ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 day ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  1 day ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  1 day ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  1 day ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  1 day ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਕਾਂਗਰਸ ਵਲੋਂ ਮੋਦੀ ਸਰਕਾਰ ਅਤੇ ਅਡਾਨੀ ਗਰੁੱਪ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਚੰਡੀਗੜ੍ਹ, 6 ਫਰਵਰੀ (ਅਜੀਤ ਬਿਊਰੋ)-ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਅੱਜ ਚੰਡੀਗੜ੍ਹ ਦੇ ਸੈਕਟਰ-17 ਸਥਿਤ ਐੱਸ.ਬੀ.ਆਈ ਹੈੱਡਕੁਆਰਟਰ ਦੇ ਸਾਹਮਣੇ ਮੋਦੀ ਸਰਕਾਰ ਅਤੇ ਅਡਾਨੀ ਗਰੁੱਪ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਦੀ ਅਗਵਾਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐੱਸ. ਲੱਕੀ ਨੇ ਕੀਤੀ | ਤਖ਼ਤੀਆਂ ਅਤੇ ਬੈਨਰ ਫੜੇ ਪ੍ਰਦਰਸ਼ਨਕਾਰੀਆਂ ਨੇ ਪੂੰਜੀਵਾਦ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਦੇ ਚੋਣਵੇਂ ਕਾਰਪੋਰੇਟ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਨੂੰ ਸਰਕਾਰ ਦੁਆਰਾ ਅਡਾਨੀ ਸਮੂਹ ਵਿਚ ਜਬਰੀ ਨਿਵੇਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਵੱਡੀ ਗਿਣਤੀ 'ਚ ਮੌਜੂਦ ਪ੍ਰਦਰਸ਼ਨਕਾਰੀ ਐੱਸ.ਬੀ.ਆਈ ਦੇ ਸਾਹਮਣੇ ਸੜਕ 'ਤੇ ਬੈਠ ਗਏ ਅਤੇ ਨਾਅਰੇਬਾਜ਼ੀ ਕਰਦੇ ਰਹੇ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਲੱਕੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਸੁਰੱਖਿਆ ਕਾਰਨ ਐਲ.ਆਈ.ਸੀ., ਐੱਸ.ਬੀ.ਆਈ ਅਤੇ ਹੋਰ ਜਨਤਕ ਖੇਤਰ ਦੇ ਬੈਂਕਾਂ ਦੇ 39 ਕਰੋੜ ਪਾਲਿਸੀ ਧਾਰਕਾਂ ਨੇ ਅਡਾਨੀ ਸਮੂਹ ਨੂੰ 80,000 ਕਰੋੜ ਰੁਪਏ ਦਾ ਵੱਡਾ ਕਰਜ਼ਾ ਦਿੱਤਾ ਹੈ, ਜੋ ਕਿ ਮੋਦੀ ਦੀ ਬਦੌਲਤ ਹੀ ਸੀ | ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਦੁਆਰਾ ਸਮੂਹ ਨੂੰ ਦਿੱਤੇ ਗਏ ਬੇਲੋੜੇ ਫਾਇਦਿਆਂ ਕਾਰਨ ਨਿਵੇਸ਼ਕਾਂ ਦੀ ਮਿਹਨਤ ਦੀ ਕਮਾਈ ਖ਼ਤਰੇ ਵਿਚ ਹੈ | ਕਾਂਗਰਸ ਆਗੂਆਂ ਨੇ ਭਾਰਤ ਦੇ ਚੀਫ਼ ਜਸਟਿਸ ਜਾਂ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ) ਦੇ ਅਧੀਨ ਇਕ ਨਿਰਪੱਖ ਕਮੇਟੀ ਦੀ ਮੰਗ ਕੀਤੀ ਹੈ, ਜੋ ਇਸ ਸੰਬੰਧੀ ਵਿਸਥਾਰ ਨਾਲ ਜਾਂਚ ਕਰੇ | ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਬਾਰੇ ਸੰਸਦ ਵਿਚ ਵੀ ਚਰਚਾ ਹੋਣੀ ਚਾਹੀਦੀ ਹੈ ਅਤੇ ਨਿਵੇਸ਼ਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਇਸ ਵਿਸ਼ਾਲ ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਚੰਡੀਗੜ੍ਹ ਕਾਂਗਰਸ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ, ਹੋਰ ਜਥੇਬੰਦੀਆਂ ਦੇ ਮੁਖੀਆਂ, ਬਲਾਕ ਪ੍ਰਧਾਨਾਂ, ਸੈੱਲਾਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ |

ਬ੍ਰਹਮ ਸ਼ੰਕਰ ਜਿੰਪਾ ਨੇ ਰਾਜ ਪੱਧਰੀ ਜਨਤਾ ਦਰਬਾਰ 'ਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਆਪ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਲਗਾਏ ਗਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ...

ਪੂਰੀ ਖ਼ਬਰ »

ਵਾਟਰ ਸਪਲਾਈ ਵਰਕਰਜ਼ ਯੂਨੀਅਨ ਦਾ ਵਫ਼ਦ ਐੱਸ.ਈ. ਪਬਲਿਕ ਹੈਲਥ ਨੂੰ ਮਿਲਿਆ

ਚੰਡੀਗੜ੍ਹ, 6 ਫਰਵਰੀ (ਮਨਜੋਤ ਸਿੰਘ ਜੋਤ)-ਦਿ ਵਾਟਰ ਸਪਲਾਈ ਵਰਕਰਜ਼ ਯੂਨੀਅਨ ਚੰਡੀਗੜ੍ਹ ਦੇ ਵਫ਼ਦ ਦੀ ਅੱਜ ਐੱਸ.ਈ. ਪਬਲਿਕ ਹੈਲਥ ਵਿਜੈ ਪ੍ਰੇਮੀ ਦੀ ਪ੍ਰਧਾਨਗੀ ਵਿਚ ਬੈਠਕ ਹੋਈ | ਇਸ ਵਿਚ ਐਗਜੀਕਿਊਟਿਵ ਇੰਜੀਨੀਅਰ ਜਗਦੀਸ਼ ਸਿੰਘ, ਯੋਗੇਸ਼ ਅਗਰਵਾਲ ਅਤੇ ਪੀ.ਪੀ. ਸਿੰਘ ...

ਪੂਰੀ ਖ਼ਬਰ »

ਡੇਰਾਬੱਸੀ ਸਬ-ਡਵੀਜ਼ਨਲ ਹਸਪਤਾਲ ਦੀ ਢਾਈ ਸਾਲਾਂ ਤੋਂ ਅਲਟਰਾਸਾਊਾਡ ਮਸ਼ੀਨ ਪਈ ਹੈ ਨਕਾਰਾ

ਡੇਰਾਬੱਸੀ, 6 ਫਰਵਰੀ (ਰਣਬੀਰ ਸਿੰਘ ਪੜ੍ਹੀ)-ਪੰਜਾਬ ਵਿਚ 'ਆਪ' ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਦਾਅਵੇ ਡੇਰਾਬੱਸੀ ਦੇ ਸਬ-ਡੀਵਜ਼ਨਲ ਹਸਪਤਾਲ ਨੂੰ ਦੇਖ ਕੇ ਖੋਖਲੇ ਸਾਬਤ ਹੋ ਰਹੇ ਹਨ | ਇਥੇ ਪਿਛਲੇ ਢਾਈ ਸਾਲਾਂ ਤੋਂ ਅਲਟਰਾਸਾਊਾਡ ਮਸ਼ੀਨ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ 'ਚ ਕਰਨਾਲ ਤੋਂ ਚੱਲਿਆ ਪੈਦਲ ਰੋਸ ਮਾਰਚ ਡੇਰਾਬੱਸੀ 'ਚੋਂ ਗੁਜਰਿਆ

ਡੇਰਾਬੱਸੀ, 6 ਫਰਵਰੀ (ਗੁਰਮੀਤ ਸਿੰਘ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਜਾਰੀ ਕੌਮੀ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਲਈ ਕਰਨਾਲ ਦੀ ਸਿੱਖ ਸੰਗਤ ਵਲੋਂ ਕੱਢਿਆ ਗਿਆ ਪੈਦਲ ਰੋਸ ਮਾਰਚ ਅੱਜ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਰਕਰ ਯੂਨੀਅਨ ਦਾ 15ਵਾਂ ਡੈਲੀਗੇਟ ਇਜਲਾਸ ਸੱਦਿਆ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਮੰਡੀ ਬੋਰਡ ਵਰਕਰ ਯੂਨੀਅਨ ਪੰਜਾਬ ਦਾ 15ਵਾਂ ਡੈਲੀਗੇਟ ਇਜਲਾਸ ਸਾਬਕਾ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਸੱਦਿਆ ਗਿਆ | ਇਸ ਮੌਕੇ ਵੀਰਇੰਦਰਜੀਤ ਸਿੰਘ ਪੁਰੀ, ਗੁਰਚਰਨ ਸਿੰਘ ਬੁੱਟਰ, ਖੁਸ਼ਵੰਤ ...

ਪੂਰੀ ਖ਼ਬਰ »

ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਰੇਟ ਨਾਲ ਮਿਲੇਗਾ ਰੇਤਾ : ਕੰਗ

ਚੰਡੀਗੜ੍ਹ, 6 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜ਼ਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਇਕ ਹੋਰ ਗਾਰੰਟੀ ਨੂੰ ਪੂਰਾ ਕਰ ਦਿੱਤਾ | ਇਸ ਮੌਕੇ ਪਾਰਟੀ ਬੁਲਾਰਿਆਂ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ ਕਾਲਜਾਂ ਦੇ ਸਟਾਫ਼ ਵਲੋਂ ਅੱਜ 6ਵੇਂ ਦਿਨ ਸੈਕਟਰ 33-45 ਦੇ ਲਾਈਟ ਪੁਆਇੰਟ 'ਤੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 6 ਫਰਵਰੀ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਵਿਚਲੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ 8 ਫਰਵਰੀ ਤੱਕ ਰੋਜ਼ਾਨਾ ਦਿੱਤੇ ਜਾ ਰਹੇ ਰੋਸ ਧਰਨਿਆਂ ਦੀ ਲੜੀ ਤਹਿਤ ਅੱਜ ਛੇਵੇਂ ਦਿਨ ਦੇਵ ...

ਪੂਰੀ ਖ਼ਬਰ »

ਬਿਲਡਿੰਗ ਉਲੰਘਣਾ ਕਾਰਨ 8 ਕਮਰਸ਼ੀਅਲ ਸੰਪਤੀਆਂ ਨੂੰ ਕੀਤਾ ਸੀਲ

ਚੰਡੀਗੜ੍ਹ, 6 ਫਰਵਰੀ (ਮਨਜੋਤ ਸਿੰਘ ਜੋਤ)-ਸਟੇਟ ਦਫ਼ਤਰ ਚੰਡੀਗੜ੍ਹ ਦੇ ਇਨਫੋਰਸਮੈਂਟ ਸਟਾਫ ਨੇ ਅਸਿਸਟੈਂਟ ਅਸਟੇਟ ਅਫਸਰ ਸੌਰਭ ਕੁਮਾਰ ਅਰੋੜਾ ਦੀ ਦੇਖ-ਰੇਖ ਹੇਠ ਚੰਡੀਗੜ੍ਹ ਦੇ ਸੈਕਟਰ-26 ਅਤੇ 47 ਵਿਚ 8 ਕਮਰਸ਼ੀਅਲ ਸੰਪਤੀਆਂ ਨੂੰ ਬਿਲਡਿੰਗ ਦੀ ਉਲੰਘਣਾ ਦੇ ਦੋਸ਼ ਵਿਚ ...

ਪੂਰੀ ਖ਼ਬਰ »

ਜਾਂਚ ਕਮੇਟੀ ਨੇ ਸੌਂਪੀ ਰਿਪੋਰਟ, ਇੰਜੀਨੀਅਰਿੰਗ ਵਿਭਾਗ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰਿਆ ਦੁਖਾਂਤ

-ਮਾਮਲਾ ਸਕੂਲ 'ਚ ਦਰੱਖਤ ਹੇਠ ਆਉਣ ਕਾਰਨ ਵਿਦਿਆਰਥਣ ਦੀ ਮੌਤ ਦਾ- ਚੰਡੀਗੜ੍ਹ, 6 ਫਰਵਰੀ (ਮਨਜੋਤ ਸਿੰਘ ਜੋਤ)-ਅੱਠ ਜੁਲਾਈ 2022 ਨੂੰ ਕਾਰਮਲ ਕਾਨਵੈਂਟ ਸਕੂਲ ਸੈਕਟਰ-9 ਚੰਡੀਗੜ੍ਹ ਵਿਚ ਇਕ ਦਰਦਨਾਕ ਘਟਨਾ ਵਾਪਰੀ ਸੀ, ਜਿਸ ਵਿਚ ਦਰੱਖਤ ਹੇਠਾਂ ਬੈਠ ਕੇ ਦੁਪਹਿਰ ਦਾ ਖਾਣਾ ਲੈ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 11 ਨੂੰ

ਐੱਸ.ਏ.ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਸ਼ੋ੍ਰਮਣੀ ਭਗਤ ਰਵਿਦਾਸ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ 11 ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌਂਸਲ ਦੀ ਸੈਂਕੜੇ ਏਕੜ ਸ਼ਾਮਲਾਤ ਜ਼ਮੀਨ ਦੀ ਨਹੀਂ ਹੋਈ ਹਾਲੇ ਤੱਕ ਨਿਸ਼ਾਨਦੇਹੀ

ਡੇਰਾਬੱਸੀ, 6 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੀ ਸ਼ਾਮਲਾਤ ਜ਼ਮੀਨ ਦੀ ਨਿਸ਼ਾਨਦੇਹੀ ਨਾ ਹੋਣ ਕਾਰਨ ਨਾਜਾਇਜ਼ ਕਬਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਨਗਰ ਕੌਂਸਲ ਵਿਚ 14 ਪਿੰਡ ਸ਼ਾਮਿਲ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ...

ਪੂਰੀ ਖ਼ਬਰ »

ਡੇਰਾਬੱਸੀ 'ਚ ਮਹਿਲਾ ਦੀ ਲੱਤ ਨੂੰ ਕੁੱਤੇ ਨੇ ਨੋਚਿਆ

ਡੇਰਾਬਸੀ 6 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਹੈਬਤਪੁਰ ਰੋਡ 'ਤੇ ਪੈਂਦੇ ਗਾਰਡਨ ਇਨਕਲੇਵ ਵਿਖੇ ਸੈਰ ਕਰ ਰਹੀ ਇਕ ਔਰਤ ਦੀ ਲੱਤ ਨੂੰ ਕੁੱਤੇ ਨੇ ਨੋਚ ਲਿਆ | ਜ਼ਖ਼ਮੀ ਹਾਲਤ 'ਚ ਮਹਿਲਾ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਕਿ ਉਸ ਦੀ ਲੱਤ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ 5 ਸਕੂਲਾਂ 'ਚ ਲਗਾਏ ਗਏ ਸਟਾਰਟਅੱਪ ਚੈਲੰਜ-ਵਟ ਐਨ ਆਈਡੀਆ ਬਾਰੇ ਕੈਂਪ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਬੀਤੀ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ, ਮਜਾਤੜੀ, ਮੱਛਲੀ ਕਲਾਂ ਤੇ ਗੋਬਿੰਦਗੜ੍ਹ ਸਮੇਤ ਸਰਕਾਰੀ ਹਾਈ ਸਕੂਲ ਸਨੇਟਾ ਵਿਖੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਚੋਰੀ ਕਰਨ ਆਏ ਚੋਰ ਦੀ ਕੋਸ਼ਿਸ਼ ਹੋਈ ਅਸਫ਼ਲ

ਡੇਰਾਬੱਸੀ, 6 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਥਾਣੇ ਤੋਂ ਕੁਝ ਕਦਮਾਂ ਦੀ ਦੂਰੀ ਤੋਂ ਦਿਨ-ਦਿਹਾੜੇ ਇਕ ਚੋਰ ਵਲੋਂ ਬੁਲਟ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਚੋਰ ਮੋਟਰਸਾਈਕਲ ਚੋਰੀ ਕਰਨ 'ਚ ਕਾਮਯਾਬ ਹੋ ਜਾਂਦਾ, ਜੇਕਰ ਸਮੇਂ ਰਹਿੰਦੇ ਬੁਲਟ ਮਾਲਕ ਦੀ ...

ਪੂਰੀ ਖ਼ਬਰ »

ਮਾਸਟਰਜ਼ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 11 ਅਤੇ 12 ਫਰਵਰੀ ਨੂੰ

ਕੁਰਾਲੀ, 6 ਫਰਵਰੀ (ਹਰਪ੍ਰੀਤ ਸਿੰਘ)-ਮੁਹਾਲੀ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਮਾਸਟਰਜ਼ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 11 ਅਤੇ 12 ਫਰਵਰੀ ਨੂੰ ਬੈਡਮਿੰਟਨ ਹਾਲ ਸਪੋਰਟਸ ਕੰਪਲੈਕਸ ਸੈਕਟਰ-78 ਮੁਹਾਲੀ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਰਾਜਪਾਲ ਨੇ 20 ਫਰਵਰੀ ਨੂੰ ਸੱਦਿਆ ਹਰਿਆਣਾ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਰਿਆਣਾ ਵਿਧਾਨ ਸਭਾ ਨੂੰ 20 ਫਰਵਰੀ ਨੂੰ ਸਵੇਰੇ 11:00 ਵਜੇ ਹਰਿਆਣਾ ਵਿਧਾਨ ਸਭਾ ਭਵਨ ਸੈਕਟਰ-1, ਚੰਡੀਗੜ੍ਹ ਵਿਚ ਸੈਸ਼ਨ ਲਈ ਸੱਦਿਆ ਹੈ | ਹਰਿਆਣਾ ਵਿਧਾਨ ਸਭਾ ਸਕੱਤਰੇਤ ਵਲੋਂ ...

ਪੂਰੀ ਖ਼ਬਰ »

ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ 35 ਸਾਲਾ ਪ੍ਰਾਈਵੇਟ ਬਿਜਲੀ ਕਰਮੀ ਦੀ ਮੌਤ

ਲਾਲੜੂ, 6 ਫਰਵਰੀ (ਰਾਜਬੀਰ ਸਿੰਘ)-ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ 'ਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਕੰਟਰੈਕਟਰ ਦੇ ਤੌਰ 'ਤੇ ਕੰਮ ਕਰਦੇ ਇਕ 35 ਸਾਲਾ ਬਿਜਲੀ ਕਰਮੀ ਦੀ ਮੌਤ ਹੋ ਗਈ | ਹਾਦਸੇ ਉਪਰੰਤ ਜ਼ਖ਼ਮੀ ਦੀਪਕ (35) ਨੂੰ ਅੰਬਾਲਾ ਦੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਰਿਆਣਾ ਮਾਡਲ ਸਕੂਲ ਦੇ ਸਕਰੈਪ ਸਟੋਰ ਨੂੰ ਲੱਗੀ ਅੱਗ

ਪੰਚਕੂਲਾ, 6 ਫਰਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-10 ਸਥਿਤ ਹਰਿਆਣਾ ਮਾਡਲ ਸਕੂਲ ਦੀ ਪਹਿਲੀ ਮੰਜ਼ਿਲ ਉੱਤੇ ਸਥਿਤ ਸਕਰੈਪ ਸਟੋਰ ਨੂੰ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਸਕਰੈਪ ਸਟੋਰ ਦੇ ਕੋਲ ਸਰੀਆ ਕੱਟਣ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਇਕ ਚੰਗਿਆੜੀ ਕੱਪੜੇ 'ਚ ਜਾ ...

ਪੂਰੀ ਖ਼ਬਰ »

ਪੁਲਿਸ ਵਲੋਂ ਹੋਟਲਾਂ 'ਚ ਚਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜ਼ੀਰਕਪੁਰ, 6 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਖੇਤਰ ਦੇ ਵੱਖ-ਵੱਖ ਹੋਟਲਾਂ 'ਚ ਛਾਪੇਮਾਰੀ ਕਰਕੇ 3 ਹੋਟਲ ਸੰਚਾਲਕਾਂ ਖ਼ਿਲਾਫ਼ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਥਾਣੇ ਦੇ ...

ਪੂਰੀ ਖ਼ਬਰ »

ਪੰਜ ਰੋਜ਼ਾ ਡਾ. ਮਹਿੰਦਰ ਸਿੰਘ ਰੰਧਾਵਾ ਕਲਾ ਮੇਲਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ

ਚੰਡੀਗੜ੍ਹ, 6 ਫਰਵਰੀ (ਨਵਿੰਦਰ ਸਿੰਘ ਬੜਿੰਗ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ ਸਰਪ੍ਰਸਤੀ ਅਤੇ ਡਾ. ਲਖਵਿੰਦਰ ਜੌਹਲ ਦੀ ਅਗਵਾਈ ਵਿਚ ਮਨਾਏ ਗਏ ਪੰਜ ਰੋਜ਼ਾ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਮੇਲਾ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਕੂਲ ਵਿਚ 'ਕਪੈਸਿਟੀ ਬਿਲਡਿੰਗ' ਸੰਬੰਧੀ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 6 ਫ਼ਰਵਰੀ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੈਕਟਰ 40-ਸੀ ਵਿਖੇ ਸਕੂਲ ਪਿ੍ੰਸੀਪਲ ਚਰਨਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਬੀ.ਐਸ.ਈ ਦੇ ਦਿਸ਼ਾ-ਨਿਰਦੇਸ਼ ਅਨੁਸਾਰ 'ਕਪੈਸਿਟੀ ਬਿਲਡਿੰਗ' ਸੰਬੰਧੀ ਪ੍ਰੋਗਰਾਮ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਗਿ੍ਫ਼ਤਾਰੀ ਗੈਰ-ਜਮਹੂਰੀ ਕਾਰਵਾਈ : ਚੰਦੂਮਾਜਰਾ

ਚੰਡੀਗੜ੍ਹ, 6 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਗਿ੍ਫ਼ਤਾਰੀ ਨੂੰ ਨਿੰਦਣਯੋਗ ਕਾਰਵਾਈ ਦੱਸਿਆ | ...

ਪੂਰੀ ਖ਼ਬਰ »

ਪ੍ਰਧਾਨ ਦੇ ਕਮਰੇ ਨੂੰ ਲਗਾਇਆ ਤਾਲਾ, ਪ੍ਰਧਾਨ ਨੇ ਫਰਸ਼ 'ਤੇ ਬੈਠ ਕੇ ਪਾਇਆ ਮਤਾ

ਅੱਜ ਨਗਰ ਕੌਂਸਲ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਗੀਆਂ ਜਿਸਦੇ ਖਿਲਾਫ਼ 18 ਕੌਂਸਲਰਾਂ ਵਲੋਂ ਬੇਭਰੋਸਗੀ ਦੇ ਮਤੇ ਨੂੰ ਲੈ ਕੇ ਅੱਜ ਕੌਸਲ ਪ੍ਰਧਾਨ ਨੇ 12:30 ਵਜੇ ਅਧਿਕਾਰੀਆਂ ਨੂੰ ਲਿਖਤੀ ਲਿਖ ਕੇ ਮੀਟਿੰਗ ਰੱਖੀ ਸੀ ਪਰ ਕੌਂਸਲ ਪ੍ਰਧਾਨ ਵਲੋਂੇ ਕੌਂਸਲ ਸਥਿਤ ਦਫ਼ਤਰ ਨੂੰ ...

ਪੂਰੀ ਖ਼ਬਰ »

ਕੌਂਸਲ ਇੰਪਲਾਈਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ, ਪ੍ਰਧਾਨ ਦੇ ਕਮਰੇ ਨੂੰ ਲਗਾਇਆ ਤਾਲਾ

ਖਰੜ, 6 ਫਰਵਰੀ (ਜੰਡਪੁਰੀ)-ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆਂ ਨੂੰ ਪ੍ਰਧਾਨਗੀ ਦੇ ਅਹੁਦੇ 'ਤੇ ਲਗਾਉਣ ਲਈ ਨਗਰ ਕੌਂਸਲ ਦਫ਼ਤਰ ਵਿਖੇ ਹਰ ਰੋਜ਼ ਨਵੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ | ਅੱਜ ਜਿਥੇ ਕੌਂਸਲ ਇੰਪਲਾਈਜ਼ ਵੈਲਫੇਅਰ ਐਸਸੀਏਸ਼ਨ ਦੇ ...

ਪੂਰੀ ਖ਼ਬਰ »

ਬਾਲ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਪਤੀ-ਪਤਨੀ ਕੋਲੋਂ ਹੋਰ 2 ਬੱਚੇ ਬਰਾਮਦ

ਐੱਸ. ਏ. ਐੱਸ. ਨਗਰ, 6 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਬਾਲ ਤਸਕਰੀ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਜੋੜੇ ਦੁਆਰਾ ਸੰਚਾਲਿਤ ਮਨੁੱਖੀ ਅੰਗਾਂ ਦੀ ਤਸਕਰੀ ਦੇ ਰੈਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਇਸ ਜੋੜੇ ਦੇ ਖ਼ਿਲਾਫ਼ ਮਨੁੱਖੀ ਅੰਗਾਂ ਦੀ ...

ਪੂਰੀ ਖ਼ਬਰ »

ਆਪ੍ਰੇਸ਼ਨ ਆਕ੍ਰਮਣ-4 ਹਰਿਆਣਾ ਪੁਲਿਸ ਦਾ ਬਦਮਾਸ਼ਾਂ ਤੇ ਅਵੈਧ ਗਤੀਵਿਧੀਆਂ ਦੇ ਖ਼ਿਲਾਫ਼ ਵਧਿਆ ਐਕਸ਼ਨ

ਚੰਡੀਗੜ੍ਹ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਪੁਲਿਸ ਨੇ ਸੂਬੇ ਤੋਂ ਬਦਮਾਸ਼ਾਂ, ਅਪਰਾਧਿਕ ਤੱਤਾਂ ਤੇ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਆਪ੍ਰੇਸ਼ਨ ਆਕ੍ਰਮਣ-4 ਚਲਾਇਆ | ਜਿਸ ਦੇ ਤਹਿਤ ਪੂਰੇ ਸੂਬੇ ਵਿਚ ਇਕੱਠੇ ਕੀਤੀ ਗਈ ਰੇਡ ਦੌਰਾਨ ਆਈ.ਪੀ.ਸੀ, ...

ਪੂਰੀ ਖ਼ਬਰ »

ਕੌਂਸਲ ਇੰਪਲਾਈਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ, ਪ੍ਰਧਾਨ ਦੇ ਕਮਰੇ ਨੂੰ ਲਗਾਇਆ ਤਾਲਾ
ਪ੍ਰਧਾਨ ਦੇ ਕਮਰੇ ਨੂੰ ਲਗਾਇਆ ਤਾਲਾ, ਪ੍ਰਧਾਨ ਨੇ ਫਰਸ਼ 'ਤੇ ਬੈਠ ਕੇ ਪਾਇਆ ਮਤਾ

ਖਰੜ, 6 ਫਰਵਰੀ (ਜੰਡਪੁਰੀ)-ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆਂ ਨੂੰ ਪ੍ਰਧਾਨਗੀ ਦੇ ਅਹੁਦੇ 'ਤੇ ਲਗਾਉਣ ਲਈ ਨਗਰ ਕੌਂਸਲ ਦਫ਼ਤਰ ਵਿਖੇ ਹਰ ਰੋਜ਼ ਨਵੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ | ਅੱਜ ਜਿਥੇ ਕੌਂਸਲ ਇੰਪਲਾਈਜ਼ ਵੈਲਫੇਅਰ ਐਸਸੀਏਸ਼ਨ ਦੇ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ

ਪੰਚਕੂਲਾ, 6 ਫਰਵਰੀ (ਕਪਿਲ)-ਪੰਚਕੂਲਾ ਵਿਖੇ ਅੱਜ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦੇ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਸੰਬੰਧ 'ਚ ਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਸਕੱਤਰੇਤ 'ਚ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਈਾ ਧਾਰਮਿਕ ਸਮਾਗਮ ਕਰਵਾਏ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਹਲਕਾ ਮੁਹਾਲੀ ਦੇ ਵਿਧਾਇਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ

ਐੱਸ.ਏ.ਐੱਸ. ਨਗਰ, 6 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਧਾਰਾ-406, 420, 465, 467, 468, 471, 120ਬੀ ਅਤੇ 13 ਟਰੈਵਲ ਪ੍ਰੋਫੈਸ਼ਨਲ ਐਕਟ ਦੇ ਤਹਿਤ ...

ਪੂਰੀ ਖ਼ਬਰ »

166 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 6 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਜੋਏ ਉਰਫ਼ ਰਿਸ਼ੂ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਟੀ-ਪੁਆਇੰਟ ਰੋਡ ਵਾਟਰ ਵਰਕਸ, ...

ਪੂਰੀ ਖ਼ਬਰ »

ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ

ਖਰੜ, 6 ਫਰਵਰੀ (ਗੁਰਮੁੱਖ ਸਿੰਘ ਮਾਨ)-ਪੀ.ਸੀ.ਸੀ.ਟੀ.ਯੂ. ਦੇ ਸੱਦੇ 'ਤੇ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਅਧਿਆਪਕਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਾਲਜ ਯੂਨਿਟ ਦੇ ਪ੍ਰਧਾਨ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਵਲੋਂ ਕਰਿਆਨੇ ਦੀ ਦੁਕਾਨ 'ਤੇ ਲੁੱਟ-ਖੋਹ ਕਰਨ ਦੀ ਅਸਫ਼ਲ ਕੋਸ਼ਿਸ਼

ਮਾਜਰੀ, 6 ਫਰਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਮੇਨ ਬਾਜ਼ਾਰ 'ਚ ਸਥਿਤ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਤੋਂ ਨਕਾਬਪੋਸ਼ ਲੁਟੇਰਿਆਂ ਵਲੋਂ ਗੰਨ ਪੁਆਇੰਟ 'ਤੇ ਲੁੁੱਟ-ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਦੁਕਾਨਦਾਰ ਵਲੋਂ ਰੌਲਾ ਪਾਉਣ 'ਤੇ ...

ਪੂਰੀ ਖ਼ਬਰ »

ਡਾ. ਸਰਬਜੀਤ ਸਿੰਘ ਨੇ ਮੁਹਾਲੀ ਦੇ ਡੀ. ਪੀ. ਆਰ. ਓ. ਵਜੋਂ ਚਾਰਜ ਸੰਭਾਲਿਆ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਡਾ. ਸਰਬਜੀਤ ਸਿੰਘ ਨੇ ਮੁਹਾਲੀ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ. ਪੀ. ਆਰ. ਓ) ਵਜੋਂ ਚਾਰਜ ਸੰਭਾਲ ਲਿਆ ਹੈ | ਉਹ ਪ੍ਰੀਤਕੰਵਲ ਸਿੰਘ ਦੀ ਥਾਂ 'ਤੇ ਡੀ. ਪੀ. ਆਰ. ਓ. ਬਣੇ ਹ,ਨ ਜੋ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿਚ ਜੁਆਇੰਟ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੱਦੀ ਮੀਟਿੰਗ

ਡੇਰਾਬੱਸੀ, 6 ਫਰਵਰੀ (ਰਣਬੀਰ ਸਿੰਘ ਪੜ੍ਹੀ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਡੇਰਾਬੱਸੀ ਇਕਾਈ ਦੀ ਮੀਟਿੰਗ ਸੀਨੀਅਰ ਪੈਨਸ਼ਨਰ ਚੌਧਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੰਚਾਇਤ ਸੰਮਤੀ ਦਫ਼ਤਰ ਡੇਰਾਬੱਸੀ ਵਿਖੇ ਹੋਈ | ਮੀਟਿੰਗ ਵਿਚ ਬਲਾਕ ਡੇਰਾਬੱਸੀ ...

ਪੂਰੀ ਖ਼ਬਰ »

ਪਿੰਡ ਸੈਦਪੁਰ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖਰੜ, 6 ਫਰਵਰੀ (ਮਾਨ)-ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸੈਦਪੁਰ ਵਿਖੇ ਸਮਾਗਮ ਕਰਵਾਇਆ ਗਿਆ | ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਪਿੰਡ 'ਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਅੱਜ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਭ ਤੋਂ ...

ਪੂਰੀ ਖ਼ਬਰ »

ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਸਾਲ ਦੀ ਤਰ੍ਹਾਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਭਾਜਪਾ ਵਲੋਂ ਪਿੰਡਾਂ 'ਚ ਆਪਣੀ ਪਕੜ ਮਜ਼ਬੂਤ ਕਰਨ ਦਾ ਸਿਲਸਿਲਾ ਜਾਰੀ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ 'ਚ ਪਾਰਟੀ ਵਲੋਂ ਜ਼ਿਲ੍ਹੇ ਦੇ ਪਿੰਡਾਂ 'ਚ ਆਪਣੀ ਪਕੜ ਬਣਾਉਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਇਸ ਮੁਹਿੰਮ ਤਹਿਤ ਪਿੰਡ ਦਾਊਾ ਵਿਖੇ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਓਵਰਫਲੋ ਹੋ ਰਹੇ ਗੰਦੇ ਪਾਣੀ ਅਤੇ ਸੜਕ ਦੀ ਸਮੱਸਿਆ ਦੇ ਹੱਲ ਲਈ ਤਹਿਸੀਲਦਾਰ ਖਰੜ ਨੂੰ ਸੌਂਪਿਆ ਮੰਗ-ਪੱਤਰ

ਖਰੜ, 6 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ-ਕੁਰਾਲੀ ਹਾਈਵੇਅ ਤੋਂ ਮਾਈਾਡ ਟ੍ਰੀ ਸਕੂਲ ਤੱਕ ਜਾਂਦੀ ਸੜਕ 'ਤੇ ਸਥਿਤ ਵੱਖ-ਵੱਖ ਕਾਲੋਨੀਆਂ ਦੇ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੈਜ਼ੀਡੈਂਟਸ ਅੰਬਿਕਾ ਗਰੀਨ ਸੁਸਾਇਟੀ ਦੇ ਆਗੂ ਅਸ਼ੀਸ਼ ਸ਼ਰਮਾ ਅਤੇ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਅ ਦੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧ੍ਰੋਹ ਕਮਾਇਆ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 6 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਨਜ਼ਦੀਕੀ ਅਰਬਪਤੀਆਂ ਨੂੰ ਲਾਭ ਪਹੁੰਚਾਉਣ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਆਪਣੇ ਨਜ਼ਦੀਕੀ ਅਰਬਪਤੀ ਦੋਸਤਾਂ ਨੂੰ ਲਾਭ ਪਹੁੰਚਾਉਣ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਸਥਾਨਕ ਸੈਕਟਰ-68 ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੇ ਪੈਨਸ਼ਨਰ 19 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂਰੈਲੀ 'ਚ ਵੱਧ ਚੜ੍ਹ ਕੇ ਕਰਨਗੇ ਸ਼ਮੂਲੀਅਤ : ਸਿੱਧੂ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਜਨਰਲ ਹਾਊਸ ਦੀ ਮਹੀਨਾਵਾਰ ਮੀਟਿੰਗ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਦੇ ਦਫ਼ਤਰ ਸੈਕਟਰ-69 ਮੁਹਾਲੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਮੁਹਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX