ਤਾਜਾ ਖ਼ਬਰਾਂ


ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  19 minutes ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  26 minutes ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  39 minutes ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  about 1 hour ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  about 2 hours ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 2 hours ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 3 hours ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 4 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 4 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 5 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 5 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 minute ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 6 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 7 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 7 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 8 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 9 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 10 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 10 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 10 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 11 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 12 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅਡਾਨੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਅਰੁਣ ਡੋਗਰਾ ਮਿੱਕੀ ਦੀ ਅਗਵਾਈ 'ਚ ਅਡਾਨੀ ਮਾਮਲੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਜਿਸ 'ਚ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਇੰਦੂ ਬਾਲਾ, ਬੀ.ਸੀ. ਕਮਿਸ਼ਨ ਦੇ ਚੇਅਰਮੈਨ ਸਰਵਣ ਸਿੰਘ, ਸ਼ਹਿਰੀ ਪ੍ਰਧਾਨ ਨਵਪ੍ਰੀਤ ਰੈਹਲ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਾਜੇਸ਼ ਗੁਪਤਾ, ਡਾ. ਜਤਿੰਦਰ ਕੁਮਾਰ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਨੇ ਧਰਨੇ 'ਚ ਪਹੁੰਚ ਕੇ ਮੋਦੀ ਸਰਕਾਰ ਵੱਲੋਂ ਪੂੰਜੀਪਤੀਆਂ ਨੂੰ ਦੇਸ਼ ਲੁੱਟਣ ਦੀ ਆਗਿਆ ਦੇਣ ਦੀ ਨੀਤੀ ਦਾ ਵਿਰੋਧ ਕੀਤਾ | ਇਸ ਮੌਕੇ ਅਰੁਣ ਡੋਗਰਾ ਨੇ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਜਦੋਂ ਤੋਂ ਮੋਦੀ ਸਰਕਾਰ ਕੇਂਦਰ 'ਚ ਆਈ ਹੈ ਉਸ ਨੇ ਅਨੇਕਾਂ ਅਜਿਹੇ ਅਡਾਨੀਆਂ ਨੂੰ ਦੇਸ਼ 'ਚ ਆਰਥਿਕ ਲੁੱਟ ਦੀ ਖੁੱਲ੍ਹ ਦਿੱਤੀ ਹੋਈ ਹੈ | ਉਨ੍ਹਾਂ ਕਿਹਾ ਕਿ ਐੱਲ.ਆਈ.ਸੀ. ਤੇ ਐੱਸ.ਬੀ.ਆਈ. 'ਤੇ ਦਬਾਅ ਬਣਾ ਕੇ ਮੋਦੀ ਸਰਕਾਰ ਨੇ ਜਿਸ ਤਰਾਂ ਅਡਾਨੀ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ ਉਹ ਕਿਸੇ ਦੇਸ਼-ਧੋ੍ਰਹ ਤੋਂ ਘੱਟ ਨਹੀਂ ਹੈ | ਇਸ ਮੌਕੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਾਸੀਆਂ ਨਾਲ ਖਿਲਵਾੜ ਕਰਨਾ ਬੰਦ ਕਰੇ ਨਹੀਂ ਤਾਂ ਲੋਕ ਸੜਕਾਂ 'ਤੇ ਉੱਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨਾਲ ਅਜਿਹਾ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮਹਿਲਾ ਕਾਂਗਰਸ ਪ੍ਰਧਾਨ ਤਰਨਜੀਤ ਕੌਰ ਸੇਠੀ, ਕ੍ਰਿਸ਼ਨਾ ਸੈਣੀ, ਪੰਡਤ ਬਿਕਰਮ ਮਹਿਤਾ, ਹਰੀਸ਼ ਆਨੰਦ, ਅਮਰਜੀਤ ਕੌਰ, ਕੌਂਸਲਰ ਲਵਕੇਸ਼ ਓਹਰੀ, ਜਸਵੰਤ ਰਾਏ ਕਾਲਾ, ਅਸ਼ੋਕ ਸੂਦ, ਪ੍ਰੋ. ਬਲਜੀਤ ਬਖ਼ਸ਼ੀ, ਪਰਮਜੀਤ ਟਿੰਮਾ, ਰਜਨੀਸ਼ ਟੰਡਨ, ਕੁਲਵਿੰਦਰ ਨੀਟਾ, ਰਵਿੰਦਰ ਬਜਾਜ, ਅਸ਼ਵਨੀ ਸ਼ਰਮਾ, ਸੇਵਾ ਸਿੰਘ, ਵਿਨੋਦ ਰਾਏ, ਰਾਕੇਸ਼ ਕਪੂਰ, ਪਿਆਰਾ ਸਿੰਘ, ਗੁਲਸ਼ਨ ਅਰੋੜਾ, ਅੰਕੁਰ ਬਾਂਸਲ, ਚੇਤਨ ਅਰੋੜਾ, ਰਵੀ ਲੋਚਨ ਆਦਿ ਵੀ ਹਾਜ਼ਰ ਸਨ |

ਗਲਤ ਨੀਤੀਆਂ ਦੇ ਵਿਰੋਧ 'ਚ ਖ਼ਾਲਸਾ ਕਾਲਜ ਅਧਿਆਪਕਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)-ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਫੈਡਰੇਸ਼ਨ, ਪਿ੍ੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਪ੍ਰਤੀ ਕਥਿਤ ਗਲਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ./ਟੀ.ਸੀ.ਐਲ. ਤੇ ਮਾਹਿਲਪੁਰ ਮੰਡਲ ਦੇ ਮੈਂਬਰਾਂ ਵਲੋਂ ਮੰਗਾਂ ਨੂੰ ਲੈ ਕੇ ਕਸ਼ਮੀਰਾ ਸਿੰਘ ਮੰਡਲ ਪ੍ਰਧਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪੁਤਲਾ ...

ਪੂਰੀ ਖ਼ਬਰ »

ਜਦੋਂ ਚੋਰੀ ਕੀਤਾ ਸਿਲੰਡਰ ਛੱਡ ਕੇ ਦੌੜੇ ਚੋਰ

ਚੱਬੇਵਾਲ, 6 ਫਰਵਰੀ (ਪਰਮਜੀਤ ਨੌਰੰਗਾਬਾਦੀ)-ਨਜ਼ਦੀਕੀ ਬਜਰਵਾਰ ਰੋਡ ਦੀਆਂ ਕਲੋਨੀਆਂ 'ਚ ਚੋਰਾਂ ਵੱਲੋਂ ਦਿਨ ਦਿਹਾੜੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ¢ ਜਾਣਕਾਰੀ ਅਨੁਸਾਰ 5 ਫਰਵਰੀ ਨੂੰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਲੋਕ ਪਿੰਡ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪੁਲ ਦਾ ਕੰਮ ਅਧੂਰਾ ਛੱਡਣ ਦੇ ਵਿਰੋਧ 'ਚ ਬਸਪਾ ਵਲੋਂ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 6 ਫ਼ਰਵਰੀ (ਹਰਪ੍ਰੀਤ ਕੌਰ)-ਭੰਗੀ ਚੋਅ 'ਤੇ ਬਣ ਰਹੇ ਨਵੇਂ ਪੁਲ ਦਾ ਨਿਰਮਾਣ ਅੱਧ ਵਿਚਾਲੇ ਰੁਕਣ ਕਾਰਨ ਵਾਹਨ ਚਾਲਕਾਂ ਨੂੰ ਪੇਸ਼ ਆ ਰਹੀ ਪ੍ਰੇਸ਼ਾਨੀਆਂ ਨੂੰ ਲੈ ਕੇ ਬਸਪਾ ਵਰਕਰਾਂ ਨੇ ਪਾਰਟੀ ਆਗੂ ਦਿਨੇਸ਼ ਕੁਮਾਰ ਪੱਪੂ ਦੀ ਅਗਵਾਈ ਹੇਠ ਮੁਜ਼ਾਹਰਾ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸੰਬੰਧੀ ਮੀਟਿੰਗ ਹੋਈ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਜਪਾ ਮੰਡਲ ਟਾਂਡਾ ਦੇ ਨਵ-ਨਿਯੁਕਤ ਪ੍ਰਧਾਨ ਦਾ ਜਵਾਹਰ ਖੁਰਾਣਾ ਦੀ ਅਗਵਾਈ ਵਿਚ ਸਨਮਾਨ

ਟਾਂਡਾ ਉੜਮੁੜ, 6 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਭਾਜਪਾ ਵਰਕਰਾਂ ਦੀ ਇੱਕ ਵਿਸ਼ੇਸ਼ ਬੈਠਕ ਇੱਥੇ ਸਾਬਕਾ ਚੇਅਰਮੈਨ ਜਵਾਹਰ ਖੁਰਾਣਾ ਦੀ ਅਗਵਾਈ ਵਿਚ ਹੋਈ ਅਤੇ ਇਸ ਦੌਰਾਨ ਟਾਂਡਾ ਦੇ ਨਵ-ਨਿਯੁਕਤ ਮੰਡਲ ਭਾਜਪਾ ਪ੍ਰਧਾਨ ਰਾਜੇਸ਼ ਸ਼ਾਲੂ ਦਾ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿਚ ਨਾਮਜ਼ਦ ਮੁਲਜ਼ਮ ਕਾਬੂ

ਟਾਂਡਾ ਉੜਮੁੜ, 6 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਪਿਛਲੇ ਸਾਲ ਬੇਟ ਇਲਾਕੇ ਦੇ ਇੱਕ ਪਿੰਡ ਵਿਚ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਨਾਮਜ਼ਦ ਮੁਲਜ਼ਮ ਨੂੰ ਟਾਂਡਾ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੇਪਰ ਦੇਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸੈਲਾ ਖ਼ੁਰਦ/ਮਾਹਿਲਪੁਰ, 6 ਫਰਵਰੀ (ਹਰਵਿੰਦਰ ਸਿੰਘ ਬੰਗਾ, ਰਜਿੰਦਰ ਸਿੰਘ)-ਪਿੰਡ ਬੱਢੋਆਣਾ-ਸਰਦੁੱਲਾਪੁਰ ਬੱਸ ਸਟੈਂਡ ਨਜ਼ਦੀਕ ਬੋਲੈਰੋ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਸਕੂਲ ਪੇਪਰ ਦੇਣ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ¢ ਇਸ ਦੌਰਾਨ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਵਲੋਂ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੁਕੇਰੀਆਂ, 6 ਫਰਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਵੱਲੋਂ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਜੀਓ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਬਾਰੇ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਤੇਲ ਕੀਮਤਾਂ 'ਚ ਵਾਧਾ ਕਰਕੇ ਅਸਲੀ ਰੰਗ ਦਿਖਾਇਆ-ਗੇਰਾ

ਭੰਗਾਲਾ, 6 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਤਾਂ ਬੈਠੇ ਨੇ ਪਰ ਲੋਕਾਂ ਨਾਲ ਕੀਤਾ ਹੋਇਆ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੀ ਜਨਤਾ ਨਾਲ ਵੱਡੇ ਧੋਖੇ ਕੀਤੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਟਿਆਣਾ ਸਕੂਲ ਦੇ ਵਿਕਾਸ ਲਈ 25 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)-ਪਿੰਡ ਸਟਿਆਣਾ ਦੀ ਗ੍ਰਾਮ ਪੰਚਾਇਤ ਦੀ ਪ੍ਰੇਰਨਾ ਸਦਕਾ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਵਿਕਾਸ ਲਈ ਪਿੰਡ ਦੇ ਪ੍ਰਵਾਸੀ ਭਾਰਤੀ ਹਰਬੰਸ ਸਿੰਘ ਪੁੱਤਰ ਬਿਕਰਮ ਸਿੰਘ, ਹਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਕੁਲਵੰਤ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ) ਕਾਰਜਕਾਰਨੀ ਦੀ ਬੈਠਕ ਹੋਈ

ਮੁਕੇਰੀਆਂ, 6 ਫਰਵਰੀ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ) ਦੀ ਕਾਰਜਕਾਰਨੀ ਬੈਠਕ ਇੱਥੇ ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਆਰ. ਪੀ. ਮਿੱਤਲ, ਵਿਧਾਇਕ ਜੰਗੀ ਲਾਲ ਮਹਾਜਨ ਨੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ ਕਰਵਾਇਆ

ਟਾਂਡਾ ਉੜਮੁੜ, 6 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿੱਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਧਰਨਾ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਸਮੂਹ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਤਲਾਸ਼ੀ ਅਭਿਆਨ ਦੌਰਾਨ ਨਸ਼ੀਲਾ ਪਾਊਡਰ ਬਰਾਮਦ, 2 ਕਾਬੂ

ਹੁਸ਼ਿਆਰਪੁਰ, 6 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸੂਬਾ ਸਰਕਾਰ ਵਲੋਂ ਸੂਬੇ 'ਚੋਂ ਨਸ਼ਾ ਖ਼ਤਮ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ 'ਚ ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡਾਂ 'ਚ ਸਰਚ ਅਭਿਆਨ ਚਲਾਇਆ ਗਿਆ | ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਸੂਬਾ ਪੱਧਰੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 6 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਦੀਆਂ ਵਿਦਿਆਰਥਣਾਂ ਨੇ ਐਨ.ਐਸ.ਕਿਊ.ਐਫ. ਦੇ ਸੂਬਾ ਪੱਧਰ 'ਤੇ ਸੱਕਿਲ ਟਰੀ ਵਲੋਂ ਕਰਵਾਏ ਮੁਕਾਬਲਿਆਂ 'ਚ ਵਧੀਆ ਕਾਰਗੁਜਾਰੀ ਦਿਖਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ

ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਵਿਸ਼ੇਸ਼ ਤਿੰਨ ਦਿਨਾਂ ਕੀਰਤਨ ਸਮਾਗਮ ਤੇ ਨਗਰ ਕੀਰਤਨ ਸਬੰਧੀ ਮੀਟਿੰਗ ਮੈਨੇਜਰ ਜਸਵਿੰਦਰ ਸਿੰਘ ਅਗਵਾਈ 'ਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਗਊਸ਼ਾਲਾ 'ਚ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 6 ਫਰਵਰੀ (ਧਾਲੀਵਾਲ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਜੀਤ ਸਿੰਘ ਦੇ ਨਿਰਦੇਸ਼ 'ਤੇ ਅਗਵਾਈ ਹੇਠ ਪੰਜਾਬ ਗੋਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਸਵਾਮੀ ਕ੍ਰਿਸ਼ਨਾ ਨੰਦ ਵਾਲਿਆਂ ਦੇ ਪ੍ਰਬੰਧ ਅਧੀਨ ਚੱਲ ਰਹੀ ਗੋਬਿੰਦ ਗੋਧਾਮ ਗਊਸ਼ਾਲਾ ਡੱਲੇਵਾਲ ਵਿਖੇ ...

ਪੂਰੀ ਖ਼ਬਰ »

ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਟਰੱਸਟ ਦਾ ਮੁੱਖ ਉਦੇਸ਼-ਪ੍ਰੋ. ਸੁਨੇਤ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)- ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ 'ਚ ਗਰੀਬੀ ਰੇਖਾ ਤੋਂ ਹੇਠਾਂ ਝੁੱਗੀ- ਝੌਂਪੜੀਆਂ 'ਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੇਵਾਵਾਂ ਨਿਭਾਅ ਰਹੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ...

ਪੂਰੀ ਖ਼ਬਰ »

ਐੱਸ.ਡੀ. ਕਾਲਜ 'ਚ ਇੰਟਰੈਕਟਿਵ ਵਿੱਤੀ ਸਿੱਖਿਆ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ...

ਪੂਰੀ ਖ਼ਬਰ »

ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)-ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਮੀਟਿੰਗ ਗੁਰਦੁਆਰਾ ਜਾਹਰਾ ਜਹੂਰ ਪਾਤਿਸ਼ਾਹੀ ਛੇਵੀਂ, ਹੁਸ਼ਿਆਰਪੁਰ ਵਿਖੇ ਕੌਮੀ ਪ੍ਰਧਾਨ ਲਖਵੀਰ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੌਂਸਲ ਦੇ ...

ਪੂਰੀ ਖ਼ਬਰ »

ਅੱਖਾਂ ਦੇ 174 ਮਰੀਜ਼ਾਂ ਦਾ ਚੈੱਕਅਪ ਤੇ 55 ਯੂਨਿਟ ਖੂਨ ਇਕੱਤਰ ਕੀਤਾ

ਬੀਣੇਵਾਲ, 6 ਫਰਵਰੀ (ਚੌਧਰੀ)-ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਅਰੋੜਾ ਹਸਪਤਾਲ ਜਲੰਧਰ ਦੀ ਮਾਹਿਰ ...

ਪੂਰੀ ਖ਼ਬਰ »

ਦੇਸ਼ ਅਤੇ ਸਮਾਜ ਦੀ ਤਰੱਕੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ 'ਤੇ ਚੱਲ ਕੇ ਹੀ ਸੰਭਵ-ਤਿਵਾੜੀ

ਬੀਣੇਵਾਲ, 6 ਫਰਵਰੀ (ਬੈਜ ਚੌਧਰੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 6 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ 22ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਦਾ ਜਥਾ ਕੌਮੀ ਇਨਸਾਫ਼ ਮੋਰਚੇ ਲਈ ਰਵਾਨਾ

ਹੁਸ਼ਿਆਰਪੁਰ, 6 ਫਰਵਰੀ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦਾ ਜਥਾ ਤੀਸਰੀ ਵਾਰ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ ਹੇਠ ਕੌਮੀ ਇਨਸਾਫ਼ ਮੋਰਚੇ ਲਈ ਰਵਾਨਾ ਹੋਇਆ | ਜਥੇ 'ਚ ਜਸਵਿੰਦਰ ਸਿੰਘ ਸੰਘਾ, ਮਾਸਟਰ ਅਵਤਾਰ ਸਿੰਘ, ਵਰਿੰਦਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਨੇ 'ਆਪ' ਦਾ ਪੱਲਾ ਫੜਿਆ

ਗੜ੍ਹਦੀਵਾਲਾ, 6 ਫਰਵਰੀ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਗੜ੍ਹਦੀਵਾਲਾ ਵਿਖੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਚੱਬੇਵਾਲ, 6 ਫਰਵਰੀ (ਪਰਮਜੀਤ ਨੌਰੰਗਾਬਾਦੀ)- ਪਿੰਡ ਚਿੱਤੋਂ ਵਿਖੇ ਸ਼੍ਰੀ ਚੰਦ ਦੇ ਅਸਥਾਨ 'ਤੇ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਸਲਾਨਾ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਸੁੱਚਾ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ¢ ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇਲ ਦੇ ਰੇਟਾਂ 'ਚ ਕੀਤਾ ਵਾਧਾ ਵਾਪਸ ਲਵੇ - ਕਾਮਰੇਡ ਆਸ਼ਾ ਨੰਦ

ਹਾਜੀਪੁਰ, 6 ਫਰਵਰੀ (ਜੋਗਿੰਦਰ ਸਿੰਘ)- ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਵਿਚ ਕਟੌਤੀ ਕਰਨ ਲਈ ਕੇਂਦਰ ਸਰਕਾਰ ਕੋਲ ਮੰਗ ਕਰਾਂਗੇ ਪਰ ਪੰਜਾਬ ਸਰਕਾਰ ਨੇ ਪੈਟਰੋਲ ਤੇ ...

ਪੂਰੀ ਖ਼ਬਰ »

ਪ੍ਰਮੋਦ ਗਿੱਲ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਦਸੂਹਾ, 6 ਫਰਵਰੀ (ਭੁੱਲਰ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦਾ ਚੋਣ ਇਜਲਾਸ ਇੱਥੇ ਸੂਬਾਈ ਆਗੂ ਮੁਕੇਸ਼ ਗੁਜਰਾਤੀ, ਪ੍ਰਦੀਪ ਸੈਣੀ, ਰਾਜਦੀਪ ਸਿੰਘ, ਸਤਿੰਦਰ ਸਿੰਘ, ਇੰਦੂ ਰਾਣਾ, ਹਰਜੀਤ ਕੌਰ, ਮਹਿੰਦਰ ਪਾਲ, ਸੁਖਦੇਵ ਡਾਨਸੀਵਾਲ, ਗੁਰਜਿੰਦਰ ਸਿੰਘ, ਇੰਦਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸੰਬੰਧੀ ਅਸੈਸਮੈਂਟ ਕੈਂਪ ਲਗਾਇਆ

ਦਸੂਹਾ, 6 ਫਰਵਰੀ (ਭੁੱਲਰ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਲਗਾਇਆ ਗਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਹਾਜੀਪੁਰ, 6 ਫਰਵਰੀ (ਜੋਗਿੰਦਰ ਸਿੰਘ)- ਗੁਰੂ ਰਵਿਦਾਸ ਦਾ ਜਨਮ ਦਿਹਾੜਾ ਕਸਬੇ ਦੇ ਮੁਹੱਲਾ ਪੜਾਅ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਤੇ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਸੀ ਕੰਢੀ, 6 ਫਰਵਰੀ (ਜਗਤਾਰ ਸਿੰਘ ਰਜਪਾਲਮਾ)- ਗੁਰੂ ਰਵਿਦਾਸ ਦੇ 646ਵੇਂ ਜਨਮ ਦਿਵਸ ਨੂੰ ਸਮਰਪਿਤ ਡੇਰਾ ਬਾਪੂ ਮੰਗਲ ਦਾਸ ਜੀ ਉਦਾਸੀ ਪਿੰਡ ਰਛਪਾਲਮਾ ਤੋਂ ਡੇਰਾ ਮੁਖੀ ਸੰਤ ਪ੍ਰੇਮ ਦਾਸ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਪਿੰਡ ਰਛਪਾਲਮਾ, ਨਾਗਰੇ, ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ ਜਿਲ੍ਹਾ ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਅਚਨਚੇਤ ਦÏਰਾ ਕੀਤਾ¢ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਦਾ ਸਿਖਲਾਈ ਕੋਰਸ 20 ਤੋਂ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫ਼ੈਸੀਲਿਟੇਟਰ ਯੂਨੀਅਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਹੁਸ਼ਿਆਰਪੁਰ, 6 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਆਸ਼ਾ ਵਰਕਰਾਂ ਤੇ ਫ਼ੈਸਲੀਟੇਟਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਨਿੰਦਰ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਿਲਿਆ | ਵਫ਼ਦ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਫ਼ਰਵਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)- ਗੁਰੂ ਰਵਿਦਾਸ ਦੇ 646ਵੇਂ ਜਨਮ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੋਤੀ ਐਵੇਨਿਊ ਅੱਡਾ ਕੱਕੋਂ ਵਿਖੇ ਪ੍ਰਧਾਨ ਸਵਰਨ ਸਿੰਘ ਰਿਟਾ. ਡੀ.ਐੱਸ.ਪੀ. ਦੀ ਅਗਵਾਈ 'ਚ ਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ 'ਚ ਸ਼ਾਮਿਲ ਹੋਣ ਲਈ ਜਥਾ ਅੱਜ ਹੋਵੇਗਾ ਰਵਾਨਾ

ਗੜ੍ਹਦੀਵਾਲਾ, 6 ਫਰਵਰੀ (ਚੱਗਰ)- ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦਾ ਜਥਾ ਸੰਤ ਸੇਵਾ ਸਿੰਘ ਮੁੱਖ ਸੇਵਾਦਾਰ ਗੁਰੂਦੁਆਰਾ ਰਾਮਪੁਰ ਖੇੜਾ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਮਿਆਣੀ, 6 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸਤਿਗੁਰੂ ਰਵਿਦਾਸ ਭਵਨ ਮਿਆਣੀ ਵਿਖੇ ਗੁਰੂ ਰਵਿਦਾਸ ਦਾ 646ਵਾਂ ਜਨਮ ਦਿਹਾੜਾ ਪ੍ਰਧਾਨ ਮਾ. ਕਮਲ ਲਾਲ ਦੀ ਦੇਖ-ਰੇਖ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਬਕਾ ਸਰਪੰਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਅਧਿਆਪਕਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ, 6 ਫਰਵਰੀ (ਚੱਗਰ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਦੇ ਸੱਦੇ 'ਤੇ ਪੰਜਾਬ ਭਰ ਦੇ ਕਾਲਜਾਂ ਦੇ ਨਾਲ ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਦੁਆਰਾ ਸੱਤਵੀਂ ਤਨਖ਼ਾਹ ਕਮਿਸ਼ਨ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ 'ਫੇਟ-2023' 12 ਨੂੰ

ਹੁਸ਼ਿਆਰਪੁਰ, 6 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਫੇਟ 2023 ਦਾ ਆਯੋਜਨ 12 ਫਰਵਰੀ ਨੂੰ ਹੋ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਡੀ.ਏ.ਵੀ. ਕਾਲਜ ਹਮੇਸ਼ਾਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ

ਹੁਸ਼ਿਆਰਪੁਰ, 6 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰ ਪਾਲ ਸਿੰਘ)-ਸਾਂਝਾ ਅਧਿਆਪਕ ਮੋਰਚੇ ਦੀ ਜ਼ਿਲ੍ਹਾ ਇਕਾਈ ਦਾ ਵਫ਼ਦ ਜ਼ਿਲ੍ਹਾ ਕਨਵੀਨਰ ਪਿ੍ੰਸੀਪਲ ਅਮਨਦੀਪ ਸ਼ਰਮਾ, ਜਤਿੰਦਰ ਸਿੰਘ, ਸੁਰਜੀਤ ਰਾਜਾ ਅਤੇ ਜਸਵੀਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੋਮਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX