ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 day ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  1 day ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  1 day ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  1 day ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  1 day ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਸੰਗਰੂਰ

ਨਿੱਜੀ ਹਸਪਤਾਲਾਂ ਤੋਂ ਵੀ ਬਿਹਤਰ ਹੋਣਗੇ ਸੂਬੇ ਦੇ ਸਰਕਾਰੀ ਹਸਪਤਾਲ- ਸਿਹਤ ਮੰਤਰੀ

ਧੂਰੀ, 6 ਫਰਵਰੀ (ਸੰਜੇ ਲਹਿਰੀ, ਲਖਵੀਰ ਧਾਂਦਰਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕਰਦਿਆਂ ਜਿੱਥੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ, ਉੱਥੇ ਹੀ ਸਿਵਲ ਹਸਪਤਾਲ ਦੀ ਸਾਫ-ਸਫਾਈ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਧੂਰੀ ਵਿੱਚ ਦਵਾਈਆਂ, ਡਾਕਟਰਾਂ ਅਤੇ ਅਲਟਰਾਸਾਊਾਡ ਵਰਗੀਆਂ ਮਸ਼ੀਨਾਂ ਆਦਿ ਜ਼ਰੂਰੀ ਉਪਕਰਨਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ | ਪੱਤਰਕਾਰਾਂ ਵੱਲੋਂ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਲਈ ਸਪੈਸ਼ਲ ਕਮਰੇ ਬਣਾਏ ਜਾਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਵਲ ਹਸਪਤਾਲ ਵਿਖੇ ਸਪੈਸ਼ਲ ਕਮਰੇ ਬਣਾਏ ਜਾਣ ਦੀ ਮੰਗ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਵਲ ਹਸਪਤਾਲਾਂ ਨੂੰ ਪ੍ਰਾਈਵੇਟ ਸੈਕਟਰ ਦੀ ਤਰਜ਼ ਤੇ ਐਨਾ ਵਧੀਆ ਬਣਾ ਦਿੱਤਾ ਜਾਵੇਗਾ ਕਿ ਸਿਵਲ ਹਸਪਤਾਲਾਂ ਦੇ ਨੋਰਮਲ ਵਾਰਡ ਹੀ ਸਪੈਸ਼ਲ ਕਮਰਿਆਂ ਤੋਂ ਬੇਹਤਰ ਹੋਣਗੇ ਅਤੇ ਹਰੇਕ ਵੀ.ਆਈ.ਪੀ. ਦਾ ਇਲਾਜ ਵੀ ਇਹਨਾਂ ਵਾਰਡਾਂ ਵਿੱਚ ਹੀ ਕੀਤਾ ਜਾਵੇਗਾ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ ਦਵਾਈ ਤੇ ਸਟਾਫ਼ ਨੂੰ ਲੈ ਕੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਅਲਟਰਾਸਾਊਾਡ ਅਤੇ ਅਨੇਕਾਂ ਪ੍ਰਕਾਰ ਦੇ ਹੋਰ ਟੈੱਸਟ ਵੀ ਸਿਵਲ ਹਸਪਤਾਲ ਧੂਰੀ ਵਿਖੇ ਹੋਣੇ ਯਕੀਨੀ ਬਣਾਏ ਜਾਣਗੇ ਅਤੇ ਸਿਵਲ ਹਸਪਤਾਲ ਧੂਰੀ ਨੂੰ 50 ਬੈੱਡਾਂ ਤੋਂ ਵਧਾ ਕੇ ਵੱਡਾ ਕਰਨ ਬਾਰੇ ਵੀ ਜਲਦ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਪੋ੍ਰ. ਉਂਕਾਰ ਸਿੰਘ, ਐਸ.ਪੀ. ਸ.ਪਲਵਿੰਦਰ ਸਿੰਘ ਚੀਮਾਂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ, ਆਪ ਆਗੂ ਅਤੇ ਐਫ.ਸੀ.ਆਈ. ਦੇ ਕੌਮੀ ਪ੍ਰਧਾਨ ਸ਼੍ਰੀ ਸਤਿੰਦਰ ਸਿੰਘ ਚੱਠਾ, ਡਾ. ਅਨਵਰ ਭਸੌੜ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਸ. ਰਾਜਵੰਤ ਸਿੰਘ ਘੁੱਲੀ, ਐਸ.ਡੀ.ਐਮ. ਸ਼੍ਰੀ ਅਮਿਤ ਗੁਪਤਾ, ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ, ਡੀ.ਐਮ.ਸੀ. ਸੰਗਰੂਰ ਡਾ. ਵਿਕਾਸ ਧੀਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡੀ.ਐੱਚ.ਓ. ਡਾ. ਬਲਜੀਤ ਸਿੰਘ, ਪ੍ਰੀਤ ਧੂਰੀ, ਹਰਪ੍ਰੀਤ ਸਿੰਘ ਗਿੱਲ, ਪੱਪੂ ਜੌਲੀ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ ਸਰਪੰਚ ਭਲਵਾਨ, ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਨਰੇਸ਼ ਸਿੰਗਲਾ, ਅਨਿਲ ਮਿੱਤਲ, ਐਸ.ਐਮ.ਓ. ਡਾ. ਸੰਗੀਤਾ ਜੈਨ, ਐਸ.ਐਮ.ਓ. ਸ਼ੇਰਪੁਰ ਡਾ. ਮੁਹੰਮਦ ਅਖ਼ਤਰ ਤੇ ਸ਼ਾਮ ਸਿੰਗਲਾ ਆਦਿ ਸਮੇਤ ਸ਼ਹਿਰ ਦੇ ਹੋਰ ਅਨੇਕਾਂ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿੱਚ ਪੁਲਿਸ ਦੀ ਟੁਕੜੀ ਵੱਲੋਂ ਜਿੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਸਲਾਮੀ ਦਿੱਤੀ ਗਈ, ਉੱਥੇ ਹੀ ਸ਼ਹਿਰ ਦੀਆਂ ਕਈ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ ਗਏ | ਜ਼ਿਕਰਯੋਗ ਹੈ ਕਿ ਡੀ.ਪੀ.ਆਰ.ਓ. ਵੱਲੋਂ ਪੱਤਰਕਾਰਾਂ ਨੂੰ ਸਿਹਤ ਮੰਤਰੀ ਦੀ ਆਮਦ ਸਬੰਧੀ ਸੁਨੇਹੇ ਮਿਲਣ ਦੇ ਬਾਵਜੂਦ ਵੀ ਪੈੱ੍ਰਸ ਕਾਨਫ਼ਰੰਸ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਸੀ |

ਪੈਨਸ਼ਨਰਾਂ ਨੇ ਫੂਕੀ ਸੂਬਾ ਸਰਕਾਰ ਦੀ ਅਰਥੀ ਅਤੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 6 ਫ਼ਰਵਰੀ (ਸੱਗੂ, ਭੁੱਲਰ, ਧਾਲੀਵਾਲ) - ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਵੱਟੇ ਜਾ ਰਹੇ ਟਾਲੇ ਤੋਂ ਖ਼ਫ਼ਾ ਪਾਵਰਕਾਮ ਦੇ ਪੈਨਸ਼ਨਰਾਂ ਨੇ ਸੋਮਵਾਰ ਨੂੰ 33 ਕੇ.ਵੀ. ਸਬ ਸਟੇਸ਼ਨ ਅੱਗੇ ਨਾਅਰੇਬਾਜ਼ੀ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ 'ਚ 11673 ਮੁਰਦਿਆਂ ਨੂੰ ਭੇਜੀਆਂ ਪੈਨਸ਼ਨਾਂ

ਸੰਗਰੂਰ, 6 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ 'ਚ ਕਦੇ ਅਯੋਗ ਪੈਨਸ਼ਨਾਂ ਅਤੇ ਕਦੇ ਅਯੋਗ ਰਾਸ਼ਨ ਕਾਰਡਾਂ ਦੇ ਮਾਮਲੇ ਅਕਸਰ ਸਾਹਮਣੇ ਪੈਨਸ਼ਨਾਂ ਅਤੇ ਕਦੇ ਅਯੋਗ ਰਾਸ਼ਨ ਕਾਰਡਾਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕਾਂਗਰਸ ਨੇ ਕੀਤਾ ਜ਼ਬਰਦਸਤ ਰੋਸ ਦਿਖਾਵਾ

ਸੰਗਰੂਰ, 6 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਵੱਡਾ ਚੌਂਕ ਸੰਗਰੂਰ ਵਿਖੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ | ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ...

ਪੂਰੀ ਖ਼ਬਰ »

ਲੱਡਾ ਵਿਖੇ ਹੋਏ ਜਬਰਵੀਰ ਸਿੰਘ ਦੇ ਕਤਲ ਨੂੰ ਲੈ ਕੇ 24 ਘੰਟਿਆਂ ਵਿਚ ਤਿੰਨ ਕਥਿਤ ਦੋਸ਼ੀ ਗਿ੍ਫਤਾਰ

ਮਸਤੂਆਣਾ ਸਾਹਿਬ, 6 ਫਰਵਰੀ (ਦਮਦਮੀ)- ਇੱਥੋਂ ਨੇੜਲੇ ਪਿੰਡ ਲੱਡਾ ਵਿਖੇ ਬੀਤੇ ਦਿਨੀਂ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ 24 ਘੰਟਿਆਂ ਵਿਚ ਇਸ ਕਤਲ ਦੇ ਕੇਸ ਦੀ ਪੜਤਾਲ ਕਰਨ ਉਪਰੰਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਹਥਿਆਰਾਂ ਦੀ ਵਡਿਆਈ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ

ਸੰਗਰੂਰ, 6 ਫ਼ਰਵਰੀ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਮੈਜਿਸਟਰੇਟ ਸ੍ਰੀ ਜਤਿੰਦਰ ਜੋਰਵਾਲ ਨੇ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ 'ਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ ਆ ਕੇ ਵੀ ਸਿਹਤ ਮੰਤਰੀ ਸਿਵਲ ਹਸਪਤਾਲ ਲਈ ਨਾ ਕਰ ਸਕੇ ਕੋਈ ਵੱਡਾ ਐਲਾਨ

ਧੂਰੀ, 6 ਫਰਵਰੀ (ਸੰਜੇ ਲਹਿਰੀ, ਸੁਖਵੰਤ ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਵਿੱਚ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਾਨਕ ਦੌਰਾ ਕੀਤਾ ਸੀ ਅਤੇ ...

ਪੂਰੀ ਖ਼ਬਰ »

ਸੇਵਾ-ਮੁਕਤੀ ਦੀ ਉਮਰ ਘਟਾਉਣ ਦੇ ਵਿਰੋਧ ਵਿਚ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ

ਮਸਤੂਆਣਾ ਸਾਹਿਬ, 6 ਫਰਵਰੀ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਅਤੇ ਚੰਡੀਗੜ੍ਹ ਟੀਚਰਜ਼ ਯੂਨੀਅਨ ਦੇ ਸੱਦੇ ਤੇ ਕਾਲਜ ਦੇ ਗੇਟ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਤੋਂ ਖ਼ਫ਼ਾ ਸਿਹਤ ਕਾਮਿਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ 11 ਨੂੰ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਧਾਲੀਵਾਲ, ਭੁੱਲਰ) - ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਇਕ ਮੀਟਿੰਗ ਦÏਰਾਨ ਇਕੱਠੇ ਹੋਕੇ ਨਵੰਬਰ ਤੋਂ ਲੈ ਕੇ ਹੁਣ ਤੱਕ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ 11 ਫਰਵਰੀ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਕੈਂਪ ਦੌਰਾਨ 400 ਮਰੀਜ਼ਾਂ ਦਾ ਚੈੱਕਅਪ, 40 ਮਰੀਜ਼ਾਂ ਦੇ ਪਾਏ ਜਾਣਗੇ ਮੁਫ਼ਤ ਲੈਨਜ਼

ਸ਼ੇਰਪੁਰ, 6 ਫਰਵਰੀ (ਦਰਸ਼ਨ ਸਿੰਘ ਖੇੜੀ, ਮੇਘ ਰਾਜ ਜੋਸੀ) - ਲਾਇਨਜ਼ ਕਲੱਬ ਸ਼ੇਰਪੁਰ ਵਲੋਂ 20ਵਾ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਸਰਕਾਰੀ ਹਸਪਤਾਲ ਸ਼ੇਰਪੁਰ ਵਿਖੇ ਲਗਾਇਆ ਗਿਆ | ਲਾਇਨ ਚਮਕÏਰ ਸਿੰਘ ਆਸਟ ਪ੍ਰਧਾਨ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦਾ ...

ਪੂਰੀ ਖ਼ਬਰ »

ਚੱਲ ਰਹੇ ਸੰਘਰਸ਼ ਵਿਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣਗੇ-ਭੱਟੀਵਾਲ

ਭਵਾਨੀਗੜ੍ਹ, 6 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਧੀ ਨੂੰ ਲੈਣ ਜਾ ਰਹੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ, ਬੱਸ ਡਰਾਈਵਰ ਖਿਲਾਫ ਕੀਤਾ ਕੇਸ ਦਰਜ਼

ਸੰਗਰੂਰ, 6 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ-ਪਟਿਆਲਾ ਮੁੱਖ ਮਾਰਗ ਉੱਤੇ ਸੜਕ ਹਾਦਸੇ ਵਿਚ ਪੀ.ਆਰ.ਟੀ.ਸੀ. ਬੱਸ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਗੁਰਮੇਲ ਸਿੰਘ ਦੇ ਲੜਕੇ ਹਰਮਿੰਦਰ ਸਿੰਘ ਦੇ ...

ਪੂਰੀ ਖ਼ਬਰ »

'ਗੁਰਮਤਿ ਸਮਾਗਮ' ਕਰਵਾਇਆ

ਕੌਹਰੀਆਂ, 6 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਬਿਸ਼ਨ ਸਿੰਘ ਰੌਣੀ ਵਾਲੇ, ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਹਰਿਭਜਨ ਸਿੰਘ ਕੌਹਰੀਆਂ ਵਾਲਿਆਂ ਦੀ ਯਾਦ ਵਿੱਚ ...

ਪੂਰੀ ਖ਼ਬਰ »

ਦਸਤਾਰ ਅਤੇ ਗੁਰਮੁਖੀ ਪੈਂਤੀ ਅੱਖਰੀ ਮੁਕਾਬਲੇ ਕਰਵਾਏ

ਧੂਰੀ, 6 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸੰਤ ਖ਼ਾਲਸਾ ਗੁਰਮਤਿ ਵਿਦਿਆਲਾ ਬੇਲੇਵਾਲ (ਦਰੋਗੇਵਾਲ) ਵਲੋਂ ਭਗਤ ਰਵਿਦਾਸ ਜੀਆਂ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ ਅਤੇ ਗੁਰਮੁਖੀ ਪੈਂਤੀ ਅੱਖਰੀ ਦੇ ਮੁਕਾਬਲੇ ਕਰਵਾਏ ਗਏ ¢ ਪੁਜ਼ੀਸ਼ਨਾਂ 'ਤੇ ਆਉਣ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਵਿਖੇ ਭਾਸ਼ਨ ਮੁਕਾਬਲੇ ਹੋਏ

ਧੂਰੀ, 6 ਫਰਵਰੀ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜੀਏਟ ਸਕੂਲ ਬਰੜ੍ਹਵਾਲ ਧੂਰੀ ਵਿਖੇ ਪਿ੍ੰਸੀਪਲ ਡਾ: ਬਲਬੀਰ ਸਿੰਘ ਦੀ ਅਗਵਾਈ ਹੇਠ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ 'ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ' ਰੱਖਿਆ ਗਿਆ¢ ਸਕੂਲ ਦੇ ਕਾਮਰਸ, ਆਰਟਸ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਵਲੋਂ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ

ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਭੁੱਲਰ, ਧਾਲੀਵਾਲ) - ਰੋਟਰੈਕਟ ਕਲੱਬ ਸੁਨਾਮ ਊਧਮ ਸਿੰਘ ਵਾਲਾ ਵਲੋਂ ਕਲੱਬ ਪ੍ਰਧਾਨ ਮੁਨੀਸ਼ ਗਰਗ ਦੀ ਅਗਵਾਈ ਵਿਚ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਹੱਡੀਆਂ ਦੇ ਮਾਹਿਰ ਡਾ ਵਿਕਰਮ ਜਿੰਦਲ ਦੀ ਟੀਮ ...

ਪੂਰੀ ਖ਼ਬਰ »

'ਯੁਵਕ ਦਿਵਸ' ਸਮਾਗਮ ਦੀ ਸਫ਼ਲਤਾ ਲਈ ਦਿੱਤੇ ਭਰਵੇਂ ਸਹਿਯੋਗ ਲਈ ਕੀਤਾ ਧੰਨਵਾਦ

ਲਹਿਰਾਗਾਗਾ, 6 ਫਰਵਰੀ (ਅਜੀਤ ਬਿਊਰੋ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਰੁਣ ਕੁਮਾਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰਵੀਨ ਖੋਖਰ ਨੇ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਕੈਂਪ 12 ਨੂੰ

ਸੰਗਰੂਰ, 6 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ 12 ਫਰਵਰੀ ਨੂੰ ਕੈਂਸਰ ਜਿਹੀ ਗੰਭੀਰ ਬੀਮਾਰੀ ਬਾਰੇ ਜਾਗਰੂਕਤਾ ਕੈਂਪ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ਼ ਵਿਖੇ ਲਗਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੇਣ ਦੇ ਨਾਂਅ 'ਤੇ ਮੁਹੱਲਾ ਕਲੀਨਿਕ ਖੋਲ੍ਹ ਡਰਾਮੇਬਾਜ਼ੀ ਕਰ ਰਹੀ ਹੈ 'ਆਪ' ਸਰਕਾਰ-ਭੁਟਾਲ

ਮੂਨਕ, 6 ਫਰਵਰੀ (ਪ੍ਰਵੀਨ ਮਦਾਨ) - ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸਹੂਲਤਾਂ ਦੇਣ ਦੇ ਨਾਂਅ 'ਤੇ ਡਰਾਮੇਬਾਜ਼ੀ ਕਰ ਰਹੀ ਹੈ | ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਸਿਰਫ਼ ਦਿਖਾਵਾ ਹੀ ਕੀਤਾ ਜਾ ਰਿਹਾ, ਜਦੋਂਕਿ ਅਸਲ ਵਿਚ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਹੜੇ 'ਚ 'ਕਿਡਜੈਨੀਆ ਅਤੇ ਕਾਰਨੀਵਲ' ਦੀਆਂ ਰÏਣਕਾਂ

ਸੰਗਰੂਰ, 6 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ 'ਕਿਡਜੈਨੀਆ ਅਤੇ ਕਾਰਨੀਵਾਲ' ਮਨਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਵਲੋਂ ਆਪਣੇ ਹੁਨਰ ਦਾ ਪ੍ਰਗਟਾਵਾ ਕਰਦਿਆਂ ਸਰੋਤਿਆਂ ਤੇ ਦਰਸ਼ਕਾਂ ਤੋਂ ਵਾਹ ਵਾਹ ...

ਪੂਰੀ ਖ਼ਬਰ »

ਸਰਕਾਰ ਤੋਂ ਖਰੀਦੇ ਲੱਖਾਂ ਰੁਪਏ ਦੇ ਪਲਾਟ ਪਰ ਬਿਜਲੀ ਵਿਭਾਗ ਨਹੀਂ ਦੇ ਰਿਹਾ ਕੁਨੈਕਸ਼ਨ

ਸੰਗਰੂਰ, 6 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨਗਰ ਸੁਧਾਰ ਟਰੱਸਟ ਸੰਗਰੂਰ ਅਧੀਨ ਆਉਂਦੀ ਮਾਨਸ਼ਾਹੀਆ ਨਗਰ ਸਕੀਮ ਕਲੋਨੀ ਦੇ ਵਸਨੀਕਾਂ ਵਲੋਂ ਅੱਜ ਟਰੱਸਟ ਦਫਤਰ ਦੇ ਮੁੱਖ ਗੇਟ ਨੰੂ ਘੇਰ ਕੇ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਲੋਨੀ ...

ਪੂਰੀ ਖ਼ਬਰ »

ਸਰਕਾਰ ਤੋਂ ਖਰੀਦੇ ਲੱਖਾਂ ਰੁਪਏ ਦੇ ਪਲਾਟ ਪਰ ਬਿਜਲੀ ਵਿਭਾਗ ਨਹੀਂ ਦੇ ਰਿਹਾ ਕੁਨੈਕਸ਼ਨ

ਸੰਗਰੂਰ, 6 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨਗਰ ਸੁਧਾਰ ਟਰੱਸਟ ਸੰਗਰੂਰ ਅਧੀਨ ਆਉਂਦੀ ਮਾਨਸ਼ਾਹੀਆ ਨਗਰ ਸਕੀਮ ਕਲੋਨੀ ਦੇ ਵਸਨੀਕਾਂ ਵਲੋਂ ਅੱਜ ਟਰੱਸਟ ਦਫਤਰ ਦੇ ਮੁੱਖ ਗੇਟ ਨੰੂ ਘੇਰ ਕੇ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਲੋਨੀ ...

ਪੂਰੀ ਖ਼ਬਰ »

ਖੇਡਾਂ ਹਲਕਾ ਸੁਨਾਮ ਦੀਆਂ ਸ਼ਾਨੋ ਸ਼Ïਕਤ ਨਾਲ ਸੰਪੰਨ

ਲÏਾਗੋਵਾਲ, 6 ਫਰਵਰੀ (ਵਿਨੋਦ, ਸ.ਸ. ਖੰਨਾ) - ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਾਡੇਸ਼ਨ ਵਲੋਂ ਲੌਂਗੋਵਾਲ ਵਿਖੇ ਕਰਵਾਈਆਂ ਗਈਆਂ 'ਖੇਡਾਂ ਹਲਕਾ ਸੁਨਾਮ ਦੀਆਂ' ਸ਼ਾਨੋ ਸ਼Ïਕਤ ਨਾਲ ਸੰਪੰਨ ਹੋ ਗਈਆਂ ਹਨ ¢ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ...

ਪੂਰੀ ਖ਼ਬਰ »

ਅਰਸ਼ਦੀਪ ਕÏਰ ਨੇ ਜਿੱਤਿਆ ਚਾਂਦੀ ਦਾ ਤਗ਼ਮਾ

ਸੰਗਰੂਰ, 6 ਫਰਵਰੀ (ਧੀਰਜ ਪਸ਼ੌਰੀਆ) - ਫੋਰਚੂਨ ਕÏਨਵੈਂਟ ਸੀਨੀਅਰ ਸਕੈਂਡਰੀ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕÏਰ ਖੰਗੂੜਾ ਨੇ ਭੁਪਾਲ ਵਿਖੇ ਹੋਈਆਂ ਖੇਲੋ ਇੰਡੀਆ ਯੂਥ ਗੇਮਜ ਵਿਚ ਐਥਲੈਟਿਕਸ ਦੇ ਇਵੈਂਟ ਡਿਸਕਸ ਥ੍ਰੋ ਵਿਚ ਚਾਂਦੀ ਦਾ ਤਮਗਾ ਜਿੱਤਿਆ ਹੈ¢ ਫੋਰਚੂਨ ...

ਪੂਰੀ ਖ਼ਬਰ »

ਸੂਬਾ ਪੱਧਰੀ ਤਰਕਸ਼ੀਲ ਸਮਾਗਮ ਵਿਚ ਸੰਗਰੂਰ ਤੋਂ ਤਰਕਸ਼ੀਲ ਕਰਨਗੇ ਭਰਵੀਂ ਸ਼ਮੂਲੀਅਤ

ਸੰਗਰੂਰ, 6 ਫਰਵਰੀ (ਧੀਰਜ ਪਸ਼ੌਰੀਆ) - ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜਥੇਬੰਦਕ ਮੁਖੀ ਸੁਰਿੰਦਰਪਾਲ ਉਪਲੀ ਅਤੇ ਜ਼ੋਨ ਮੁਖੀ ਮਾਸਟਰ ਪਰਮਵੇਦ ਦੀ ਅਗਵਾਈ ਵਿਚ ਹੋਈ ਮੀਟਿੰਗ ਦੀ ਕਾਰਵਾਈ ਬਾਰੇ ਤਰਕਸ਼ੀਲ ਆਗੂ ਗੁਰਦੀਪ ਸਿੰਘ ਅਤੇ ਚਰਨ ਕਮਲ ...

ਪੂਰੀ ਖ਼ਬਰ »

ਪੁਲ ਉੱਤੇ ਰੋਕ ਲੱਗਣ ਕਰਕੇ ਗੁਆਉਣੀਆਂ ਪੈਣਗੀਆਂ ਕਈ ਹੋਰ ਮਨੁੱਖੀ ਜਾਨਾਂ

ਖਨੋਰੀ, 6 ਫਰਵਰੀ (ਰਮੇਸ਼ ਕੁਮਾਰ) - ਨੈਸ਼ਨਲ ਹਾਈਵੇ ਰੋਡ ਖਨੋਰੀ ਦੇ ਵਿਚ ਬੱਸ ਸਟੈਂਡ ਵਾਲੇ ਚੌਂਕ ਪਰ ਕਈ ਦੁਰਘਟਨਾਵਾਂ ਹੋਣ ਕਰ ਕੇ ਹੁਣ ਤੱਕ ਬਹੁਤ ਸਾਰੀਆਂ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ | ਇਸ ਚੌਂਕ ਉੱਤੇ ਲਗਾਤਾਰ ਦੁਰਘਟਨਾਵਾਂ ਹੋਣ ਕਰਕੇ ਖਨੋਰੀ ਦੇ ਬੱਸ ...

ਪੂਰੀ ਖ਼ਬਰ »

ਸੱਤਵੇਂ ਮਲੇਰਕੋਟਲਾ ਕਬੱਡੀ ਕੱਪ ਦੇ ਬੈੱਸਟ ਜਾਫੀ ਤੇ ਰੇਡਰ ਨੂੰ ਮਿਲਣਗੇ ਬੁਲਟ ਮੋਟਰਸਾਈਕਲ

ਮਲੇਰਕੋਟਲਾ, 6 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਰਜਿ. ਮਲੇਰਕੋਟਲਾ ਵੱਲੋਂ ਮਲੇਰਕੋਟਲਾ ਦੇ ਡਾ. ਜ਼ਾਕੁਰ ਹੁਸੈਨ ਸਟੇਡੀਅਮ ਵਿਖੇ 9 ਫਰਵਰੀ ਨੂੰ ਕਰਵਾਏ ਜਾ ਰਹੇ ਇਕ ਰੋਜ਼ਾ ਸੱਤਵੇਂ ਮਲੇਰਕੋਟਲਾ ਕਬੱਡੀ ਕੱਪ ...

ਪੂਰੀ ਖ਼ਬਰ »

ਮੈਡੀਕਲ ਕਾਲਜ ਬਣਾਉਣ ਲਈ ਟਰੱਸਟ ਜ਼ਮੀਨ ਦੇਣ ਲਈ ਤਿਆਰ ਹੈ-ਢੀਂਡਸਾ

ਮਸਤੂਆਣਾ ਸਾਹਿਬ, 6 ਫਰਵਰੀ (ਦਮਦਮੀ) - ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮÏਕੇ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ...

ਪੂਰੀ ਖ਼ਬਰ »

ਅਕੈਡਮਿਕ ਹਾਈਟਸ ਸਕੂਲ ਖੋਖਰ ਵਿਖੇ ਸਾਲਾਨਾ ਉਤਸਵ 'ਫ਼ਰਿਸ਼ਤੇ' ਕਰਵਾਇਆ

ਲਹਿਰਾਗਾਗਾ, 6 ਫਰਵਰੀ (ਅਸ਼ੋਕ ਗਰਗ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸਾਲਾਨਾ ਉਤਸਵ 'ਫ਼ਰਿਸ਼ਤੇ' ਕਰਵਾਇਆ ਗਿਆ ਜੋ ਮੁੱਖ ਤੌਰ 'ਤੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਸਮਰਪਿਤ ਕੀਤਾ ਗਿਆ | ਸਮਾਗਮ ਵਿਚ ਹਲਕਾ ਵਿਧਾਇਕ ਬਰਿੰਦਰ ਗੋਇਲ, ਐਸ.ਡੀ.ਐਮ ਸੂਬਾ ...

ਪੂਰੀ ਖ਼ਬਰ »

ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਬੁਲੰਦੀਆਂ ਛੂਹੇਗਾ-ਚੀਮਾ

ਕÏਹਰੀਆਂ, 6 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਪਿਛਲੀਆਂ ਸਰਕਾਰਾਂ ਨੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯੋਗ ਉਪਰਾਲੇ ਨਹੀਂ ਕੀਤੇ¢ ਜਿਸ ਸਦਕਾ ਦੋਵੇਂ ਸੈਕਟਰ ਪ੍ਰਾਈਵੇਟ ਹੱਥਾਂ ਵਿੱਚ ਆ ਗਏ ਪਰ ਹੁਣ ਇਨ੍ਹਾਂ ਦੋਵੇਂ ਅਦਾਰਿਆਂ ਨੂੰ ਪੈਰਾਂ ਸਿਰ ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਜੇਤੂ ਖਿਡਾਰੀ ਬੱਚਿਆਂ ਨੂੰ ਦਿੱਤੀ ਸ਼ਾਬਾਸ਼

ਸੰਗਰੂਰ, 6 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਪੁਲਿਸ ਵਿਚ ਡੀ.ਜੀ.ਪੀ. ਸ੍ਰੀਮਤੀ ਗੁਰਪ੍ਰੀਤ ਦਿਓ (ਕਮਿਊਨਿਟੀ ਐਂਡ ਵੁਮੈਨ ਅਫੇਅਰਜ਼) ਅਤੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਅੱਜ ਸਥਾਨਕ ਪੁਲਿਸ ਲਾਇਨ ਪਹੁੰਚੇ ਜਿਥੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ...

ਪੂਰੀ ਖ਼ਬਰ »

ਤਰੱਕੀ ਮਿਲਣ ਉੱਤੇ ਕੀਤਾ ਸਨਮਾਨਿਤ

ਸੰਗਰੂਰ, 6 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਮਿਲਨ ਹੋਟਲ ਧੂਰੀ ਗੇਟ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਪੜਤਾਲ ਕੀਤੇ ਬਿਨਾਂ ਹੀ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ

ਸ਼ੇਰਪੁਰ, 6 ਫਰਵਰੀ (ਮੇਘ ਰਾਜ ਜੋਸ਼ੀ) - ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਬਿਨਾ ਪੜਤਾਲ ਕੀਤਿਆਂ ਹੀ ਦਫ਼ਤਰ ਵਿਚ ਬੈਠ ਕੇ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ¢ ਫੂਡ ਸਕਿਉਰਿਟੀ ਐਕਟ ਅਧੀਨ ਜਿੱਥੇ ਗਰੀਬ ਪਰਿਵਾਰਾਂ ਲਈ ਸਰਕਾਰੀ ਤÏਰ ਉੱਤੇ ਰਾਸ਼ਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਉਗਰਾਹਾਂ ਨੇ ਲਹਿਰਾ ਇਕਾਈ ਦਫ਼ਤਰ ਦਾ ਉਦਘਾਟਨ ਕੀਤਾ

ਲਹਿਰਾਗਾਗਾ, 6 ਫਰਵਰੀ (ਖੋਖਰ, ਗਰਗ, ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਲਹਿਰਾ ਇਕਾਈ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਲਈ ਸੂਬਾ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤÏਰ ਤੇ ਪਹੁੰਚੇ | ਇਸ ਪ੍ਰੋਗਰਾਮ ਵਿੱਚ ...

ਪੂਰੀ ਖ਼ਬਰ »

ਜਨਮ ਦਿਹਾੜਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਧਾਲੀਵਾਲ, ਭੁੱਲਰ) - ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮÏਕੇ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਹੋਏ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਰਜਿੰਦਰ ਦੀਪਾ ਵਲੋਂ ...

ਪੂਰੀ ਖ਼ਬਰ »

ਕਾਮਰਸ ਦੀਆਂ ਮਾਸਟਰ ਕਾਡਰ ਤੋਂ ਲੈਕਚਰਾਰ ਪਦ ਉੱਨਤੀਆਂ ਜਲਦ ਕੀਤੀਆਂ ਜਾਣ - ਕਲੈਪ

ਮਲੇਰਕੋਟਲਾ, 6 ਫਰਵਰੀ (ਪਾਰਸ ਜੈਨ) - ਕਾਮਰਸ ਲੈਕਚਰਾਰ ਐਸਪਿਰੈਂਟਸ ਪੰਜਾਬ (ਕਲੈਪ) ਦੇ ਪ੍ਰਧਾਨ ਨਵਜੋਤ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਕÏਰ, ਖ਼ਜ਼ਾਨਚੀ ਜਸਵੰਤ ਸਿੰਘ ਆਦਿ ਨੇ ਦੱਸਿਆ ਕਿ ਬੀਤੀ 4 ਜਨਵਰੀ ਨੂੰ ਹੋਈ ਸਕਰਿਊਟਨੀ ਦੇ ਆਧਾਰ 'ਤੇ ਮਾਸਟਰ ਕਾਡਰ ਤੋਂ ਕਾਮਰਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸਾਉਣ ਵਾਲੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ

ਲਹਿਰਾਗਾਗਾ, 6 ਫਰਵਰੀ (ਅਜੀਤ ਬਿਊਰੋ) - ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਸੰਗਰੂਰ ਅਤੇ ਡਾ. ਦੇਵ ਰਾਜ ਡੀ.ਏ.ਵੀ. ਸੀਨੀ. ਸੈਕੰ. ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਲੋਂ ਵਿੱਦਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਵਨਿਯੁਕਤ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ 'ਆਪ' ਆਗੂਆਂ ਵਲੋਂ ਸਨਮਾਨ

ਧੂਰੀ, 6 ਫਰਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਵੰਤ ਸਿੰਘ ਘੁੱਲੀ ਨੂੰ ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਧੂਰੀ ਦਾ ਚੇਅਰਮੈਨ ਲਗਾਉਣ ਤੇ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ...

ਪੂਰੀ ਖ਼ਬਰ »

ਵਿਦਿਆਰਥੀ ਆਪਣੀ ਦਿ੍ੜ੍ਹ ਸ਼ਕਤੀ ਦੇ ਨਾਲ ਆਪਣੇ ਉਦੇਸ਼ ਨੂੰ ਕਾਮਯਾਬ ਬਣਾ ਸਕਦੇ ਹਨ- ਯੂਨਿਸ ਆਈ.ਏ.ਐਸ

ਮਲੇਰਕੋਟਲਾ, 6 ਫਰਵਰੀ (ਹਨੀਫ਼ ਥਿੰਦ) - ਬੀਕਾਈਾਡ 'ਦੀ' ਨਜ਼ੀਰ ਫਾਊਾਡੇਸ਼ਨ ਸੰਸਥਾ ਜੋ ਕਿ ਬੱਚਿਆਂ ਦੀ ਸਿੱਖਿਆ, ਕੈਰੀਅਰ ਦੀ ਯੋਜਨਾਬੰਦੀ ਅਤੇ ਜਾਗਰੂਕਤਾ, ਗ਼ਰੀਬਾਂ ਅਤੇ ਲੋੜਵੰਦਾਂ ਦੇ ਵਿਕਾਸ, ਮਹਿਲਾ ਸਸ਼ਕਤੀਕਰਨ, ਸਿਹਤ ਖੇਤਰ ਅਤੇ ਹੋਰ ਸਮਾਜ ਭਲਾਈ ਗਤੀਵਿਧੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਹੋਈ ਚੋਣ

ਸ਼ੇਰਪੁਰ, 6 ਫਰਵਰੀ (ਮੇਘ ਰਾਜ ਜੋਸ਼ੀ) - ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਥਾਨਕ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਸਰਬ ਸੰਮਤੀ ਨਾਲ ਵੇਦ ਸਿੰਘ ਸਿੱਧੂ ਪ੍ਰਧਾਨ, ਗੁਰਦੇਵ ਸਿੰਘ ਕਾਤਰੋਂ ਜਰਨਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਜ਼ਿਲ੍ਹਾ ਖਜਾਨਾ ਦਫ਼ਤਰ ਮੂਹਰੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ, 6 ਫਰਵਰੀ (ਧੀਰਜ ਪਸ਼ੋਰੀਆ) - ਸਾਂਝਾ ਅਧਿਆਪਕ ਮੋਰਚਾ ਵਲੋਂ ਅਧਿਆਪਕਾਂ ਦੀਆਂ ਜਨਵਰੀ ਮਹੀਨੇ ਦੀਆਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਕਰਨ ਅਤੇ ਖ਼ਜ਼ਾਨਾ ਅਫ਼ਸਰਾਂ ਵਲੋਂ ਜਬਾਨੀ ਹੁਕਮ ਰਾਹੀਂ ਮੋਬਾਈਲ ਭੱਤੇ ਕੱਟੇ ਜਾਣ ਦੇ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਬੇਰੁਖ਼ੀ ਕਾਰਨ ਮਾਲਵੇ ਦੀ ਵੱਡੀ ਸਨਅਤ ਪੈਪਸੀਕੋ ਹੋਰ ਸੂਬਿਆਂ ਵਿਚ ਲੱਗਣ ਦੀ ਚਰਚਾ ਜ਼ੋਰਾਂ 'ਤੇ

ਭਵਾਨੀਗੜ੍ਹ, 6 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਚੰਨੋਂ ਵਿਖੇ ਲੰਮੇਂ ਸਮੇਂ ਤੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਪੈਪਸੀਕੋ ਪ੍ਰਾਈਵੇਟ ਲਿਮਟਿਡ ਪੰਜਾਬ ਸਰਕਾਰ ਦੀ ਬੇਰੁਖ਼ੀ ਅਤੇ ਸਥਾਨਕ ਲੋਕਾਂ ਵਲੋਂ ਸਾਥ ਨਾ ਦੇਣ 'ਤੇ ਆਪਣੇ ਨਵੇਂ ਲਗਾਉਣ ਵਾਲੇ ਪਲਾਟਾਂ ...

ਪੂਰੀ ਖ਼ਬਰ »

ਰੋਮੀ ਗੋਇਲ ਨੇ ਭਾਜਪਾ ਸਰਕਲ ਸੰਗਰੂਰ 'ਚ ਕੀਤੀਆਂ ਨਿਯੁਕਤੀਆਂ

ਸੰਗਰੂਰ, 6 ਫਰਵਰੀ (ਧੀਰਜ ਪਸ਼ੌਰੀਆ) - ਭਾਜਪਾ ਸਰਕਲ ਸੰਗਰੂਰ (ਸ਼ਹਿਰੀ) ਦੇ ਪ੍ਰਧਾਨ ਰੋਮੀ ਗੋਇਲ ਵਲੋਂ ਸਰਕਲ ਸੰਗਰੂਰ (ਸ਼ਹਿਰੀ) ਵਿਚ ਨਵੀਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਚਰਨਜੀਤ ਰਾਮ, ਮਨਪ੍ਰੀਤ ਸਿੰਘ, ਹਨੀ ਨਾਗਪਾਲ, ਸੰਦੀਪ ਗੋਇਲ ਸ਼ੈਲੀ, ਕਰਨਵੀਰ ਸ਼ਰਮਾ ਅਤੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਦੀ ਗਿਣਤੀ ਪੂਰੀ ਨਾ ਹੋਣ ਕਾਰਨ ਵਿਧਾਇਕ ਨਹੀਂ ਬਣਾ ਸਕੀ ਆਪਣਾ ਬਲਾਕ ਸੰਮਤੀ ਚੇਅਰਮੈਨ

ਭਵਾਨੀਗੜ੍ਹ, 6 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਮੈਂਬਰ ਪੂਰੇ ਨਾ ਹੋਣ ਕਾਰਨ ਮੌਜੂਦਾ ਸਰਕਾਰ ਦੇ ਆਗੂਆਂ ਨੂੰ ਇਕ ਵਾਰ ਫ਼ਿਰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਿਸ ਦੌਰਾਨ ਐਸ.ਡੀ.ਐਮ ਨੇ ਮੀਟਿੰਗ 8 ਫਰਵਰੀ 'ਤੇ ...

ਪੂਰੀ ਖ਼ਬਰ »

ਟੁੱਟੇ ਸੀਵਰੇਜ ਦੇ ਢੱਕਣ ਅਤੇ ਟਾਈਲਾਂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਅਹਿਮਦਗੜ੍ਹ, 6 ਫਰਵਰੀ (ਸੋਢੀ) - ਅਹਿਮਦਗੜ੍ਹ ਵਿਚ ਟੁੱਟੇ ਹੋਏ ਸੀਵਰੇਜ ਦੇ ਢੱਕਣ ਅਤੇ ਟਾਈਲਾਂ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਸ਼ਹਿਰ ਦੇ ਜ਼ਿਆਦਾ ਇਲਾਕੇ ਅਜਿਹੇ ਜਿਨ੍ਹਾਂ ਵਿਚ ਨਾਲੀਆਂ ਨੂੰ ਬੰਦ ਕਰਨ ਜ਼ਮੀਨ ਵਿਚ ਦੱਬੀਆਂ ਪਾਈਪਾਂ ਰਾਹੀ ਸੀਵਰੇਜ ਨਾਲ ਜੋੜਿਆ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਜੀਵਨ ਬੀਮਾ ਨਿਗਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮਲੇਰਕੋਟਲਾ, 6 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਹਿਡਨਬਰਗ ਦੀ ਨਸ਼ਰ ਹੋਈ ਰਿਪੋਰਟ ਪਿੱਛੋਂ ਅਡਾਨੀ ਸਮੂਹ ਦੇ ਸ਼ੇਅਰਾਂ 'ਚ ਆਈ ਭਾਰੀ ਗਿਰਾਵਟ ਕਾਰਨ ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਉਪਰ ਮੰਡਰਾਅ ਰਹੇ ਕਥਿਤ ਖ਼ਤਰੇ ਤੋਂ ਖ਼ਫ਼ਾ ਹੋਏ ਮਲੇਰਕੋਟਲਾ ਦੇ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਕੰਮ ਬੰਦ ਕਰ ਕੇ ਐਫ.ਸੀ.ਆਈ ਗੋਦਾਮਾਂ ਮੂਹਰੇ ਦਿੱਤਾ ਧਰਨਾ

ਲਹਿਰਾਗਾਗਾ, 6 ਫਰਵਰੀ (ਅਸ਼ੋਕ ਗਰਗ) - ਸ਼ੈਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਰਸੇਮ ਸੈਣੀ ਦੇ ਦਿਸ਼ਾ ਨਿਰਦੇਸ਼ ਉੱਪਰ ਪੰਜਾਬ ਅੰਦਰ ਕੁੱਝ ਥਾਵਾਂ ਤੇ ਫੋਰਟੀਫਾਈਡ ਚਾਵਲਾ ਸਬੰਧੀ ਐਫ.ਸੀ.ਆਈ ਵਲੋਂ ਲਗਾਏ ਜਾ ਰਹੇ ਅੜਿੱਕੇ ਦੇ ਖਿਲਾਫ਼ ਅੱਜ ਸਥਾਨਕ ਸ਼ੈਲਰ ਮਾਲਕਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX