੰਸੀਪਲ ਦਲਜੀਤ ਕੌਰ ਨੇ ਬੜੇ ਮਾਣ ਨਾਲ ਦੱਸਿਆ ਕਿ ਸਾਇੰਸ ਓਲੰਪੀਅਡ ਫਾਊਾਡੇਸ਼ਨ ...

ਪੂਰੀ ਖ਼ਬਰ »

ਸਰਪੰਚ ਨੇ ਲਗਾਏ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਪੰਚਾਇਤੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਦੋਸ਼

ਜੌੜਾ ਛੱਤਰਾਂ, 5 ਫਰਵਰੀ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਹੀਰ ਦੇ ਮੌਜੂਦਾ ਸਰਪੰਚ ਮਨਜਿੰਦਰ ਕੌਰ ਵਲੋਂ ਆਪਣੇ ਹੀ ਪਿੰਡ ਦੇ ਕੁਝ ਵਿਅਕਤੀਆਂ 'ਤੇ ਰਾਜਨੀਤਿਕ ਸ਼ਹਿ 'ਤੇ ਪੰਚਾਇਤੀ ਥਾਂ 'ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਫੋਰਮ ਦੀ ਹੋਈ ਅਹਿਮ ਮੀਟਿੰਗ-ਨਵੀਂ ਟੀਮ ਦਾ ਕੀਤਾ ਗਠਨ

ਬਟਾਲਾ, 5 ਫਰਵਰੀ (ਕਾਹਲੋਂ)-ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਪ੍ਰਧਾਨ ਸਵਰਗਵਾਸੀ ਪਿ੍ੰਸੀਪਲ ਹਰਬੰਸ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਨਵੀਂ ਟੀਮ ਦਾ ਗਠਨ ਕੀਤਾ ਗਿਆ | ਨਵ-ਨਿਯੁਕਤ ਪ੍ਰਧਾਨ ਪਿ੍ੰਸੀਪਲ ਲਛਮਣ ਸਿੰਘ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਟਾਲਾ, 5 ਫਰਵਰੀ (ਕਾਹਲੋਂ)-ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸਕੂਲ ਦੇ ਐੱਮ.ਡੀ. ਅਜੇਪਾਲ ਸਿੰਘ ਭਿੱਟੇਵੱਢ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਸੰਘਰਸ਼ ਮੋਰਚਾ ਦੀ ਹੋਈ ਮੀਟਿੰਗ

ਗੁਰਦਾਸਪੁਰ, 5 ਫਰਵਰੀ (ਆਰਿਫ਼)-ਅੱਜ ਲੋਕ ਸੰਘਰਸ਼ ਮੋਰਚਾ ਦੀ ਮੀਟਿੰਗ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਚੇਅਰਮੈਨ ਡਾ: ਭਾਗੋਵਾਲੀਆ ਅਤੇ ਮੋਰਚੇ ਦੇ ਅਹੁਦੇਦਾਰਾਂ ਨੇ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਮੋਰਚੇ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਬਲਾਕ ਸੰਮਤੀ ਦੋਰਾਂਗਲਾ ਦੇ ਉਪ ਚੇਅਰਮੈਨ ਵਲੋਂ 'ਆਪ' ਸਰਪੰਚਾਂ, ਪੰਚਾਂ ਤੇ ਸੀਨੀਅਰ ਵਰਕਰਾਂ ਸਮੇਤ ਪ੍ਰੈੱਸ ਵਾਰਤਾ

ਦੋਰਾਂਗਲਾ, 5 ਫਰਵਰੀ (ਚੱਕਰਾਜਾ)-ਆਮ ਆਦਮੀ ਪਾਰਟੀ ਦੇ ਬਲਾਕ ਦੋਰਾਂਗਲਾ ਤੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ ਰਣਜੀਤ ਸਿੰਘ ਰਾਣਾ ਵਲੋਂ ਅੱਜ ਆਪ ਪਾਰਟੀ ਦੇ ਪੰਚਾਂ, ਸਰਪੰਚਾਂ ਅਤੇ ਕਈ ਸੀਨੀਅਰ ਵਰਕਰਾਂ ਸਮੇਤ ਪ੍ਰੈੱਸ ਵਾਰਤਾ ਕੀਤੀ ਗਈ | ਇਸ ਦੌਰਾਨ ਬਲਾਕ ਸੰਮਤੀ ਦੇ ਉਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX