ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਮੋਗਾ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 5 ਫਰਵਰੀ (ਕਿ੍ਸ਼ਨ ਸਿੰਗਲਾ)-ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਉਂਦਿਆਂ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ, ਬਾਬਾ ਜੀਵਨ ਸਿੰਘ ਨਗਰ ਦੀ ਸਮੁੱਚੀ ਸੰਗਤ, ਨੌਜਵਾਨ ਸੇਵਾਦਾਰਾਂ, ਕੈਨੇਡੀਅਨ ਚਰਨਜੀਤ ਸਿੰਘ ਚੰਨਾ, ਬਾਬਾ ਬੰਤ ਸਿੰਘ ਵੈੱਲਫੇਅਰ ਕਲੱਬ ਤੇ ਸਾਬਕਾ ਕੌਂਸਲਰ ਸਵ: ਜਗਦੀਸ਼ ਸਿੰਘ ਦਾਣਾ ਦੇ ਪਰਿਵਾਰ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਨਗਰ ਦੀ ਸੰਗਤ ਤੋਂ ਇਲਾਵਾ ਸ਼ਹਿਰ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਗਵਾ ਕੇ ਰੌਣਕ ਨੂੰ ਵਧਾਇਆ | ਨਗਰ ਕੀਰਤਨ ਦਾ ਸ਼ਹਿਰ ਵਿਚ ਥਾਂ-ਥਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਰਾਗੀ, ਕੀਰਤਨੀ ਤੇ ਹੋਰਨਾਂ ਜਥਿਆਂ ਵਲੋਂ ਸੰਗਤਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਗੁਰੂ ਰਵਿਦਾਸ ਜੀ ਵਲੋਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਗਿਆ | ਇਸ ਮੌਕੇ ਅਜੀਤ ਕੁਮਾਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਥਾਹ ਸੰਘਰਸ਼ਮਈ ਸੀ | ਉਨ੍ਹਾਂ ਨੇ ਲੋਕਾਂ ਨੂੰ ਹੱਕ ਦੀ ਕਮਾਈ ਕਰਨ, ਨਾਮ ਜਪਣ, ਵੰਡ ਛਕਣ ਤੇ ਰੱਬ ਦੀ ਬੰਦਗੀ ਕਰਨ ਦਾ ਰਸਤਾ ਦੱਸਦੇ ਹੋਏ ਖ਼ੁਦ ਕਿਰਤ ਕਰਨ ਵਿਚ ਵਿਸ਼ਵਾਸ ਰੱਖਿਆ | ਨਗਰ ਕੀਰਤਨ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਵਿਖੇ ਸਮਾਪਤ ਹੋਇਆ | ਇਸ ਮੌਕੇ ਰਾਜ ਕੁਮਾਰ ਰਾਜਾ, ਪਰਮਜੀਤ ਸਿੰਘ ਪੰਮਾ, ਸ਼ਮਸ਼ੇਰ ਸਿੰਘ ਭੁੱਟੋ, ਵੇਦ ਪ੍ਰਕਾਸ਼, ਪ੍ਰਦੱਮਨ ਸਿੰਘ ਭੱਟੀ, ਗੁਰਮੀਤ ਸਿੰਘ ਗੋਰਾ, ਰਵੀ, ਵਰਿੰਦਰ ਸਿੰਘ, ਅਸ਼ੋਕੀ, ਪੱਪੀ, ਸੁੱਖਾ ਗਿੱਲ, ਤਰਸੇਮ ਸਿੰਘ, ਮੁਨੀਸ਼ ਕੁਮਾਰ ਲਾਲਾ, ਸੁਖਪ੍ਰੀਤ ਸਿੰਘ ਪੱਪੂ, ਡਾ: ਵਿੱਕੀ, ਸੇਵਕ ਬਰਾੜ, ਜਸਵੰਤ ਸਿੰਘ ਮਿੰਟੂ, ਸਤਪਾਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਪ੍ਰਧਾਨ, ਦਰਸ਼ਨ ਸਿੰਘ, ਪ੍ਰਗਟ ਸਿੰਘ, ਅੰਮਿ੍ਤਾ ਸਿੰਘ, ਸੁਖਮੰਦਰ ਸਿੰਘ, ਬਲਜੀਤ ਸਿੰਘ, ਭਿੰਦੀ ਪ੍ਰਧਾਨ ਤੇ ਹੋਰ ਹਾਜ਼ਰ ਸਨ |

ਦਿੱਲੀ ਸੰਘਰਸ਼ 'ਚ ਪਾਏ ਯੋਗਦਾਨ ਸਦਕਾ ਐੱਨ. ਆਰ. ਆਈ. ਵੀਰ ਸਨਮਾਨਿਤ

ਬਾਘਾਪੁਰਾਣਾ, 5 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਦਿੱਲੀ ਸੰਘਰਸ਼ 'ਚ ਜਿੱਥੇ ਪੰਜਾਬ ਭਰ ਦੇ ਕਿਸਾਨਾਂ ਨੇ ਵੱਡੀ ਭੂਮਿਕਾ ਨਿਭਾਈ ਹੈ, ਉੱਥੇ ਵਿਦੇਸ਼ ਵੱਸਦੇ ਪੰਜਾਬੀਆਂ ਨੇ ਕਿਸਾਨੀ ਸੰਘਰਸ਼ 'ਚ ਵੀ ਵੱਡਾ ਯੋਗਦਾਨ ਪਾਇਆ ...

ਪੂਰੀ ਖ਼ਬਰ »

ਅਧਿਆਪਕ ਤੇ ਵਿਦਿਆਰਥੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨਿਤ

ਸਮਾਲਸਰ, 5 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਵੱਖ-ਵੱਖ ਵਿਸ਼ਾ ਅਧਿਆਪਕਾਂ ਵਲੋਂ ਸਿੱਖਣ ਸਿਖਾਉਣ ਪ੍ਰਕਿਰਿਆ ਨੂੰ ਹੋਰ ਗੁਣਾਤਮਿਕ ਸਰਲ ਅਤੇ ਰੋਚਿਕ ਬਣਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ | ਇਨ੍ਹਾਂ ਸਿੱਖਣ ਸਿਖਾਉਣ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਵਲੋਂ ਸੈਮੀਨਾਰ ਦਾ ਵਿਰੋਧ

ਧਰਮਕੋਟ, 5 ਫਰਵਰੀ (ਪਰਮਜੀਤ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਆਗੂਆਂ ਨੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ ਮੋਗਾ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਵਿੱਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਮੋਗਾ, ਸਰਪ੍ਰਸਤ ਕੇਵਲ ...

ਪੂਰੀ ਖ਼ਬਰ »

ਕਬੱਡੀ ਖੇਡ ਜਗਤ 'ਚ ਯੋਗਦਾਨ ਦੇਣ ਵਾਲੀਆ ਸ਼ਖ਼ਸੀਅਤਾਂ ਦਾ ਸਨਮਾਨ

ਕਿਸ਼ਨਪੁਰਾ ਕਲਾਂ, 5 ਫ਼ਰਵਰੀ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਕਬੱਡੀ ਖੇਡ ਜਗਤ ਵਿਚ ਯੋਗਦਾਨ ਦੇਣ ਵਾਲੀਆ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਪਿੰਡ ਭਿੰਡਰ ਕਲਾਂ ਵਿਖੇ ਪਹਿਲਵਾਨ ਕਰਨੈਲ ਸਿੰਘ ਦੇ ਫ਼ਰਜ਼ੰਦ ਕਲੱਬ ਪ੍ਰਧਾਨ ਤੇ ਸਮਾਜ ਸੇਵੀ ...

ਪੂਰੀ ਖ਼ਬਰ »

15 ਨੂੰ ਜ਼ਿਲ੍ਹੇ ਦੀਆਂ ਸਮੂਹ ਸੰਗਤਾਂ ਤੇ ਸਮੁੱਚੀਆਂ ਜਥੇਬੰਦੀਆਂ ਨੂੰ ਰੋਸ ਮਾਰਚ 'ਚ ਪਹੁੰਚਣ ਦਾ ਸੱਦਾ

ਮੋਗਾ, 5 ਫਰਵਰੀ (ਗੁਰਤੇਜ ਸਿੰਘ)-ਕਿਰਤੀ ਅਕਾਲੀ ਦਲ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਵੜੈਚ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹੱਕ ਸੱਚ ਤੇ ਇਨਸਾਫ਼ ਲਈ ਲੜ ਰਹੇ ਸੰਘਰਸ਼ ਕਰ ਰਹੇ ਸਿੱਖ ਸੋਚਣ ਲਈ ਮਜਬੂਰ ਹੋ ਗਏ ਹਨ ਕਿ ਇਸ ਧਰਤੀ 'ਤੇ ਸਿੱਖਾਂ ਨੂੰ ਇਨਸਾਫ਼ ਮਿਲ ਸਕੇਗਾ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਜੀਪ ਨੇ ਲਈ ਵਿਅਕਤੀ ਦੀ ਜਾਨ

ਮੋਗਾ, 5 ਫਰਵਰੀ (ਗੁਰਤੇਜ ਸਿੰਘ)-ਬੀਤੀ ਰਾਤ ਮੋਗਾ-ਲੁਧਿਆਣਾ ਰੋਡ ਨੇੜੇ ਬਿਜਲੀ ਘਰ ਕੋਲ ਇਕ ਤੇਜ਼ ਰਫ਼ਤਾਰ ਜੀਪ ਨੇ ਇਕ ਵਿਅਕਤੀ ਦੀ ਜਾਨ ਲੈ ਲਈ | ਜਾਣਕਾਰੀ ਮੁਤਾਬਿਕ ਲਲਿਤ ਨਾਂਅ ਦਾ ਵਿਅਕਤੀ ਆਪਣੇ ਭਰਾ ਦੀ ਫਲਾਂ ਦੀ ਦੁਕਾਨ ਕੋਲ ਮੰਜਾ ਡਾਹ ਕੇ ਰਾਤ ਨੂੰ ਸੁੱਤਾ ਪਿਆ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 5 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਰਵਿਦਾਸ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਧਰਮਸ਼ਾਲਾ ਕਿਸ਼ਨਪੁਰਾ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 5 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਸਿੱਖਿਆ ਸੰਸਥਾ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 'ਨਵਰੰਗ' ਸਲੋਗਨ ਤਹਿਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ...

ਪੂਰੀ ਖ਼ਬਰ »

ਨਵ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ

ਕੋਟ ਈਸੇ ਖਾਂ, 5 ਫਰਵਰੀ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਵਲੋਂ ਆਪਣੀ ਮਹੀਨੇਵਾਰ ਮੀਟਿੰਗ ਲੇਖਕ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਸਕੂਲ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਉੱਘੇ ਸਾਹਿਤਕਾਰ ਅਮਰੀਕ ਸਿੰਘ ...

ਪੂਰੀ ਖ਼ਬਰ »

ਪਿੰਡ ਦੀਨਾ ਸਾਹਿਬ ਅੱਖਾਂ ਦੇ ਮੁਫ਼ਤ ਕੈਂਪ ਲਗਾਇਆ

ਮੋਗਾ, 5 ਫਰਵਰੀ (ਗੁਰਤੇਜ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ 573ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ ਕੈਂਪ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਪਿੰਡ ਦੀਨਾ ਸਾਹਿਬ ਵਿਖੇ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਗਊ ਭਲਾਈ ਕੈਂਪ ਲਗਾਇਆ

ਧਰਮਕੋਟ, 5 ਫਰਵਰੀ (ਪਰਮਜੀਤ ਸਿੰਘ)-ਪੰਜਾਬ ਸਰਕਾਰ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪਸ਼ੂ ਪਾਲਣ ਵਿਭਾਗ ਮੋਗਾ ਵਲੋਂ ਡਾ. ਹਰਵੀਨ ਕੌਰ ਧਾਲੀਵਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਦੀ ਅਗਵਾਈ ...

ਪੂਰੀ ਖ਼ਬਰ »

ਭਾਗਪੁਰ ਗਗੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 5 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਮਹਾਨ ਤਪੱਸਵੀ ਬਾਬਾ ਮੋਤੀ ਰਾਮ ਭਾਗਪੁਰ ਗਗੜਾ ਤੇ ਬਾਬਾ ਸੰਤ ਰਾਮ ਬੱਗੀ ਵਾਲਿਆਂ ਦੀ ਯਾਦ ਵਿਚ ਪਿੰਡ ਦੇ ਬਾਬਾ ਮੋਤੀ ਰਾਮ ਦੀ ਯਾਦ 'ਚ ਬਣੇ ਅਸਥਾਨ 'ਤੇ ਹੋ ਰਹੇ 45ਵੇਂ ਧਾਰਮਿਕ ਸਮਾਗਮਾਂ ਦੇ ਪਾਠਾਂ ਦੀ ਪਹਿਲੀ ਲੜੀ ਦੇ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਫ਼ਤਿਹਗੜ੍ਹ ਪੰਜਤੂਰ, 5 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਵਿਪਨ ਕੁਮਾਰ ਤੇ ਸਟਾਫ਼ ਦੇ ਸਹਿਯੋਗ ਨਾਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਸੀਰਾ ਡੇਅਰੀ ਵਾਲਾ ਨੇ ਵਾਰਡ ਨੰ.-1 ਵਿਚ ਸਫ਼ਾਈ ਮੁਹਿੰਮ ਆਰੰਭੀ

ਬਾਘਾ ਪੁਰਾਣਾ, 5 ਫਰਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਪਟਵਾਰਖ਼ਾਨੇ ਕੋਲ ਰਹਿੰਦੇ 'ਆਪ' ਵਲੰਟੀਅਰ ਜਗਜੀਤ ਸਿੰਘ ਸੀਰਾ ਬਰਾੜ ਡੇਅਰੀ ਵਾਲੇ ਨੇ ਭਵਿੱਖ ਦੀਆਂ ਸ਼ਹਿਰ ਵਿਚਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਸਰਗਰਮੀਆਂ ਨੂੰ ਤੇਜ ...

ਪੂਰੀ ਖ਼ਬਰ »

ਦਾਇਆ ਕਲਾਂ ਵਿਖੇ ਬਰਸੀ ਸਮਾਗਮ ਦਾ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 5 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਮਾਨ 108 ਨਾਮ ਰਸੀਏ ਪੂਰਨ ਬ੍ਰਹਮ ਗਿਆਨੀ ਗਊਆਂ ਦੇ ਸੇਵਕ ਬ੍ਰਹਮਲੀਨ ਮਹੰਤ ਬਾਬਾ ਮੋਹਨ ਦਾਸ ਜੀ ਸੁਖੀਏ ਵਾਲਿਆਂ ਦੀ 36ਵੀ ਬਰਸੀ ਦਾਇਆ ਕਲਾਂ ਗਊਸ਼ਾਲਾ ਵਾਲਾ ਵਿਖੇ ਮਹੰਤ ਬਾਬਾ ਜਰਨੈਲ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਨੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮੋਗਾ/ਧਰਮਕੋਟ, 5 ਫਰਵਰੀ (ਜਸਪਾਲ ਸਿੰਘ ਬੱਬੀ, ਪਰਮਜੀਤ ਸਿੰਘ)-ਭਾਰਤੀ ਮਜ਼ਦੂਰ ਸੰਘ ਨਾਲ ਸਬੰਧਿਤ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਦੀ ਅਗਵਾਈ ਅਤੇ ਭੱਠਾ ਮਜ਼ਦੂਰਾਂ ਦੇ ਸਹਿਯੋਗ ਨਾਲ ਪਿੰਡ ਜਲਾਲਾਬਾਦ ਪੂਰਬੀ (ਮੋਗਾ) ਦੇ ...

ਪੂਰੀ ਖ਼ਬਰ »

ਭਾਕਿਯੂ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 5 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਕਿਸ਼ਨਪੁਰਾ ਕਲਾਂ ਦੀ ਮਸੀਤ ਵਾਲੇ ਥੜ੍ਹੇ 'ਤੇ ਪ੍ਰਧਾਨ ਗੁਰਦੇਵ ਸਿੰਘ ਜ਼ੈਲਦਾਰ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ ਤੋਂ

ਮੋਗਾ, 5 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 5 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX