ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਮਾਨਸਾ

ਗੁਰੂ ਰਵਿਦਾਸ ਜੀ ਦਾ 646ਵਾਂ ਜਨਮ ਦਿਹਾੜਾ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਗੁਰੂ ਰਵੀਦਾਸ ਦਾ 646ਵਾਂ ਜਨਮ ਦਿਹਾੜਾ ਜ਼ਿਲ੍ਹੇ ਭਰ 'ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਨੌਜਵਾਨ ਸਭਾ ਅਤੇ ਮੰਦਰ ਕਮੇਟੀ ਮਾਨਸਾ ਵਲੋਂ ਸਥਾਨਕ ਗੁਰਦੁਆਰਾ ਭਗਤ ਰਵਿਦਾਸ ਦਰਬਾਰ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਉਣ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਜਥਿਆਂ ਨੇ ਗੁਰ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਵਰਿਆਮ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਫ਼ਲਸਫ਼ੇ ਬਾਰੇ ਜਾਣੂ ਕਰਵਾਇਆ ਗਿਆ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਮਹਾਨ ਕ੍ਰਾਂਤੀਕਾਰੀ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਮਾਰਕਿਟ ਕਮੇਟੀ, ਵਿਜੇ ਸਿੰਗਲਾ ਪ੍ਰਧਾਨ ਨਗਰ ਕੌਂਸਲ, ਕਮੇਟੀ ਪ੍ਰਧਾਨ ਕਿਰਤਪਾਲ ਸਿੰਘ ਕਿਰਤੀ, ਡਾ. ਗੁਰਪ੍ਰੀਤ ਕੌਰ, ਡਾ. ਕੁਲਦੀਪ ਚੌਹਾਨ, ਡਾ. ਜਨਕ ਰਾਜ ਸਿੰਗਲਾ, ਜਗਜੀਵਨ ਸਿੰਘ ਆਲੀਕੇ, ਆਤਮਾ ਸਿੰਘ ਪਮਾਰ, ਮੇਜਰ ਸਿੰਘ, ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ, ਬਲਜੀਤ ਸਿੰਘ, ਰਘਵੀਰ ਸਿੰਘ, ਧਰਮਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |
ਸਰਦੂਲਗੜ੍ਹ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਸ੍ਰੀ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਸ਼ਹਿਰ ਦੇ ਰਵਿਦਾਸ ਭਵਨ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਐਸ.ਡੀ.ਐਮ ਪੂਨਮ ਸਿੰਘ , ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਐਸ.ਪੀ (ਡੀ) ਬਾਲ ਕਿ੍ਸ਼ਨ ਸਿੰਗਲਾ, ਡੀ.ਐਸ.ਪੀ ਗੋਬਿੰਦਰ ਸਿੰਘ , ਭਾਜਪਾ ਦੇ ਮਿਲਖਾ ਸਿੰਘ ਦਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਰਦੂਲਗੜ੍ਹ, ਕੈਪਟਨ ਤੇਜਾ ਸਿੰਘ, ਲਾਭ ਸਿੰਘ ਤੇ ਹੋਰ ਮੈਂਬਰਾਂ ਵਲੋਂ ਸਿਰਪਾਓ ਪਾਕੇ ਸਨਮਾਨ ਕੀਤਾ ਗਿਆ | ਇਸ ਮੌਕੇ ਜਰਨੈਲ ਸਿੰਘ, ਮੱਖਣ ਸਿੰਘ, ਬਿੱਟੂ ਸਿੰਘ, ਗੁਰਦੀਪ ਸਿੰਘ, ਗਿਆਨ ਸਿੰਘ, ਬੰਤ ਸਿੰਘ, ਸੰਤ ਸਿੰਘ, ਬਹਾਦਰ ਸਿੰਘ, ਸੇਮੀ ਸਿੰਘ, ਹਰਭਜਨ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾਇਆ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਕੋਰਵਾਲਾ ਦੀ ਸਮੂਹ ਸਿੱਖ ਸੰਗਤ ਵਲੋਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਕਲੱਬ ਪ੍ਰਧਾਨ ਜੀਵਨ ਸਿੰਘ ਭੱਟੀ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਭਗਤ ਸਪੋਰਟਸ ਕਲੱਬ ਵੱਲੋਂ ਰੂਰਲ ਯੂਥ ਕਲੱਬ ਐੇਸੋਸੀਏਸ਼ਨ ਮਾਨਸਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਰਾਂ ਬਲੱਡ ਬੈਂਕ ਮਾਨਸਾ ਦੀ ਟੀਮ ਖ਼ੂਨ ਇਕੱਤਰ ਕਰਨ ਲਈ ਪਹੁੰਚੀ | ਕੈਂਪ ਦਾ ਉਦਘਾਟਨ ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਵਿਧਾਇਕ ਸਰਦੂਲਗੜ੍ਹ ਨੇ ਕੀਤਾ | ਕੈਂਪ ਦੌਰਾਨ 25 ਸਵੈਇੱਛਕ ਖ਼ੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਵੱਲੋਂ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਿਰਮਲ ਸਿੰਘ ਮੌਜੀਆਂ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਭੰਮਾ, ਸਰਪੰਚ ਬਲਵੰਤ ਸਿੰਘ ਕੋਰਵਾਲਾ, ਹਰਦੀਪ ਸਿੰਘ ਬੀਰੇਵਾਲਾ, ਬਲਵਿੰਦਰ ਸਿੰਘ ਮਨਜੀਤ ਸਿੰਘ, ਸੇਵਕ ਸਿੰਘ ਮਾਨ, ਸਿਮਰਜੀਤ ਕੌਰ, ਹਰਦੇਵ ਸਿੰਘ ਕੋਰਵਾਲਾ, ਸੱਤਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਮੇਰੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ- ਬੂਟਾ ਸਿੰਘ ਬੁਰਜ ਗਿੱਲ

ਭੀਖੀ, 5 ਫਰਵਰੀ (ਗੁਰਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਾਹਿਬ ਯਾਦਗਾਰ ਪਾਤਸ਼ਾਹੀ ਨੌਵੀਂ ਦੇ ਗਰਾੳਾੂਡ 'ਚ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡਿਸਪੈਂਸਰੀਆਂ ਨੂੰ ਬੰਦ ਕਰਨ ਦੇ ਰੋਸ ਵਜੋਂ ਭਾਕਿਯੂ (ਉਗਰਾਹਾਂ) ਵਲੋਂ ਧਰਨਾ ਅੱਜ

ਬਰੇਟਾ, 5 ਫਰਵਰੀ (ਪ.ਪ.)- ਸਰਕਾਰ ਪਹਿਲਾਂ ਤੋਂ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਨੂੰ ਬੰਦ ਕਰਕੇ ਆਪਣੀ ਮਸ਼ਹੂਰੀ ਲਈ ਮਹੱਲੇ ਕਲੀਨਿਕਾਂ ਖੋਲ੍ਹਣ ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਜਿਸ ਦੇ ਚੱਲਦਿਆਂ ਪਿੰਡ ਬਖਸ਼ੀਵਾਲਾ ਅਤੇ ਕਾਹਨਗੜ੍ਹ ਵਿਖੇ ਚੱਲ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਅੱਗੇ ਧਰਨਾ 10 ਨੂੰ

ਝੁਨੀਰ, 5 ਫਰਵਰੀ (ਸੰਧੂ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਬਲਾਕ ਝੁਨੀਰ ਅਤੇ ਸਰਦੂਲਗੜ੍ਹ ਦੀ ਇਕੱਤਰਤਾ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਮੱਖਣ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਭੀਖੀ 'ਚ ਪ੍ਰਬੰਧਕ ਲਗਾ ਕੇ ਬੇਨਿਯਮੀਆਂ ਦੀ ਨਿਰਪੱਖ ਜਾਂਚ ਦੀ ਮੰਗ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਨੈਸ਼ਨਲ ਕਾਲਜ ਭੀਖੀ ਦੇ ਟਰੱਸਟੀ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸੇ ਅਧਿਕਾਰੀ ਨੂੰ ਕਾਲਜ ਦਾ ਪ੍ਰਬੰਧਕ ਲਗਾ ਕੇ ਪਿਛਲੇ ਸਮੇਂ ਦੌਰਾਨ ਹੋਈਆਂ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਕੀਤੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਵਸਤੂਆਂ ਜੇਲ੍ਹ ਅਹਾਤੇ 'ਚ ਲੈ ਕੇ ਜਾਣ ਦੀ ਮਨਾਹੀ

ਮਾਨਸਾ, 5 ਫਰਵਰੀ (ਸੱਭਿ.ਪ੍ਰਤੀ.)- ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਨੇ ਜੇਲ੍ਹ ਦੇ ਅਹਾਤੇ 'ਚ ਕਿਸੇ ਪ੍ਰਕਾਰ ਦਾ ਡਿਵਾਈਸ, ਪਾਬੰਦੀਸ਼ੁਦਾ ਵਸਤੂ ਲੈ ਕੇ ਜਾਣ ਜਾਂ ਵਿਅਕਤੀ ਦੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਦਾਖਲ ਹੋਣ 'ਤੇ ਮਨਾਹੀ ਦੇ ਹੁਕਮ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਤੇਲ ਕੀਮਤਾਂ 'ਚ ਕੀਤਾ ਵਾਧਾ ਲੋਕ ਵਿਰੋਧੀ ਫ਼ੈਸਲਾ- ਦਰਸ਼ਨ ਸਿੰਘ ਨੈਣੇਵਾਲ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਪੰਜਾਬ 'ਚ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਸਰਕਾਰ ਵਲੋਂ ਅਜਿਹੇ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਹਰ ਵਰਗ ਨਿਰਾਸ਼ਾ ਦੇ ਆਲਮ 'ਚ ਹੈ | ਇਹ ਵਿਚਾਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ...

ਪੂਰੀ ਖ਼ਬਰ »

ਮੰਗਾਂ ਦੇ ਹੱਲ ਲਈ ਆਸ਼ਾ ਵਰਕਰਾਂ ਸੰਘਰਸ਼ ਕਰਨ ਦੇ ਰੌਂਅ 'ਚ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਦੀ ਇਕੱਤਰਤਾ ਇੱਥੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਪਿੰਡ ਰੋੜਕੀ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਸਰਦੂਲਗੜ੍ਹ, 5 ਫਰਵਰੀ (ਜੀ.ਐਮ.ਅਰੋੜਾ)- ਐੱਚ.ਡਬਲਿਊ. ਸੀ. ਰੋੜਕੀ ਵਿਖੇ ਬਲਾਕ ਪੱਧਰੀ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ ਕੈਂਸਰ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ...

ਪੂਰੀ ਖ਼ਬਰ »

ਬਠਿੰਡਾ ਦੇ ਸਪੈਸ਼ਲ ਸਕੂਲ ਦੇ ਸਾਬਕਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਾਲਾਨਾ 'ਐਲੂਮਿਨੀ ਮੀਟ' ਸਮਾਪਤ

ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਥਰਮਲ ਕਾਲੋਨੀ ਵਿਖੇ ਸਥਿਤ ਸਪੈਸ਼ਲ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸਾਲਾਨਾ ਦੂਸਰੀ 'ਐਲੂਮਿਨੀ ਮੀਟ' ਆਪਣੀਆਂ ਅਮਿੱਟ ਪੈੜਾਂ ਛੱਡਦੀ ਹੋਈ ਅੱਜ ਸਮਾਪਤ ਹੋਈ, ਜਿਸ ਵਿਚ ਵਿਦਿਆਰਥੀਆਂ ਦੇ ਸਾਬਕਾ ...

ਪੂਰੀ ਖ਼ਬਰ »

ਖ਼ੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਨੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਖੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਵਲੋਂ ਬਠਿੰਡਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਅਮਰੀਕ ਸਿੰਘ ਨੂੰ ਅੱਜ ਇਕ ਮੰਗ-ਪੱਤਰ ਸੌਂਪ ਕੇ ਕੁੱਝ ਨਿੱਜੀ ਸਕੂਲਾਂ ਦੇ ਬਾਹਰ ਖੜੀਆਂ ਕੀਤੀਆਂ ਜਾਂਦੀਆਂ ਨਿੱਜੀ ਸਕੂਲ ਵੈਨਾਂ ...

ਪੂਰੀ ਖ਼ਬਰ »

ਖ਼ੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਨੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਖੁਸ਼ਹਾਲ ਮਾਲਵਾ ਫਾਊਾਡੇਸ਼ਨ ਸੁਸਾਇਟੀ ਵਲੋਂ ਬਠਿੰਡਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਅਮਰੀਕ ਸਿੰਘ ਨੂੰ ਅੱਜ ਇਕ ਮੰਗ-ਪੱਤਰ ਸੌਂਪ ਕੇ ਕੁੱਝ ਨਿੱਜੀ ਸਕੂਲਾਂ ਦੇ ਬਾਹਰ ਖੜੀਆਂ ਕੀਤੀਆਂ ਜਾਂਦੀਆਂ ਨਿੱਜੀ ਸਕੂਲ ਵੈਨਾਂ ...

ਪੂਰੀ ਖ਼ਬਰ »

ਮਾਨਸਾ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਪ੍ਰਸ਼ਾਸਨ ਨੇ ਚੁੱਪ ਧਾਰੀ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਸ਼ਹਿਰ 'ਚ ਨਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਪਰ ਪ੍ਰਸ਼ਾਸਨ ਨੇ ਇਸ ਮਸਲੇ 'ਤੇ ਚੁੱਪੀ ਧਾਰੀ ਹੋਈ ਹੈ | ਸ਼ਹਿਰ 'ਚ ਕੋਈ ਵੀ ਅਜਿਹਾ ਹਿੱਸਾ ਨਹੀਂ ਜਿੱਥੇ ਲੋਕਾਂ ਨੇ ਜਗ੍ਹਾ ਨਾ ਘੇਰੀ ਹੋਵੇ | ਮੁੱਖ ਬਾਜ਼ਾਰ, ਵਾਟਰ ਵਰਕਸ ਰੋਡ, ...

ਪੂਰੀ ਖ਼ਬਰ »

ਮਾਨਸਾ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਪ੍ਰਸ਼ਾਸਨ ਨੇ ਚੁੱਪ ਧਾਰੀ

ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਸ਼ਹਿਰ 'ਚ ਨਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਪਰ ਪ੍ਰਸ਼ਾਸਨ ਨੇ ਇਸ ਮਸਲੇ 'ਤੇ ਚੁੱਪੀ ਧਾਰੀ ਹੋਈ ਹੈ | ਸ਼ਹਿਰ 'ਚ ਕੋਈ ਵੀ ਅਜਿਹਾ ਹਿੱਸਾ ਨਹੀਂ ਜਿੱਥੇ ਲੋਕਾਂ ਨੇ ਜਗ੍ਹਾ ਨਾ ਘੇਰੀ ਹੋਵੇ | ਮੁੱਖ ਬਾਜ਼ਾਰ, ਵਾਟਰ ਵਰਕਸ ਰੋਡ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਥਾਣਾ ਦੇ 16 ਵਿਦਿਆਰਥੀ ਕੌਮੀ ਪੁਰਸਕਾਰ ਲਈ ਚੁਣੇ

ਨਥਾਣਾ, 5 ਫਰਵਰੀ (ਗੁਰਦਰਸ਼ਨ ਲੁੱਧੜ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਥਾਣਾ ਦੇ 16 ਵਿਦਿਆਰਥੀ ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਕੌਮੀ ਪੁਰਸਕਾਰ ਲਈ ਚੁਣੇ ਗਏ ਹਨ | ਜਿਨ੍ਹਾਂ ਨੂੰ 22 ਫਰਵਰੀ ਨੂੰ ਦਿੱਲੀ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਨੈਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਉੱਲਕ ਵਿਖੇ ਮੈਡੀਕਲ ਕੈਂਪ ਲਗਾਇਆ

ਝੁਨੀਰ, 5 ਫਰਵਰੀ (ਸੰਧੂ)- ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਾਈਵੇਟ ਪ੍ਰੈਕਟੀਸ਼ਨਰਜ਼ ਨੇ ਪਿੰਡ ਉੱਲਕ ਵਿਖੇ ਜੈ ਮਿਲਾਪ ਸੰਸਥਾ ਬਲਾਕ ਸਰਦੂਲਗੜ੍ਹ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ | ਉਦਘਾਟਨ ਯਾਦਵਿੰਦਰ ਸਿੰਘ ਥਾਣਾ ਮੁਖੀ ਜੌੜਕੀਆਂ ਨੇ ਕੀਤਾ | ...

ਪੂਰੀ ਖ਼ਬਰ »

ਰਾਜ ਪੱਧਰੀ ਪੋਸਟਰ ਮੁਕਾਬਲੇ 'ਚ ਸਰਕਾਰੀ ਸਕੂਲ ਲਹਿਰਾ ਧੂਰਕੋਟ ਜੇਤੂ

ਲਹਿਰਾ ਮੁਹੱਬਤ, 5 ਫ਼ਰਵਰੀ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਸਟੇਟ ਯੂਨੀਵਰਸਿਟੀ ਬਠਿੰਡਾ ਵਿਖੇ ਰਾਜ ਪੱਧਰੇ ਪੋਸਟਰ ਮੇਕਿੰਗ ਮੁਕਾਬਲਾ ਵੱਖ-ਵੱਖ ਜ਼ਿਲਿ੍ਹਆਂ 'ਚੋਂ ਪਹੁੰਚੇ ਪ੍ਰਾਈਵੇਟ ਅਤੇ ...

ਪੂਰੀ ਖ਼ਬਰ »

ਬਠਿੰਡਾ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂਅ 'ਤੇ ਇਕੱਠੇ ਕੀਤੇ ਕਰੋੜਾਂ ਰੁਪਏ

ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ 'ਚ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂ 'ਤੇ ਤਿੰਨ ਕਰੋੜ ਰੁਪਏ ਇਕੱਠੇ ਕਰਨ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਵਿਚ ਨਕਾਮ ਰਿਹਾ ਹੈ | ਜਿਸ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਇਹ ...

ਪੂਰੀ ਖ਼ਬਰ »

ਬਠਿੰਡਾ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂਅ 'ਤੇ ਇਕੱਠੇ ਕੀਤੇ ਕਰੋੜਾਂ ਰੁਪਏ

ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ 'ਚ ਨਗਰ ਨਿਗਮ ਵਲੋਂ ਗਊ ਸੈੱਸ ਦੇ ਨਾਂ 'ਤੇ ਤਿੰਨ ਕਰੋੜ ਰੁਪਏ ਇਕੱਠੇ ਕਰਨ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਵਿਚ ਨਕਾਮ ਰਿਹਾ ਹੈ | ਜਿਸ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਦੌੜਦੇ ਇਹ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਕਾਮੇ ਕੱਲ੍ਹ ਨੂੰ ਖੜਕਾਉਣਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਰਵਾਜ਼ਾ

ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਪਾਵਰਕਾਮ ਐਂਡ ਟ੍ਰਾਸਕੋ ਦੀ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਕੱਲ੍ਹ 7 ਫਰਵਰੀ ਨੂੰ ਮੁਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਦਾ ਦਰਵਾਜਾ ਖੜਕਾਉਣ ਦਾ ਐਲਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX