ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਪਰਮਜੀਤਪੁਰ ਵਿਖੇ ਓਪਨ ਕਬੱਡੀ ਟੂਰਨਾਮੈਂਟ 'ਚ ਨਿਊਜ਼ੀਲੈਂਡ ਦੀ ਟੀਮ ਨੇ ਮਾਲਵਾ ਨੂੰ ਹਰਾ ਕੇ ਮਾਰੀ ਬਾਜ਼ੀ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਪਰਸਨ ਲਾਲ ਭੋਲਾ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਰਮਜੀਤਪੁਰ ਵਲੋਂ ਕਰਵਾਇਆ ਗਿਆ ਸਾਲਾਨਾ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ਸਮੂਹ ਨਗਰ ਨਿਵਾਸੀ ਪਰਮਜੀਤਪਰ, ਪ੍ਰਵਾਸੀ ਭਾਰਤੀਆਂ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸਟੇਡੀਅਮ ਪਰਮਜੀਤਪੁਰ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਫਾਈਨਲ ਮੈਚ ਗੱਡੀ ਲੋਪੋਕੇ ਸੰਦੀਪ ਨੰਗਲ ਅੰਬੀਆਂ ਮਾਲਵਾ ਕਲੱਬ ਅਤੇ ਵੇਅ ਆਫ਼ ਪਲੰਟੀ ਨਿਊਜ਼ੀਲੈਂਡ ਟੀਮ ਦੇ ਵਿਚਕਾਰ ਹੋਇਆ ਜਿਸ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਮਾਲਵਾ ਦੀ ਟੀਮ ਨੂੰ 47 ਦੇ ਮੁਕਾਬਲੇ 19.5 ਦੇ ਫ਼ਰਕ ਨਾਲ ਹਰਾ ਕੇ ਕਬੱਡੀ ਕੱਪ 'ਤੇ ਕਬਜ਼ਾ ਕੀਤਾ | ਇਸ ਮੌਕੇ ਪੰਜਾਬ ਤੇ ਹਰਿਆਣੇ ਦੀਆਂ ਲੜਕੀਆਂ ਦਾ ਸ਼ੋਅ-ਮੈਚ ਵੀ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੀਆਂ ਲੜਕੀਆਂ ਜੇਤੂ ਰਹੀਆਂ | ਟੂਰਨਾਮੈਂਟ ਉਪਰੰਤ ਪੰਜਾਬੀ ਗਾਇਕ ਹੁਨਰ ਸੰਧੂ ਤੇ ਗੁਰਮੁਖ ਦੋਆਬੀਆ ਦਾ ਖੁੱਲ੍ਹਾ ਅਖਾੜਾ ਵੀ ਲਗਾਇਆ ਗਿਆ | ਮੁੱਖ ਮਹਿਮਾਨ ਵਜੋਂ ਪੁੱਜੇ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਉਪਰੰਤ ਆਪਣੇ ਸੰਬੋਧਨ ਵਿਚ ਟੂਰਨਾਮੈਂਟ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਦੀ ਤੰਦਰੁਸਤੀ 'ਚ ਅਹਿਮ ਰੋਲ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕੋਹੜ ਕੱਢਣ ਲਈ ਖੇਡਾਂ ਬਹੁਤ ਜ਼ਰੂਰੀ ਹਨ | ਉਨ੍ਹਾਂ ਸੰਗਤਾਂ ਨੂੰ ਧਰਤੀ, ਪਾਣੀ ਤੇ ਹਵਾ ਬਚਾਉਣ ਦੀ ਅਪੀਲ ਵੀ ਕੀਤੀ | ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਐਸ.ਡੀ.ਐਮ. ਚੰਦਰਾ ਜਯੋਤੀ ਸਿੰਘ, ਡੀ.ਐੱਸ.ਪੀ. ਸੁਖਵਿੰਦਰ ਸਿੰਘ ਤੇ ਹੋਰ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਟੂਰਨਾਮੈਂਟ ਦਾ ਉਦਘਾਟਨ ਨੰਬਰਦਾਰ ਜੋਗਾ ਸਿੰਘ ਕਾਲੇਵਾਲ ਨੇ ਕੀਤਾ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਸਹਾਇਤਾ ਵਜੋਂ 1 ਲੱਖ ਰੁਪਏ ਭੇਟ ਕੀਤਾ | ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਪਰਮਜੀਤਪੁਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਸਟੇਜ ਦੀ ਸੇਵਾ ਬਲਦੇਵ ਸਿੰਘ ਟੀਟਾ ਨੇ ਬਾਖ਼ੂਬੀ ਨਿਭਾਈ | ਕੁਮੈਂਟਰੀ ਦੀ ਜ਼ਿੰਮੇਵਾਰੀ ਇੰਟਰਨੈਸ਼ਨਲ ਕੁਮੈਂਟਟੇਟਰ ਗੁਰਦੇਵ ਸਿੰਘ ਮਿੱਠਾ ਤੇ ਉਸ ਦੇ ਸਾਥੀਆਂ ਨੇ ਨਿਭਾਈ | ਟੂਰਨਾਮੈਂਟ ਨੂੰ ਨੇਪਰੇ ਚਾੜ੍ਹਨ ਵਿਚ ਸਟੇਟ ਐਵਾਰਡੀ ਚਰਨਜੀਤ ਸਿੰਘ ਪੀ.ਟੀ.ਆਈ., ਸਤਨਾਮ ਸਿੰਘ ਨਾਮੀ ਡਡਵਿੰਡੀ ਆਦਿ ਨੇ ਸੇਵਾਵਾਂ ਨਿਭਾਈਆਂ | ਇਸ ਮੌਕੇ ਮੀਤ ਪ੍ਰਧਾਨ ਟੂਰਨਾਮੈਂਟ ਕਮੇਟੀ ਲਾਭ ਸਿੰਘ ਧੰਜੂ ਤੇ ਡਾ: ਸ਼ਿੰਗਾਰਾ ਸਿੰਘ, ਸੈਕਟਰੀ ਮਾਸਟਰ ਜਸਬੀਰ ਸਿੰਘ ਤੇ ਸਰਪੰਚ ਨਿਰਵੈਰ ਸਿੰਘ ਖ਼ੁਰਦ, ਕੈਸ਼ੀਅਰ ਰਾਮ ਸਿੰਘ ਤੇ ਸੁਖਪਾਲ ਵੀਰ ਸਿੰਘ ਸੋਨੰੂ, ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ, ਟੂਰਨਾਮੈਂਟ ਪ੍ਰਬੰਧਕ ਕਰਮਜੀਤ ਸਿੰਘ ਲਾਡੀ, ਨਿਰਮਲ ਸਿੰਘ ਆੜ੍ਹਤੀ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਸਰਪੰਚ ਜਸਪਾਲ ਸਿੰਘ ਪ੍ਰਧਾਨ ਪੰਚਾਇਤ ਯੂਨੀਅਨ, ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਪ੍ਰਧਾਨ ਸਰਦੂਲ ਸਿੰਘ ਥਿੰਦ, ਐਨ.ਆਰ.ਆਈ. ਅਵਤਾਰ ਸਿੰਘ ਸੋਨੂੰ ਕੈਨੇਡਾ, ਸਰਪੰਚ ਗੁਰਦੇਵ ਸਿੰਘ ਪੱਪਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਖ਼ੁਰਦ, ਸਰਪੰਚ ਸਰਬਜੀਤ ਸਿੰਘ ਲਾਟਵਾਲਾ, ਸਾਬਕਾ ਸਰਪੰਚ ਗੁਰਦੀਪ ਸਿੰਘ ਪਰਮਜੀਤਪੁਰ, ਕੁਲਬੀਰ ਸਿੰਘ, ਮਨਜੀਤ ਸਿੰਘ ਰਾਜਾ, 'ਆਪ' ਆਗੂ ਸੱਜਣ ਸਿੰਘ ਚੀਮਾ ਦੇ ਪੀ.ਏ. ਲਵਪ੍ਰੀਤ ਸਿੰਘ, ਹਰਦੀਪ ਸਿੰਘ ਦੂਲੋਵਾਲ, ਸ਼ਹਿਰੀ ਪ੍ਰਧਾਨ ਆਕਾਸ਼ਦੀਪ ਸਿੰਘ, ਐਡਵੋਕੇਟ ਸਤਨਾਮ ਸਿੰਘ ਮੋਮੀ, ਕੁਲਵਿੰਦਰ ਸਿੰਘ ਸੱਧੂਵਾਲ, ਜਤਿੰਦਰਜੀਤ ਸਿੰਘ ਕੈਸ਼ੀਅਰ, ਐਡਵੋਕੇਟ ਭੁਪਿੰਦਰ ਸਿੰਘ, ਸੈਕਟਰੀ ਜਸਵੰਤ ਸਿੰਘ ਲੱਖ ਵਰਿ੍ਹਆਂ, ਨੰਬਰਦਾਰ ਗੁਰਸਾਹਿਬ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਕਾਲਾ ਪੰਡੋਰੀ, ਗੁਰਜੰਟ ਸਿੰਘ ਸੰਧੂ, ਸ਼ਮਿੰਦਰ ਸਿੰਘ ਸੰਧੂ, ਜਥੇਦਾਰ ਰਣਜੀਤ ਸਿੰਘ ਆਹਲੀ ਖ਼ੁਰਦ, ਸੁਖਜਿੰਦਰ ਸਿੰਘ ਗੋਲਡੀ, ਸਰਵਣ ਸਿੰਘ ਬਾਊਪੁਰ, ਸਰਪੰਚ ਅਮਰਜੀਤ ਸਿੰਘ ਕਬੀਰਪੁਰ, ਜਸਵਿੰਦਰ ਸਿੰਘ ਧੰਜੂ, ਡੀ.ਐਸ.ਪੀ. ਸ਼ਿਵ ਕੰਵਲ ਸਿੰਘ, ਐਸ ਐਚ ਓ ਜਸਪਾਲ ਸਿੰਘ ਸੁਲਤਾਨਪੁਰ ਲੋਧੀ, ਲਖਵਿੰਦਰ ਸਿੰਘ ਕਬੀਰਪੁਰ, ਬਿਕਰਮ ਸਿੰਘ ਤਲਵੰਡੀ ਚੌਧਰੀਆਂ, ਡਾਕਟਰ ਬੂਟਾ ਸਿੰਘ ਆਦਿ ਹਾਜ਼ਰ ਸਨ |

ਜੇਕਰ ਨਿਗਮ ਪ੍ਰਸ਼ਾਸਨ ਨੇ ਆਪਣੀ ਕਾਰਗੁਜ਼ਾਰੀ 'ਚ ਸੁਧਾਰ ਨਾ ਲਿਆਂਦਾ ਤਾਂ ਕਾਂਗਰਸੀ ਕੌਂਸਲਰ ਧਰਨਾ ਦੇਣ ਲਈ ਮਜਬੂਰ ਹੋਣਗੇ-ਕੁੁਲਵੰਤ ਕੌਰ, ਦੀਪਕ ਸਲਵਾਨ

ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)- ਪਿਛਲੇ ਢਾਈ ਮਹੀਨਿਆਂ ਤੋਂ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਨਾ ਹੋਣ ਕਾਰਨ ਸ਼ਹਿਰ ਦੀ ਸਾਫ਼ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਭਰਤੀ ਸਮੇਤ ਹੋਰ ਬਹੁਤ ਸਾਰੇ ਮਾਮਲੇ ਲਟਕੇ ਹੋਏ ਹਨ ਤੇ ਨਿਗਮ ਦੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

'ਆਪ' ਆਗੂ ਮੰਜੂ ਰਾਣਾ ਨੂੰ ਸਰਕਾਰੀ ਕੰਮਾਂ 'ਚ ਦਖ਼ਲਅੰਦਾਜ਼ੀ ਕਰਨ ਦਾ ਕੋਈ ਸੰਵਿਧਾਨਕ ਅਧਿਕਾਰ ਨਹੀਂ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਲਗਭਗ 10 ਮਹੀਨਿਆਂ ਤੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚ ਜਿੱਥੇ ਹਰ ਕਿਸਮ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਉੱਥੇ ਸ਼ਹਿਰ ਦੀ ਸਫ਼ਾਈ ਵਿਵਸਥਾ ਤੋਂ ਇਲਾਵਾ ਸਟਰੀਟ ...

ਪੂਰੀ ਖ਼ਬਰ »

ਰਿਮਾਂਡ 'ਤੇ ਲਿਆਂਦੇ ਇਕ ਵਿਅਕਤੀ ਦੀ ਨਿਸ਼ਾਨਦੇਹੀ 'ਤੇ ਪੁਲਿਸ ਵਲੋਂ 950 ਗ੍ਰਾਮ ਹੈਰੋਇਨ ਬਰਾਮਦ

ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਢਿਲਵਾਂ ਪੁਲਿਸ ਨੇ ਇਕ ਵਿਅਕਤੀ ਗੁਰਇਕਬਾਲ ਸਿੰਘ ਵਾਸੀ ਗਾਜੀ ਗੁਡਾਣਾ ਕੋਲੋਂ ਕਥਿਤ ਤੌਰ 'ਤੇ 950 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਢਿਲਵਾਂ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਜਰਮਨੀ ਦਾਸ ਪਾਰਕ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਸਥਾਨਕ ਬੈਂਕ ਵਲੋਂ ਸੁਸਾਇਟੀ 'ਚ ਕੀਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਰੋਸ ਪ੍ਰਗਟਾਇਆ

ਕਪੂਰਥਲਾ, 5 ਫਰਵਰੀ (ਅਮਨਜੋਤ ਸਿੰਘ ਵਾਲੀਆ)- ਜਰਮਨੀ ਦਾਸ ਪਾਰਕ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਰਾਮ ਮੂਰਤੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਥਾਨਕ ਬੈਂਕ ਵਲੋਂ ਕਲੋਨੀ ਵਿਚ ਨਜਾਇਜ਼ ਕੀਤੇ ਜਾ ਰਹੇ ਕਬਜ਼ੇ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਰਿਹਾਣਾ ਜੱਟਾ ਵਿਖੇ ਮੁਨਾਫ਼ਾ ਵੰਡ ਸਮਾਗਮ ਤੇ ਆਮ ਇਜਲਾਸ ਅੱਜ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਦੀ ਰਿਹਾਣਾ ਜੱਟਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਰਿਹਾਣਾ ਜੱਟਾ ਵਿਖੇ ਮੁਨਾਫ਼ਾ ਵੰਡ ਸਮਾਰੋਹ ਤੇ ਆਮ ਇਜਲਾਸ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸਭਾ ਦੀ ਬਿਲਡਿੰਗ ਵਿਖੇ ਹੋਵੇਗਾ ਜਿਸ ਵਿਚ ਬੀਬੀ ਸਰਬਜੀਤ ਕੌਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਗੋਲੀ ਵੱਜਣ ਕਾਰਨ ਨੌਜਵਾਨ ਜ਼ਖ਼ਮੀ

ਕਪੂਰਥਲਾ, 5 ਫਰਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਕਾਦੂਪੁਰ ਦੇ ਇਕ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਐਸ.ਐਮ.ਓ. ਡਾ: ਸੰਦੀਪ ਧਵਨ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਜ਼ਿਲ੍ਹੇ ਭਰ 'ਚ ਸ਼ਰਧਾ ਨਾਲ ਮਨਾਇਆ

ਕਪੂਰਥਲਾ, 5 ਫਰਵਰੀ (ਅਮਰਜੀਤ ਕੋਮਲ)- ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਅੱਜ ਜ਼ਿਲ੍ਹੇ ਭਰ 'ਚ ਸ਼ਰਧਾ ਨਾਲ ਮਨਾਇਆ ਗਿਆ | ਰਾਗੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸੇ ਸੰਬੰਧੀ ਸ੍ਰੀ ਗੁਰੂ ਰਵਿਦਾਸ ਭਵਨ ਮੁਹੱਲਾ ਜੱਟਪੁਰਾ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਰੰਜਿਸ਼ਨ ਪਤੀ-ਪਤਨੀ ਦੀ ਕੁੱਟਮਾਰ

ਕਪੂਰਥਲਾ, 5 ਫਰਵਰੀ (ਅਮਨਜੋਤ ਸਿੰਘ ਵਾਲੀਆ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਆਉਂਦੇ ਪਿੰਡ ਕੁਤਬੇਵਾਲ ਵਿਖੇ ਇਕ ਪਤੀ ਪਤਨੀ ਨੂੰ ਪਿੰਡ ਦੇ ਹੀ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ...

ਪੂਰੀ ਖ਼ਬਰ »

ਜਾਰਜਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਯਾਦਗਾਰੀ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ- ਬਖ਼ਸ਼ੀ ਸਿੰਘ, ਸਲਵਿੰਦਰ ਸਿੰਘ

ਡਡਵਿੰਡੀ, 5 ਫਰਵਰੀ (ਦਿਲਬਾਗ ਸਿੰਘ ਝੰਡ)- ਸੰਤ ਬਾਬਾ ਨਿਹਾਲ ਸਿੰਘ ਜੀ ਸਪੋਰਟਸ ਤੇ ਵੈੱਲਫੇਅਰ ਕਲੱਬ ਜਾਰਜਪੁਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 35ਵਾਂ ਸਾਲਾਨਾ ਸੰਤ ਬਾਬਾ ...

ਪੂਰੀ ਖ਼ਬਰ »

ਜਸਪ੍ਰੀਤ ਗੁਰਾਇਆ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ

ਨਡਾਲਾ, 5 ਫਰਵਰੀ (ਮਾਨ)- ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਤੇ 'ਆਪ' ਆਗੂ ਅਸ਼ੋਕ ਕੁਮਾਰ ਰਾਜੂ ਭੱਟੀ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਸ: ਗੁਰਾਇਆ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਠਾਂਵਾਲਾ ਵਿਖੇ 10ਵਾਂ ਗੋਲਡ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਡਡਵਿੰਡੀ, 5 ਫਰਵਰੀ (ਦਿਲਬਾਗ ਸਿੰਘ ਝੰਡ)- ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਮੋਠਾਂਵਾਲਾ ਵੱਲੋਂ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ 10ਵਾਂ ਗੋਲਡ ਕਬੱਡੀ ਕੱਪ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਨਿਗਮ ਚੋਣਾਂ ਸੰਬੰਧੀ ਪੰਜਾਬ ਇੰਚਾਰਜ ਨਾਲ ਕੀਤੀ ਮੁਲਾਕਾਤ

ਫਗਵਾੜਾ, 5 ਫਰਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਪ ਆਗੂਆਂ ਦੇ ਵਫ਼ਦ ਨੇ ਪੰਜਾਬ ਇੰਚਾਰਜ ਜਰਨੈਲ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਜਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੰਤ ਮਹਾਂਪੁਰਸ਼ ਅੱਜ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢੇ ਜਾਣ ਵਾਲੇ ਮਾਰਚ 'ਚ ਸ਼ਾਮਿਲ ਹੋਣਗੇ

ਕਪੂਰਥਲਾ, 5 ਫਰਵਰੀ (ਵਿ.ਪ੍ਰ.)- ਜ਼ਿਲ੍ਹੇ ਦੇ ਉੱਘੇ ਸੰਤ ਮਹਾਂਪੁਰਸ਼ ਕੌਮੀ ਇਨਸਾਫ਼ ਮੋਰਚੇ ਵਲੋਂ ਮੋਹਾਲੀ 'ਚ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ, ਬਰਗਾੜੀ ਤੇ ਬਹਿਬਲ ...

ਪੂਰੀ ਖ਼ਬਰ »

ਸੰਤ ਬਾਬਾ ਗੋਬਿੰਦ ਦਾਸ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਇਲਾਕੇ ਦੀ ਛਿੰਝ ਕਮੇਟੀ ਵਲੋਂ ਸੰਤ ਬਾਬਾ ਗੋਬਿੰਦ ਦਾਸ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਸੰਤ ਬਾਬਾ ਦੇਸ ਰਾਜ ਦੀ ਰਹਿਨੁਮਾਈ ਹੇਠ ਵੱਡਾ ਛਿੰਝ ਮੇਲਾ ਗੋਬਿੰਦਪੁਰਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਲੱਕੀ ਰੰਧਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਥਿੰਦ)- ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਪਾਵਨ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਦੇ ਦਰਬਾਰ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਥਿੰਦ)- ਸਥਾਨਕ ਗਾਜੀਪੁਰ ਰੋਡ 'ਤੇ ਸਥਿਤ ਬਿ੍ਟਿਸ਼ ਵਿਕਟੋਰੀਆ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਨਵੀਂ ਦਿੱਲੀ ਦੀ ਪ੍ਰਸਿੱਧ ਸੰਸਥਾ ਐਸ.ਓ.ਐਫ. ਜਨਰਲ ਨੌਲਜ਼ ਓਲੰਪੀਆਡ (ਆਈ.ਜੀ.ਕੇ.ਓ. 2022-23) ...

ਪੂਰੀ ਖ਼ਬਰ »

ਦੇਹਰਾ ਗੁਰੂ ਰਵਿਦਾਸ ਜੀ ਚੱਕ ਹਕੀਮ ਵਿਖੇ ਜਨਮ ਦਿਹਾੜਾ ਮਨਾਇਆ

ਫਗਵਾੜਾ, 5 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਦੇਹਰਾ ਗੁਰੂ ਰਵਿਦਾਸ ਜੀ ਚੱਕ ਹਕੀਮ (ਫਗਵਾੜਾ) ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਮਹੰਤ ਪਰਸ਼ੋਤਮ ਲਾਲ ਦੀ ਅਗਵਾਈ ਵਿਚ ਕਰਵਾਇਆ ਗਿਆ | ਸਭ ਤੋਂ ਪਹਿਲਾਂ ਨਿਸ਼ਾਨ ਸਾਹਿਬ 'ਤੇ ਚੋਲ਼ਾ ਚੜ੍ਹਾਉਣ ਦੀ ਰਸਮ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਨਡਾਲਾ, 5 ਫਰਵਰੀ (ਮਨਜਿੰਦਰ ਸਿੰਘ ਮਾਨ)- ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਤਲਵੰਡੀ ਚੌਧਰੀਆਂ, 5 ਫਰਵਰੀ (ਪਰਸਨ ਲਾਲ ਭੋਲਾ)- ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਤਲਵੰਡੀ ਚੌਧਰੀਆਂ ਵਿਖੇ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਬਜਟ ਦੌਰਾਨ ਸਬਸਿਡੀਆਂ 'ਚ ਕਟੌਤੀ ਕਰਕੇ ਕੇਂਦਰ ਨੇ ਗ਼ਰੀਬਾਂ ਦਾ ਗਲਾ ਘੁੱਟਿਆ- ਚੀਮਾ, ਲਾਲਾ, ਸੰਧਾ

ਡਡਵਿੰਡੀ, 5 ਫਰਵਰੀ (ਦਿਲਬਾਗ ਸਿੰਘ ਝੰਡ)- ਕੇਂਦਰੀ ਬਜਟ ਦੌਰਾਨ ਖ਼ੁਰਾਕ, ਖਾਦ ਅਤੇ ਤੇਲ ਸਬਸਿਡੀ ਵਿਚ 28 ਤੋਂ 31 ਫ਼ੀਸਦੀ ਤੱਕ ਕਟੌਤੀ ਕਰਕੇ ਕੇਂਦਰ ਸਰਕਾਰ ਨੇ ਦੇਸ਼ ਦੇ ਗ਼ਰੀਬ ਲੋਕਾਂ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫਗਵਾੜਾ, 5 ਫਰਵਰੀ (ਹਰਜੋਤ ਸਿੰਘ ਚਾਨਾ)- ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਦਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਪਿੰਡ ਵਜੀਦੋਵਾਲ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀਆਂ ਕੋਲੋਂ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਸਬ ਇੰਸਪੈਕਟਰ ਨਿਰਮਲ ਸਿੰਘ ਪੁਲਿਸ ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਸੋਨੇ ਤੇ ਚਾਂਦੀ ਤੇ ਤਗਮੇ

ਸੁਲਤਾਨਪੁਰ ਲੋਧੀ, 5 ਫਰਵਰੀ (ਨਰੇਸ਼ ਹੈਪੀ, ਥਿੰਦ)- ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਪੰਜ ਵਿਦਿਆਰਥੀਆਂ ਨੇ ਕੋਚ ਸ਼ੀਹਾਨ ਗੁਰਪ੍ਰੀਤ ਰੋਜ਼ੀ ਸੇਠੀ ਦੀ ਨਿਗਰਾਨੀ ਹੇਠ ਜੈਪੁਰ (ਰਾਜਸਥਾਨ) ਵਿਖੇ ਹੋਏ ਤੀਸਰੇ ਇਮਾਸ ਏਸ਼ੀਅਨ ਕਰਾਟੇ ...

ਪੂਰੀ ਖ਼ਬਰ »

ਨਗਰ ਕੀਰਤਨ ਮੌਕੇ ਬੂਟਿਆਂ ਦੀ ਪ੍ਰਦਰਸ਼ਨੀ ਲਗਾਈ

ਫਗਵਾੜਾ, 5 ਜਨਵਰੀ (ਹਰਜੋਤ ਸਿੰਘ ਚਾਨਾ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਫਰੈਂਡਜ਼ ਵਾਤਾਵਰਨ ਤੇ ਸੋਸ਼ਲ ਵੈੱਲਫੇਅਰ ਸੰਸਥਾ ਫਗਵਾੜਾ ਵਲੋਂ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX